Page 13
ਰਾਗੁ ਧਨਾਸਰੀ ਮਹਲਾ ੧ ॥
raag Dhanaasree mehlaa 1.
Raag Dhanasari, First Guru:
ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥
gagan mai thaal rav chand deepak banay taarikaa mandal janak motee.
O’ God, the whole creation is performing Your Aarti (worship), the sky is like a platter in which the Sun and the Moon are like two lamps and the clusters of stars are like pearls.
ਸਾਰਾ ਆਕਾਸ਼ (ਮਾਨੋ) ਥਾਲ ਹੈ ਤੇ ਸੂਰਜ ਤੇ ਚੰਦ ਉਸ ਥਾਲ ਵਿਚ ਦੀਵੇ ਬਣੇ ਹੋਏ ਹਨ। ਤਾਰਿਆਂ ਦੇ ਸਮੂਹ, ਮਾਨੋ, ਥਾਲ ਵਿਚ ਮੋਤੀ ਰੱਖੇ ਹੋਏ ਹਨ।
ਧੂਪੁ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ॥੧॥
Dhoop mal-aanlo pavan chavro karay sagal banraa-ay foolant jotee. ||1||
The fragrant air from the Malay mountain is like incense, the blowing wind is like a cosmic chavar (fan) and the entire vegetation is offering flowers for the Aarti.
ਮਲਯ ਪਰਬਤ ਵਲੋਂ ਆਉਣ ਵਾਲੀ ਹਵਾ, ਮਾਨੋ, ਧੂਪ (ਧੁਖ ਰਿਹਾ) ਹੈ, ਤੇ ਹਵਾ ਚੌਰ ਕਰ ਰਹੀ ਹੈ। ਸਾਰੀ ਬਨਸਪਤੀ ਪ੍ਰਭੂ ਦੀ ਆਰਤੀ ਵਾਸਤੇ ਫੁੱਲ ਦੇ ਰਹੀ ਹੈ
ਕੈਸੀ ਆਰਤੀ ਹੋਇ ॥ ਭਵ ਖੰਡਨਾ ਤੇਰੀ ਆਰਤੀ ॥
kaisee aartee ho-ay. bhav khandnaa tayree aartee.
O’ the destroyer of the fear of birth and death, what a wonderful Aarti (worship) of Yours is being performed?
ਹੇ ਜੀਵਾਂ ਦੇ ਜਨਮ ਮਰਨ ਦਾ ਡਰ ਨਾਸ ਕਰਨ ਵਾਲੇ! ਇਹ ਤੇਰੀ ਕੈਸੀ ਅਦਭੁਤ ਤੇ ਸੁੰਦਰ ਆਰਤੀ ਹੋ ਰਹੀ ਹੈ!
ਅਨਹਤਾ ਸਬਦ ਵਾਜੰਤ ਭੇਰੀ ॥੧॥ ਰਹਾਉ ॥
anhataa sabad vaajant bhayree. ||1|| rahaa-o.
The continuous sound of the heart beats of all living beings is like the sound of drums being played in Your Aartee.
ਸਭ ਜੀਵਾਂ ਵਿਚ ਰੁਮਕ ਰਹੀ ਇੱਕੋ ਜੀਵਨ-ਰੌ, ਮਾਨੋ, ਤੇਰੀ ਆਰਤੀ ਵਾਸਤੇ ਨਾਗਾਰੇ ਵੱਜ ਰਹੇ ਹਨ l
ਸਹਸ ਤਵ ਨੈਨ ਨਨ ਨੈਨ ਹਹਿ ਤੋਹਿ ਕਉ ਸਹਸ ਮੂਰਤਿ ਨਨਾ ਏਕ ਤੋੁਹੀ ॥
sahas tav nain nan nain heh tohi ka-o sahas moorat nanaa ayk tohee.
O’ God, You have thousands of eyes (because You pervade all), but You have no eyes of Your own; You have thousands of forms, yet no specific form of Your own.
ਸਭ ਜੀਵਾਂ ਵਿਚ ਵਿਆਪਕ ਹੋਣ ਕਰਕੇ ਹਜ਼ਾਰਾਂ ਤੇਰੀਆਂ ਅੱਖਾਂ ਹਨ ਪਰ, ਨਿਰਾਕਾਰ ਹੋਣ ਕਰਕੇ, ਹੇ ਪ੍ਰਭੂ! ਤੇਰੀਆਂ ਕੋਈ ਅੱਖਾਂ ਨਹੀਂ। ਹਜ਼ਾਰਾਂ ਤੇਰੀਆਂ ਸ਼ਕਲਾਂ ਹਨ, ਪਰ ਤੇਰੀ ਕੋਈ ਭੀ ਸ਼ਕਲ ਨਹੀਂ ਹੈ।
ਸਹਸ ਪਦ ਬਿਮਲ ਨਨ ਏਕ ਪਦ ਗੰਧ ਬਿਨੁ ਸਹਸ ਤਵ ਗੰਧ ਇਵ ਚਲਤ ਮੋਹੀ ॥੨॥
sahas pad bimal nan ayk pad ganDh bin sahas tav ganDh iv chalat mohee. ||2||
You have thousands of immaculate feet, but being formless, You have no feet, and You have thousands of noses, yet You have no nose; these wondrous Plays of Yours entrances me.
ਹਜ਼ਾਰਾਂ ਤੇਰੇ ਸੋਹਣੇ ਪੈਰ ਹਨ, ਪਰ ਨਿਰਾਕਾਰ ਹੋਣ ਕਰਕੇ ਤੇਰਾ ਇੱਕ ਭੀ ਪੈਰ ਨਹੀਂ। ਹਜ਼ਾਰਾਂ ਤੇਰੇ ਨੱਕ ਹਨ, ਪਰ ਤੂੰ ਨੱਕ ਤੋਂ ਬਿਨਾ ਹੀ ਹੈਂ। ਤੇਰੇ ਅਜੇਹੇ ਕੌਤਕਾਂ ਨੇ ਮੈਨੂੰ ਹੈਰਾਨ ਕੀਤਾ ਹੋਇਆ ਹੈ l
ਸਭ ਮਹਿ ਜੋਤਿ ਜੋਤਿ ਹੈ ਸੋਇ ॥
sabh meh jot jot hai so-ay.
The light flowing in everyone is the same supreme light of God.
ਸਾਰੇ ਜੀਵਾਂ ਵਿਚ ਇਕੋ ਉਹੀ ਪਰਮਾਤਮਾ ਦੀ ਜੋਤੀ ਵਰਤ ਰਹੀ ਹੈ।
ਤਿਸ ਦੈ ਚਾਨਣਿ ਸਭ ਮਹਿ ਚਾਨਣੁ ਹੋਇ ॥
tis dai chaanan sabh meh chaanan ho-ay.
The light enlightening the minds of all, is the same Divine light.
ਉਸ ਜੋਤਿ ਦੇ ਪਰਕਾਸ਼ ਨਾਲ ਸਾਰੇ ਜੀਵਾਂ ਵਿਚ ਚਾਨਣ (ਸੂਝ-ਬੂਝ) ਹੈ।
ਗੁਰ ਸਾਖੀ ਜੋਤਿ ਪਰਗਟੁ ਹੋਇ ॥
gur saakhee jot pargat ho-ay.
But this Divine-Light pervading in all is revealed only by the Guru’s teachings.
ਗੁਰੂ ਦੀ ਸਿੱਖਿਆ ਰਾਹੀਂ ਇਹ ਸਮਝ ਪੈਂਦੀ ਹੈ ਕਿ ਹਰੇਕ ਦੇ ਅੰਦਰ ਪਰਮਾਤਮਾ ਦੀ ਜੋਤਿ ਹੈ।
ਜੋ ਤਿਸੁ ਭਾਵੈ ਸੁ ਆਰਤੀ ਹੋਇ ॥੩॥
jo tis bhaavai so aartee ho-ay. ||3||
Therefore, accepting what pleases God is His true aarti (worship).
ਪ੍ਰਭੂ ਦੀ ਰਜ਼ਾ ਵਿਚ ਤੁਰਨਾ ਪ੍ਰਭੂ ਦੀ ਅਸਲੀ ਆਰਤੀ ਕਰਨੀ ਹੈ l
ਹਰਿ ਚਰਣ ਕਵਲ ਮਕਰੰਦ ਲੋਭਿਤ ਮਨੋ ਅਨਦਿਨੋੁ ਮੋਹਿ ਆਹੀ ਪਿਆਸਾ ॥
har charan kaval makrand lobhit mano andino mohi aahee pi-aasaa.
O’ God, my heart longs for Your immaculate Name; I am always thirsty for the nectar of Your Name like a bumble bee for the lotus flower.
ਹੇ ਹਰੀ! ਤੇਰੇ ਚਰਨ-ਰੂਪ ਕੌਲ-ਫੁੱਲਾਂ ਦੇ ਰਸ ਲਈ ਮੇਰਾ ਮਨ ਲਲਚਾਂਦਾ ਹੈ, ਹਰ ਰੋਜ਼ ਮੈਨੂੰ ਇਸੇ ਰਸ ਦੀ ਪਿਆਸ ਲੱਗੀ ਹੋਈ ਹੈ।
ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾ ਤੇ ਤੇਰੈ ਨਾਇ ਵਾਸਾ ॥੪॥੩॥
kirpaa jal deh naanak saaring ka-o ho-ay jaa tay tayrai naa-ay vaasaa. ||4||3||
O’ God, bestow mercy upon Saarang (songbird) Nanak and bless with the nectar of your Name so that I remain absorbed in Your Name.
ਹੇ ਹਰੀ! ਮੈਨੂੰ ਨਾਨਕ ਪਪੀਹੇ ਨੂੰ ਆਪਣੀ ਮਿਹਰ ਦਾ ਜਲ ਦੇਹ, ਜਿਸ ਦੀ ਬਰਕਤਿ ਨਾਲ ਮੈਂ ਤੇਰੇ ਨਾਮ ਵਿਚ ਟਿਕਿਆ ਰਹਾਂ l
ਰਾਗੁ ਗਉੜੀ ਪੂਰਬੀ ਮਹਲਾ ੪ ॥
raag ga-orhee poorbee mehlaa 4.
Raag Gauree Poorbee, Fourth Guru:
ਕਾਮਿ ਕਰੋਧਿ ਨਗਰੁ ਬਹੁ ਭਰਿਆ ਮਿਲਿ ਸਾਧੂ ਖੰਡਲ ਖੰਡਾ ਹੇ ॥
kaam karoDh nagar baho bhari-aa mil saaDhoo khandal khanda hay.
This human body is filled with lust and anger, these vices can be destroyed only by meeting and following the true Guru’s teachings.
ਮਨੁੱਖ ਦਾ ਇਹ ਸਰੀਰ- ਸ਼ਹਰ ਕਾਮ ਅਤੇ ਕ੍ਰੋਧ ਨਾਲ ਭਰਿਆ ਰਹਿੰਦਾ ਹੈ। ਗੁਰੂ ਨੂੰ ਮਿਲ ਕੇ ਹੀ ਕਾਮ ਕ੍ਰੋਧ ਆਦਿਕ ਦੇ ਇਸ ਜੋੜ ਨੂੰ ਤੋੜਿਆ ਜਾ ਸਕਦਾ ਹੈ।
ਪੂਰਬਿ ਲਿਖਤ ਲਿਖੇ ਗੁਰੁ ਪਾਇਆ ਮਨਿ ਹਰਿ ਲਿਵ ਮੰਡਲ ਮੰਡਾ ਹੇ ॥੧॥
poorab likhat likhay gur paa-i-aa man har liv mandal mandaa hay. ||1||
One who meets with the Guru as per pre-ordained destiny, his mind gets attuned to the love of God.
ਜਿਸ ਮਨੁੱਖ ਨੂੰ ਪੂਰਬਲੇ ਕੀਤੇ ਕਰਮਾਂ ਦੇ ਸੰਜੋਗਾਂ ਨਾਲ ਗੁਰੂ ਮਿਲ ਪੈਂਦਾ ਹੈ, ਉਸ ਦੇ ਮਨ ਵਿਚ ਪਰਮਾਤਮਾ ਨਾਲ ਲਿਵ ਲੱਗ ਜਾਂਦੀ ਹੈl
ਕਰਿ ਸਾਧੂ ਅੰਜੁਲੀ ਪੁਨੁ ਵਡਾ ਹੇ ॥
kar saaDhoo anjulee pun vadaa hay.
O’ brother, pay obeisance to the Guru with humility, this is an act of great merit,
(ਹੇ ਭਾਈ!) ਗੁਰੂ ਅੱਗੇ ਹੱਥ ਜੋੜ, ਇਹ ਬਹੁਤ ਭਲਾ ਕੰਮ ਹੈ।
ਕਰਿ ਡੰਡਉਤ ਪੁਨੁ ਵਡਾ ਹੇ ॥੧॥ ਰਹਾਉ ॥
kar dand-ut pun vadaa hay. ||1|| rahaa-o.
bow down before him; this is a virtuous action indeed.
ਗੁਰੂ ਅੱਗੇ ਢਹਿ ਪਉ (ਲੰਮਾ ਪੈ ਕੇ ਪ੍ਰਣਾਮ ਕਰ), ਇਹ ਬੜਾ ਨੇਕ ਕੰਮ ਹੈl
ਸਾਕਤ ਹਰਿ ਰਸ ਸਾਦੁ ਨ ਜਾਣਿਆ ਤਿਨ ਅੰਤਰਿ ਹਉਮੈ ਕੰਡਾ ਹੇ ॥
saakat har ras saad na jaani-aa tin antar ha-umai kandaa hay.
The faithless cynics do not know the taste of the sublime essence of God’s Name, because egotism is embedded deep within them like a thorn.
ਜੇਹੜੇ ਮਨੁੱਖ ਪਰਮਾਤਮਾ ਨਾਲੋਂ ਟੁੱਟੇ ਹੋਏ ਹਨ, ਉਹ ਉਸ ਦੇ ਨਾਮ ਦੇ ਰਸ ਦੇ ਸੁਆਦ ਨੂੰ ਸਮਝ ਨਹੀਂ ਸਕਦੇ। ਉਹਨਾਂ ਦੇ ਮਨ ਵਿਚ ਅਹੰਕਾਰ ਦਾ (ਮਾਨੋ) ਕੰਡਾ ਚੁੱਭਾ ਹੋਇਆ ਹੈ।
ਜਿਉ ਜਿਉ ਚਲਹਿ ਚੁਭੈ ਦੁਖੁ ਪਾਵਹਿ ਜਮਕਾਲੁ ਸਹਹਿ ਸਿਰਿ ਡੰਡਾ ਹੇ ॥੨॥
ji-o ji-o chaleh chubhai dukh paavahi jamkaal saheh sir dandaa hay. ||2||
As they lead their life, the thorn of ego hurts them more and more and they bear on their head the torture of spiritual death.
ਜਿਉਂ ਜਿਉਂ ਉਹ ਤੁਰਦੇ ਹਨ (ਜਿਉਂ ਜਿਉਂ ਉਹ ਹਉਮੈ ਦੇ ਸੁਭਾਵ ਵਾਲੀ ਵਰਤੋਂ ਵਰਤਦੇ ਹਨ, ਹਉਮੈ ਦਾ ਉਹ ਕੰਡਾ ਉਹਨਾਂ ਨੂੰ) ਚੁੱਭਦਾ ਹੈ, ਉਹ ਦੁੱਖ ਪਾਂਦੇ ਹਨ, ਅਤੇ ਆਪਣੇ ਸਿਰ ਉੱਤੇ ਆਤਮਕ ਮੌਤ-ਰੂਪ ਡੰਡਾ ਸਹਾਰਦੇ ਹਨ l
ਹਰਿ ਜਨ ਹਰਿ ਹਰਿ ਨਾਮਿ ਸਮਾਣੇ ਦੁਖੁ ਜਨਮ ਮਰਣ ਭਵ ਖੰਡਾ ਹੇ ॥
har jan har har naam samaanay dukh janam maran bhav khanda hay.
But God’s devotees remain immersed in His Name and their sorrow of entire life, from birth to death, is eradicated.
ਪਰ ਪ੍ਰਭੂ ਦੇ ਪਿਆਰੇ ਬੰਦੇ ਪ੍ਰਭੂ ਦੇ ਨਾਮ ਵਿਚ ਜੁੜੇ ਰਹਿੰਦੇ ਹਨ। ਉਹਨਾਂ ਦਾ ਸੰਸਾਰ ਦਾ ਜੰਮਣ ਮਰਨ ਦਾ ਦੁੱਖ ਕੱਟਿਆ ਜਾਂਦਾ ਹੈ।
ਅਬਿਨਾਸੀ ਪੁਰਖੁ ਪਾਇਆ ਪਰਮੇਸਰੁ ਬਹੁ ਸੋਭ ਖੰਡ ਬ੍ਰਹਮੰਡਾ ਹੇ ॥੩॥
abhinaasee purakh paa-i-aa parmaysar baho sobh khand barahmanda hay. ||3||
They realize the all pervading eternal supreme God, and their fame spreads in all the regions of the universe.
ਉਹਨਾਂ ਨੂੰ ਕਦੇ ਨਾਸ਼ ਨਾਹ ਹੋਣ ਵਾਲਾ ਸਰਬ-ਵਿਆਪਕ ਪਰਮੇਸਰ ਮਿਲ ਪੈਂਦਾ ਹੈ। ਉਹਨਾਂ ਦੀ ਸੋਭਾ ਸਾਰੇ ਖੰਡਾਂ ਬ੍ਰਹਮੰਡਾਂ ਵਿਚ ਹੋ ਜਾਂਦੀ ਹੈ
ਹਮ ਗਰੀਬ ਮਸਕੀਨ ਪ੍ਰਭ ਤੇਰੇ ਹਰਿ ਰਾਖੁ ਰਾਖੁ ਵਡ ਵਡਾ ਹੇ ॥
ham gareeb maskeen parabh tayray har raakh raakh vad vadaa hay.
O’ God, we are helpless and meek, but still Yours and You are the greatest of the great, please protect us from these vices.
ਹੇ ਪ੍ਰਭੂ! ਅਸੀਂ ਜੀਵ ਤੇਰੇ ਦਰ ਦੇ ਨਿਮਾਣੇ ਗਰੀਬੜੇ ਹਾਂ। ਤੂੰ ਸਭ ਤੋਂ ਵੱਡਾ ਸਹਾਈ ਹੈਂ। ਸਾਨੂੰ ਵਿਕਾਰਾਂ ਤੋ ਬਚਾ ਲੈ।
ਜਨ ਨਾਨਕ ਨਾਮੁ ਅਧਾਰੁ ਟੇਕ ਹੈ ਹਰਿ ਨਾਮੇ ਹੀ ਸੁਖੁ ਮੰਡਾ ਹੇ ॥੪॥੪॥
jan naanak naam aDhaar tayk hai har naamay hee sukh mandaa hay. ||4||4||
O’ Nanak, one whose only sustenance and support in life is Naam, he enjoys the spiritual bliss through Naam.
ਹੇ ਦਾਸ ਨਾਨਕ! ਜਿਸ ਮਨੁੱਖ ਨੇ ਨਾਮ ਨੂੰ ਜ਼ਿੰਦਗੀ ਦਾ ਆਸਰਾ ਸਹਾਰਾ ਬਣਾਇਆ ਹੈ, ਉਹ ਨਾਮ ਵਿਚ ਹੀ ਆਤਮਕ ਆਨੰਦ ਮਾਣਦਾ ਹੈ
ਰਾਗੁ ਗਉੜੀ ਪੂਰਬੀ ਮਹਲਾ ੫ ॥
raag ga-orhee poorbee mehlaa 5.
Raag Gauree Poorbee, Fifth Guru:
ਕਰਉ ਬੇਨੰਤੀ ਸੁਣਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ ॥
kara-o baynantee sunhu mayray meetaa sant tahal kee baylaa.
O’ my friends, listen! I submit to you that this human life is the only opportunity to follow the Guru’s teaching.
ਹੇ ਮੇਰੇ ਮਿੱਤਰੋ! ਸੁਣੋ! ਮੈਂ ਬੇਨਤੀ ਕਰਦਾ ਹਾਂ-(ਹੁਣ) ਸੰਤਾ ਦੀ ਸੇਵਾ ਕਰਨ ਦਾ ਵੇਲਾ ਹੈ।
ਈਹਾ ਖਾਟਿ ਚਲਹੁ ਹਰਿ ਲਾਹਾ ਆਗੈ ਬਸਨੁ ਸੁਹੇਲਾ ॥੧॥
eehaa khaat chalhu har laahaa aagai basan suhaylaa. ||1||
Human life is the opportunity to earn the wealth of God’s Name, so that you will be peaceful in the world hereafter.
ਜੇ ਇਸ ਜਨਮ ਵਿਚ ਪ੍ਰਭੂ ਦੇ ਨਾਮ ਦੀ ਖੱਟੀ ਖੱਟ ਕੇ ਜਾਵੋਗੇ, ਅਤੇ ਪਰਲੋਕ ਵਿਚ ਰਹਿਣਾ ਸੌਖਾ ਹੋ ਜਾਇਗਾ
ਅਉਧ ਘਟੈ ਦਿਨਸੁ ਰੈਣਾਰੇ ॥
a-oDh ghatai dinas rainaaray.
Every day and night one’s remaining life is diminishing:
ਦਿਨ ਰਾਤ (ਬੀਤ ਕੇ) ਉਮਰ ਘਟਦੀ ਜਾ ਰਹੀ ਹੈ।
ਮਨ ਗੁਰ ਮਿਲਿ ਕਾਜ ਸਵਾਰੇ ॥੧॥ ਰਹਾਉ ॥
man gur mil kaaj savaaray. ||1|| rahaa-o.
O’ my mind, accomplish the objective of this life by following the Guru’s teaching.
ਹੇ ਮਨ! ਗੁਰੂ ਨੂੰ ਮਿਲ ਕੇ ਮਨੁੱਖਾ ਜੀਵਨ ਦਾ ਕੰਮ ਸਿਰੇ ਚਾੜ੍ਹ l
ਇਹੁ ਸੰਸਾਰੁ ਬਿਕਾਰੁ ਸੰਸੇ ਮਹਿ ਤਰਿਓ ਬ੍ਰਹਮ ਗਿਆਨੀ ॥
ih sansaar bikaar sansay meh tari-o barahm gi-aanee.
This world is engrossed in vices and cynicism, only a divinely wise person is able to swim across the world-ocean of vices.
ਇਹ ਜਗਤ ਵਿਕਾਰਾਂ ਨਾਲ ਭਰਪੂਰ ਹੈ। (ਜਗਤ ਦੇ ਜੀਵ) ਤੌਖ਼ਲਿਆਂ ਵਿਚ (ਡੁੱਬ ਰਹੇ ਹਨ। ਇਹਨਾਂ ਵਿਚੋਂ) ਉਹੀ ਮਨੁੱਖ ਨਿਕਲਦਾ ਹੈ ਜਿਸ ਨੇ ਪਰਮਾਤਮਾ ਨਾਲ ਜਾਣ-ਪਛਾਣ ਪਾ ਲਈ ਹੈ।
ਜਿਸਹਿ ਜਗਾਇ ਪੀਆਵੈ ਇਹੁ ਰਸੁ ਅਕਥ ਕਥਾ ਤਿਨਿ ਜਾਨੀ ॥੨॥
jisahi jagaa-ay pee-aavai ih ras akath kathaa tin jaanee. ||2||
One whom God awakens from the slumber of worldly entanglements and helps to drink the elixir of Naam, understands the indescribable virtues of God.
ਜਿਸ ਮਨੁੱਖ ਨੂੰ ਪ੍ਰਭੂ ਆਪ ਜਗਾ ਕੇ ਇਹ ਨਾਮ-ਅੰਮ੍ਰਿਤ ਪਿਲਾਂਦਾ ਹੈ, ਉਹ ਨਾਂ ਬਿਆਨ ਹੋ ਸਕਣ ਵਾਲੇ ਪ੍ਰਭੂ ਦੇ ਗੁਣਾਂ ਨੂੰ ਸਮਝ ਲੈਂਦਾ ਹੈ
ਜਾ ਕਉ ਆਏ ਸੋਈ ਬਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ ॥
jaa ka-o aa-ay so-ee bihaajhahu har gur tay maneh basayraa.
O’ my friends, amass only that wealth for which you have come to this world; it is only through the Guru that God manifests in one’s mind.
(ਹੇ ਭਾਈ!) ਜਿਸ ਕੰਮ ਵਾਸਤੇ (ਇੱਥੇ) ਆਏ ਹੋ, ਉਸ ਦਾ ਵਣਜ ਕਰੋ। ਉਹ ਹਰਿ-ਨਾਮ ਗੁਰੂ ਦੀ ਰਾਹੀਂ (ਹੀ) ਮਨ ਵਿਚ ਵੱਸ ਸਕਦਾ ਹੈ।
ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ॥੩॥
nij ghar mahal paavhu sukh sehjay bahur na ho-igo fayraa. ||3||
Intuitively realize God’s presence within your inner self, you shall not be consigned again to the cycles of birth and death.
ਆਤਮਕ ਅਡੋਲਤਾ ਦੇ ਆਨੰਦ ਵਿਚ ਟਿਕ ਕੇ ਆਪਣਾ ਹਿਰਦੇ-ਘਰ ਵਿਚ ਪਰਮਾਤਮਾ ਦਾ ਟਿਕਾਣਾ ਲੱਭੋ। ਇਸ ਤਰ੍ਹਾਂ ਮੁੜ ਜਨਮ ਮਰਨ ਦਾ ਗੇੜ ਨਹੀਂ ਮਿਲੇਗਾ
ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ॥
antarjaamee purakh biDhaatay sarDhaa man kee pooray.
O’ the all pervading, omniscient creator-God, please fulfill the yearning of my mind,
ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਸਰਬ-ਵਿਆਪਕ ਸਿਰਜਨਹਾਰ! ਮੇਰੇ ਮਨ ਦੀ ਇੱਛਾ ਪੂਰੀ ਕਰ,
ਨਾਨਕ ਦਾਸੁ ਇਹੈ ਸੁਖੁ ਮਾਗੈ ਮੋ ਕਉ ਕਰਿ ਸੰਤਨ ਕੀ ਧੂਰੇ ॥੪॥੫॥
naanak daas ihai sukh maagai mo ka-o kar santan kee Dhooray. ||4||5||
and make me the most humble servant of Your saints; Your humble devotee Nanak, begs only for this happiness.
ਦਾਸ ਨਾਨਕ ਤੈਥੋਂ ਇਹੀ ਸੁਖ ਮੰਗਦਾ ਹੈ ਕਿ ਮੈਨੂੰ ਸੰਤਾਂ ਦੇ ਚਰਨਾਂ ਦੀ ਧੂੜ ਬਣਾ ਦੇਹ l