Guru Granth Sahib Translation Project

Guru granth sahib page-1337

Page 1337

ਪ੍ਰਭਾਤੀ ਮਹਲਾ ੪ ॥ parbhaatee mehlaa 4. Raag Prabhati,Fourth Guru:
ਗੁਰ ਸਤਿਗੁਰਿ ਨਾਮੁ ਦ੍ਰਿੜਾਇਓ ਹਰਿ ਹਰਿ ਹਮ ਮੁਏ ਜੀਵੇ ਹਰਿ ਜਪਿਭਾ ॥ gur satgur naam darirh-aa-i-o har har ham mu-ay jeevay har japibhaa. When the Divine-Guru firmly implanted God’s Name in our heart, then we, the spiritually dead, became spiritually alive by lovingly remembering God. ਅਸੀਂ ਜੀਵ ਆਤਮਕ ਮੌਤੇ ਮਰੇ ਰਹਿੰਦੇ ਹਾਂ। ਸਤਿਗੁਰੂ ਨੇ ਜਦੋਂ ਸਾਡੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਪੱਕਾ ਕਰ ਦਿੱਤਾ ਤਾਂ ਹਰਿ-ਨਾਮ ਜਪ ਕੇ ਅਸੀਂ ਆਤਮਕ ਜੀਵਨ ਹਾਸਲ ਕਰ ਲਿਆ l
ਧਨੁ ਧੰਨੁ ਗੁਰੂ ਗੁਰੁ ਸਤਿਗੁਰੁ ਪੂਰਾ ਬਿਖੁ ਡੁਬਦੇ ਬਾਹ ਦੇਇ ਕਢਿਭਾ ॥੧॥ Dhan Dhan guroo gur satgur pooraa bikh dubday baah day-ay kadhibhaa. ||1|| Praiseworthy is the perfect true Guru who, by extending the support of his divine word, pulled us out of the poisonous worldly ocean of the love for Maya in which we were drowning. ||1|| ਪੂਰਾ ਗੁਰੂ ਧੰਨ ਹੈ, ਗੁਰੂ ਸਲਾਹੁਣ-ਜੋਗ ਹੈ। ਜਿਨ੍ਹਾਂ ਨੇ (ਆਤਮਕ ਮੌਤ ਲਿਆਉਣ ਵਾਲੀ ਮਾਇਆ ਦੇ ਮੋਹ ਦੇ) ਵਿਹੁਲੇ ਸਮੁੰਦਰ ਵਿਚ ਡੁੱਬਦਿਆਂ ਨੂੰ (ਆਪਣੀ) ਬਾਂਹ ਫੜਾ ਕੇ ਕੱਢ ਲਿਆ ॥੧॥
ਜਪਿ ਮਨ ਰਾਮ ਨਾਮੁ ਅਰਧਾਂਭਾ ॥ jap man raam naam arDhaaNbhaa. O’ my mind, always remember God’s Name which is worthy of remembering. ਹੇ (ਮੇਰੇ) ਮਨ! ਪਰਮਾਤਮਾ ਦਾ ਨਾਮ ਜਪਿਆ ਕਰ; (ਇਹ ਨਾਮ) ਜਪਣ-ਜੋਗ ਹੈ।
ਉਪਜੰਪਿ ਉਪਾਇ ਨ ਪਾਈਐ ਕਤਹੂ ਗੁਰਿ ਪੂਰੈ ਹਰਿ ਪ੍ਰਭੁ ਲਾਭਾ ॥੧॥ ਰਹਾਉ ॥ upjamp upaa-ay na paa-ee-ai kathoo gur poorai har parabh laabhaa. ||1|| rahaa-o. God is realized only by remembering Him through the perfect Guru and never by any secret mantra or any other rituals. ||1||Pause|| ਕੰਨਾਂ ਵਿਚ ਜੋਈ ਗੁਪਤ ਮੰਤ੍ਰ ਦੇਣ ਆਦਿਕ ਦੇ ਢੰਗ ਨਾਲ ਕਦੇ ਭੀ ਪਰਮਾਤਮਾ ਨਹੀਂ ਮਿਲਦਾ। ਪੂਰੇ ਗੁਰੂ ਦੀ ਰਾਹੀਂ (ਨਾਮ ਜਪ ਕੇ ਹੀ) ਪਰਮਾਤਮਾ ਲੱਭਦਾ ਹੈ ॥੧॥ ਰਹਾਉ ॥
ਰਾਮ ਨਾਮੁ ਰਸੁ ਰਾਮ ਰਸਾਇਣੁ ਰਸੁ ਪੀਆ ਗੁਰਮਤਿ ਰਸਭਾ ॥ raam naam ras raam rasaa-in ras pee-aa gurmat rasbhaa. The elixir of God’s Name is the essence of all the worldly elixirs, but one can partake this elixir of Naam through the love of the Guru’s teachings. ਪਰਮਾਤਮਾ ਦਾ ਨਾਮ-ਰਸ (ਦੁਨੀਆ ਦੇ ਹੋਰ ਸਾਰੇ) ਰਸਾਂ ਦਾ ਘਰ ਹੈ (ਸਭ ਰਸਾਂ ਤੋਂ ਸ੍ਰੇਸ਼ਟ ਹੈ, ਪਰ) ਇਹ ਨਾਮ-ਰਸ ਗੁਰਮੱਤ ਦੇ ਰਸ ਦੀ ਰਾਹੀਂ ਪੀਤਾ ਜਾ ਸਕਦਾ ਹੈ।
ਲੋਹ ਮਨੂਰ ਕੰਚਨੁ ਮਿਲਿ ਸੰਗਤਿ ਹਰਿ ਉਰ ਧਾਰਿਓ ਗੁਰਿ ਹਰਿਭਾ ॥੨॥ loh manoor kanchan mil sangat har ur Dhaari-o gur haribhaa. ||2|| Just as rusted iron becomes Gold (by the touch of mythical philosopher’s stone), similarly one enshrines God in his heart by joining the holy congregation, and Divine light manifests within him through the Guru’s grace.||2|| ਸੜਿਆ ਹੋਇਆ ਲੋਹਾ (ਪਾਰਸ ਨੂੰ ਮਿਲ ਕੇ) ਸੋਨਾ (ਹੋ ਜਾਂਦਾ ਹੈ, ਤਿਵੇਂ) ਸੰਗਤ ਵਿਚ ਮਿਲ ਕੇ ਮਨੁੱਖ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾ ਲੈਂਦਾ ਹੈ, ਗੁਰੂ ਦੀ ਰਾਹੀਂ ਰੱਬੀ ਜੋਤਿ ਉਸ ਦੇ ਅੰਦਰ ਪਰਗਟ ਹੋ ਜਾਂਦੀ ਹੈ ॥੨॥
ਹਉਮੈ ਬਿਖਿਆ ਨਿਤ ਲੋਭਿ ਲੁਭਾਨੇ ਪੁਤ ਕਲਤ ਮੋਹਿ ਲੁਭਿਭਾ ॥ ha-umai bikhi-aa nit lobh lubhaanay put kalat mohi lubhibhaa. Those who always remain lured by egotism, love for Maya, greed and remain tied to the emotional attachment for their children and spouse, ਜਿਹੜੇ ਮਨੁੱਖ ਹਉਮੈ ਵਿਚ ਗ੍ਰਸੇ ਰਹਿੰਦੇ ਹਨ, ਮਾਇਆ ਦੇ ਲੋਭ ਵਿਚ ਸਦਾ ਫਸੇ ਰਹਿੰਦੇ ਹਨ, ਪੁੱਤਰ ਇਸਤ੍ਰੀ ਦੇ ਮੋਹ ਵਿਚ ਘਿਰੇ ਰਹਿੰਦੇ ਹਨ,
ਤਿਨ ਪਗ ਸੰਤ ਨ ਸੇਵੇ ਕਬਹੂ ਤੇ ਮਨਮੁਖ ਭੂੰਭਰ ਭਰਭਾ ॥੩॥ tin pag sant na sayvay kabhoo tay manmukh bhoombhar bharbhaa. ||3|| they have never humbly served the saints (never followed the Guru’s teachings); the fire of worldly desires keeps smoldering in these self willed people. ||3|| ਉਹਨਾਂ ਨੇ ਕਦੇ ਸੰਤ-ਜਨਾਂ ਦੇ ਚਰਨ ਨਹੀਂ ਛੁਹੇ ਹੁੰਦੇ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਉਹਨਾਂ ਮਨੁੱਖਾਂ ਦੇ ਅੰਦਰ (ਤ੍ਰਿਸ਼ਨਾ ਦੀ) ਭੁੱਬਲ ਧੁੱਖਦੀ ਰਹਿੰਦੀ ਹੈ ॥੩॥
ਤੁਮਰੇ ਗੁਨ ਤੁਮ ਹੀ ਪ੍ਰਭ ਜਾਨਹੁ ਹਮ ਪਰੇ ਹਾਰਿ ਤੁਮ ਸਰਨਭਾ ॥ tumray gun tum hee parabh jaanhu ham paray haar tum sarnabhaa. O’ God, You alone know Your virtues, having grown weary (of trying all other places) we have come to Your refuge, ਹੇ ਪ੍ਰਭੂ! ਆਪਣੇ ਗੁਣ ਤੂੰ ਆਪ ਹੀ ਜਾਣਦਾ ਹੈਂ। ਅਸੀਂ ਜੀਵ (ਹੋਰ ਸਭ ਪਾਸਿਆਂ ਵਲੋਂ) ਹਾਰ ਕੇ ਤੇਰੀ ਹੀ ਸਰਨ ਆ ਪਏ ਹਾਂ।
ਜਿਉ ਜਾਨਹੁ ਤਿਉ ਰਾਖਹੁ ਸੁਆਮੀ ਜਨ ਨਾਨਕੁ ਦਾਸੁ ਤੁਮਨਭਾ ॥੪॥੬॥ ਛਕਾ ੧ ॥ ji-o jaanhu ti-o raakho su-aamee jan naanak daas tumnabhaa.||4||6||chhakaa 1. O’ God, save me in whatever way You know; I, devotee Nanak, am Your servant. ||4||6|| Chhakaa 1. ਹੇ ਸੁਆਮੀ! ਜਿਵੇਂ ਹੋ ਸਕੇ, ਮੇਰੀ ਰੱਖਿਆ ਕਰ (ਮੈਂ) ਨਾਨਕ ਤੇਰਾ ਹੀ ਦਾਸ ਹਾਂ ॥੪॥੬॥ ਛਕਾ ੧ ॥
ਪ੍ਰਭਾਤੀ ਬਿਭਾਸ ਪੜਤਾਲ ਮਹਲਾ ੪ parbhaatee bibhaas parh-taal mehlaa 4 Raag Prabhati, Bibhaas, Partaal,Fourth Guru:
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad. One eternal God, realized by the grace of the True Guru: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਜਪਿ ਮਨ ਹਰਿ ਹਰਿ ਨਾਮੁ ਨਿਧਾਨ ॥ jap man har har naam niDhaan. O’ my mind, lovingly remember the Name of God, the true wealth, ਹੇ (ਮੇਰੇ) ਮਨ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰ (ਇਹੀ ਹੈ ਅਸਲ) ਖ਼ਜ਼ਾਨਾ,
ਹਰਿ ਦਰਗਹ ਪਾਵਹਿ ਮਾਨ ॥ har dargeh paavahi maan. and you shall receive honor in God’s presence. ਤੂੰ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਹਾਸਲ ਕਰੇਂਗਾ।
ਜਿਨਿ ਜਪਿਆ ਤੇ ਪਾਰਿ ਪਰਾਨ ॥੧॥ ਰਹਾਉ ॥ jin japi-aa tay paar paraan. ||1|| rahaa-o. All those who have lovingly remembered God have crossed over this worldly ocean of vices. ||1||pause|| ਜਿਸ ਜਿਸ ਨੇ ਨਾਮ ਜਪਿਆ ਹੈ ਉਹ ਸਭ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਗਏ ॥੧॥ ਰਹਾਉ ॥
ਸੁਨਿ ਮਨ ਹਰਿ ਹਰਿ ਨਾਮੁ ਕਰਿ ਧਿਆਨੁ ॥ sun man har har naam kar Dhi-aan. O’ my mind, listen to God’s Name with full attention. ਹੇ (ਮੇਰੇ) ਮਨ! ਧਿਆਨ ਜੋੜ ਕੇ ਸਦਾ ਪਰਮਾਤਮਾ ਦਾ ਨਾਮ ਸੁਣਿਆ ਕਰ।
ਸੁਨਿ ਮਨ ਹਰਿ ਕੀਰਤਿ ਅਠਸਠਿ ਮਜਾਨੁ ॥ sun man har keerat athsath majaan. O’ my mind, listen to the praises of God; this is like bathing at all the sacred places. ਹੇ ਮਨ! ਪਰਮਾਤਮਾ ਦੀ ਸਿਫ਼ਤ-ਸਾਲਾਹ ਸੁਣਿਆ ਕਰ (ਇਹੀ ਹੈ) ਅਠਾਹਠ ਤੀਰਥਾਂ ਦਾ ਇਸ਼ਨਾਨ।
ਸੁਨਿ ਮਨ ਗੁਰਮੁਖਿ ਪਾਵਹਿ ਮਾਨੁ ॥੧॥ sun man gurmukh paavahi maan. ||1|| O’ my mind, listen to God’s praises and follow the Guru’s teachings, you would receive honor in God’s presence. ||1|| ਹੇ ਮਨ! ਗੁਰੂ ਦੀ ਸਰਨ ਪੈ ਕੇ (ਪਰਮਾਤਮਾ ਦਾ ਨਾਮ) ਸੁਣਿਆ ਕਰ (ਲੋਕ ਪਰਲੋਕ ਵਿਚ) ਇੱਜ਼ਤ ਖੱਟੇਂਗਾ ॥੧॥
ਜਪਿ ਮਨ ਪਰਮੇਸੁਰੁ ਪਰਧਾਨੁ ॥ jap man parmaysur parDhaan. O’ my mind, lovingly remember the distinguished supreme God, ਹੇ ਮਨ! ਪਰਮੇਸਰ (ਦਾ ਨਾਮ) ਜਪਿਆ ਕਰ (ਉਹੀ ਸਭ ਤੋਂ) ਵੱਡਾ (ਹੈ)।
ਖਿਨ ਖੋਵੈ ਪਾਪ ਕੋਟਾਨ ॥ khin khovai paap kotaan. because of which millions of sins are destroyed in an instant. (ਨਾਮ ਜਪਣ ਦੀ ਬਰਕਤਿ ਨਾਲ) ਕ੍ਰੋੜਾਂ ਪਾਪਾਂ ਦਾ ਨਾਸ (ਇਕ) ਖਿਨ ਵਿਚ ਹੋ ਜਾਂਦਾ ਹੈ।
ਮਿਲੁ ਨਾਨਕ ਹਰਿ ਭਗਵਾਨ ॥੨॥੧॥੭॥ mil naanak har bhagvaan. ||2||1||7|| O’ Nanak, always remain attuned to God (by meditating on His Name).||2||1||7|| ਹੇ ਨਾਨਕ! ਸਦਾ ਹਰੀ ਭਗਵਾਨ (ਦੇ ਚਰਨਾਂ ਵਿਚ) ਜੁੜਿਆ ਰਹੁ ॥੨॥੧॥੭॥
ਪ੍ਰਭਾਤੀ ਮਹਲਾ ੫ ਬਿਭਾਸ parbhaatee mehlaa 5 bibhaas Raag Prabhati,Fifth Guru, Bibhaas:
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad. One eternal God, realized by the grace of the True Guru: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ
ਮਨੁ ਹਰਿ ਕੀਆ ਤਨੁ ਸਭੁ ਸਾਜਿਆ ॥ man har kee-aa tan sabh saaji-aa. God who created your mind, fashioned your entire body, ਜਿਸ ਪਰਮਾਤਮਾ ਨੇ (ਤੇਰਾ) ਮਨ ਬਣਾਇਆ, (ਤੇਰਾ) ਸਰੀਰ ਬਣਾਇਆ,
ਪੰਚ ਤਤ ਰਚਿ ਜੋਤਿ ਨਿਵਾਜਿਆ ॥ panch tat rach jot nivaaji-aa. and making your frame out of five elements, (air, fire, earth, ether, and water) He made it beauties with Divine light (ਮਿੱਟੀ ਹਵਾ ਆਦਿਕ) ਪੰਜ ਤੱਤਾਂ ਦਾ ਪੁਤਲਾ ਬਣਾ ਕੇ (ਉਸ ਨੂੰ ਆਪਣੀ) ਜੋਤਿ ਨਾਲ ਸੋਹਣਾ ਬਣਾ ਦਿੱਤਾ,
ਸਿਹਜਾ ਧਰਤਿ ਬਰਤਨ ਕਉ ਪਾਨੀ ॥ sihjaa Dharat bartan ka-o paanee. He gave you earth for rest and water for your use. ਜਿਸ ਨੇ ਤੈਨੂੰ) ਲੇਟਣ ਵਾਸਤੇ ਧਰਤੀ ਦਿੱਤੀ, (ਜਿਸ ਨੇ ਤੈਨੂੰ) ਵਰਤਣ ਲਈ ਪਾਣੀ ਦਿੱਤਾ,
ਨਿਮਖ ਨ ਵਿਸਾਰਹੁ ਸੇਵਹੁ ਸਾਰਿਗਪਾਨੀ ॥੧॥ nimakh na visaarahu sayvhu saarigpaanee. ||1|| Do not forsake that God even for an instant and always remember Him .||1|| ਉਸ ਪਰਮਾਤਮਾ ਨੂੰ ਕਦੇ ਨਾਹ ਭੁਲਾਓ, ਉਸ ਨੂੰ (ਹਰ ਵੇਲੇ) ਸਿਮਰਦੇ ਰਹੋ ॥੧॥
ਮਨ ਸਤਿਗੁਰੁ ਸੇਵਿ ਹੋਇ ਪਰਮ ਗਤੇ ॥ man satgur sayv ho-ay param gatay. O’ my mind, the supreme spiritual state is attained by following the teachings of the true Guru. ਹੇ (ਮੇਰੇ) ਮਨ! ਗੁਰੂ ਦੀ ਸਰਨ ਪਿਆ ਰਹੁ (ਇਸ ਤਰ੍ਹਾਂ) ਸਭ ਤੋਂ ਉੱਚੀ ਆਤਮਕ ਅਵਸਥਾ ਪ੍ਰਾਪਤ ਹੋ ਜਾਂਦੀ ਹੈ।
ਹਰਖ ਸੋਗ ਤੇ ਰਹਹਿ ਨਿਰਾਰਾ ਤਾਂ ਤੂ ਪਾਵਹਿ ਪ੍ਰਾਨਪਤੇ ॥੧॥ ਰਹਾਉ ॥ harakh sog tay raheh niraaraa taaN too paavahi paranpatay. ||1|| rahaa-o. If you remain unaffected by joy and sorrow, you would realize God, the master of life-breaths. ||1||pause|| ਜੇ ਤੂੰ (ਗੁਰੂ ਦੇ ਦਰ ਤੇ ਰਹਿ ਕੇ) ਖ਼ੁਸ਼ੀ ਗ਼ਮੀ ਤੋਂ ਨਿਰਲੇਪ ਟਿਕਿਆ ਰਹੇਂ, ਤਾਂ ਤੂੰ ਜਿੰਦ ਦੇ ਮਾਲਕ ਪ੍ਰਭੂ ਨੂੰ ਮਿਲ ਪਏਂਗਾ ॥੧॥ ਰਹਾਉ ॥
ਕਾਪੜ ਭੋਗ ਰਸ ਅਨਿਕ ਭੁੰਚਾਏ ॥ kaaparh bhog ras anik bhunchaa-ay. That God who gave you beautiful clothes and many tasty foods to enjoy, ਜਿਸ ਪਰਮਾਤਮਾ ਨੇ ਤੈਨੂੰ ਅਨੇਕਾਂ (ਕਿਸਮਾਂ ਦੇ) ਕੱਪੜੇ ਵਰਤਣ ਨੂੰ ਦਿੱਤੇ, ਜਿਸ ਨੇ ਤੈਨੂੰ ਅਨੇਕਾਂ ਚੰਗੇ ਚੰਗੇ ਪਦਾਰਥ ਖਾਣ-ਪੀਣ ਨੂੰ ਦਿੱਤੇ,
ਮਾਤ ਪਿਤਾ ਕੁਟੰਬ ਸਗਲ ਬਨਾਏ ॥ maat pitaa kutamb sagal banaa-ay. who created your mother, father, and all the family members: ਜਿਸ ਨੇ ਤੇਰੇ ਵਾਸਤੇ ਮਾਂ ਪਿਉ ਪਰਵਾਰ (ਆਦਿਕ) ਸਾਰੇ ਸੰਬੰਧੀ ਬਣਾ ਦਿੱਤੇ,
ਰਿਜਕੁ ਸਮਾਹੇ ਜਲਿ ਥਲਿ ਮੀਤ ॥ rijak samaahay jal thal meet. who provides sustenance both in water and on earth: O’ my friend, ਜਿਹੜਾ ਪਰਮਾਤਮਾ ਪਾਣੀ ਵਿਚ ਧਰਤੀ ਵਿਚ (ਹਰ ਥਾਂ ਜੀਵਾਂ ਨੂੰ) ਰਿਜ਼ਕ ਅਪੜਾਂਦਾ ਹੈ, ਹੇ ਮਿੱਤਰ!
ਸੋ ਹਰਿ ਸੇਵਹੁ ਨੀਤਾ ਨੀਤ ॥੨॥ so har sayvhu neetaa neet. ||2|| lovingly remember that God day after day.||2|| ਉਸ ਪਰਮਾਤਮਾ ਨੂੰ ਸਦਾ ਹੀ ਸਦਾ ਹੀ ਯਾਦ ਕਰਦੇ ਰਹੋ ॥੨॥
ਤਹਾ ਸਖਾਈ ਜਹ ਕੋਇ ਨ ਹੋਵੈ ॥ ahaa sakhaa-ee jah ko-ay na hovai. God becomes a companion, where there is no one else who can help, ਜਿੱਥੇ ਕੋਈ ਭੀ ਮਦਦ ਨਹੀਂ ਕਰ ਸਕਦਾ, ਪਰਮਾਤਮਾ ਉੱਥੇ (ਭੀ) ਸਾਥੀ ਬਣਦਾ ਹੈ,
ਕੋਟਿ ਅਪ੍ਰਾਧ ਇਕ ਖਿਨ ਮਹਿ ਧੋਵੈ ॥ kot apraaDh ik khin meh Dhovai. God washes away millions of sins of people in an instant. ਜੀਵਾਂ ਦੇ) ਕ੍ਰੋੜਾਂ ਪਾਪ ਇਕ ਖਿਨ ਵਿਚ ਧੋ ਦੇਂਦਾ ਹੈ।
ਦਾਤਿ ਕਰੈ ਨਹੀ ਪਛੋੁਤਾਵੈ ॥ daat karai nahee pachhotaavai. God bestows many gifts, but never regrets about it. ਉਹ ਪ੍ਰਭੂ (ਸਭ ਜੀਵਾਂ ਨੂੰ) ਦਾਤਾਂ ਦੇਂਦਾ ਰਹਿੰਦਾ ਹੈ, ਕਦੇ (ਇਸ ਗੱਲੋਂ) ਪਛੁਤਾਂਦਾ ਨਹੀਂ।
ਏਕਾ ਬਖਸ ਫਿਰਿ ਬਹੁਰਿ ਨ ਬੁਲਾਵੈ ॥੩॥ aykaa bakhas fir bahur na bulaavai. ||3|| One upon whom God once bestows grace, He never asks him the account of his deeds. ||3|| (ਜਿਸ ਪ੍ਰਾਣੀ ਉਤੇ) ਇਕ ਵਾਰੀ ਬਖ਼ਸ਼ਸ਼ ਕਰ ਦੇਂਦਾ ਹੈ, ਉਸ ਨੂੰ (ਉਸ ਦੇ ਲੇਖਾ ਮੰਗਣ ਲਈ) ਫਿਰ ਨਹੀਂ ਸੱਦਦਾ ॥੩॥


© 2017 SGGS ONLINE
Scroll to Top