Guru Granth Sahib Translation Project

Guru granth sahib page-1351

Page 1351

ਸਭੋ ਹੁਕਮੁ ਹੁਕਮੁ ਹੈ ਆਪੇ ਨਿਰਭਉ ਸਮਤੁ ਬੀਚਾਰੀ ॥੩॥ sabho hukam hukam hai aapay nirbha-o samat beechaaree. ||3|| -he sees everyone as equal and becomes free of any fear because he observes God’s will prevailing everywhere which He Himself is enforcing. ||3|| ਉਹ ਸਮ-ਦਰਸੀ ਹੋ ਜਾਂਦਾ ਹੈ, ਉਹ ਨਿਡਰ ਹੋ ਜਾਂਦਾ ਹੈ ਕਿਉਂਕਿ ਉਸ ਨੂੰ (ਹਰ ਥਾਂ) ਪ੍ਰਭੂ ਦਾ ਹੀ ਹੁਕਮ ਵਰਤਦਾ ਦਿੱਸਦਾ ਹੈ, ਪ੍ਰਭੂ ਆਪ ਹੀ ਹੁਕਮ ਚਲਾ ਰਿਹਾ ਜਾਪਦਾ ਹੈ ॥੩॥
ਜੋ ਜਨ ਜਾਨਿ ਭਜਹਿ ਪੁਰਖੋਤਮੁ ਤਾ ਚੀ ਅਬਿਗਤੁ ਬਾਣੀ ॥ jo jan jaan bhajeh purkhotam taa chee abigat banee. Those who lovingly remember the supreme God deeming Him as all-pervading, their speech becomes the words of praises of the invisible God. ਜੋ ਮਨੁੱਖ ਉੱਤਮ ਪੁਰਖ ਪ੍ਰਭੂ ਨੂੰ (ਇਉਂ ਸਰਬ-ਵਿਆਪਕ) ਜਾਣ ਕੇ ਸਿਮਰਦੇ ਹਨ, ਉਹਨਾਂ ਦੀ ਬਾਣੀ ਹੀ ਪ੍ਰਭੂ ਦਾ ਨਾਮ ਬਣ ਜਾਂਦਾ ਹੈ (ਭਾਵ, ਉਹ ਹਰ ਵੇਲੇ ਸਿਫ਼ਤ-ਸਾਲਾਹ ਹੀ ਕਰਦੇ ਹਨ)।
ਨਾਮਾ ਕਹੈ ਜਗਜੀਵਨੁ ਪਾਇਆ ਹਿਰਦੈ ਅਲਖ ਬਿਡਾਣੀ ॥੪॥੧॥ naamaa kahai jagjeevan paa-i-aa hirdai alakh bidaanee. ||4||1|| Namdev says, those people have realized the incomprehensible and wondrous God, the life of the world, in their heart. ||4||1|| ਨਾਮਦੇਵ ਆਖਦਾ ਹੈ ਉਹਨਾਂ ਬੰਦਿਆਂ ਨੇ ਅਸਚਰਜ ਅਲੱਖ ਤੇ ਜਗਤ-ਦੇ-ਜੀਵਨ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਹੀ ਲੱਭ ਲਿਆ ਹੈ ॥੪॥੧॥
ਪ੍ਰਭਾਤੀ ॥ parbhaatee. Raag Prabhati:
ਆਦਿ ਜੁਗਾਦਿ ਜੁਗਾਦਿ ਜੁਗੋ ਜੁਗੁ ਤਾ ਕਾ ਅੰਤੁ ਨ ਜਾਨਿਆ ॥ aad jugaad jugaad jugo jug taa kaa ant na jaani-aa. God is the primal source of all life, He has existed before the beginning of time and throughout the ages; no one has known the limits of His virtues. ਪ੍ਰਭੂ ਸਾਰੇ ਸੰਸਾਰ ਦਾ ਮੂਲ ਹੈ, ਜੁਗਾਂ ਦੇ ਆਦਿ ਤੋਂ ਹੈ, ਹਰੇਕ ਜੁਗ ਵਿਚ ਮੌਜੂਦ ਹੈ, ਉਸ ਦੇ ਗੁਣਾਂ ਦਾ ਕਿਸੇ ਨੇ ਅੰਤ ਨਹੀਂ ਪਾਇਆ।
ਸਰਬ ਨਿਰੰਤਰਿ ਰਾਮੁ ਰਹਿਆ ਰਵਿ ਐਸਾ ਰੂਪੁ ਬਖਾਨਿਆ ॥੧॥ sarab nirantar raam rahi-aa rav aisaa roop bakhaani-aa. ||1|| God is equally present within all and this is how His form has been described in all the religious books. ||1|| ਉਹ ਰਾਮ ਸਭ ਜੀਵਾਂ ਵਿਚ ਇਕ-ਰਸ ਵਿਆਪਕ ਹੈ, (ਸਭ ਧਰਮ-ਪੁਸਤਕਾਂ ਨੇ) ਉਸ ਰਾਮ ਦਾ ਕੁਝ ਇਹੋ ਜਿਹਾ ਸਰੂਪ ਬਿਆਨ ਕੀਤਾ ਹੈ ॥੧॥
ਗੋਬਿਦੁ ਗਾਜੈ ਸਬਦੁ ਬਾਜੈ ॥ ਆਨਦ ਰੂਪੀ ਮੇਰੋ ਰਾਮਈਆ ॥੧॥ ਰਹਾਉ ॥ gobid gaajai sabad baajai. aanad roopee mayro raam-ee-aa. ||1|| rahaa-o. When the Guru’s divine word vibrates in one’s heart, then in that heart manifests my all-pervading beauteous God, the embodiment of spiritual bliss. ||1||Pause|| ਜਦ ਮਨੁੱਖ ਦੇ ਹਿਰਦੇ ਵਿਚ ਗੁਰੂ ਦਾ ਸ਼ਬਦ-ਵਾਜਾ ਵੱਜਦਾ ਹੈ, ਤਾਂ ਉਥੇ ਮੇਰਾ ਸੋਹਣਾ ਸੁਖ-ਸਰੂਪ ਰਾਮ ਪਰਗਟ ਹੋ ਜਾਂਦਾ ਹੈ ॥੧॥ ਰਹਾਉ ॥
ਬਾਵਨ ਬੀਖੂ ਬਾਨੈ ਬੀਖੇ ਬਾਸੁ ਤੇ ਸੁਖ ਲਾਗਿਲਾ ॥ baavan beekhoo baanai beekhay baas tay sukh laagilaa. Just as the fragrance of a sandal tree in a forest gives joy to all (and the ordinary trees in its vicinity become like sandal tree), ਜਿਵੇਂ ਜੰਗਲ ਵਿਚ ਚੰਦਨ ਦੇ ਬੂਟੇ ਤੋਂ (ਸਭ ਨੂੰ) ਸੁਗੰਧੀ ਦਾ ਸੁਖ ਮਿਲਦਾ ਹੈ (ਉਸ ਦੀ ਸੰਗਤ ਨਾਲ ਸਾਧਾਰਨ) ਰੁੱਖ ਚੰਦਨ ਵਾਂਗ ਬਣ ਜਾਂਦਾ ਹੈ;
ਸਰਬੇ ਆਦਿ ਪਰਮਲਾਦਿ ਕਾਸਟ ਚੰਦਨੁ ਭੈਇਲਾ ॥੨॥ sarbay aad paramlaad kaasat chandan bhai-ilaa. ||2|| -similarly in the company of God, the source of divine virtues, ordinary people acquire these divine virtues. ||2|| ਤਿਵੇਂ, ਉਹ ਸਭ ਜੀਵਾਂ ਦਾ ਮੂਲ ਰਾਮ ਸਭ ਗੁਣਾਂ-ਰੂਪ ਸੁਗੰਧੀਆਂ ਦਾ ਮੂਲ ਹੈ ਉਸ ਦੀ ਸੰਗਤ ਵਿਚ ਸਾਧਾਰਨ ਜੀਵ ਗੁਣਾਂ ਵਾਲੇ ਹੋ ਜਾਂਦੇ ਹਨ ॥੨॥
ਤੁਮ੍ਹ੍ਹ ਚੇ ਪਾਰਸੁ ਹਮ ਚੇ ਲੋਹਾ ਸੰਗੇ ਕੰਚਨੁ ਭੈਇਲਾ ॥ tumH chay paaras ham chay lohaa sangay kanchan bhai-ilaa. O’ God, You are like the mythical philosopher’s stone and I am like iron, but in Your company I have become pure like gold. ਹੇ ਰਾਮ!) ਤੂੰ ਪਾਰਸ ਹੈਂ, ਮੈਂ ਲੋਹਾ ਹਾਂ, ਤੇਰੀ ਸੰਗਤ ਵਿਚ ਮੈਂ ਸੋਨਾ ਬਣ ਗਿਆ ਹਾਂ।
ਤੂ ਦਇਆਲੁ ਰਤਨੁ ਲਾਲੁ ਨਾਮਾ ਸਾਚਿ ਸਮਾਇਲਾ ॥੩॥੨॥ too da-i-aal ratan laal naamaa saach samaa-ilaa. ||3||2|| O’ God! You are the embodiment of mercy and priceless gem, and I, Namdev, have merged in You. ||3||2|| ਹੇ ਰਾਮ! ਤੂੰ ਦਇਆ ਦਾ ਘਰ ਹੈਂ, ਤੂੰ ਰਤਨ ਹੈਂ, ਤੂੰ ਲਾਲ ਹੈਂ। ਮੈਂ ਨਾਮਾ ਤੈਂ ਸਦਾ-ਥਿਰ ਰਹਿਣ ਵਾਲੇ ਵਿਚ ਲੀਨ ਹੋ ਗਿਆ ਹਾਂ ॥੩॥੨॥
ਪ੍ਰਭਾਤੀ ॥ parbhaatee. Raag Prabhati:
ਅਕੁਲ ਪੁਰਖ ਇਕੁ ਚਲਿਤੁ ਉਪਾਇਆ ॥ akul purakh ik chalit upaa-i-aa. The all-pervading God who has no ancestry, has staged this worldly play, ਜਿਸ ਪਰਮਾਤਮਾ ਦੀ ਕੋਈ ਖ਼ਾਸ ਕੁਲ ਨਹੀਂ ਹੈ ਉਸ ਸਰਬ-ਵਿਆਪਕ ਨੇ ਇਹ ਜਗਤ-ਰੂਪ ਇਕ ਖੇਡ ਬਣਾ ਦਿੱਤੀ ਹੈ।
ਘਟਿ ਘਟਿ ਅੰਤਰਿ ਬ੍ਰਹਮੁ ਲੁਕਾਇਆ ॥੧॥ ghat ghat antar barahm lukaa-i-aa. ||1|| and has placed Himself in hidden form within each and every heart. ||1|| ਹਰੇਕ ਸਰੀਰ ਵਿਚ, ਹਰੇਕ ਦੇ ਅੰਦਰ ਉਸ ਨੇ ਆਪਣਾ ਆਤਮਾ ਗੁਪਤ ਰੱਖ ਦਿੱਤਾ ਹੈ ॥੧॥
ਜੀਅ ਕੀ ਜੋਤਿ ਨ ਜਾਨੈ ਕੋਈ ॥ jee-a kee jot na jaanai ko-ee. No one knows about that divine light dwelling in all the creatures, ਸਾਰੇ ਜੀਵਾਂ ਵਿਚ ਵੱਸਦੀ ਜੋਤਿ ਨੂੰ ਤਾਂ ਕੋਈ ਪ੍ਰਾਣੀ ਜਾਣਦਾ ਨਹੀਂ ਹੈ,
ਤੈ ਮੈ ਕੀਆ ਸੁ ਮਾਲੂਮੁ ਹੋਈ ॥੧॥ ਰਹਾਉ ॥ tai mai kee-aa so maaloom ho-ee. ||1|| rahaa-o. but whatever we do or think becomes known to Him. ||1||Pause|| ਪਰ ਅਸੀਂ ਜੋ ਕੁਝ ਕਰਦੇ ਹਾਂ ਉਹ (ਸਾਡੇ ਅੰਦਰ) ਅੰਦਰ-ਵੱਸਦੀ-ਜੋਤਿ ਨੂੰ ਮਲੂਮ ਹੋ ਜਾਂਦਾ ਹੈ ॥੧॥ ਰਹਾਉ ॥
ਜਿਉ ਪ੍ਰਗਾਸਿਆ ਮਾਟੀ ਕੁੰਭੇਉ ॥ ji-o pargaasi-aa maatee kumbhay-o. Just as the pitcher is made from clay, ਜਿਵੇਂ ਮਿੱਟੀ ਤੋਂ ਘੜਾ ਬਣ ਜਾਂਦਾ ਹੈ,
ਆਪ ਹੀ ਕਰਤਾ ਬੀਠੁਲੁ ਦੇਉ ॥੨॥ aap hee kartaa beethul day-o. ||2|| similarly all creatures are made from that primal source, that immaculate God is Himself the Creator of all. ਤਿਵੇਂ ਉਹ ਬੀਠੁਲ ਪ੍ਰਭੂ ਆਪ ਹੀ ਸਭ ਦਾ ਪੈਦਾ ਕਰਨ ਵਾਲਾ ਹੈ ॥੨॥
ਜੀਅ ਕਾ ਬੰਧਨੁ ਕਰਮੁ ਬਿਆਪੈ ॥ jee-a kaa banDhan karam bi-aapai. Any deed done by a person becomes his bondage, ਜੀਵ ਦਾ ਕੀਤਾ ਹੋਇਆ ਕੰਮ ਉਸ ਲਈ ਜੰਜਾਲ ਹੋ ਢੁਕਦਾ ਹੈ,
ਜੋ ਕਿਛੁ ਕੀਆ ਸੁ ਆਪੈ ਆਪੈ ॥੩॥ jo kichh kee-aa so aapai aapai. ||3|| but whatever God has done, He has done on His own. ||3|| ਪਰ ਇਹ ਜੰਜਾਲ ਆਦਿਕ ਭੀ ਜੋ ਕੁਝ ਬਣਾਇਆ ਹੈ ਪ੍ਰਭੂ ਨੇ ਆਪ ਹੀ ਬਣਾਇਆ ਹੈ ॥੩॥
ਪ੍ਰਣਵਤਿ ਨਾਮਦੇਉ ਇਹੁ ਜੀਉ ਚਿਤਵੈ ਸੁ ਲਹੈ ॥ paranvat naamday-o ih jee-o chitvai so lahai. Namdev submits that whatever one focuses one’s mind on, one obtains that; ਨਾਮਦੇਵ ਬੇਨਤੀ ਕਰਦਾ ਹੈ, ਇਹ ਜੀਵ ਜਿਸ ਸ਼ੈ ਉਤੇ ਆਪਣਾ ਮਨ ਟਿਕਾਂਦਾ ਹੈ ਉਸ ਨੂੰ ਹਾਸਲ ਕਰ ਲੈਂਦਾ ਹੈ
ਅਮਰੁ ਹੋਇ ਸਦ ਆਕੁਲ ਰਹੈ ॥੪॥੩॥ amar ho-ay sad aakul rahai. ||4||3|| if one enshrines God in his mind, then one becomes immortal. ||4||3|| ਜੇ ਜੀਵ ਸਰਬ-ਵਿਆਪਕ ਪ੍ਰਭੂ ਨੂੰ ਆਪਣੇ ਮਨ ਵਿਚ ਟਿਕਾਏ ਤਾਂ (ਉਸ ਅਮਰ ਪ੍ਰਭੂ ਵਿਚ ਟਿਕ ਕੇ ਆਪ ਭੀ) ਅਮਰ ਹੋ ਜਾਂਦਾ ਹੈ ॥੪॥੩॥
ਪ੍ਰਭਾਤੀ ਭਗਤ ਬੇਣੀ ਜੀ ਕੀ parbhaatee bhagat baynee jee kee Raag Parbhati, the word of devotee Baynee Ji: ਰਾਗ ਪ੍ਰਭਾਤੀ ਵਿੱਚ ਭਗਤ ਬੇਣੀ ਜੀ ਦੀ ਬਾਣੀ।
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad. One eternal God, realized by the grace of the True Guru: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਤਨਿ ਚੰਦਨੁ ਮਸਤਕਿ ਪਾਤੀ ॥ tan chandan mastak paatee. (O’ hypocrite Brahmin), you apply sandalwood paste on your body and basil leaves on your forehead, (ਹੇ ਲੰਪਟ!) ਤੂੰ ਸਰੀਰ ਉੱਤੇ ਚੰਦਨ ਦਾ ਲੇਪ ਤੇ ਮੱਥੇ ਉੱਤੇ ਤੁਲਸੀ ਦੇ ਪੱਤਰ ਲਾਂਦਾ ਹੈਂ,
ਰਿਦ ਅੰਤਰਿ ਕਰ ਤਲ ਕਾਤੀ ॥ rid antar kar tal kaatee. but in your heart is so much evil as if you are holding a knife in your hand. ਪਰ, ਤੇਰੇ ਹਿਰਦੇ ਵਿਚ (ਇਉਂ ਕੁਝ ਹੋ ਰਿਹਾ ਹੈ ਜਿਵੇਂ) ਤੇਰੇ ਹੱਥਾਂ ਵਿਚ ਕੈਂਚੀ ਫੜੀ ਹੋਈ ਹੈ।
ਠਗ ਦਿਸਟਿ ਬਗਾ ਲਿਵ ਲਾਗਾ ॥ thag disat bagaa liv laagaa. Your eyes are in the look out for cheating someone, but you are sitting like a crane as if you are a pious person in meditation, ਤੇਰੀ ਨਿਗਾਹ ਠੱਗਾਂ ਵਾਲੀ ਹੈ, ਪਰ ਬਗਲੇ ਵਾਂਗ ਤੂੰ ਸਮਾਧੀ ਲਾਈ ਹੋਈ ਹੈ,
ਦੇਖਿ ਬੈਸਨੋ ਪ੍ਰਾਨ ਮੁਖ ਭਾਗਾ ॥੧॥ daykh baisno paraan mukh bhaagaa. ||1|| -but you look like a very kind devotee of the god vishnu, as if your breaths have escaped from your mouth. ||1|| ਪਰ ਵੇਖਣ ਨੂੰ ਤੂੰ ਵੈਸ਼ਨੋ ਜਾਪਦਾ ਹੈਂ ਜਿਵੇਂ ਤੇਰੇ ਮੂੰਹ ਵਿਚੋਂ ਸੁਆਸ ਭੀ ਨਿਕਲ ਗਏ ਹਨ( ਵੇਖਣ ਨੂੰ ਤੂੰ ਬੜਾ ਹੀ ਦਇਆਵਾਨ ਜਾਪਦਾ ਹੈਂ) ॥੧॥
ਕਲਿ ਭਗਵਤ ਬੰਦ ਚਿਰਾਂਮੰ ॥ kal bhagvat band chiraaNmaN. Your mind is polluted with vices like that of a person in Kalyug, but you pray for long time to the beautiful idol of god Vishnu, ਤੂੰ ਕਲਜੁਗੀ ਸੁਭਾਵ ਵਿਚ ਅਪ੍ਰਵਿਰਤ ਹੈਂ, ਪਰ, ਮੂਰਤੀ ਨੂੰ ਚਿਰ ਤੱਕ ਨਮਸਕਾਰ ਕਰਦਾ ਹੈਂ।
ਕ੍ਰੂਰ ਦਿਸਟਿ ਰਤਾ ਨਿਸਿ ਬਾਦੰ ॥੧॥ ਰਹਾਉ ॥ karoor disat rataa nis baadaN. ||1|| rahaa-o. -there is cruelty in your eyes and you are always engaged in strife. ||1||Pause|| ਤੇਰੀ ਨਜ਼ਰ ਟੇਢੀ ਹੈ (ਤੇਰੀ ਨਿਗਾਹ ਵਿਚ ਖੋਟ ਹੈ), ਤੇ ਦਿਨ ਰਾਤ ਤੂੰ ਮਾਇਆ ਦੇ ਧੰਧਿਆਂ ਵਿਚ ਰੱਤਾ ਹੋਇਆ ਹੈਂ ॥੧॥ ਰਹਾਉ ॥
ਨਿਤਪ੍ਰਤਿ ਇਸਨਾਨੁ ਸਰੀਰੰ ॥ nitparat isnaan sareeraN. Everyday you perform rituals of cleaning your body, ਤੂੰ ਹਰ ਰੋਜ਼ ਆਪਣੇ ਸਰੀਰ ਨੂੰ ਇਸ਼ਨਾਨ ਕਰਾਂਦਾ ਹੈਂ,
ਦੁਇ ਧੋਤੀ ਕਰਮ ਮੁਖਿ ਖੀਰੰ ॥ du-ay Dhotee karam mukh kheeraN. You always keep two loin-clothes, do ritualistic deeds, and drink milk only, to show off your compassion for the animals. ਦੋ ਧੋਤੀਆਂ ਰੱਖਦਾ ਹੈਂ, (ਹੋਰ) ਕਰਮ ਕਾਂਡ (ਭੀ ਕਰਦਾ ਹੈਂ), ਦੂਧਾਧਾਰੀ ਹੈਂ;
ਰਿਦੈ ਛੁਰੀ ਸੰਧਿਆਨੀ ॥ ridai chhuree sanDhi-aanee. But in your heart, you have made such evil plans, as if you have kept a knife ready to stab your victims, ਪਰ ਆਪਣੇ ਹਿਰਦੇ ਵਿਚ ਤੂੰ ਛੁਰੀ ਕੱਸ ਕੇ ਰੱਖੀ ਹੋਈ ਹੈ,
ਪਰ ਦਰਬੁ ਹਿਰਨ ਕੀ ਬਾਨੀ ॥੨॥ par darab hiran kee baanee. ||2|| and whatever you utter is designed to cheat others of their wealth. ||2|| ਤੇ ਤੈਨੂੰ ਪਰਾਇਆ ਧਨ ਠੱਗਣ ਦੀ ਆਦਤ ਪਈ ਹੋਈ ਹੈ ॥੨॥
ਸਿਲ ਪੂਜਸਿ ਚਕ੍ਰ ਗਣੇਸੰ ॥ sil poojas chakar ganaysaN. You worship the stone idol, and paint marks of angel Ganesha on your body. ਤੂੰ ਸਿਲਾ ਪੂਜਦਾ ਹੈਂ, ਸਰੀਰ ਉੱਤੇ ਤੂੰ ਗਣੇਸ਼ ਦੇਵਤੇ ਦੇ ਨਿਸ਼ਾਨ ਬਣਾਏ ਹੋਏ ਹਨ,
ਨਿਸਿ ਜਾਗਸਿ ਭਗਤਿ ਪ੍ਰਵੇਸੰ ॥ nis jaagas bhagat parvaysaN. You remain awake throughout the night, pretending to worship God, ਰਾਤ ਨੂੰ ਰਾਸਾਂ ਵਿਚ (ਭਗਤੀ ਵਜੋਂ) ਜਾਗਦਾ ਭੀ ਹੈਂ,
ਪਗ ਨਾਚਸਿ ਚਿਤੁ ਅਕਰਮੰ ॥ pag naachas chit akarmaN. -even though your feet are dancing in devotion but your mind is in evil deeds. ਉਥੇ ਪੈਰਾਂ ਨਾਲ ਤੂੰ ਨੱਚਦਾ ਹੈਂ, ਪਰ ਤੇਰਾ ਚਿੱਤ ਮੰਦੇ ਕਰਮਾਂ ਵਿਚ ਹੀ ਮਗਨ ਰਹਿੰਦਾ ਹੈ,
ਏ ਲੰਪਟ ਨਾਚ ਅਧਰਮੰ ॥੩॥ ay lampat naach aDharmaN. ||3|| O’ lewd and sinful person, this dance is an unrighteous deed. ||3|| ਹੇ ਲੰਪਟ! ਤੇਰਾ ਇਹ ਨਾਚ ਅਧਰਮੀਆ ਵਾਲਾ ਹੈ ॥੩॥
ਮ੍ਰਿਗ ਆਸਣੁ ਤੁਲਸੀ ਮਾਲਾ ॥ marig aasan tulsee maalaa. While performing worship, you sit on a deer-skin with a rosary of tulsi wood in your hand, (ਪੂਜਾ ਪਾਠ ਵੇਲੇ) ਤੂੰ ਹਿਰਨ ਦੀ ਖੱਲ ਦਾ ਆਸਣ (ਵਰਤਦਾ ਹੈਂ), ਤੁਲਸੀ ਦੀ ਮਾਲਾ ਤੇਰੇ ਪਾਸ ਹੈ,
ਕਰ ਊਜਲ ਤਿਲਕੁ ਕਪਾਲਾ ॥ kar oojal tilak kapaalaa. With clean hands you anoint your forehead with a ritual mark. ਸਾਫ਼ ਹੱਥਾਂ ਨਾਲ ਤੂੰ ਮੱਥੇ ਉੱਤੇ ਤਿਲਕ ਲਾਂਦਾ ਹੈਂ,
ਰਿਦੈ ਕੂੜੁ ਕੰਠਿ ਰੁਦ੍ਰਾਖੰ ॥ ridai koorh kanth rudraakhaN. In your heart is falsehood, but you are wearing a necklace of (holy) Rudraksha wood. ਗਲ ਵਿਚ ਤੂੰ ਰੁਦ੍ਰਾਖ ਦੀ ਮਾਲਾ ਪਾਈ ਹੋਈ ਹੈ, ਪਰ ਤੇਰੇ ਹਿਰਦੇ ਵਿਚ ਠੱਗੀ ਹੈ।
ਰੇ ਲੰਪਟ ਕ੍ਰਿਸਨੁ ਅਭਾਖੰ ॥੪॥ ray lampat krisan abhaakhaN. ||4|| O’ lewd and sinful person, in this way you are not remembering God. ||4|| (ਹੇ ਲੰਪਟ!) ਤੂੰ ਹਰੀ ਨੂੰ ਸਿਮਰ ਨਹੀਂ ਰਿਹਾ ਹੈਂ ॥੪
ਜਿਨਿ ਆਤਮ ਤਤੁ ਨ ਚੀਨ੍ਹ੍ਹਿਆ ॥ jin aatam tat na cheenHi-aa. One who hasn’t realized the essence of the soul, ਜਿਸ ਮਨੁੱਖ ਨੇ ਆਤਮਾ ਦੀ ਅਸਲੀਅਤ ਨੂੰ ਨਹੀਂ ਪਛਾਣਿਆ,
ਸਭ ਫੋਕਟ ਧਰਮ ਅਬੀਨਿਆ ॥ sabh fokat Dharam abeeni-aa. -all the faith deeds of such an ignorant fool are hollow and false. ਉਸ ਅੰਨ੍ਹੇ ਦੇ ਸਾਰੇ ਕਰਮ-ਧਰਮ ਫੋਕੇ ਹਨ।
ਕਹੁ ਬੇਣੀ ਗੁਰਮੁਖਿ ਧਿਆਵੈ ॥ kaho baynee gurmukh Dhi-aavai. O’ devotee Beni, say, only that person lovingly remembers God who follows the Guru’s teachings, ਹੇ ਬੇਣੀ ਆਖ- ਉਹੀ ਮਨੁੱਖ ਸਿਮਰਨ ਕਰਦਾ ਹੈ ਜੋ ਗੁਰੂ ਦੇ ਸਨਮੁਖ ਹੁੰਦਾ ਹੈ,
ਬਿਨੁ ਸਤਿਗੁਰ ਬਾਟ ਨ ਪਾਵੈ ॥੫॥੧॥ bin satgur baat na paavai. ||5||1|| because without the Guru’s teachings, one does not find the righteous path in life to attain union with God. ||5||1|| ਗੁਰੂ ਤੋਂ ਬਿਨਾ ਜ਼ਿੰਦਗੀ ਦਾ ਸਹੀ ਰਾਹ ਨਹੀਂ ਲੱਭਦਾ ॥੫॥੧॥


© 2017 SGGS ONLINE
error: Content is protected !!
Scroll to Top