Guru Granth Sahib Translation Project

Guru granth sahib page-1394

Page 1394

ਸਕਯਥੁ ਜਨਮੁ ਕਲੵੁਚਰੈ ਗੁਰੁ ਪਰਸੵਿਉ ਅਮਰ ਪ੍ਰਗਾਸੁ ॥੮॥ sakyath janam kal-yuchrai gur paras-yi-o amar pargaas. ||8|| Kall says, fruitful is the advent of that person who has met and followed the teachings of Guru Amar Das, the embodiment of Divine Light. ||8|| ਕਲ੍ਯ੍ਸਹਾਰ ਆਖਦਾ ਹੈ ਕਿ ਉਸ ਮਨੁੱਖ ਦਾ ਜਨਮ ਸਕਾਰਥਾ ਹੈ ਜਿਸ ਨੇ ਪ੍ਰਕਾਸ਼-ਸੂਰਪ ਗੁਰੂ ਅਮਰਦਾਸ ਜੀ ਨੂੰ ਪਰਸਿਆ ਹੈ ॥੮॥
ਬਾਰਿਜੁ ਕਰਿ ਦਾਹਿਣੈ ਸਿਧਿ ਸਨਮੁਖ ਮੁਖੁ ਜੋਵੈ ॥ baarij kar daahinai siDh sanmukh mukh jovai. On His right hand is the sign of the lotus; the Siddhis, the supernatural spiritual powers, await His Command. In the right hand (of Guru Amardas Ji) is the sign of the lotus, and into his face gazes a supernatural power. (ਗੁਰੂ ਅਮਰਦਾਸ ਜੀ ਦੇ) ਸੱਜੇ ਹੱਥ ਵਿਚ ਪਦਮ ਹੈ; ਸਿੱਧੀ (ਉਹਨਾਂ ਦੇ) ਮੂੰਹ ਨੂੰ ਸਾਹਮਣੇ ਹੋ ਕੇ ਤੱਕ ਰਹੀ ਹੈ;
ਰਿਧਿ ਬਸੈ ਬਾਂਵਾਂਗਿ ਜੁ ਤੀਨਿ ਲੋਕਾਂਤਰ ਮੋਹੈ ॥ riDh basai baaNvaaNg jo teen lokaantar mohai. On His left are worldly powers, which fascinate the three worlds.In his left hand resides the worldly power that enchants (all) three worlds. (ਆਪ ਦੇ) ਖੱਬੇ ਅੰਗ ਵਿਚ ਰਿੱਧੀ ਵੱਸ ਰਹੀ ਹੈ, ਜੋ ਤਿੰਨਾਂ ਲੋਕਾਂ ਨੂੰ ਮੋਂਹਦੀ ਹੈ।
ਰਿਦੈ ਬਸੈ ਅਕਹੀਉ ਸੋਇ ਰਸੁ ਤਿਨ ਹੀ ਜਾਤਉ ॥ ridai basai ak-hee-o so-ay ras tin hee jaata-o. The Inexpressible Lord abides in His Heart; He alone knows this joy.In his heart abides the indescribable (God); only (the Guru) has realized this delight. (ਗੁਰੂ ਅਮਰਦਾਸ ਜੀ ਦੇ) ਹਿਰਦੇ ਵਿਚ ਅਕੱਥ ਹਰੀ ਵੱਸ ਰਿਹਾ ਹੈ, ਇਸ ਆਨੰਦ ਨੂੰ ਉਸ (ਗੁਰੂ ਅਮਰਦਾਸ ਜੀ) ਨੇ ਆਪ ਹੀ ਜਾਣਿਆ ਹੈ।
ਮੁਖਹੁ ਭਗਤਿ ਉਚਰੈ ਅਮਰੁ ਗੁਰੁ ਇਤੁ ਰੰਗਿ ਰਾਤਉ ॥ mukhahu bhagat uchrai amar gur it rang raata-o. Guru Amar Daas utters the words of devotion, imbued with the Love of the Lord.Being imbued with this love, Guru Amardas Ji utters words of devotion for God from his mouth. ਇਸ ਰੰਗ ਵਿਚ ਰੱਤਾ ਹੋਇਆ ਗੁਰੂ ਅਮਰਦਾਸ ਆਪਣੇ ਮੁਖ ਤੋਂ (ਅਕਾਲ ਪੁਰਖ ਦੀ) ਭਗਤੀ ਉਚਾਰ ਰਿਹਾ ਹੈ।
ਮਸਤਕਿ ਨੀਸਾਣੁ ਸਚਉ ਕਰਮੁ ਕਲੵ ਜੋੜਿ ਕਰ ਧੵਾਇਅਉ ॥ mastak neesaan sacha-o karam kal-y jorh kar Dhayaa-i-a-o. On His forehead is the true insignia of the Lord’s Mercy; with his palms pressed together, KALL meditates on Him. On his head is the sign of (God’s) true grace. Joining his hands, (poet) Kall has meditated on (Guru Amar Das) and says that, (ਗੁਰੂ ਅਮਰਦਾਸ ਜੀ ਦੇ) ਮੱਥੇ ਉੱਤੇ (ਪਰਮਾਤਮਾ ਦੀ) ਸੱਚੀ ਬਖ਼ਸ਼ਸ਼-ਰੂਪ ਨਿਸ਼ਾਨ ਹੈ। ਹੇ ਕਲ੍ਯ੍ਯ ਕਵੀ! ਹੱਥ ਜੋੜ ਕੇ (ਇਸ ਸਤਿਗੁਰੂ ਨੂੰ) ਜਿਸ ਮਨੁੱਖ ਨੇ ਧਿਆਇਆ ਹੈ,
ਪਰਸਿਅਉ ਗੁਰੂ ਸਤਿਗੁਰ ਤਿਲਕੁ ਸਰਬ ਇਛ ਤਿਨਿ ਪਾਇਅਉ ॥੯॥ parsi-o guroo satgur tilak sarab ichh tin paa-i-a-o. ||9|| Whoever meets with the Guru, the certified True Guru, has all his desires fulfilled. ||9||the one who has come in contact with the supreme Guru has obtained all one’s wishes. ||9|| ਤੇ ਇਸ ਸ਼ਿਰੋਮਣੀ ਸਤਿਗੁਰੂ ਨੂੰ ਪਰਸਿਆ ਹੈ, ਉਸ ਨੇ ਆਪਣੀਆਂ ਸਾਰੀਆਂ ਮਨੋ-ਕਾਮਨਾਂ ਪਾ ਲਈਆਂ ਹਨ ॥੯॥
ਚਰਣ ਤ ਪਰ ਸਕਯਥ ਚਰਣ ਗੁਰ ਅਮਰ ਪਵਲਿ ਰਯ ॥ charan ta par sakyath charan gur amar paval ra-y. Supremely fruitful are the feet which walk upon the path of Guru Amar Daas.(O’ my friends, one’s) feet are fruitful only when they walk on the way of Guru Amardas, ਉਹੀ ਚਰਨ ਚੰਗੀ ਤਰ੍ਹਾਂ ਸਕਾਰਥੇ ਹਨ, ਜੋ ਚਰਨ ਗੁਰੂ ਅਮਰਦਾਸ ਜੀ ਦੇ ਰਾਹ ਤੇ ਤੁਰਦੇ ਹਨ।
ਹਥ ਤ ਪਰ ਸਕਯਥ ਹਥ ਲਗਹਿ ਗੁਰ ਅਮਰ ਪਯ ॥ hath ta par sakyath hath lageh gur amar pa-y. Supremely fruitful are the hands which touch the feet of Guru Amar Daas.-and hands are blessed if they touch the feet of Guru Amardas. ਉਹੀ ਹੱਥ ਸਫਲੇ ਹਨ, ਜੋ ਹੱਥ ਗੁਰੂ ਅਮਰਦਾਸ ਜੀ ਦੇ ਚਰਨਾਂ ਤੇ ਲੱਗਦੇ ਹਨ।
ਜੀਹ ਤ ਪਰ ਸਕਯਥ ਜੀਹ ਗੁਰ ਅਮਰੁ ਭਣਿਜੈ ॥ jeeh ta par sakyath jeeh gur amar bhanijai. Supremely fruitful is the tongue which utters the praises of Guru Amar Daas.The tongue is successful if it speaks words in praise of Guru Amardas, ਉਹੀ ਜੀਭ ਸਕਾਰਥੀ ਹੈ, ਜੋ ਗੁਰੂ ਅਮਰਦਾਸ ਜੀ ਨੂੰ ਸਲਾਹੁੰਦੀ ਹੈ।
ਨੈਣ ਤ ਪਰ ਸਕਯਥ ਨਯਣਿ ਗੁਰੁ ਅਮਰੁ ਪਿਖਿਜੈ ॥ nain ta par sakyath na-yan gur amar pikhijai. Supremely fruitful are the eyes which behold Guru Amar Daas.-and the eyes are blessed if they see the sight of Guru Amardas. ਉਹੀ ਅੱਖਾਂ ਸਫਲ ਹਨ ਜਿਨ੍ਹਾਂ ਅੱਖਾਂ ਨਾਲ ਗੁਰੂ ਅਮਰਦਾਸ ਜੀ ਨੂੰ ਵੇਖੀਏ।
ਸ੍ਰਵਣ ਤ ਪਰ ਸਕਯਥ ਸ੍ਰਵਣਿ ਗੁਰੁ ਅਮਰੁ ਸੁਣਿਜੈ ॥ sarvan ta par sakyath sarvan gur amar sunijai. Supremely fruitful are the ears which hear the Praises of Guru Amar Daas.The ears are sanctified when they hear the praise of Guru Amardas, ਉਹੀ ਕੰਨ ਸਫਲ ਹਨ, ਜਿਨ੍ਹਾਂ ਕੰਨਾਂ ਨਾਲ ਗੁਰੂ ਅਮਰਦਾਸ ਜੀ ਦੀ ਸੋਭਾ ਸੁਣੀ ਜਾਂਦੀ ਹੈ।
ਸਕਯਥੁ ਸੁ ਹੀਉ ਜਿਤੁ ਹੀਅ ਬਸੈ ਗੁਰ ਅਮਰਦਾਸੁ ਨਿਜ ਜਗਤ ਪਿਤ ॥ sakyath so hee-o jit hee-a basai gur amardaas nij jagat pit. Fruitful is the heart in which Guru Amar Daas, the Father of the world, Himself abides.-and blessed is that heart in which the world father (Guru Amardas) himself resides. ਉਹੀ ਹਿਰਦਾ ਸਕਾਰਥਾ ਹੈ, ਜਿਸ ਹਿਰਦੇ ਵਿਚ ਜਗਤ ਦਾ ਪਿਤਾ ਪਿਆਰਾ ਗੁਰੂ ਅਮਰਦਾਸ ਜੀ ਵੱਸਦਾ ਹੈ।
ਸਕਯਥੁ ਸੁ ਸਿਰੁ ਜਾਲਪੁ ਭਣੈ ਜੁ ਸਿਰੁ ਨਿਵੈ ਗੁਰ ਅਮਰ ਨਿਤ ॥੧॥੧੦॥ sakyath so sir jaalap bhanai jo sir nivai gur amar nit. ||1||10|| Fruitful is the head, says Jaalap, which bows forever before Guru Amar Daas. ||1||10||Jaalap says hallowed is that head which daily bows before Guru Amardas Ji. ||1||10|| ਜਾਲਪ ਕਵੀ ਆਖਦਾ ਹੈ ਕਿ ਉਹੀ ਸਿਰ ਸਫਲ ਹੈ, ਜੋ ਸਿਰ ਸਦਾ ਗੁਰੂ ਅਮਰਦਾਸ ਜੀ ਦੇ ਅੱਗੇ ਨਿਊਂਦਾ ਹੈ ॥੧॥੧੦॥
ਤਿ ਨਰ ਦੁਖ ਨਹ ਭੁਖ ਤਿ ਨਰ ਨਿਧਨ ਨਹੁ ਕਹੀਅਹਿ ॥ te nar dukh nah bhukh te nar niDhan nahu kahee-ahi. They do not suffer pain or hunger, and they cannot be called poor.Those men (with whom Guru Amardas Ji is pleased) suffer from no pain or poverty, and cannot be called paupers. ਉਹਨਾਂ ਮਨੁੱਖਾਂ ਨੂੰ ਨਾਹ ਕੋਈ ਦੁੱਖ ਹੈ ਨਾਹ ਭੁੱਖ, ਉਹ ਮਨੁੱਖ ਕੰਗਾਲ ਨਹੀਂ ਕਹੇ ਜਾ ਸਕਦੇ;
ਤਿ ਨਰ ਸੋਕੁ ਨਹੁ ਹੂਐ ਤਿ ਨਰ ਸੇ ਅੰਤੁ ਨ ਲਹੀਅਹਿ ॥ te nar sok nahu hoo-ai te nar say ant na lahee-ah. They do not grieve, and their limits cannot be found.They never face any sorrow, and their limit (of tolerance) cannot be ascertained. ਉਹਨਾਂ ਮਨੁੱਖਾਂ ਨੂੰ ਕੋਈ ਚਿੰਤਾ ਨਹੀਂ ਵਿਆਪਦੀ; ਉਹ ਮਨੁੱਖ ਅਜਿਹੇ ਹਨ ਕਿ ਉਹਨਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ।
ਤਿ ਨਰ ਸੇਵ ਨਹੁ ਕਰਹਿ ਤਿ ਨਰ ਸਯ ਸਹਸ ਸਮਪਹਿ ॥ te nar sayv nahu karahi te nar sa-y sahas sampeh. They do not serve anyone else, but they give gifts to hundreds and thousands.They are not subservient (to anyone; rather); they bestow hundreds and thousands of favors (on others). ਉਹ ਮਨੁੱਖ ਕਿਸੇ ਦੀ ਮੁਥਾਜੀ ਨਹੀਂ ਕਰਦੇ, ਉਹ ਮਨੁੱਖ (ਤਾਂ ਆਪ) ਸੈਂਕੜੇ ਹਜ਼ਾਰਾਂ (ਪਦਾਰਥ ਹੋਰਨਾਂ ਮਨੁੱਖਾਂ ਨੂੰ) ਦੇਂਦੇ ਹਨ;
ਤਿ ਨਰ ਦੁਲੀਚੈ ਬਹਹਿ ਤਿ ਨਰ ਉਥਪਿ ਬਿਥਪਹਿ ॥ te nar duleechai baheh te nar uthap bithpahi. They sit on beautiful carpets; they establish and disestablish at will.Such men (enjoy many comforts, including) sitting on carpets, and are so powerful that they can) establish and dethrone others (from their seat of power). ਗ਼ਲੀਚੇ ਤੇ ਬੈਠਦੇ ਹਨ (ਭਾਵ, ਰਾਜ ਮਾਣਦੇ ਹਨ) ਅਤੇ ਉਹ ਮਨੁੱਖ (ਔਗੁਣਾਂ ਨੂੰ ਹਿਰਦੇ ਵਿਚੋਂ) ਪੁੱਟ ਕੇ (ਸ਼ੁਭ ਗੁਣਾਂ ਨੂੰ ਹਿਰਦੇ ਵਿਚ) ਟਿਕਾਉਂਦੇ ਹਨ।
ਸੁਖ ਲਹਹਿ ਤਿ ਨਰ ਸੰਸਾਰ ਮਹਿ ਅਭੈ ਪਟੁ ਰਿਪ ਮਧਿ ਤਿਹ ॥ sukh laheh te nar sansaar meh abhai pat rip maDh tih. They find peace in this world, and live fearlessly amidst their enemies.They enjoy peace in the world, and even when living among enemies they remain fearless. ਉਹ ਮਨੁੱਖ ਸੰਸਾਰ ਵਿਚ ਸੁਖ ਮਾਣਦੇ ਹਨ, (ਕਾਮਾਦਿਕ) ਵੈਰੀਆਂ ਦੇ ਵਿਚ ਨਿਰਭੈਤਾ ਦਾ ਬਸਤ੍ਰ ਪਾਈ ਰੱਖਦੇ ਹਨ (ਭਾਵ, ਨਿਰਭੈ ਰਹਿੰਦੇ ਹਨ)।
ਸਕਯਥ ਤਿ ਨਰ ਜਾਲਪੁ ਭਣੈ ਗੁਰ ਅਮਰਦਾਸੁ ਸੁਪ੍ਰਸੰਨੁ ਜਿਹ ॥੨॥੧੧॥ sakyath te nar jaalap bhanai gur amardaas suparsan jih. ||2||11|| They are fruitful and prosperous, says Jaalap. Guru Amar Daas is pleased with them. ||2||11||(In short), Jaalap says that successful are those upon whom is the pleasure of Guru Amardas Ji. ||2||11|| ਜਾਲਪ ਕਵੀ ਆਖਦਾ ਹੈ ਕਿ “ਜਿਨ੍ਹਾਂ ਮਨੁੱਖਾਂ ਉਤੇ ਗੁਰੂ ਅਮਰਦਾਸ ਜੀ ਪ੍ਰਸੰਨ ਹਨ, ਉਹ ਮਨੁੱਖ ਸਫਲ ਹਨ (ਭਾਵ, ਉਹਨਾਂ ਦਾ ਜਨਮ ਸਫਲਾ ਹੈ)” ॥੨॥੧੧॥
ਤੈ ਪਢਿਅਉ ਇਕੁ ਮਨਿ ਧਰਿਅਉ ਇਕੁ ਕਰਿ ਇਕੁ ਪਛਾਣਿਓ ॥ tai padhi-a-o ik man dhari-a-o ik kar ik pachhaani-o. You read about the One Lord, and enshrine Him in Your mind; You realize the One and Only Lord.(O’ Guru Amardas Ji), you have read (and worshiped) only one (God), have enshrined only one (God) in your mind, have recognized the one (God) alone (worthy of worship, and forsaken any other gods and goddesses). (ਹੇ ਗੁਰੂ ਅਮਰਦਾਸ!) ਤੂੰ ਇਕ ਅਕਾਲ ਪੁਰਖ ਨੂੰ ਹੀ ਪੜ੍ਹਿਆ ਹੈ, ਤੂੰ (ਆਪਣੇ) ਮਨ ਵਿਚ ਇੱਕ ਨੂੰ ਹੀ ਸਿਮਰਿਆ ਹੈ, ਅਤੇ ਇਹੀ ਨਿਸਚੇ ਕੀਤਾ ਹੈ ਕਿ ਅਕਾਲ ਪੁਰਖ ਆਪ ਹੀ ਆਪ ਹੈ (ਭਾਵ, ਕੋਈ ਦੂਜਾ ਉਸ ਜਿਹਾ ਨਹੀਂ ਹੈ);
ਨਯਣਿ ਬਯਣਿ ਮੁਹਿ ਇਕੁ ਇਕੁ ਦੁਹੁ ਠਾਂਇ ਨ ਜਾਣਿਓ ॥ na-yan ba-yan muhi ik ik duhu thaaN-ay na jaani-o. With Your eyes and the words You speak, You dwell upon the One Lord; You do not know any other place of rest.With your eyes, (you have seen only the One), with words coming from your mouth (you have spoken) only about One, and except that One you have not known any other place (of refuge). (ਤੇਰੀ) ਦ੍ਰਿਸ਼ਟੀ ਵਿਚ, (ਤੇਰੇ) ਬਚਨ ਵਿਚ, ਅਤੇ (ਤੇਰੇ) ਮੂੰਹ ਵਿਚ ਕੇਵਲ ਅਕਾਲ ਪੁਰਖ ਹੀ ਅਕਾਲ ਪੁਰਖ ਹੈ, ਤੂੰ ਦੂਜਾ-ਪਨ ਨੂੰ (ਭਾਵ, ਇਸ ਖ਼ਿਆਲ ਨੂੰ ਕਿ ਅਕਾਲ ਪੁਰਖ ਤੋਂ ਬਿਨਾਂ ਕੋਈ ਹੋਰ ਭੀ ਦੂਜਾ ਹੈ) ਆਪਣੇ ਹਿਰਦੇ ਵਿਚ ਜਾਤਾ ਹੀ ਨਹੀਂ ਹੈ।
ਸੁਪਨਿ ਇਕੁ ਪਰਤਖਿ ਇਕੁ ਇਕਸ ਮਹਿ ਲੀਣਉ ॥ supan ik partakh ik ikas meh leena-o. You know the One Lord while dreaming, and the One Lord while awake. You are absorbed in the One.Even in your dreams you have seen only One, (seen) the same One in front of you (while awake), and you have remained absorbed in the One alone. ਉਸ ਇੱਕ ਪਰਮਾਤਮਾ ਨੂੰ, (ਹੇ ਗੁਰੂ ਅਮਰਦਾਸ!) ਤੂੰ ਸੁਫ਼ਨੇ ਵਿਚ ਭੀ ਅਤੇ ਜਾਗਦਿਆਂ ਭੀ (ਸਿਮਰਦਾ ਹੈਂ), ਤੂੰ ਉਸ ਇੱਕ ਵਿਚ ਹੀ (ਸਦਾ) ਲੀਨ ਰਹਿੰਦਾ ਹੈਂ,
ਤੀਸ ਇਕੁ ਅਰੁ ਪੰਜਿ ਸਿਧੁ ਪੈਤੀਸ ਨ ਖੀਣਉ ॥ tees ik ar panj siDh paitees na kheena-o. At the age of seventy-one, You began to march towards the Indestructible Lord.(At all times), in all the thirty (days), in the world of five elements (air, water, earth, fire, and sky), and all the thirty-five letters (of the alphabet), you have seen that one (God) alone who never perishes. ਜੋ ਅਕਾਲ ਪੁਰਖ ਤ੍ਰੀਹਾਂ (ਦਿਨਾਂ ਵਿਚ, ਭਾਵ, ਮਹੀਨੇ ਸਾਲ ਸਦੀਆਂ ਜੁਗਾਂ ਵਿਚ ਸਦਾ ਹਰ ਸਮੇਂ) ਵਿਚ ਇਕੋ ਹੀ ਹੈ, ਜੋ ਅਕਾਲ ਪੁਰਖ ਪੰਜਾਂ ਤੱਤਾਂ ਦੇ ਸਮੂਹ ਵਿਚ (ਭਾਵ, ਸਾਰੇ ਜਗਤ ਵਿਚ) ਪਰਗਟ ਹੈ, ਜੋ ਅਬਿਨਾਸ਼ੀ ਪ੍ਰਭੂ ਪੈਂਤੀ (ਅੱਖਰਾਂ ਵਿਚ, ਭਾਵ, ਸਾਰੀ ਹੀ ਬਾਣੀ ਵਿਚ ਜੋ ਇਹਨਾਂ ਅੱਖਰਾਂ ਦੁਆਰਾ ਲਿਖਤ ਵਿਚ ਆਈ ਹੈ) ਮੌਜੂਦ ਹੈ।
ਇਕਹੁ ਜਿ ਲਾਖੁ ਲਖਹੁ ਅਲਖੁ ਹੈ ਇਕੁ ਇਕੁ ਕਰਿ ਵਰਨਿਅਉ ॥ ikahu je laakh lakhahu alakh hai ik ik kar varni-a-o. The One Lord, who takes hundreds of thousands of forms, cannot be seen. He can only be described as One.The one (God) who cannot be described, though millions (have tried), you have described Him as One alone. ਜਿਸ ਇੱਕ ਹਰੀ ਤੋਂ ਲੱਖਾਂ ਜੀਵ ਬਣੇ ਹਨ, ਅਤੇ ਜੋ ਇਹਨਾਂ ਲੱਖਾਂ ਜੀਆਂ ਦੀ ਸਮਝ ਤੋਂ ਪਰੇ ਹੈ, ਉਸ ਇੱਕ ਨੂੰ (ਹੇ ਗੁਰੂ ਅਮਰਦਾਸ!) ਤੂੰ ਇੱਕ (ਅਦੁਤੀ) ਕਰਕੇ ਹੀ ਵਰਣਨ ਕੀਤਾ ਹੈ।
ਗੁਰ ਅਮਰਦਾਸ ਜਾਲਪੁ ਭਣੈ ਤੂ ਇਕੁ ਲੋੜਹਿ ਇਕੁ ਮੰਨਿਅਉ ॥੩॥੧੨॥ gur amardaas jaalap bhanai too ik lorheh ik manni-a-o. ||3||12|| So speaks Jaalap: O Guru Amar Daas, You long for the One Lord, and believe in the One Lord alone. ||3||12||Jalap says, O’ Guru Amardas, you seek the only one (God), and you believe only in the one (eternal Being). ||3||12|| ਜਾਲਪ ਭੱਟ ਆਖਦਾ ਹੈ ਕਿ ਹੇ ਗੁਰੂ ਅਮਰਦਾਸ! ਤੂੰ ਇੱਕ ਅਕਾਲ ਪੁਰਖ ਨੂੰ ਹੀ ਮੰਗਦਾ ਹੈਂ ਅਤੇ ਇੱਕ ਨੂੰ ਹੀ ਮੰਨਦਾ ਹੈਂ ॥੩॥੧੨॥
ਜਿ ਮਤਿ ਗਹੀ ਜੈਦੇਵਿ ਜਿ ਮਤਿ ਨਾਮੈ ਸੰਮਾਣੀ ॥ je mat gahee jaidayv je mat naamai sammaanee. The understanding which Jai Dayv grasped, the understanding which permeated Naam Dayv, (O’ Guru Amardas Ji), the wisdom that Jaidev grasped, the understanding which was enshrined in Nam Dev’s, mind, ਜਿਹੜੀ ਮੱਤ ਜੈਦੇਵ ਨੇ ਸਿੱਖੀ, ਜਿਹੜੀ ਮੱਤ ਨਾਮਦੇਵ ਵਿਚ ਸਮਾਈ ਹੋਈ ਸੀ,
ਜਿ ਮਤਿ ਤ੍ਰਿਲੋਚਨ ਚਿਤਿ ਭਗਤ ਕੰਬੀਰਹਿ ਜਾਣੀ ॥ je mat tarilochan chit bhagat kambeereh jaanee. the understanding which was in the consciousness of Trilochan and known by the devotee Kabeer,-the wisdom which was in the heart of Tirlochan, the insight which Kabir obtained, (you obtained that same intellect). ਜੋ ਮੱਤ ਤ੍ਰਿਲੋਚਨ ਦੇ ਹਿਰਦੇ ਵਿਚ ਸੀ, ਜਿਹੜੀ ਮੱਤ ਕਬੀਰ ਭਗਤ ਨੇ ਸਮਝੀ ਸੀ,
ਰੁਕਮਾਂਗਦ ਕਰਤੂਤਿ ਰਾਮੁ ਜੰਪਹੁ ਨਿਤ ਭਾਈ ॥ rukmaaNgad kartoot raam jampahu nit bhaa-ee. by which Rukmaangad constantly meditated on the Lord, O Siblings of Destiny,The daily deed (of meditation performed by the king Rukmangad (who asked others to worship God, you did also. ਜਿਸ ਮੱਤ ਦਾ ਸਦਕਾ ਰੁਕਮਾਂਗਦ ਦੀ ਕਾਰ ਇਹ ਸੀ (ਕਿ ਆਪ ਜਪਦਾ ਸੀ ਤੇ ਹੋਰਨਾਂ ਨੂੰ ਆਖਦਾ ਸੀ) ਹੇ ਭਾਈ! ਨਿੱਤ ਰਾਮ ਨੂੰ ਸਿਮਰੋ,
ਅੰਮਰੀਕਿ ਪ੍ਰਹਲਾਦਿ ਸਰਣਿ ਗੋਬਿੰਦ ਗਤਿ ਪਾਈ ॥ ammreek parahlaad saran gobind gat paa-ee. which brought Ambreek and Prahlaad to seek the Sanctuary of the Lord of the Universe, and which brought them to salvationThe wisdom through which devotees like) Ambreek and Prehlaad obtained salvation after seeking the shelter of God, ਜਿਸ ਮੱਤ ਦੁਆਰਾ ਅੰਬਰੀਕ ਤੇ ਪ੍ਰਹਲਾਦ ਨੇ ਗੋਬਿੰਦ ਦੀ ਸਰਨ ਪੈ ਕੇ ਉੱਚੀ ਆਤਮਕ ਅਵਸਥਾ ਲੱਭੀ ਸੀ,
ਤੈ ਲੋਭੁ ਕ੍ਰੋਧੁ ਤ੍ਰਿਸਨਾ ਤਜੀ ਸੁ ਮਤਿ ਜਲੵ ਜਾਣੀ ਜੁਗਤਿ ॥ tai lobh kroDh tarisnaa tajee so mat jal-y jaanee jugat. –says JALL that sublime understanding has brought You to renounce greed, anger and desire, and to know the way. -Jaalap says: (‘O’ Guru Amardas Ji, you have) understood the way, (by virtue of which you) have renounced greed, anger, and desire. (ਹੇ ਗੁਰੂ ਅਮਰਦਾਸ!) ਜਲ੍ਯ੍ਯ (ਆਖਦਾ ਹੈ) ਤੂੰ ਉਸ ਮੱਤ ਦੀ ਜੁਗਤੀ ਜਾਣ ਲਈ ਹੈ ਤੂੰ ਲੋਭ ਕ੍ਰੋਧ ਤੇ ਤ੍ਰਿਸਨਾ ਤਿਆਗ ਦਿੱਤੇ ਹਨ।
ਗੁਰੁ ਅਮਰਦਾਸੁ ਨਿਜ ਭਗਤੁ ਹੈ ਦੇਖਿ ਦਰਸੁ ਪਾਵਉ ਮੁਕਤਿ ॥੪॥੧੩॥ gur amardaas nij bhagat hai daykh daras paava-o mukat. ||4||13|| Guru Amar Daas is the Lord’s own devotee; gazing upon the Blessed Vision of His Darshan, one is liberated. ||4||13||I say that Guru Amardas Ji is God’s own (dearest) devotee, and upon seeing him I obtain salvation. ||14||13|| ਗੁਰੂ ਅਮਰਦਾਸ ਅਕਾਲ ਪੁਰਖ ਦਾ ਪਿਆਰਾ ਭਗਤ ਹੈ। ਮੈਂ (ਉਸ ਦਾ) ਦਰਸ਼ਨ ਦੇਖ ਕੇ ਵਿਕਾਰਾਂ ਤੋਂ ਖ਼ਲਾਸੀ ਹਾਸਲ ਕਰਦਾ ਹਾਂ ॥੪॥੧੩॥
ਗੁਰੁ ਅਮਰਦਾਸੁ ਪਰਸੀਐ ਪੁਹਮਿ ਪਾਤਿਕ ਬਿਨਾਸਹਿ ॥ gur amardaas parsee-ai puham paatik binaaseh. Meeting with Guru Amar Daas, the earth is purged of its sin.By touching the Guru Amardas’s feet (reverently following his advice), the sins of the entire world are destroyed. (ਆਓ) ਗੁਰੂ ਅਮਰਦਾਸ (ਜੀ ਦੇ ਚਰਨਾਂ) ਨੂੰ ਪਰਸੀਏ, (ਗੁਰੂ ਅਮਰਦਾਸ ਦੇ ਚਰਨ ਪਰਸਨ ਨਾਲ) ਧਰਤੀ ਦੇ ਪਾਪ ਦੂਰ ਹੋ ਜਾਂਦੇ ਹਨ।
ਗੁਰੁ ਅਮਰਦਾਸੁ ਪਰਸੀਐ ਸਿਧ ਸਾਧਿਕ ਆਸਾਸਹਿ ॥ gur amardaas parsee-ai siDh saaDhik aasaaseh. The Siddhas and seekers long to meet with Guru Amar Daas.(We should therefore also) touch the feet of Guru Amardas Ji, which even the adepts and seekers crave. ਗੁਰੂ ਅਮਰਦਾਸ ਜੀ ਨੂੰ ਪਰਸੀਏ, (ਗੁਰੂ ਅਮਰਦਾਸ ਦੇ ਚਰਨ ਪਰਸਨ ਨੂੰ) ਸਿਧ ਤੇ ਸਾਧਿਕ ਲੋਚਦੇ ਹਨ।
ਗੁਰੁ ਅਮਰਦਾਸੁ ਪਰਸੀਐ ਧਿਆਨੁ ਲਹੀਐ ਪਉ ਮੁਕਿਹਿ ॥ gur amardaas parsee-ai Dhi-aan lahee-ai pa-o mukihi. Meeting with Guru Amar Daas, the mortal meditates on the Lord, and his journey comes to its end.When we touch the feet of Guru Amardas, our mind is attuned to God, and our journey (of the rounds of birth and death) ends. ਗੁਰੂ ਅਮਰਦਾਸ (ਜੀ ਦੇ ਚਰਨਾਂ) ਨੂੰ ਪਰਸੀਏ, (ਇਸ ਤਰ੍ਹਾਂ ਪਰਮਾਤਮਾ ਵਾਲਾ) ਧਿਆਨ ਪ੍ਰਾਪਤ ਹੁੰਦਾ ਹੈ (ਭਾਵ, ਪਰਮਾਤਮਾ ਵਿਚ ਬ੍ਰਿਤੀ ਜੁੜਦੀ ਹੈ) ਤੇ (ਜਨਮ ਮਰਨ ਦੇ) ਸਫ਼ਰ ਮੁੱਕ ਜਾਂਦੇ ਹਨ।
ਗੁਰੁ ਅਮਰਦਾਸੁ ਪਰਸੀਐ ਅਭਉ ਲਭੈ ਗਉ ਚੁਕਿਹਿ ॥ gur amardaas parsee-ai abha-o labhai ga-o chukihi. Meeting with Guru Amar Daas, the Fearless Lord is obtained, and the cycle of reincarnation is brought to an end.By coming into contact with Guru Amardas, the fearless (God) is attained, and our round of birth and death is ended. ਗੁਰੂ ਅਮਰਦਾਸ ਜੀ ਨੂੰ ਪਰਸੀਏ, (ਇਸ ਤਰ੍ਹਾਂ) ਨਿਰਭਉ ਅਕਾਲ ਪੁਰਖ ਮਿਲ ਪੈਂਦਾ ਹੈ ਤੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ।
error: Content is protected !!
Scroll to Top
https://sinjaiutara.sinjaikab.go.id/images/mdemo/ https://pendidikanmatematika.pasca.untad.ac.id/wp-content/upgrade/demo-slot/ https://pendidikanmatematika.pasca.untad.ac.id/pasca/ugacor/ slot gacor slot demo https://bppkad.mamberamorayakab.go.id/wp-content/modemo/ https://bppkad.mamberamorayakab.go.id/.tmb/-/ http://gsgs.lingkungan.ft.unand.ac.id/includes/thailand/ http://gsgs.lingkungan.ft.unand.ac.id/includes/demo/
https://jackpot-1131.com/ https://maindijp1131tk.net/
https://netizenews.blob.core.windows.net/barang-langka/bocoran-situs-slot-gacor-pg.html https://netizenews.blob.core.windows.net/barang-langka/bocoran-tips-gampang-maxwin-terbaru.html
https://sinjaiutara.sinjaikab.go.id/images/mdemo/ https://pendidikanmatematika.pasca.untad.ac.id/wp-content/upgrade/demo-slot/ https://pendidikanmatematika.pasca.untad.ac.id/pasca/ugacor/ slot gacor slot demo https://bppkad.mamberamorayakab.go.id/wp-content/modemo/ https://bppkad.mamberamorayakab.go.id/.tmb/-/ http://gsgs.lingkungan.ft.unand.ac.id/includes/thailand/ http://gsgs.lingkungan.ft.unand.ac.id/includes/demo/
https://jackpot-1131.com/ https://maindijp1131tk.net/
https://netizenews.blob.core.windows.net/barang-langka/bocoran-situs-slot-gacor-pg.html https://netizenews.blob.core.windows.net/barang-langka/bocoran-tips-gampang-maxwin-terbaru.html