Guru Granth Sahib Translation Project

Guru Granth Sahib English Translation Page-14

Page 14

ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad. One eternal God. Realized by the grace of the True Guru: ਵਾਹਿਗੁਰੂ ਕੇਵਲ ਇਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ ਉਹ ਪਰਾਪਤ ਹੁੰਦਾ ਹੈ।
ਰਾਗੁ ਸਿਰੀਰਾਗੁ ਮਹਲਾ ਪਹਿਲਾ ੧ ਘਰੁ ੧ ॥ raag sireeraag mehlaa pahilaa 1 ghar 1. Siree Raag, by the First Guru: beat one
ਮੋਤੀ ਤ ਮੰਦਰ ਊਸਰਹਿ ਰਤਨੀ ਤ ਹੋਹਿ ਜੜਾਉ ॥ motee ta mandar oosreh ratnee ta hohi jarhaa-o. (O’ God, grant me this understanding that) even if I am living in a magnificent palace, built with pearls, studded with jewels and rubies, ਜੇ (ਮੇਰੇ ਵਾਸਤੇ) ਮੋਤੀਆਂ ਦੇ ਮਹਲ ਉਸਰ ਪੈਣ, ਜੇ ਉਹ ਮਹਲ ਰਤਨਾਂ ਨਾਲ ਜੜਾਊ ਹੋ ਜਾਣ,
ਕਸਤੂਰਿ ਕੁੰਗੂ ਅਗਰਿ ਚੰਦਨਿ ਲੀਪਿ ਆਵੈ ਚਾਉ ॥ kastoor kungoo agar chandan leep aavai chaa-o. and scented with musk, saffron and sandalwood, a sheer delight to behold. ਜੇ (ਉਹਨਾਂ ਮਹਲ ਨੂੰ) ਕਸਤੂਰੀ ਕੇਸਰ ਊਦ ਤੇ ਚੰਦਨ ਨਾਲ ਲਿਪਾਈ ਕਰ ਕੇ (ਮੇਰੇ ਅੰਦਰ) ਚਾਉ ਚੜ੍ਹੇ,
ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੧॥ mat daykh bhoolaa veesrai tayraa chit na aavai naa-o. ||1|| O’ God, I am afraid that, I may go astray and forget You after seeing these palaces . (ਹੇ ਪ੍ਰਭੂ!) ਇਹਨਾਂ ਮਹਲ-ਮਾੜੀਆਂ ਨੂੰ ਵੇਖ ਕੇ ਮੈਂ ਕਿਤੇ ਤੈਨੂੰ ਭੁਲਾ ਨਾਹ ਬੈਠਾਂ,
ਹਰਿ ਬਿਨੁ ਜੀਉ ਜਲਿ ਬਲਿ ਜਾਉ ॥ har bin jee-o jal bal jaa-o. Without God’s remembrance, my soul suffers as if it is being burnt and scorched. ਪ੍ਰਭੂ ਤੋਂ ਵਿੱਛੁੜ ਕੇ ਜਿੰਦ ਸੜ-ਬਲ ਜਾਂਦੀ ਹੈ।
ਮੈ ਆਪਣਾ ਗੁਰੁ ਪੂਛਿ ਦੇਖਿਆ ਅਵਰੁ ਨਾਹੀ ਥਾਉ ॥੧॥ ਰਹਾਉ ॥ mai aapnaa gur poochh daykhi-aa avar naahee thaa-o. ||1|| rahaa-o. I have confirmed from my Guru that except God, there is no other place of shelter where one can find joy and peace. ਮੈ ਆਪਣੇ ਗੁਰੂ ਨੂੰ ਪੁੱਛਿਆ ਹੈ ਤੇ ਮੈਨੂੰ ਯਕੀਨ ਭੀ ਆ ਗਿਆ ਹੈ ਕਿ ਪ੍ਰਭੂ ਦੀ ਯਾਦ ਤੋਂ ਬਿਨਾ ਹੋਰ ਕੋਈ ਥਾਂ ਭੀ ਨਹੀਂ ਹੈ (ਜਿਥੇ ਉਹ ਸਾੜ ਮੁੱਕ ਸਕੇ) l
ਧਰਤੀ ਤ ਹੀਰੇ ਲਾਲ ਜੜਤੀ ਪਲਘਿ ਲਾਲ ਜੜਾਉ ॥ Dhartee ta heeray laal jarh-tee palagh laal jarhaa-o. O’ God, even if I was in a palace where the floor was studded with diamonds and rubies, the bed with jewels, ਜੇ (ਮੇਰੇ ਰਹਣ ਵਾਸਤੇ) ਧਰਤੀ ਹੀਰੇ ਲਾਲਾਂ ਨਾਲ ਜੜੀ ਜਾਏ, ਜੇ (ਮੇਰੇ ਸੌਣ ਵਾਲੇ) ਪਲੰਘ ਉੱਤੇ ਲਾਲ ਜੜੇ ਜਾਣ,
ਮੋਹਣੀ ਮੁਖਿ ਮਣੀ ਸੋਹੈ ਕਰੇ ਰੰਗਿ ਪਸਾਉ ॥ mohnee mukh manee sohai karay rang pasaa-o. -and if an extremely beautiful and captivating woman adorned with jewelery, trying to entice me. ਜੇ (ਮੇਰੇ ਸਾਹਮਣੇ) ਉਹ ਸੁੰਦਰ ਇਸਤ੍ਰੀ ਹਾਵ-ਭਾਵ ਕਰੇ ਜਿਸ ਦੇ ਮੱਥੇ ਉਤੇ ਮਣੀ ਸੋਭ ਰਹੀ ਹੋਵੇ,
ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੨॥ mat daykh bhoolaa veesrai tayraa chit na aavai naa-o. ||2|| O’ God, I am afraid that seeing these things,I may go astray and forget You. (ਹੇ ਪ੍ਰਭੂ!) ਮੈਨੂੰ ਖ਼ਤਰਾ ਹੈ ਕਿ ਅਜਿਹੇ ਸੁੰਦਰ ਥਾਂ ਤੇ ਅਜਿਹੀ ਸੁੰਦਰੀ ਨੂੰ) ਵੇਖ ਕੇ ਮੈਂ ਕਿਤੇ ਤੈਨੂੰ ਭੁਲਾ ਨਾਹ ਬੈਠਾਂ
ਸਿਧੁ ਹੋਵਾ ਸਿਧਿ ਲਾਈ ਰਿਧਿ ਆਖਾ ਆਉ ॥ siDh hovaa siDh laa-ee riDh aakhaa aa-o. O’ God, if I were an accomplished yogi capable of performing miracles and summon mystical powers. ਜੇ ਮੈਂ ਪੁੱਗਾ ਹੋਇਆ ਜੋਗੀ ਬਣ ਜਾਵਾਂ, ਜੇ ਮੈਂ ਜੋਗ-ਸਮਾਧੀ ਦੀਆਂ ਕਾਮਯਾਬੀਆਂ ਹਾਸਲ ਕਰ ਲਵਾਂ, ਜੇ ਮੈਂ ਜੋਗ ਤੋਂ ਪ੍ਰਾਪਤ ਹੋ ਸਕਣ ਵਾਲੀਆਂ ਬਰਕਤਾਂ ਨੂੰ ਵਾਜ ਮਾਰਾਂ ਤੇ ਉਹ (ਮੇਰੇ ਪਾਸ) ਆ ਜਾਣ,
ਗੁਪਤੁ ਪਰਗਟੁ ਹੋਇ ਬੈਸਾ ਲੋਕੁ ਰਾਖੈ ਭਾਉ ॥ gupat pargat ho-ay baisaa lok raakhai bhaa-o and appear and disappear at will, so that people would hold me in awe. ਜੇ ਮੈਂ ਕਦੇ ਲੁਕ ਸਕਾਂ ਤੇ ਕਦੇ ਪਰਤੱਖ ਹੋ ਕੇ ਬੈਠ ਜਾਵਾਂ, ਜੇ (ਸਾਰਾ) ਜਗਤ ਮੇਰਾ ਆਦਰ ਕਰੇ,
ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੩॥ mat daykh bhoolaa veesrai tayraa chit na aavai naa-o. ||3|| O’ God, I am afraid that seeing these powers, I may go astray and forget You. (ਹੇ ਪ੍ਰਭੂ!) ਮੈਨੂੰ ਖ਼ਤਰਾ ਹੈ ਕਿ ਇਹਨਾਂ ਰਿੱਧੀਆਂ ਸਿੱਧੀਆਂ ਨੂੰ ਵੇਖ ਕੇ ਵੇਖ ਕੇ ਮੈਂ ਕਿਤੇ ਤੈਨੂੰ ਭੁਲਾ ਨਾਹ ਬੈਠਾਂ
ਸੁਲਤਾਨੁ ਹੋਵਾ ਮੇਲਿ ਲਸਕਰ ਤਖਤਿ ਰਾਖਾ ਪਾਉ ॥ sultaan hovaa mayl laskar takhat raakhaa paa-o. O’ God, even if I were to become an emperor and raise a huge army, and sit on a throne, ਜੇ ਮੈਂ ਫ਼ੌਜਾਂ ਇਕੱਠੀਆਂ ਕਰ ਕੇ ਬਾਦਸ਼ਾਹ ਬਣ ਜਾਵਾਂ ਅਤੇ ਤਖ਼ਤ ਉੱਤੇ ਪੈਰ ਰੱਖਾਂ (ਦੁਨੀਆਂ ਦਾ ਹਕੂਮਤ ਪ੍ਰਾਪਤ ਕਰ ਲਵਾਂ),
ਹੁਕਮੁ ਹਾਸਲੁ ਕਰੀ ਬੈਠਾ ਨਾਨਕਾ ਸਭ ਵਾਉ ॥ hukam haasal karee baithaa naankaa sabh vaa-o. issue commands and collect taxes, O’ Nanak, all of this is useless and could pass away like a puff of wind ਜੇ ਮੈਂ (ਤਖ਼ਤ ਉੱਤੇ) ਬੈਠਾ (ਬਾਦਸ਼ਾਹੀ ਦਾ) ਹੁਕਮ ਚਲਾ ਸਕਾਂ, ਤਾਂ ਭੀ, ਹੇ ਨਾਨਕ! (ਇਹ) ਸਭ ਕੁਝ ਵਿਅਰਥ ਹੈ।
ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੪॥੧॥ mat daykh bhoolaa veesrai tayraa chit na aavai naa-o.॥੪॥੧॥ O’ God, I am afraid that seeing this kingdom, I may go astray and forget You. (ਹੇ ਪ੍ਰਭੂ!) ਮੈਨੂੰ ਖ਼ਤਰਾ ਹੈ ਕਿ ਇਹ ਰਾਜ-ਭਾਗ ਵੇਖ ਕੇ ਮੈਂ ਕਿਤੇ ਤੈਨੂੰ ਭੁਲਾ ਨਾਹ ਬੈਠਾਂ l
ਸਿਰੀਰਾਗੁ ਮਹਲਾ ੧ ॥ sireeraag mehlaa 1. Siree Raag, by the First Guru
ਕੋਟਿ ਕੋਟੀ ਮੇਰੀ ਆਰਜਾ ਪਵਣੁ ਪੀਅਣੁ ਅਪਿਆਉ ॥ kot kotee mayree aarjaa pavan pee-an api-aa-o. O’ God, if I could live for millions and millions of years, and if the air was my food and drink, ਜੇ ਮੇਰੀ ਉਮਰ ਕ੍ਰੋੜਾਂ ਹੀ ਸਾਲ ਹੋ ਜਾਏ, ਜੇ ਹਵਾ ਮੇਰਾ ਖਾਣਾ-ਪੀਣਾ ਹੋਵੇ (ਜੇ ਮੈਂ ਹਵਾ ਦੇ ਆਸਰੇ ਹੀ ਜੀਊ ਸਕਾਂ),
ਚੰਦੁ ਸੂਰਜੁ ਦੁਇ ਗੁਫੈ ਨ ਦੇਖਾ ਸੁਪਨੈ ਸਉਣ ਨ ਥਾਉ ॥ chand sooraj du-ay gufai na daykhaa supnai sa-un na thaa-o. and if I lived in a cave and never saw either the sun or the moon, and if I never slept, even in dreams. ਜੇ (ਕਿਸੇ) ਗੁਫਾ ਵਿਚ (ਬੈਠਾ ਰਹਿ ਕੇ) ਚੰਦ ਅਤੇ ਸੂਰਜ ਦੋਹਾਂ ਨੂੰ ਕਦੇ ਨਾ ਵੇਖਾਂ (ਭਾਵ, ਕਿ ਦਿਨ-ਰਾਤ ਮੈਂ ਗੁਫਾ ਵਿਚ ਬੈਠ ਕੇ ਸਮਾਧੀ ਲਾਈ ਰੱਖਾਂ), ਜੇ ਸੁਫਨੇ ਵਿਚ ਭੀ ਸੌਣ ਦੀ ਥਾਂ ਨ ਮਿਲੇ (ਜੇ ਕਦੇ ਭੀ ਨਾਹ ਸੌਂ ਸਕਾਂ)
ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੧॥ bhee tayree keemat naa pavai ha-o kayvad aakhaa naa-o. ||1|| Even after doing all this, I will not be capable to describe Your worth. How can I say how great You are? ਇਤਨੀਆਂ ਲੰਮੀਆਂ ਸਮਾਧੀਆਂ ਲਾ ਕੇ ਭੀ ਮੈਥੋਂ ਤੇਰਾ ਮੁੱਲ ਨਹੀਂ ਪੈ ਸਕਦਾ, ਮੈਂ ਤੇਰੀ ਕਿਤਨੀ ਕੁ ਵਡਿਆਈ ਦੱਸਾਂ?
ਸਾਚਾ ਨਿਰੰਕਾਰੁ ਨਿਜ ਥਾਇ ॥ saachaa nirankaar nij thaa-ay. The ever existing, formless God, is manifest within Himself. ਸਦਾ ਕਾਇਮ ਰਹਿਣ ਵਾਲਾ ਨਿਰ-ਆਕਾਰ ਪਰਮਾਤਮਾ ਆਪਣੇ ਆਪ ਵਿਚ ਟਿਕਿਆ ਹੋਇਆ ਹੈ l
ਸੁਣਿ ਸੁਣਿ ਆਖਣੁ ਆਖਣਾ ਜੇ ਭਾਵੈ ਕਰੇ ਤਮਾਇ ॥੧॥ ਰਹਾਉ ॥ sun sun aakhan aakh-naa jay bhaavai karay tamaa-ay. ||1|| rahaa-o. It is by listening to others that we describe His greatness. As and when it pleases Him, He instills in us the craving (to know Him and sing His praises). ਅਸੀਂ ਜੀਵ ਇਕ ਦੂਜੇ ਤੋਂ ਸੁਣ ਸੁਣ ਕੇ ਹੀ (ਉਸ ਦੀ ਬਜ਼ੁਰਗੀ ਦਾ) ਬਿਆਨ ਕਰ ਦੇਂਦੇ ਹਾਂ। ਜੇ ਪ੍ਰਭੂ ਨੂੰ ਚੰਗਾ ਲੱਗੇ ਤਾਂ ਜੀਵ ਦੇ ਅੰਦਰ ਆਪਣੀ ਸਿਫ਼ਤ-ਸਾਲਾਹ ਦੀ ਤਾਂਘ ਪੈਦਾ ਕਰ ਦੇਂਦਾ ਹੈ ॥
ਕੁਸਾ ਕਟੀਆ ਵਾਰ ਵਾਰ ਪੀਸਣਿ ਪੀਸਾ ਪਾਇ ॥ kusaa katee-aa vaar vaar peesan peesaa paa-ay. O’ God, If I was slashed and cut into pieces, over and over again, and put into the mill and ground into flour, ਹੇ ਪ੍ਰਭੂ!, ਜੇ ਆਪਣੇ ਸਰੀਰ ਨੂੰ ਮੈਂ ਕੁਹ ਸੁੱਟਾਂ, ਮੁੜ ਮੁੜ ਰਤਾ ਰਤਾ ਕਟਾ ਦਿਆਂ, ਚੱਕੀ ਵਿਚ ਪਾ ਕੇ ਪੀਹ ਦਿਆਂ,
ਅਗੀ ਸੇਤੀ ਜਾਲੀਆ ਭਸਮ ਸੇਤੀ ਰਲਿ ਜਾਉ ॥ agee saytee jaalee-aa bhasam saytee ral jaa-o. burnt by fire and mixed with ashes. ਅੱਗ ਨਾਲ ਸਾੜ ਸੁੱਟਾਂ, ਤੇ (ਆਪਣੇ ਆਪ ਨੂੰ) ਸੁਆਹ ਨਾਲ ਰਲਾ ਦਿਆਂ।
ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੨॥ bhee tayree keemat naa pavai ha-o kayvad aakhaa naa-o. ||2|| Even after all this, I will not be capable to describe Your worth. How can I say how great You are? (ਇਤਨੇ ਤਪ ਸਾਧ ਕੇ ਭੀ,ਮੈਥੋਂ ਤੇਰਾ ਮੁੱਲ ਨਹੀਂ ਪੈ ਸਕਦਾ, ਮੈਂ ਤੇਰੀ ਕਿਤਨੀ ਕੁ ਵਡਿਆਈ ਦੱਸਾਂ?
ਪੰਖੀ ਹੋਇ ਕੈ ਜੇ ਭਵਾ ਸੈ ਅਸਮਾਨੀ ਜਾਉ ॥ pankhee ho-ay kai jay bhavaa sai asmaanee jaa-o. O’ God, if I were a bird, soaring and flying through hundreds of skies, ਜੇ ਮੈਂ ਪੰਛੀ ਬਣ ਕੇ ਉੱਡ ਸਕਾਂ ਤੇ ਸੈਂਕੜੇ ਅਸਮਾਨਾਂ ਤਕ ਪਹੁੰਚ ਸਕਾਂ।
ਨਦਰੀ ਕਿਸੈ ਨ ਆਵਊ ਨਾ ਕਿਛੁ ਪੀਆ ਨ ਖਾਉ ॥ nadree kisai na aav-oo naa kichh pee-aa na khaa-o. (And flying so high) if I were invisible, neither eating nor drinking anything. ਜੇ (ਉੱਡ ਕੇ ਇਤਨਾ ਉੱਚਾ ਚਲਾ ਜਾਵਾਂ ਕਿ) ਮੈਂ ਕਿਸੇ ਨੂੰ ਦਿੱਸ ਨਾ ਸਕਾਂ, ਖਾਵਾਂ ਪੀਵਾਂ ਭੀ ਕੁਝ ਨਾ।
ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੩॥ bhee tayree keemat naa pavai ha-o kayvad aakhaa naa-o. ||3|| Even then I could not estimate Your worth. How can I say how great You are? (ਹੇ ਪ੍ਰਭੂ!) ਇਤਨੀ ਪਹੁੰਚ ਰੱਖਦਾ ਹੋਇਆ ਭੀ ਮੈਂ ਤੇਰਾ ਮੁੱਲ ਨਹੀਂ ਪੈ ਸਕਦਾ, ਮੈਂ ਤੇਰੀ ਵਡਿਆਈ ਦੱਸਣ ਜੋਗਾ ਨਹੀਂ ਹਾਂ


© 2017 SGGS ONLINE
error: Content is protected !!
Scroll to Top