Guru Granth Sahib Translation Project

Guru granth sahib page-1304

Page 1304

ਕਾਮਿ ਕ੍ਰੋਧਿ ਲੋਭਿ ਬਿਆਪਿਓ ਜਨਮ ਹੀ ਕੀ ਖਾਨਿ ॥ kaam kroDh lobh bi-aapi-o janam hee kee khaan. You are always afflicted by the malady of lust, anger, and greed, which is the reason for remaining in the cycle of birth and death. ਤੂੰ (ਸਦਾ) ਕਾਮ ਵਿਚ, ਕ੍ਰੋਧ ਵਿਚ, ਲੋਭ ਵਿਚ ਫਸਿਆ ਰਹਿੰਦਾ ਹੈਂ, (ਇਹ ਕਾਮ ਕ੍ਰੋਧ ਲੋਭ ਆਦਿਕ ਤਾਂ) ਜਨਮਾਂ ਦੇ ਗੇੜ ਦਾ ਹੀ ਵਸੀਲਾ ਹਨ।
ਪਤਿਤ ਪਾਵਨ ਸਰਨਿ ਆਇਓ ਉਧਰੁ ਨਾਨਕ ਜਾਨਿ ॥੨॥੧੨॥੩੧॥ patit paavan saran aa-i-o uDhar naanak jaan. ||2||12||31|| O’ the purifier of sinners, I have come to Your refuge, please liberate me from these vices considering me, Nanak, as your own. ||2||12||31|| ਹੇ ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲੇ ਪ੍ਰਭੂ! (ਮੈਂ ਤੇਰੀ) ਸਰਨ ਆਇਆ ਹਾਂ, ਮੈਨੂੰ ਨਾਨਕ ਨੂੰ ਆਪਣਾ ਜਾਣ ਕੇ (ਇਹਨਾਂ ਵਿਕਾਰਾਂ ਤੋਂ ਬਚਾਈ ਰੱਖ) ॥੨॥੧੨॥੩੧॥
ਕਾਨੜਾ ਮਹਲਾ ੫ ॥ kaanrhaa mehlaa 5. Raag Kaanraa,Fifth Guru:
ਅਵਿਲੋਕਉ ਰਾਮ ਕੋ ਮੁਖਾਰਬਿੰਦ ॥ aviloka-o raam ko mukhaarbind. I wish I may keep envisioning the lotus-like beautiful face of God. (ਹੁਣ ਮੇਰੀ ਇਹੀ ਤਾਂਘ ਰਹਿੰਦੀ ਹੈ ਕਿ) ਮੈਂ ਪ੍ਰਭੂ ਦਾ ਕੌਲ ਫੁੱਲ ਵਰਗਾ ਸੋਹਣਾ ਮੁਖੜਾ (ਸਦਾ) ਵੇਖਦਾ ਰਹਾਂ।
ਖੋਜਤ ਖੋਜਤ ਰਤਨੁ ਪਾਇਓ ਬਿਸਰੀ ਸਭ ਚਿੰਦ ॥੧॥ ਰਹਾਉ ॥ khojat khojat ratan paa-i-o bisree sabh chind. ||1|| rahaa-o. After searching continuously, I have found the priceless jewel of Naam, because of which all my worries have vanished. ||1||Pause|| ਭਾਲ ਕਰਦਿਆਂ ਕਰਦਿਆਂ (ਮੈਂ ਪਰਮਾਤਮਾ ਦਾ ਨਾਮ-) ਰਤਨ ਲੱਭ ਲਿਆ ਹੈ (ਜਿਸ ਦੀ ਬਰਕਤਿ ਨਾਲ ਮੇਰੇ ਅੰਦਰੋਂ) ਸਾਰੀ ਚਿੰਤਾ ਦੂਰ ਹੋ ਗਈ ਹੈ ॥੧॥ ਰਹਾਉ ॥
ਚਰਨ ਕਮਲ ਰਿਦੈ ਧਾਰਿ ॥ charan kamal ridai Dhaar. By enshrining God’s immaculate Name in my heart, ਪ੍ਰਭੂ ਦੇ ਸੋਹਣੇ ਚਰਨ ਹਿਰਦੇ ਵਿਚ ਵਸਾ ਕੇ,
ਉਤਰਿਆ ਦੁਖੁ ਮੰਦ ॥੧॥ utri-aa dukh mand. ||1|| all my wretched suffering has been dispelled. ||1|| ਮੇਰੇ ਅੰਦਰੋਂ) ਭੈੜਾ (ਸਾਰਾ) ਦੁੱਖ ਦੂਰ ਹੋ ਗਿਆ ਹੈ ॥੧॥
ਰਾਜ ਧਨੁ ਪਰਵਾਰੁ ਮੇਰੈ ਸਰਬਸੋ ਗੋਬਿੰਦ ॥ raaj Dhan parvaar mayrai sarbaso gobind. For me, now God’s Name is everything, my power, wealth and family. (ਹੁਣ) ਮੇਰੇ ਵਾਸਤੇ ਪਰਮਾਤਮਾ (ਦਾ ਨਾਮ ਹੀ) ਸਭ ਕੁਝ ਹੈ, (ਨਾਮ ਹੀ ਮੇਰੇ ਵਾਸਤੇ) ਰਾਜ ਹੈ, ਧਨ ਹੈ, ਨਾਮ ਹੀ ਮੇਰਾ ਪਰਵਾਰ ਹੈ।
ਸਾਧਸੰਗਮਿ ਲਾਭੁ ਪਾਇਓ ਨਾਨਕ ਫਿਰਿ ਨ ਮਰੰਦ ॥੨॥੧੩॥੩੨॥ saaDhsangam laabh paa-i-o naanak fir na marand. ||2||13||32|| O’ Nanak, those who have earned the profit of Naam by associating with the saints, do not ever deteriorate spiritually. ||2||13||32|| ਹੇ ਨਾਨਕ! (ਜਿਨ੍ਹਾਂ ਮਨੁੱਖਾਂ ਨੇ) ਗੁਰੂ ਦੀ ਸੰਗਤ ਵਿਚ (ਟਿਕ ਕੇ ਪਰਮਾਤਮਾ ਦਾ ਨਾਮ ਦਾ) ਲਾਭ ਖੱਟ ਲਿਆ, ਉਹਨਾਂ ਨੂੰ ਮੁੜ ਆਤਮਕ ਮੌਤ ਨਹੀਂ ਆਉਂਦੀ ॥੨॥੧੩॥੩੨॥
ਕਾਨੜਾ ਮਹਲਾ ੫ ਘਰੁ ੫ kaanrhaa mehlaa 5 ghar 5 Raag Kaanraa, Fifth Guru, Fifth Beat: ਰਾਗ ਕਾਨੜਾ, ਘਰ ੫ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad. One eternal God, realized by the grace of the True Guru: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਪ੍ਰਭ ਪੂਜਹੋ ਨਾਮੁ ਅਰਾਧਿ ॥ parabh poojho naam araaDh. O’ friend, you should worship God by lovingly remembering His Name, ਹੇ ਭਾਈ! ਪ੍ਰਭੂ ਦਾ ਨਾਮ ਸਿਮਰ ਸਿਮਰ ਕੇ ਪ੍ਰਭੂ ਦੀ ਪੂਜਾ-ਭਗਤੀ ਕਰਿਆ ਕਰੋ,
ਗੁਰ ਸਤਿਗੁਰ ਚਰਨੀ ਲਾਗਿ ॥ gur satgur charnee laag. and by following the Guru’s teachings. ਗੁਰੂ ਸਤਿਗੁਰੂ ਦੀ ਚਰਨੀਂ ਲੱਗ ਕੇ (ਪਰਮਾਤਮਾ ਦੀ ਭਗਤੀ ਕਰੋ)।
ਹਰਿ ਪਾਵਹੁ ਮਨੁ ਅਗਾਧਿ ॥ har paavhu man agaaDh. You will be able to control your mind by the grace of the unfathomable God, ਉਸ ਅਥਾਹ ਹਰੀ ਦੀ ਕਿਰਪਾ ਨਾਲ ਮਨ ਨੂੰ ਕਾਬੂ ਕਰ ਲਵੋਗੇ l
ਜਗੁ ਜੀਤੋ ਹੋ ਹੋ ਗੁਰ ਕਿਰਪਾਧਿ ॥੧॥ ਰਹਾਉ ॥ jag jeeto ho ho gur kirpaaDh. ||1|| rahaa-o. and you will conquer your world through the Guru’s grace. ||1||Pause|| ਅਤੇ ਗੁਰੂ ਦੀ ਕਿਰਪਾ ਨਾਲ ਜਗਤ ਨੂੰ ਜਿਤ ਲਵੋਗੇ ॥੧॥ ਰਹਾਉ ॥
ਅਨਿਕ ਪੂਜਾ ਮੈ ਬਹੁ ਬਿਧਿ ਖੋਜੀ ਸਾ ਪੂਜਾ ਜਿ ਹਰਿ ਭਾਵਾਸਿ ॥ anik poojaa mai baho biDh khojee saa poojaa je har bhaavaas. I have studied the countless ways to worship, but only that devotional worship is true which is pleasing to God. (ਜਗਤ ਵਿਚ) ਅਨੇਕਾਂ ਪੂਜਾ (ਹੋ ਰਹੀਆਂ ਹਨ) ਮੈਂ (ਇਹਨਾਂ ਦੀ) ਕਈ ਤਰ੍ਹਾਂ ਖੋਜ-ਭਾਲ ਕੀਤੀ ਹੈ, (ਪਰ) ਉਹੀ ਪੂਜਾ (ਸ੍ਰੇਸ਼ਟ) ਹੈ ਜਿਹੜੀ ਪਰਮਾਤਮਾ ਨੂੰ ਚੰਗੀ ਲੱਗਦੀ ਹੈ (ਜਿਸ ਨਾਲ ਪਰਮਾਤਮਾ ਪ੍ਰਸੰਨ ਹੁੰਦਾ ਹੈ)।
ਮਾਟੀ ਕੀ ਇਹ ਪੁਤਰੀ ਜੋਰੀ ਕਿਆ ਏਹ ਕਰਮ ਕਮਾਸਿ ॥ maatee kee ih putree joree ki-aa ayh karam kamaas. God has created the human being like a puppet of clay, how can it accomplish any deeds on its own? ਪਰਮਾਤਮਾ ਨੇ ਮਨੁੱਖ ਦੀ ਇਹ) ਮਿੱਟੀ ਦੀ ਪੁਤਲੀ ਬਣਾ ਦਿੱਤੀ, ਇਹ ਜੀਵ-ਪੁਤਲੀ (ਪੁਤਲੀਆਂ ਘੜਨ ਵਾਲੇ ਪ੍ਰਭੂ ਦੀ ਪ੍ਰੇਰਨਾ ਤੋਂ ਬਿਨਾ) ਕੋਈ ਕੰਮ ਨਹੀਂ ਕਰ ਸਕਦੀ।
ਪ੍ਰਭ ਬਾਹ ਪਕਰਿ ਜਿਸੁ ਮਾਰਗਿ ਪਾਵਹੁ ਸੋ ਤੁਧੁ ਜੰਤ ਮਿਲਾਸਿ ॥੧॥ parabh baah pakar jis maarag paavhu so tuDh jant milaas. ||1|| O’ God, to whom, You extend Your help and inspire to go on the Divine Path, is able to unite with you.||1|| ਹੇ ਪ੍ਰਭੂ! ਜਿਸ ਜੀਵ ਨੂੰ (ਉਸ ਦੀ) ਬਾਂਹ ਫੜ ਕੇ ਤੂੰ (ਜੀਵਨ ਦੇ ਸਹੀ) ਰਸਤੇ ਉੱਤੇ ਤੋਰਦਾ ਹੈਂ, ਉਹ ਜੀਵ ਤੈਨੂੰ ਮਿਲ ਪੈਂਦਾ ਹੈ ॥੧॥
ਅਵਰ ਓਟ ਮੈ ਕੋਇ ਨ ਸੂਝੈ ਇਕ ਹਰਿ ਕੀ ਓਟ ਮੈ ਆਸ ॥ avar ot mai ko-ay na soojhai ik har kee ot mai aas. I cannot think of any other support; I only hope for the support of God. (ਪ੍ਰਭੂ ਤੋਂ ਬਿਨਾ) ਮੈਨੂੰ ਕੋਈ ਹੋਰ ਆਸਰਾ ਨਹੀਂ ਸੁੱਝਦਾ, ਮੈਨੂੰ ਸਿਰਫ਼ ਪ੍ਰਭੂ ਦੀ ਓਟ ਹੈ ਪ੍ਰਭੂ ਦੀ (ਸਹਾਇਤਾ ਦੀ) ਆਸ ਹੈ।
ਕਿਆ ਦੀਨੁ ਕਰੇ ਅਰਦਾਸਿ ॥ ki-aa deen karay ardaas. What can a poor person like me pray for? ਮੈਂ ਗਰੀਬੜਾ ਕੀ ਬੇਨਤੀ ਕਰ ਸਕਦਾ ਹਾਂ,?
ਜਉ ਸਭ ਘਟਿ ਪ੍ਰਭੂ ਨਿਵਾਸ ॥ ja-o sabh ghat parabhoo nivaas. When God Himself abides in every heart. ਜਦ ਕਿ ਹਰੇਕ ਸਰੀਰ ਵਿਚ ਪ੍ਰਭੂ ਦਾ ਹੀ ਨਿਵਾਸ ਹੈ ।
ਪ੍ਰਭ ਚਰਨਨ ਕੀ ਮਨਿ ਪਿਆਸ ॥ parabh charnan kee man pi-aas. My mind is craving for realizing God. ਉਸ ਦੀ ਮਿਹਰ ਨਾਲ ਹੀ ਮੇਰੇ) ਮਨ ਵਿਚ ਪ੍ਰਭੂ ਦੇ ਚਰਨਾਂ (ਦੇ ਮਿਲਾਪ) ਦੀ ਤਾਂਘ ਹੈ।
ਜਨ ਨਾਨਕ ਦਾਸੁ ਕਹੀਅਤੁ ਹੈ ਤੁਮ੍ਹ੍ਹਰਾ ਹਉ ਬਲਿ ਬਲਿ ਸਦ ਬਲਿ ਜਾਸ ॥੨॥੧॥੩੩॥ jan naanak daas kahee-at hai tumHraa ha-o bal bal sad bal jaas. ||2||1||33|| O’ God, Nanak is known as Your humble devotee, I always totally dedicate myself to You. ||2||1||33|| ਹੇ ਪ੍ਰਭੂ! ਦਾਸ ਨਾਨਕ ਤੇਰਾ ਦਾਸ ਅਖਵਾਂਦਾ ਹੈ । ਹੇ ਪ੍ਰਭੂ ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ ਕੁਰਬਾਨ ਜਾਂਦਾ ਹਾਂ ॥੨॥੧॥੩੩॥
ਕਾਨੜਾ ਮਹਲਾ ੫ ਘਰੁ ੬ kaanrhaa mehlaa 5 ghar 6 Raag Kaanraa, Fifth Guru, Sixth Beat: ਰਾਗ ਕਾਨੜਾ, ਘਰ ੬ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad. One eternal God, realized by the grace of the True Guru: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਜਗਤ ਉਧਾਰਨ ਨਾਮ ਪ੍ਰਿਅ ਤੇਰੈ ॥ jagat uDhaaran naam pari-a tayrai. O’ beloved God, Your Name is the liberator of the mortals from the vices. ਹੇ ਪਿਆਰੇ ਪ੍ਰਭੂ! ਜਗਤ (ਦੇ ਜੀਵਾਂ ਨੂੰ ਵਿਕਾਰਾਂ ਤੋਂ) ਬਚਾਵਣ ਵਾਲਾ ਤੇਰਾ ਨਾਮ ਤੇਰੇ (ਹੀ ਹੱਥ) ਵਿਚ ਹੈ।
ਨਵ ਨਿਧਿ ਨਾਮੁ ਨਿਧਾਨੁ ਹਰਿ ਕੇਰੈ ॥ nav niDh naam niDhaan har kayrai. God’s Name is precious like the nine treasures of wealth. ਪਰਮਾਤਮਾ ਦਾ ਨਾਮ-ਖ਼ਜ਼ਾਨਾ (ਮਾਨੋ, ਧਰਤੀ ਦੇ) ਨੌ ਹੀ ਖ਼ਜ਼ਾਨੇ ਹੈ।
ਹਰਿ ਰੰਗ ਰੰਗ ਰੰਗ ਅਨੂਪੇਰੈ ॥ har rang rang rang anoopayrai. In this world, there are many colors and plays of God of the unparalleled beauty, ਸੋਹਣੇ ਹਰੀ ਦੇ (ਇਸ ਜਗਤ ਵਿਚ) ਅਨੇਕਾਂ ਹੀ ਰੰਗ ਤਮਾਸ਼ੇ ਹਨ,
ਕਾਹੇ ਰੇ ਮਨ ਮੋਹਿ ਮਗਨੇਰੈ ॥ kaahay ray man mohi magnayrai. O’ my mind, why are you getting absorbed in the attachment of these worldly plays? ਹੇ ਮਨ! ਤੂੰ (ਇਹਨਾਂ ਰੰਗਾਂ ਦੇ) ਮੋਹ ਵਿਚ ਕਿਉਂ ਮਸਤ ਹੋ ਰਿਹਾ ਹੈਂ?
ਨੈਨਹੁ ਦੇਖੁ ਸਾਧ ਦਰਸੇਰੈ ॥ nainhu daykh saaDh darsayrai. Instead see the sight of the Guru with these eyes and follow his teachings. (ਆਪਣੀਆਂ) ਅੱਖਾਂ ਨਾਲ ਗੁਰੂ ਦਾ ਦਰਸਨ ਕਰਿਆ ਕਰ।
ਸੋ ਪਾਵੈ ਜਿਸੁ ਲਿਖਤੁ ਲਿਲੇਰੈ ॥੧॥ ਰਹਾਉ ॥ so paavai jis likhat lilayrai. ||1|| rahaa-o. But the one who has such preordained destiny, can focus on the Guru’s teachings. ||1||Pause|| ਪਰ ਗੁਰੂ ਦਾ ਦਰਸਨ) ਉਹ ਮਨੁੱਖ ਪ੍ਰਾਪਤ ਕਰਦਾ ਹੈ ਜਿਸ ਦੇ ਮੱਥੇ ਉਤੇ (ਇਸ ਦਰਸਨ ਦਾ) ਲੇਖ ਲਿਖਿਆ ਹੁੰਦਾ ਹੈ ॥੧॥ ਰਹਾਉ ॥
ਸੇਵਉ ਸਾਧ ਸੰਤ ਚਰਨੇਰੈ ॥ sayva-o saaDh sant charnayrai. I humbly serve and follow the teachings of the Guru, ਮੈਂ (ਤਾਂ) ਸੰਤ ਜਨਾਂ ਦੇ ਚਰਨਾਂ ਦੀ ਓਟ ਲੈਂਦਾ ਹਾਂ,
ਬਾਂਛਉ ਧੂਰਿ ਪਵਿਤ੍ਰ ਕਰੇਰੈ ॥ baaNchha-o Dhoor pavitar karayrai. I seek the Guru’s divine word, because it purifies the mortal’s life conduct, ਮੈਂ (ਸੰਤ ਜਨਾਂ ਦੇ ਚਰਨਾਂ ਦੀ) ਧੂੜ ਮੰਗਦਾ ਹਾਂ (ਇਹ ਚਰਨ-ਧੂੜ ਮਨੁੱਖ ਦਾ ਜੀਵਨ) ਪਵਿੱਤਰ ਕਰਦੀ ਹੈ,
ਅਠਸਠਿ ਮਜਨੁ ਮੈਲੁ ਕਟੇਰੈ ॥ athsath majan mail katayrai. which has the merit of ablutions at all the sixty eight holy places (which are believed to) wash away the filth of sins. (ਇਹ ਚਰਨ-ਧੂੜ ਹੀ) ਅਠਾਹਠ ਤੀਰਥਾਂ ਦਾ ਇਸ਼ਨਾਨ ਹੈ (ਸੰਤ ਜਨਾਂ ਦੀ ਚਰਨ-ਧੂੜ ਦਾ ਇਸ਼ਨਾਨ ਜੀਵਾਂ ਦੇ ਮਨ ਦੀ) ਮੈਲ ਦੂਰ ਕਰਦਾ ਹੈ।
ਸਾਸਿ ਸਾਸਿ ਧਿਆਵਹੁ ਮੁਖੁ ਨਹੀ ਮੋਰੈ ॥ saas saas Dhi-aavahu mukh nahee morai. O’ my friends, remember God’s Name with each and every breath because God is always with a person who remembers Him with adoration. ਹੇ ਭਾਈ! (ਆਪਣੇ) ਹਰੇਕ ਸਾਹ ਦੇ ਨਾਲ ਪਰਮਾਤਮਾ ਦਾ ਨਾਮ ਸਿਮਰਿਆ ਕਰ। (ਜਿਹੜਾ ਮਨੁੱਖ ਨਾਮ ਸਿਮਰਦਾ ਹੈ, ਉਸ ਵਲੋਂ ਪਰਮਾਤਮਾ ਆਪਣਾ) ਮੂੰਹ ਨਹੀਂ ਮੋੜਦਾ।
ਕਿਛੁ ਸੰਗਿ ਨ ਚਾਲੈ ਲਾਖ ਕਰੋਰੈ ॥ kichh sang na chaalai laakh karorai. After one’s death, none of the thousands or millions accumulated by a person go along with him. (ਜਮ੍ਹਾਂ ਕੀਤੇ ਹੋਏ) ਲੱਖਾਂ ਕ੍ਰੋੜਾਂ ਰੁਪਿਆਂ ਵਿਚੋਂ ਕੁਝ ਭੀ (ਅਖ਼ੀਰ ਵੇਲੇ ਮਨੁੱਖ ਦੇ) ਨਾਲ ਨਹੀਂ ਜਾਂਦਾ।
ਪ੍ਰਭ ਜੀ ਕੋ ਨਾਮੁ ਅੰਤਿ ਪੁਕਰੋਰੈ ॥੧॥ parabh jee ko naam ant pakrorai. ||1|| It is only God’s Name that comes to one’s aid in the end. ||1|| ਅਖ਼ੀਰ ਵੇਲੇ (ਜਦੋਂ ਹਰੇਕ ਪਦਾਰਥ ਦਾ ਸਾਥ ਮੁੱਕ ਜਾਂਦਾ ਹੈ) ਪਰਮਾਤਮਾ ਦਾ ਨਾਮ ਹੀ ਸਾਥ ਨਿਬਾਹੁੰਦਾ ਹੈ ॥੧॥
ਮਨਸਾ ਮਾਨਿ ਏਕ ਨਿਰੰਕੇਰੈ ॥ mansaa maan ayk nirankayrai. O’ my friends, have only the craving for the formless God in your mind (ਆਪਣੇ) ਮਨ ਦੇ ਫੁਰਨੇ ਨੂੰ ਸਿਰਫ਼ ਨਿਰੰਕਾਰ (ਦੀ ਯਾਦ) ਵਿਚ ਸ਼ਾਂਤ ਕਰ ਲੈ।
ਸਗਲ ਤਿਆਗਹੁ ਭਾਉ ਦੂਜੇਰੈ ॥ sagal ti-aagahu bhaa-o doojayrai. Forsake the love of all other worldly things beside God. (ਪ੍ਰਭੂ ਤੋਂ ਬਿਨਾ) ਹੋਰ ਹੋਰ ਪਦਾਰਥ ਵਿਚ (ਪਾਇਆ ਹੋਇਆ) ਪਿਆਰ ਸਾਰਾ ਹੀ ਛੱਡ ਦੇ।
ਕਵਨ ਕਹਾਂ ਹਉ ਗੁਨ ਪ੍ਰਿਅ ਤੇਰੈ ॥ kavan kahaaN ha-o gun pari-a tayrai. O’ my beloved God, You have too many virtues, which of these may I narrate? ਹੇ ਪਿਆਰੇ ਪ੍ਰਭੂ! ਤੇਰੇ ਅੰਦਰ (ਅਨੇਕਾਂ ਹੀ) ਗੁਣ (ਹਨ), ਮੈਂ (ਤੇਰੇ) ਕਿਹੜੇ ਕਿਹੜੇ ਗੁਣ ਦੱਸ ਸਕਦਾ ਹਾਂ?
ਬਰਨਿ ਨ ਸਾਕਉ ਏਕ ਟੁਲੇਰੈ ॥ baran na saaka-o ayk lutayrai. I cannot describe even one of Your blessings. ਮੈਂ ਤਾਂ ਤੇਰੇ ਇਕ ਉਪਕਾਰ ਨੂੰ ਭੀ ਬਿਆਨ ਨਹੀਂ ਕਰ ਸਕਦਾ।
ਦਰਸਨ ਪਿਆਸ ਬਹੁਤੁ ਮਨਿ ਮੇਰੈ ॥ darsan pi-aas bahut man mayrai. My mind is craving for Your blessed Vision, ਮੇਰੇ ਮਨ ਵਿਚ ਤੇਰੇ ਦਰਸਨ ਦੀ ਬਹੁਤ ਤਾਂਘ ਹੈ,
ਮਿਲੁ ਨਾਨਕ ਦੇਵ ਜਗਤ ਗੁਰ ਕੇਰੈ ॥੨॥੧॥੩੪॥ mil naanak dayv jagat gur kayrai. ||2||1||34|| O’ God of the world, please unite me, Nanak, with Yourself. ||2||1||34|| ਹੇ ਜਗਤ ਦੇ ਗੁਰਦੇਵ! (ਮੈਨੂੰ) ਨਾਨਕ ਨੂੰ ਮਿਲ ॥੨॥੧॥੩੪॥


© 2017 SGGS ONLINE
error: Content is protected !!
Scroll to Top