Guru Granth Sahib Translation Project

Guru granth sahib page-1346

Page 1346

ਪ੍ਰਭਾਤੀ ਮਹਲਾ ੩ ਬਿਭਾਸ parbhaatee mehlaa 3 bibhaas Raag Prabhati,Third Guru, Bibhaas:
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad. One eternal God, realized by the grace of the True Guru: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਗੁਰ ਪਰਸਾਦੀ ਵੇਖੁ ਤੂ ਹਰਿ ਮੰਦਰੁ ਤੇਰੈ ਨਾਲਿ ॥ gur parsaadee vaykh too har mandar tayrai naal. O’ brother, seeking the Guru’s grace, look carefully within you and see that the temple of God is right within you. ਹੇ ਭਾਈ! ਤੂੰ ਗੁਰੂ ਦੀ ਕਿਰਪਾ ਨਾਲ ਵੇਖ, ਪਰਮਾਤਮਾ ਦਾ ਘਰ ਤੇਰੇ ਨਾਲ ਹੈ (ਤੇਰੇ ਅੰਦਰ ਹੀ ਹੈ।
ਹਰਿ ਮੰਦਰੁ ਸਬਦੇ ਖੋਜੀਐ ਹਰਿ ਨਾਮੋ ਲੇਹੁ ਸਮ੍ਹ੍ਹਾਲਿ ॥੧॥ har mandar sabday khojee-ai har naamo layho samHaal. ||1|| This divine temple can be found only through the Guru’s word; therefore reflect on the Guru’s word and lovingly remember God’s Name. ||1|| ਇਸ ‘ਹਰਿ ਮੰਦਰ’ ਨੂੰ ਗੁਰੂ ਦੇ ਸ਼ਬਦ ਦੀ ਰਾਹੀਂ ਹੀ ਲੱਭਿਆ ਜਾ ਸਕਦਾ ਹੈ (ਗੁਰੂ ਦੇ ਸ਼ਬਦ ਵਿਚ ਜੁੜ, ਅਤੇ) ਪ੍ਰਭੂ ਦਾ ਨਾਮ ਸਿਮਰ ॥੧॥
ਮਨ ਮੇਰੇ ਸਬਦਿ ਰਪੈ ਰੰਗੁ ਹੋਇ ॥ man mayray sabad rapai rang ho-ay. O’ my mind, one who is imbued with the love of the Guru’s word, gets imbued with the love for God, ਹੇ ਮੇਰੇ ਮਨ! (ਜਿਹੜਾ ਮਨੁੱਖ ਗੁਰੂ ਦੇ) ਸ਼ਬਦ ਵਿਚ ਰੰਗਿਆ ਜਾਂਦਾ ਹੈ (ਉਸ ਦੇ ਮਨ ਨੂੰ ਪ੍ਰਭੂ ਦੇ ਪ੍ਰੇਮ ਦਾ) ਰੰਗ ਚੜ੍ਹ ਜਾਂਦਾ ਹੈ।
ਸਚੀ ਭਗਤਿ ਸਚਾ ਹਰਿ ਮੰਦਰੁ ਪ੍ਰਗਟੀ ਸਾਚੀ ਸੋਇ ॥੧॥ ਰਹਾਉ ॥ sachee bhagat sachaa har mandar pargatee saachee so-ay. ||1|| rahaa-o. he is blessed with the devotional worship of the eternal God, his body becomes the temple of God and his glory manifests everywhere. ||1||Pause|| ਉਸ ਨੂੰ ਸਦਾ-ਥਿਰ ਪ੍ਰਭੂ ਦੀ ਭਗਤੀ ਪ੍ਰਾਪਤ ਹੋ ਜਾਂਦੀ ਹੈ, (ਉਸ ਮਨੁੱਖ ਦਾ ਸਰੀਰ) ਪਰਮਾਤਮਾ ਦਾ ਘਰ ਬਣ ਜਾਂਦਾ ਹੈ ਉਸ ਦੀ ਸੋਭਾ ਸਦਾ ਲਈ (ਲੋਕ ਪਰਲੋਕ ਵਿਚ) ਖਿਲਰ ਜਾਂਦੀ ਹੈ। ॥੧॥ ਰਹਾਉ ॥
ਹਰਿ ਮੰਦਰੁ ਏਹੁ ਸਰੀਰੁ ਹੈ ਗਿਆਨਿ ਰਤਨਿ ਪਰਗਟੁ ਹੋਇ ॥ har mandar ayhu sareer hai gi-aan ratan pargat ho-ay. This human body is the temple of God, but this secret is revealed only through the precious spiritual knowledge about righteous living blessed by the Guru. (ਮਨੁੱਖ ਦਾ) ਇਹ ਸਰੀਰ ‘ਹਰਿ-ਮੰਦਰ’ ਹੈ (ਪਰ ਇਹ ਭੇਤ ਸਤਿਗੁਰੂ ਦੀ ਬਖ਼ਸ਼ੀ) ਆਤਮਕ ਜੀਵਨ ਦੀ ਕੀਮਤੀ ਸੂਝ ਦੀ ਰਾਹੀਂ ਖੁਲ੍ਹਦਾ ਹੈ।
ਮਨਮੁਖ ਮੂਲੁ ਨ ਜਾਣਨੀ ਮਾਣਸਿ ਹਰਿ ਮੰਦਰੁ ਨ ਹੋਇ ॥੨॥ manmukh mool na jaannee maanas har mandar na ho-ay. ||2|| But the self-willed people do not know anything about God, the source of all, therefore they think that the human body cannot be God’s temple. ||2|| ਆਪਣੇ ਮਨ ਦੇ ਪਿੱਛੇ ਤੁਰਨ ਵਾਲੇ (ਜਗਤ ਦੇ) ਮੂਲ (ਪਰਮਾਤਮਾ) ਨਾਲ ਸਾਂਝ ਨਹੀਂ ਪਾਂਦੇ (ਇਸ ਵਾਸਤੇ ਉਹ ਸਮਝਦੇ ਹਨ ਕਿ) ਮਨੁੱਖ ਦੇ ਅੰਦਰ ‘ਹਰਿ-ਮੰਦਰ’ ਨਹੀਂ ਹੋ ਸਕਦਾ ॥੨॥
ਹਰਿ ਮੰਦਰੁ ਹਰਿ ਜੀਉ ਸਾਜਿਆ ਰਖਿਆ ਹੁਕਮਿ ਸਵਾਰਿ ॥ har mandar har jee-o saaji-aa rakhi-aa hukam savaar. The reverend God Himself has created this divine temple and has embellished it as per His command. (ਇਹ ਮਨੁੱਖਾ ਸਰੀਰ) ‘ਹਰਿ-ਮੰਦਰ’ ਪ੍ਰਭੂ ਜੀ ਨੇ ਆਪ ਬਣਾਇਆ ਹੈ (ਅਤੇ ਆਪਣੇ) ਹੁਕਮ ਨਾਲ ਸਜਾ ਰੱਖਿਆ ਹੈ।
ਧੁਰਿ ਲੇਖੁ ਲਿਖਿਆ ਸੁ ਕਮਾਵਣਾ ਕੋਇ ਨ ਮੇਟਣਹਾਰੁ ॥੩॥ Dhur laykh likhi-aa so kamaavanaa ko-ay na maytanhaar. ||3|| Everyone has to live according to their preordained destiny and no one is able to erase it by his own efforts. ||3|| ਧੁਰ ਦਰਗਾਹ ਤੋਂ ਜਿਹੜਾ) ਲੇਖ (ਹਰੇਕ ਸਰੀਰ-ਹਰਿ-ਮੰਦਰ ਵਿਚ) ਲਿਖਿਆ ਜਾਂਦਾ ਹੈ ਉਸ ਲੇਖ ਅਨੁਸਾਰ ਹਰੇਕ ਪ੍ਰਾਣੀ ਨੂੰ ਤੁਰਨਾ ਪੈਂਦਾ ਹੈ। ਕੋਈ ਮਨੁੱਖ ਉਸ ਲੇਖ ਨੂੰ ਮਿਟਾਣ ਜੋਗਾ ਨਹੀਂ ਹੈ ॥੩॥
ਸਬਦੁ ਚੀਨ੍ਹ੍ਹਿ ਸੁਖੁ ਪਾਇਆ ਸਚੈ ਨਾਇ ਪਿਆਰ ॥ sabad cheeneh sukh paa-i-aa sachai naa-ay pi-aar. Only that person received inner peace who developed love for God by reflecting on the Guru’s divine word; ਗੁਰੂ ਦੇ ਸ਼ਬਦ ਦੀ ਰਾਹੀਂ) ਸਦਾ-ਥਿਰ ਹਰਿ-ਨਾਮ ਵਿਚ (ਜਿਸ ਮਨੁੱਖ ਨੇ) ਪਿਆਰ ਪਾਇਆ, ਉਸ ਨੇ ਹੀ ਆਤਮਕ ਆਨੰਦ ਪ੍ਰਾਪਤ ਕੀਤਾ;
ਹਰਿ ਮੰਦਰੁ ਸਬਦੇ ਸੋਹਣਾ ਕੰਚਨੁ ਕੋਟੁ ਅਪਾਰ ॥੪॥ har mandar sabday sohnaa kanchan kot apaar. ||4|| his body, the temple of God, became so embellished through the Guru’s word as if it has become the castle of gold for the infinite God. (ਉਸ ਮਨੁੱਖ ਦਾ ਸਰੀਰ-) ਹਰਿ-ਮੰਦਰ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਸੋਹਣਾ ਬਣ ਗਿਆ, (ਉਹ ਹਰਿ-ਮੰਦਰ) ਬੇਅੰਤ ਪ੍ਰਭੂ (ਦੇ ਨਿਵਾਸ) ਵਾਸਤੇ (ਮਾਨੋ) ਸੋਨੇ ਦਾ ਕਿਲ੍ਹਾ ਬਣ ਗਿਆ ॥੪॥
ਹਰਿ ਮੰਦਰੁ ਏਹੁ ਜਗਤੁ ਹੈ ਗੁਰ ਬਿਨੁ ਘੋਰੰਧਾਰ ॥ har mandar ayhu jagat hai gur bin ghoranDhaar. This world is the temple of God; but there is only pitch darkness of ignorance without the Guru’s teachings. ਇਹ ਸਾਰਾ ਸੰਸਾਰ ਭੀ ‘ਹਰਿ-ਮੰਦਰ’ ਹੀ ਹੈ। ਪਰ ਗੁਰੂ ਦੀ ਸਰਨ ਤੋਂ ਬਿਨਾ ਆਤਮਕ ਜੀਵਨ ਵਲੋਂ ਘੁੱਪ ਹਨੇਰਾ ਬਣਿਆ ਰਹਿੰਦਾ ਹੈ l
ਦੂਜਾ ਭਾਉ ਕਰਿ ਪੂਜਦੇ ਮਨਮੁਖ ਅੰਧ ਗਵਾਰ ॥੫॥ doojaa bhaa-o kar poojday manmukh anDh gavaar. ||5|| The spiritually ignorant and foolish self-willed persons worship things other than God in the love of materialism. ||5|| ਆਪਣੇ ਮਨ ਦੇ ਪਿਛੇ ਤੁਰਨ ਵਾਲੇ ਮਨੁੱਖ, ਆਤਮਕ ਜੀਵਨ ਵਲੋਂ ਅੰਨ੍ਹੇ ਹੋਏ ਹੋਏ ਮੂਰਖ ਮਨੁੱਖ (ਪਰਮਾਤਮਾ ਤੋਂ ਬਿਨਾ) ਹੋਰ ਨਾਲ ਪਿਆਰ ਪਾ ਕੇ ਉਸ ਨੂੰ ਪੂਜਦੇ-ਸਤਕਾਰਦੇ ਰਹਿੰਦੇ ਹਨ ॥੫॥
ਜਿਥੈ ਲੇਖਾ ਮੰਗੀਐ ਤਿਥੈ ਦੇਹ ਜਾਤਿ ਨ ਜਾਇ ॥ jithai laykhaa mangee-ai tithai dayh jaat na jaa-ay. The human body and social status does not matter in God’s presence where one is asked to render the account of his deeds. ਜਿੱਥੇ (ਪ੍ਰਭੂ ਦੀ ਹਜੁੂਰੀ) ਮਨੁੱਖ ਪਾਸੋਂ ਉਸ ਦੇ ਕੀਤੇ ਕਰਮਾਂ ਦਾ ਹਿਸਾਬ ਮੰਗਿਆ ਜਾਂਦਾ ਹੈ ਉਥੇ ਇਹ ਸਰੀਰ ਅਤੇ ਜਾਤੀ ਨਹੀਂ ਜਾਂਦੀ l
ਸਾਚਿ ਰਤੇ ਸੇ ਉਬਰੇ ਦੁਖੀਏ ਦੂਜੈ ਭਾਇ ॥੬॥ saach ratay say ubray dukhee-ay doojai bhaa-ay. ||6|| Those who are imbued with God’s love are saved and honored, but those in love with duality endure misery. ||6|| (ਜਿਹੜੇ ਮਨੁੱਖ) ਸਦਾ-ਥਿਰ ਹਰਿ-ਨਾਮ ਵਿਚ ਰੰਗੇ ਰਹਿੰਦੇ ਹਨ, ਉਹ (ਉਥੇ ਲੇਖਾ ਹੋਣ ਸਮੇ) ਸੁਰਖ਼ਰੂ ਹੋ ਜਾਂਦੇ ਹਨ, (ਜਿਹੜੇ) ਮਾਇਆ ਦੇ ਪਿਆਰ ਵਿਚ (ਹੀ ਜ਼ਿੰਦਗੀ ਦੇ ਦਿਨ ਗੁਜ਼ਾਰ ਜਾਂਦੇ ਹਨ, ਉਹ ਉਥੇ) ਦੁਖੀ ਹੁੰਦੇ ਹਨ ॥੬॥
ਹਰਿ ਮੰਦਰ ਮਹਿ ਨਾਮੁ ਨਿਧਾਨੁ ਹੈ ਨਾ ਬੂਝਹਿ ਮੁਗਧ ਗਵਾਰ ॥ har mandar meh naam niDhaan hai naa boojheh mugaDh gavaar. The treasure of the Naam is within the human body, the temple of God, but the ignorant idiotic fools do not understand this. (ਇਸ ਸਰੀਰ-) ‘ਹਰਿ-ਮੰਦਰ’ ਵਿਚ ਪਰਮਾਤਮਾ ਦਾ ਨਾਮ (ਮਨੁੱਖ ਵਾਸਤੇ) ਖ਼ਜ਼ਾਨਾ ਹੈ, ਪਰ ਮੂਰਖ ਬੰਦੇ (ਇਹ ਗੱਲ) ਨਹੀਂ ਸਮਝਦੇ।
ਗੁਰ ਪਰਸਾਦੀ ਚੀਨ੍ਹ੍ਹਿਆ ਹਰਿ ਰਾਖਿਆ ਉਰਿ ਧਾਰਿ ॥੭॥ gur parsaadee cheenHi-aa har raakhi-aa ur Dhaar. ||7|| But those who have understood this secret by the Guru’s grace, have enshrined God in their hearts. ||7|| ਪਰ ਜਿਨ੍ਹਾਂ ਨੇ ਗੁਰੂ ਦੀ ਕਿਰਪਾ ਨਾਲ (ਇਹ ਭੇਤ) ਸਮਝ ਲਿਆ, ਉਹਨਾਂ ਨੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਸਾਂਭ ਕੇ ਰੱਖ ਲਿਆ ॥੭॥
ਗੁਰ ਕੀ ਬਾਣੀ ਗੁਰ ਤੇ ਜਾਤੀ ਜਿ ਸਬਦਿ ਰਤੇ ਰੰਗੁ ਲਾਇ ॥ gur kee banee gur tay jaatee je sabad ratay rang laa-ay. Those who remain imbued with the divine word and develop love for God, they alone understand the worth of the divine word from the Guru. ਜਿਹੜੇ ਮਨੁੱਖ (ਗੁਰੂ ਦੀ ਰਾਹੀਂ ਪਰਮਾਤਮਾ ਨਾਲ) ਪਿਆਰ ਬਣਾ ਕੇ ਗੁਰੂ ਦੇ ਸ਼ਬਦ ਵਿਚ ਰੰਗੇ ਰਹਿੰਦੇ ਹਨ, ਉਹ ਮਨੁੱਖ ਗੁਰੂ ਪਾਸੋਂ ਗੁਰੂ ਦੀ ਬਾਣੀ (ਦੀ ਕਦਰ) ਸਮਝ ਲੈਂਦੇ ਹਨ।
ਪਵਿਤੁ ਪਾਵਨ ਸੇ ਜਨ ਨਿਰਮਲ ਹਰਿ ਕੈ ਨਾਮਿ ਸਮਾਇ ॥੮॥ pavit paavan say jan nirmal har kai naam samaa-ay. ||8|| By remaining absorbed in God’s Name, the lives of these people become pure and immaculate. ||8|| ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਲੀਨ ਰਹਿ ਕੇ ਸੁੱਚੇ ਪਵਿੱਤਰ ਜੀਵਨ ਵਾਲੇ ਬਣ ਜਾਂਦੇ ਹਨ ॥੮॥
ਹਰਿ ਮੰਦਰੁ ਹਰਿ ਕਾ ਹਾਟੁ ਹੈ ਰਖਿਆ ਸਬਦਿ ਸਵਾਰਿ ॥ har mandar har kaa haat hai rakhi-aa sabad savaar. This human body, the temple of God, is like a market for trading Naam and iskept embellished with the Guru’s word. ਇਹ ਮਨੁੱਖਾ ਸਰੀਰ (ਹਰਿ-ਮੰਦਰ) ਨਾਮ-ਵੱਖਰ ਦਾ ਹੱਟ ਹੈ, ਇਸ ਹੱਟ ਨੂੰ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਸਜਾ ਕੇ ਰੱਖਿਆ ਹੈ।
ਤਿਸੁ ਵਿਚਿ ਸਉਦਾ ਏਕੁ ਨਾਮੁ ਗੁਰਮੁਖਿ ਲੈਨਿ ਸਵਾਰਿ ॥੯॥ tis vich sa-udaa ayk naam gurmukh lain savaar. ||9|| In this shop is traded the merchandise of God’s Name, with which the Guru’s followers embellish their lives. ||9|| ਇਸ (ਸਰੀਰ ਹੱਟ) ਵਿਚ ਪਰਮਾਤਮਾ ਦਾ ਨਾਮ-ਸੌਦਾ (ਮਿਲ ਸਕਦਾ) ਹੈ। (ਪਰ ਸਿਰਫ਼) ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ (ਹੀ ਆਪਣੇ ਜੀਵਨ ਨੂੰ) ਸੋਹਣਾ ਬਣਾ ਕੇ (ਇਹ ਸੌਦਾ) ਲੈਂਦੇ ਹਨ ॥੯॥
ਹਰਿ ਮੰਦਰ ਮਹਿ ਮਨੁ ਲੋਹਟੁ ਹੈ ਮੋਹਿਆ ਦੂਜੈ ਭਾਇ ॥ har mandar meh man lohat hai mohi-aa doojai bhaa-ay. The mind lured by the love for duality is like a piece of iron within the human body, the temple of God. ਮਾਇਆ ਦੇ ਮੋਹ ਵਿਚ ਮੋਹਿਤ ਮਨ ਇਸ ਸਰੀਰ- ਹਰਿ-ਮੰਦਰ ਵਿਚਲੋਹੇ ਵਰਗਾ ਹੈ।
ਪਾਰਸਿ ਭੇਟਿਐ ਕੰਚਨੁ ਭਇਆ ਕੀਮਤਿ ਕਹੀ ਨ ਜਾਇ ॥੧੦॥ paaras bhayti-ai kanchan bha-i-aa keemat kahee na jaa-ay. ||10|| But if one meets and follows the Guru’s teachings which is like a mythical philosopher’s stone, then his iron-like mind becomes like-gold whose worth cannot be described. ||10|| ਪਰ ਜੇ ਗੁਰੂ-ਪਾਰਸ ਮਿਲ ਪਏ ਤਾਂ ਲੋਹੇ ਵਰਗਾ ਮਨ ਸੋਨਾ ਹੋ ਜਾਂਦਾ ਹੈ ਫਿਰ ਉਸ ਦਾ ਮੁੱਲ ਨਹੀਂ ਦੱਸਿਆ ਜਾ ਸਕਦਾ ॥੧੦॥
ਹਰਿ ਮੰਦਰ ਮਹਿ ਹਰਿ ਵਸੈ ਸਰਬ ਨਿਰੰਤਰਿ ਸੋਇ ॥ har mandar meh har vasai sarab nirantar so-ay. God Himself resides within the human body, the temple of God; yes that God is always residing within all. (ਇਸ ਸਰੀਰ-) ‘ਹਰਿ-ਮੰਦਰ’ ਵਿਚ ਪਰਮਾਤਮਾ (ਆਪ) ਵੱਸਦਾ ਹੈ, ਉਹ ਪਰਮਾਤਮਾ ਸਭ ਜੀਵਾਂ ਵਿਚ ਹੀ ਇਕ-ਰਸ ਵੱਸ ਰਿਹਾ ਹੈ।
ਨਾਨਕ ਗੁਰਮੁਖਿ ਵਣਜੀਐ ਸਚਾ ਸਉਦਾ ਹੋਇ ॥੧੧॥੧॥ naanak gurmukh vanjee-ai sachaa sa-udaa ho-ay. ||11||1|| O’ Nanak, if we trade the commodity of God’s Name through Guru’s teachings, then it becomes a true trade. ||11||1|| ਹੇ ਨਾਨਕ! ਪ੍ਰਭੂ ਦੇ ਨਾਮ ਦਾ ਸੌਦਾ ਗੁਰੂ ਦੀ ਰਾਹੀਂ ਵਣਜਿਆ ਜਾ ਸਕਦਾ ਹੈ। ਇਹ ਸੌਦਾ ਸਦਾ ਕਾਇਮ ਰਹਿਣ ਵਾਲਾ ਸੌਦਾ ਹੈ ॥੧੧॥੧॥
ਪ੍ਰਭਾਤੀ ਮਹਲਾ ੩ ॥ parbhaatee mehlaa 3. Raag Prabhati,Third Guru:
ਭੈ ਭਾਇ ਜਾਗੇ ਸੇ ਜਨ ਜਾਗ੍ਰਣ ਕਰਹਿ ਹਉਮੈ ਮੈਲੁ ਉਤਾਰਿ ॥ bhai bhaa-ay jaagay say jan jaagran karahi ha-umai mail utaar. Those who have the revered fear of God and remain alert to the allure of vices, only they perform the real spiritual awakening by removing the filth of egotism. ਜਿਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਵਿਚ ਰਹਿ ਕੇ (ਕਾਮਾਦਿਕ ਵਿਕਾਰਾਂ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ, ਉਹ ਬੰਦੇ ਹੀ (ਆਪਣੇ ਮਨ ਤੋਂ) ਹਉਮੈ ਦੀ ਮੈਲ ਲਾਹ ਕੇ (ਅਸਲ) ਜਾਗਰੇ ਕਰਦੇ ਹਨ।
ਸਦਾ ਜਾਗਹਿ ਘਰੁ ਅਪਣਾ ਰਾਖਹਿ ਪੰਚ ਤਸਕਰ ਕਾਢਹਿ ਮਾਰਿ ॥੧॥ sadaa jaageh ghar apnaa raakhahi panch taskar kaadheh maar. ||1|| Such persons always remain alert and protect their mind by controlling and driving out the five thieves (lust, anger, greed, attachment, and ego). ||1|| (ਅਜਿਹੇ ਮਨੁੱਖ) ਸਦਾ ਸੁਚੇਤ ਰਹਿੰਦੇ ਹਨ, ਆਪਣਾ ਹਿਰਦਾ-ਘਰ (ਵਿਕਾਰ ਦੀ ਮਾਰ ਤੋਂ) ਬਚਾ ਰੱਖਦੇ ਹਨ (ਇਹਨਾਂ ਕਾਮਾਦਕਿ) ਪੰਜ ਚੋਰਾਂ ਨੂੰ (ਆਪਣੇ ਅੰਦਰੋਂ) ਮਾਰ ਕੇ ਕੱਢ ਦੇਂਦੇ ਹਨ ॥੧॥
ਮਨ ਮੇਰੇ ਗੁਰਮੁਖਿ ਨਾਮੁ ਧਿਆਇ ॥ man mayray gurmukh naam Dhi-aa-ay. O’ my mind, always lovingly remember God by following the Guru’s teachings. ਹੇ ਮੇਰੇ ਮਨ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਕਰ।
ਜਿਤੁ ਮਾਰਗਿ ਹਰਿ ਪਾਈਐ ਮਨ ਸੇਈ ਕਰਮ ਕਮਾਇ ॥੧॥ ਰਹਾਉ ॥ jit maarag har paa-ee-ai man say-ee karam kamaa-ay. ||1|| rahaa-o. O’ mind, do only those deeds which will lead you to the path of union with God. ||1||Pause|| ਹੇ ਮਨ! (ਹੋਰ ਹੋਰ ਪੂਜਾ ਦੇ ਕਰਮ ਛੱਡ ਕੇ) ਉਹੀ ਕਰਮ ਕਰਿਆ ਕਰ, ਜਿਸ ਰਸਤੇ ਪਿਆਂ ਪਰਮਾਤਮਾ ਦਾ ਮਿਲਾਪ ਹੋ ਸਕੇ ॥੧॥ ਰਹਾਉ ॥
ਗੁਰਮੁਖਿ ਸਹਜ ਧੁਨਿ ਊਪਜੈ ਦੁਖੁ ਹਉਮੈ ਵਿਚਹੁ ਜਾਇ ॥ gurmukh sahj Dhun oopjai dukh ha-umai vichahu jaa-ay. By following Guru’s teachings, a melody of celestial poise wells up in his mind and sorrow of egotism from within him departs. ਗੁਰੂ ਦੀ ਸਰਨ ਪਿਆਂ (ਮਨੁੱਖ ਦੇ ਅੰਦਰ) ਆਤਮਕ ਅਡੋਲਤਾ ਦੀ ਰੌ ਚੱਲ ਪੈਂਦੀ ਹੈ (ਮਨੁੱਖ ਦੇ ਅੰਦਰੋਂ) ਹਉਮੈ ਦਾ ਦੁੱਖ ਦੂਰ ਹੋ ਜਾਂਦਾ ਹੈ।
ਹਰਿ ਨਾਮਾ ਹਰਿ ਮਨਿ ਵਸੈ ਸਹਜੇ ਹਰਿ ਗੁਣ ਗਾਇ ॥੨॥ har naamaa har man vasai sehjay har gun gaa-ay. ||2|| God’s Name manifests within one’s mind by singing His praises in a state of spiritual poise. ||2|| ਆਤਮਕ ਅਡੋਲਤਾ ਵਿਚ ਪਰਮਾਤਮਾ ਦੇ ਗੁਣ ਗਾ ਗਾ ਕੇ ਪਰਮਾਤਮਾ ਦਾ ਨਾਮ ਸਦਾ ਲਈ (ਮਨੁੱਖ ਦੇ) ਮਨ ਵਿਚ ਆ ਵੱਸਦਾ ਹੈ ॥੨
ਗੁਰਮਤੀ ਮੁਖ ਸੋਹਣੇ ਹਰਿ ਰਾਖਿਆ ਉਰਿ ਧਾਰਿ ॥ gurmatee mukh sohnay har raakhi-aa ur Dhaar. Those who have enshrined God in their heart by following the Guru’s teachings, they become honorable everywhere, ਗੁਰੂ ਦੀ ਮੱਤ ਉੱਤੇ ਤੁਰ ਕੇ ਜਿਨ੍ਹਾਂ ਮਨੁੱਖਾਂ ਨੇ ਹਰੀ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ, ਉਹਨਾਂ ਦੇ ਮੂੰਹ (ਲੋਕ ਪਰਲੋਕ ਵਿਚ) ਸੋਹਣੇ ਹੋ ਜਾਂਦੇ ਹਨ।
ਐਥੈ ਓਥੈ ਸੁਖੁ ਘਣਾ ਜਪਿ ਹਰਿ ਹਰਿ ਉਤਰੇ ਪਾਰਿ ॥੩॥ aithai othai sukh ghanaa jap har har utray paar. ||3|| and they enjoy immense peace both here and hereafter; they cross over the world-ocean of vices by always remembering God with adoration. ||3|| (ਉਹਨਾਂ ਨੂੰ) ਇਸ ਲੋਕ ਅਤੇ ਪਰਲੋਕ ਵਿਚ ਬਹੁਤ ਆਨੰਦ ਮਿਲਦਾ ਹੈ, ਪਰਮਾਤਮਾ ਦਾ ਨਾਮ ਸਦਾ ਜਪ ਕੇ ਉਹ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ ॥੩॥
error: Content is protected !!
Scroll to Top
https://pendidikanmatematika.pasca.untad.ac.id/wp-content/upgrade/demo-slot/ https://pendidikanmatematika.pasca.untad.ac.id/pasca/ugacor/ slot gacor slot demo https://bppkad.mamberamorayakab.go.id/wp-content/modemo/ https://bppkad.mamberamorayakab.go.id/.tmb/-/ http://gsgs.lingkungan.ft.unand.ac.id/includes/thailand/ http://gsgs.lingkungan.ft.unand.ac.id/includes/demo/
https://jackpot-1131.com/ https://maindijp1131tk.net/
https://netizenews.blob.core.windows.net/barang-langka/bocoran-situs-slot-gacor-pg.html https://netizenews.blob.core.windows.net/barang-langka/bocoran-tips-gampang-maxwin-terbaru.html
https://pendidikanmatematika.pasca.untad.ac.id/wp-content/upgrade/demo-slot/ https://pendidikanmatematika.pasca.untad.ac.id/pasca/ugacor/ slot gacor slot demo https://bppkad.mamberamorayakab.go.id/wp-content/modemo/ https://bppkad.mamberamorayakab.go.id/.tmb/-/ http://gsgs.lingkungan.ft.unand.ac.id/includes/thailand/ http://gsgs.lingkungan.ft.unand.ac.id/includes/demo/
https://jackpot-1131.com/ https://maindijp1131tk.net/
https://netizenews.blob.core.windows.net/barang-langka/bocoran-situs-slot-gacor-pg.html https://netizenews.blob.core.windows.net/barang-langka/bocoran-tips-gampang-maxwin-terbaru.html