Guru Granth Sahib Translation Project

Guru granth sahib page-1412

Page 1412

ਸਭਨੀ ਘਟੀ ਸਹੁ ਵਸੈ ਸਹ ਬਿਨੁ ਘਟੁ ਨ ਕੋਇ ॥ sabhnee ghatee saho vasai sah bin ghat na ko-ay. God resides in all hearts; there is no such heart where He does not reside. ਖਸਮ-ਪ੍ਰਭੂ ਸਾਰੇ ਹੀ ਸਰੀਰਾਂ ਵਿਚ ਵੱਸਦਾ ਹੈ। ਕੋਈ ਭੀ ਸਰੀਰ ਐਸਾ ਨਹੀਂ ਹੈ ਜਿਸ ਵਿਚ ਖਸਮ-ਪ੍ਰਭੂ ਵੱਸਦਾ ਨਾਹ ਹੋਵੇ।
ਨਾਨਕ ਤੇ ਸੋਹਾਗਣੀ ਜਿਨ੍ਹ੍ਹਾ ਗੁਰਮੁਖਿ ਪਰਗਟੁ ਹੋਇ ॥੧੯॥ naanak tay sohaaganee jinHaa gurmukh pargat ho-ay. ||19|| O’ Nanak, truly fortunate are those people in whose heart God manifests by the Guru’s grace. ||19|| ਹੇ ਨਾਨਕ! ਉਹ ਜੀਵ ਭਾਗਾਂ ਵਾਲੇ ਹਨ ਜਿਨ੍ਹਾਂ ਦੇ ਅੰਦਰ (ਉਹ ਖਸਮ-ਪ੍ਰਭੂ) ਗੁਰੂ ਦੀ ਰਾਹੀਂ ਪਰਗਟ ਹੋ ਜਾਂਦਾ ਹੈ ॥੧੯॥
ਜਉ ਤਉ ਪ੍ਰੇਮ ਖੇਲਣ ਕਾ ਚਾਉ ॥ ja-o ta-o paraym khaylan kaa chaa-o. O’ my friend, if you have a desire to play the game of Divine love, ਹੇ ਭਾਈ, ਜੇ ਤੈਨੂੰ (ਪ੍ਰਭੂ-ਪ੍ਰੇਮ ਦੀ) ਖੇਡ ਖੇਡਣ ਦਾ ਸ਼ੌਕ ਹੈ,
ਸਿਰੁ ਧਰਿ ਤਲੀ ਗਲੀ ਮੇਰੀ ਆਉ ॥ sir Dhar talee galee mayree aa-o. then come to me after shedding your ego completely, ਤਾਂ (ਆਪਣਾ) ਸਿਰ ਤਲੀ ਉੱਤੇ ਰੱਖ ਕੇ ਮੇਰੀ ਗਲੀ ਵਿਚ ਆ (ਲੋਕ-ਲਾਜ ਛੱਡ ਕੇ ਹਉਮੈ ਦੂਰ ਕਰ ਕੇ ਆ)।
ਇਤੁ ਮਾਰਗਿ ਪੈਰੁ ਧਰੀਜੈ ॥ it maarag pair Dhareejai. One should step onto this path (of love for God) only, (ਪ੍ਰਭੂ-ਪ੍ਰੀਤ ਦੇ) ਇਸ ਰਸਤੇ ਉੱਤੇ (ਤਦੋਂ ਹੀ) ਪੈਰ ਧਰਨਾ ਚਾਇਦਾ ਹੈ ,
ਸਿਰੁ ਦੀਜੈ ਕਾਣਿ ਨ ਕੀਜੈ ॥੨੦॥ sir deejai kaan na keejai. ||20|| when one is ready for complete surrender without any hesitation. ||20|| (ਜਦੋਂ) ਸਿਰ ਭੇਟਾ ਕੀਤਾ ਜਾਏ, ਪਰ ਕੋਈ ਝਿਜਕ ਨਾਹ ਕੀਤੀ ਜਾਏ (ਜਦੋਂ ਬਿਨਾ ਕਿਸੇ ਝਿਜਕ ਦੇ ਲੋਕ-ਲਾਜ ਅਤੇ ਹਉਮੈ ਛੱਡੀ ਜਾਏ) ॥੨੦॥
ਨਾਲਿ ਕਿਰਾੜਾ ਦੋਸਤੀ ਕੂੜੈ ਕੂੜੀ ਪਾਇ ॥ naal kiraarhaa dostee koorhai koorhee paa-ay. Friendship with people in love for materialism only, is unreliable, because it is built on false foundations. ਮਾਇਆ ਦੇ ਪੁਜਾਰੀਆਂ ਨਾਲ ਦੋਸਤੀ ਝੂਠੀ ਹੈ ਕਿਉਂਕੇ ਕੂੜ ਦੇ ਕਾਰਨ ਇਸ ਦੋਸਤੀ ਦੀ ਬੁਨਿਆਦ ਵੀ ਕੂੜੀ ਹੁੰਦੀ ਹੈ l
ਮਰਣੁ ਨ ਜਾਪੈ ਮੂਲਿਆ ਆਵੈ ਕਿਤੈ ਥਾਇ ॥੨੧॥ maran na jaapai mooli-aa aavai kitai thaa-ay. ||21|| O’ Moolah, no one knows where one can be overtaken by death. ||21|| ਹੇ ਮੂਲਿਆ! ਮੋਤ ਦਾ ਕਿਸੇ ਨੂੰ ਪਤਾ ਨਹੀ ਕਿ ਇਹ ਕਿਸ ਥਾਂ ਤੇ ਆ ਘੇਰਦੀ ਹੈ ॥੨੧॥
ਗਿਆਨ ਹੀਣੰ ਅਗਿਆਨ ਪੂਜਾ ॥ gi-aan heenaN agi-aan poojaa. People bereft of knowledge about righteous life, always adore spiritual ignorance. ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਮਨੁੱਖ, ਆਤਮਕ ਜੀਵਨ ਵਲੋਂ ਬੇ-ਸਮਝੀ ਨੂੰ ਹੀ ਸਦਾ ਪਸੰਦ ਕਰਦੇ ਹਨ।
ਅੰਧ ਵਰਤਾਵਾ ਭਾਉ ਦੂਜਾ ॥੨੨॥ anDh vartaavaa bhaa-o doojaa. ||22|| Due to love for duality, their life conduct keeps them spiritually ignorant. ||22|| ਦਵੈਤ ਭਾਵ ਦੇ ਕਾਰਨ ਉਹਨਾਂ ਦਾ ਵਰਤਣ-ਵਿਹਾਰ (ਆਤਮਕ ਜੀਵਨ ਵਲੋਂ) ਅੰਨ੍ਹਾ (ਬਣਾਈ ਰੱਖਣ ਵਾਲਾ ਹੁੰਦਾ) ਹੈ ॥੨੨॥
ਗੁਰ ਬਿਨੁ ਗਿਆਨੁ ਧਰਮ ਬਿਨੁ ਧਿਆਨੁ ॥ gur bin gi-aan Dharam bin Dhi-aan. The spiritual wisdom is not attained without the Guru’s teachings, and one cannot lovingly remember God without faith in Him. ਗੁਰੂ (ਦੀ ਸਰਨ ਪੈਣ) ਤੋਂ ਬਿਨਾ ਪਰਮਾਤਮਾ ਨਾਲ ਡੂੰਘੀ ਸਾਂਝ ਨਹੀਂ ਬਣਦੀ। (ਇਸ ਡੂੰਘੀ ਸਾਂਝ ਨੂੰ ਮਨੁੱਖਾ ਜੀਵਨ ਦਾ ਜ਼ਰੂਰੀ) ਫ਼ਰਜ਼ ਬਣਾਣ ਤੋਂ ਬਿਨਾ (ਹਰਿ-ਨਾਮ ਸਿਮਰਨ ਦੀ) ਲਗਨ ਨਹੀਂ ਬਣਦੀ।
ਸਚ ਬਿਨੁ ਸਾਖੀ ਮੂਲੋ ਨ ਬਾਕੀ ॥੨੩॥ sach bin saakhee moolo na baakee. ||23|| Without remembering God and because of other efforts in life towards Maya, one loses even the wealth of spiritual life with which he was born. ||23|| ਸਦਾ-ਥਿਰ ਹਰਿ-ਨਾਮ ਸਿਮਰਨ ਤੋਂ ਬਿਨਾ (ਹੋਰ ਹੋਰ ਮਾਇਕ ਉੱਦਮਾਂ ਦੀ ਜੀਵਨ-) ਰਾਹਦਾਰੀ ਦੇ ਕਾਰਨ (ਆਤਮਕ ਜੀਵਨ ਦਾ ਉਹ) ਸਰਮਾਇਆ ਭੀ ਪੱਲੇ ਨਹੀਂ ਰਹਿ ਜਾਂਦਾ (ਜਿਸ ਨੇ ਮਨੁੱਖਾ ਜਨਮ ਲੈ ਕੇ ਦਿੱਤਾ ਸੀ) ॥੨੩॥
ਮਾਣੂ ਘਲੈ ਉਠੀ ਚਲੈ ॥ maanoo ghalai uthee chalai. God sends the mortal into this world to achieve the objective of spiritual life, but if he departs from here without achieving this objective, (ਪਰਮਾਤਮਾ) ਮਨੁੱਖ ਨੂੰ (ਜਗਤ ਵਿਚ ਕੋਈ ਆਤਮਕ ਲਾਭ ਖੱਟਣ ਲਈ) ਭੇਜਦਾ ਹੈ, (ਪਰ ਜੇ ਆਤਮਕ ਜੀਵਨ ਦੀ ਖੱਟੀ ਖੱਟਣ ਤੋਂ ਬਿਨਾ ਹੀ ਮਨੁੱਖ ਜਗਤ ਤੋਂ) ਉੱਠ ਕੇ ਤੁਰ ਪੈਂਦਾ ਹੈ,
ਸਾਦੁ ਨਾਹੀ ਇਵੇਹੀ ਗਲੈ ॥੨੪॥ saad naahee ivayhee galai. ||24|| then there is no spiritual joy in leading such a life. ||24|| (ਤਾਂ) ਇਹੋ ਜਿਹਾ ਜੀਵਨ ਜੀਊਣ ਵਿਚ ਮਨੁੱਖ ਨੂੰ ਕੋਈ) ਆਤਮਕ ਆਨੰਦ ਹਾਸਲ ਨਹੀਂ ਹੁੰਦਾ ॥੨੪॥
ਰਾਮੁ ਝੁਰੈ ਦਲ ਮੇਲਵੈ ਅੰਤਰਿ ਬਲੁ ਅਧਿਕਾਰ ॥ raam jhurai dal maylvai antar bal aDhikaar. Lord Rama gathers armies (to attack Raavan); he has the strength and authority to do that; but he is still agonized, ਰਾਵਣ ਨਾਲ ਲੜਾਈ ਕਰਨ ਵਾਸਤੇ) ਸ੍ਰੀ ਰਾਮਚੰਦ੍ਰ ਫ਼ੌਜਾਂ ਇਕੱਠੀਆਂ ਕਰਦਾ ਹੈ, (ਉਸ ਦੇ) ਅੰਦਰ (ਫ਼ੌਜਾਂ ਇਕੱਠੀਆਂ ਕਰਨ ਦੇ) ਅਧਿਕਾਰ ਦੀ ਤਾਕਤ ਭੀ ਹੈ, (ਫਿਰ ਭੀ ਸ੍ਰੀ) ਰਾਮਚੰਦ੍ਰ ਦੁਖੀ ਹੁੰਦਾ ਹੈ
ਬੰਤਰ ਕੀ ਸੈਨਾ ਸੇਵੀਐ ਮਨਿ ਤਨਿ ਜੁਝੁ ਅਪਾਰੁ ॥ bantar kee sainaa sayvee-ai man tan jujh apaar. even though the army of monkeys is at his service, their minds and bodies have infinite desire for war. ਹਾਲਾਂਕਿ ਵਾਨਰਾਂ ਦੀ ਉਸ ਫ਼ੌਜ ਦੀ ਰਾਹੀਂ ਉਸ ਦੀ ਸੇਵਾ ਭੀ ਹੋ ਰਹੀ ਹੈ ਜਿਸ ਸੈਨਾ ਦੇ ਮਨ ਵਿਚ ਤਨ ਵਿਚ ਜੁੱਧ ਕਰਨ ਦਾ ਬੇਅੰਤ ਚਾਉ ਹੈ,
ਸੀਤਾ ਲੈ ਗਇਆ ਦਹਸਿਰੋ ਲਛਮਣੁ ਮੂਓ ਸਰਾਪਿ ॥ seetaa lai ga-i-aa dehsiro lachhman moo-o saraap. It all happened when Ravana, the demon with ten heads, kidnapped his wife Sita, and his brother Laxman nearly died of a curse. ਜਦੋਂ ਸੀਤਾ (ਜੀ) ਨੂੰ ਰਾਵਣ ਲੈ ਗਿਆ ਸੀ, (ਤੇ, ਫਿਰ ਜਦੋਂ ਸ੍ਰੀ ਰਾਮਚੰਦ੍ਰ ਜੀ ਦਾ ਭਾਈ) ਲਛਮਨ ਸਰਾਪ ਨਾਲ ਮਰ ਗਿਆ ਸੀ, (ਤਦੋਂ ਰਾਮਚੰਦ੍ਰ ਦੁਖੀ ਹੋਇਆ।)
ਨਾਨਕ ਕਰਤਾ ਕਰਣਹਾਰੁ ਕਰਿ ਵੇਖੈ ਥਾਪਿ ਉਥਾਪਿ ॥੨੫॥ naanak kartaa karanhaar kar vaykhai thaap uthaap. ||25|| O’ Nanak, God, the creator is capable of doing everything; on His own He creates, destroys, and watches over all. ||25|| ਹੇ ਨਾਨਕ! ਕਰਤਾਰ ਸਭ ਕੁਝ ਕਰ ਸਕਣ ਦੀ ਸਮਰਥਾ ਵਾਲਾ ਹੈ (ਉਸ ਨੂੰ ਕਦੇ ਝੁਰਨ ਦੀ ਦੁਖੀ ਹੋਣ ਦੀ ਲੋੜ ਨਹੀਂ), ਉਹ ਤਾਂ ਪੈਦਾ ਕਰ ਕੇ ਨਾਸ ਕਰ ਕੇ (ਸਭ ਕੁਝ ਕਰ ਕੇ ਆਪ ਹੀ) ਵੇਖਦਾ ਹੈ ॥੨੫॥
ਮਨ ਮਹਿ ਝੂਰੈ ਰਾਮਚੰਦੁ ਸੀਤਾ ਲਛਮਣ ਜੋਗੁ ॥ man meh jhoorai raamchand seetaa lachhman jog. Ram Chandra agonized for the sake of his wife whom Ravana had kidnapped, and for his brother Laxman who had been seriously injured in the battlefield. ਸ੍ਰੀ ਰਾਮਚੰਦ੍ਰ (ਆਪਣੇ) ਮਨ ਵਿਚ ਸੀਤਾ (ਜੀ) ਦੀ ਖ਼ਾਤਰ ਦੁਖੀ ਹੋਇਆ (ਜਦੋਂ ਸੀਤਾ ਜੀ ਨੂੰ ਰਾਵਣ ਚੁਰਾ ਕੇ ਲੈ ਗਿਆ, ਫਿਰ) ਦੁਖੀ ਹੋਇਆ ਲਛਮਣ ਦੀ ਖ਼ਾਤਰ (ਜਦੋਂ ਰਣਭੂਮੀ ਵਿਚ ਲਛਮਨ ਬਰਛੀ ਨਾਲ ਮੂਰਛਿਤ ਹੋਇਆ)।
ਹਣਵੰਤਰੁ ਆਰਾਧਿਆ ਆਇਆ ਕਰਿ ਸੰਜੋਗੁ ॥ hanvantar aaraaDhi-aa aa-i-aa kar sanjog. Then he thought of Hanuman, the monkey god, who came to help him as per preordained destiny. ਤਦੋਂ ਸ੍ਰੀ ਰਾਮਚੰਦ੍ਰ ਨੇ) ਹਨੂਮਾਨ ਨੂੰ ਯਾਦ ਕੀਤਾ ਜੋ (ਪਰਮਾਤਮਾ ਵਲੋਂ ਬਣੇ) ਸੰਜੋਗ ਦੇ ਕਾਰਨ (ਸ੍ਰੀ ਰਾਮਚੰਦ੍ਰ ਜੀ ਦੀ ਸਰਨ) ਆਇਆ ਸੀ।
ਭੂਲਾ ਦੈਤੁ ਨ ਸਮਝਈ ਤਿਨਿ ਪ੍ਰਭ ਕੀਏ ਕਾਮ ॥ bhoolaa dait na samjha-ee tin parabh kee-ay kaam. Even the misguided demon Ravana did not understand that God Himself did all these deeds. ਮੂਰਖ ਰਾਵਣ (ਭੀ) ਇਹ ਗੱਲ ਨਾਹ ਸਮਝਿਆ ਕਿ ਇਹ ਸਾਰੇ ਕੰਮ ਪਰਮਾਤਮਾ ਨੇ (ਆਪ ਹੀ) ਕੀਤੇ ਸਨ
ਨਾਨਕ ਵੇਪਰਵਾਹੁ ਸੋ ਕਿਰਤੁ ਨ ਮਿਟਈ ਰਾਮ ॥੨੬॥ naanak vayparvaahu so kirat na mit-ee raam. ||26|| O’ Nanak, God is carefree, and lord Ramchandra could not erase whatever was written in his destiny. ||26|| ਉਹ ਪਰਮਾਤਮਾ ਤਾਂ ਬੇ-ਮੁਥਾਜ ਹੈ, (ਰਾਮਚੰਦ੍ਰ ਉਸ ਪਰਮਾਤਮਾ ਦੀ ਬਰਾਬਰੀ ਨਹੀਂ ਕਰ ਸਕਦਾ) ਰਾਮਚੰਦ ਪਾਸੋਂ ਭਾਵੀ ਨਾਹ ਮਿਟ ਸਕੀ ॥੨੬॥
ਲਾਹੌਰ ਸਹਰੁ ਜਹਰੁ ਕਹਰੁ ਸਵਾ ਪਹਰੁ ॥੨੭॥ laahour sahar jahar kahar savaa pahar. ||27|| The city of Lahore has become the embodiment of poison and oppression from late night to early morning because people remain engaged in drinking, erotic dancing and the slaughtering animals. ||27|| ਲਾਹੌਰ ਦਾ ਸ਼ਹਰ ਜ਼ਹਰ (ਬਣਿਆ ਪਿਆ ਹੈ, ਕਿਉਂਕਿ ਇੱਥੇ ਨਿੱਤ ਸਵੇਰੇ ਸਵਾ ਪਹਰ (ਦਿਨ ਚੜ੍ਹੇ ਤਕ ਮਾਸ ਦੀ ਖ਼ਾਤਰ ਪਸ਼ੂਆਂ ਉਤੇ) ਕਹਰ (ਹੁੰਦਾ ਰਹਿੰਦਾ ਹੈ। ਮਾਸ ਆਦਿਕ ਖਾਣਾ ਅਤੇ ਵਿਸ਼ੇ ਭੋਗਣਾ ਹੀ ਲਾਹੌਰ-ਨਿਵਾਸੀਆਂ ਦਾ ਜੀਵਨ-ਮਨੋਰਥ ਬਣ ਰਿਹਾ ਹੈ) ॥੨੭॥
ਮਹਲਾ ੩ ॥ mehlaa 3. Third Guru:
ਲਾਹੌਰ ਸਹਰੁ ਅੰਮ੍ਰਿਤ ਸਰੁ ਸਿਫਤੀ ਦਾ ਘਰੁ ॥੨੮॥ laahour sahar amrit sar siftee daa ghar. ||28|| Now the city of Lahore has become like a pool of ambrosial nectar and the place for singing God’s praises. ||28|| (ਹੁਣ) ਲਾਹੌਰ ਸ਼ਹਰ ਅੰਮ੍ਰਿਤ ਦਾ ਚਸ਼ਮਾ ਬਣ ਗਿਆ ਹੈ, ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਸੋਮਾ ਬਣ ਗਿਆ ਹੈ (ਕਿਉਂਕਿ ਗੁਰੂ ਰਾਮਦਾਸ ਜੀ ਦਾ ਜਨਮ ਹੋਇਆ ਹੈ) ॥੨੮॥
ਮਹਲਾ ੧ ॥ mehlaa 1. First Guru:
ਉਦੋਸਾਹੈ ਕਿਆ ਨੀਸਾਨੀ ਤੋਟਿ ਨ ਆਵੈ ਅੰਨੀ ॥ udosaahai ki-aa neesaanee tot na aavai annee. What is the sign of a person who is always running after Maya? The answer is that there is no shortage of worldly materials for him. ਨਿਰੀ ਮਾਇਆ ਦੀ ਖ਼ਾਤਰ ਕੀਤੀ ਦੌੜ-ਭੱਜ ਦੀ ਕੀਹ ਪਛਾਣ ਹੈ? ਪਛਾਣ ਇਹ ਹੈ ਕਿ ਇਹ ਦੌੜ-ਭੱਜ ਕਰਨ ਵਾਲੇ ਨੂੰ ਅੰਨ-ਧਨ ਦੀ ਘਾਟ ਨਹੀਂ ਹੁੰਦੀ।
ਉਦੋਸੀਅ ਘਰੇ ਹੀ ਵੁਠੀ ਕੁੜਿਈ ਰੰਨੀ ਧੰਮੀ ॥ udosee-a gharay hee vuthee kurhi-eeN rannee Dhammee. But confusion always prevails in his heart and entrapped in the love for Mays, his sensory organs always create turmoil in his life. ਪਰ ਉਸਦੇ ਹਿਰਦੇ-ਘਰ ਵਿਚ ਸਦਾ ਹਫੜਾ ਦਫੜੀ ਮਚੀ ਰਹਿੰਦੀ ਹੈ, ਮਾਇਆ ਦੇ ਮੋਹ ਵਿਚ ਫਸੀਆਂ ਇੰਦ੍ਰੀਆਂ ਦਾ ਧਮੱਚੜ ਪਿਆ ਰਹਿੰਦਾ ਹੈ।
ਸਤੀ ਰੰਨੀ ਘਰੇ ਸਿਆਪਾ ਰੋਵਨਿ ਕੂੜੀ ਕੰਮੀ ॥ satee rannee gharay si-aapaa rovan koorhee kammee. The seven companions (eyes, ears, nose, mouth and sex organ) always create commotion in his mind for the sake of short lived worldly pleasures. (ਦੋ ਅੱਖਾਂ, ਦੋ ਕੰਨ, ਇਕ ਨੱਕ, ਇਕ ਮੂੰਹ, ਇਕ ਕਾਮ-ਇੰਦ੍ਰੀ, ਇਹਨਾਂ) ਸੱਤਾਂ ਹੀ ਇੰਦ੍ਰੀਆਂ ਦਾ ਝਗੜਾ ਸਰੀਰ-ਘਰ ਵਿਚ ਬਣਿਆ ਰਹਿੰਦਾ ਹੈ। ਇਹ ਇੰਦ੍ਰੀਆਂ (ਵਿਕਾਰਾਂ ਵਾਲੇ) ਕੂੜੇ ਕੰਮਾਂ ਵਾਸਤੇ ਰੌਲਾ ਪਾਂਦੀਆਂ ਰਹਿੰਦੀਆਂ ਹਨ।
ਜੋ ਲੇਵੈ ਸੋ ਦੇਵੈ ਨਾਹੀ ਖਟੇ ਦੰਮ ਸਹੰਮੀ ॥੨੯॥ jo layvai so dayvai naahee khatay damm sahamee. ||29|| He earns lot of worldly wealth but remains miserable because whatever he earns, he does not share with others. ||29|| ਉਹ ਦਮੜੇ ਤਾਂ ਕਮਾਂਦਾ ਹੈ, ਪਰ ਸਹਮ ਵਿਚ ਟਿਕਿਆ ਰਹਿੰਦਾ ਹੈ, ਜੋ ਕੁਝ ਕਮਾਂਦਾ ਹੈ ਉਹ ਹੋਰਨਾਂ ਨੂੰ ਹੱਥੋਂ ਦੇਂਦਾ ਨਹੀਂ ॥੨੯॥
ਪਬਰ ਤੂੰ ਹਰੀਆਵਲਾ ਕਵਲਾ ਕੰਚਨ ਵੰਨਿ ॥ pabar tooN haree-aavlaa kavlaa kanchan vann. O’ pool, you used to be surrounded by greenery filled with golden-hued lotuses; similarly, O’ mortal, you used to be full of life and laughter; ਹੇ ਸਰੋਵਰ! ਤੂੰ (ਕਦੇ) ਚੁਫੇਰੇ ਹਰਾ ਹੀ ਹਰਾ ਸੈਂ, (ਤੇਰੇ ਅੰਦਰ) ਸੋਨੇ ਦੇ ਰੰਗ ਵਾਲੇ (ਚਮਕਦੇ) ਕੌਲ-ਫੁੱਲ (ਖਿੜੇ ਹੋਏ ਸਨ)।
ਕੈ ਦੋਖੜੈ ਸੜਿਓਹਿ ਕਾਲੀ ਹੋਈਆ ਦੇਹੁਰੀ ਨਾਨਕ ਮੈ ਤਨਿ ਭੰਗੁ ॥ kai dokh-rhai sarhi-ohi kaalee ho-ee-aa dayhuree naanak mai tan bhang. what has caused you to be miserably withered? O’ Nanak, the reason for my misery is that my vices have separated me from God, the source of spiritual life. ਹੁਣ ਤੂੰ ਕਿਸ ਨੁਕਸ ਦੇ ਕਾਰਨ ਸੜ ਗਿਆ ਹੈਂ? ਤੇਰਾ ਸੋਹਣਾ ਸਰੀਰ ਕਿਉਂ ਕਾਲਾ ਹੋ ਗਿਆ ਹੈ? ਹੇ ਨਾਨਕ! (ਇਸ ਕਾਲਖ ਦਾ ਕਾਰਨ ਇਹ ਹੈ ਕਿ) ਮੇਰੇ ਸਰੀਰ ਵਿਚ (ਪਾਣੀ ਵਲੋਂ) ਟੋਟ ਆ ਗਈ ਹੈ।
ਜਾਣਾ ਪਾਣੀ ਨਾ ਲਹਾਂ ਜੈ ਸੇਤੀ ਮੇਰਾ ॥ jaanaa paanee naa lahaaN jai saytee mayraa sang. I understand that I am no longer receiving the water of Naam, the source of life, with which I was always connected, ਮੈਨੂੰ ਇਹ ਸਮਝ ਆ ਰਹੀ ਹੈ ਕਿ (ਉਹ) ਪਾਣੀ ਹੁਣ ਮੈਨੂੰ ਨਹੀਂ ਮਿਲਦਾ, ਜਿਸ (ਪਾਣੀ) ਨਾਲ ਮੇਰਾ (ਸਦਾ) ਸਾਥ (ਰਹਿੰਦਾ ਸੀ),
ਜਿਤੁ ਡਿਠੈ ਤਨੁ ਪਰਫੁੜੈ ਚੜੈ ਚਵਗਣਿ ਵੰਨੁ ॥੩੦॥ jit dithai tan parfurhai charhai chavgan vann. ||30|| due to which my body used to blossom and I was blessed with a deep and beautiful color. ||30|| ਜਿਸ (ਪਾਣੀ) ਦਾ ਦਰਸਨ ਕਰ ਕੇ ਸਰੀਰ ਖਿੜਿਆ ਰਹਿੰਦਾ ਹੈ, ਚਾਰ-ਗੁਣਾਂ ਰੰਗ ਚੜ੍ਹਿਆ ਰਹਿੰਦਾ ਹੈ|॥੩੦॥
ਰਜਿ ਨ ਕੋਈ ਜੀਵਿਆ ਪਹੁਚਿ ਨ ਚਲਿਆ ਕੋਇ ॥ raj na ko-ee jeevi-aa pahuch na chali-aa ko-ay. No one has ever lived in this world to one’s full satisfaction, nor has anyone departed after settling all one’s worldly affairs. (ਲੰਮੀ) ਉਮਰ ਭੋਗ ਭੋਗ ਕੇ ਭੀ ਕਿਸੇ ਮਨੁੱਖ ਦੀ ਕਦੇ ਤਸੱਲੀ ਨਹੀਂ ਹੋਈ। ਨਾਹ ਕੋਈ ਮਨੁੱਖ ਦੁਨੀਆ ਵਾਲੇ ਸਾਰੇ ਧੰਧੇ ਮੁਕਾ ਕੇ (ਇੱਥੋਂ) ਤੁਰਦਾ ਹੈ।
ਗਿਆਨੀ ਜੀਵੈ ਸਦਾ ਸਦਾ ਸੁਰਤੀ ਹੀ ਪਤਿ ਹੋਇ ॥ gi-aanee jeevai sadaa sadaa surtee hee pat ho-ay. But the spiritually wise person lives spiritually forever, and he alone is honored in God’s presence whose mind remains focused on God ਆਤਮਕ ਜੀਵਨ ਸੂਝ ਵਾਲਾ ਮਨੁੱਖ ਸਦਾ ਹੀ ਆਤਮਕ ਜੀਵਨ ਜੀਊਂਦਾ ਹੈ (ਸਦਾ ਆਪਣੀ ਸੁਰਤ ਪਰਮਾਤਮਾ ਦੀ ਯਾਦ ਵਿਚ ਜੋੜੀ ਰੱਖਦਾ ਹੈ) (ਪਰਮਾਤਮਾ ਵਿਚ) ਸੁਰਤ ਜੋੜੀ ਰੱਖਣ ਵਾਲੇ ਮਨੁੱਖ ਦੀ ਹੀ (ਲੋਕ ਪਰਲੋਕ ਵਿਚ) ਇੱਜ਼ਤ ਹੁੰਦੀ ਹੈ।
ਸਰਫੈ ਸਰਫੈ ਸਦਾ ਸਦਾ ਏਵੈ ਗਈ ਵਿਹਾਇ ॥ sarfai sarfai sadaa sadaa ayvai ga-ee vihaa-ay. The life of a miser passes away bit by bit, while he keeps pinching pennies. (ਮਾਇਆ-ਵੇੜ੍ਹੇ ਮਨੁੱਖ ਦੀ ਉਮਰ) ਸਦਾ ਹੀ ਕਿਰਸਾਂ ਕਰਦਿਆਂ ਕਰਦਿਆਂ ਇਹਨਾਂ ਕਿਰਸਾਂ ਵਿਚ ਹੀ ਬੀਤ ਜਾਂਦੀ ਹੈ।
ਨਾਨਕ ਕਿਸ ਨੋ ਆਖੀਐ ਵਿਣੁ ਪੁਛਿਆ ਹੀ ਲੈ ਜਾਇ ॥੩੧॥ naanak kis no aakhee-ai vin puchhi-aa hee lai jaa-ay. ||31|| O’ Nanak, unto whom should he complain since death takes his life away without his consent. ||31|| ਉਸ ਨੂੰ ਭੀ ਮੌਤ ਉਸ ਦੀ ਸਲਾਹ ਪੁੱਛਣ ਤੋਂ ਬਿਨਾ ਹੀ ਇੱਥੋਂ ਲੈ ਤੁਰਦੀ ਹੈ। ਕਿਸੇ ਦੀ ਭੀ ਪੇਸ਼ ਨਹੀਂ ਜਾ ਸਕਦੀ ॥੩੧॥
ਦੋਸੁ ਨ ਦੇਅਹੁ ਰਾਇ ਨੋ ਮਤਿ ਚਲੈ ਜਾਂ ਬੁਢਾ ਹੋਵੈ ॥ dos na day-ahu raa-ay no mat chalai jaaN budhaa hovai. The money-minded person should not be blamed, because when he grows old his intellect spiritually deteriorates, ਮਾਇਆਧਾਰੀ ਮਨੁੱਖ ਦੇ ਸਿਰ ਦੋਸ਼ ਨਾਹ ਥੱਪੋ। ਜਦੋਂ (ਮਾਇਆ-ਵੇੜ੍ਹਿਆ ਮਨੁੱਖ) ਬੁੱਢਾ (ਵੱਡੀ ਉਮਰ ਦਾ) ਹੋ ਜਾਂਦਾ ਹੈ (ਤਦੋਂ ਤਾਂ ਪਰਮਾਰਥ ਵਾਲੇ ਪਾਸੇ ਕੰਮ ਕਰਨ ਵਲੋਂ ਉਸ ਦੀ) ਅਕਲ (ਉੱਕਾ ਹੀ) ਰਹਿ ਜਾਂਦੀ ਹੈ।
ਗਲਾਂ ਕਰੇ ਘਣੇਰੀਆ ਤਾਂ ਅੰਨ੍ਹ੍ਹੇ ਪਵਣਾ ਖਾਤੀ ਟੋਵੈ ॥੩੨॥ galaaN karay ghanayree-aa taaN annHay pavnaa khaatee tovai. ||32|| but he talks too much about materialistic world and the ignorant fool makes innumerable mistakes as if he falls into many pits and ditches . ||32|| (ਉਹ ਹਰ ਵੇਲੇ ਮਾਇਆ ਦੀਆਂ ਹੀ) ਬਹੁਤੀਆਂ ਗੱਲਾਂ ਕਰਦਾ ਰਹਿੰਦਾ ਹੈ। ਅੰਨ੍ਹੇ ਮਨੁੱਖ ਨੇ ਤਾਂ ਟੋਇਆਂ ਗੜ੍ਹਿਆਂ ਵਿਚ ਹੀ ਡਿੱਗਣਾ ਹੋਇਆ ॥੩੨॥
ਪੂਰੇ ਕਾ ਕੀਆ ਸਭ ਕਿਛੁ ਪੂਰਾ ਘਟਿ ਵਧਿ ਕਿਛੁ ਨਾਹੀ ॥ pooray kaa kee-aa sabh kichh pooraa ghat vaDh kichh naahee. O’ brother, everything created by the perfect God is perfect, and there is no deficiency or excess in it. ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਇਹ ਨਿਸਚਾ ਰੱਖਦਾ ਹੈ ਕਿ ਸਰਬ-ਗੁਣ-ਭਰਪੂਰ ਪਰਮਾਤਮਾ ਦੀ ਰਚੀ ਜਗਤ-ਮਰਯਾਦਾ ਅਭੁੱਲ ਹੈ, ਇਸ ਵਿਚ ਕਿਤੇ ਕੋਈ ਕਮੀ ਜਾਂ ਵਾਧਾ ਨਹੀਂ।
ਨਾਨਕ ਗੁਰਮੁਖਿ ਐਸਾ ਜਾਣੈ ਪੂਰੇ ਮਾਂਹਿ ਸਮਾਂਹੀ ॥੩੩॥ naanak gurmukh aisaa jaanai pooray maaNhi samaaNhee. ||33|| O’ Nanak, because of this belief, the Guru’s followers remain absorbed in remembering the perfect God, the treasure of all virtues. ||33|| ਹੇ ਨਾਨਕ! (ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਇਸ ਨਿਸ਼ਚੇ ਦੀ ਬਰਕਤਿ ਨਾਲ) ਸਾਰੇ ਗੁਣਾਂ ਦੇ ਮਾਲਕ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿੰਦੇ ਹਨ ॥੩੩॥


© 2017 SGGS ONLINE
error: Content is protected !!
Scroll to Top