Guru Granth Sahib Translation Project

Guru granth sahib page-1425

Page 1425

ਸਲੋਕ ਮਹਲਾ ੫ salok mehlaa 5 Shalok, Fifth Guru: ਗੁਰੂ ਅਰਜਨਦੇਵ ਜੀ ਦੇ ਸਲੋਕ।
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad. One eternal God, realized by the grace of the True Guru: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਰਤੇ ਸੇਈ ਜਿ ਮੁਖੁ ਨ ਮੋੜੰਨ੍ਹ੍ਹਿ ਜਿਨ੍ਹ੍ਹੀ ਸਿਞਾਤਾ ਸਾਈ ॥ ratay say-ee je mukh na morhaNniH jinHee sinjaataa saa-ee. Only those persons are truly imbued with the love of God who do not turn away from His remembrance, and have realized Him. ਉਹੀ ਮਨੁੱਖ ਪ੍ਰਭੂ-ਪ੍ਰੇਮ ਵਿਚ ਰੰਗੇ ਹੋਏ ਹਨ, ਜਿਹੜੇ ਪ੍ਰਭੂ ਦੀ ਯਾਦ ਵਲੋਂ ਕਦੇ ਮੂੰਹ ਨਹੀਂ ਮੋੜਦੇ, ਜਿਨ੍ਹਾਂ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾਈ ਹੋਈ ਹੈ।
ਝੜਿ ਝੜਿ ਪਵਦੇ ਕਚੇ ਬਿਰਹੀ ਜਿਨ੍ਹ੍ਹਾ ਕਾਰਿ ਨ ਆਈ ॥੧॥ jharh jharh pavday kachay birhee jinHaa kaar na aa-ee. ||1|| But the immature lovers don’t know the way of love for God, and they keep breaking from the love of God like the raw and weak fruits fall from a tree. ||1|| ਪਰ ਕਮਜ਼ੋਰ ਪ੍ਰੇਮ ਵਾਲੇ ਮਨੁੱਖ ਜੋ ਪ੍ਰਭੂ ਦੇ ਪਿਆਰ ਦੀ ਕਿਰਤ ਨੂੰ ਨਹੀਂ ਜਾਣਦੇ ਉਹ (ਪ੍ਰਭੂ ਚਰਨਾਂ ਨਾਲੋਂ ਇਉਂ) ਮੁੜ ਮੁੜ ਟੁੱਟਦੇ ਹਨ ਜਿਵੇਂ ਕਮਜ਼ੋਰ ਕੱਚੇ ਫਲ ਟਾਹਣੀ ਨਾਲੋਂ| ॥੧॥
ਧਣੀ ਵਿਹੂਣਾ ਪਾਟ ਪਟੰਬਰ ਭਾਹੀ ਸੇਤੀ ਜਾਲੇ ॥ Dhanee vihoonaa paat patambar bhaahee saytee jaalay. I have burnt my silken wardrobe that keeps me away from remembering God. (ਮੈਂ ਤਾਂ ਉਹ) ਰੇਸ਼ਮੀ ਕਪੜੇ (ਭੀ) ਅੱਗ ਨਾਲ ਸਾੜ ਦਿੱਤੇ ਹਨ (ਜਿਨ੍ਹਾਂ ਦੇ ਕਾਰਨ ਜੀਵਨ) ਖਸਮ-ਪ੍ਰਭੂ (ਦੀ ਯਾਦ) ਤੋਂ ਵਾਂਜਿਆ ਹੀ ਰਹੇ।
ਧੂੜੀ ਵਿਚਿ ਲੁਡੰਦੜੀ ਸੋਹਾਂ ਨਾਨਕ ਤੈ ਸਹ ਨਾਲੇ ॥੨॥ Dhoorhee vich ludand-rhee sohaaN naanak tai sah naalay. ||2|| O’ Nanak, (say), O’ God, I look elegant even while I am rolling in dust as long as I am focused on Your Name. ||2|| ਹੇ ਨਾਨਕ! ਆਖ, ਹੇ ਪ੍ਰਭੂ! ਤੇਰੇ ਨਾਲ (ਤੇਰੇ ਚਰਨਾਂ ਵਿਚ ਰਹਿ ਕੇ) ਮੈਂ ਘੱਟੇ-ਮਿੱਟੀ ਵਿਚ ਲਿਬੜੀ ਹੋਈ ਭੀ ਸੋਹਣੀ ਲੱਗਦੀ ਹਾਂ ॥੨॥
ਗੁਰ ਕੈ ਸਬਦਿ ਅਰਾਧੀਐ ਨਾਮਿ ਰੰਗਿ ਬੈਰਾਗੁ ॥ gur kai sabad araaDhee-ai naam rang bairaag. We should lovingly remember God by focusing on the Guru’s word, because of the love for God’s Name one becomes detached from the love for Maya, ਗੁਰੂ ਦੇ ਸ਼ਬਦ ਵਿਚ ਜੁੜ ਕੇ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ। (ਪ੍ਰਭੂ ਦੇ) ਨਾਮ ਦੀ ਬਰਕਤਿ ਨਾਲ, (ਪ੍ਰਭੂ ਦੇ ਪ੍ਰੇਮ-) ਰੰਗ ਦੀ ਬਰਕਤਿ ਨਾਲ (ਮਨ ਵਿਚ ਮਾਇਆ ਵਲੋਂ) ਉਪਰਾਮਤਾ (ਪੈਦਾ ਹੋ ਜਾਂਦੀ ਹੈ),
ਜੀਤੇ ਪੰਚ ਬੈਰਾਈਆ ਨਾਨਕ ਸਫਲ ਮਾਰੂ ਇਹੁ ਰਾਗੁ ॥੩॥ jeetay panch bairaa-ee-aa naanak safal maaroo ih raag. ||3|| then the five enemies (lust, anger, greed, attachment, and ego) are conquered; O’ Nanak, such love is an effective cure for the maladies of vices. ||3|| (ਕਾਮਾਦਿਕ) ਪੰ​‍ਜੇ ਵੈਰੀ ਵੱਸ ਵਿਚ ਆ ਜਾਂਦੇ ਹਨ। ਹੇ ਨਾਨਕ! ਇਹ ਪ੍ਰੇਮ-ਹੁਲਾਰਾ (ਵਿਕਾਰ-ਰੋਗਾਂ ਨੂੰ) ਮਾਰ-ਮੁਕਾਣ ਵਾਲੀ ਕਾਰੀ ਦਵਾਈ ਹੈ ॥੩॥
ਜਾਂ ਮੂੰ ਇਕੁ ਤ ਲਖ ਤਉ ਜਿਤੀ ਪਿਨਣੇ ਦਰਿ ਕਿਤੜੇ ॥ jaaN mooN ik ta lakh ta-o jitee pinnay dar kit-rhay. O’ God, when You are on my side, I feel millions of beings are my companions; the entire creation created by You is begging from You. ਹੇ ਪ੍ਰਭੂ! ਜਦੋਂ ਇਕ ਤੂੰ ਮੇਰੇ ਵੱਲ ਹੈਂ, ਤਦੋਂ (ਤੇਰੇ ਪੈਦਾ ਕੀਤੇ ਲੱਖਾਂ ਹੀ (ਜੀਵ ਮੇਰੇ ਵੱਲ ਹੋ ਜਾਂਦੇ ਹਨ)। (ਇਹ) ਤੇਰੀ ਜਿਤਨੀ ਭੀ (ਪੈਦਾ ਕੀਤੀ ਹੋਈ ਸ੍ਰਿਸ਼ਟੀ ਹੈ, ਤੇਰੇ) ਦਰ ਤੇ (ਇਹ ਸਾਰੇ) ਅਨੇਕਾਂ ਹੀ ਮੰਗਤੇ ਹਨ।
ਬਾਮਣੁ ਬਿਰਥਾ ਗਇਓ ਜਨੰਮੁ ਜਿਨਿ ਕੀਤੋ ਸੋ ਵਿਸਰੇ ॥੪॥ baaman birthaa ga-i-o jannam jin keeto so visray. ||4|| God who has created all, if He is forgotten, then being born even in a Brahmin’s family goes in vain. ||4|| ਜਿਸ ਪਰਮਾਤਮਾ ਨੇ ਪੈਦਾ ਕੀਤਾ ਹੈ, ਜੇ ਉਹ ਭੁੱਲਿਆ ਰਹੇ, ਤਾਂ ਬ੍ਰਾਹਮਣ ਦੇ ਘਰ ਦਾ ਜਨਮ ਭੀ ਵਿਅਰਥ ਚਲਾ ਗਿਆ ॥੪॥
ਸੋਰਠਿ ਸੋ ਰਸੁ ਪੀਜੀਐ ਕਬਹੂ ਨ ਫੀਕਾ ਹੋਇ ॥ sorath so ras peejee-ai kabhoo na feekaa ho-ay. We should keep on drinking the nectar of God’s Name which never loses its taste. ਉਹ ਹਰਿ-ਨਾਮ ਰਸ ਪੀਂਦੇ ਰਹਿਣਾ ਚਾਹੀਦਾ ਹੈ, ਜੋ ਕਦੇ ਭੀ ਬੇ-ਸੁਆਦਾ ਨਹੀਂ ਹੁੰਦਾ।
ਨਾਨਕ ਰਾਮ ਨਾਮ ਗੁਨ ਗਾਈਅਹਿ ਦਰਗਹ ਨਿਰਮਲ ਸੋਇ ॥੫॥ naanak raam naam gun gaa-ee-ah dargeh nirmal so-ay. ||5|| O’ Nanak, we should sing the praises of God’s Name, by doing so immaculate glory is received in God’s presence. ||5|| ਹੇ ਨਾਨਕ! ਪਰਮਾਤਮਾ ਦੇ ਨਾਮ ਦੇ ਗੁਣ (ਸਦਾ) ਗਾਏ ਜਾਣੇ ਚਾਹੀਦੇ ਹਨ (ਇਸ ਤਰ੍ਹਾਂ ਪ੍ਰਭੂ ਦੀ) ਹਜ਼ੂਰੀ ਵਿਚ ਬੇ-ਦਾਗ਼ ਸੋਭਾ (ਮਿਲਦੀ ਹੈ) ॥੫॥
ਜੋ ਪ੍ਰਭਿ ਰਖੇ ਆਪਿ ਤਿਨ ਕੋਇ ਨ ਮਾਰਈ ॥ jo parabh rakhay aap tin ko-ay na maar-ee. No one can harm those who are protected by God Himself. ਜਿਨ੍ਹਾਂ (ਮਨੁੱਖਾਂ) ਦੀ ਪ੍ਰਭੂ ਨੇ ਆਪ ਰੱਖਿਆ ਕੀਤੀ, ਉਹਨਾਂ ਨੂੰ ਕੋਈ ਮਾਰ ਨਹੀਂ ਸਕਦਾ।
ਅੰਦਰਿ ਨਾਮੁ ਨਿਧਾਨੁ ਸਦਾ ਗੁਣ ਸਾਰਈ ॥ andar naam niDhaan sadaa gun saar-ee. One within whom is the treasure of God’s Name, he always cherishes God’s virtues. (ਜਿਸ ਮਨੁੱਖ ਦੇ) ਹਿਰਦੇ ਵਿਚ ਪਰਮਾਤਮਾ ਦਾ ਨਾਮ ਖ਼ਜ਼ਾਨਾ ਵੱਸ ਰਿਹਾ ਹੈ, ਉਹ ਸਦਾ ਪਰਮਾਤਮਾ ਦੇ ਗੁਣ ਸੰਭਾਲ ਕੇ ਰੱਖਦਾ ਹੈ।
ਏਕਾ ਟੇਕ ਅਗੰਮ ਮਨਿ ਤਨਿ ਪ੍ਰਭੁ ਧਾਰਈ ॥ aykaa tayk agamm man tan parabh Dhaar-ee. One who has the support of the inaccessible God, keeps Him enshrined in his body and mind, ਜਿਸ ਨੂੰ ਇਕ ਅਪਹੁੰਚ ਪ੍ਰਭੂ ਦਾ (ਸਦਾ) ਆਸਰਾ ਹੈ, ਉਹ ਆਪਣੇ ਮਨ ਵਿਚ ਤਨ ਵਿਚ ਪ੍ਰਭੂ ਨੂੰ ਵਸਾਈ ਰੱਖਦਾ ਹੈ।
ਲਗਾ ਰੰਗੁ ਅਪਾਰੁ ਕੋ ਨ ਉਤਾਰਈ ॥ lagaa rang apaar ko na utaara-ee. he is imbued with such unlimited love for God that nobody can remove. ਉਸ ਦੇ ਹਿਰਦੇ ਵਿਚ ਕਦੇ ਨਾਹ ਮੁੱਕਣ ਵਾਲਾ ਪ੍ਰਭੂ-ਪ੍ਰੇਮ ਬਣ ਜਾਂਦਾ ਹੈ, ਉਸ ਪ੍ਰੇਮ-ਰੰਗ ਨੂੰ ਕੋਈ ਉਤਾਰ ਨਹੀਂ ਸਕਦਾ।
ਗੁਰਮੁਖਿ ਹਰਿ ਗੁਣ ਗਾਇ ਸਹਜਿ ਸੁਖੁ ਸਾਰਈ ॥ gurmukh har gun gaa-ay sahj sukh saar-ee. A follower of the Guru continuously sings God’s praises, and enjoys divine bliss in a state of spiritual poise. ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਅਤੇ ਆਤਮਕ ਅਡੋਲਤਾ ਵਿਚ (ਟਿਕ ਕੇ ਆਤਮਕ) ਅਨੰਦ ਮਾਣਦਾ ਰਹਿੰਦਾ ਹੈ।
ਨਾਨਕ ਨਾਮੁ ਨਿਧਾਨੁ ਰਿਦੈ ਉਰਿ ਹਾਰਈ ॥੬॥ naanak naam niDhaan ridai ur haar-ee. ||6|| O’ Nanak, he keeps the treasure of God’s Name enshrined in his heart like a necklace around the neck. ||6|| ਹੇ ਨਾਨਕ! ਉਹ ਪਰਮਾਤਮਾ ਦਾ ਨਾਮ-ਖ਼ਜ਼ਾਨਾ ਆਪਣੇ ਹਿਰਦੇ ਵਿਚ (ਇਉਂ) ਟਿਕਾਈ ਰੱਖਦਾ ਹੈ (ਜਿਵੇਂ ਹਾਰ ਗਲ ਵਿਚ ਪਾ ਰੱਖੀਦਾ ਹੈ) ॥੬॥
ਕਰੇ ਸੁ ਚੰਗਾ ਮਾਨਿ ਦੁਯੀ ਗਣਤ ਲਾਹਿ ॥ karay so changa maan duyee ganat laahi. O’ brother, accept all that God does as good, and forsake all other worldly considerations. ਹੇ ਭਾਈ, (ਜਿਹੜਾ ਕੰਮ ਪਰਮਾਤਮਾ) ਕਰਦਾ ਹੈ, ਉਸ (ਕੰਮ) ਨੂੰ ਚੰਗਾ ਸਮਝ, (ਅਤੇ ਆਪਣੇ ਅੰਦਰੋਂ) ਹੋਰ ਹੋਰ ਲੇਖਾ ਜੋਖਾ ਦੂਰ ਕਰ।
ਅਪਣੀ ਨਦਰਿ ਨਿਹਾਲਿ ਆਪੇ ਲੈਹੁ ਲਾਇ ॥ apnee nadar nihaal aapay laihu laa-ay. O’ God, bestow merciful gracious glance, and unite Your devotee to the love of Your Name. ਹੇ ਪ੍ਰਭੂ! ਤੂੰ ਆਪਣੀ ਮਿਹਰ ਦੀ ਨਿਗਾਹ ਨਾਲ ਤੱਕ, ਆਪ ਹੀ (ਆਪਣੇ ਸੇਵਕ ਨੂੰ ਆਪਣੇ ਚਰਨਾਂ ਵਿਚ) ਜੋੜੀ ਰੱਖ।
ਜਨ ਦੇਹੁ ਮਤੀ ਉਪਦੇਸੁ ਵਿਚਹੁ ਭਰਮੁ ਜਾਇ ॥ jan dayh matee updays vichahu bharam jaa-ay. Please bless Your devotee with such intellect and teachings, so that all his doubts from within may disappear. (ਆਪਣੇ) ਸੇਵਕ ਨੂੰ (ਉਹ) ਅਕਲ ਦੇਹ (ਉਹ) ਸਿੱਖਿਆ ਦੇਹ (ਜਿਸ ਦੀ ਰਾਹੀਂ ਇਸ ਦੇ) ਅੰਦਰੋਂ ਭਟਕਣਾ ਦੂਰ ਹੋ ਜਾਏ।
ਜੋ ਧੁਰਿ ਲਿਖਿਆ ਲੇਖੁ ਸੋਈ ਸਭ ਕਮਾਇ ॥ jo Dhur likhi-aa laykh so-ee sabh kamaa-ay. All beings do only those deeds which are preordained to them. ਧੁਰ ਦਰਗਾਹ ਤੋਂ ਜਿਹੜਾ ਲੇਖ (ਇਹਨਾਂ ਦੇ ਮੱਥੇ ਉੱਥੇ) ਲਿਖਿਆ ਜਾਂਦਾ ਹੈ, ਸਾਰੀ ਲੁਕਾਈ (ਉਸ ਲੇਖ ਅਨੁਸਾਰ ਹੀ ਹਰੇਕ) ਕਾਰ ਕਰਦੀ ਹੈ l
ਸਭੁ ਕਛੁ ਤਿਸ ਦੈ ਵਸਿ ਦੂਜੀ ਨਾਹਿ ਜਾਇ ॥ sabh kachh tis dai vas doojee naahi jaa-ay. Everything is under God’s control, and there is no other place where one could go for any help. ਹਰੇਕ ਕਾਰ ਉਸ (ਪਰਮਾਤਮਾ) ਦੇ ਵੱਸ ਵਿਚ ਹੈ; (ਉਸ ਤੋਂ ਬਿਨਾ ਜੀਵਾਂ ਵਾਸਤੇ) ਕੋਈ ਹੋਰ ਥਾਂ (ਆਸਰਾ) ਨਹੀਂ ਹੈ।
ਨਾਨਕ ਸੁਖ ਅਨਦ ਭਏ ਪ੍ਰਭ ਕੀ ਮੰਨਿ ਰਜਾਇ ॥੭॥ naanak sukh anad bha-ay parabh kee man rajaa-ay. ||7|| O’ Nanak, peace and bliss prevail in mind by gladly submitting to His will. ||7|| ਹੇ ਨਾਨਕ! ਪਰਮਾਤਮਾ ਦੀ ਰਜ਼ਾ ਨੂੰ ਮੰਨ ਕੇ (ਜੀਵ ਦੇ ਅੰਦਰ ਆਤਮਕ) ਸੁਖ ਆਨੰਦ ਬਣੇ ਰਹਿੰਦੇ ਹਨ ॥੭॥
ਗੁਰੁ ਪੂਰਾ ਜਿਨ ਸਿਮਰਿਆ ਸੇਈ ਭਏ ਨਿਹਾਲ ॥ gur pooraa jin simri-aa say-ee bha-ay nihaal. Those who have remembered the perfect Guru’s teachings, they all became delighted. ਜਿਹੜੇ ਮਨੁੱਖਾਂ ਨੇ ਪੂਰੇ ਗੁਰੂ ਨੂੰ (ਗੁਰੂ ਦੇ ਉਪਦੇਸ਼ ਨੂੰ) ਚੇਤੇ ਰੱਖਿਆ, ਉਹ ਸਾਰੇ ਪ੍ਰਸੰਨ-ਚਿੱਤ ਹੋ ਗਏ।
ਨਾਨਕ ਨਾਮੁ ਅਰਾਧਣਾ ਕਾਰਜੁ ਆਵੈ ਰਾਸਿ ॥੮॥ naanak naam araaDhanaa kaaraj aavai raas. ||8|| O’ Nanak, God’s Name should always be remembered with adoratin, because of which the objective of life is successfully accomplished. ||8|| ਹੇ ਨਾਨਕ! ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ (ਸਿਮਰਨ ਦੀ ਬਰਕਤਿ ਨਾਲ) ਜੀਵਨ-ਮਨੋਰਥ ਸਫਲ ਹੋ ਜਾਂਦਾ ਹੈ ॥੮॥
ਪਾਪੀ ਕਰਮ ਕਮਾਵਦੇ ਕਰਦੇ ਹਾਏ ਹਾਇ ॥ paapee karam kamaavday karday haa-ay haa-ay. The sinners commit evil deeds and continue to remain miserable and wail. ਵਿਕਾਰੀ ਮਨੁੱਖ (ਵਿਕਾਰਾਂ ਦੇ) ਕੰਮ ਕਰਦੇ ਹੋਏ ਦੁਖੀ ਹੁੰਦੇ ਰਹਿੰਦੇ ਹਨ।
ਨਾਨਕ ਜਿਉ ਮਥਨਿ ਮਾਧਾਣੀਆ ਤਿਉ ਮਥੇ ਧ੍ਰਮ ਰਾਇ ॥੯॥ naanak ji-o mathan maaDhaanee-aa ti-o mathay Dharam raa-ay. ||9|| O’ Nanak, the demon of death keeps torturing them just as the churning sticks keep churning the yogurt. ||9|| ਹੇ ਨਾਨਕ! (ਵਿਕਾਰੀਆਂ ਨੂੰ) ਧਰਮਰਾਜ (ਹਰ ਵੇਲੇ) ਇਉਂ ਦੁਖੀ ਕਰਦਾ ਰਹਿੰਦਾ ਹੈ ਜਿਵੇਂ ਮਧਾਣੀਆਂ (ਦੁੱਧ) ਰਿੜਕਦੀਆਂ ਹਨ ॥੯॥
ਨਾਮੁ ਧਿਆਇਨਿ ਸਾਜਨਾ ਜਨਮ ਪਦਾਰਥੁ ਜੀਤਿ ॥ naam Dhi-aa-in saajnaa janam padaarath jeet. The saintly persons who remember Naam with adoration, depart after winning the game of life. ਜਿਹੜੇ ਭਲੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਇਸ ਕੀਮਤੀ ਮਨੁੱਖਾ ਜੀਵਨ ਦੀ ਬਾਜ਼ੀ ਜਿੱਤ ਕੇ (ਜਾਂਦੇ ਹਨ)।
ਨਾਨਕ ਧਰਮ ਐਸੇ ਚਵਹਿ ਕੀਤੋ ਭਵਨੁ ਪੁਨੀਤ ॥੧੦॥ naanak Dharam aisay chaveh keeto bhavan puneet. ||10|| O’ Nanak, they utter such words of righteousness and give such good advice that they sanctify the entire world. ||10|| ਹੇ ਨਾਨਕ! ਜਿਹੜੇ ਮਨੁੱਖ (ਮਨੁੱਖਾ ਜੀਵਨ ਦਾ) ਮਨੋਰਥ ਹਰਿ-ਨਾਮ ਉਚਾਰਦੇ ਰਹਿੰਦੇ ਹਨ, ਉਹ ਜਗਤ ਨੂੰ ਭੀ ਪਵਿੱਤਰ ਕਰ ਦੇਂਦੇ ਹਨ ॥੧੦॥
ਖੁਭੜੀ ਕੁਥਾਇ ਮਿਠੀ ਗਲਣਿ ਕੁਮੰਤ੍ਰੀਆ ॥ khubh-rhee kuthaa-ay mithee galan kumantaree-aa. By trusting the sweet words of an evil advisor, one remains stuck in an evil place, the swamp of Maya. ਮੰਦ-ਮਸ਼ਵਰਾ ਦੇਣ ਵਾਲੇ ਦੇ ਮਿਠੜੇ ਬਚਨਾਂ ਰਾਹੀਂ, ਜੀਵ ਕੋਝੇ ਥਾਂ (ਮਾਇਆ ਦੇ ਮੋਹ ਦੀ ਜਿਲ੍ਹਣ) ਵਿਚ ਖੁੱਭਿਆ ਰਹਿੰਦਾ ਹੈ।
ਨਾਨਕ ਸੇਈ ਉਬਰੇ ਜਿਨਾ ਭਾਗੁ ਮਥਾਹਿ ॥੧੧॥ naanak say-ee ubray jinaa bhaag mathaahi. ||11|| O’ Nanak, they alone are saved from the swamp of Maya who have such a good preordained destiny. ||11|| ਹੇ ਨਾਨਕ! ਉਹ ਮਨੁੱਖ ਹੀ ਇਸ ਮਾਇਆ ਦੇ ਮੋਹ ਦੀ ਜਿਲ੍ਹਣ ਵਿਚੋਂ ਬਚ ਨਿਕਲਦੇ ਹਨ, ਜਿਨ੍ਹਾਂ ਦੇ ਮੱਥੇ ਉਤੇ ਭਾਗ (ਜਾਗ ਪੈਂਦਾ ਹੈ) ॥੧੧॥
ਸੁਤੜੇ ਸੁਖੀ ਸਵੰਨ੍ਹ੍ਹਿ ਜੋ ਰਤੇ ਸਹ ਆਪਣੈ ॥ sut-rhay sukhee savaNniH jo ratay sah aapnai. Those who are imbued with God’s love, sleep in peace and enjoy a blissful life. ਜਿਹੜੇ ਮਨੁੱਖ ਆਪਣੇ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ, ਉਹ ਮਨੁੱਖ ਸੁਖੀ ਹੋ ਕੇ ਸੌਂਦੇ ਹਨ ਤੇ ਆਨੰਦ ਨਾਲ ਜੀਵਨ ਬਿਤੀਤ ਕਰਦੇ ਹਨ।
ਪ੍ਰੇਮ ਵਿਛੋਹਾ ਧਣੀ ਸਉ ਅਠੇ ਪਹਰ ਲਵੰਨ੍ਹ੍ਹਿ ॥੧੨॥ paraym vichhohaa Dhanee sa-o athay pahar lavaNniH. ||12|| Those who are separated from the love of their Master God, continue wailing in grief at all times. ||12|| ਪਰ ਜਿਨ੍ਹਾਂ ਮਨੁੱਖਾਂ ਨੂੰ ਖਸਮ ਨਾਲੋਂ ਪ੍ਰੇਮ ਦਾ ਵਿਛੋੜਾ ਰਹਿੰਦਾ ਹੈ, ਉਹ ਅੱਠੇ ਪਹਰ (ਕਾਂ ਵਾਂਗ) ਲੌ ਲੌਂ ਕਰਦੇ ਰਹਿੰਦੇ ਹਨ ॥੧੨॥
ਸੁਤੜੇ ਅਸੰਖ ਮਾਇਆ ਝੂਠੀ ਕਾਰਣੇ ॥ sut-rhay asaNkh maa-i-aa jhoothee kaarnay. Innumerable people remain asleep (spiritually ignorant) in their love for Maya, the false worldly riches and power. ਨਾਸਵੰਤ ਮਾਇਆ ਦੀ ਖ਼ਾਤਰ ਅਣਗਿਣਤ ਜੀਵ (ਮੋਹ ਦੀ ਨੀਂਦ ਵਿਚ) ਸੁੱਤੇ ਰਹਿੰਦੇ ਹਨ।
ਨਾਨਕ ਸੇ ਜਾਗੰਨ੍ਹ੍ਹਿ ਜਿ ਰਸਨਾ ਨਾਮੁ ਉਚਾਰਣੇ ॥੧੩॥ naanak say jaagaNniH je rasnaa naam uchaarnay. ||13|| O’ Nanak, only those remain awake and alert to worldly enticements, whose tongue keeps reciting God’s Name. ||13|| ਹੇ ਨਾਨਕ! ਮੋਹ ਦੀ ਨੀਂਦ ਵਿਚੋਂ ਸਿਰਫ਼ ਉਹ ਬੰਦੇ ਜਾਗਦੇ ਰਹਿੰਦੇ ਹਨ, ਜਿਹੜੇ ਆਪਣੀ ਜੀਭ ਨਾਲ ਪ੍ਰਭੂ ਦਾ ਨਾਮ ਜਪਦੇ ਰਹਿੰਦੇ ਹਨ ॥੧੩॥
ਮ੍ਰਿਗ ਤਿਸਨਾ ਪੇਖਿ ਭੁਲਣੇ ਵੁਠੇ ਨਗਰ ਗੰਧ੍ਰਬ ॥ marig tisnaa paykh bhulnay vuthay nagar ganDharab. People are misled by the illusion of Maya, which is like an illusionary city in the sky (Gandarbha Nagar). ਦ੍ਰਿਸਅਕ ਧੋਖੇ ਅਤੇ ਵਸਦੀ ਹੋਈ ਹਰਿਚੰਦਉਰੀ ਨੂੰ ਵੇਖ, ਪ੍ਰਾਣੀ ਕੁਰਾਹੇ ਪਏ ਹੋਏ ਹਨ।
ਜਿਨੀ ਸਚੁ ਅਰਾਧਿਆ ਨਾਨਕ ਮਨਿ ਤਨਿ ਫਬ ॥੧੪॥ jinee sach araaDhi-aa naanak man tan fab. ||14|| O’ Nanak, those who have lovingly remembered the eternal God, the beauty of righteous living welled up within their mind and body. ||14|| ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੇ ਸਦਾ-ਥਿਰ ਹਰਿ-ਨਾਮ ਸਿਮਰਿਆ, ਉਹਨਾਂ ਦੇ ਮਨ ਵਿਚ ਉਹਨਾਂ ਦੇ ਤਨ ਵਿਚ (ਆਤਮਕ ਜੀਵਨ ਦੀ) ਸੁੰਦਰਤਾ ਪੈਦਾ ਹੋ ਗਈ ॥੧੪॥
ਪਤਿਤ ਉਧਾਰਣ ਪਾਰਬ੍ਰਹਮੁ ਸੰਮ੍ਰਥ ਪੁਰਖੁ ਅਪਾਰੁ ॥ patit uDhaaran paarbarahm samrath purakh apaar. The all-powerful supreme God is infinite and He liberates even the sinners from the vices. ਪਰਮਾਤਮਾ ਬੇਅੰਤ ਹੈ, ਸਭ ਤਾਕਤਾਂ ਦਾ ਮਾਲਕ ਹੈ, ਵਿਕਾਰੀਆਂ ਨੂੰ ਵਿਕਾਰਾਂ ਤੋਂ ਬਚਾਣ ਵਾਲਾ ਹੈ।


© 2017 SGGS ONLINE
Scroll to Top