Guru Granth Sahib Translation Project

Guru granth sahib page-1382

Page 1382

ਦੇਹੀ ਰੋਗੁ ਨ ਲਗਈ ਪਲੈ ਸਭੁ ਕਿਛੁ ਪਾਇ ॥੭੮॥ dayhee rog na lag-ee palai sabh kichh paa-ay. ||78|| (by doing so), maladies arising from anger do not afflict the body and his every virtue remains intact. ||78|| (ਇਸ ਤਰ੍ਹਾਂ) ਸਰੀਰ ਨੂੰ ਕੋਈ ਰੋਗ ਨਹੀਂ ਲੱਗਦਾ ਅਤੇ ਹਰੇਕ ਪਦਾਰਥ (ਭਾਵ, ਚੰਗਾ ਗੁਣ) ਸਾਂਭਿਆ ਰਹਿੰਦਾ ਹੈ ॥੭੮॥
ਫਰੀਦਾ ਪੰਖ ਪਰਾਹੁਣੀ ਦੁਨੀ ਸੁਹਾਵਾ ਬਾਗੁ ॥ fareedaa pankh paraahunee dunee suhaavaa baag. O’ Farid, this world is like a beautiful garden and the entire creation is a guest in it like a flock of birds for the night. ਹੇ ਫਰੀਦ! ਇਹ ਦੁਨੀਆ (ਇਕ) ਸੋਹਣਾ ਬਾਗ਼ ਹੈ ਇਥੇ ਤਾਂ ਸਾਰੇ ਜੀਵ-ਰੂਪ ਪੰਛੀਆਂ ਦੀ ਡਾਰ ਪਰਾਹੁਣੀ ਹੈ।
ਨਉਬਤਿ ਵਜੀ ਸੁਬਹ ਸਿਉ ਚਲਣ ਕਾ ਕਰਿ ਸਾਜੁ ॥੭੯॥ na-ubat vajee subah si-o chalan kaa kar saaj. ||79|| The drum for departing from this world is struck in the morning, therefore you should also make preparations for departure. ||79|| ਸਵੇਰ ਤੋਂ ਪਰਲੋਕ ਜਾਣ ਦਾ ਧੌਂਸਾ ਵੱਜ ਗਿਆ ਹੈ, ਇਸ ਲਈ ਤੂੰ ਭੀ) ਤੁਰਨ ਦੀ ਤਿਆਰੀ ਕਰ ॥੭੯॥
ਫਰੀਦਾ ਰਾਤਿ ਕਥੂਰੀ ਵੰਡੀਐ ਸੁਤਿਆ ਮਿਲੈ ਨ ਭਾਉ ॥ fareedaa raat kathooree vandee-ai suti-aa milai na bhaa-o. O’ Farid, the fragrance of remembering God spreads in the quiet hours of night, but those who remain in the slumber of Maya, don’t get any share of it. ਹੇ ਫਰੀਦ! ਰਾਤ ਦੀ ਇਕਾਂਤ ਵੇਲੇ ਭਜਨ ਦੀ ਸੁਗੰਧੀ ਪੈਦਾ ਹੁੰਦੀ ਹੈ), ਜੋ ਸੁੱਤੇ ਰਹਿਣ ਉਹਨਾਂ ਨੂੰ (ਇਸ ਵਿਚੋਂ) ਹਿੱਸਾ ਨਹੀਂ ਮਿਲਦਾ।
ਜਿੰਨ੍ਹ੍ਹਾ ਨੈਣ ਨੀਦ੍ਰਾਵਲੇ ਤਿੰਨ੍ਹ੍ਹਾ ਮਿਲਣੁ ਕੁਆਉ ॥੮੦॥ jinHaa nain neeNdraavalay tinHaa milan ku-aa-o. ||80|| Those who always remain totally engrossed in the love for Maya, how can they receive the fragrance of the musk of Naam? ||80|| ਜਿਨ੍ਹਾਂ ਦੀਆਂ ਅੱਖਾਂ (ਸਾਰੀ ਰਾਤ) ਨੀਂਦ ਵਿਚ ਘੁੱਟੀਆਂ ਰਹਿਣ, ਉਹਨਾਂ ਨੂੰ (ਨਾਮ ਦੀ ਕਸਤੂਰੀ ਦੀ) ਪ੍ਰਾਪਤੀ ਕਿਵੇਂ ਹੋਵੇ? ॥੮੦॥
ਫਰੀਦਾ ਮੈ ਜਾਨਿਆ ਦੁਖੁ ਮੁਝ ਕੂ ਦੁਖੁ ਸਬਾਇਐ ਜਗਿ ॥ fareedaa mai jaani-aa dukh mujh koo dukh sabaa-i-ai jag. O’ Farid, I thought I alone was miserable, but actually the entire world is in agony. ਹੇ ਫਰੀਦ! ਮੈਂ ਸਮਝਿਆ ਸੀ ਕਿ ਦੁੱਖ (ਸਿਰਫ਼) ਮੈਨੂੰ (ਹੀ) ਹੈ, (ਪਰ ਅਸਲ ਵਿਚ ਇਹ) ਦੁੱਖ ਤਾਂ ਸਾਰੇ (ਹੀ) ਜਗਤ ਵਿਚ (ਵਾਪਰ ਰਿਹਾ) ਹੈ।
ਊਚੇ ਚੜਿ ਕੈ ਦੇਖਿਆ ਤਾਂ ਘਰਿ ਘਰਿ ਏਹਾ ਅਗਿ ॥੮੧॥ oochay charh kai daykhi-aa taaN ghar ghar ayhaa ag. ||81|| When I rose above my own pain and thought about the situation and looked around, I saw this fire of misery raging in every heart. ||81|| ਜਦੋਂ ਮੈਂ (ਆਪਣੇ ਦੁੱਖ ਤੋਂ) ਉਚੇਰਾ ਹੋ ਕੇ (ਧਿਆਨ ਮਾਰਿਆ) ਤਾਂ ਮੈਂ ਵੇਖਿਆ ਕਿ ਹਰੇਕ ਘਰ ਵਿਚ ਇਹੀ ਅੱਗ (ਬਲ) ਰਹੀ ਹੈ| ॥੮੧॥
ਮਹਲਾ ੫ ॥ mehlaa 5. Fifth Guru:
ਫਰੀਦਾ ਭੂਮਿ ਰੰਗਾਵਲੀ ਮੰਝਿ ਵਿਸੂਲਾ ਬਾਗ ॥ fareedaa bhoom rangaavalee manjh visoolaa baag. O’ Farid, this world is beautiful but in the midst of it is a garden of thorns, the worldly woes; ਹੇ ਫਰੀਦ! ਇਹ ਧਰਤੀ (ਤਾਂ) ਸੁਹਾਵਣੀ ਹੈ, ਪਰ ਇਸ ਵਿਚ ਵਿਹੁਲਾ ਬਾਗ (ਲੱਗਾ ਹੋਇਆ) ਹੈ (ਜਿਸ ਵਿਚ ਦੁੱਖਾਂ ਦੀ ਅੱਗ ਬਲ ਰਹੀ ਹੈ;
ਜੋ ਜਨ ਪੀਰਿ ਨਿਵਾਜਿਆ ਤਿੰਨ੍ਹ੍ਹਾ ਅੰਚ ਨ ਲਾਗ ॥੮੨॥ jo jan peer nivaaji-aa tinHaa anch na laag. ||82|| but all those whom the Guru has blessed and spiritually uplifted, are not affected by the fire of the worldly woes. ||82|| ਜਿਸ ਜਿਸ ਮਨੁੱਖ ਨੂੰ ਸਤਿਗੁਰੂ ਨੇ ਉੱਚਾ ਕੀਤਾ ਹੈ, ਉਹਨਾਂ ਨੂੰ (ਦੁੱਖ-ਅਗਨਿ ਦਾ) ਸੇਕ ਨਹੀਂ ਲੱਗਦਾ ॥੮੨॥
ਮਹਲਾ ੫ ॥ mehlaa 5. Fifth Guru:
ਫਰੀਦਾ ਉਮਰ ਸੁਹਾਵੜੀ ਸੰਗਿ ਸੁਵੰਨੜੀ ਦੇਹ ॥ fareedaa umar suhaavarhee sang suvannrhee dayh. O’ Farid, the life of those is peaceful and their bodies are charming, ਹੇ ਫਰੀਦ! (ਉਹਨਾਂ ਬੰਦਿਆਂ ਦੀ) ਜ਼ਿੰਦਗੀ ਸੌਖੀ ਹੈ ਅਤੇ ਸਰੀਰ ਭੀ ਸੋਹਣੇ ਰੰਗ ਵਾਲਾ (ਭਾਵ, ਰੋਗ-ਰਹਿਤ) ਹੈ,
ਵਿਰਲੇ ਕੇਈ ਪਾਈਅਨਿ ਜਿੰਨ੍ਹ੍ਹਾ ਪਿਆਰੇ ਨੇਹ ॥੮੩॥ virlay kay-ee paa-ee-an jinHaa pi-aaray nayh. ||83|| who are in love with the beloved God, but such persons are found rarely. ||83|| ਜਿਨ੍ਹਾਂ ਦਾ ਪਿਆਰ ਪਿਆਰੇ ਪਰਮਾਤਮਾ ਨਾਲ ਹੈ, ਪਰ ਅਜੇਹੇ ਬੰਦੇ ਕੋਈ ਵਿਰਲੇ ਹੀ ਮਿਲਦੇ ਹਨ ॥੮੩॥
ਕੰਧੀ ਵਹਣ ਨ ਢਾਹਿ ਤਉ ਭੀ ਲੇਖਾ ਦੇਵਣਾ ॥ kanDhee vahan na dhaahi ta-o bhee laykhaa dayvnaa. (A distressed person says) O’ the flood of sufferings, don’t make me fall (suffer) like a tree on the river-bank , you too would have to render an account of deeds. (ਦੁਖੀ ਜੀਵ ‘ਦੁੱਖ’ ਅੱਗੇ ਤਰਲੇ ਲੈ ਕੇ ਆਖਦਾ ਹੈ ਕਿ) ਹੇ (ਦੁੱਖਾਂ ਦੇ) ਵਹਣ! (ਮੈਨੂੰ) ਕੰਧੀ -ਰੁੱਖੜੇ) ਨੂੰ ਨਾਹ ਢਾਹ (ਭਾਵ, ਮੈਨੂੰ ਦੁਖੀ ਨਾਹ ਕਰ), ਤੈਨੂੰ ਭੀ ਆਪਣੇ ਕੀਤੇ ਦਾ ਹਿਸਾਬ ਦੇਣਾ ਪਏਗਾ।
ਜਿਧਰਿ ਰਬ ਰਜਾਇ ਵਹਣੁ ਤਿਦਾਊ ਗੰਉ ਕਰੇ ॥੮੪॥ jiDhar rab rajaa-ay vahan tiDhaa-oo gaN-o karay. ||84|| (This distressed person does not understand that) the flood of suffering must flow in the direction in which God wishes it to go. ||84|| ਉਸ ਨੂੰ ਇਹ ਸਮਝ ਨਹੀਂ ਰਹਿੰਦੀ ਕਿ) ਦੁੱਖਾਂ ਦਾ ਹੜ੍ਹ ਉਸੇ ਪਾਸੇ ਹੀ ਢਾਹ ਲਾਂਦਾ ਹੈ, ਜਿਸ ਪਾਸੇ ਰੱਬ ਦੀ ਮਰਜ਼ੀ ਹੁੰਦੀ ਹੈ|॥੮੪॥
ਫਰੀਦਾ ਡੁਖਾ ਸੇਤੀ ਦਿਹੁ ਗਇਆ ਸੂਲਾਂ ਸੇਤੀ ਰਾਤਿ ॥ fareedaa dukhaa saytee dihu ga-i-aa soolaaN saytee raat. O’ Farid, people spend each day in agony and every night in such anxiety as if they have been sleeping on a bed of thorns. ਹੇ ਫਰੀਦ! (ਇਹਨਾਂ ਜੀਵਾਂ ਦਾ ਮਨ ਵਿਚ ਟੋਏ ਟਿੱਬੇ ਟਿਕੇ ਰਹਿਣ ਕਰਕੇ ਦਿਨ ਦੁੱਖਾਂ ਵਿਚ ਲੰਘਦਾ ਹੈ, ਰਾਤ ਭੀ ਚਿੰਤਾ ਦੀਆਂ ਚੋਭਾਂ ਵਿਚ ਬੀਤਦੀ ਹੈ।
ਖੜਾ ਪੁਕਾਰੇ ਪਾਤਣੀ ਬੇੜਾ ਕਪਰ ਵਾਤਿ ॥੮੫॥ kharhaa pukaaray paat-nee bayrhaa kapar vaat. ||85|| Standing on the bank of the river of life, like a boatman, the Guru is warning that the boat of your life is about to be caught in the waves of distress. ||85|| (ਕੰਢੇ ਤੇ) ਖਲੋਤਾ ਹੋਇਆ (ਗੁਰੂ-) ਮਲਾਹ ਇਹਨਾਂ ਨੂੰ ਉੱਚੀ ਉੱਚੀ ਕਹਿ ਰਿਹਾ ਹੈ (ਕਿ ਤੁਹਾਡਾ ਜ਼ਿੰਦਗੀ ਦਾ) ਬੇੜਾ (ਦੁੱਖਾਂ ਦੀਆਂ ਲਹਿਰਾਂ ਦੇ ਮੂੰਹ ਵਿਚ (ਆ ਡਿੱਗਣ ਲੱਗਾ) ਹੈ ॥੮੫॥
ਲੰਮੀ ਲੰਮੀ ਨਦੀ ਵਹੈ ਕੰਧੀ ਕੇਰੈ ਹੇਤਿ ॥ lammee lammee nadee vahai kanDhee kayrai hayt. The river of suffering is long and its water continuously tries to destroy the worldly people like the river bank, (ਸੰਸਾਰੀ ਬੰਦਿਆਂ-ਰੂਪ) ਕੰਧੀ ਨੂੰ ਢਾਹੁਣ ਲਈ (ਇਹ ਦੁੱਖਾਂ ਦੀ) ਬੇਅੰਤ ਲੰਮੀ ਨਦੀ ਵਗ ਰਹੀ ਹੈ,
ਬੇੜੇ ਨੋ ਕਪਰੁ ਕਿਆ ਕਰੇ ਜੇ ਪਾਤਣ ਰਹੈ ਸੁਚੇਤਿ ॥੮੬॥ bayrhay no kapar ki-aa karay jay paatan rahai suchayt. ||86|| What harm can this whirlpool of the river of suffering do to this boat of life if the Guru, the boatman is alert? ||86|| ਇਸ ਨਦੀ ਦਾ) ਘੁੰਮਣ-ਘੇਰ (ਉਸ ਜ਼ਿੰਦਗੀ-ਰੂਪ) ਬੇੜੇ ਨੂੰ ਕੀ ਕਰ ਸਕਦਾ, ਜੇ (ਸਤਿਗੁਰੂ) ਮਲਾਹ ਖਬਰਦਾਰ ਰਹੇ? ॥੮੬॥
ਫਰੀਦਾ ਗਲੀ ਸੁ ਸਜਣ ਵੀਹ ਇਕੁ ਢੂੰਢੇਦੀ ਨ ਲਹਾਂ ॥ fareedaa galeeN so sajan veeh ik dhooNdhaydee na lahaaN. O’ Farid, it is easy to find scores of friends who perform lip-service only, but it is difficult to find one true friend (to carry my lifeboat across the river of misery); ਹੇ ਫਰੀਦ! ਗੱਲਾਂ ਨਾਲ ਪਤਿਆਉਣ ਵਾਲੇ ਤਾਂ ਵੀਹ ਮਿਤ੍ਰ (ਮਿਲ ਪੈਂਦੇ) ਹਨ; ਪਰ ਖੋਜ ਕਰਨ ਲੱਗਿਆਂ ਅਸਲ ਸੱਚਾ ਮਿੱਤਰ ਨਹੀਂ ਲੱਭਦਾ (ਜੋ ਮੇਰੀ ਜ਼ਿੰਦਗੀ ਦੇ ਬੇੜੇ ਨੂੰ ਦੁੱਖਾਂ ਦੀ ਨਦੀ ਵਿਚੋਂ ਪਾਰ ਲਾਏ);
ਧੁਖਾਂ ਜਿਉ ਮਾਂਲੀਹ ਕਾਰਣਿ ਤਿੰਨ੍ਹ੍ਹਾ ਮਾ ਪਿਰੀ ॥੮੭॥ DhukhaaN ji-o maaNleeh kaaran tinHaa maa piree. ||87|| for having not found such true noble persons, I am suffering like the smouldering fire. ||87|| ਮੈਂ ਤਾਂ ਇਹੋ ਜਿਹੇ ਪਿਆਰੇ ਸੱਜਣਾਂ ਦੇ (ਨਾਹ ਮਿਲਣ) ਕਰਕੇ ਧੁਖਦੀ ਮਿਲੀ ਵਾਂਗ ਅੰਦਰੇ ਅੰਦਰ ਦੁਖੀ ਹੋ ਰਿਹਾ ਹਾਂ ॥੮੭॥
ਫਰੀਦਾ ਇਹੁ ਤਨੁ ਭਉਕਣਾ ਨਿਤ ਨਿਤ ਦੁਖੀਐ ਕਉਣੁ ॥ fareedaa ih tan bha-ukanaa nit nit dukhee-ai ka-un. O’ Farid, this body of mine is barking (asking) for new things everyday, who can stand this continuous suffering? ਹੇ ਫਰੀਦ! ਇਹ (ਮੇਰਾ) ਸਰੀਰ ਤਾਂ ਭੌਂਕਾ ਹੋ ਗਿਆ ਹੈ (ਭਾਵ, ਹਰ ਵੇਲੇ ਨਿੱਤ ਨਵੇਂ ਪਦਾਰਥ ਮੰਗਦਾ ਰਹਿੰਦਾ ਹੈ, ਇਸ ਦੀਆਂ ਨਿੱਤ ਦੀਆਂ ਮੰਗਾਂ ਪੂਰੀਆਂ ਕਰਨ ਦੀ ਖ਼ਾਤਰ ਕੋਣ ਦੁਖੀ ਹੁੰਦਾ ਰਹੇ?
ਕੰਨੀ ਬੁਜੇ ਦੇ ਰਹਾਂ ਕਿਤੀ ਵਗੈ ਪਉਣੁ ॥੮੮॥ kannee bujay day rahaaN kitee vagai pa-un. ||88|| I am going to plug my ears, no matter how much the wind of demands blows (I will keep ignoring its demands, no matter how much the body shouts). ||88|| ਮੈਂ ਤਾਂ ਕੰਨਾਂ ਵਿਚ ਬੁੱਜੇ ਦੇਈ ਰੱਖਾਂਗਾ ਜਿਤਨੀ ਜੀ ਚਾਹੇ ਹਵਾ ਝੁੱਲਦੀ ਰਹੇ, (ਭਾਵ, ਜਿਤਨਾ ਜੀ ਚਾਹੇ ਇਹ ਸਰੀਰ ਮੰਗਾਂ ਮੰਗਣ ਦਾ ਰੌਲਾ ਪਾਈ ਜਾਏ, ਮੈਂ ਇਸ ਦੀ ਇੱਕ ਭੀ ਨਹੀਂ ਸੁਣਾਂਗਾ) ॥੮੮॥
ਫਰੀਦਾ ਰਬ ਖਜੂਰੀ ਪਕੀਆਂ ਮਾਖਿਅ ਨਈ ਵਹੰਨ੍ਹ੍ਹਿ ॥ fareedaa rab khajooree pakee-aaN maakhi-a na-ee vahaNniH. O’ Farid, this world is full of so many tempting pleasures from God, such as ripe dates and flowing streams of honey; ਹੇ ਫਰੀਦ! ( ਸਰੀਰ ਨੂੰ ਖਿੱਚ ਪਾਣ ਲਈ ਜਗਤ ਵਿਚ) ਰਬ ਦੀਆਂ ਪੱਕੀਆਂ ਹੋਈਆਂ ਖਜੂਰਾਂ ਹਨ, ਅਤੇ ਸ਼ਹਿਦ ਦੀਆਂ ਨਦੀਆਂ ਵਗ ਰਹੀਆਂ ਹਨ।
ਜੋ ਜੋ ਵੰਞੈਂ ਡੀਹੜਾ ਸੋ ਉਮਰ ਹਥ ਪਵੰਨਿ ॥੮੯॥ jo jo vanjaiN deehrhaa so umar hath pavann. ||89|| all those days that are spent in enjoying these pleasures without remembering God are wasted from the life of the human being. ||89|| ਇਹਨਾਂ ਪਦਾਰਥਾਂ ਦੇ ਮਾਣਨ ਵਿਚ ਜੋ ਜੋ ਦਿਹਾੜਾ ਬੀਤਦਾ ਹੈ, ਉਹ ਮਨੁੱਖ ਦੀ ਉਮਰ ਨੂੰ ਹੀ ਹੱਥ ਪੈ ਰਹੇ ਹਨ (ਅਜ਼ਾਈਂ ਜਾ ਰਹੇ ਹਨ) ॥੮੯॥
ਫਰੀਦਾ ਤਨੁ ਸੁਕਾ ਪਿੰਜਰੁ ਥੀਆ ਤਲੀਆਂ ਖੂੰਡਹਿ ਕਾਗ ॥ fareedaa tan sukaa pinjar thee-aa talee-aaN khooNdeh kaag. O’ Farid, (indulged in vices) this body has withered and has become a skeleton, still the crows are pecking at its soles (worldly desires are attacking the mind); ਹੇ ਫਰੀਦ! (ਵਿਸ਼ੇ-ਵਿਕਾਰਾਂ ਵਿਚ ਪੈ ਪੈ ਕੇ) ਇਹ ਸਰੀਰ ਡਾਢਾ ਮਾੜਾ ਹੋ ਗਿਆ ਹੈ, ਹੱਡੀਆਂ ਦੀ ਮੁੱਠ ਰਹਿ ਗਿਆ ਹੈ। (ਫਿਰ ਭੀ, ਇਹ) ਕਾਂ ਇਸ ਦੀਆਂ ਤਲੀਆਂ ਨੂੰ ਠੂੰਗੇ ਮਾਰੀ ਜਾ ਰਹੇ ਹਨ (ਭਾਵ, ਦੁਨੀਆਵੀ ਪਦਾਰਥਾਂ ਦੇ ਚਸਕੇ ਤੇ ਵਿਸ਼ੇ-ਵਿਕਾਰ ਇਸ ਦੇ ਮਨ ਨੂੰ ਚੋਭਾਂ ਲਾਈ ਜਾ ਰਹੇ ਹਨ)।
ਅਜੈ ਸੁ ਰਬੁ ਨ ਬਾਹੁੜਿਓ ਦੇਖੁ ਬੰਦੇ ਕੇ ਭਾਗ ॥੯੦॥ ajai so rab na baahurhi-o daykh banday kay bhaag. ||90|| but look at the fate of the human being engrossed in vices that God still has not come to his rescue. ||90|| ਵੇਖੋ, (ਵਿਕਾਰਾਂ ਵਿਚ ਪਏ) ਮਨੁੱਖ ਦੀ ਕਿਸਮਤ ਭੀ ਅਜੀਬ ਹੈ ਕਿ ਅਜੇ ਭੀ ਰੱਬ ਇਸ ਉਤੇ ਤ੍ਰੁੱਠਾ ਨਹੀਂ| ॥੯੦॥
ਕਾਗਾ ਕਰੰਗ ਢੰਢੋਲਿਆ ਸਗਲਾ ਖਾਇਆ ਮਾਸੁ ॥ kaagaa karang dhandholi-aa saglaa khaa-i-aa maas. The crows have searched through my skeleton and have eaten all the flesh in it (the worldly desires and vices are continually destroying me spiritually), ਕਾਵਾਂ ਨੇ ਪਿੰਜਰ ਭੀ ਫੋਲ ਮਾਰਿਆ ਹੈ, ਅਤੇ ਸਾਰਾ ਮਾਸ ਖਾ ਲਿਆ ਹੈ, (ਭਾਵ, ਦੁਨੀਆਵੀ ਪਦਾਰਥਾਂ ਦੇ ਚਸਕੇ ਤੇ ਵਿਸ਼ੇ-ਵਿਕਾਰ ਇਸ ਦੇ ਮਨ ਨੂੰ ਚੋਭਾਂ ਲਾਈ ਜਾ ਰਹੇ ਹਨ)
ਏ ਦੁਇ ਨੈਨਾ ਮਤਿ ਛੁਹਉ ਪਿਰ ਦੇਖਨ ਕੀ ਆਸ ॥੯੧॥ ay du-ay nainaa mat chhuha-o pir daykhan kee aas. ||91|| O’ the crows don’t touch these two eyes (O’ the worldly desires and vices, don’t spiritually destroy me), because I still have the hope to see my beloved God. ||91|| ਰੱਬ ਕਰ ਕੇ ਕੋਈ ਵਿਕਾਰ (ਮੇਰੀਆਂ) ਅੱਖਾਂ ਅੱਖਾਂ ਨੂੰ ਨਾਹ ਛੇੜੇ, ਇਹਨਾਂ ਵਿਚ ਤਾਂ ਪਿਆਰੇ ਪ੍ਰਭੂ ਨੂੰ ਵੇਖਣ ਦੀ ਤਾਂਘ ਟਿਕੀ ਰਹੇ ॥੯੧॥
ਕਾਗਾ ਚੂੰਡਿ ਨ ਪਿੰਜਰਾ ਬਸੈ ਤ ਉਡਰਿ ਜਾਹਿ ॥ kaagaa choond na pinjraa basai ta udar jaahi. O’ crow (desire to commit vices), do not peck at my skeleton; fly away if it is in your power, ਹੇ ਕਾਂ! ਮੇਰਾ ਪਿੰਜਰ ਨਾਹ ਠੂੰਗ, ਜੇ ਤੇਰੇ ਵੱਸ ਵਿਚ (ਇਹ ਗੱਲ) ਹੈ ਤਾਂ (ਇਥੋਂ) ਉੱਡ ਜਾਹ,
ਜਿਤੁ ਪਿੰਜਰੈ ਮੇਰਾ ਸਹੁ ਵਸੈ ਮਾਸੁ ਨ ਤਿਦੂ ਖਾਹਿ ॥੯੨॥ jit pinjrai mayraa saho vasai maas na tidoo khaahi. ||92|| do not eat the flesh (do not entice me to commit any vices) from that body within which my Master-God resides. ||92|| ਜਿਸ ਸਰੀਰ ਵਿਚ ਮੇਰਾ ਖਸਮ-ਪ੍ਰਭੂ ਵੱਸ ਰਿਹਾ ਹੈ, ਇਸ ਵਿਚੋਂ ਮਾਸ ਨਾਹ ਖਾਹ| ॥੯੨॥
ਫਰੀਦਾ ਗੋਰ ਨਿਮਾਣੀ ਸਡੁ ਕਰੇ ਨਿਘਰਿਆ ਘਰਿ ਆਉ ॥ fareedaa gor nimaanee sad karay nighri-aa ghar aa-o. O’ Farid, the poor grave is always calling the mortal and saying, ‘O’ homeless being, come home, ਹੇ ਫਰੀਦ! ਕਬਰ ਵਿਚਾਰੀ (ਬੰਦੇ ਨੂੰ) ਵਾਜ ਮਾਰ ਰਹੀ ਹੈ (ਤੇ ਆਖਦੀ ਹੈ-) ਹੇ ਬੇ-ਘਰੇ ਜੀਵ! (ਆਪਣੇ) ਘਰ ਵਿਚ ਆ,
ਸਰਪਰ ਮੈਥੈ ਆਵਣਾ ਮਰਣਹੁ ਨਾ ਡਰਿਆਹੁ ॥੯੩॥ sarpar maithai aavnaa marnahu naa dari-aahu. ||93|| in the end you have to come to me; therefore don’t be so afraid of death. ||93|| ਆਖ਼ਿਰ ਨੂੰ (ਤੂੰ) ਮੇਰੇ ਪਾਸ ਹੀ ਆਉਣਾ ਹੈ (ਤਾਂ ਫਿਰ) ਮੌਤ ਤੋਂ (ਇਤਨਾ) ਨਾਹ ਡਰ ॥੯੩॥
ਏਨੀ ਲੋਇਣੀ ਦੇਖਦਿਆ ਕੇਤੀ ਚਲਿ ਗਈ ॥ aynee lo-inee daykh-di-aa kaytee chal ga-ee. So many people of this world have departed right in front of my eyes; ਮੇਰੀਆਂ ਅੱਖਾਂ ਦੇ ਸਾਹਮਣੇ ਕਿਤਨੀ ਹੀ ਖ਼ਲਕਤਿ ਚਲੀ ਗਈ ਹੈ (ਮੌਤ ਦਾ ਸ਼ਿਕਾਰ ਹੋ ਗਈ ਹੈ);
ਫਰੀਦਾ ਲੋਕਾਂ ਆਪੋ ਆਪਣੀ ਮੈ ਆਪਣੀ ਪਈ ॥੯੪॥ fareedaa lokaaN aapo aapnee mai aapnee pa-ee. ||94|| O’ Farid, (seeing others leave the world), people are still engrossed in their own selfish pursuits; but I have my own worry that when will I realize God? ||94|| ਹੇ ਫਰੀਦ! ਖ਼ਲਕਤਿ ਤੁਰੀ ਜਾਂਦੀ ਵੇਖ ਕੇ ਭੀ ਹਰੇਕ ਨੂੰ ਆਪੋ ਆਪਣੇ ਸੁਆਰਥ ਦਾ ਹੀ ਖ਼ਿਆਲ ਹੈ, ਮੈਨੂੰ ਭੀ ਆਪਣਾ ਹੀ ਫ਼ਿਕਰ ਪਿਆ ਹੋਇਆ ਹੈ ਕਿ ਮੈਨੂੰ ਪਰਮਾਤਮਾ ਕਦੋਂ ਮਿਲੇਗਾ ?॥੯੪॥
ਆਪੁ ਸਵਾਰਹਿ ਮੈ ਮਿਲਹਿ ਮੈ ਮਿਲਿਆ ਸੁਖੁ ਹੋਇ ॥ aap savaareh mai mileh mai mili-aa sukh ho-ay. God says to Farid: If you reform yourself then you will realize me, and when you realize me, you will rejoice in spiritual bliss. ਜੇ ਤੂੰ ਆਪਣੇ ਆਪ ਨੂੰ ਸਵਾਰ ਲਏਂ, ਤਾਂ ਤੂੰ ਮੈਨੂੰ ਮਿਲ ਪਏਂਗਾ, ਤੇ ਮੇਰੇ ਵਿਚ ਜੁੜਿਆਂ ਹੀ ਤੈਨੂੰ ਸੁਖ ਹੋਵੇਗਾ।
ਫਰੀਦਾ ਜੇ ਤੂ ਮੇਰਾ ਹੋਇ ਰਹਹਿ ਸਭੁ ਜਗੁ ਤੇਰਾ ਹੋਇ ॥੯੫॥ fareedaa jay too mayraa ho-ay raheh sabh jag tayraa ho-ay. ||95|| O’ Farid, if you detach yourself from the love of the world, and become Mine then the entire world would become yours. ||95|| ਹੇ ਫਰੀਦ! ਜੇ ਤੂੰ ਮੇਰਾ ਬਣ ਜਾਏਂ, (ਭਾਵ, ਦੁਨੀਆ ਵਾਲਾ ਪਿਆਰ ਛੱਡ ਕੇ ਮੇਰੇ ਨਾਲ ਪਿਆਰ ਕਰਨ ਲੱਗ ਪਏਂ, ਤਾਂ) ਸਾਰਾ ਜਗਤ ਤੇਰਾ ਬਣ ਜਾਏਗਾ| ॥੯੫॥
ਕੰਧੀ ਉਤੈ ਰੁਖੜਾ ਕਿਚਰਕੁ ਬੰਨੈ ਧੀਰੁ ॥ kanDhee utai rukh-rhaa kichrak bannai Dheer. O’ Farid, for how long can a tree growing on a riverbank remain assured that it won’t be uprooted? (ਦਰੀਆ ਦੇ) ਕੰਢੇ ਉੱਤੇ (ਉੱਗਾ ਹੋਇਆ) ਵਿਚਾਰਾ ਰੁੱਖ ਕਿਤਨਾ ਕੁ ਚਿਰ ਧਰਵਾਸ ਬੰਨ੍ਹੇਗਾ?
ਫਰੀਦਾ ਕਚੈ ਭਾਂਡੈ ਰਖੀਐ ਕਿਚਰੁ ਤਾਈ ਨੀਰੁ ॥੯੬॥ fareedaa kachai bhaaNdai rakhee-ai kichar taa-ee neer. ||96|| O’ Farid, for how long can water be held in a pot of unbaked clay? (similarly one is standing on the riverbank of death, and his breaths are running out). ||96|| ਹੇ ਫਰੀਦ! ਕੱਚੇ ਭਾਂਡੇ ਵਿਚ ਪਾਣੀ ਕਿਤਨਾ ਕੁ ਚਿਰ ਰੱਖਿਆ ਜਾ ਸਕਦਾ ਹੈ? (ਇਸੇ ਤਰ੍ਹਾਂ ਮਨੁੱਖ ਮੌਤ ਦੀ ਨਦੀ ਦੇ ਕੰਢੇ ਤੇ ਖਲੋਤਾ ਹੋਇਆ ਹੈ, ਇਸ ਸਰੀਰ ਵਿਚੋਂ ਸੁਆਸ ਮੁੱਕਦੇ ਜਾ ਰਹੇ ਹਨ) ॥੯੬॥
ਫਰੀਦਾ ਮਹਲ ਨਿਸਖਣ ਰਹਿ ਗਏ ਵਾਸਾ ਆਇਆ ਤਲਿ ॥ fareedaa mahal nisakhan reh ga-ay vaasaa aa-i-aa tal. O’ Farid, when death comes, all the houses and mansions are left empty, and their occupants then dwell underground (in the grave). ਹੇ ਫਰੀਦ! (ਮੌਤ ਆਉਣ ਤੇ) ਮਹਲ-ਮਾੜੀਆਂ ਸੁੰਞੀਆਂ ਰਹਿ ਜਾਂਦੀਆਂ ਹਨ, ਧਰਤੀ ਦੇ ਹੇਠ (ਕਬਰ ਵਿਚ) ਡੇਰਾ ਲਾਣਾ ਪੈਂਦਾ ਹੈ।
Scroll to Top
slot gacor hari ini slot gacor 2024 slot gacor slot demo
jp1131 https://login-bobabet. net/ https://sugoi168daftar.com/
http://bpkad.sultengprov.go.id/belibis/original/
slot gacor hari ini slot gacor 2024 slot gacor slot demo
jp1131 https://login-bobabet. net/ https://sugoi168daftar.com/
http://bpkad.sultengprov.go.id/belibis/original/