Guru Granth Sahib Translation Project

Guru granth sahib page-1353

Page 1353

ਅਸਥਿਰੁ ਜੋ ਮਾਨਿਓ ਦੇਹ ਸੋਤਉ ਤੇਰਉ ਹੋਇ ਹੈ ਖੇਹ ॥ asthir jo maani-o dayh so ta-o tayra-o ho-ay hai khayh. The body which you believe as everlasting, that body of yours would soon be reduced to dust. ਜਿਸ ਸਰੀਰ ਨੂੰ ਤੂੰ ਸਦਾ ਕਾਇਮ ਰਹਿਣ ਵਾਲਾ ਸਮਝੀ ਬੈਠਾ ਹੈਂ, ਤੇਰਾ ਉਹ ਸਰੀਰ ਤਾਂ (ਜ਼ਰੂਰ) ਸੁਆਹ ਹੋ ਜਾਇਗਾ।
ਕਿਉ ਨ ਹਰਿ ਕੋ ਨਾਮੁ ਲੇਹਿ ਮੂਰਖ ਨਿਲਾਜ ਰੇ ॥੧॥ ki-o na har ko naam layhi moorakh nilaaj ray. ||1|| O’ shameless foolish person, why don’t you remember God’s Name? ||1|| ਹੇ ਬੇ-ਸ਼ਰਮ! ਤੂੰ ਕਿਉਂ ਪਰਮਾਤਮਾ ਦਾ ਨਾਮ ਨਹੀਂ ਜਪਦਾ? ॥੧॥
ਰਾਮ ਭਗਤਿ ਹੀਏ ਆਨਿ ਛਾਡਿ ਦੇ ਤੈ ਮਨ ਕੋ ਮਾਨੁ ॥ raam bhagat hee-ay aan chhaad day tai man ko maan. Relinquish the ego of your mind, and enshrine the devotional worship of God in your heart. (ਆਪਣੇ) ਮਨ ਦਾ ਅਹੰਕਾਰ ਛੱਡ ਦੇਹ, ਪਰਮਾਤਮਾ ਦੀ ਭਗਤੀ (ਆਪਣੇ) ਹਿਰਦੇ ਵਿਚ ਵਸਾ ਲੈ!
ਨਾਨਕ ਜਨ ਇਹ ਬਖਾਨਿ ਜਗ ਮਹਿ ਬਿਰਾਜੁ ਰੇ ॥੨॥੪॥ naanak jan ih bakhaan jag meh biraaj ray. ||2||4|| O’ brother, devotee Nanak says, live a righteous life in the world. ||2||4|| ਹੇ ਭਾਈ! ਦਾਸ ਨਾਨਕ, ਇਹ ਗੱਲ ਹੀ ਆਖਦਾ ਹੈ ਕਿ ਇਹੋ ਜਿਹਾ ਸੁਚੱਜਾ ਜੀਵਨ ਜੀਉ! ॥੨॥੪॥
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ik-oNkaar sat naam kartaa purakh nirbha-o nirvair akaal moorat ajoonee saibhaN gur parsaad. There is only one God whose Name is ‘of eternal existence’. He is the creator of the universe, all-pervading, without fear, without enmity, independent of time, beyond the cycle of birth and death and self revealed. He is realized by the Guru’s grace. ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ ‘ਹੋਂਦ ਵਾਲਾ’ ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਸਲੋਕ ਸਹਸਕ੍ਰਿਤੀ ਮਹਲਾ ੧ ॥ salok sehaskiritee mehlaa 1. Shalok Sehaskriti,First Guru:
ਪੜਿੑ ਪੁਸ੍ਤਕ ਸੰਧਿਆ ਬਾਦੰ ॥ parhH pustak sanDhi-aa baadaN. (O’ brother), after reading holy books, a pundit performs ritual worship and enters into arguments with others. ਹੇ ਭਾਈ! ਪੰਡਿਤ (ਵੇਦ ਆਦਿਕ ਧਾਰਮਿਕ) ਪੁਸਤਕਾਂ ਪੜ੍ਹ ਕੇ ਸੰਧਿਆ ਕਰਦਾ ਹੈ, ਅਤੇ ਹੋਰਨਾਂ ਨਾਲ ਚਰਚਾ ਕਰਦਾ ਹੈ,
ਸਿਲ ਪੂਜਸਿ ਬਗੁਲ ਸਮਾਧੰ ॥ sil poojas bagul samaaDhaN. He worships a stone idol, and like a crane he pretends to sit in meditation, and ਮੂਰਤੀ ਪੂਜਦਾ ਹੈ ਅਤੇ ਬਗਲੇ ਵਾਂਗ ਸਮਾਧੀ ਲਾਂਦਾ ਹੈ;
ਮੁਖਿ ਝੂਠੁ ਬਿਭੂਖਨ ਸਾਰੰ ॥ mukh jhooth bibhookhan saaraN. lies come out from his mouth like the embellished false ornaments. ਮੁਖੋਂ ਝੂਠ ਬੋਲਦਾ ਹੈ (ਪਰ ਉਸ ਝੂਠ ਨੂੰ) ਬੜੇ ਸੋਹਣੇ ਗਹਣਿਆਂ ਵਾਂਗ ਸੋਹਣਾ ਕਰ ਕੇ ਵਿਖਾਲਦਾ ਹੈ;
ਤ੍ਰੈਪਾਲ ਤਿਹਾਲ ਬਿਚਾਰੰ ॥ taraipaal tihaal bichaaraN. He utters Gayatri (the prime Hindu mantra) three times each day. (ਹਰ ਰੋਜ਼) ਤਿੰਨ ਵੇਲੇ ਗਾਯਤ੍ਰੀ ਮੰਤ੍ਰ ਨੂੰ ਵਿਚਾਰਦਾ ਹੈ;
ਗਲਿ ਮਾਲਾ ਤਿਲਕ ਲਿਲਾਟੰ ॥ gal maalaa tilak lilaataN. He puts a rosary around his neck and a sacred tilak mark on his forehead. ਗਲ ਵਿਚ ਮਾਲਾ ਰੱਖਦਾ ਹੈ, ਮੱਥੇ ਉਤੇ ਤਿਲਕ ਲਾਂਦਾ ਹੈ;
ਦੁਇ ਧੋਤੀ ਬਸਤ੍ਰ ਕਪਾਟੰ ॥ du-ay Dhotee bastar kapaataN. He keeps two loin cloths and covers his head with a cloth while performing worship. ਸਦਾ ਦੋ ਧੋਤੀਆਂ (ਆਪਣੇ ਪਾਸ) ਰੱਖਦਾ ਹੈ, ਤੇ (ਸੰਧਿਆ ਕਰਨ ਵੇਲੇ) ਸਿਰ ਉਤੇ ਇਕ ਵਸਤ੍ਰ ਧਰ ਲੈਂਦਾ ਹੈ।
ਜੋ ਜਾਨਸਿ ਬ੍ਰਹਮੰ ਕਰਮੰ ॥ jo jaanas barahmaN karmaN. But one who knows about the true devotional worship of God, ਪਰ ਜੋ ਮਨੁੱਖ ਪਰਮਾਤਮਾ ਦੀ ਭਗਤੀ ਦਾ ਕੰਮ ਜਾਣਦਾ ਹੋਵੇ,
ਸਭ ਫੋਕਟ ਨਿਸਚੈ ਕਰਮੰ ॥ sabh fokat nischai karmaN. he firmly believes that all these (ritualistic) deeds are in vain. ਉਹ ਯਕੀਨਨ ਜਾਣਦਾ ਹੈ ਕਿ (ਉਸ ਪੰਡਿਤ ਦੇ) ਇਹ ਸਾਰੇ ਕੰਮ ਫੋਕੇ ਹਨ।
ਕਹੁ ਨਾਨਕ ਨਿਸਚੌ ਧਿ੍ਾਵੈ ॥ kaho naanak nischou Dhi-yaavai. O’ Nanak! say, the only useful way is useful that one should remembers God with faith and devotion, ਹੇ ਨਾਨਕ, ਆਖ- ਮਨੁੱਖ ਸਰਧਾ ਧਾਰ ਕੇ ਪ੍ਰਭੂ ਨੂੰ ਸਿਮਰੇ (ਕੇਵਲ ਇਹੋ ਰਸਤਾ ਲਾਭਦਾਇਕ ਹੈ),
ਬਿਨੁ ਸਤਿਗੁਰ ਬਾਟ ਨ ਪਾਵੈ ॥੧॥ bin satgur baat na paavai. ||1|| but one doesn’t find this way without the true Guru’s teachings. ||1|| ਪਰ ਇਹ ਰਸਤਾ ਸਤਿਗੁਰੂ ਤੋਂ ਬਿਨਾ ਨਹੀਂ ਲੱਭਦਾ ॥੧॥
ਨਿਹਫਲੰ ਤਸੵ ਜਨਮਸੵ ਜਾਵਦ ਬ੍ਰਹਮ ਨ ਬਿੰਦਤੇ ॥ nihfalaN tas-y janmas-y jaavad barahm na bindtay. As long as one doesn’t realize God, one’s life goes waste. ਜਦ ਤਕ ਮਨੁੱਖ ਪਰਮਾਤਮਾ ਨਾਲ ਸਾਂਝ ਨਹੀਂ ਪਾਂਦਾ, ਤਦ ਤਕ ਉਸ ਦਾ (ਮਨੁੱਖਾ) ਜਨਮ ਵਿਅਰਥ ਹੈ।
ਸਾਗਰੰ ਸੰਸਾਰਸੵ ਗੁਰ ਪਰਸਾਦੀ ਤਰਹਿ ਕੇ ॥ saagraN sansaarsa-y gur parsaadee tareh kay. Many people swim across the worldly ocean of vices by the Guru’s grace. ਅਨੇਕਾਂ ਹੀ ਮਨੁੱਖ ਗੁਰੂ ਦੀ ਕਿਰਪਾ ਦੀ ਰਾਹੀਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ।
ਕਰਣ ਕਾਰਣ ਸਮਰਥੁ ਹੈ ਕਹੁ ਨਾਨਕ ਬੀਚਾਰਿ ॥ karan kaaran samrath hai kaho naanak beechaar. O’ Nanak! say, O’ mortal, reflect on this in your mind that God is capable of doing and getting everything done. ਹੇ ਨਾਨਕ! ਆਖ, ਹੇ ਜੀਵ ਤੂੰ ਆਪਣੇ ਮਨ ਵਿਚ ਇਹ ਵਿਚਾਰ ਕਰ, ਕਿ ਪਰਮਾਤਮਾ ਸਭ ਕੁਛ ਕਰਣ ਕਾਰਣ ਦੇ ਸਮਰਥ ਹੈ।
ਕਾਰਣੁ ਕਰਤੇ ਵਸਿ ਹੈ ਜਿਨਿ ਕਲ ਰਖੀ ਧਾਰਿ ॥੨॥ kaaran kartay vas hai jin kal rakhee Dhaar. ||2|| That God who has supported the entire universe with His power, everything about the creation is under His control. ||2|| ਜਿਸ ਪ੍ਰਭੂ ਨੇ (ਜਗਤ ਵਿਚ ਆਪਣੀ) ਸੱਤਿਆ ਟਿਕਾ ਰੱਖੀ ਹੈ, ਉਸ ਕਰਤਾਰ ਦੇ ਇਖ਼ਤਿਆਰ ਵਿਚ ਹੀ (ਹਰੇਕ) ਸਬਬ ਹੈ ॥੨॥
ਜੋਗ ਸਬਦੰ ਗਿਆਨ ਸਬਦੰ ਬੇਦ ਸਬਦੰ ਤ ਬ੍ਰਾਹਮਣਹ ॥ jog sabdaN gi-aan sabdaN bayd sabdaN ta barahmaneh. The real duty of a Yogi is to obtain divine wisdom; and the duty of a Brahmin (The Hindu priest) is to study and reflect on Vedas. ਜੋਗ ਦਾ ਧਰਮ ਗਿਆਨ ਪ੍ਰਾਪਤ ਕਰਨਾ ਹੈ। ਬ੍ਰਾਹਮਣਾਂ ਦਾ ਧਰਮ ਵੇਦਾਂ ਦੀ ਵਿਚਾਰ ਹੈ।
ਖਤ੍ਰੀ ਸਬਦੰ ਸੂਰ ਸਬਦੰ ਸੂਦ੍ਰ ਸਬਦੰ ਪਰਾ ਕ੍ਰਿਤਹ ॥ kha-ytaree sabdaN soor sabdaN soodar sabdaN paraa kirteh. The duty of the Kshatriya is to fight bravely in the battlefield, and the duty of the Shudras is to serve others. ਖਤ੍ਰੀਆਂ ਦਾ ਧਰਮ ਸੂਰਮਿਆਂ ਵਾਲੇ ਕੰਮ ਕਰਨਾ ਹੈ, ਅਤੇ ਸ਼ੂਦਰਾਂ ਦਾ ਧਰਮ ਦੂਜਿਆਂ ਦੀ ਸੇਵਾ ਕਰਨੀ।
ਸਰਬ ਸਬਦੰ ਤ ਏਕ ਸਬਦੰ ਜੇ ਕੋ ਜਾਨਸਿ ਭੇਉ ॥ sarab sabdaN ta ayk sabdaN jay ko jaanas bhay-o. But the sublime faith (duty) of all is to lovingly remember God’s Name, and one who knows this secret, ਪਰ ਸਭ ਤੋਂ ਸ੍ਰੇਸ਼ਟ ਧਰਮ ਇਹ ਹੈ ਕਿ ਪਰਮਾਤਮਾ ਦਾ ਸਿਮਰਨ ਕੀਤਾ ਜਾਏ। ਜੇ ਕੋਈ ਮਨੁੱਖ ਇਸ ਭੇਤ ਨੂੰ ਸਮਝ ਲਏ,
ਨਾਨਕ ਤਾ ਕੋ ਦਾਸੁ ਹੈ ਸੋਈ ਨਿਰੰਜਨ ਦੇਉ ॥੩॥ naanak taa ko daas hai so-ee niranjan day-o. ||3|| Nanak is a devotee of that person, because such a person becomes the embodiment of God. ||3|| ਨਾਨਕ ਉਸ ਮਨੁੱਖ ਦਾ ਦਾਸ ਹੈ, ਉਹ ਮਨੁੱਖ ਪਰਮਾਤਮਾ ਦਾ ਰੂਪ ਹੋ ਜਾਂਦਾ ਹੈ ॥੩॥
ਏਕ ਕ੍ਰਿਸ੍ਨੰ ਤ ਸਰਬ ਦੇਵਾ ਦੇਵ ਦੇਵਾ ਤ ਆਤਮਹ ॥ ayk krisanN ta sarab dayvaa dayv dayvaa ta aatmah. The one God is the soul of all the gods; He is the soul of the god’s gods. ਇਕ ਪ੍ਰਭੂ ਹੀ ਸਾਰੇ ਦੇਵਤਿਆਂ ਦਾ ਆਤਮਾ ਹੈ, ਦੇਵਤਿਆਂ ਦੇ ਦੇਵਤਿਆਂ ਦਾ ਭੀ ਆਤਮਾ ਹੈ।
ਆਤਮੰ ਸ੍ਰੀ ਬਾਸ੍ਵਦੇਵਸ੍ ਜੇ ਕੋਈ ਜਾਨਸਿ ਭੇਵ ॥ aatmaN saree baasavdaivas-y jay ko-ee jaanas bhayv. If any one knows the mystery of the soul and the all pervading God: ਜੇਕਰ ਕੋਈ ਜਣਾ ਰੂਹ ਅਤੇ ਸਰਬ-ਵਿਆਪਕ ਦੇ ਭੇਦ ਨੂੰ ਸਮਝਦਾ ਹੈ,
ਨਾਨਕ ਤਾ ਕੋ ਦਾਸੁ ਹੈ ਸੋਈ ਨਿਰੰਜਨ ਦੇਵ ॥੪॥ naanak taa ko daas hai so-ee niranjan dayv. ||4|| Nanak is a slave of that person, because that person is the embodiment of immaculate God Himself. ||4|| ਨਾਨਕ ਉਸ ਮਨੁੱਖ ਦਾ ਦਾਸ ਹੈ, ਉਹ ਮਨੁੱਖ ਪਰਮਾਤਮਾ ਦਾ ਰੂਪ ਹੈ ॥੪॥
ਸਲੋਕ ਸਹਸਕ੍ਰਿਤੀ ਮਹਲਾ ੫ salok sehaskaritee mehlaa 5 Shalok Sehskritee,Fifth Guru:
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ik-oNkaar sat naam kartaa purakh nirbha-o nirvair akaal moorat ajoonee saibhaN gur parsaad. There is only one God whose Name is ‘of eternal existence’. He is the creator of the universe, all-pervading, without fear, without enmity, independent of time, beyond the cycle of birth and death and self revealed. He is realized by the Guru’s grace. ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ ‘ਹੋਂਦ ਵਾਲਾ’ ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਕਤੰਚ ਮਾਤਾ ਕਤੰਚ ਪਿਤਾ ਕਤੰਚ ਬਨਿਤਾ ਬਿਨੋਦ ਸੁਤਹ ॥ katanch maataa katanch pitaa katanch banitaa binod sutah. O’ mortal, where is the mother, where is the father and where are the pleasure of the wife and the children? ਕਿੱਥੇ ਰਹਿ ਜਾਂਦੀ ਹੈ ਮਾਂ, ਤੇ ਕਿੱਥੇ ਰਹਿ ਜਾਂਦਾ ਹੈ ਪਿਉ? ਤੇ ਕਿੱਥੇ ਰਹਿ ਜਾਂਦੇ ਹਨ ਇਸਤ੍ਰੀ ਪੁੱਤ੍ਰਾਂ ਦੇ ਲਾਡ-ਪਿਆਰ?
ਕਤੰਚ ਭ੍ਰਾਤ ਮੀਤ ਹਿਤ ਬੰਧਵ ਕਤੰਚ ਮੋਹ ਕੁਟੰਬੵਤੇ ॥ katanch bharaat meet hit banDhav katanch moh kutamb-yatay. Where are the siblings, friends, well-wishers, relatives, and where is the emotional attachment with the family? ਕਿੱਥੇ ਰਹਿ ਜਾਂਦੇ ਹਨ ਭਰਾ ਮਿਤ੍ਰ ਹਿਤੂ ਤੇ ਸਨਬੰਧੀ? ਤੇ ਕਿੱਥੇ ਰਹਿ ਜਾਂਦਾ ਹੈ ਪਰਵਾਰ ਦਾ ਮੋਹ?
ਕਤੰਚ ਚਪਲ ਮੋਹਨੀ ਰੂਪੰ ਪੇਖੰਤੇ ਤਿਆਗੰ ਕਰੋਤਿ ॥ katanch chapal mohnee roopaN paykhantay ti-aagaN karot. Where is the mercurial and heart captivating Maya, it deserts us right before our eyes? ਕਿੱਥੇ ਜਾਂਦੀ ਹੈ ਮਨ ਨੂੰ ਮੋਹਣ ਵਾਲੀ ਇਹ ਚੰਚਲ ਮਾਇਆ ਵੇਖਦਿਆਂ ਵੇਖਦਿਆਂ ਹੀ ਛੱਡ ਜਾਂਦੀ ਹੈ।
ਰਹੰਤ ਸੰਗ ਭਗਵਾਨ ਸਿਮਰਣ ਨਾਨਕ ਲਬਧੵੰ ਅਚੁਤ ਤਨਹ ॥੧॥ rahant sang bhagvaan simran naanak labDha-yaN achut tanah. ||1|| O’ Nanak, only the remembrance of God always stays with the mortal and the gift of remembering God is received from the saints of the eternal God. ||1|| ਹੇ ਨਾਨਕ! (ਮਨੁੱਖ ਦੇ) ਨਾਲ (ਸਦਾ) ਰਹਿੰਦਾ ਹੈ ਭਗਵਾਨ ਦਾ ਭਜਨ (ਹੀ), ਤੇ ਇਹ ਭਜਨ ਮਿਲਦਾ ਹੈ ਸੰਤ ਜਨਾਂ ਤੋਂ ॥੧॥


© 2017 SGGS ONLINE
error: Content is protected !!
Scroll to Top