Guru Granth Sahib Translation Project

Guru granth sahib page-1402

Page 1402

ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੨॥ satgur gur sayv alakh gat jaa kee saree raamdaas taaran tarnaN. ||2|| So serve that revered true Guru Ramdas whose spiritual state is indescribable and who is like a ship to ferry us across the world-ocean of vices. ||2|| ਸ੍ਰੀ ਗੁਰੂ (ਰਾਮਦਾਸ ਜੀ) ਦੀ ਸੇਵਾ ਕਰੋ (ਸਰਨ ਪਵੋ) ਜਿਸ ਦੀ ਆਤਮਕ ਅਵਸਥਾ ਬਿਆਨ ਤੋਂ ਬਾਹਰ ਹੈ, ਤੇ ਜੋ ਤਾਰਣ ਲਈ ਜਹਾਜ਼ ਹੈ ॥੨॥
ਸੰਸਾਰੁ ਅਗਮ ਸਾਗਰੁ ਤੁਲਹਾ ਹਰਿ ਨਾਮੁ ਗੁਰੂ ਮੁਖਿ ਪਾਯਾ ॥ sansaar agam saagar tulhaa har naam guroo mukh paa-yaa. The world is like an unfathomable ocean of vices and God’s Name is like a raft to swim across this ocean; the one who has received this raft from the Guru, ਸੰਸਾਰ ਅਥਾਹ ਸਮੁੰਦਰ ਹੈ, ਤੇ ਹਰੀ ਦਾ ਨਾਮ ਇਸ ਵਿਚੋਂ ਤਾਰਨ ਲਈ ਤੁਲਹਾ ਹੈ; ਜਿਸ ਨੇ ਗੁਰੂ ਦੀ ਰਾਹੀਂ ਇਹ ਤੁਲਹਾ ਪ੍ਰਾਪਤ ਕਰ ਲਿਆ ਹੈ,
ਜਗਿ ਜਨਮ ਮਰਣੁ ਭਗਾ ਇਹ ਆਈ ਹੀਐ ਪਰਤੀਤਿ ॥ jag janam maran bhagaa ih aa-ee hee-ai parteet. and who has faith in his heart about it, his cycle of birth and death ends in this world. ਤੇ ਜਿਸ ਨੂੰ ਹਿਰਦੇ ਵਿਚ ਇਹ ਯਕੀਨ ਬੱਝ ਗਿਆ ਹੈ, ਉਸ ਦਾ ਜਗਤ ਵਿਚ ਜਨਮ ਮਰਨ ਮੁੱਕ ਜਾਂਦਾ ਹੈ।
ਪਰਤੀਤਿ ਹੀਐ ਆਈ ਜਿਨ ਜਨ ਕੈ ਤਿਨ੍ਹ੍ਹ ਕਉ ਪਦਵੀ ਉਚ ਭਈ ॥ parteet hee-ai aa-ee jin jan kai tinH ka-o padvee uch bha-ee. Those people whose heart has faith about it, have been given a high status; ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਯਕੀਨ ਬੱਝ ਗਿਆ ਹੈ, ਉਹਨਾਂ ਨੂੰ ਉੱਚੀ ਪਦਵੀ ਮਿਲੀ ਹੈ;
ਤਜਿ ਮਾਇਆ ਮੋਹੁ ਲੋਭੁ ਅਰੁ ਲਾਲਚੁ ਕਾਮ ਕ੍ਰੋਧ ਕੀ ਬ੍ਰਿਥਾ ਗਈ ॥ taj maa-i-aa moh lobh ar laalach kaam kroDh kee baritha ga-ee. they have forsaken the love for worldly attachment, greed and avarice, and their pain of lust and anger has vanished. ਉਹਨਾਂ ਨੇ ਮਾਇਆ ਦਾ ਮੋਹ, ਲੋਭ ਅਤੇ ਲਾਲਚ ਤਿਆਗਦਿੱਤੇ ਅਤੇ ਉਹਨਾਂ ਦੀ ਕਾਮ ਕ੍ਰੋਧ ਦੀ ਪੀੜ ਦੂਰ ਹੋ ਗਈ ਹੈ।
ਅਵਲੋਕ੍ਯ੍ਯਾ ਬ੍ਰਹਮੁ ਭਰਮੁ ਸਭੁ ਛੁਟਕ੍ਯ੍ਯਾ ਦਿਬ੍ ਦ੍ਰਿਸ੍ਟਿ ਕਾਰਣ ਕਰਣੰ ॥ avlok-yaa barahm bharam sabh chhut-yaa dib-y darisat kaaran karnaN. One who has seen Guru Ramdas, the embodiment of the creator God with divine insight, all his doubt has been dispelled. ਜਿਸ ਮਨੁੱਖ ਨੇ ਸ੍ਰਿਸ਼ਟੀ ਦੇ ਮੂਲ, ਦਿੱਬ ਦ੍ਰਿਸ਼ਟੀ ਵਾਲੇ ਹਰੀ-(ਰੂਪ ਗੁਰੂ ਰਾਮਦਾਸ ਜੀ) ਨੂੰ ਡਿੱਠਾ ਹੈ, ਉਸ ਦਾ ਸਾਰਾ ਭਰਮ ਮਿਟ ਗਿਆ ਹੈ।
ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੩॥ satgur gur sayv alakh gat jaa kee saree raamdaas taaran tarnaN. ||3|| Therefore, serve Guru Ramdas, the true Guru, whose spiritual state is beyond description and who is like a ship to cross over the world-ocean of vices. ||3|| (ਤਾਂ ਤੇ) ਗੁਰੂ ਰਾਮਦਾਸ ਜੀ ਦੀ ਸੇਵਾ ਕਰੋ, ਜਿਸ ਦੀ ਆਤਮਕ ਅਵਸਥਾ ਬਿਆਨ ਤੋਂ ਪਰੇ ਹੈ, ਤੇ ਜੋ ਤਾਰਨ ਲਈ ਜਹਾਜ਼ ਹੈ ॥੩॥
ਪਰਤਾਪੁ ਸਦਾ ਗੁਰ ਕਾ ਘਟਿ ਘਟਿ ਪਰਗਾਸੁ ਭਯਾ ਜਸੁ ਜਨ ਕੈ ॥ partaap sadaa gur kaa ghat ghat pargaas bha-yaa jas jan kai. The glory of the true Guru is always in the heart of everyone, and that splendor is manifest in his devotees. ਸਤਿਗੁਰੂ ਦਾ ਪ੍ਰਤਾਪ ਸਦਾ ਹਰੇਕ ਘਟ ਵਿਚ, ਤੇ ਸਤਿਗੁਰੂ ਦਾ ਜਸ ਦਾਸਾਂ ਦੇ ਹਿਰਦੇ ਵਿਚ ਪਰਗਟ ਹੋ ਰਿਹਾ ਹੈ।
ਇਕਿ ਪੜਹਿ ਸੁਣਹਿ ਗਾਵਹਿ ਪਰਭਾਤਿਹਿ ਕਰਹਿ ਇਸ੍ਨਾਨੁ ॥ ik parheh suneh gaavahi parbhaatihi karahi isnaan. Many people read, listen and sing the Guru’s word of God’s praises as if they are taking their early morning cleansing bath in the Guru’s divine word. ਕਈ ਮਨੁੱਖ (ਗੁਰੂ ਦਾ ਜਸ) ਪੜ੍ਹਦੇ ਹਨ, ਸੁਣਦੇ ਹਨ ਤੇ ਗਾਉਂਦੇ ਹਨ ਤੇ (ਉਸ ‘ਜਸ’-ਰੂਪ ਜਲ ਵਿਚ) ਅੰਮ੍ਰਿਤ ਵੇਲੇ ਇਸ਼ਨਾਨ ਕਰਦੇ ਹਨ।
ਇਸ੍ਨਾਨੁ ਕਰਹਿ ਪਰਭਾਤਿ ਸੁਧ ਮਨਿ ਗੁਰ ਪੂਜਾ ਬਿਧਿ ਸਹਿਤ ਕਰੰ ॥ isnaan karahi parbhaat suDh man gur poojaa biDh sahit karaN. Yes, many people bathe (purify their mind with Divine words) early in the morning, and with a pure mind they worship the Guru in an appropriate way, (ਕਈ ਮਨੁੱਖ ਗੁਰੂ ਦੇ ਜਸ-ਰੂਪ ਜਲ ਵਿਚ) ਅੰਮ੍ਰਿਤ ਵੇਲੇ ਚੁੱਭੀ ਲਾਂਦੇ ਹਨ, ਤੇ ਸੁੱਧ ਹਿਰਦੇ ਨਾਲ ਮਰਿਆਦਾ ਅਨੁਸਾਰ ਗੁਰੂ ਦੀ ਪੂਜਾ ਕਰਦੇ ਹਨ,
ਕੰਚਨੁ ਤਨੁ ਹੋਇ ਪਰਸਿ ਪਾਰਸ ਕਉ ਜੋਤਿ ਸਰੂਪੀ ਧ੍ਯ੍ਯਾਨੁ ਧਰੰ ॥ kanchan tan ho-ay paras paaras ka-o jot saroopee Dhayaan DharaN. their minds become pure as if their bodies have become pure like gold by the touch of the mythical philosopher’s stone, and then they focus their minds on the teachings of the Guru, the embodiment of Divine Light. ਪਾਰਸ-ਗੁਰੂ ਨੂੰ ਛੁਹ ਕੇ ਉਹਨਾਂ ਦਾ ਸਰੀਰ ਕੰਚਨ (ਵਤ ਸੁੱਧ) ਹੋ ਜਾਂਦਾ ਹੈ, ਅਤੇ ਉਹ ਜੋਤਿ-ਰੂਪ ਗੁਰੂ ਦਾ ਧਿਆਨ ਧਰਦੇ ਹਨ।
ਜਗਜੀਵਨੁ ਜਗੰਨਾਥੁ ਜਲ ਥਲ ਮਹਿ ਰਹਿਆ ਪੂਰਿ ਬਹੁ ਬਿਧਿ ਬਰਨੰ ॥ jagjeevan jagannaath jal thal meh rahi-aa poor baho biDh baranaN. That Guru who is the embodiment of God, the Master and life of the universe, and who pervades the waters and the lands in myriads of ways, ਜੋ (ਗੁਰੂ) ਉਸ ‘ਜਗਤ ਦੇ ਜੀਵਨ’ ਤੇ ‘ਜਗਤ ਦੇ ਨਾਥ’ ਹਰੀ ਦਾ ਰੂਪ ਹੈ ਜੋ (ਹਰੀ) ਕਈ ਰੰਗਾਂ ਵਿਚ ਜਲਾਂ ਥਲਾਂ ਵਿਚ ਵਿਆਪਕ ਹੈ,
ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੪॥ satgur gur sayv alakh gat jaa kee saree raamdaas taaran tarnaN. ||4|| serve that true Guru, Guru Ramdas, whose spiritual state is incomprehensible and who is like a ship to swim across this worldly ocean of vices. ||4|| (ਉਸ) ਸਤਿਗੁਰੂ ਰਾਮਦਾਸ ਜੀ ਦੀ ਸੇਵਾ ਕਰੋ, (ਸਰਨ ਪਵੋ) ਜਿਸ ਦੀ ਆਤਮਕ ਅਵਸਥਾ ਕਥਨ ਤੋਂ ਪਰੇ ਹੈ, ਤੇ ਜੋ ਤਾਰਨ ਲਈ ਜਹਾਜ਼ ਹੈ ॥੪॥
ਜਿਨਹੁ ਬਾਤ ਨਿਸ੍ਚਲ ਧ੍ਰੂਅ ਜਾਨੀ ਤੇਈ ਜੀਵ ਕਾਲ ਤੇ ਬਚਾ ॥ jinahu baat nischal Dharoo-a jaanee tay-ee jeev kaal tay bachaa. Those who have firmly believed in the Guru’s word are saved from the fear of death like devotee Dhru. ਜਿਨ੍ਹਾਂ (ਮਨੁੱਖਾਂ ਨੇ) ਗੁਰੂ ਦੇ ਬਚਨ ਧ੍ਰੂ ਭਗਤ ਵਾਂਗ ਦ੍ਰਿੜ੍ਹ ਕਰਕੇ ਮੰਨੇ ਹਨ, ਉਹ ਮਨੁੱਖ ਕਾਲ (ਦੇ ਭੈ) ਤੋਂ ਬਚ ਗਏ ਹਨ।
ਤਿਨ੍ਹ੍ਹ ਤਰਿਓ ਸਮੁਦ੍ਰੁ ਰੁਦ੍ਰੁ ਖਿਨ ਇਕ ਮਹਿ ਜਲਹਰ ਬਿੰਬ ਜੁਗਤਿ ਜਗੁ ਰਚਾ ॥ tinH tari-o samudar rudar khin ik meh jalhar bimb jugat jag rachaa. They deem the created world like the (short-lived) shadow of clouds and have crossed over the dreadful world-ocean of vices in an instant. ਭਿਆਨਕ ਸੰਸਾਰ-ਸਮੁੰਦਰ ਉਹਨਾਂ ਨੇ ਇਕ ਪਲ ਵਿਚ ਤਰ ਲਿਆ ਹੈ, ਜਗਤ ਨੂੰ ਉਹ ਬੱਦਲਾਂ ਦੀ ਛਾਂ ਵਾਂਗ ਰਚਿਆ ਹੋਇਆ (ਸਮਝਦੇ ਹਨ)।
ਕੁੰਡਲਨੀ ਸੁਰਝੀ ਸਤਸੰਗਤਿ ਪਰਮਾਨੰਦ ਗੁਰੂ ਮੁਖਿ ਮਚਾ ॥ kundlanee surjhee satsangat parmaanand guroo mukh machaa. The Kundalini, (the entanglement of their mind with worldly problems) is disentangled in the holy Congregation; then they enjoy supreme bliss and their glory shines through the Guru’s grace. ਉਹਨਾਂ ਦੇ ਮਨ ਦੇ ਵੱਟ ਸਤ-ਸੰਗ ਵਿਚ ਖੁਲ੍ਹਦੇ ਹਨ, ਉਹ ਪਰਮਾਨੰਦ ਮਾਣਦੇ ਹਨ ਤੇ ਗੁਰੂ ਦੀ ਬਰਕਤਿ ਨਾਲ ਉਹਨਾਂ ਦਾ ਜਸ ਪਰਗਟਦਾ ਹੈ।
ਸਿਰੀ ਗੁਰੂ ਸਾਹਿਬੁ ਸਭ ਊਪਰਿ ਮਨ ਬਚ ਕ੍ਰੰਮ ਸੇਵੀਐ ਸਚਾ ॥੫॥ siree guroo saahib sabh oopar man bach krem sayvee-ai sachaa. ||5|| The venerable Guru is higher than all; therefore we should serve the true Guruwith our mind, words and deeds. ||5|| (ਤਾਂ ਤੇ ਇਹੋ ਜਿਹੇ) ਸੱਚੇ ਗੁਰੂ ਨੂੰ ਮਨ ਬਚਨ ਤੇ ਕਰਮਾਂ ਦੁਆਰਾ ਪੂਜਣਾ ਚਾਹੀਦਾ ਹੈ; ਇਹ ਸਤਿਗੁਰੂ ਸਭ ਤੋਂ ਉੱਚਾ ਹੈ ॥੫॥
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥ vaahiguroo vaahiguroo vaahiguroo vaahi jee-o. O’ revered Guru, you are wonderful, astonishing and amazing. ਹੇ ਗੁਰੂ! ਤੂੰ ਅਚਰਜ ਹੈਂ।
ਕਵਲ ਨੈਨ ਮਧੁਰ ਬੈਨ ਕੋਟਿ ਸੈਨ ਸੰਗ ਸੋਭ ਕਹਤ ਮਾ ਜਸੋਦ ਜਿਸਹਿ ਦਹੀ ਭਾਤੁ ਖਾਹਿ ਜੀਉ ॥ kaval nain maDhur bain kot sain sang sobh kahat maa jasod jisahi dahee bhaat khaahi jee-o. O’ Guru, for me you are the one who had lotus-eyes, sweet speech, exalted and embellished with millions of companions; you are the one (lord Krishna) whom mother Jasodha used to lovingly call and ask to eat rice and yogurt. ਹੇ ਗੁਰੂ! ਮੇਰੇ ਵਾਸਤੇ ਤਾਂ ਤੂੰ ਹੀ ਹੈਂ ਜਿਸ ਦੇਕਮਲ ਵਰਗੇ ਨੇਤ੍ਰਸਨ, ਮਿੱਠੇ ਬਚਨ ਸਨਅਤੇ ਕ੍ਰੋੜਾ ਹੀ ਫੋਜਾ ਨਾਲ ਸ਼ਸ਼ੋਭਤ ਹੋਇਆ ਹੋਇਆ ਸੈਂਅਤੇ ਜਿਸ ਨੂੰ) ਮਾਂ ਜਸੋਧਾ ਆਖਦੀ ਸੀ-‘ਹੇ ਲਾਲ (ਆ), ਦਹੀਂ ਚਾਉਲ ਖਾ।’
ਦੇਖਿ ਰੂਪੁ ਅਤਿ ਅਨੂਪੁ ਮੋਹ ਮਹਾ ਮਗ ਭਈ ਕਿੰਕਨੀ ਸਬਦ ਝਨਤਕਾਰ ਖੇਲੁ ਪਾਹਿ ਜੀਉ ॥ daykh roop at anoop moh mahaa mag bha-ee kinknee sabad jhanatkaar khayl paahi jee-o. your mother used to be elated in love with you upon seeing your extremely beauteous form and hearing the tinkling sound of your lion-chain (bells tied around the waist) when you were at play. ਜਦੋਂ ਤੂੰ ਖੇਡ ਮਚਾਉਂਦਾ ਸੈਂ, ਤੇਰੀ ਤੜਾਗੀ ਦੀ ਛਣਕਾਰ ਦੀ ਅਵਾਜ਼ ਪੈਂਦੀ ਸੀ, ਤੇਰੇ ਅੱਤ ਸੋਹਣੇ ਮੁਖੜੇ ਨੂੰ ਵੇਖ ਕੇ (ਮਾਂ ਜਸੋਧਾ) ਤੇਰੇ ਪਿਆਰ ਵਿਚ ਮਗਨ ਹੋ ਜਾਂਦੀ ਸੀ।
ਕਾਲ ਕਲਮ ਹੁਕਮੁ ਹਾਥਿ ਕਹਹੁ ਕਉਨੁ ਮੇਟਿ ਸਕੈ ਈਸੁ ਬੰਮ੍ਯ੍ਯੁ ਗ੍ਯ੍ਯਾਨੁ ਧ੍ਯ੍ਯਾਨੁ ਧਰਤ ਹੀਐ ਚਾਹਿ ਜੀਉ ॥ kaal kalam hukam haath kahhu ka-un mayt sakai ees bamm-yu ga-yaan Dhayaan Dharat hee-ai chaahi jee-o. O’ Guru, you hold the pen and command of death in your hand, tell me who can erase your writ? Even gods like Shiva and Brahma wish to enshrine your spiritualwisdom and your meditation in their hearts. ਹੇ ਗੁਰੂ! ਕਾਲ ਦੀ ਕਲਮ ਤੇ ਹੁਕਮ ਤੇਰੇ ਹੱਥ ਵਿਚ ਹਨ। ਦੱਸੋ, ਕਉਣ ਤੇਰੇ ਹੁਕਮ ਨੂੰ ਮਿਟਾ ਸਕਦਾ ਹੈ? ਸ਼ਿਵ ਤੇ ਬ੍ਰਹਮਾ ਤੇਰੇਬਖ਼ਸ਼ੇ ਹੋਏਗਿਆਨ ਤੇ ਧਿਆਨ ਨੂੰ ਆਪਣੇ ਹਿਰਦੇ ਵਿਚ ਧਾਰਨ ਕਰਨਾ ਚਾਹੁੰਦੇ ਹਨ।
ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥੧॥੬॥ sat saach saree nivaas aad purakh sadaa tuhee vaahiguroo vaahiguroo vaahiguroo vaahi jee-o. ||1||6|| O’ Guru, you are the embodiment of God, you are eternal, you are the abode of Lakshami (goddess of wealth), and you are the Primal Being: O Guru, you are wonderful, astonishing and amazing. ||1||6|| ਹੇ ਗੁਰੂ! ਤੂੰ ਅਚਰਜ ਹੈਂ, ਤੂੰ ਸਤਿ-ਸਰੂਪ ਹੈਂ, ਤੂੰ ਅਟੱਲ ਹੈਂ, ਤੂੰ ਹੀ ਲੱਛਮੀ ਟਿਕਾਣਾ ਹੈਂ, ਤੂੰ ਹੀ ਆਦਿ ਪੁਰਖੁ ਹੈਂ ਤੇ ਸਦਾ-ਥਿਰ ਹੈਂ ॥੧॥੬॥
ਰਾਮ ਨਾਮ ਪਰਮ ਧਾਮ ਸੁਧ ਬੁਧ ਨਿਰੀਕਾਰ ਬੇਸੁਮਾਰ ਸਰਬਰ ਕਉ ਕਾਹਿ ਜੀਉ ॥ raam naam param Dhaam suDh buDh nireekaar baysumaar sarbar ka-o kaahi jee-o. O’ Guru, your name is Ram (all pervading God), sublime is your abode, pure is your intellect, you are infinite and formless; who can compare to You? ਹੇ ਸਤਿਗੁਰੂ! ਤੇਰਾ ਹੀ ਨਾਮ ‘ਰਾਮ’ ਹੈ, ਤੇ ਟਿਕਾਣਾ ਉੱਚਾ ਹੈ। ਤੂੰ ਸੁੱਧ ਗਿਆਨ ਵਾਲਾ ਹੈਂ, ਆਕਾਰ-ਰਹਿਤ ਹੈਂ, ਬੇਅੰਤ ਹੈਂ। ਤੇਰੇ ਬਰਾਬਰ ਦਾ ਕੌਣ ਹੈ?
ਸੁਥਰ ਚਿਤ ਭਗਤ ਹਿਤ ਭੇਖੁ ਧਰਿਓ ਹਰਨਾਖਸੁ ਹਰਿਓ ਨਖ ਬਿਦਾਰਿ ਜੀਉ ॥ suthar chit bhagat hit bhaykh Dhari-o harnaakhas hari-o nakh bidaar jee-o. For the sake of the pure-hearted devotee Prahlaad, you assumed the form of a man-lion and tore apart the demon-king Harnakash with your claws. ਤੂੰ ਹੀ ਹੈਂ ਜਿਸ ਨੇ) ਭਗਤ (ਪ੍ਰਹਲਾਦ) ਦੀ ਖ਼ਾਤਰ (ਨਰਸਿੰਘ ਦਾ) ਰੂਪ ਧਾਰਿਆ ਸੀ, ਤੇ ਹਰਣਾਖਸ਼ ਨੂੰ ਨਹੁੰਆਂ ਨਾਲ ਚੀਰ ਕੇ ਮਾਰਿਆ ਸੀ।
ਸੰਖ ਚਕ੍ਰ ਗਦਾ ਪਦਮ ਆਪਿ ਆਪੁ ਕੀਓ ਛਦਮ ਅਪਰੰਪਰ ਪਾਰਬ੍ਰਹਮ ਲਖੈ ਕਉਨੁ ਤਾਹਿ ਜੀਉ ॥ sankh chakar gadaa padam aap aap kee-o chhadam aprampar paarbarahm lakhai ka-un taahi jee-o. O’ Guru, you are the one who holds a conch, the iron disc, the club, and you are the one who turned himself into a pigmy to deceive king Ball; you are the embodiment of the limitless supreme God, and who can fully understand you? ਹੇ ਸਤਿਗੁਰੂ! (ਮੇਰੇ ਵਾਸਤੇ ਤਾਂ ਤੂੰ ਹੀ ਉਹ ਹੈਂ ਜਿਸ ਦੇ) ਸੰਖ, ਚਕ੍ਰ, ਗਦਾ ਤੇ ਪਦਮ (ਚਿੰਨ੍ਹ ਹਨ); (ਮੇਰੇ ਵਾਸਤੇ ਤਾਂ ਤੂੰ ਹੀ ਉਹ ਹੈਂ ਜਿਸ ਨੇ) ਆਪ ਆਪਣੇ ਆਪ ਨੂੰ (ਬਾਵਨ-ਰੂਪ) ਛਲ ਬਣਾਇਆ ਸੀ। ਤੂੰ ਬੇਅੰਤ ਪਾਰਬ੍ਰਹਮ (ਦਾ ਰੂਪ) ਹੈਂ, ਤੇਰੇ ਉਸ ਰੂਪ ਨੂੰ ਕੌਣ ਪਛਾਣ ਸਕਦਾ ਹੈ?
ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥੨॥੭॥ sat saach saree nivaas aad purakh sadaa tuhee vaahiguroo vaahiguroo vaahiguroo vaahi jee-o. ||2||7|| O’ Guru, you are the embodiment of God, you are eternal, you are the abode of Lakshami (goddess of wealth), and you are the Primal Being: O Guru, you are wonderful, astonishing and amazing. ||2||7|| ਹੇ ਗੁਰੂ! ਤੂੰ ਅਚਰਜ ਹੈਂ, ਤੂੰ ਸਤਿ-ਸਰੂਪ ਹੈਂ, ਤੂੰ ਅਟੱਲ ਹੈਂ, ਤੂੰ ਹੀ ਲੱਛਮੀ ਟਿਕਾਣਾ ਹੈਂ, ਤੂੰ ਹੀ ਆਦਿ ਪੁਰਖੁ ਹੈਂ ਤੇ ਸਦਾ-ਥਿਰ ਹੈਂ ॥੨॥੭॥
ਪੀਤ ਬਸਨ ਕੁੰਦ ਦਸਨ ਪ੍ਰਿਆ ਸਹਿਤ ਕੰਠ ਮਾਲ ਮੁਕਟੁ ਸੀਸਿ ਮੋਰ ਪੰਖ ਚਾਹਿ ਜੀਉ ॥ peet basan kund dasan pari-aa sahit kanth maal mukat sees mor pankh chaahi jee-o. O’ Guru, you are the yellow robed god Krishna whose teeth sparkle like jasmine flowers and who is always in the company of his beloved (Radha), who wears a rosary on his neck and embellishes his head with the crown of peacock feathers. ਹੇ ਸਤਿਗੁਰੂ! (ਮੇਰੇ ਵਾਸਤੇ ਤਾਂ) ਪੀਲੇ ਬਸਤ੍ਰਾਂ ਵਾਲਾ (ਕ੍ਰਿਸ਼ਨ) ਤੂੰ ਹੀ ਹੈਂ, (ਜਿਸ ਦੇ) ਕੁੰਦ ਵਰਗੇ ਚਿੱਟੇ ਦੰਦ ਹਨ, (ਜੋ) ਆਪਣੀ ਪਿਆਰੀ (ਰਾਧਕਾ) ਦੇ ਨਾਲ ਹੈ; (ਜਿਸ ਦੇ) ਗਲ ਵਿਚ ਮਾਲਾ ਹੈ, ਮੋਰ ਦੇ ਖੰਭਾਂ ਦਾ ਮੁਕਟੁ (ਜਿਸ ਨੇ) ਆਪਣੇ ਮਸਤਕ ਉਤੇ ਚਾਹ ਨਾਲ (ਪਹਿਨਿਆ ਹੈ)।


© 2017 SGGS ONLINE
error: Content is protected !!
Scroll to Top