Page 1423

ਬਿਨੁ ਨਾਵੈ ਸਭੁ ਦੁਖੁ ਹੈ ਦੁਖਦਾਈ ਮੋਹ ਮਾਇ ॥
bin naavai sabh dukh hai dukh-daa-ee moh maa-ay.
Everything without remembering God’s Name is the source of sorrow, and love for Maya is nothing but misery.
ਮਾਇਆ ਦਾ ਮੋਹ ਦੁਖਦਾਈ ਸਾਬਤ ਹੁੰਦਾ ਹੈ, ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਸਾਰਾ (ਉੱਦਮ) ਦੁਖ (ਦਾ ਹੀ ਮੂਲ) ਹੈ।

ਨਾਨਕ ਗੁਰਮੁਖਿ ਨਦਰੀ ਆਇਆ ਮੋਹ ਮਾਇਆ ਵਿਛੁੜਿ ਸਭ ਜਾਇ ॥੧੭॥\
naanak gurmukh nadree aa-i-aa moh maa-i-aa vichhurh sabh jaa-ay. ||17||
O’ Nanak, that person to whom this truth is revealed through the Guru’s grace, all his love for the Maya goes away. ||17||
ਹੇ ਨਾਨਕ! ਗੁਰੂ ਦੀ ਸ਼ਰਨ ਪੈ ਕੇ (ਜਿਸ ਮਨੁੱਖ ਨੂੰ ਇਹ ਭੇਤ) ਦਿੱਸ ਪੈਂਦਾ ਹੈ, (ਉਸ ਦੇ ਅੰਦਰੋਂ) ਮਾਇਆ ਦਾ ਸਾਰਾ ਮੋਹ ਦੂਰ ਹੋ ਜਾਂਦਾ ਹੈ ॥੧੭॥

ਗੁਰਮੁਖਿ ਹੁਕਮੁ ਮੰਨੇ ਸਹ ਕੇਰਾ ਹੁਕਮੇ ਹੀ ਸੁਖੁ ਪਾਏ ॥
gurmukh hukam mannay sah kayraa hukmay hee sukh paa-ay.
One who follows the Guru’s teachings and obeys God’s command, rejoices in bliss by living according to His will.
ਜਿਹੜਾ ਮਨੁੱਖ ਗੁਰੂ ਦੇ ਸਨਮੁਖ ਰਹਿ ਕੇ ਖਸਮ-ਪ੍ਰਭੂ ਦਾ ਹੁਕਮ ਮੰਨਦਾ ਹੈ, ਉਹ ਹੁਕਮ ਵਿਚ ਟਿਕ ਕੇ ਹੀ ਆਤਮਕ ਆਨੰਦ ਮਾਣਦਾ ਹੈ।

ਹੁਕਮੋ ਸੇਵੇ ਹੁਕਮੁ ਅਰਾਧੇ ਹੁਕਮੇ ਸਮੈ ਸਮਾਏ ॥
hukmo sayvay hukam araaDhay hukmay samai samaa-ay.
He always lives by God’s will, remembers Him with adoration and always remains immersed in His command.
ਉਹ ਮਨੁੱਖ ਪ੍ਰਭੂ ਦੇ ਹੁਕਮ ਨੂੰ ਹਰ ਵੇਲੇ ਚੇਤੇ ਰੱਖਦਾ ਹੈ, ਹੁਕਮ ਦੀ ਭਗਤੀ ਕਰਦਾ ਹੈ, ਹਰ ਵੇਲੇ ਹੁਕਮ ਵਿਚ ਲੀਨ ਰਹਿੰਦਾ ਹੈ।

ਹੁਕਮੁ ਵਰਤੁ ਨੇਮੁ ਸੁਚ ਸੰਜਮੁ ਮਨ ਚਿੰਦਿਆ ਫਲੁ ਪਾਏ ॥
hukam varat naym such sanjam man chindi-aa fal paa-ay.
For him, fasting, daily worship, ablution, and self-control is to live by God’s will; all his mind’s desires are fulfilled by obeying God’s command.
ਉਸ ਮਨੁੱਖ ਦੇ ਵਾਸਤੇ ਪ੍ਰਭੂ ਦਾ ਹੁਕਮ ਮੰਨਣਾ ਹੀ ਵਰਤ (ਆਦਿਕ ਰੱਖਣ ਦਾ) ਨੇਮ, ਸਰੀਰਕ ਪਵਿਤ੍ਰਤਾ, ਇੰਦ੍ਰਿਆਂ ਨੂੰ ਰੋਕਣ ਦਾ ਜਤਨ ਹੈ। (ਹੁਕਮ ਮੰਨ ਕੇ) ਉਹ ਮਨੁੱਖ ਮਨ-ਮੰਗੀ ਮੁਰਾਦ ਪ੍ਰਾਪਤ ਕਰਦਾ ਹੈ।

ਸਦਾ ਸੁਹਾਗਣਿ ਜਿ ਹੁਕਮੈ ਬੁਝੈ ਸਤਿਗੁਰੁ ਸੇਵੈ ਲਿਵ ਲਾਏ ॥
sadaa suhaagan je hukmai bujhai satgur sayvai liv laa-ay.
That person is really fortunate who understands God’s command and follows the true Guru’s teachings by putting the mind into it.
ਜਿਹੜੀ ਜੀਵ-ਇਸਤ੍ਰੀ ਪ੍ਰਭੂ ਦੀ ਰਜ਼ਾ ਨੂੰ ਸਮਝਦੀ ਹੈ, ਸੁਰਤ ਜੋੜ ਕੇ ਗੁਰੂ ਦੀ ਸਰਨ ਪਈ ਰਹਿੰਦੀ ਹੈ, ਉਹ ਸਦਾ ਭਾਗਾਂ ਵਾਲੀ ਹੈ।

ਨਾਨਕ ਕ੍ਰਿਪਾ ਕਰੇ ਜਿਨ ਊਪਰਿ ਤਿਨਾ ਹੁਕਮੇ ਲਏ ਮਿਲਾਏ ॥੧੮॥
naanak kirpaa karay jin oopar tinaa hukmay la-ay milaa-ay. ||18||
O’ Nanak, those on whom God bestows grace, He unites them Himself according to His will. ||18||
ਹੇ ਨਾਨਕ! ਜਿਨ੍ਹਾਂ ਜੀਵਾਂ ਉੱਤੇ (ਪਰਮਾਤਮਾ) ਮਿਹਰ ਕਰਦਾ ਹੈ, ਉਹਨਾਂ ਨੂੰ ਆਪਣੇ ਹੁਕਮ ਅਨੁਸਾਰ ਆਪਣੇ ਨਾਲ ਮਿਲਾ ਲੈਂਦਾ ਹੈ ॥੧੮॥

ਮਨਮੁਖਿ ਹੁਕਮੁ ਨ ਬੁਝੇ ਬਪੁੜੀ ਨਿਤ ਹਉਮੈ ਕਰਮ ਕਮਾਇ ॥
manmukh hukam na bujhay bapurhee nit ha-umai karam kamaa-ay.
The wretched self-willed person does not understand God’s command, and always performs deeds in ego,
ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਬਦ-ਨਸੀਬ ਜੀਵ-ਇਸਤ੍ਰੀ (ਪਰਮਾਤਮਾ ਦੀ) ਰਜ਼ਾ ਨੂੰ ਨਹੀਂ ਸਮਝਦੀ, ਸਦਾ ਹਉਮੈ ਦੇ ਆਸਰੇ (ਆਪਣੇ ਵਲੋਂ ਮਿਥੇ ਹੋਏ ਧਾਰਮਿਕ) ਕੰਮ ਕਰਦੀ ਰਹਿੰਦੀ ਹੈ।

ਵਰਤ ਨੇਮੁ ਸੁਚ ਸੰਜਮੁ ਪੂਜਾ ਪਾਖੰਡਿ ਭਰਮੁ ਨ ਜਾਇ ॥
varat naym such sanjam poojaa pakhand bharam na jaa-ay.
but doubt of the mind does not go away, just by observing fasts, practicing ritualistic routines, piety, austerities, idol worship and hypocrisy.
ਪਰ ਵਰਤ, ਨੇਮ, ਸੁੱਚ, ਸੰਜਮ, ਦੇਵ-ਪੂਜਾ, ਆਦਿਕ ਪਾਖੰਡ ਕਰਮ ਕਰਨ ਦੁਆਰਾ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ।

ਅੰਤਰਹੁ ਕੁਸੁਧੁ ਮਾਇਆ ਮੋਹਿ ਬੇਧੇ ਜਿਉ ਹਸਤੀ ਛਾਰੁ ਉਡਾਏ ॥
antrahu kusuDh maa-i-aa mohi bayDhay ji-o hastee chhaar udaa-ay.
Those who are unvirtuous within and are obsessed with the love for Maya, their rituals are like an elephant throwing the dust all over itself right after bath.
(ਜਿਨ੍ਹਾਂ ਮਨੁੱਖਾਂ ਦਾ ਮਨ) ਅੰਦਰੋਂ ਖੋਟਾ ਰਹਿੰਦਾ ਹੈ, ਜਿਹੜੇ ਮਾਇਆ ਦੇ ਮੋਹ ਵਿਚ ਵਿੱਝੇ ਰਹਿੰਦੇ ਹਨ (ਉਹਨਾਂ ਦੇ ਕੀਤੇ ਧਾਰਮਿਕ ਕਰਮ ਇਉਂ ਹੀ ਹਨ) ਜਿਵੇਂ ਹਾਥੀ (ਨ੍ਹਾ ਕੇ ਆਪਣੇ ਉੱਤੇ) ਮਿੱਟੀ ਉਡਾ ਕੇ ਪਾ ਲੈਂਦਾ ਹੈ।

ਜਿਨਿ ਉਪਾਏ ਤਿਸੈ ਨ ਚੇਤਹਿ ਬਿਨੁ ਚੇਤੇ ਕਿਉ ਸੁਖੁ ਪਾਏ ॥
jin upaa-ay tisai na cheeteh bin chaytay ki-o sukh paa-ay.
They do not remember God who created them, how can they find inner peace without remembering Him with adoration?
ਉਹ ਮਨੁੱਖ ਉਸ ਪ੍ਰਬੂ ਨੂੰ ਯਾਦ ਨਹੀਂ ਕਰਦੇ, ਜਿਸ ਨੇ ਉਹਨਾਂ ਨੂੰ ਪੈਦਾ ਕੀਤਾ, ਉਸ ਨੂੰ ਸਿਮਰਨ ਤੋਂ ਬਿਨਾ ਉਹ ਸੁਖ ਕਿਸ ਤਰ੍ਰਾਂ ਪਾ ਸਕਦੇ ਹਨ?

ਨਾਨਕ ਪਰਪੰਚੁ ਕੀਆ ਧੁਰਿ ਕਰਤੈ ਪੂਰਬਿ ਲਿਖਿਆ ਕਮਾਏ ॥੧੯॥
naanak parpanch kee-aa Dhur kartai poorab likhi-aa kamaa-ay. ||19||
O’ Nanak, the Creator has established the expanse of the world in a way that everyone acts as per his preordained destiny based on his past deeds. ||19||
ਹੇ ਨਾਨਕ! ਕਰਾਤਰ ਨੇ ਹੀ ਧੁਰ ਦਰਗਾਹ ਤੋਂ (ਆਪਣੇ ਹੁਕਮ ਨਾਲ) ਜਗਤ-ਰਚਨਾ ਕੀਤੀ ਹੋਈ ਹੈ, ਹਰੇਕ ਜੀਵ ਆਪਣੇ ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੀ (ਹੁਣ ਭੀ) ਕਰਮ ਕਰੀ ਜਾਂਦਾ ਹੈ ॥੧੯॥

ਗੁਰਮੁਖਿ ਪਰਤੀਤਿ ਭਈ ਮਨੁ ਮਾਨਿਆ ਅਨਦਿਨੁ ਸੇਵਾ ਕਰਤ ਸਮਾਇ ॥
gurmukh parteet bha-ee man maani-aa an-din sayvaa karat samaa-ay.
The Guru’s follower always has faith in the Guru, his mind is appeased with the Guru and while following the Guru’s teachings he remains absorbed in him.
ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦੇ ਅੰਦਰ (ਗੁਰੂ ਵਾਸਤੇ) ਸਰਧਾ ਬਣੀ ਰਹਿੰਦੀ ਹੈ, (ਉਸ ਦਾ) ਮਨ (ਗੁਰੂ ਵਿਚ) ਪਤੀਜਿਆ ਰਹਿੰਦਾ ਹੈ, ਉਹ ਹਰ ਵੇਲੇ ਸੇਵਾ ਕਰਦਿਆਂ (ਗੁਰੂ ਵਿਚ) ਮਸਤ ਰਹਿੰਦਾ ਹੈ।

ਅੰਤਰਿ ਸਤਿਗੁਰੁ ਗੁਰੂ ਸਭ ਪੂਜੇ ਸਤਿਗੁਰ ਕਾ ਦਰਸੁ ਦੇਖੈ ਸਭ ਆਇ ॥
antar satgur guroo sabh poojay satgur kaa daras daykhai sabh aa-ay.
Such a person realizes that within all is the true Guru, all worship the Guru, and everybody comes to see the Guru’s blessed vision.
ਹਰੇਕ ਦੇ ਹਿਰਦੇ ਵਿਚ ਸਤਿਗੁਰੂ ਵੱਸਦਾ ਹੈ, ਸਾਰੀ ਲੋਕਾਈ ਗੁਰੂ ਨੂੰ ਪੂਜਦੀ ਹੈ ਅਤੇ ਸਾਰੀ ਲੋਕਾਈ ਆ ਕੇ ਗੁਰੂ ਦਾ ਦਰਸ਼ਨ ਕਰਦੀ ਹੈ

ਮੰਨੀਐ ਸਤਿਗੁਰ ਪਰਮ ਬੀਚਾਰੀ ਜਿਤੁ ਮਿਲਿਐ ਤਿਸਨਾ ਭੁਖ ਸਭ ਜਾਇ ॥
mannee-ai satgur param beechaaree jit mili-ai tisnaa bhukh sabh jaa-ay.
We should be devoted to the Guru who is the highest spiritual thinker and by meeting whom (following his teaching) all the hunger and thirst for Maya ends.
ਸਭ ਤੋਂ ਉੱਚੀ ਆਤਮਕ ਵਿਚਾਰ ਦੇ ਮਾਲਕ ਗੁਰੂ ਵਿਚ ਸਰਧਾ ਬਣਾਣੀ ਚਾਹੀਦੀ ਹੈ, ਜਿਸ (ਗੁਰੂ) ਦੇ ਮਿਲਿਆਂ (ਮਾਇਆ ਦੀ) ਸਾਰੀ ਭੁੱਖ ਸਾਰੀ ਤ੍ਰਿਹ ਦੂਰ ਹੋ ਜਾਂਦੀ ਹੈ।

ਹਉ ਸਦਾ ਸਦਾ ਬਲਿਹਾਰੀ ਗੁਰ ਅਪੁਨੇ ਜੋ ਪ੍ਰਭੁ ਸਚਾ ਦੇਇ ਮਿਲਾਇ ॥
ha-o sadaa sadaa balihaaree gur apunay jo parabh sachaa day-ay milaa-ay.
I am always dedicated to my Guru because he unites us with the eternal God.
ਮੈਂ ਸਦਾ ਹੀ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ ਕਿਉਂਕਿ ਉਹ ਗੁਰੂ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਮਿਲਾ ਦੇਂਦਾ ਹੈ।

ਨਾਨਕ ਕਰਮੁ ਪਾਇਆ ਤਿਨ ਸਚਾ ਜੋ ਗੁਰ ਚਰਣੀ ਲਗੇ ਆਇ ॥੨੦॥
naanak karam paa-i-aa tin sachaa jo gur charnee lagay aa-ay. ||20||
O’ Nanak, those who come to the Guru and have followed his teachings, have attained a true Divine grace. ||20||
ਹੇ ਨਾਨਕ! ਜਿਹੜੇ ਮਨੁੱਖ ਗੁਰੂ ਦੇ ਚਰਨਾਂ ਵਿਚ ਆ ਕੇ ਟਿਕ ਗਏ, ਉਹਨਾਂ ਨੇ ਸਦਾ ਕਾਇਮ ਰਹਿਣ ਵਾਲੀ ਰੱਬੀ ਮਿਹਰ ਪ੍ਰਾਪਤ ਕਰ ਲਈ ॥੨੦॥

ਜਿਨ ਪਿਰੀਆ ਸਉ ਨੇਹੁ ਸੇ ਸਜਣ ਮੈ ਨਾਲਿ ॥
jin piree-aa sa-o nayhu say sajan mai naal.
Those saintly companions who love beloved God, are my true friends.
ਜਿਨ੍ਹਾਂ (ਸਤ ਸੰਗੀਆਂ ਦਾ) ਪਿਆਰੇ ਪ੍ਰਭੂ ਨਾਲ ਪਿਆਰ ਬਣਿਆ ਹੋਇਆ ਹੈ, ਉਹ ਸਤਸੰਗੀ ਸੱਜਣ ਮੇਰੇ ਨਾਲ (ਸਹਾਈ) ਹਨ।

ਅੰਤਰਿ ਬਾਹਰਿ ਹਉ ਫਿਰਾਂ ਭੀ ਹਿਰਦੈ ਰਖਾ ਸਮਾਲਿ ॥੨੧॥
antar baahar ha-o firaaN bhee hirdai rakhaa samaal. ||21||
Because of their company even while performing worldly tasks, I still keep God enshrined within my Heart. ||21||
(ਉਹਨਾਂ ਦੇ ਸਤਸੰਗ ਦੀ ਬਰਕਤਿ ਨਾਲ) ਮੈਂ ਅੰਦਰ ਬਾਹਰ (ਦੁਨੀਆ ਦੇ ਕਾਰ ਵਿਹਾਰ ਵਿਚ ਭੀ) ਤੁਰਿਆ ਫਿਰਦਾ ਹਾਂ, (ਫਿਰ) ਭੀ (ਪਰਮਾਤਮਾ ਨੂੰ ਆਪਣੇ) ਹਿਰਦੇ ਵਿਚ ਸੰਭਾਲ ਕੇ ਰੱਖਦਾ ਹਾਂ ॥੨੧॥

ਜਿਨਾ ਇਕ ਮਨਿ ਇਕ ਚਿਤਿ ਧਿਆਇਆ ਸਤਿਗੁਰ ਸਉ ਚਿਤੁ ਲਾਇ ॥
jinaa ik man ik chit Dhi-aa-i-aa satgur sa-o chit laa-ay.
Those who focused their mind on the true Guru’s teachings and have lovingly remembered God with full concentration of their mind and heart,
ਜਿਨ੍ਹਾਂ ਮਨੁੱਖਾਂ ਨੇ ਗੁਰ ਚਰਨਾਂ ਵਿਚ ਚਿੱਤ ਜੋੜ ਕੇ, ਇਕਾਗਰ ਮਨ ਨਾਲ ਇਕਾਗਰ ਚਿੱਤ ਨਾਲ (ਪਰਮਾਤਮਾ ਦਾ ਨਾਮ) ਸਿਮਰਿਆ ਹੈ,

ਤਿਨ ਕੀ ਦੁਖ ਭੁਖ ਹਉਮੈ ਵਡਾ ਰੋਗੁ ਗਇਆ ਨਿਰਦੋਖ ਭਏ ਲਿਵ ਲਾਇ ॥
tin kee dukh bhukh ha-umai vadaa rog ga-i-aa nirdokh bha-ay liv laa-ay.
they have been rid of their sorrow and hunger for Maya, and the chronic malady of ego; By being attuned to God, they have become free of vices.
ਉਹਨਾਂ ਦੇ ਸਾਰੇ ਦੁੱਖ ਦੂਰ ਹੋ ਜਾਂਦੇ ਹਨ, ਉਹਨਾਂ ਦੀ ਮਾਇਆ ਦੀ ਭੁੱਖ ਦੂਰ ਹੋ ਜਾਂਦੀ ਹੈ, ਉਹਨਾਂ ਦੇ ਅੰਦਰੋਂ ਹਉਮੈ ਦਾ ਵੱਡਾ ਰੋਗ ਦੂਰ ਹੋ ਜਾਂਦਾ ਹੈ, (ਪ੍ਰਭੂ-ਚਰਨਾਂ ਵਿਚ) ਸੁਰਤ ਜੋੜ ਕੇ ਉਹ ਵਿਕਾਰ-ਰਹਿਤ ਹੋ ਜਾਂਦੇ ਹਨ।

ਗੁਣ ਗਾਵਹਿ ਗੁਣ ਉਚਰਹਿ ਗੁਣ ਮਹਿ ਸਵੈ ਸਮਾਇ ॥
gun gaavahi gun uchrahi gun meh savai samaa-ay.
They always sing and utter God’s praises, and remain merged in His virtues.
ਉਹ ਮਨੁੱਖ ਸਦਾ ਪ੍ਰਭੂ ਦੇ ਗੁਣ ਗਾਂਦੇ ਹਨ, ਗੁਣ ਉਚਾਰਦੇ ਹਨ। ਅਤੇ ਪਰਮਾਤਮਾ ਦੇ ਗੁਣਾਂ ਵਿਚ ਸਦਾ ਲੀਨ ਰਹਿੰਦੇ ਹਨ।

ਨਾਨਕ ਗੁਰ ਪੂਰੇ ਤੇ ਪਾਇਆ ਸਹਜਿ ਮਿਲਿਆ ਪ੍ਰਭੁ ਆਇ ॥੨੨॥
naanak gur pooray tay paa-i-aa sahj mili-aa parabh aa-ay. ||22||
O’ Nanak, they have attained the state of spiritual poise through the perfect Guru and God has revealed Himself to them. ||22|
| ਹੇ ਨਾਨਕ! ਪਰਮਾਤਮਾ ਪੂਰੇ ਗੁਰੂ ਦੀ ਰਾਹੀਂ ਆਤਮਕ ਅਡੋਲਤਾ ਵਿਚ ਆ ਮਿਲਦਾ ਹੈ ॥੨੨॥

ਮਨਮੁਖਿ ਮਾਇਆ ਮੋਹੁ ਹੈ ਨਾਮਿ ਨ ਲਗੈ ਪਿਆਰੁ ॥
manmukh maa-i-aa moh hai naam na lagai pi-aar.
The self-willed person remains attached to the love for Maya, therefore he does not develop love for God’s Name.
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੇ ਅੰਦਰ ਮਾਇਆ ਦਾ ਮੋਹ (ਬਣਿਆ ਰਹਿੰਦਾ) ਹੈ, (ਇਸ ਵਾਸਤੇ ਉਸ ਦਾ ਪਰਮਾਤਮਾ ਦੇ) ਨਾਮ ਵਿਚ ਪਿਆਰ ਨਹੀਂ ਬਣਦਾ।

ਕੂੜੁ ਕਮਾਵੈ ਕੂੜੁ ਸੰਘਰੈ ਕੂੜਿ ਕਰੈ ਆਹਾਰੁ ॥
koorh kamaavai koorh sanghrai koorh karai aahaar.
He practices falsehood, amasses falsehood, and survives on falsehood.
ਉਹ ਮਨੁੱਖ ਠੱਗੀ-ਫ਼ਰੇਬ ਕਰਦਾ ਰਹਿੰਦਾ ਹੈ, ਠੱਗੀ-ਫ਼ਰੇਬ (ਦੇ ਸੰਸਕਾਰ ਆਪਣੇ ਅੰਦਰ) ਇਕੱਠੇ ਕਰਦਾ ਜਾਂਦਾ ਹੈ, ਠੱਗੀ-ਫ਼ਰੇਬ ਦੀ ਰਾਹੀਂ ਹੀ ਆਪਣੀ ਰੋਜ਼ੀ ਬਣਾਈ ਰੱਖਦਾ ਹੈ।

ਬਿਖੁ ਮਾਇਆ ਧਨੁ ਸੰਚਿ ਮਰਹਿ ਅੰਤਿ ਹੋਇ ਸਭੁ ਛਾਰੁ ॥
bikh maa-i-aa Dhan sanch mareh ant ho-ay sabh chhaar.
Many people die amassing worldly wealth, the poison for spiritual life, which is reduced to ashes in the end;
ਆਤਮਕ ਮੌਤ ਲਿਆਉਣ ਵਾਲੀ ਮਾਇਆ ਵਾਲਾ ਧਨ (ਮਨੁੱਖ ਦੇ) ਅੰਤ ਸਮੇ (ਉਸ ਦੇ ਭਾ ਦਾ) ਸਾਰਾ ਸੁਆਹ ਹੋ ਜਾਂਦਾ ਹੈ, (ਪਰ ਇਸੇ) ਧਨ ਨੂੰ ਜੋੜ ਜੋੜ ਕੇ (ਜੀਵ) ਆਤਮਕ ਮੌਤ ਸਹੇੜਦੇ ਰਹਿੰਦੇ ਹਨ,

ਕਰਮ ਧਰਮ ਸੁਚਿ ਸੰਜਮੁ ਕਰਹਿ ਅੰਤਰਿ ਲੋਭੁ ਵਿਕਾਰ ॥
karam Dharam such sanjam karahi antar lobh vikaar.
outwardly, they do perform religious rituals of purity and self-discipline, but within them is greed and vices.
(ਆਪਣੇ ਵਲੋਂ ਤੀਰਥ-ਜਾਤ੍ਰਾ ਆਦਿਕ ਮਿਥੇ ਹੋਏ) ਧਾਰਮਿਕ ਕਰਮ ਕਰਦੇ ਹਨ, ਸਰੀਰਕ ਪਵਿੱਤ੍ਰਤਾ ਰੱਖਦੇ ਹਨ, (ਇਹੋ ਜਿਹਾ ਹਰੇਕ) ਸੰਜਮ ਕਰਦੇ ਹਨ, (ਪਰ ਉਹਨਾਂ ਦੇ) ਅੰਦਰ ਲੋਭ ਟਿਕਿਆ ਅਤੇ ਵਿਕਾਰ ਟਿਕੇ ਰਹਿੰਦੇ ਹਨ।

ਨਾਨਕ ਮਨਮੁਖਿ ਜਿ ਕਮਾਵੈ ਸੁ ਥਾਇ ਨ ਪਵੈ ਦਰਗਹ ਹੋਇ ਖੁਆਰੁ ॥੨੩॥
naanak manmukh je kamaavai so thaa-ay na pavai dargeh ho-ay khu-aar. ||23||
O’ Nanak, whatever the self-willed person earns, is not approved in God’s presence and he is disgraced there. ||23||
ਹੇ ਨਾਨਕ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਸਾਰੀ ਉਮਰ) ਜੋ ਕੁਝ ਕਮਾਉਂਦਾ ਰਹਿੰਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਪਰਵਾਨ ਨਹੀਂ ਹੁੰਦਾ, ਉਥੇ ਉਹ ਖ਼ੁਆਰ ਹੀ ਹੁੰਦਾ ਹੈ ॥੨੩॥

ਸਭਨਾ ਰਾਗਾਂ ਵਿਚਿ ਸੋ ਭਲਾ ਭਾਈ ਜਿਤੁ ਵਸਿਆ ਮਨਿ ਆਇ ॥
sabhnaa raagaaN vich so bhalaa bhaa-ee jit vasi-aa man aa-ay.
O’ brother, among all the ragas, only that one is sublime through which God is enshrined in the mind.
ਹੇ ਭਾਈ! ਸਾਰੇ ਰਾਗਾਂ ਵਿੱਚੋਂ ਕੇਵਲ ਉਹ ਹੀ ਸ੍ਰੇਸ਼ਟ ਹੈ, ਜਿਸ ਦੁਆਰਾ ਪ੍ਰਭੂ ਆ ਕੇ ਚਿੱਤ ਅੰਦਰ ਟਿੱਕ ਜਾਂਦਾ ਹੈ।

ਰਾਗੁ ਨਾਦੁ ਸਭੁ ਸਚੁ ਹੈ ਕੀਮਤਿ ਕਹੀ ਨ ਜਾਇ ॥
raag naad sabh sach hai keemat kahee na jaa-ay.
The essence of such music and melody is the manifestation of the eternal God, the worth of which cannot be described.
ਸਦਾ-ਥਿਰ ਹਰਿ-ਨਾਮ ਨੂੰ ਮਨ ਵਿਚ ਵਸਾਣ ਵਾਲਾ ਰਾਗ ਨਾਦ ਸਭ ਸਚ ਰੂਪ ਹੈ ਉਸਦਾ ਮੁੱਲ ਬਿਆਨ ਨਹੀਂ ਕੀਤਾ ਜਾ ਸਕਦਾ।

ਰਾਗੈ ਨਾਦੈ ਬਾਹਰਾ ਇਨੀ ਹੁਕਮੁ ਨ ਬੂਝਿਆ ਜਾਇ ॥
raagai naadai baahraa inee hukam na boojhi-aa jaa-ay.
Realization of God is above all the musical measures and tunes, and His will cannot be understood through these alone.
ਪਰਮਾਤਮਾ (ਦਾ ਮਿਲਾਪ) ਰਾਗ (ਦੀ ਕੈਦ) ਤੋਂ ਪਰੇ ਹੈ, ਨਾਦ (ਦੀ ਕੈਦ) ਤੋਂ ਪਰੇ ਹੈ। ਇਹਨਾਂ (ਰਾਗਾਂ ਨਾਦਾਂ) ਦੀ ਰਾਹੀਂ (ਪਰਮਾਤਮਾ ਦੀ) ਰਜ਼ਾ ਨੂੰ ਸਮਝਿਆ ਨਹੀਂ ਜਾ ਸਕਦਾ।

ਨਾਨਕ ਹੁਕਮੈ ਬੂਝੈ ਤਿਨਾ ਰਾਸਿ ਹੋਇ ਸਤਿਗੁਰ ਤੇ ਸੋਝੀ ਪਾਇ ॥
naanak hukmai boojhai tinaa raas ho-ay satgur tay sojhee paa-ay.
O’ Nanak, the musical measures prove helpful only to a person who is able to understand God’s will by receiving divine knowledge from the true Guru,
ਹੇ ਨਾਨਕ! ( ਜਿਹੜਾ ਮਨੁੱਖ ਪਰਮਾਤਮਾ ਦੀ) ਰਜ਼ਾ ਨੂੰ ਸਮਝ ਲੈਂਦਾ ਹੈ ਉਹਨਾਂ ਵਾਸਤੇ (ਰਾਗ ਭੀ) ਸਹਾਈ ਹੋ ਸਕਦਾ ਹੈ (ਉਞ ਨਿਰੇ ਰਾਗ ਹੀ ਆਤਮਕ ਜੀਵਨ ਦੇ ਰਸਤੇ ਵਿਚ ਸਹਾਈ ਨਹੀਂ ਹਨ)।

ਸਭੁ ਕਿਛੁ ਤਿਸ ਤੇ ਹੋਇਆ ਜਿਉ ਤਿਸੈ ਦੀ ਰਜਾਇ ॥੨੪॥
sabh kichh tis tay ho-i-aa ji-o tisai dee rajaa-ay. ||24||
One understands through the Guru that everything is happening through God, and everything is happening according to His will. ||24||
(ਗੁਰੂ ਪਾਸੋਂ ਇਹ ਸਮਝ ਪੈਂਦੀ ਹੈ ਕਿ) ਸਭ ਕੁਝ ਉਸ ਪਰਮਾਤਮਾ ਤੋਂ ਹੀ ਹੋ ਰਿਹਾ ਹੈ, ਜਿਵੇਂ ਉਸ ਦੀ ਰਜ਼ਾ ਹੈ, (ਤਿਵੇਂ ਹੀ ਸਭ ਕੁਝ ਹੋ ਰਿਹਾ ਹੈ) ॥੨੪॥

error: Content is protected !!