Guru Granth Sahib Translation Project

Guru granth sahib page-1413

Page 1413

ਸਲੋਕ ਮਹਲਾ ੩ salok mehlaa 3 Shalok, Third Guru:
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad. One eternal God, realized by the grace of the True Guru: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਅਭਿਆਗਤ ਏਹ ਨ ਆਖੀਅਹਿ ਜਿਨ ਕੈ ਮਨ ਮਹਿ ਭਰਮੁ ॥ abhi-aagat ayh na aakhee-ahi jin kai man meh bharam. Those persons who have doubt in their mind and are begging for food etc, cannot be called true saints. ਇਹੋ ਜਿਹੇ ਬੰਦੇ ‘ਸਾਧ-ਸੰਤ’ ਨਹੀਂ ਆਖੇ ਜਾ ਸਕਦੇ, ਜਿਨ੍ਹਾਂ ਦੇ ਮਨ ਵਿਚ (ਮਾਇਆ ਆਦਿਕ ਮੰਗਣ ਦੀ ਖ਼ਾਤਰ ਹੀ) ਭਟਕਣਾ ਲੱਗੀ ਪਈ ਹੈ।
ਤਿਨ ਕੇ ਦਿਤੇ ਨਾਨਕਾ ਤੇਹੋ ਜੇਹਾ ਧਰਮੁ ॥੧॥ tin kay ditay naankaa tayho jayhaa Dharam. ||1|| O’ Nanak, the merit of giving charity to such people is equally doubtful. ||1|| ਹੇ ਨਾਨਕ! ਇਹੋ ਜਿਹੇ ਸਾਧਾਂ ਨੂੰ ਦਿਤੇ ਦਾਨ ਦਾ ਧਰਮ (ਫਲ) ਵੀ ਉਹੋ ਜਿਹਾ ਹੀ ਹੋਵੇਗਾ ॥੧॥
ਅਭੈ ਨਿਰੰਜਨ ਪਰਮ ਪਦੁ ਤਾ ਕਾ ਭੀਖਕੁ ਹੋਇ ॥ abhai niranjan param pad taa kaa bheekhak ho-ay. To realize the fearless and immaculate God is to achieve the most sublime spiritual status; one who seeks this sublime status, is a true saint. ਜਿਸ ਪਰਮਾਤਮਾ ਨੂੰ ਕੋਈ ਡਰ ਨਹੀਂ ਪੋਹ ਸਕਦਾ, ਜਿਸ ਪਰਮਾਤਮਾ ਨੂੰ ਮਾਇਆ ਦੇ ਮੋਹ ਕਾਲਖ ਨਹੀਂ ਲੱਗ ਸਕਦੀ, ਉਸ ਦਾ ਮਿਲਾਪ ਸਭ ਤੋਂ ਉੱਚਾ ਆਤਮਕ ਦਰਜਾ ਹੈ। ਜਿਹੜਾ ਮਨੁੱਖ ਉਸ (ਉੱਚੇ ਆਤਮਕ ਦਰਜੇ) ਦਾ ਭਿਖਾਰੀ ਹੈ (ਉਹ ਹੈ ਅਸਲ ‘ਸਾਧਸੰਤ’)।
ਤਿਸ ਕਾ ਭੋਜਨੁ ਨਾਨਕਾ ਵਿਰਲਾ ਪਾਏ ਕੋਇ ॥੨॥ tis kaa bhojan naankaa virlaa paa-ay ko-ay. ||2|| O’ Nanak, only a rare one gets food of Naam like the food of such a saint. ||2|| ਹੇ ਨਾਨਕ! ਇਹੋ ਜਿਹੇ (ਭਿਖਾਰੀ) ਵਾਲਾ (ਨਾਮ-) ਭੋਜਨ ਕਿਸੇ ਵਿਰਲੇ ਨੂੰ ਹੀ ਪ੍ਰਾਪਤ ਹੁੰਦਾ ਹੈ ॥੨॥
ਹੋਵਾ ਪੰਡਿਤੁ ਜੋਤਕੀ ਵੇਦ ਪੜਾ ਮੁਖਿ ਚਾਰਿ ॥ hovaa pandit jotkee vayd parhaa mukh chaar. If I were an astrologer, or a religious scholar and could recite the four Vedas, ਜੇ ਮੈਂ ਜੋਤਸ਼ੀ ਬਣ ਜਾਵਾਂ, ਪੰਡਿਤ ਬਣ ਜਾਵਾਂ, ਅਤੇ ਚਾਰੇ ਵੇਦ ਆਪਣੇ ਮੂੰਹੋਂ ਪੜ੍ਹਦਾ ਰਹਾਂ,
ਨਵਾ ਖੰਡਾ ਵਿਚਿ ਜਾਣੀਆ ਅਪਨੇ ਚਜ ਵੀਚਾਰ ॥੩॥ navaa khanda vich jaanee-aa apnay chaj veechaar. ||3|| even then I would be known throughout the entire world according to my deeds and my thoughts. ||3|| ਤਾਂ ਭੀ ਜਗਤ ਵਿਚ ਮੈਂ ਉਹੋ ਜਿਹਾ ਹੀ ਸਮਝਿਆ ਜਾਵਾਂਗਾ, ਜਿਹੋ ਜਿਹੇ ਮੇਰੇ ਕਰਤੱਬ ਹਨ ਤੇ ਮੇਰੇ ਖ਼ਿਆਲ ਹਨ ॥੩॥
ਬ੍ਰਹਮਣ ਕੈਲੀ ਘਾਤੁ ਕੰਞਕਾ ਅਣਚਾਰੀ ਕਾ ਧਾਨੁ ॥ barahman kailee ghaat kanjkaa anchaaree kaa Dhaan. Killing a Brahmin, a cow, a female infant, or accepting offerings from an evil person, ਬ੍ਰਾਹਮਣ ਦੀ ਹੱਤਿਆ, ਗਾਂ ਦੀ ਹੱਤਿਆ, ਧੀ ਦੀ ਹੱਤਿਆ (ਧੀ ਦਾ ਪੈਸਾ), ਕੁਕਰਮੀ ਦਾ ਪੈਸਾ,
ਫਿਟਕ ਫਿਟਕਾ ਕੋੜੁ ਬਦੀਆ ਸਦਾ ਸਦਾ ਅਭਿਮਾਨੁ ॥ fitak fitkaa korh badee-aa sadaa sadaa abhimaan. is like getting cursed with always living like a disease of leprosy and egotistical pride: (ਜਗਤ ਵਲੋਂ) ਫਿਟਕਾਰਾਂ ਹੀ ਫਿਟਕਾਰਾਂ, ਬਦੀਆਂ ਦਾ ਕੋਹੜ, ਹਰ ਵੇਲੇ ਦੀ ਆਕੜ,
ਪਾਹਿ ਏਤੇ ਜਾਹਿ ਵੀਸਰਿ ਨਾਨਕਾ ਇਕੁ ਨਾਮੁ ॥ paahi aytay jaahi veesar naankaa ik naam. O’ Nanak, all these blames are earned by those who forget God’s Name. ਇਹ ਸਾਰੇ ਹੀ ਐਬ, ਹੇ ਨਾਨਕ! ਉਹ ਮਨੁੱਖ ਖੱਟਦੇ ਰਹਿੰਦੇ ਹਨ, ਜਿਨ੍ਹਾਂ ਨੂੰ ਪਰਮਾਤਮਾ ਦਾ ਨਾਮ ਭੁੱਲਿਆ ਰਹਿੰਦਾ ਹੈ।
ਸਭ ਬੁਧੀ ਜਾਲੀਅਹਿ ਇਕੁ ਰਹੈ ਤਤੁ ਗਿਆਨੁ ॥੪॥ sabh buDhee jaalee-ah ik rahai tat gi-aan. ||4|| All other clever tricks are in vain, only God’s Name is eternal, which is the essence of righteous life and real wisdom. ||4|| ਹੋਰ ਸਾਰੀਆਂ ਹੀ ਸਿਆਣਪਾਂ ਵਿਅਰਥ ਜਾਂਦੀਆਂ ਹਨ, ਸਿਰਫ਼ ਪ੍ਰਭੂ ਦਾ ਨਾਮ ਹੀ ਕਾਇਮ ਰਹਿੰਦਾ ਹੈ। ਇਹ ਨਾਮ ਹੀ ਹੈ ਜੀਵਨ ਦਾ ਨਿਚੋੜ, ਇਹ ਨਾਮ ਹੀ ਹੈ ਅਸਲ ਗਿਆਨ ॥੪॥
ਮਾਥੈ ਜੋ ਧੁਰਿ ਲਿਖਿਆ ਸੁ ਮੇਟਿ ਨ ਸਕੈ ਕੋਇ ॥ maathai jo Dhur likhi-aa so mayt na sakai ko-ay. No one can erase the preordained destiny based on the past deeds. (ਮਨੁੱਖ ਦੇ ਕੀਤੇ ਕਰਮਾਂ ਅਨੁਸਾਰ) ਧੁਰ ਦਰਗਾਹ ਤੋਂ ਲਿਖੇ ਲੇਖ ਨੂੰ ਕੋਈ ਮਨੁੱਖ ਮਿਟਾ ਨਹੀਂ ਸਕਦਾ।
ਨਾਨਕ ਜੋ ਲਿਖਿਆ ਸੋ ਵਰਤਦਾ ਸੋ ਬੂਝੈ ਜਿਸ ਨੋ ਨਦਰਿ ਹੋਇ ॥੫॥ naanak jo likhi-aa so varatdaa so boojhai jis no nadar ho-ay. ||5|| O’ Nanak, whatever is written in one’s destiny comes to pass, and only that person who is blessed with God’s grace, understands this. ||5|| ਜਿਸ ਮਨੁੱਖ ਉੱਤੇ ਪਰਮਾਤਮਾ ਦੀ ਮਿਹਰ ਦੀ ਨਿਗਾਹ ਹੋਵੇ, ਉਹੀ (ਇਸ ਭੇਤ ਨੂੰ) ਸਮਝਦਾ ਹੈ ਕਿ ਧੁਰ ਦਰਗਾਹ ਤੋਂ ਜਿਹੜਾ ਲੇਖ ਲਿਖਿਆ ਜਾਂਦਾ ਹੈ ਉਹ ਵਾਪਰਦਾ ਰਹਿੰਦਾ ਹੈ ॥੫॥
ਜਿਨੀ ਨਾਮੁ ਵਿਸਾਰਿਆ ਕੂੜੈ ਲਾਲਚਿ ਲਗਿ ॥ jinee naam visaari-aa koorhai laalach lag. Entrapped in the greed for perishable worldly things, those who have forsaken God’s Name, ਨਾਸਵੰਤ ਪਦਾਰਥਾਂ ਦੇ ਲਾਲਚ ਵਿਚ ਫਸ ਕੇ ਜਿਨ੍ਹਾਂ (ਮਨੁੱਖਾਂ) ਨੇ (ਪਰਮਾਤਮਾ ਦਾ) ਨਾਮ ਭੁਲਾ ਦਿੱਤਾ,
ਧੰਧਾ ਮਾਇਆ ਮੋਹਣੀ ਅੰਤਰਿ ਤਿਸਨਾ ਅਗਿ ॥ DhanDhaa maa-i-aa mohnee antar tisnaa ag. they are engrossed in the entanglements of captivating Maya, and within them is the fire of worldly desires. ਉਹ ਮਨ ਨੂੰ ਮੋਹ ਲੈਣ ਵਾਲੀ ਮਾਇਆ ਦੇ ਵਿਹਾਰਾਂ ਵਿੱਚ ਖਚਤ ਹੋਏ ਹੋਏ ਹਨ , ਉਹਨਾਂ ਦੇ) ਅੰਦਰ ਤ੍ਰਿਸ਼ਨਾ ਦੀ ਅੱਗ ਹੈ।
ਜਿਨ੍ਹ੍ਹਾ ਵੇਲਿ ਨ ਤੂੰਬੜੀ ਮਾਇਆ ਠਗੇ ਠਗਿ ॥ jinHaa vayl na toombrhee maa-i-aa thagay thag. Whose spiritual wealth has been defrauded by Maya, the cheater, are like those vines that don’t bear any fruit. ਮਾਇਆ ਦੇ ਮੋਹ-ਰੂਪ ਠੱਗ ਨੇ ਜਿਨ੍ਹਾਂ ਦੇ ਆਤਮਕ ਸਰਮਾਏ ਨੂੰ ਲੁੱਟ ਲਿਆ, ਉਹ ਮਨੁੱਖ ਉਹਨਾਂ ਵੇਲਾਂ ਵਾਂਗ ਹਨ ਜਿਨ੍ਹਾਂ ਨੂੰ ਕੋਈ ਫਲ ਨਹੀਂ ਪੈਂਦਾ।
ਮਨਮੁਖ ਬੰਨ੍ਹ੍ਹਿ ਚਲਾਈਅਹਿ ਨਾ ਮਿਲਹੀ ਵਗਿ ਸਗਿ ॥ manmukh baneh chalaa-ee-ah naa milhee vag sag. Just as dogs cannot mix with a herd of cows, similarly self-willed persons cannot mix with saints, and are therefore bound and led away by the demon of death. (ਜਿਵੇਂ ਕੁੱਤੇ ਗਾਈਆਂ ਮਹੀਆਂ ਦੇ) ਵੱਗ ਵਿਚ ਨਹੀਂ ਰਲ ਸਕਦੇ, (ਤਿਵੇਂ) ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਲਾਲਚ ਵਾਲੇ ਸੁਭਾਵ ਦੇ ਕਾਰਨ (ਗੁਰਮੁਖਾਂ ਵਿਚ) ਨਹੀਂ ਮਿਲ ਸਕਦੇ, (ਚੋਰਾਂ ਵਾਂਗ ਉਹ)ਮਨਮੁਖ ਬੰਨ੍ਹ ਕੇ ਅੱਗੇ ਲਾ ਲਏ ਜਾਂਦੇ ਹਨ।
ਆਪਿ ਭੁਲਾਏ ਭੁਲੀਐ ਆਪੇ ਮੇਲਿ ਮਿਲਾਇ ॥ aap bhulaa-ay bhulee-ai aapay mayl milaa-ay. People go astray only when God Himself (based on their past deeds) misleads them, and He Himself inspires people to join the holy company. ਜਦੋਂ ਪ੍ਰਭੂ ਜੀਵ ਨੂੰ ਆਪ ਕੁਰਾਹੇ ਪਾਂਦਾ ਹੈ (ਤਦੋਂ ਹੀ) ਕੁਰਾਹੇ ਪੈ ਜਾਈਦਾ ਹੈ, ਉਹ ਆਪ ਹੀ (ਜੀਵ ਨੂੰ ਗੁਰਮੁਖਾਂ ਦੀ) ਸੰਗਤ ਵਿਚ ਮਿਲਾਂਦਾ ਹੈ।
ਨਾਨਕ ਗੁਰਮੁਖਿ ਛੁਟੀਐ ਜੇ ਚਲੈ ਸਤਿਗੁਰ ਭਾਇ ॥੬॥ naanak gurmukh chhutee-ai jay chalai satgur bhaa-ay. ||6|| O’ Nanak, one who follows the Guru’s teachings and lives by the Guru’s will, is liberated from the bonds of Maya. ||6|| ਹੇ ਨਾਨਕ! ਜੇ ਮਨੁੱਖ ਗੁਰੂ ਦੀ ਰਜ਼ਾ ਅਨੁਸਾਰ ਜੀਵਨ-ਰਾਹ ਤੇ ਤੁਰੇ, ਤਾਂ ਗੁਰੂ ਦੀ ਸਰਨ ਪੈ ਕੇ ਹੀ ਮਾਇਆ ਤੋਂ ਖ਼ਲਾਸੀ ਹਾਸਲ ਕਰਦਾ ਹੈ ॥੬॥
ਸਾਲਾਹੀ ਸਾਲਾਹਣਾ ਭੀ ਸਚਾ ਸਾਲਾਹਿ ॥ saalaahee salaahnaa bhee sachaa saalaahi. We should keep singing the praises of the praiseworthy God, you should sing God’s praises again and again. ਸਲਾਹੁਣ-ਜੋਗ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦੇ ਰਹਿਣਾ ਚਾਹੀਦਾ ਹੈ। ਮੁੜ ਮੁੜ ਪ੍ਰਭੂ ਦੀ ਹੀ ਸਿਫ਼ਤ-ਸਾਲਾਹ ਕਰਦਾ ਰਿਹਾ ਕਰ।
ਨਾਨਕ ਸਚਾ ਏਕੁ ਦਰੁ ਬੀਭਾ ਪਰਹਰਿ ਆਹਿ ॥੭॥ naanak sachaa ayk dar beebhaa parhar aahi. ||7|| O’ Nanak, only God’s abode is everlasting, therefore one should forsake any other’s abode. ||7|| ਹੇ ਨਾਨਕ! ਸਿਰਫ਼ ਪਰਮਾਤਮਾ ਦਾ ਦਰਵਾਜ਼ਾ ਹੀ ਸਦਾ ਕਾਇਮ ਰਹਿਣ ਵਾਲਾ ਹੈ, (ਉਸ ਤੋਂ ਬਿਨਾ ਕੋਈ) ਦੂਜਾ (ਦਰ) ਛੱਡ ਦੇਣਾ ਚਾਹੀਦਾ ਹੈ ॥੭॥
ਨਾਨਕ ਜਹ ਜਹ ਮੈ ਫਿਰਉ ਤਹ ਤਹ ਸਾਚਾ ਸੋਇ ॥ naanak jah jah mai fira-o tah tah saachaa so-ay. O’ Nanak, wherever I go, I feel the presence of that eternal God there. ਹੇ ਨਾਨਕ! ਜਿਥੇ ਜਿਥੇ ਮੈਂ ਫਿਰਦਾ ਹਾਂ, ਉਥੇ ਉਥੇ ਉਹ ਸਦਾ ਕਾਇਮ ਰਹਿਣ ਵਾਲਾ (ਪਰਮਾਤਮਾ) ਹੀ (ਮੌਜੂਦ ਹੈ)।
ਜਹ ਦੇਖਾ ਤਹ ਏਕੁ ਹੈ ਗੁਰਮੁਖਿ ਪਰਗਟੁ ਹੋਇ ॥੮॥ jah daykhaa tah ayk hai gurmukh pargat ho-ay. ||8|| Wherever I look, I visualize the same God there; however, one can understand this only by following the Guru’s teachings. ||8|| ਮੈਂ ਜਿਥੇ (ਭੀ) ਵੇਖਦਾ ਹਾਂ, ਉਥੇ ਸਿਰਫ਼ ਪਰਮਾਤਮਾ ਹੀ ਹੈ, ਪਰ ਗੁਰੂ ਦੀ ਸਰਨ ਪਿਆਂ ਹੀ ਇਹ ਸਮਝ ਆਉਂਦੀ ਹੈ ॥੮॥
ਦੂਖ ਵਿਸਾਰਣੁ ਸਬਦੁ ਹੈ ਜੇ ਮੰਨਿ ਵਸਾਏ ਕੋਇ ॥ dookh visaaran sabad hai jay man vasaa-ay ko-ay. The Guru’s word is the dispeller of sorrows only if one enshrines it in his mind. ਗੁਰੂ ਦਾ ਸ਼ਬਦ ਸਾਰੇ ਦੁੱਖਾਂ ਦਾ ਨਾਸ ਕਰ ਸਕਣ ਵਾਲਾ ਹੈ , ਜੇ ਕੋਈ ਮਨੁੱਖ ਗੁਰ-ਸ਼ਬਦ ਨੂੰ ਆਪਣੇ ਮਨ ਵਿਚ ਵਸਾ ਲਏ।
ਗੁਰ ਕਿਰਪਾ ਤੇ ਮਨਿ ਵਸੈ ਕਰਮ ਪਰਾਪਤਿ ਹੋਇ ॥੯॥ gur kirpaa tay man vasai karam paraapat ho-ay. ||9|| Guru’s word gets enshrined in the mind only by his grace, and it is attained only by good fortune. ||9|| ਗੁਰੂ ਦੀ ਕਿਰਪਾ ਨਾਲ ਹੀ (ਗੁਰੂ ਦਾ ਸ਼ਬਦ ਮਨੁੱਖ ਦੇ) ਮਨ ਵਿਚ ਵੱਸਦਾ ਹੈ, ਪਰ ਇਹ ਪ੍ਰਾਪਤੀ ਭਾਗਾਂ ਨਾਲ ਹੀ ਹੁੰਦੀ ਹੈ ॥੯॥
ਨਾਨਕ ਹਉ ਹਉ ਕਰਤੇ ਖਪਿ ਮੁਏ ਖੂਹਣਿ ਲਖ ਅਸੰਖ ॥ naanak ha-o ha-o kartay khap mu-ay khoohan lakh asaNkh. O’ Nanak, millions of mortals have deteriorated spiritually by ego and arrogance. ਹੇ ਨਾਨਕ! ਲੱਖਾਂ ਹੀ ਜੀਵ, ਅਣਗਿਣਤ ਜੀਵ, ਬੇਅੰਤ ਜੀਵ ‘ਮੈਂ (ਵੱਡਾ)’ ਮੈਂ (ਵੱਡਾ)-ਇਹ ਆਖਦੇ ਆਖਦੇ ਦੁਖੀ ਹੋ ਹੋ ਕੇ ਆਤਮਕ ਮੌਤੇ ਮਰ ਗਏ।
ਸਤਿਗੁਰ ਮਿਲੇ ਸੁ ਉਬਰੇ ਸਾਚੈ ਸਬਦਿ ਅਲੰਖ ॥੧੦॥ satgur milay so ubray saachai sabad alankh. ||10|| Those who met the true Guru, they realized the unfathomable God through the divine word, and got saved from indulging in egotism. ||10|| ਜਿਹੜੇ ਮਨੁੱਖ ਗੁਰੂ ਨੂੰ ਮਿਲ ਪਏ, ਗੁਰੂ ਦੇ ਸੱਚੇ ਸ਼ਬਦ ਦੀ ਬਰਕਤਿ ਨਾਲ ਅਲੱਖ ਪ੍ਰਭੂ ਨੂੰ ਮਿਲ ਪਏ, ਉਹ ਇਸ ‘ਹਉ ਹਉ’ ਤੋਂ ਬਚਦੇ ਰਹੇ ॥੧੦॥
ਜਿਨਾ ਸਤਿਗੁਰੁ ਇਕ ਮਨਿ ਸੇਵਿਆ ਤਿਨ ਜਨ ਲਾਗਉ ਪਾਇ ॥ jinaa satgur ik man sayvi-aa tin jan laaga-o paa-ay. I humbly bow to those fortunate people who have followed the true Guru’s teachings with single-minded devotion. ਮੈਂ ਉਹਨਾਂ (ਵਡਭਾਗੀ) ਮਨੁੱਖਾਂ ਦੀ ਚਰਨੀਂ ਲੱਗਦਾ ਹਾਂ ਜਿਨ੍ਹਾਂ ਪੂਰੀ ਸਰਧਾ ਨਾਲ ਗੁਰੂ ਨੂੰ ਸੇਵਿਆ ਹੈ।
ਗੁਰ ਸਬਦੀ ਹਰਿ ਮਨਿ ਵਸੈ ਮਾਇਆ ਕੀ ਭੁਖ ਜਾਇ ॥ gur sabdee har man vasai maa-i-aa kee bhukh jaa-ay. God manifests in one’s heart through the Guru’s divine word, and one’s hunger for the Maya vanishes. ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪਰਮਾਤਮਾ (ਮਨੁੱਖ ਦੇ) ਮਨ ਵਿਚ ਵੱਸਦਾ ਹੈ (ਅਤੇ ਮਨੁੱਖ ਦੇ ਅੰਦਰ) ਮਾਇਆ ਦਾ ਲਾਲਚ ਦੂਰ ਹੁੰਦਾ ਹੈ।
ਸੇ ਜਨ ਨਿਰਮਲ ਊਜਲੇ ਜਿ ਗੁਰਮੁਖਿ ਨਾਮਿ ਸਮਾਇ ॥ say jan nirmal oojlay je gurmukh naam samaa-ay. Immaculate and radiant is the life of those devotees who follow the Guru’s teachings and remain absorbed in God’s Name. ਜਿਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ ਪ੍ਰਭੂ ਦੇ ਨਾਮ ਵਿਚ ਲੀਨ ਹੋ ਜਾਂਦੇ ਹਨ ਉਹ ਪਵਿੱਤਰ ਅਤੇ ਉਜਲ ਜੀਵਨ ਵਾਲੇ ਹਨ।
ਨਾਨਕ ਹੋਰਿ ਪਤਿਸਾਹੀਆ ਕੂੜੀਆ ਨਾਮਿ ਰਤੇ ਪਾਤਿਸਾਹ ॥੧੧॥ naanak hor patisaahee-aa koorhee-aa naam ratay paatisaah. ||11|| O’ Nanak, all worldly empires are illusionary and perishable, only those are the true kings who remain imbued with God’s Name. ||11|| ਹੇ ਨਾਨਕ! (ਦੁਨੀਆ ਦੀਆਂ) ਹੋਰ (ਸਾਰੀਆਂ) ਪਾਤਿਸ਼ਾਹੀਆਂ ਨਾਸਵੰਤ ਹਨ। ਅਸਲ ਪਾਤਿਸ਼ਾਹ ਉਹ ਹਨ, ਜੋ ਪਰਮਾਤਮਾ ਦੇ ਨਾਮ ਵਿਚ ਰੰਗੇ ਰਹਿੰਦੇ ਹਨ ॥੧੧॥
ਜਿਉ ਪੁਰਖੈ ਘਰਿ ਭਗਤੀ ਨਾਰਿ ਹੈ ਅਤਿ ਲੋਚੈ ਭਗਤੀ ਭਾਇ ॥ ji-o purkhai ghar bhagtee naar hai at lochai bhagtee bhaa-ay. Just as a devoted wife who is truly dedicated to her husband, craves to serve him with the utmost love, ਜਿਵੇਂ ਕਿਸੇ ਮਨੁੱਖ ਦੇ ਘਰ ਵਿਚ ਉਸ ਦੀ ਪਤਿਬ੍ਰਤਾ ਇਸਤ੍ਰੀ ਹੈ ਜੋ ਪਿਆਰ-ਭਾਵਨਾ ਨਾਲ ਆਪਣੇ ਪਤੀ ਦੀ ਸੇਵਾ ਕਰਨ ਦੀ ਬਹੁਤ ਤਾਂਘ ਕਰਦੀ ਹੈ,
ਬਹੁ ਰਸ ਸਾਲਣੇ ਸਵਾਰਦੀ ਖਟ ਰਸ ਮੀਠੇ ਪਾਇ ॥ baho ras saalnay savaardee khat ras meethay paa-ay. she prepares and offers to him all sorts of sweet and sour delicacies and dishes of all flavors: ਖੱਟੇ ਤੇ ਮਿੱਠੇ ਰਸ ਪਾ ਕੇ ਕਈ ਸਵਾਦਲੀਆਂ ਭਾਜੀਆਂ (ਪਤੀ ਵਾਸਤੇ) ਬਣਾਂਦੀ ਰਹਿੰਦੀ ਹੈ;
ਤਿਉ ਬਾਣੀ ਭਗਤ ਸਲਾਹਦੇ ਹਰਿ ਨਾਮੈ ਚਿਤੁ ਲਾਇ ॥ ti-o banee bhagat salaahday har naamai chit laa-ay. Similarly, by attuning their minds to God’s Name, the devotees praise God through the Guru’s word. ਇਸੇ ਤਰ੍ਹਾਂ ਪਰਮਾਤਮਾ ਦੇ ਭਗਤ ਪਰਮਾਤਮਾ ਦੇ ਨਾਮ ਵਿਚ ਚਿੱਤ ਜੋੜ ਕੇ ਸਤਿਗੁਰੂ ਦੀ ਬਾਣੀ ਦੀ ਰਾਹੀਂ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦੇ ਰਹਿੰਦੇ ਹਨ।
ਮਨੁ ਤਨੁ ਧਨੁ ਆਗੈ ਰਾਖਿਆ ਸਿਰੁ ਵੇਚਿਆ ਗੁਰ ਆਗੈ ਜਾਇ ॥ man tan Dhan aagai raakhi-aa sir vaychi-aa gur aagai jaa-ay. They have offered their mind, body and wealth before the Guru; they have totally surrendered to the Guru as if they have sold their head to him. ਉਹਨਾਂ ਭਗਤਾਂ ਨੇ ਆਪਣਾ ਮਨ ਆਪਣਾ ਤਨ ਆਪਣਾ ਧਨ (ਸਭ ਕੁਝ) ਗੁਰੂ ਦੇ ਅੱਗੇ ਲਿਆ ਰੱਖਿਆ ਹੁੰਦਾ ਹੈ, ਉਹਨਾਂ ਨੇ ਆਪਣਾ ਸਿਰ ਗੁਰੂ ਅੱਗੇ ਵੇਚ ਦਿੱਤਾ ਹੁੰਦਾ ਹੈ।
ਭੈ ਭਗਤੀ ਭਗਤ ਬਹੁ ਲੋਚਦੇ ਪ੍ਰਭ ਲੋਚਾ ਪੂਰਿ ਮਿਲਾਇ ॥ bhai bhagtee bhagat baho lochday parabh lochaa poor milaa-ay. They crave for God’s devotional worship with revered fear, and He fulfills their desires by uniting them with Himself. ਪਰਮਾਤਮਾ ਦੇ ਅਦਬ ਵਿਚ ਟਿਕ ਕੇ ਪਰਮਾਤਮਾ ਦੇ ਭਗਤ ਉਸ ਦੀ ਭਗਤੀ ਦੀ ਬਹੁਤ ਤਾਂਘ ਰੱਖਦੇ ਹਨ, ਪ੍ਰਭੂ (ਉਹਨਾਂ ਦੀ) ਤਾਂਘ ਪੂਰੀ ਕਰ ਕੇ (ਉਹਨਾਂ ਨੂੰ ਆਪਣੇ ਨਾਲ) ਮਿਲਾ ਲੈਂਦਾ ਹੈ।


© 2017 SGGS ONLINE
Scroll to Top