Guru Granth Sahib Translation Project

Guru granth sahib page-1420

Page 1420

ਚਾਰੇ ਕੁੰਡਾ ਝੋਕਿ ਵਰਸਦਾ ਬੂੰਦ ਪਵੈ ਸਹਜਿ ਸੁਭਾਇ ॥ chaaray kundaa jhok varasdaa boond pavai sahj subhaa-ay. Like a low cloud, the Guru is pouring down water of Naam everywhere, but the drop of Naam is received by a person who is spiritually stable and loves God. (ਇਹ ਨਾਮ-ਜਲ) ਸਾਰੀ ਸ੍ਰਿਸ਼ਟੀ ਵਿਚ ਛਹਬਰ ਲਾਈ ਰੱਖਦਾ ਹੈ (ਪਰ ਇਸ ਦੀ) ਬੂੰਦ (ਉਸ ਮਨੁੱਖ ਦੇ ਮੂੰਹ ਵਿਚ) ਪੈਂਦੀ ਹੈ (ਜਿਹੜਾ) ਆਤਮਕ ਅਡੋਲਤਾ ਵਿਚ ਹੈ (ਜਿਹੜਾ ਪਰਮਾਤਮਾ ਦੇ) ਪ੍ਰੇਮ ਵਿਚ (ਲੀਨ) ਹੈ|
ਜਲ ਹੀ ਤੇ ਸਭ ਊਪਜੈ ਬਿਨੁ ਜਲ ਪਿਆਸ ਨ ਜਾਇ ॥ jal hee tay sabh oopjai bin jal pi-aas na jaa-ay. The entire creation comes from the water of Naam, and that is why one’s thirst for Maya is not quenched without the water of Naam. (ਹਰਿ-ਨਾਮ) ਜਲ ਤੋਂ ਹੀ ਸਾਰੀ ਸ੍ਰਿਸ਼ਟੀ ਪੈਦਾ ਹੁੰਦੀ ਹੈ (ਤਾਹੀਏਂ ਹਰਿ-ਨਾਮ) ਜਲ ਤੋਂ ਬਿਨਾ ( ਜੀਵ ਦੀ ਮਾਇਆ ਦੀ) ਤ੍ਰਿਹ ਦੂਰ ਨਹੀਂ ਹੁੰਦੀ।
ਨਾਨਕ ਹਰਿ ਜਲੁ ਜਿਨਿ ਪੀਆ ਤਿਸੁ ਭੂਖ ਨ ਲਾਗੈ ਆਇ ॥੫੫॥ naanak har jal jin pee-aa tis bhookh na laagai aa-ay. ||55|| O’ Nanak, one who has partaken the water of God’s Name, never feels hunger for Maya, the worldly riches and power.||55|| ਹੇ ਨਾਨਕ! ਜਿਸ (ਮਨੁੱਖ) ਨੇ ਹਰਿ-ਨਾਮ ਜਲ ਪੀ ਲਿਆ, ਉਸ ਨੂੰ (ਕਦੇ ਮਾਇਆ ਦੀ) ਭੁੱਖ ਨਹੀਂ ਵਿਆਪਦੀ ॥੫੫॥
ਬਾਬੀਹਾ ਤੂੰ ਸਹਜਿ ਬੋਲਿ ਸਚੈ ਸਬਦਿ ਸੁਭਾਇ ॥ baabeehaa tooN sahj bol sachai sabad subhaa-ay. O’ rainbird like seeker, imbue yourself with the love of God and the word of His praises, and recite His Name in a state of spiritual poise. ਹੇ ਪਪੀਹੇ ਰੂਪ ਜਗਿਆਸੁ! ਆਤਮਕ ਅਡੋਲਤਾ ਵਿਚ (ਟਿਕ ਕੇ), ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਸ਼ਬਦ ਵਿਚ (ਜੁੜ ਕੇ), (ਪ੍ਰਭੂ ਦੇ) ਪਿਆਰ ਵਿਚ (ਟਿਕ ਕੇ), ਤੂੰ (ਹਰੀ ਦਾ ਨਾਮ) ਜਪਿਆ ਕਰ।
ਸਭੁ ਕਿਛੁ ਤੇਰੈ ਨਾਲਿ ਹੈ ਸਤਿਗੁਰਿ ਦੀਆ ਦਿਖਾਇ ॥ sabh kichh tayrai naal hai satgur dee-aa dikhaa-ay. The true Guru has shown that every kind of bliss is within you. ਤੈਨੂੰ ਗੁਰੂ ਨੇ (ਇਹ) ਵਿਖਾ ਦਿੱਤਾ ਹੈ, ਕਿ ਹਰੇਕ ਆਨੰਦ ਤੇਰੇ ਅੰਦਰ ਮੌਜੂਦ ਹੈ l
ਆਪੁ ਪਛਾਣਹਿ ਪ੍ਰੀਤਮੁ ਮਿਲੈ ਵੁਠਾ ਛਹਬਰ ਲਾਇ ॥ aap pachhaaneh pareetam milai vuthaa chhahbar laa-ay. Those who recognize their inner self, realize God and enjoy such a state of divine bliss, as if the cloud of God’s Name is raining in torrents within them. ਜਿਹੜੇ ਮਨੁੱਖ ਆਪਣੇ ਆਤਮਕ ਜੀਵਨ ਨੂੰ ਪੜਤਾਲਦੇ ਰਹਿੰਦੇ ਹਨ, ਉਹਨਾਂ ਨੂੰ ਪ੍ਰੀਤਮ-ਪ੍ਰਭੂ ਮਿਲ ਪੈਂਦਾ ਹੈ, ਉਹਨਾਂ ਦੇ ਅੰਦਰ (ਨਾਮ ਰੂਪੀ ਬੱਦਲ) ਝੜੀ ਲਾ ਕੇ ਆ ਵੱਸਦਾ ਹੈ।
ਝਿਮਿ ਝਿਮਿ ਅੰਮ੍ਰਿਤੁ ਵਰਸਦਾ ਤਿਸਨਾ ਭੁਖ ਸਭ ਜਾਇ ॥ jhim jhim amrit varasdaa tisnaa bhukh sabh jaa-ay. The ambrosial nectar of Naam rains down within them softly and gently, and their thirst and hunger for Maya vanishes. ਉਹਨਾਂ ਦੇ ਅੰਦਰ ਸਹਜੇ ਸਹਜੇ ਅਡੋਲ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੀ ਵਰਖਾ ਹੁੰਦੀ ਰਹਿੰਦੀ ਹੈ (ਉਹਨਾਂ ਦੇ ਅੰਦਰੋਂ) ਮਾਇਆ ਦੀ ਸਾਰੀ ਤ੍ਰਿਸ਼ਨਾ ਮਾਇਆ ਦੀ ਸਾਰੀ ਭੁੱਖ ਦੂਰ ਹੋ ਜਾਂਦੀ ਹੈ।
ਕੂਕ ਪੁਕਾਰ ਨ ਹੋਵਈ ਜੋਤੀ ਜੋਤਿ ਮਿਲਾਇ ॥ kook pukaar na hova-ee jotee jot milaa-ay. Their cries and anguish for the love for Maya cease, and their light (soul) merges with God, the supreme light. ਮਾਇਆ ਦੇ ਮੋਹ ਦਾ ਸਾਰਾ ਰੌਲਾ ਉਹਨਾਂ ਦੇ ਅੰਦਰੋਂ ਮੁੱਕ ਜਾਂਦਾ ਹੈ, ਉਹਨਾਂ ਦੀ ਜਿੰਦ ਪ੍ਰਭੂ ਦੀ ਜੋਤਿ ਵਿਚ ਮਿਲੀ ਰਹਿੰਦੀ ਹੈ।
ਨਾਨਕ ਸੁਖਿ ਸਵਨ੍ਹ੍ਹਿ ਸੋਹਾਗਣੀ ਸਚੈ ਨਾਮਿ ਸਮਾਇ ॥੫੬॥ naanak sukh savniH sohaaganee sachai naam samaa-ay. ||56|| O’ Nanak, the fortunate people merge with the eternal God’s Name and pass their life in bliss.||56|| ਹੇ ਨਾਨਕ! ਸਦਾ-ਥਿਰ ਹਰਿ-ਨਾਮ ਵਿਚ ਲੀਨ ਹੋ ਕੇ ਭਾਗਾਂ ਵਾਲੇ ਜੀਵ ਆਤਮਕ ਆਨੰਦ ਵਿਚ ਸੌਂਦੇ ਹਨ ॥੫੬॥
ਧੁਰਹੁ ਖਸਮਿ ਭੇਜਿਆ ਸਚੈ ਹੁਕਮਿ ਪਠਾਇ ॥ Dharahu khasam bhayji-aa sachai hukam pathaa-ay. From the very beginning, according to His eternal command, the Master-God has sent the cloud-like Guru into the world. ਮਾਲਕ-ਪ੍ਰਭੂ ਨੇ ਧੁਰ ਤੋਂ ਆਪਣੇ ਸਦਾ ਕਾਇਮ ਰਹਿਣ ਵਾਲੇ ਹੁਕਮ ਅਨੁਸਾਰ ਬੱਦਲ-ਰੂਪ ਗੁਰੂ ਨੂੰ ਸੰਸਾਰ ਵਿਚ ਭੇਜਿਆ ਹੈ।
ਇੰਦੁ ਵਰਸੈ ਦਇਆ ਕਰਿ ਗੂੜ੍ਹ੍ਹੀ ਛਹਬਰ ਲਾਇ ॥ ind varsai da-i-aa kar goorhHee chhahbar laa-ay. Bestowing mercy the cloud-like Guru pours down the rain of Naam in an intense torrent. ਮਿਹਰ ਕਰ ਕੇ ਬੱਦਲ -ਗੁਰੂ ਡੂੰਘੀ ਝੜੀ ਲਾ ਕੇ ਨਾਮ ਦੀ ਵਰਖਾ ਕਰਦਾ ਹੈ।
ਬਾਬੀਹੇ ਤਨਿ ਮਨਿ ਸੁਖੁ ਹੋਇ ਜਾਂ ਤਤੁ ਬੂੰਦ ਮੁਹਿ ਪਾਇ ॥ baabeehay tan man sukh ho-ay jaaN tat boond muhi paa-ay. The body and mind of a rain bird like seeker, is delighted only when the essence of the drop of Naam falls into his mouth. ਜਦੋਂ ਪਪੀਹਾ ( ਨਾਮ-ਬੂੰਦ ਦਾ ਰਸੀਆ) ਨਾਮ-ਬੂੰਦ (ਆਪਣੇ) ਮੂੰਹ ਵਿਚ ਪਾਂਦਾ ਹੈ, ਤਦੋਂ ਉਸ ਦੇ ਤਨ ਵਿਚ ਆਨੰਦ ਪੈਦਾ ਹੁੰਦਾ ਹੈ।
ਅਨੁ ਧਨੁ ਬਹੁਤਾ ਉਪਜੈ ਧਰਤੀ ਸੋਭਾ ਪਾਇ ॥ an Dhan bahutaa upjai Dhartee sobhaa paa-ay. Just as with the rainfall, the earth is embellished with greenery and then lots of wealth grows in the form of grain, (ਜਿਵੇਂ ਵਰਖਾ ਨਾਲ) ਧਰਤੀ ਹਰੀਆਵਲੀ ਹੋ ਜਾਂਦੀ ਹੈ, (ਉਸ ਵਿਚ) ਬਹੁਤ ਅੰਨ ਪੈਦਾ ਹੁੰਦਾ ਹੈ,
ਅਨਦਿਨੁ ਲੋਕੁ ਭਗਤਿ ਕਰੇ ਗੁਰ ਕੈ ਸਬਦਿ ਸਮਾਇ ॥ an-din lok bhagat karay gur kai sabad samaa-ay. similarly, people become absorbed in the Guru’s word and become embellished by always performing God’s devotional worship. (ਤਿਵੇਂ) ਗੁਰੂ ਦੇ ਸ਼ਬਦ ਵਿਚ ਲੀਨ ਹੋ ਕੇ ਜਗਤ ਹਰ ਵੇਲੇ ਪਰਮਾਤਮਾ ਦੀ ਭਗਤੀ ਕਰਨ ਲੱਗ ਪੈਂਦਾ ਹੈ।
ਆਪੇ ਸਚਾ ਬਖਸਿ ਲਏ ਕਰਿ ਕਿਰਪਾ ਕਰੈ ਰਜਾਇ ॥ aapay sachaa bakhas la-ay kar kirpaa karai rajaa-ay. Then the eternal God Himself forgives them, and by bestowing mercy, He leads them to walk according to His will. ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ (ਗੁਰੂ ਦੀ ਸਰਨ ਪਈ ਲੁਕਾਈ ਉਤੇ) ਬਖ਼ਸ਼ਸ਼ ਕਰਦਾ ਹੈ, ਮਿਹਰ ਕਰ ਕੇ ਆਪਣਾ ਹੁਕਮ ਵਰਤਾਂਦਾ ਹੈ।
ਹਰਿ ਗੁਣ ਗਾਵਹੁ ਕਾਮਣੀ ਸਚੈ ਸਬਦਿ ਸਮਾਇ ॥ har gun gaavhu kaamnee sachai sabad samaa-ay. O’ mortal, sing the praises of God by immersing yourself in the Divine word, ਹੇ ਜੀਵ-ਇਸਤ੍ਰੀ! ਸੱਚੇ ਸਬਦ ਵਿਚ ਲੀਨ ਹੋ ਕੇ ਪਰਮਾਤਮਾ ਦੇ ਗੁਣ ਗਾਇਆ ਕਰ,
ਭੈ ਕਾ ਸਹਜੁ ਸੀਗਾਰੁ ਕਰਿਹੁ ਸਚਿ ਰਹਹੁ ਲਿਵ ਲਾਇ ॥ bhai kaa sahj seegaar karihu sach rahhu liv laa-ay. embellish yourself with the spiritual poise of God’s revered fear, and remain lovingly attuned to Him. (ਪ੍ਰਭੂ ਦੇ) ਡਰ-ਅਦਬ ਤੋਂ ਪੈਦਾ ਹੋਈ ਆਤਮਕ ਅਡੋਲਤਾ ਨੂੰ (ਆਪਣੇ ਜੀਵਨ ਦਾ) ਸਿੰਗਾਰ ਬਣਾਈ ਰੱਖ, ਸਦਾ-ਥਿਰ ਹਰੀ ਵਿਚ ਸੁਰਤ ਜੋੜ ਕੇ ਟਿਕਿਆ ਰਿਹਾ ਕਰ।
ਨਾਨਕ ਨਾਮੋ ਮਨਿ ਵਸੈ ਹਰਿ ਦਰਗਹ ਲਏ ਛਡਾਇ ॥੫੭॥ naanak naamo man vasai har dargeh la-ay chhadaa-ay. ||57|| O’ Nanak, within whose mind God’s Name is enshrined, he is saved from reckoning in God’s presence. ||57|| ਹੇ ਨਾਨਕ! ਜਿਸ ਦੇ ਮਨ ਵਿਚ ਹਰਿ-ਨਾਮ ਹੀ ਟਿਕਿਆ ਰਹਿੰਦਾ ਹੈ, ਪਰਮਾਤਮਾ ਉਸ ਨੂੰ ਦਰਗਾਹ ਵਿਚ ਲੇਖੇ ਤੋਂ ਬਚਾ ਲੈਂਦਾ ਹੈ ॥੫੭॥
ਬਾਬੀਹਾ ਸਗਲੀ ਧਰਤੀ ਜੇ ਫਿਰਹਿ ਊਡਿ ਚੜਹਿ ਆਕਾਸਿ ॥ baabeehaa saglee Dhartee jay fireh ood charheh aakaas. O’ rain bird-like seeker, even if you wander the entire earth and soar high in the sky, (still the yearning for the worldly desires does not vanish), ਹੇ ਪਪੀਹੇ ਰੂਪ ਜਗਿਆਸੁ! ਭਾਵੇਂ ਤੂੰ ਸਾਰੀ ਧਰਤੀ ਉਤੇ ਰਟਨ ਕਰਦਾ ਫਿਰੇਂ, ਅਤੇ ਉੱਡ ਕੇ ਆਕਾਸ਼ ਵਿਚ ਭੀ ਜਾ ਪਹੁੰਚੇਂ, (ਤਾਂ ਭੀ ਇਸ ਤਰ੍ਹਾਂ ਮਾਇਆ ਦੀ ਤ੍ਰਿਸ਼ਨਾ ਮਾਇਆ ਦੀ ਭੁੱਖ ਨਹੀਂ ਮਿਟਦੀ)
ਸਤਿਗੁਰਿ ਮਿਲਿਐ ਜਲੁ ਪਾਈਐ ਚੂਕੈ ਭੂਖ ਪਿਆਸ ॥ satgur mili-ai jal paa-ee-ai chookai bhookh pi-aas. The hunger and thirst of worldly desires is quenched with the water of Naam, which is received only by meeting and following the true Guru’s teachings. ਮਾਇਆ ਦੀ ਭੁੱਖ ਤ੍ਰਿਹ ਨਾਮ-ਜਲ ਨਾਲ ਹੀ ਮਿਟਦੀ ਹੈ (ਅਤੇ ਉਹ ਨਾਮ-ਜਲ ਗੁਰੂ ਮਿਲਿਆਂ (ਹੀ) ਪ੍ਰਾਪਤ ਹੁੰਦਾ ਹੈ।
ਜੀਉ ਪਿੰਡੁ ਸਭੁ ਤਿਸ ਕਾ ਸਭੁ ਕਿਛੁ ਤਿਸ ਕੈ ਪਾਸਿ ॥ jee-o pind sabh tis kaa sabh kichh tis kai paas. This life and body all belong to God, and all blessings are in His power. ਇਹ ਜਿੰਦ ਇਹ ਸਰੀਰ ਸਭ ਕੁਝ ਉਸ (ਪਰਮਾਤਮਾ) ਦਾ ਹੈ,ਅਤੇ ਹਰੇਕ ਦਾਤ ਉਸ ਦੇ ਹੀ ਵੱਸ ਵਿਚ ਹੈ।
ਵਿਣੁ ਬੋਲਿਆ ਸਭੁ ਕਿਛੁ ਜਾਣਦਾ ਕਿਸੁ ਆਗੈ ਕੀਚੈ ਅਰਦਾਸਿ ॥ vin boli-aa sabh kichh jaandaa kis aagai keechai ardaas. Without our saying, God knows everybody’s need; therefore to whom else should we offer our prayers? (ਜੀਵਾਂ ਦੇ) ਬੋਲਣ ਤੋਂ ਬਿਨਾ ਹੀ (ਹਰੇਕ ਜੀਵ ਦੀ) ਹਰੇਕ ਲੋੜ ਉਹ ਜਾਣਦਾ ਹੈ, (ਉਸ ਨੂੰ ਛੱਡ ਕੇ) ਹੋਰ ਕਿਸ ਅੱਗੇ ਅਰਦਾਸ ਕੀਤੀ ਜਾ ਸਕਦੀ ਹੈ?
ਨਾਨਕ ਘਟਿ ਘਟਿ ਏਕੋ ਵਰਤਦਾ ਸਬਦਿ ਕਰੇ ਪਰਗਾਸ ॥੫੮॥ naanak ghat ghat ayko varatdaa sabad karay pargaas. ||58|| O’ Nanak! God is the only One who pervades each and every heart, and He spiritually enlightens everyone through the Guru’s word. ||58|| ਹੇ ਨਾਨਕ, ਹਰੇਕ ਸਰੀਰ ਵਿਚ ਉਹ ਪਰਮਾਤਮਾ ਆਪ ਹੀ ਮੌਜੂਦ ਹੈ, (ਗੁਰੂ ਦੇ) ਸ਼ਬਦ ਦੀ ਰਾਹੀਂ (ਹਰੇਕ ਜੀਵ ਦੇ ਅੰਦਰ ਆਤਮਕ ਜੀਵਨ ਦਾ) ਚਾਨਣ (ਉਹ ਆਪ ਹੀ) ਕਰਦਾ ਹੈ ॥੫੮॥
ਨਾਨਕ ਤਿਸੈ ਬਸੰਤੁ ਹੈ ਜਿ ਸਤਿਗੁਰੁ ਸੇਵਿ ਸਮਾਇ ॥ naanak tisai basant hai je satgur sayv samaa-ay. O’ Nanak! one who remains merged in God by following the Guru’s teachings, he remains in spiritual bliss as if there is always the season of spring for him. ਹੇ ਨਾਨਕ! ਜਿਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਪ੍ਰਭੂ ਵਿਚ ਲੀਨ ਰਹਿੰਦਾ ਹੈ ਉਸ ਦੇ ਅੰਦਰ ਆਤਮਕ ਖਿੜਾਉ ਦੀ ਰੁੱਤ (ਬਸੰਤ) ਬਣੀ ਰਹਿੰਦੀ ਹੈ,
ਹਰਿ ਵੁਠਾ ਮਨੁ ਤਨੁ ਸਭੁ ਪਰਫੜੈ ਸਭੁ ਜਗੁ ਹਰੀਆਵਲੁ ਹੋਇ ॥੫੯॥ har vuthaa man tan sabh parfarhai sabh jag haree-aaval ho-ay. ||59|| when God manifests within him, his mind and body blossom in spiritual bliss, as if for him the entire world becomes green and rejuvenated. ||59|| (ਜਦੋਂ ਉਸ ਦੇ ਅੰਦਰ) ਪਰਮਾਤਮਾ ਆ ਵੱਸਦਾ ਹੈ, ਉਸ ਦਾ ਤਨ ਉਸ ਦਾ ਮਨ (ਆਤਮਕ ਆਨੰਦ ਨਾਲ) ਖਿੜ ਪੈਂਦਾ ਹੈ ਅਤੇ ਉਸ ਦੇ ਰਾਹੀਂ ਸਾਰਾ ਜਗਤ ਹੀ ਉਸ ਦੇ ਭਾਣੇ ਹਰਾ ਭਰਾ ਹੋ ਜਾਂਦਾ ਹੈ।॥੫੯॥
ਸਬਦੇ ਸਦਾ ਬਸੰਤੁ ਹੈ ਜਿਤੁ ਤਨੁ ਮਨੁ ਹਰਿਆ ਹੋਇ ॥ sabday sadaa basant hai jit tan man hari-aa ho-ay. By reflecting on the Guru’s word, one remains in such a state of bliss, as if it is always the spring season which rejuvenates his body and mind. ਸ਼ਬਦ ਦੀ ਰਾਹੀਂ ਮਨੁੱਖ ਦੇ ਅੰਦਰ ਸਦਾ ਲਈ ਖਿੜਾਉ ਦੀ ਰੁੱਤ ਬਣ ਜਾਂਦੀ ਹੈ ਜਿਸ ਦੀ ਬਰਕਤਿ ਨਾਲ ਉਸ ਦਾ ਮਨ ਆਨੰਦ-ਭਰਪੂਰ ਹੋ ਜਾਂਦਾ ਹੈ।
ਨਾਨਕ ਨਾਮੁ ਨ ਵੀਸਰੈ ਜਿਨਿ ਸਿਰਿਆ ਸਭੁ ਕੋਇ ॥੬੦॥ naanak naam na veesrai jin siri-aa sabh ko-ay. ||60|| O’ Nanak, that God who has created everyone, should never be forgotten. ||60|| ਹੇ ਨਾਨਕ! ਜਿਸ ਪਰਮਾਤਮਾ ਨੇ ਹਰੇਕ ਜੀਵ ਪੈਦਾ ਕੀਤਾ ਹੈ ਉਸ ਨੂੰ ਕਦੇ ਨਹੀਂ ਭੁੱਲਨਾ ਚਾਹੀਦਾ ॥੬੦॥
ਨਾਨਕ ਤਿਨਾ ਬਸੰਤੁ ਹੈ ਜਿਨਾ ਗੁਰਮੁਖਿ ਵਸਿਆ ਮਨਿ ਸੋਇ ॥ naanak tinaa basant hai jinaa gurmukh vasi-aa man so-ay. O’ Nanak, those in whose mind God has manifested through the Guru, they remain spiritually delighted as if there is always spring season for them. ਹੇ ਨਾਨਕ! ਗੁਰੂ ਦੀ ਰਾਹੀਂ ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਉਹ ਪ੍ਰਭੂ ਵੱਸਦਾ ਹੈ, ਉਹਨਾਂ ਦੇ ਅੰਦਰ ਆਤਮਕ ਖਿੜਾਉ ਦਾ ਸਮਾ ਬਣਿਆ ਰਹਿੰਦਾ ਹੈ।
ਹਰਿ ਵੁਠੈ ਮਨੁ ਤਨੁ ਪਰਫੜੈ ਸਭੁ ਜਗੁ ਹਰਿਆ ਹੋਇ ॥੬੧॥ har vuthai man tan parfarhai sabh jag hari-aa ho-ay. ||61|| When God manifests within a person, his mind and body blossom in spiritual bliss, as if for him the entire world becomes green and rejuvenated. ||61|| (ਜਦੋਂ ਮਨੁੱਖ ਦੇ ਅੰਦਰ) ਪਰਮਾਤਮਾ ਆ ਵੱਸਦਾ ਹੈ, ਉਸ ਦਾ ਤਨ ਉਸ ਦਾ ਮਨ (ਆਤਮਕ ਆਨੰਦ ਨਾਲ) ਖਿੜ ਪੈਂਦਾ ਹੈ ਅਤੇ ਉਸ ਦੇ ਰਾਹੀਂ ਸਾਰਾ ਜਗਤ ਹੀ ਉਸ ਦੇ ਭਾਣੇ ਹਰਾ ਭਰਾ ਹੋ ਜਾਂਦਾ ਹੈ।॥੬੧॥
ਵਡੜੈ ਝਾਲਿ ਝਲੁੰਭਲੈ ਨਾਵੜਾ ਲਈਐ ਕਿਸੁ ॥ vadrhai jhaal jhalumbhlai naavrhaa la-ee-ai kis. O’ brother, whose Name should we lovingly remember before dawn? ਹੇ ਭਾਈ ਸਵੇਰੇ ਘੁਸਮੁਸੇ (ਵੇਲੇ ਉੱਠ ਕੇ) ਕਿਸ ਦਾ ਸੋਹਣਾ ਨਾਮ ਲੈਣਾ ਚਾਹੀਦਾ ਹੈ?
ਨਾਉ ਲਈਐ ਪਰਮੇਸਰੈ ਭੰਨਣ ਘੜਣ ਸਮਰਥੁ ॥੬੨॥ naa-o la-ee-ai parmaysrai bhannan gharhan samrath. ||62|| We should lovingly remember the Name of the supreme God, who is all-powerful to create and destroy. ||62|| ਉਸ ਪਰਮੇਸਰ ਦਾ ਨਾਮ ਲੈਣਾ ਚਾਹੀਦਾ ਹੈ ਜੋ (ਜੀਵਾਂ ਨੂੰ) ਪੈਦਾ ਕਰਨ ਤੇ ਨਾਸ ਕਰਨ ਦੀ ਸਮਰਥਾ ਵਾਲਾ ਹੈ ॥੬੨॥
ਹਰਹਟ ਭੀ ਤੂੰ ਤੂੰ ਕਰਹਿ ਬੋਲਹਿ ਭਲੀ ਬਾਣਿ ॥ harhat bhee tooN tooN karahi boleh bhalee baan. O’ brother, the Persian wheel of the open well for irrigation also seems to be making a sound as if saying, “You, You,” and seems to be uttering sweet words. ਹਲਟ ਭੀ (ਚੱਲਦੇ ਖੂਹ) ਭੀ ਆਵਾਜ਼ ਕੱਢਦੇ ਇਉਂ ਜਾਪਦੇ ਹਨ ਕਿ) ‘ਤੂੰ ਤੂੰ’ ਕਰ ਰਹੇ ਹਨ, ਅਤੇ ਮਿੱਠੀ ਸੁਰ ਵਿਚ ਆਵਾਜ਼ ਕੱਢਦੇ ਹਨ ।
ਸਾਹਿਬੁ ਸਦਾ ਹਦੂਰਿ ਹੈ ਕਿਆ ਉਚੀ ਕਰਹਿ ਪੁਕਾਰ ॥ saahib sadaa hadoor hai ki-aa uchee karahi pukaar. O’ mortal, the Master-God is always with you, then why do you call out for Him in a loud voice? ਮਾਲਕ-ਪ੍ਰਭੂ ਤਾਂ ਸਦਾ ਤੇਰੇ ਨਾਲ ਵੱਸਦਾ ਹੈ, ਤੂੰ ਕਿਉਂ ਉੱਚੀ ਉੱਚੀ ਪੁਕਾਰਦਾ ਹੈਂ ?
ਜਿਨਿ ਜਗਤੁ ਉਪਾਇ ਹਰਿ ਰੰਗੁ ਕੀਆ ਤਿਸੈ ਵਿਟਹੁ ਕੁਰਬਾਣੁ ॥ jin jagat upaa-ay har rang kee-aa tisai vitahu kurbaan. Instead you should dedicate yourself to God who has established this play by creating the world. ਜਿਸ ਹਰੀ ਨੇ ਇਹ ਜਗਤ ਪੈਦਾ ਕਰ ਕੇ ਇਹ ਖੇਲ-ਤਮਾਸ਼ਾ ਬਣਾਇਆ ਹੈ, ਉਸ ਤੋਂ ਸਦਕੇ ਹੋਇਆ ਕਰ।
ਆਪੁ ਛੋਡਹਿ ਤਾਂ ਸਹੁ ਮਿਲੈ ਸਚਾ ਏਹੁ ਵੀਚਾਰੁ ॥ aap chhodeh taaN saho milai sachaa ayhu veechaar. The only true thought is that you will realize God only if you forsake your ego. ਸਦਾ ਕਾਇਮ ਰਹਿਣ ਵਾਲਾ ਵਿਚਾਰ ਇਹ ਹੈ ਕਿ ਜੇ ਤੂੰ (ਆਪਣੇ ਅੰਦਰੋਂ) ਆਪਾ ਭਾਵ ਛੱਡ ਦੇਵੇਂਗਾ, ਤਾਂ ਤੈਨੂੰ ਪਰਮਾਤਮਾ ਮਿਲ ਪਏਗਾ।
ਹਉਮੈ ਫਿਕਾ ਬੋਲਣਾ ਬੁਝਿ ਨ ਸਕਾ ਕਾਰ ॥ ha-umai fikaa bolnaa bujh na sakaa kaar. Speaking egotistically is insipid (rude), and by doing this no one can understand the way to reach God. ਹਉਮੈ ਅਹੰਕਾਰ ਦੇ ਆਸਰੇ (‘ਤੂੰ ਤੂੰ’) ਬੋਲਣਾ (ਭੀ) ਬੇ-ਸੁਆਦਾ ਰਹਿੰਦਾ ਹੈ ਅਤੇ ਪ੍ਰਭੂ ਨਾਲ ਮਿਲ ਸਕਣ ਵਾਲਾ ਕਰਤੱਬ ਸਮਝ ਨਹੀਂ ਸਕੀਦਾ।
ਵਣੁ ਤ੍ਰਿਣੁ ਤ੍ਰਿਭਵਣੁ ਤੁਝੈ ਧਿਆਇਦਾ ਅਨਦਿਨੁ ਸਦਾ ਵਿਹਾਣ ॥ van tarin taribhavan tujhai Dhi-aa-idaa an-din sadaa vihaan. O’ God, the entire vegetation of the world and the entire world is remembering You, and every day is always passing in Your remembrance. ਹੇ ਪ੍ਰਭੂ! ਜੰਗਲ, ਜੰਗਲ ਦਾ ਘਾਹ, ਸਾਰਾ ਜਗਤ ਤੈਨੂੰ ਹੀ ਸਿਮਰ ਰਿਹਾ ਹੈ। ਹਰੇਕ ਦਿਹਾੜਾ ਸਦਾ ਸਾਰਾ ਸਮਾ ਤੇਰੀ ਹੀ ਯਾਦ ਵਿਚ ਬੀਤ ਰਿਹਾ ਹੈ।
ਬਿਨੁ ਸਤਿਗੁਰ ਕਿਨੈ ਨ ਪਾਇਆ ਕਰਿ ਕਰਿ ਥਕੇ ਵੀਚਾਰ ॥ bin satgur kinai na paa-i-aa kar kar thakay veechaar. But no one has realized You without following the true Guru’s teachings, and many people are exhausted reflecting on many other ways. ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਕਿਸੇ ਨੇ ਤੇਰਾ ਮਿਲਾਪ ਪ੍ਰਾਪਤ ਨਹੀਂ ਕੀਤਾ, ਅਨੇਕਾਂ ਹੀ ਲੋਕ (ਹੋਰ ਹੋਰ) ਵਿਚਾਰਾਂ ਕਰ ਕੇ ਥੱਕ ਗਏ ਹਨ l
error: Content is protected !!
Scroll to Top
https://mta.sertifikasi.upy.ac.id/application/mdemo/ slot gacor slot demo https://bppkad.mamberamorayakab.go.id/wp-content/modemo/ http://gsgs.lingkungan.ft.unand.ac.id/includes/demo/
https://jackpot-1131.com/ https://mainjp1131.com/ https://triwarno-banyuurip.purworejokab.go.id/template-surat/kk/kaka-sbobet/
https://mta.sertifikasi.upy.ac.id/application/mdemo/ slot gacor slot demo https://bppkad.mamberamorayakab.go.id/wp-content/modemo/ http://gsgs.lingkungan.ft.unand.ac.id/includes/demo/
https://jackpot-1131.com/ https://mainjp1131.com/ https://triwarno-banyuurip.purworejokab.go.id/template-surat/kk/kaka-sbobet/