Guru Granth Sahib Translation Project

Guru granth sahib page-1343

Page 1343

ਧਾਵਤੁ ਰਾਖੈ ਠਾਕਿ ਰਹਾਏ Dhaavat raakhai thaak rahaa-ay. One who stops his mind wandering after Maya and keeps it controlled, ਜੇਹੜਾ ਮਨੁੱਖ (ਮਾਇਆ ਵੱਲ) ਦੌੜਦੇ ਮਨ ਨੂੰ ਬਚਾ ਲੈਂਦਾ ਹੈ (ਬਾਹਰ ਜਾਂਦੇ ਨੂੰ) ਰੋਕ ਕੇ (ਆਪਣੇ ਅੰਦਰ ਹੀ) ਟਿਕਾ ਲੈਂਦਾ ਹੈ।
ਸਚਾ ਨਾਮੁ ਮੰਨਿ ਵਸਾਏ ॥੪॥ sachaa naam man vasaa-ay. ||4|| he enshrines the eternal God’s Name within his mind. ||4|| ਉਹ ਪਰਮਾਤਮਾ ਦਾ ਸਦਾ-ਥਿਰ ਨਾਮ ਆਪਣੇ ਮਨ ਵਿਚ ਵਸਾ ਲੈਂਦਾ ਹੈ ॥੪॥
ਬਿਸਮ ਬਿਨੋਦ ਰਹੇ ਪਰਮਾਦੀ ॥ bisam binod rahay parmaadee. The exciting and intoxicating worldly entertainments of that person cease, (ਉਸ ਮਨੁੱਖ ਦੇ ਅੰਦਰੋਂ) ਮੋਹ ਦੇ ਮਸਤੀ ਪੈਦਾ ਕਰਨ ਵਾਲੇ ਅਚਰਜ ਚੋਜ ਤਮਾਸ਼ੇ ਖ਼ਤਮ ਹੋ ਜਾਂਦੇ ਹਨ।
ਗੁਰਮਤਿ ਮਾਨਿਆ ਏਕ ਲਿਵ ਲਾਗੀ ॥ gurmat maani-aa ayk liv laagee. who has accepted the Guru’s teachings and remains focused on God. ਜਿਸ ਦਾ ਮਨ ਗੁਰੂ ਦੀ ਸਿੱਖਿਆ ਵਿਚ ਪਤੀਜ ਗਿਆ ਹੈ ਅਤੇ ਜਿਸ ਦੀ ਸੁਰਤ ਇਕ ਪ੍ਰਭੂ ਵਿਚ ਜੁੜੀ ਰਹਿੰਦੀ ਹੈ।
ਦੇਖਿ ਨਿਵਾਰਿਆ ਜਲ ਮਹਿ ਆਗੀ ॥ daykh nivaari-aa jal meh aagee. That person has extinguished the fire of his worldly desires by visualizing God and bathing (reflecting) in the nectar of God’s Name. ਉਸ ਨੇ ਪਰਮਾਤਮਾ ਦਾ ਦਰਸਨ ਕਰ ਕੇ ਪਰਮਾਤਮਾ ਦੇ ਨਾਮ-ਜਲ ਵਿਚ ਚੁੱਭੀ ਲਾ ਕੇ ਆਪਣੇ ਅੰਦਰੋਂ ਤ੍ਰਿਸ਼ਨਾ ਦੀ ਅੱਗ ਬੁਝਾ ਲਈ ਹੈ।
ਸੋ ਬੂਝੈ ਹੋਵੈ ਵਡਭਾਗੀ ॥੫॥ so boojhai hovai vadbhaagee. ||5|| But only that person understands this mystery who is very fortunate. ||5|| ਪਰ ਇਹ ਭੇਤ ਉਹੀ ਸਮਝਦਾ ਹੈ ਜੋ ਚੰਗੇ ਭਾਗਾਂ ਵਾਲਾ ਹੋਵੇ ॥੫॥
ਸਤਿਗੁਰੁ ਸੇਵੇ ਭਰਮੁ ਚੁਕਾਏ ॥ satgur sayvay bharam chukaa-ay. One who follows the Guru’s teachings, gets rid of the wandering of his mind. ਜੇਹੜਾ ਮਨੁੱਖ ਸਤਿਗੁਰੂ ਦੀ ਸਰਨ ਪੈਂਦਾ ਹੈ ਉਹ ਆਪਣੇ ਮਨ ਦੀ ਭਟਕਣਾ ਦੂਰ ਕਰ ਲੈਂਦਾ ਹੈ,
ਅਨਦਿਨੁ ਜਾਗੈ ਸਚਿ ਲਿਵ ਲਾਏ ॥ an-din jaagai sach liv laa-ay. he always remains alert to worldly allurements and keeps his mind focused on the eternal God. ਉਹ ਹਰ ਵੇਲੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦਾ ਹੈ, ਉਹ ਸਦਾ-ਥਿਰ ਪ੍ਰਭੂ ਵਿਚ ਆਪਣੀ ਸੁਰਤ ਜੋੜੀ ਰੱਖਦਾ ਹੈ।
ਏਕੋ ਜਾਣੈ ਅਵਰੁ ਨ ਕੋਇ ॥ ਸੁਖਦਾਤਾ ਸੇਵੇ ਨਿਰਮਲੁ ਹੋਇ ॥੬॥ ayko jaanai avar na ko-ay. sukh-daata sayvay nirmal ho-ay. ||6||S uch a person knows only one God as the benefactor of inner peace and no one else, and his life becomes immaculate by lovingly remembering Him. ||6|| ਉਹ ਮਨੁੱਖ ਸਿਰਫ਼ ਪਰਮਾਤਮਾ ਨੂੰ ਹੀ ਸੁਖਾਂ ਦਾ ਦਾਤਾ ਸਮਝਦਾ ਹੈ, ਕਿਸੇ ਹੋਰ ਨੂੰ ਨਹੀਂ ਅਤੇ ਉਸ ਸੁਖਦਾਤੇ ਨੂੰ ਸਿਮਰਦਾ ਹੈ ਤੇ (ਸਿਮਰਨ ਦੀ ਬਰਕਤਿ ਨਾਲ) ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈ ॥੬॥
ਸੇਵਾ ਸੁਰਤਿ ਸਬਦਿ ਵੀਚਾਰਿ ॥ sayvaa surat sabad veechaar. By reflecting on God’s virtues through the Guru’s word, one’s mind turns toward selfless service, ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਦੇ ਗੁਣਾਂ ਦੀ ਵਿਚਾਰ ਕਰ ਕੇ ਮਨੁੱਖ ਦੀ ਸੁਰਤ ਸੇਵਾ ਵਲ ਪਰਤਦੀ ਹੈ,
ਜਪੁ ਤਪੁ ਸੰਜਮੁ ਹਉਮੈ ਮਾਰਿ ॥ jap tap sanjam ha-umai maar. and he earns the merits of worship, penance and self-discipline by subduing ego. ਆਪਣੇ ਅੰਦਰੋਂ ਹਉਮੈ ਮਾਰ ਕੇ ਉਹ, ਮਾਨੋ, ਜਪ ਤਪ ਤੇ ਸੰਜਮ ਕਮਾ ਲੈਂਦਾ ਹੈ।
ਜੀਵਨ ਮੁਕਤੁ ਜਾ ਸਬਦੁ ਸੁਣਾਏ ॥ jeevan mukat jaa sabad sunaa-ay. When the Guru recites the Divine word to him, then he is liberated from the love for Maya and vices while still living and doing his worldly chores, ਜਦੋਂ ਗੁਰੂ ਉਸ ਨੂੰ ਆਪਣਾ ਸ਼ਬਦ ਸੁਣਾਂਦਾ ਹੈ ਤਾਂ ਉਹ ਦੁਨੀਆ ਦੇ ਕਾਰ-ਵਿਹਾਰ ਕਰਦਾ ਹੋਇਆ ਹੀ (ਮਾਇਆ ਦੇ ਮੋਹ ਤੋਂ) ਸੁਤੰਤਰ ਹੋ ਜਾਂਦਾ ਹੈ
ਸਚੀ ਰਹਤ ਸਚਾ ਸੁਖੁ ਪਾਏ ॥੭॥ sachee rahat sachaa sukh paa-ay. ||7|| and he enjoys true inner peace through righteous living. ||7|| ਸੱਚੀ ਜੀਵਲ ਰਹੁ ਰੀਤੀ ਰਾਹੀਂ ਉਹ ਸਦਾ ਕਾਇਮ ਰਹਿਣ ਵਾਲਾ ਆਤਮਕ ਆਨੰਦ ਮਾਣਦਾ ਹੈ ॥੭॥
ਸੁਖਦਾਤਾ ਦੁਖੁ ਮੇਟਣਹਾਰਾ ॥ sukh-daata dukh maytanhaaraa. That person understands that God is the only benefactor of inner peace and destroyer of sorrow, ਉਸ ਮਨੁੱਖ ਨੂੰ ਪਰਮਾਤਮਾ ਹੀ ਸੁਖਾਂ ਦੇ ਦੇਣ ਵਾਲਾ ਤੇ ਦੁੱਖਾਂ ਦਾ ਕੱਟਣ ਵਾਲਾ ਦਿੱਸਦਾ ਹੈ।
ਅਵਰੁ ਨ ਸੂਝਸਿ ਬੀਜੀ ਕਾਰਾ ॥ avar na soojhas beejee kaaraa. therefore, except remembering God, he does not think of any other useful deed. (ਇਸ ਵਾਸਤੇ ਪ੍ਰਭੂ ਦੇ ਸਿਮਰਨ ਤੋਂ ਬਿਨਾ) ਉਸ ਨੂੰ ਕੋਈ ਹੋਰ ਕਾਰ (ਲਾਭਦਾਇਕ) ਨਹੀਂ ਸੁੱਝਦੀ।
ਤਨੁ ਮਨੁ ਧਨੁ ਹਰਿ ਆਗੈ ਰਾਖਿਆ ॥ tan man Dhan har aagai raakhi-aa. He surrenders his body, mind and wealth before God, ਜਿਸ ਮਨੁੱਖ ਨੇ ਆਪਣਾ ਸਰੀਰ ਆਪਣਾ ਮਨ ਤੇ ਆਪਣਾ ਧਨ-ਪਦਾਰਥ ਪਰਮਾਤਮਾ ਦੇ ਅੱਗੇ ਅਰਪਨ ਕੀਤਾ,
ਨਾਨਕੁ ਕਹੈ ਮਹਾ ਰਸੁ ਚਾਖਿਆ ॥੮॥੨॥ naanak kahai mahaa ras chaakhi-aa. ||8||2|| Nanak says, such a person has tasted the supreme relish of God’s Name. ||8||2|| ਨਾਨਕ ਆਖਦਾ ਹੈ ਕਿ ਉਸ ਮਨੁੱਖ ਨੇ (ਸਭ ਰਸਾਂ ਤੋਂ) ਸ੍ਰੇਸ਼ਟ ਨਾਮ-ਰਸ ਚੱਖਿਆ ਹੈ ॥੮॥੨॥
ਪ੍ਰਭਾਤੀ ਮਹਲਾ ੧ ॥ parbhaatee mehlaa 1. Raag Prabhati,First Guru:
ਨਿਵਲੀ ਕਰਮ ਭੁਅੰਗਮ ਭਾਠੀ ਰੇਚਕ ਪੂਰਕ ਕੁੰਭ ਕਰੈ ॥ nivlee karam bhu-angam bhaathee raychak poorak kumbh karai. One may perform yogic exercises for cleaning of intestines, elevating the breaths to the tenth gate (the supreme spiritual state of mind), or such exercises as inhaling, holding and exhaling breaths, (ਅਗਿਆਨੀ ਅੰਨ੍ਹਾ ਮਨੁੱਖ ਪ੍ਰਭੂ ਦਾ ਨਾਮ ਵਿਸਾਰ ਕੇ) ਨਿਵਲੀ ਕਰਮ ਕਰਦਾ ਹੈ, ਕੁੰਡਲਨੀ ਨਾੜੀ ਦੀ ਰਾਹੀਂ ਦਸਮ ਦੁਆਰ ਵਿਚ ਪ੍ਰਾਣ ਚਾੜ੍ਹਦਾ ਹੈ, ਸੁਆਸ ਉਤਾਰਦਾ ਹੈ, ਸੁਆਸ ਚਾੜ੍ਹਦਾ ਹੈ, ਸੁਆਸ (ਸੁਖਮਨਾ ਵਿਚ) ਟਿਕਾਂਦਾ ਹੈ
ਬਿਨੁ ਸਤਿਗੁਰ ਕਿਛੁ ਸੋਝੀ ਨਾਹੀ ਭਰਮੇ ਭੂਲਾ ਬੂਡਿ ਮਰੈ ॥ bin satgur kichh sojhee naahee bharmay bhoolaa bood marai. but without the Guru’s teachings, he doesn’t attain any spiritual understanding; lost in doubts he spiritually deteriorates and drowns in the world-ocean of vices. ਪਰ ਇਸ ਭਟਕਣਾ ਵਿਚ ਕੁਰਾਹੇ ਪੈ ਕੇ (ਇਹਨਾਂ ਕਰਮਾਂ ਦੇ ਗੇੜ ਵਿਚ) ਫਸ ਕੇ ਆਤਮਕ ਮੌਤ ਸਹੇੜ ਲੈਂਦਾ ਹੈ। ਸਤਿਗੁਰੂ ਦੀ ਸਰਨ ਪੈਣ ਤੋਂ ਬਿਨਾ ਸਹੀ ਜੀਵਨ ਦੀ ਇਸ ਨੂੰ ਸਮਝ ਨਹੀਂ ਪੈਂਦੀ।
ਅੰਧਾ ਭਰਿਆ ਭਰਿ ਭਰਿ ਧੋਵੈ ਅੰਤਰ ਕੀ ਮਲੁ ਕਦੇ ਨ ਲਹੈ ॥ anDhaa bhari-aa bhar bhar Dhovai antar kee mal kaday na lahai. Such a spiritually ignorant person, filled with the dirt of evil thoughts, keeps amassing and washing this dirt but this filth never departs from the mind; ਅੰਨ੍ਹਾ ਮਨੁੱਖ ਵਿਕਾਰਾਂ ਦੀ ਮੈਲ ਨਾਲ ਭਰਿਆ ਰਹਿੰਦਾ ਹੈ, ਮੁੜ ਮੁੜ ਕੁਰਾਹੇ ਪੈ ਕੇ ਹੋਰ ਵਿਕਾਰਾਂ ਦੀ ਮੈਲ ਨਾਲ ਲਿਬੜਦਾ ਹੈ (ਨਿਵਲੀ ਕਰਮ ਆਦਿ ਦੀ ਰਾਹੀਂ) ਇਹ ਮੈਲ ਧੋਣ ਦਾ ਜਤਨ ਕਰਦਾ ਹੈ, ਪਰ (ਇਸ ਤਰ੍ਹਾਂ) ਮਨ ਦੀ ਮੈਲ ਕਦੇ ਉਤਰਦੀ ਨਹੀਂ;
ਨਾਮ ਬਿਨਾ ਫੋਕਟ ਸਭਿ ਕਰਮਾ ਜਿਉ ਬਾਜੀਗਰੁ ਭਰਮਿ ਭੁਲੈ ॥੧॥ naam binaa fokat sabh karmaa ji-o baajeegar bharam bhulai. ||1|| Just as one is misled by the juggler’s illusions, similarly a spiritually ignorant one is fooled by these yogic exercises which are useless without God‘s Name. ||1|| ਪ੍ਰਭੂ ਦੇ ਨਾਮ ਤੋਂ ਬਿਨਾ ਇਹ ਸਾਰੇ ਹੀ ਕਰਮ ਵਿਅਰਥ ਹਨ। ਜਿਵੇਂ ਕਿਸੇ ਮਦਾਰੀ ਦੇ ਖੇਡ ਤਮਾਸ਼ੇ ਨੂੰ ਵੇਖ ਕੇ ਅੰਞਾਣ ਮਨੁੱਖ ਭੁਲੇਖੇ ਵਿਚ ਪੈ ਜਾਂਦਾ ਹੈ ਤਿਵੇਂ ਕਰਮ-ਕਾਂਡੀ ਮਨੁੱਖ ਇਹਨਾਂ ਨਾਟਕਾਂ ਚੇਟਕਾਂ ਵਿਚ ਭੁਲੇਖਾ ਖਾ ਜਾਂਦਾ ਹੈ) ॥੧॥
ਖਟੁ ਕਰਮ ਨਾਮੁ ਨਿਰੰਜਨੁ ਸੋਈ ॥ khat karam naam niranjan so-ee. O’ God, for me the merits of six religious deeds described in the Hindu scripturesare in remembering Your immaculate Name. ਹੇ ਪ੍ਰਭੂ! ਸ਼ਾਸਤ੍ਰਾਂ ਦੇ ਦੱਸੇ ਹੋਏ ਛੇ ਧਾਰਮਿਕ ਕੰਮ ਮੇਰੇ ਵਾਸਤੇ ਮਾਇਆ ਦੀ ਕਾਲਖ ਤੋਂ ਰਹਿਤ ਤੇਰਾ ਨਾਮ ਸਿਮਰਨ ਹੀ ਹੈ ।
ਤੂ ਗੁਣ ਸਾਗਰੁ ਅਵਗੁਣ ਮੋਹੀ ॥੧॥ ਰਹਾਉ ॥ too gun saagar avgun mohee. ||1|| rahaa-o. O’ God! You are the ocean of virtues and I am full of vices. ||1||Pause|| ਹੇ ਪ੍ਰਭੂ! ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਪਰ ਮੇਰੇ ਅੰਦਰ ਕੇਵਲ ਔਗੁਣ ਹੀ ਹਨ ॥੧॥ ਰਹਾਉ ॥
ਮਾਇਆ ਧੰਧਾ ਧਾਵਣੀ ਦੁਰਮਤਿ ਕਾਰ ਬਿਕਾਰ ॥ maa-i-aa DhanDhaa Dhaavnee durmat kaar bikaar. To keep running after Maya is a useless deed led by evil intellect. ਮਾਇਆ ਦੇ ਧੰਧਿਆਂ ਵਿਚ ਮਨੁੱਖ ਦੀ ਦੌੜ-ਭੱਜ -ਕਰਨੀ ਖੋਟੀ ਮਤ ਵਾਲੀ ਨਿਕੰਮੀ ਕਾਰ ਹੈ।
ਮੂਰਖੁ ਆਪੁ ਗਣਾਇਦਾ ਬੂਝਿ ਨ ਸਕੈ ਕਾਰ ॥ moorakh aap ganaa-idaa boojh na sakai kaar. The fool does not understand the righteous deeds, but tries to present himself as a wise and great person. ਮੂਰਖ ਸਹੀ ਰਸਤੇ ਦੀ ਕਾਰ ਤਾਂ ਸਮਝਦਾ ਨਹੀਂ, ਪਰ (ਇਹਨਾਂ ਧਾਰਮਿਕ ਕਰਮਾ ਰਾਹੀ) ਆਪਣੇ ਆਪ ਨੂੰ ਵੱਡਾ ਜ਼ਾਹਰ ਕਰਨ ਦਾ ਜਤਨ ਕਰਦਾ ਹੈ।
ਮਨਸਾ ਮਾਇਆ ਮੋਹਣੀ ਮਨਮੁਖ ਬੋਲ ਖੁਆਰ ॥ mansaa maa-i-aa mohnee manmukh bol khu-aar. The cravings of the self-willed person are always for Maya and he is ruined by his own empty religious words. ਉਸ ਮਨਮੁਖ ਦੀਆਂ ਖ਼ਾਹਸ਼ਾਂ ਮੋਹਣੀ ਮਾਇਆ ਵਿਚ ਹੀ ਰਹਿੰਦੀਆਂ ਹਨ (ਉਤੋਂ ਉਤੋਂ ਧਰਮ ਦੇ) ਬੋਲਾਂ ਦੀ ਰਾਹੀਂ (ਸਗੋਂ) ਖ਼ੁਆਰ ਹੁੰਦਾ ਹੈ।
ਮਜਨੁ ਝੂਠਾ ਚੰਡਾਲ ਕਾ ਫੋਕਟ ਚਾਰ ਸੀਂਗਾਰ ॥੨॥ majan jhoothaa chandaal kaa fokat chaar seeNgaar. ||2|| Even the ablution of such a merciless evil person is a fraud and his outwardly piety and decoration (to look holy) is an empty show. ||2|| ਉਸ ਚੰਡਾਲ ਦਾ ਤੀਰਥ-ਇਸ਼ਨਾਨ ਭੀ ਨਿਰੀ ਠੱਗੀ ਹੁੰਦੀ ਹੈ, ਉਸ ਦੇ ਸੁੰਦਰ ਸਿੰਗਾਰ ਵਿਅਰਥ ਜਾਂਦੇ ਹਨ॥੨॥
ਝੂਠੀ ਮਨ ਕੀ ਮਤਿ ਹੈ ਕਰਣੀ ਬਾਦਿ ਬਿਬਾਦੁ ॥ jhoothee man kee mat hai karnee baad bibaad. The intellect of the mind is false and actions inspired by it leads to useless disputes. ਮਨਮੁਖ ਦੇ ਮਨ ਦੀ ਮੱਤ ਝੂਠ ਵਾਲੇ ਪਾਸੇ ਲੈ ਜਾਂਦੀ ਹੈ, ਉਸ ਦਾ ਕਰਤੱਬ ਭੀ ਨਿਰਾ ਝਗੜੇ ਦਾ ਮੂਲ ਹੈ ਤੇ ਵਿਅਰਥ ਜਾਂਦਾ ਹੈ।
ਝੂਠੇ ਵਿਚਿ ਅਹੰਕਰਣੁ ਹੈ ਖਸਮ ਨ ਪਾਵੈ ਸਾਦੁ ॥ jhoothay vich ahankaran hai khasam na paavai saad. Such a person with false intellect is full of arrogance and he cannot enjoy thetaste of union with the Master-God. ਉਸ ਝੂਠ ਵਿਹਾਝਣ ਵਾਲੇ ਦੇ ਅੰਦਰ ਹਉਮੈ ਅਹੰਕਾਰ ਟਿਕਿਆ ਰਹਿੰਦਾ ਹੈ ਉਸ ਨੂੰ ਖਸਮ-ਪ੍ਰਭੂ ਦੇ ਮਿਲਾਪ ਦਾ ਆਨੰਦ ਨਹੀਂ ਆ ਸਕਦਾ।
ਬਿਨੁ ਨਾਵੈ ਹੋਰੁ ਕਮਾਵਣਾ ਫਿਕਾ ਆਵੈ ਸਾਦੁ ॥ bin naavai hor kamaavanaa fikaa aavai saad. Without remembering God’s Name, the taste of doing all other deeds is insipid. ਪਰਮਾਤਮਾ ਦੇ ਨਾਮ ਨੂੰ ਛੱਡ ਕੇ ਜੋ ਕਰਮ ਭੀ ਕਰੀਦੇ ਹਨ ਉਹਨਾਂ ਦਾ ਸੁਆਦ ਫਿੱਕਾ ਹੁੰਦਾ ਹੈ।
ਦੁਸਟੀ ਸਭਾ ਵਿਗੁਚੀਐ ਬਿਖੁ ਵਾਤੀ ਜੀਵਣ ਬਾਦਿ ॥੩॥ dustee sabhaa viguchee-ai bikh vaatee jeevan baad. ||3|| One gets ruined by associating with evil persons because their speech is harmful like poison and their own life is a waste. ||3|| ਅਜੇਹੀ ਭੈੜੀ ਸੰਗਤ ਵਿਚ (ਬੈਠਿਆਂ) ਖ਼ੁਆਰ ਹੋਈਦਾ ਹੈ ਕਿਉਂਕਿ ਅਜੇਹੇ ਬੰਦਿਆਂ ਦੇ ਮੂੰਹ ਵਿਚ (ਫਿੱਕੇ ਬੋਲ-ਰੂਪ) ਜ਼ਹਿਰ ਹੁੰਦਾ ਹੈ ਤੇ ਉਹਨਾਂ ਦਾ ਜੀਵਨ ਵਿਅਰਥ ਜਾਂਦਾ ਹੈ ॥੩॥
ਏ ਭ੍ਰਮਿ ਭੂਲੇ ਮਰਹੁ ਨ ਕੋਈ ॥ ay bharam bhoolay marahu na ko-ee. O’ people, strayed by illusions, do not engage in spiritual deterioration in false pursuits. ਭਟਕਣਾ ਵਿਚ ਭੁੱਲੇ ਹੋਏ ਹੇ ਬੰਦਿਓ! (ਇਸ ਰਾਹੇ ਪੈ ਕੇ) ਆਤਮਕ ਮੌਤ ਨਾਹ ਸਹੇੜੋ।
ਸਤਿਗੁਰੁ ਸੇਵਿ ਸਦਾ ਸੁਖੁ ਹੋਈ ॥ satgur sayv sadaa sukh ho-ee. The inner peace is attained forever only by following the true Guru’s teachings ਸਤਿਗੁਰੂ ਦੀ ਸਰਨ ਪਿਆਂ ਹੀ ਸਦਾ ਦਾ ਆਤਮਕ ਆਨੰਦ ਮਿਲਦਾ ਹੈ।
ਬਿਨੁ ਸਤਿਗੁਰ ਮੁਕਤਿ ਕਿਨੈ ਨ ਪਾਈ ॥ bin satgur mukat kinai na paa-ee. Without following the true Guru’s teachings, no one has ever attained freedom from the love for Maya and vices, ਗੁਰੂ ਦੀ ਸਰਨ ਤੋਂ ਬਿਨਾ ਕਦੇ ਕਿਸੇ ਨੇ (ਮਾਇਆ ਦੇ ਮੋਹ ਤੋਂ) ਖ਼ਲਾਸੀ ਪ੍ਰਾਪਤ ਨਹੀਂ ਕੀਤੀ,
ਆਵਹਿ ਜਾਂਹਿ ਮਰਹਿ ਮਰਿ ਜਾਈ ॥੪॥ aavahi jaaNhi mareh mar jaa-ee. ||4|| and people keep spiritually deteriorating and remain in the cycle of births and deaths. ||4|| ਉਹ ਸਦਾ ਜੰਮਦੇ ਮਰਦੇ ਰਹਿੰਦੇ ਹਨ ਤੇ ਆਤਮਕ ਮੌਤ ਸਹੇੜਦੇ ਹਨ। ॥੪॥
ਏਹੁ ਸਰੀਰੁ ਹੈ ਤ੍ਰੈ ਗੁਣ ਧਾਤੁ ॥ ayhu sareer hai tarai gun Dhaat. This body is an embodiment of three modes (vice, virtue and power) of Maya ਇਹ ਸਰੀਰ ਤ੍ਰੈ-ਗੁਣੀ ਮਾਇਆ ਦਾ ਸਰੂਪ ਹੈ ,
ਇਸ ਨੋ ਵਿਆਪੈ ਸੋਗ ਸੰਤਾਪੁ ॥ is no vi-aapai sog santaap. and it remains affected by sorrow and suffering. ਅਤੇ ਇਸ (ਸਰੀਰ) ਨੂੰ ਚਿੰਤਾ-ਫ਼ਿਕਰ ਤੇ ਦੁੱਖ-ਕਲੇਸ਼ ਦਬਾਈ ਰੱਖਦਾ ਹੈ।80
ਸੋ ਸੇਵਹੁ ਜਿਸੁ ਮਾਈ ਨ ਬਾਪੁ ॥ so sayvhu jis maa-ee na baap. Therefore lovingly remember that God who has no mother or father; ਉਸ ਪਰਮਾਤਮਾ ਦਾ ਸਿਮਰਨ ਕਰੋ, ਜਿਸ ਦਾ ਨਾਹ ਕੋਈ ਪਿਉ ਹੈ ਨਾਹ ਕੋਈ ਮਾਂ ਹੈ,
ਵਿਚਹੁ ਚੂਕੈ ਤਿਸਨਾ ਅਰੁ ਆਪੁ ॥੫॥ vichahu chookai tisnaa ar aap. ||5|| by doing so the yearning for Maya and self-conceit vanishes from within. ||5|| (ਸਿਮਰਨ ਦੀ ਬਰਕਤਿ ਨਾਲ) ਅੰਦਰੋਂ ਮਾਇਆ ਦੀ ਤ੍ਰਿਸ਼ਨਾ ਹਉਮੈ ਅਹੰਕਾਰ ਮੁੱਕ ਜਾਂਦਾ ਹੈ ॥੫॥
ਜਹ ਜਹ ਦੇਖਾ ਤਹ ਤਹ ਸੋਈ ॥ jah jah daykhaa tah tah so-ee. O’ brother, wherever I look, I visualize that same God pervading there. ਹੇ ਭਾਈ! ਹੁਣ ਮੈਂ ਜਿਧਰ ਜਿਧਰ ਨਿਗਾਹ ਮਾਰਦਾ ਹਾਂ ਮੈਨੂੰ ਉਹੀ ਪਰਮਾਤਮਾ ਵੱਸਦਾ ਦਿੱਸਦਾ ਹੈ।
ਬਿਨੁ ਸਤਿਗੁਰ ਭੇਟੇ ਮੁਕਤਿ ਨ ਹੋਈ ॥ bin satgur bhaytay mukat na ho-ee. The liberation from the love for materialism and vices is not attained without meeting the true Guru and without following his teachings. ਗੁਰੂ ਦੀ ਸਰਨ ਤੋਂ ਬਿਨਾ ਮਾਇਆ ਦੇ ਬੰਧਨਾਂ ਤੋਂ ਆਜ਼ਾਦੀ ਨਹੀਂ ਮਿਲਦੀ।
ਹਿਰਦੈ ਸਚੁ ਏਹ ਕਰਣੀ ਸਾਰੁ ॥ hirdai sach ayh karnee saar. To enshrine the eternal God in the heart is the only sublime deed. ਸਦਾ-ਥਿਰ ਪਰਮਾਤਮਾ ਦਾ ਨਾਮ ਹਿਰਦੇ ਵਿਚ ਵਸਾਣਾ-ਇਹ ਕਰਤੱਬ ਸਭ ਤੋਂ ਸ੍ਰੇਸ਼ਟ ਹੈ।
ਹੋਰੁ ਸਭੁ ਪਾਖੰਡੁ ਪੂਜ ਖੁਆਰੁ ॥੬॥ hor sabh pakhand pooj khu-aar. ||6|| All other deeds are hypocritical actions and worship through these deeds ultimately causes spiritual ruin. ||6|| ਹੋਰ ਸਭ ਕਰਮ ਪਖੰਡ ਹਨ ਅਤੇ ਇਹਨਾਂ ਕਰਮਾਂ ਦੀ ਰਾਹੀਂ ਪੂਜਾ-ਸੇਵਾ (ਆਖ਼ਰ) ਖ਼ੁਆਰ ਕਰਦੀ ਹੈ ॥੬॥
ਦੁਬਿਧਾ ਚੂਕੈ ਤਾਂ ਸਬਦੁ ਪਛਾਣੁ ॥ dubiDhaa chookai taaN sabad pachhaan. When one gets rid of duality, only then he understands the Guru’s Divine word, ਜਦ ਜੀਵ ਦੀ ਦਵੈਤ-ਭਾਵ ਦੁਰ ਹੋ ਜਾਂਦੀ ਹੈ,ਤਦੋਂ ਹੀ ਗੁਰੂ ਦੇ ਸ਼ਬਦ ਨਾਲ ਸਾਂਝ ਬਣਦੀ ਹੈ,
ਘਰਿ ਬਾਹਰਿ ਏਕੋ ਕਰਿ ਜਾਣੁ ॥ ghar baahar ayko kar jaan. and only then he deems the same God within himself and outside in the entire universe. ਅਤੇ ਤਦੋਂ ਹੀ ਉਹ ਆਪਣੇ ਅੰਦਰ ਤੇ ਬਾਹਰ ਸਾਰੇ ਸੰਸਾਰ ਵਿਚ ਸਿਰਫ਼ ਇਕ ਪਰਮਾਤਮਾ ਨੂੰ ਵੱਸਦਾ ਸਮਝਦਾ ਹੈ ।
ਏਹਾ ਮਤਿ ਸਬਦੁ ਹੈ ਸਾਰੁ ॥ ayhaa mat sabad hai saar. This is the true intellect that the Guru’s Divine word is the most superior, ਇਹੀ ਚੰਗੀ ਅਕਲ ਹੈ ਕਿ ਗੁਰੂ ਦਾ ਸ਼ਬਦ ਹੀ ਸ੍ਰੇਸ਼ਟ ਹੈ।
ਵਿਚਿ ਦੁਬਿਧਾ ਮਾਥੈ ਪਵੈ ਛਾਰੁ ॥੭॥ vich dubiDhaa maathai pavai chhaar. ||7|| and the one who (forsakes the Guru’s teachings and) remains in duality is disgraced so much as if ashes are smeared on his forehead. ||7|| ਅਤੇ ਜੇਹੜਾ ਮਨੁੱਖ ਗੁਰੂ ਦਾ ਸ਼ਬਦ ਵਿਸਾਰ ਕੇ ਹੋਰ ਆਸਰੇ ਦੀ ਝਾਕ ਵਿਚ ਪੈਂਦਾ ਹੈ, ਉਸ ਦੇ ਸਿਰ ਸੁਆਹ ਪੈਂਦੀ ਹੈ ॥੭॥
ਕਰਣੀ ਕੀਰਤਿ ਗੁਰਮਤਿ ਸਾਰੁ ॥ karnee keerat gurmat saar. To sing God’s praises is the most sublime deed and to live by the Guru’s teachings is the most sublime effort. ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਸ੍ਰੇਸ਼ਟ ਕਰਨੀ ਹੈ, ਗੁਰੂ ਦੀ ਸਿੱਖਿਆ ਤੇ ਤੁਰਨਾ ਸ੍ਰੇਸ਼ਟ ਉੱਦਮ ਹੈ।
ਸੰਤ ਸਭਾ ਗੁਣ ਗਿਆਨੁ ਬੀਚਾਰੁ ॥ sant sabhaa gun gi-aan beechaar. O brother, join the congregation of saintly people and reflect upon God’s virtues and divine wisdom. ਹੇ ਭਾਈ! ਸਾਧ ਸੰਗਤ ਵਿਚ ਜਾ ਕੇ ਪਰਮਾਤਮਾ ਦੇ ਗੁਣਾਂ ਨਾਲ ਸਾਂਝ ਪਾਣੀ ਸਿੱਖ।
ਮਨੁ ਮਾਰੇ ਜੀਵਤ ਮਰਿ ਜਾਣੁ ॥ man maaray jeevat mar jaan. One who controls his mind, consider him as the one who remains free from the love for Maya and vices while performing his worldly chores. ਜੇਹੜਾ ਮਨੁੱਖ ਆਪਣੇ ਮਨ ਨੂੰ ਮਾਰਦਾ ਹੈ ਉਹ ਦੁਨੀਆ ਦੇ ਕਾਰ-ਵਿਹਾਰ ਕਰਦਾ ਹੋਇਆ ਹੀ (ਵਿਕਾਰਾਂ ਦੀ ਚੋਟ ਤੋਂ ਬਚਿਆ ਰਹਿੰਦਾ ਹੈ) ਮਾਇਆ ਦੇ ਮੋਹ ਵਲੋਂ ਮਰਿਆ ਰਹਿੰਦਾ ਹੈ।
ਨਾਨਕ ਨਦਰੀ ਨਦਰਿ ਪਛਾਣੁ ॥੮॥੩॥ naanak nadree nadar pachhaan. ||8||3|| O’ Nanak, that person realizes God through His gracious glance. ||8||3|| ਹੇ ਨਾਨਕ! ਉਹ ਮਨੁੱਖ ਪਰਮਾਤਮਾ ਦੀ ਮੇਹਰ ਦੀ ਨਿਗਾਹ ਨਾਲ ਪਰਮਾਤਮਾ ਪਛਾਣਿਆ ਜਾਂਦਾ ਹੈ ॥੮॥੩॥
error: Content is protected !!
Scroll to Top
https://jacpkpot-1131.com/ jp1131
https://jacpkpot-1131.com/ jp1131