Guru Granth Sahib Translation Project

Guru granth sahib page-1364

Page 1364

ਸਾਗਰ ਮੇਰ ਉਦਿਆਨ ਬਨ ਨਵ ਖੰਡ ਬਸੁਧਾ ਭਰਮ ॥ saagar mayr udi-aan ban nav khand basuDhaa bharam. Roaming around the seas, mountains, wilderness, forests, and all the nine regions of the earth: ਸਮੁੰਦਰ, ਪਰਬਤ, ਜੰਗਲ, ਸਾਰੀ ਧਰਤੀ ਭ੍ਰਮਣ,
ਮੂਸਨ ਪ੍ਰੇਮ ਪਿਰੰਮ ਕੈ ਗਨਉ ਏਕ ਕਰਿ ਕਰਮ ॥੩॥ moosan paraym piramm kai gan-o ayk kar karam. ||3|| O’ mortal (getting robbed of spiritual capital), all above is considered as insignificant one step in the journey of God’s love,. ||3|| ਹੇ ਆਤਮਕ ਜੀਵਨ ਵਲੋਂ ਲੁੱਟੇ ਜਾ ਰਹੇ ਮਨੁੱਖ! ਪ੍ਰੀਤਮ-ਪ੍ਰਭੂ ਦੇ ਪ੍ਰੇਮ ਦੇ ਰਸਤੇ ਵਿਚ ਮੈਂ ਤਾਂ (ਇਸ ਸਾਰੇ ਰਟਨ ਨੂੰ) ਸਿਰਫ਼ ਇਕ ਕਦਮ ਦੇ ਬਰਾਬਰ ਹੀ ਸਮਝਦਾ ਹਾਂ ॥੩॥
ਮੂਸਨ ਮਸਕਰ ਪ੍ਰੇਮ ਕੀ ਰਹੀ ਜੁ ਅੰਬਰੁ ਛਾਇ ॥ moosan maskar paraym kee rahee jo ambar chhaa-ay. O’ mortal, when moonlight is spread all over the sky, ਹੇ ਆਤਮਕ ਜੀਵਨ ਵਲੋਂ ਲੁੱਟੇ ਜਾ ਰਹੇ ਮਨੁੱਖ! ! ਜਦੋਂ (ਚੰਦ ਦੀ) ਚਾਨਣੀ ਸਾਰੇ ਆਕਾਸ਼ ਉਤੇ ਖਿਲਰੀ ਹੋਈ ਹੁੰਦੀ ਹੈ,
ਬੀਧੇ ਬਾਂਧੇ ਕਮਲ ਮਹਿ ਭਵਰ ਰਹੇ ਲਪਟਾਇ ॥੪॥ beeDhay baaNDhay kamal meh bhavar rahay laptaa-ay. ||4|| at that time the bumble bees, trapped in the lotus remain clinging to it, similarly those persons enlightened by God’s love, always remain focused on Him. ||4|| (ਉਸ ਵੇਲੇ) ਭੌਰੇ ਕੌਲ-ਫੁੱਲ ਵਿਚ ਵਿੱਝੇ ਹੋਏ ਬੱਝੇ ਹੋਏ (ਕੌਲ-ਫੁੱਲ ਵਿਚ ਹੀ) ਲਪਟ ਰਹੇ ਹੁੰਦੇ ਹਨ (ਇਸੇ ਤਰ੍ਹਾਂ ਜਿਨ੍ਹਾਂ ਮਨੁੱਖਾਂ ਦੇ ਹਿਰਦੇ-) ਆਕਾਸ਼ ਨੂੰ ਪ੍ਰਭੂ-ਪ੍ਰੇਮ ਦੀ ਚਾਨਣੀ ਰੌਸ਼ਨ ਕਰ ਰਹੀ ਹੁੰਦੀ ਹੈ (ਉਹ ਮਨੁੱਖ ਪ੍ਰਭੂ-ਪ੍ਰੇਮ ਵਿਚ) ਵਿੱਝੇ ਹੋਏ (ਪ੍ਰਭੂ ਦੇ) ਸੋਹਣੇ ਚਰਨਾਂ ਵਿਚ ਜੁੜੇ ਰਹਿੰਦੇ ਹਨ ॥੪॥
ਜਪ ਤਪ ਸੰਜਮ ਹਰਖ ਸੁਖ ਮਾਨ ਮਹਤ ਅਰੁ ਗਰਬ ॥ jap tap sanjam harakh sukh maan mahat ar garab. The happiness, comfort, honor, greatness and pride obtained by recitation of mantras, penance and doing effort for self-control: ਮੰਤ੍ਰਾਂ ਦੇ ਜਾਪ, ਧੂਣੀਆਂ ਤਪਾਣੀਆਂ, ਇੰਦ੍ਰਿਆਂ ਨੂੰ ਵੱਸ ਕਰਨ ਲਈ ਜਤਨ-ਇਹਨਾਂ ਸਾਧਨਾਂ ਤੋਂ ਮਿਲੀ ਖ਼ੁਸ਼ੀ, ਇੱਜ਼ਤ, ਵਡਿਆਈ, ਇਹਨਾਂ ਤੋਂ ਮਿਲਿਆ ਸੁਖ ਅਤੇ ਅਹੰਕਾਰ,
ਮੂਸਨ ਨਿਮਖਕ ਪ੍ਰੇਮ ਪਰਿ ਵਾਰਿ ਵਾਰਿ ਦੇਂਉ ਸਰਬ ॥੫॥ moosan nimkhak paraym par vaar vaar dayN-u sarab. ||5|| O’ mortal, I can sacrifice all the above achievements in exchange for a moment of God’s love. ||5|| ਮੈਂ ਤਾਂ ਅੱਖ ਝਮਕਣ ਜਿਤਨੇ ਸਮੇ ਲਈ ਮਿਲੇ ਪ੍ਰਭੂ-ਪਿਆਰ ਤੋਂ ਇਹਨਾਂ ਸਾਰੇ ਸਾਧਨਾਂ ਨੂੰ ਕੁਰਬਾਨ ਕਰਦਾ ਹਾਂ, ਹੇ ਆਤਮਕ ਜੀਵਨ ਵਲੋਂ ਲੁੱਟੇ ਜਾ ਰਹੇ ਮਨੁੱਖ! ॥੫॥
ਮੂਸਨ ਮਰਮੁ ਨ ਜਾਨਈ ਮਰਤ ਹਿਰਤ ਸੰਸਾਰ ॥ moosan maram na jaan-ee marat hirat sansaar. O’ mortal, this world does not understand the mystery of God’s love and is deteriorating and getting deceived spiritually; ਹੇ ਆਤਮਕ ਜੀਵਨ ਵਲੋਂ ਲੁੱਟੇ ਜਾ ਰਹੇ ਮਨੁੱਖ! (ਵੇਖ, ਤੇਰੇ ਵਾਂਗ ਹੀ ਇਹ) ਜਗਤ (ਪ੍ਰੇਮ ਦਾ) ਭੇਤ ਨਹੀਂ ਜਾਣਦਾ, (ਤੇ) ਆਤਮਕ ਮੌਤੇ ਮਰ ਰਿਹਾ ਹੈ, ਆਤਮਕ ਜੀਵਨ ਦੀ ਰਾਸ-ਪੂੰਜੀ ਲੁਟਾ ਰਿਹਾ ਹੈ l
ਪ੍ਰੇਮ ਪਿਰੰਮ ਨ ਬੇਧਿਓ ਉਰਝਿਓ ਮਿਥ ਬਿਉਹਾਰ ॥੬॥ paraym piramm na bayDhi-o urjhi-o mith bi-uhaar. ||6|| it remains entangled in the business of false perishable things and does not get pierced by the love of God. ||6|| ਪ੍ਰੀਤਮ-ਪ੍ਰਭੂ ਦੇ ਪਿਆਰੇ ਵਿਚ ਨਹੀਂ ਵਿੱਝਦਾ, ਨਾਸਵੰਤ ਪਦਾਰਥਾਂ ਦੇ ਵਿਹਾਰ-ਕਾਰ ਵਿਚ ਹੀ ਫਸਿਆ ਰਹਿੰਦਾ ਹੈ ॥੬॥
ਘਬੁ ਦਬੁ ਜਬ ਜਾਰੀਐ ਬਿਛੁਰਤ ਪ੍ਰੇਮ ਬਿਹਾਲ ॥ ghab dab jab jaaree-ai bichhurat paraym bihaal. When a person’s home and the property are burnt, he feels utterly sad and depressed on being separated from these. ਹੈ ਧਨ-ਪਦਾਰਥ ਸੜ ਜਾਂਦਾ ਹੈ (ਉਸ ਜਾਇਦਾਦ ਤੋਂ) ਵਿਛੁੜਿਆ ਹੋਇਆ ਉਹ ਮਨੁੱਖ ਉਸ ਦੇ ਮੋਹ ਦੇ ਕਾਰਨ ਬੜਾ ਦੁਖੀ ਹੁੰਦਾ ਹੈ।
ਮੂਸਨ ਤਬ ਹੀ ਮੂਸੀਐ ਬਿਸਰਤ ਪੁਰਖ ਦਇਆਲ ॥੭॥ moosan tab hee moosee-ai bisrat purakh da-i-aal. ||7|| But, O’ mortal, we are truly deceived only when we forsake the all pervading merciful God. ||7|| ਪਰ ਆਤਮਕ ਜੀਵਨ ਨੂੰ ਲੁਟਾ ਰਹੇ ਹੇ ਮਨੁੱਖ! ਅਸਲ ਵਿਚ ਤਦੋਂ ਹੀ ਲੁੱਟੇ ਜਾਈਦਾ ਹੈ ਜਦੋਂ ਦਇਆ ਦਾ ਸੋਮਾ ਅਕਾਲ ਪੁਰਖ ਮਨੋਂ ਭੁੱਲਦਾ ਹੈ ॥੭॥
ਜਾ ਕੋ ਪ੍ਰੇਮ ਸੁਆਉ ਹੈ ਚਰਨ ਚਿਤਵ ਮਨ ਮਾਹਿ ॥ jaa ko paraym su-aa-o hai charan chitav man maahi. Those whose object of life is the love of God, they always keep remembering God in their mind ਜਿਨ੍ਹਾਂ ਮਨੁੱਖਾਂ ਦਾ ਜੀਵਨ-ਨਿਸ਼ਾਨਾ ਪ੍ਰਭੂ ਦਾ ਪਿਆਰ ਹੈ, ਉਹਨਾਂ ਦੇ ਮਨ ਵਿਚ (ਪ੍ਰਭੂ ਦੇ) ਚਰਨਾਂ ਦੀ ਯਾਦ (ਟਿਕੀ ਰਹਿੰਦੀ) ਹੈ,
ਨਾਨਕ ਬਿਰਹੀ ਬ੍ਰਹਮ ਕੇ ਆਨ ਨ ਕਤਹੂ ਜਾਹਿ ॥੮॥ naanak birhee barahm kay aan na kathoo jaahi. ||8|| O’ Nanak, they are true lovers of God, and do not go anywhere else. ||8|| ਹੇ ਨਾਨਕ! ਉਹ ਮਨੁੱਖ ਪਰਮਾਤਮਾ ਦੇ ਆਸ਼ਿਕ ਹਨ, ਉਹ ਮਨੁੱਖ ਹੋਰ ਕਿਸੇ ਭੀ ਪਾਸੇ ਵਲ ਨਹੀਂ ਜਾਂਦੇ ॥੮॥
ਲਖ ਘਾਟੀਂ ਊਂਚੌ ਘਨੋ ਚੰਚਲ ਚੀਤ ਬਿਹਾਲ ॥ lakh ghaateeN ooNchou ghano chanchal cheet bihaal. The object or goal of a person’s fickle mind is to scale extremely high mountains of worldly greatness and therefore, he remains miserable. ਮਨੁੱਖ ਦਾ ਚੰਚਲ ਮਨ ਦੁਨੀਆਵੀ ਵਡੱਪਣ ਦੀਆਂ ਅਨੇਕਾਂ ਉੱਚੀਆਂ ਚੋਟੀਆਂ ਤੇ ਅਪੜਨ ਨੂੰ ਨਿਸ਼ਾਨਾ ਬਣਾਈ ਰੱਖਦਾ ਹੈ, ਤੇ, ਦੁਖੀ ਹੁੰਦਾ ਹੈ।
ਨੀਚ ਕੀਚ ਨਿਮ੍ਰਿਤ ਘਨੀ ਕਰਨੀ ਕਮਲ ਜਮਾਲ ॥੯॥ neech keech nimrit ghanee karnee kamal jamaal. ||9|| A character of righteousness wells up in a person of extreme humility, just as a beautiful lotus flower springs in the low lying mud (humility). ||9|| ਨੀਵੇ ਪਥ ਚਿੱਕੜ ਵਿਚੋਂ ਕੰਵਲ ਦੇ ਪ੍ਰਫੁਲਤ ਹੋਣ ਦੀ ਮਾਨੰਦ ਪਰਮ ਹਲੀਮੀ ਵਿਚੋਂ ਸੁੰਦਰ ਜੀਵਨ ਰਹੁ-ਰੀਤੀ ਉਤਪੰਪ ਹੋ ਆਉਂਦੀ ਹੈ ॥੯॥
ਕਮਲ ਨੈਨ ਅੰਜਨ ਸਿਆਮ ਚੰਦ੍ਰ ਬਦਨ ਚਿਤ ਚਾਰ ॥ kamal nain anjan si-aam chandar badan chit chaar. God who has lotus like eyes bedecked with black powder, a moon like beautiful face and captivating mind: (ਪਰਮਾਤਮਾ) ਜਿਸ ਦੇ ਕੌਲ-ਫੁੱਲਾਂ ਵਰਗੇ ਸੋਹਣੇ ਨੇਤ੍ਰ ਹਨ ਜਿਨ੍ਹਾਂ ਵਿਚ ਕਾਲਾ ਸੁਰਮਾ ਪਿਆ ਹੈ ਜੋ ਚੰਦ ਵਰਗੇ ਸੋਹਣੇ ਮੁਖ ਵਾਲਾ ਹੈ, ਅਤੇ ਸੋਹਣੇ ਚਿੱਤ ਵਾਲਾ ਹੈ,
ਮੂਸਨ ਮਗਨ ਮਰੰਮ ਸਿਉ ਖੰਡ ਖੰਡ ਕਰਿ ਹਾਰ ॥੧੦॥ moosan magan maramm si-o khand khand kar haar. ||10|| O’ mortal, if you want to be elated with the mystery of realizing the beauteous God, then break the web of rituals (penance, self-control etc) into pieces. ||10|| ਹੇ ਆਤਮਕ ਜੀਵਨ ਨੂੰ ਲੁਟਾ ਰਹੇ ਮਨੁੱਖ! ਜੇ ਤੂੰ (ਉਸ ਪਰਮਾਤਮਾ ਦੇ ਮਿਲਾਪ ਦੇ) ਭੇਤ ਵਿਚ ਮਸਤ ਹੋਣਾ ਚਾਹੁੰਦਾ ਹੈਂ, ਤਾਂ ਆਪਣੇ ਇਹਨਾਂ ਹਾਰਾਂ ਨੂੰ ( ਤਪ ਸੰਜਮ’ ਆਦਿਕ ਨੂੰ) ਟੋਟੇ ਟੋਟੇ ਕਰ ਦੇਹ ॥੧੦॥
ਮਗਨੁ ਭਇਓ ਪ੍ਰਿਅ ਪ੍ਰੇਮ ਸਿਉ ਸੂਧ ਨ ਸਿਮਰਤ ਅੰਗ ॥ magan bha-i-o pari-a paraym si-o sooDh na simrat ang. One who gets so absorbed in the love of his beloved God that he loses even the consciousness of his body while remembering Him: ਜਿਹੜਾ ਪ੍ਰਾਣੀ ਪਿਆਰੇ ਪ੍ਰਭੂ ਦੇ ਪ੍ਰੇਮ ਵਿਚ ਇਤਨਾ ਮਸਤ ਹੋ ਜਾਂਦਾ ਹੈ ਕਿ ਉਸਨੂੰ ਆਪਣੇ ਸਰੀਰ ਦੀ ਸੁਧ-ਬੁਧ ਨਹੀਂ ਰਹਿੰਦੀ,
ਪ੍ਰਗਟਿ ਭਇਓ ਸਭ ਲੋਅ ਮਹਿ ਨਾਨਕ ਅਧਮ ਪਤੰਗ ॥੧੧॥ pargat bha-i-o sabh lo-a meh naanak aDham patang. ||11|| O’ Nanak, such a person becomes famous in the world like the moth who burns itself to death allured by the light of a lamp. ||11|| ਹੇ ਨਾਨਕ! ਉਹ ਪ੍ਰਾਣੀ ਉਸ ਪਤੰਗੇ ਵਾਂਗ ਸਾਰੇ ਜਗਤ ਵਿਚ ਉੱਘਾ ਹੋ ਗਿਆ ਹੈ ਜੋ ਜਗਦੇ ਦੀਵੇ ਦੀ ਲਾਟ ਉੱਤੇ ਸੜ ਮਰਦਾ ਹੈ ॥੧੧॥
ਸਲੋਕ ਭਗਤ ਕਬੀਰ ਜੀਉ ਕੇ salok bhagat kabeer jee-o kay Shaloks of devotee Kabeer Ji:
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad. One eternal God, realized by the grace of the true Guru: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਕਬੀਰ ਮੇਰੀ ਸਿਮਰਨੀ ਰਸਨਾ ਊਪਰਿ ਰਾਮੁ ॥ kabeer mayree simrnee rasnaa oopar raam. O’ Kabir, the God’s Name on my tongue is my rosary. ਹੇ ਕਬੀਰ! ਮੇਰੀ ਜੀਭ ਉਤੇ ਰਾਮ (ਦਾ ਨਾਮ) ਵੱਸ ਰਿਹਾ ਹੈ-ਇਹੀ ਮੇਰੀ ਮਾਲਾ ਹੈ।
ਆਦਿ ਜੁਗਾਦੀ ਸਗਲ ਭਗਤ ਤਾ ਕੋ ਸੁਖੁ ਬਿਸ੍ਰਾਮੁ ॥੧॥ aad jugaadee sagal bhagat taa ko sukh bisraam. ||1|| Ever since the beginning of the creation, all devotees have been remembering God’s Name and it has been providing inner peace and comfort to all. ||1|| ਜਦ ਤੋਂ ਸ੍ਰਿਸ਼ਟੀ ਬਣੀ ਹੈ ਸਾਰੇ ਭਗਤ (ਇਹੀ ਨਾਮ ਸਿਮਰਦੇ ਆਏ ਹਨ)। ਉਸ ਦਾ ਨਾਮ (ਹੀ ਭਗਤਾਂ ਲਈ) ਸੁਖ ਅਤੇ ਸ਼ਾਂਤੀ (ਦਾ ਕਾਰਨ) ਹੈ ॥੧
ਕਬੀਰ ਮੇਰੀ ਜਾਤਿ ਕਉ ਸਭੁ ਕੋ ਹਸਨੇਹਾਰੁ ॥ kabeer mayree jaat ka-o sabh ko hasnayhaar. O’ Kabir, everybody used to laugh at my social status of weavers, ਹੇ ਕਬੀਰ! ਮੇਰੀ ਜਾਤਿ ਨੂੰ ਹਰੇਕ ਬੰਦਾ ਹੱਸਦਾ ਹੁੰਦਾ ਸੀ (ਭਾਵ, ਜੁਲਾਹਿਆਂ ਦੀ ਜਾਤਿ ਨੂੰ ਹਰ ਕੋਈ ਮਖ਼ੌਲ ਕਰਦਾ ਸੀ),
ਬਲਿਹਾਰੀ ਇਸ ਜਾਤਿ ਕਉ ਜਿਹ ਜਪਿਓ ਸਿਰਜਨਹਾਰੁ ॥੨॥ balihaaree is jaat ka-o jih japi-o sirjanhaar. ||2|| but now I am really devoted to this social class, because of which I have lovingly remembered my Creator. ||2|| ਪਰ ਹੁਣ ਮੈਂ ਇਸ ਜਾਤਿ ਤੋਂ ਸਦਕੇ ਹਾਂ ਕਿਉਂਕਿ ਇਸ ਵਿਚ ਜੰਮ ਕੇ ਮੈਂ ਕਰਤਾਰ ਦੀ ਬੰਦਗੀ ਕੀਤੀ ਹੈ ॥੨॥
ਕਬੀਰ ਡਗਮਗ ਕਿਆ ਕਰਹਿ ਕਹਾ ਡੁਲਾਵਹਿ ਜੀਉ ॥ kabeer dagmag ki-aa karahi kahaa dulaaveh jee-o. O’ Kabir, why do you stumble and why do you let your mind vacillate? ਹੇ ਕਬੀਰ! ਤੂੰ ਡਿਕਡੋਲੇ ਕਿਉਂ ਖਾਂਦਾ ਹੈ? ਤੂੰ ਆਪਣੇ ਮਨ ਨੂੰ ਕਿਉਂ ਥਿੜਕਣ ਦਿੰਦਾ ਹੈ?
ਸਰਬ ਸੂਖ ਕੋ ਨਾਇਕੋ ਰਾਮ ਨਾਮ ਰਸੁ ਪੀਉ ॥੩॥ sarab sookh ko naa-iko raam naam ras pee-o. ||3|| God is the Master of all comforts and worldly pleasures, so drink the sublime essence of His Name. ||3|| ਪਰਮਾਤਮਾ ਦੇ ਨਾਮ ਦਾ ਅੰਮ੍ਰਿਤ ਪੀ, ਇਹ ਨਾਮ ਹੀ ਸਾਰੇ ਸੁਖਾਂ ਦਾ ਪ੍ਰੇਰਕ ਹੈ ॥੩॥
ਕਬੀਰ ਕੰਚਨ ਕੇ ਕੁੰਡਲ ਬਨੇ ਊਪਰਿ ਲਾਲ ਜੜਾਉ ॥ kabeer kanchan kay kundal banay oopar laal jarhaa-o. O’ Kabir, if the earrings are made of gold and are studded with jewels, ਹੇ ਕਬੀਰ! ਜੇ ਸੋਨੇ ਦੇ ‘ਵਾਲੇ’ ਬਣੇ ਹੋਏ ਹੋਣ, ਉਹਨਾਂ ‘ਵਾਲਿਆਂ ਉਤੇ ਲਾਲ ਜੜੇ ਹੋਣ,
ਦੀਸਹਿ ਦਾਧੇ ਕਾਨ ਜਿਉ ਜਿਨ੍ਹ੍ਹ ਮਨਿ ਨਾਹੀ ਨਾਉ ॥੪॥ deeseh daaDhay kaan ji-o jinH man naahee naa-o. ||4|| they look like burnt straws in the ears of those in whose heart is not enshrined the Name of God. ||4|| ਪਰ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਦਾ ਨਾਮ ਨਹੀਂ ਵੱਸਦਾ, ਉਹਨਾਂ ਦੇ ਪਾਏ ਹੋਏ ਇਹ ਕੁੰਡਲ ਸੜੇ ਹੋਏ ਕਾਨਿਆਂ ਵਾਂਗ ਦਿੱਸਦੇ ਹਨ ॥੪॥
ਕਬੀਰ ਐਸਾ ਏਕੁ ਆਧੁ ਜੋ ਜੀਵਤ ਮਿਰਤਕੁ ਹੋਇ ॥ kabeer aisaa ayk aaDh jo jeevat mirtak ho-ay. O’ Kabir, there is only a rare person who has so completely shed off his worldly love and self-conceit as if that person is dead while alive, ਹੇ ਕਬੀਰ! ਅਜੇਹਾ ਕੋਈ ਵਿਰਲਾ ਹੀ ਮਨੁੱਖ ਹੁੰਦਾ ਹੈ, ਜੋ ਦੁਨੀਆਵੀ ਸੁਖਾਂ ਵਲੋਂ ਬੇ-ਪਰਵਾਹ ਰਹੇ, ਸੁਖ ਮਿਲੇ ਚਾਹੇ ਦੁੱਖ ਆਵੇ,
ਨਿਰਭੈ ਹੋਇ ਕੈ ਗੁਨ ਰਵੈ ਜਤ ਪੇਖਉ ਤਤ ਸੋਇ ॥੫॥ nirbhai ho-ay kai gun ravai jat paykha-o tat so-ay. ||5|| and becoming fearless, he sings God’s praises and says, wherever I look, God is present there. ||5|| ਅਤੇ ਇਸ ਗੱਲ ਦੀ ਪਰਵਾਹ ਨਾ ਕਰਦਾ ਹੋਇਆ ਉਸ ਪਰਮਾਤਮਾ ਦੇ ਗੁਣ ਗਾਏ ਜਿਸ ਨੂੰ ਮੈਂ ਜਿਧਰ ਵੇਖਦਾ ਹਾਂ ਉਧਰ ਹੀ ਮੌਜੂਦ ਹੈ ॥੫॥
ਕਬੀਰ ਜਾ ਦਿਨ ਹਉ ਮੂਆ ਪਾਛੈ ਭਇਆ ਅਨੰਦੁ ॥ kabeer jaa din ha-o moo-aa paachhai bha-i-aa anand. O’ Kabir, when my egotism completely vanished, then bliss prevailed within me. ਹੇ ਕਬੀਰ! ਜਦੋਂ ਮੇਰਾ ‘ਮੈਂ, ਮੈਂ’ ਕਰਨ ਵਾਲਾ ਸੁਭਾਉ ਮੁੱਕ ਗਿਆ, ਤਦੋਂ ਮੇਰੇ ਅੰਦਰ ਸੁਖ ਬਣ ਗਿਆ।
ਮੋਹਿ ਮਿਲਿਓ ਪ੍ਰਭੁ ਆਪਨਾ ਸੰਗੀ ਭਜਹਿ ਗੋੁਬਿੰਦੁ ॥੬॥ mohi mili-o parabh aapnaa sangee bhajeh gobind. ||6|| Actually I realized my God and now my companions are also worshipping Him with devotion. ||6|| ਮੈਨੂੰ ਮੇਰਾ ਪਿਆਰਾ ਰੱਬ ਮਿਲ ਪਿਆ, ਤੇ ਹੁਣ ਮੇਰੇ ਸਾਥੀ ਗਿਆਨ-ਇੰਦ੍ਰੇ ਭੀ ਪਰਮਾਤਮਾ ਨੂੰ ਹੀ ਯਾਦ ਕਰਦੇ ਹਨ| ॥੬॥
ਕਬੀਰ ਸਭ ਤੇ ਹਮ ਬੁਰੇ ਹਮ ਤਜਿ ਭਲੋ ਸਭੁ ਕੋਇ ॥ kabeer sabh tay ham buray ham taj bhalo sabh ko-ay. O’ Kabir, I am the worst of all and everyone else is better than me, ਹੇ ਕਬੀਰ! ਮੈਂ ਸਭ ਨਾਲੋਂ ਮਾੜਾ ਹਾਂ, ਹਰੇਕ ਜੀਵ ਮੈਥੋਂ ਚੰਗਾ ਹੈ,
ਜਿਨਿ ਐਸਾ ਕਰਿ ਬੂਝਿਆ ਮੀਤੁ ਹਮਾਰਾ ਸੋਇ ॥੭॥ jin aisaa kar boojhi-aa meet hamaaraa so-ay. ||7|| and whosoever has understood the same way, he alone is my friend. ||7|| ਜਿਸ ਜਿਸ ਭੀ ਮਨੁੱਖ ਨੇ ਇਸੇ ਤਰ੍ਹਾਂ ਦੀ ਸੂਝ ਪ੍ਰਾਪਤ ਕਰ ਲਈ ਹੈ, ਉਹ ਹੀ ਮੈਨੂੰ ਆਪਣਾ ਮਿਤ੍ਰ ਮਲੂਮ ਹੁੰਦਾ ਹੈ ॥੭॥
ਕਬੀਰ ਆਈ ਮੁਝਹਿ ਪਹਿ ਅਨਿਕ ਕਰੇ ਕਰਿ ਭੇਸ ॥ kabeer aa-ee mujheh peh anik karay kar bhays. O’ Kabir, this sense of egotism tried to tempt me also in different disguises, ਹੇ ਕਬੀਰ! (ਇਹ ਹਉਮੈ) ਮੇਰੇ ਕੋਲ ਭੀ ਕਈ ਸ਼ਕਲਾਂ ਵਿਚ ਆਈ,
ਹਮ ਰਾਖੇ ਗੁਰ ਆਪਨੇ ਉਨਿ ਕੀਨੋ ਆਦੇਸੁ ॥੮॥ ham raakhay gur aapnay un keeno aadays. ||8|| but I was protected by my Guru, and then that egotism bowed and became humbleness. ||8|| ਪਰ ਮੈਨੂੰ ਪਿਆਰੇ ਸਤਿਗੁਰੂ ਨੇ (ਇਸ ਤੋਂ) ਬਚਾ ਲਿਆ, ਉਸ ਹਉਮੈ ਨੇ ਨਮਸਕਾਰ ਕੀਤੀ (ਉਹ ਹਉਮੈ ਬਦਲ ਕੇ ਨਿਮ੍ਰਤਾ ਬਣ ਗਈ) ॥੮॥
ਕਬੀਰ ਸੋਈ ਮਾਰੀਐ ਜਿਹ ਮੂਐ ਸੁਖੁ ਹੋਇ ॥ kabeer so-ee maaree-ai jih moo-ai sukh ho-ay. O’ Kabir, we should kill that ego, which would bring inner peace. ਹੇ ਕਬੀਰ! ਇਸ ਹਉਮੈ ਨੂੰ ਹੀ ਮਾਰਨਾ ਚਾਹੀਦਾ ਹੈ, ਜਿਸ ਦੇ ਮਰਿਆਂ ਸੁਖ ਹੁੰਦਾ ਹੈ।
ਭਲੋ ਭਲੋ ਸਭੁ ਕੋ ਕਹੈ ਬੁਰੋ ਨ ਮਾਨੈ ਕੋਇ ॥੯॥ bhalo bhalo sabh ko kahai buro na maanai ko-ay. ||9|| Everyone appreciates this renunciation of ego, and no one calls it bad. ||9|| ਹਉਮੈ ਦੇ ਤਿਆਗ ਨੂੰ ਹਰੇਕ ਮਨੁੱਖ ਸਲਾਹੁੰਦਾ ਹੈ, ਕੋਈ ਮਨੁੱਖ ਇਸ ਕੰਮ ਨੂੰ ਮਾੜਾ ਨਹੀਂ ਆਖਦਾ ॥੯॥
ਕਬੀਰ ਰਾਤੀ ਹੋਵਹਿ ਕਾਰੀਆ ਕਾਰੇ ਊਭੇ ਜੰਤ ॥ kabeer raatee hoveh kaaree-aa kaaray oobhay jant. O’ Kabir, when the nights are dark, the vicious people like thieves get going, ਹੇ ਕਬੀਰ! ਜਦੋਂ ਰਾਤਾਂ ਹਨ੍ਹੇਰੀਆਂ ਹੁੰਦੀਆਂ ਹਨ, ਤਾਂ ਚੋਰ ਆਦਿਕ ਕਾਲੇ ਦਿਲਾਂ ਵਾਲੇ ਬੰਦੇ (ਆਪਣੇ ਘਰਾਂ ਤੋਂ) ਉੱਠ ਖਲੋਂਦੇ ਹਨ,
error: Content is protected !!
Scroll to Top
https://pdp.pasca.untad.ac.id/apps/akun-demo/ https://pkm-bendungan.trenggalekkab.go.id/apps/demo-slot/ https://biroorpeg.tualkota.go.id/birodemo/ https://biroorpeg.tualkota.go.id/public/ggacor/ https://sinjaiutara.sinjaikab.go.id/images/mdemo/ https://sinjaiutara.sinjaikab.go.id/wp-content/macau/ http://kesra.sinjaikab.go.id/public/data/rekomendasi/ https://pendidikanmatematika.pasca.untad.ac.id/wp-content/upgrade/demo-slot/ https://pendidikanmatematika.pasca.untad.ac.id/pasca/ugacor/ https://bppkad.mamberamorayakab.go.id/wp-content/modemo/ https://bppkad.mamberamorayakab.go.id/.tmb/-/ http://gsgs.lingkungan.ft.unand.ac.id/includes/thailand/ http://gsgs.lingkungan.ft.unand.ac.id/includes/demo/
https://jackpot-1131.com/ jp1131
https://fisip-an.umb.ac.id/wp-content/pstgacor/ https://netizenews.blob.core.windows.net/barang-langka/bocoran-situs-slot-gacor-pg.html https://netizenews.blob.core.windows.net/barang-langka/bocoran-tips-gampang-maxwin-terbaru.html
https://pdp.pasca.untad.ac.id/apps/akun-demo/ https://pkm-bendungan.trenggalekkab.go.id/apps/demo-slot/ https://biroorpeg.tualkota.go.id/birodemo/ https://biroorpeg.tualkota.go.id/public/ggacor/ https://sinjaiutara.sinjaikab.go.id/images/mdemo/ https://sinjaiutara.sinjaikab.go.id/wp-content/macau/ http://kesra.sinjaikab.go.id/public/data/rekomendasi/ https://pendidikanmatematika.pasca.untad.ac.id/wp-content/upgrade/demo-slot/ https://pendidikanmatematika.pasca.untad.ac.id/pasca/ugacor/ https://bppkad.mamberamorayakab.go.id/wp-content/modemo/ https://bppkad.mamberamorayakab.go.id/.tmb/-/ http://gsgs.lingkungan.ft.unand.ac.id/includes/thailand/ http://gsgs.lingkungan.ft.unand.ac.id/includes/demo/
https://jackpot-1131.com/ jp1131
https://fisip-an.umb.ac.id/wp-content/pstgacor/ https://netizenews.blob.core.windows.net/barang-langka/bocoran-situs-slot-gacor-pg.html https://netizenews.blob.core.windows.net/barang-langka/bocoran-tips-gampang-maxwin-terbaru.html