Page 1427

ਜਿਹ ਸਿਮਰਤ ਗਤਿ ਪਾਈਐ ਤਿਹ ਭਜੁ ਰੇ ਤੈ ਮੀਤ ॥
jih simrat gat paa-ee-ai tih bhaj ray tai meet.
O’ my friend, lovingly remember that God by remembering whom higher spiritual state is attained.
ਹੇ ਮਿੱਤਰ! ਤੂੰ ਉਸ ਪਰਮਾਤਮਾ ਦਾ ਭਜਨ ਕਰਿਆ ਕਰ, ਜਿਸ ਦਾ ਨਾਮ ਸਿਮਰਦਿਆਂ ਉੱਚੀ ਆਤਮਕ ਅਵਸਥਾ ਪ੍ਰਾਪਤ ਹੁੰਦੀ ਹੈ।

ਕਹੁ ਨਾਨਕ ਸੁਨੁ ਰੇ ਮਨਾ ਅਉਧ ਘਟਤ ਹੈ ਨੀਤ ॥੧੦॥
kaho naanak sun ray manaa a-oDh ghatat hai neet. ||10||
O’ Nanak! say, listen O’ mind, the life-span is diminishing every day. ||10||
ਹੇ ਨਾਨਕ ਆਖ- ਹੇ ਮਨ!- ਹੇ ਮਨ! ਸੁਣ, ਉਮਰ ਸਦਾ ਘਟਦੀ ਜਾ ਰਹੀ ਹੈ (ਪਰਮਾਤਮਾ ਦਾ ਸਿਮਰਨ ਨਾਹ ਵਿਸਾਰ) ॥੧੦॥

ਪਾਂਚ ਤਤ ਕੋ ਤਨੁ ਰਚਿਓ ਜਾਨਹੁ ਚਤੁਰ ਸੁਜਾਨ ॥
paaNch tat ko tan rachi-o jaanhu chatur sujaan.
O’ the clever and wise person, you know that this body has been created out of the five basic elements (air, fire, water, ether and clay).
ਹੇ ਚਤੁਰ ਮਨੁੱਖ! ਹੇ ਸਿਆਣੇ ਮਨੁੱਖ! ਤੂੰ ਜਾਣਦਾ ਹੈਂ ਕਿ (ਤੇਰਾ ਇਹ) ਸਰੀਰ (ਪਰਮਾਤਮਾ ਨੇ) ਪੰਜ ਤੱਤਾਂ ਤੋਂ ਬਣਾਇਆ ਹੈ l

ਜਿਹ ਤੇ ਉਪਜਿਓ ਨਾਨਕਾ ਲੀਨ ਤਾਹਿ ਮੈ ਮਾਨੁ ॥੧੧॥
jih tay upji-o naankaa leen taahi mai maan. ||11||
O Nanak, believe it that ultimately it will merge into the same elements from which it has originated. ||11||
ਹੇ ਨਾਨਕ! (ਇਹ ਭੀ) ਯਕੀਨ ਜਾਣ ਕਿ ਜਿਨ੍ਹਾਂ ਤੱਤਾਂ ਤੋਂ (ਇਹ ਸਰੀਰ) ਬਣਿਆ ਹੈ (ਮੁੜ) ਉਹਨਾਂ ਵਿਚ ਹੀ ਲੀਨ ਹੋ ਜਾਇਗਾ ॥੧੧॥

ਘਟ ਘਟ ਮੈ ਹਰਿ ਜੂ ਬਸੈ ਸੰਤਨ ਕਹਿਓ ਪੁਕਾਰਿ ॥
ghat ghat mai har joo basai santan kahi-o pukaar.
The saints have loudly proclaimed that God resides in each and every heart.
ਸੰਤ ਜਨਾਂ ਨੇ ਉੱਚੀ ਕੂਕ ਕੇ ਦੱਸ ਦਿੱਤਾ ਹੈ ਕਿ ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ।

ਕਹੁ ਨਾਨਕ ਤਿਹ ਭਜੁ ਮਨਾ ਭਉ ਨਿਧਿ ਉਤਰਹਿ ਪਾਰਿ ॥੧੨॥
kaho naanak tih bhaj manaa bha-o niDh utreh paar. ||12||
O’ Nanak say: O’ mind, remember God with loving devotion so that you may cross over the world-ocean of vices. ||12||
ਹੇ ਨਾਨਕ ਆਖ- ਹੇ ਮਨ! ਤੂੰ ਉਸ ਹਰੀ ਦਾ ਭਜਨ ਕਰਿਆ ਕਰ, ਤਾਂ ਜੋ ਤੂੰ ਸੰਸਾਰ-ਸਮੁੰਦਰ ਤੋਂ ਤੂੰ ਪਾਰ ਲੰਘ ਜਾਹਿਂਗਾ ॥੧੨॥

ਸੁਖੁ ਦੁਖੁ ਜਿਹ ਪਰਸੈ ਨਹੀ ਲੋਭੁ ਮੋਹੁ ਅਭਿਮਾਨੁ ॥
sukh dukh jih parsai nahee lobh moh abhimaan.
One who is not touched (does not spiritually waver) by pleasure or sorrow and who is not motivated by greed, emotional attachment and egotistical pride:
ਜਿਸ ਮਨੁੱਖ (ਦੇ ਹਿਰਦੇ) ਨੂੰ ਸੁਖ ਦੁਖ ਨਹੀਂ ਪੋਹ ਸਕਦਾ, ਲੋਭ ਮੋਹ ਅਹੰਕਾਰ ਨਹੀਂ ਪੋਹ ਸਕਦਾ (ਭਾਵ, ਜਿਹੜਾ ਮਨੁੱਖ ਸੁਖ ਦੁਖ ਵੇਲੇ ਆਤਮਕ ਜੀਵਨ ਵਲੋਂ ਨਹੀਂ ਡੋਲਦਾ, ਜਿਸ ਉਤੇ ਲੋਭ ਮੋਹ ਅਹੰਕਾਰ ਆਪਣਾ ਜ਼ੋਰ ਨਹੀਂ ਪਾ ਸਕਦਾ),

ਕਹੁ ਨਾਨਕ ਸੁਨੁ ਰੇ ਮਨਾ ਸੋ ਮੂਰਤਿ ਭਗਵਾਨ ॥੧੩॥
kaho naanak sun ray manaa so moorat bhagvaan. ||13||
O’ Nanak! say, listen O’ mind, that person is the very image of God. ||13||
ਹੇ ਨਾਨਕ ਆਖ- ਹੇ ਮਨ! ਸੁਣ, ਉਹ ਮਨੁੱਖ (ਸਾਖਿਆਤ) ਪਰਮਾਤਮਾ ਦਾ ਰੂਪ ਹੈ ॥੧੩॥

ਉਸਤਤਿ ਨਿੰਦਿਆ ਨਾਹਿ ਜਿਹਿ ਕੰਚਨ ਲੋਹ ਸਮਾਨਿ ॥
ustat nindi-aa naahi jihi kanchan loh samaan.
One who is not affected by his praise or slander, and whom gold and iron are alike (not affected by worldly wealth or lack of it):
ਜਿਸ ਮਨੁੱਖ (ਦੇ ਮਨ) ਨੂੰ ਉਸਤਤਿ, ਨਿੰਦਿਆ ਨਹੀਂ (ਡੁਲਾ ਸਕਦੀ), ਜਿਸ ਨੂੰ ਸੋਨਾ ਅਤੇ ਲੋਹਾ ਇਕੋ ਜਿਹੇ ਦਿੱਸਦੇ ਹਨ,

ਕਹੁ ਨਾਨਕ ਸੁਨਿ ਰੇ ਮਨਾ ਮੁਕਤਿ ਤਾਹਿ ਤੈ ਜਾਨਿ ॥੧੪॥
kaho naanak sun ray manaa mukat taahi tai jaan. ||14||
O’ Nanak! say, listen O’ mind, know that he is an emancipated person. ||14||
ਹੇ ਨਾਨਕ ਆਖ- ਹੇ ਮਨ! ਸੁਣ, ਇਹ ਗੱਲ (ਪੱਕ) ਜਾਣ ਕਿ ਉਸ ਨੂੰ ਮੋਹ ਤੋਂ ਛੁਟਕਾਰਾ ਮਿਲ ਚੁੱਕਾ ਹੈ ॥੧੪॥

ਹਰਖੁ ਸੋਗੁ ਜਾ ਕੈ ਨਹੀ ਬੈਰੀ ਮੀਤ ਸਮਾਨਿ ॥
harakh sog jaa kai nahee bairee meet samaan.
One wh is not affected by pleasure or pain, and for whom friend and foe are the same,
ਜਿਸ ਮਨੁੱਖ ਦੇ ਹਿਰਦੇ ਵਿਚ ਖ਼ੁਸ਼ੀ ਗ਼ਮੀ ਆਪਣਾ ਜ਼ੋਰ ਨਹੀਂ ਪਾ ਸਕਦੀ, ਜਿਸ ਨੂੰ ਵੈਰੀ ਤੇ ਮਿੱਤਰ ਇਕੋ ਜਿਹੇ (ਮਿੱਤਰ ਹੀ) ਜਾਪਦੇ ਹਨ,

ਕਹੁ ਨਾਨਕ ਸੁਨਿ ਰੇ ਮਨਾ ਮੁਕਤਿ ਤਾਹਿ ਤੈ ਜਾਨਿ ॥੧੫॥
kaho naanak sun ray manaa mukat taahi tai jaan. ||15||
O’ Nanak! say, listen O’ mind, know that he is emancipated from the love for materialism. ||15||
ਹੇ ਨਾਨਕ ਆਖ- ਹੇ ਮਨ! ਸੁਣ, ਉਸ ਨੂੰ ਤੂੰ ਮਾਇਆ ਦੇ ਮੋਹ ਤੋਂ ਖ਼ਲਾਸੀ ਮਿਲ ਚੁੱਕੀ ਹੈ ॥੧੫॥

ਭੈ ਕਾਹੂ ਕਉ ਦੇਤ ਨਹਿ ਨਹਿ ਭੈ ਮਾਨਤ ਆਨ ॥
bhai kaahoo ka-o dayt neh neh bhai maanat aan.
One who does not frighten anyone, and who is not afraid of anyone else:
ਜਿਹੜਾ ਮਨੁੱਖ ਕਿਸੇ ਨੂੰ (ਕੋਈ) ਡਰਾਵੇ ਨਹੀਂ ਦੇਂਦਾ, ਅਤੇ ਕਿਸੇ ਦੇ ਡਰਾਵੇ ਨਹੀਂ ਮੰਨਦਾ (ਡਰਾਵਿਆਂ ਤੋਂ ਘਬਰਾਂਦਾ ਨਹੀਂ)

ਕਹੁ ਨਾਨਕ ਸੁਨਿ ਰੇ ਮਨਾ ਗਿਆਨੀ ਤਾਹਿ ਬਖਾਨਿ ॥੧੬॥
kaho naanak sun ray manaa gi-aanee taahi bakhaan. ||16||
O’ Nanak! say, listen O’ mind, call him as spiritually wise. ||16||
ਹੇ ਨਾਨਕ ਆਖ-ਹੇ ਮਨ! ਸੁਣ, ਉਸ ਨੂੰ ਆਤਮਕ ਜੀਵਨ ਦੀ ਸੂਝ ਵਾਲਾ ਸਮਝ ॥੧੬॥

ਜਿਹਿ ਬਿਖਿਆ ਸਗਲੀ ਤਜੀ ਲੀਓ ਭੇਖ ਬੈਰਾਗ ॥
jihi bikhi-aa saglee tajee lee-o bhaykh bairaag.
One who has entirely abandoned all modes of of Maya and has truly donned the garb of renunciation;
ਜਿਸ ਨੇ (ਅਨੇਕਾਂ ਰੂਪਾਂ ਵਾਲੀ) ਸਾਰੀ ਦੀ ਸਾਰੀ ਮਾਇਆ ਤਿਆਗ ਦਿੱਤੀ, ਅਤੇ ਵੈਰਾਗ ਦਾ (ਸਹੀ) ਭੇਖ ਧਾਰਨ ਕਰ ਲਿਆ ਹੈ;

ਕਹੁ ਨਾਨਕ ਸੁਨੁ ਰੇ ਮਨਾ ਤਿਹ ਨਰ ਮਾਥੈ ਭਾਗੁ ॥੧੭॥
kaho naanak sun ray manaa tih nar maathai bhaag. ||17||
O’ Nanak! say, listen O’ mind, that person has good preordained destiny. ||17||
ਹੇ ਨਾਨਕ ਆਖ – ਹੇ ਮਨ! ਸੁਣ, ਉਸ ਮਨੁੱਖ ਦੇ ਮੱਥੇ ਉਤੇ (ਚੰਗਾ) ਭਾਗ ਹੈ ॥੧੭॥

ਜਿਹਿ ਮਾਇਆ ਮਮਤਾ ਤਜੀ ਸਭ ਤੇ ਭਇਓ ਉਦਾਸੁ ॥
jihi maa-i-aa mamtaa tajee sabh tay bha-i-o udaas.
One who has renounced the love for Maya and possessiveness, and has become detached from the love of worldly thing:
ਜਿਸ (ਮਨੁੱਖ) ਨੇ ਮਾਇਆ ਦਾ ਮੋਹ ਛੱਡ ਦਿੱਤਾ, (ਜਿਹੜਾ ਮਨੁੱਖ ਮਾਇਆ ਦੇ ਕਾਮਾਦਿਕ) ਸਾਰੇ ਵਿਕਾਰਾਂ ਵਲੋਂ ਉਪਰਾਮ ਹੋ ਗਿਆ,

ਕਹੁ ਨਾਨਕ ਸੁਨੁ ਰੇ ਮਨਾ ਤਿਹ ਘਟਿ ਬ੍ਰਹਮ ਨਿਵਾਸੁ ॥੧੮॥
kaho naanak sun ray manaa tih ghat barahm nivaas. ||18||
O’ Nanak! say, listen O’ mind, God has manifested in his heart. ||18||
ਹੇ ਨਾਨਕ ਆਖ – ਹੇ ਮਨ! ਸੁਣ, ਉਸ ਦੇ ਹਿਰਦੇ ਵਿਚ (ਪਰਤੱਖ ਤੌਰ ਤੇ) ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ ॥੧੮॥

ਜਿਹਿ ਪ੍ਰਾਨੀ ਹਉਮੈ ਤਜੀ ਕਰਤਾ ਰਾਮੁ ਪਛਾਨਿ ॥
jihi paraanee ha-umai tajee kartaa raam pachhaan.
One who has abandoned egotism and has realized the Creator-God:
ਜਿਸ ਮਨੁੱਖ ਨੇ ਕਰਤਾਰ ਸਿਰਜਣਹਾਰ ਨਾਲ ਡੂੰਘੀ ਸਾਂਝ ਪਾ ਕੇ (ਆਪਣੇ ਅੰਦਰੋਂ) ਹਉਮੈ ਤਿਆਗ ਦਿੱਤੀ,

ਕਹੁ ਨਾਨਕ ਵਹੁ ਮੁਕਤਿ ਨਰੁ ਇਹ ਮਨ ਸਾਚੀ ਮਾਨੁ ॥੧੯॥
kaho naanak vahu mukat nar ih man saachee maan. ||19||
O’ Nanak! say, listen! O’ mind, accept this as true that such a person is emancipated. ||19||
ਹੇ ਨਾਨਕ ਆਖ- ਹੇ ਮਨ! ਇਹ ਗੱਲ ਸੱਚੀ ਸਮਝ ਕਿ ਉਹ ਮਨੁੱਖ (ਹੀ) ਮੁਕਤ ਹੈ ॥੧੯॥

ਭੈ ਨਾਸਨ ਦੁਰਮਤਿ ਹਰਨ ਕਲਿ ਮੈ ਹਰਿ ਕੋ ਨਾਮੁ ॥
bhai naasan durmat haran kal mai har ko naam.
In this world full of strifes, God’s Name is the dispeller of fears, and destroyer of evil intellect.
ਇਸ ਕਲੇਸ਼ਾਂ-ਭਰੇ ਸੰਸਾਰ ਵਿਚ ਪਰਮਾਤਮਾ ਦਾ ਨਾਮ (ਹੀ) ਸਾਰੇ ਡਰ ਨਾਸ ਕਰਨ ਵਾਲਾ ਹੈ, ਖੋਟੀ ਮੱਤ ਦੂਰ ਕਰਨ ਵਾਲਾ ਹੈ।

ਨਿਸਿ ਦਿਨੁ ਜੋ ਨਾਨਕ ਭਜੈ ਸਫਲ ਹੋਹਿ ਤਿਹ ਕਾਮ ॥੨੦॥
nis din jo naanak bhajai safal hohi tih kaam. ||20||
O’ Nanak, one who always remembers God with adoration, all his tasks are accomplished successfully. ||20||
ਹੇ ਨਾਨਕ! ਜਿਹੜਾ ਮਨੁੱਖ ਪ੍ਰਭੂ ਦਾ ਨਾਮ ਰਾਤ ਦਿਨ ਜਪਦਾ ਰਹਿੰਦਾ ਹੈ ਉਸ ਦੇ ਸਾਰੇ ਕੰਮ ਨੇਪਰੇ ਚੜ੍ਹ ਜਾਂਦੇ ਹਨ ॥੨੦॥

ਜਿਹਬਾ ਗੁਨ ਗੋਬਿੰਦ ਭਜਹੁ ਕਰਨ ਸੁਨਹੁ ਹਰਿ ਨਾਮੁ ॥
jihbaa gun gobind bhajahu karan sunhu har naam.
O’ brother, recite God’s praises with your tongue and listen to God’s Name with your ears:
ਹੇ ਭਾਈ (ਆਪਣੀ) ਜੀਭ ਨਾਲ ਪਰਮਾਤਮਾ ਦੇ ਗੁਣਾਂ ਦਾ ਜਾਪ ਕਰਿਆ ਕਰੋ, (ਆਪਣੇ) ਕੰਨਾਂ ਨਾਲ ਪਰਮਾਤਮਾ ਦਾ ਨਾਮ ਸੁਣਿਆ ਕਰੋ।

ਕਹੁ ਨਾਨਕ ਸੁਨਿ ਰੇ ਮਨਾ ਪਰਹਿ ਨ ਜਮ ਕੈ ਧਾਮ ॥੨੧॥
kaho naanak sun ray manaa pareh na jam kai Dhaam. ||21||
O’ Nanak! say, listen O’ mind, those who do this, do not face the demon of death. ||21||
ਹੇ ਨਾਨਕ ਆਖ- ਹੇ ਮਨ! (ਜਿਹੜੇ ਮਨੁੱਖ ਨਾਮ ਜਪਦੇ ਹਨ, ਉਹ) ਮਨੁੱਖ ਜਮਾਂ ਦੇ ਵੱਸ ਨਹੀਂ ਪੈਂਦੇ ॥੨੧॥

ਜੋ ਪ੍ਰਾਨੀ ਮਮਤਾ ਤਜੈ ਲੋਭ ਮੋਹ ਅਹੰਕਾਰ ॥
jo paraanee mamtaa tajai lobh moh ahaNkaar.
That person who renounces his sense of possessiveness, greed, emotional attachment and egotism:
ਜਿਹੜਾ ਮਨੁੱਖ (ਆਪਣੇ ਅੰਦਰੋਂ ਮਾਇਆ ਦੀ) ਮਮਤਾ ਤਿਆਗਦਾ ਹੈ, ਲੋਭ ਮੋਹ ਅਤੇ ਅਹੰਕਾਰ ਦੂਰ ਕਰਦਾ ਹੈ,

ਕਹੁ ਨਾਨਕ ਆਪਨ ਤਰੈ ਅਉਰਨ ਲੇਤ ਉਧਾਰ ॥੨੨॥
kaho naanak aapan tarai a-uran layt uDhaar. ||22||
O’ Nanak! say, he swims across the world-ocean of vices and saves others (from the vices) as well. ||22||
ਹੇ ਨਾਨਕ ਆਖ- ਉਹ ਆਪ (ਭੀ ਇਸ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ਅਤੇ ਹੋਰਨਾਂ ਨੂੰ ਭੀ (ਵਿਕਾਰਾਂ ਤੋਂ) ਬਚਾ ਲੈਂਦਾ ਹੈ ॥੨੨॥

ਜਿਉ ਸੁਪਨਾ ਅਰੁ ਪੇਖਨਾ ਐਸੇ ਜਗ ਕਉ ਜਾਨਿ ॥
ji-o supnaa ar paykhnaa aisay jag ka-o jaan.
(O’ my friend), deem this world as a dream or an entertaining show.
ਹੇ ਭਾਈ! ਇਸ ਜਗਤ ਨੂੰ ਇਉਂ ਸਮਝ ਜਿਵੇਂ ਸੁਪਨਾ ਅਤੇ ਖੇਲ ਤਮਾਸ਼ਾ l

ਇਨ ਮੈ ਕਛੁ ਸਾਚੋ ਨਹੀ ਨਾਨਕ ਬਿਨੁ ਭਗਵਾਨ ॥੨੩॥
in mai kachh saacho nahee naanak bin bhagvaan. ||23||
O’ Nanak, except God, nothing visible in this world is everlasting. ||23||
ਹੇ ਨਾਨਕ! ਪਰਮਾਤਮਾ ਤੋਂ ਬਿਨਾ ਜਗਤ ਵਿਚ ਦਿੱਸ ਰਹੇ ਇਹਨਾਂ ਪਦਾਰਥਾਂ ਵਿਚ ਕੋਈ ਭੀ ਸਦਾ ਸਾਥ ਨਿਬਾਹੁਣ ਵਾਲਾ ਨਹੀਂ ਹੈ ॥੨੩॥

ਨਿਸਿ ਦਿਨੁ ਮਾਇਆ ਕਾਰਨੇ ਪ੍ਰਾਨੀ ਡੋਲਤ ਨੀਤ ॥|
nis din maa-i-aa kaarnay paraanee dolat neet.
O’ my friend, night and day, for the sake of Maya, one wanders constantly.
(ਹੇ ਭਾਈ!) ਮਾਇਆ (ਇਕੱਠੀ ਕਰਨ) ਦੀ ਖ਼ਾਤਰ ਮਨੁੱਖ ਸਦਾ ਰਾਤ ਦਿਨ ਭਟਕਦਾ ਫਿਰਦਾ ਹੈ।

ਕੋਟਨ ਮੈ ਨਾਨਕ ਕੋਊ ਨਾਰਾਇਨੁ ਜਿਹ ਚੀਤਿ ॥੨੪॥
kotan mai naanak ko-oo naaraa-in jih cheet. ||24||
O’ Nanak, it is only a rare person among millions, in whose mind is the remembrance of God. ||24||
ਹੇ ਨਾਨਕ! ਕ੍ਰੋੜਾਂ (ਬੰਦਿਆਂ) ਵਿਚ ਕੋਈ ਵਿਰਲਾ (ਅਜਿਹਾ ਹੁੰਦਾ) ਹੈ, ਜਿਸ ਦੇ ਮਨ ਵਿਚ ਪਰਮਾਤਮਾ ਦੀ ਯਾਦ ਟਿਕੀ ਹੁੰਦੀ ਹੈ ॥੨੪॥

ਜੈਸੇ ਜਲ ਤੇ ਬੁਦਬੁਦਾ ਉਪਜੈ ਬਿਨਸੈ ਨੀਤ ॥
jaisay jal tay budbudaa upjai binsai neet.
Just as a bubble always appears and disappears on water,
ਜਿਵੇਂ ਪਾਣੀ ਤੋਂ ਬੁਲਬੁਲਾ ਸਦਾ ਪੈਦਾ ਹੁੰਦਾ ਅਤੇ ਨਾਸ ਹੁੰਦਾ ਰਹਿੰਦਾ ਹੈ,

ਜਗ ਰਚਨਾ ਤੈਸੇ ਰਚੀ ਕਹੁ ਨਾਨਕ ਸੁਨਿ ਮੀਤ ॥੨੫॥
jag rachnaa taisay rachee kaho naanak sun meet. ||25||
O’ Nanak! say, listen O’ my friend, similar is this worldly creation fashioned by God. ||25||
ਨਾਨਕ ਆਖਦਾ ਹੈ- ਹੇ ਮਿੱਤਰ! ਸੁਣ, ਤਿਵੇਂ ਹੀ (ਪਰਮਾਤਮਾ ਨੇ) ਜਗਤ ਦੀ (ਇਹ) ਖੇਡ ਬਣਾਈ ਹੋਈ ਹੈ ॥੨੫॥

ਪ੍ਰਾਨੀ ਕਛੂ ਨ ਚੇਤਈ ਮਦਿ ਮਾਇਆ ਕੈ ਅੰਧੁ ॥
paraanee kachhoo na chayt-ee mad maa-i-aa kai anDh.
Engrossed in the love for Maya, one remains spiritually ignorant and does not think at all about righteous living:
ਪਰ ਮਾਇਆ ਦੇ ਨਸ਼ੇ ਵਿਚ (ਆਤਮਕ ਜੀਵਨ ਵਲੋਂ) ਅੰਨ੍ਹਾ ਹੋਇਆ ਮਨੁੱਖ (ਆਤਮਕ ਜੀਵਨ ਬਾਰੇ) ਕੁਝ ਭੀ ਨਹੀਂ ਸੋਚਦਾ।

ਕਹੁ ਨਾਨਕ ਬਿਨੁ ਹਰਿ ਭਜਨ ਪਰਤ ਤਾਹਿ ਜਮ ਫੰਧ ॥੨੬॥
kaho naanak bin har bhajan parat taahi jam fanDh. ||26||
O’ Nanak! say, without remembering God, such a person remains caught in the noose (fear) of death. ||26||
ਹੇ ਨਾਨਕ ਆਖ- ਪਰਮਾਤਮਾ ਦੇ ਭਜਨ ਤੋਂ ਬਿਨਾ (ਅਜਿਹੇ ਮਨੁੱਖ ਨੂੰ) ਜਮਾਂ ਦੀਆਂ ਫਾਹੀਆਂ ਪਈਆਂ ਰਹਿੰਦੀਆਂ ਹਨ ॥੨੬॥

ਜਉ ਸੁਖ ਕਉ ਚਾਹੈ ਸਦਾ ਸਰਨਿ ਰਾਮ ਕੀ ਲੇਹ ॥
ja-o sukh ka-o chaahai sadaa saran raam kee layh.
If one always desires for inner peace, then he should take the refuge of the all-pervading God.
ਜੇ (ਮਨੁੱਖ) ਆਤਮਕ ਆਨੰਦ (ਹਾਸਲ ਕਰਨਾ) ਚਾਹੁੰਦਾ ਹੈ, ਤਾਂ (ਉਸ ਨੂੰ ਚਾਹੀਦਾ ਹੈ ਕਿ) ਪਰਮਾਤਮਾ ਦੀ ਸਰਨ ਪਿਆ ਰਹੇ।

ਕਹੁ ਨਾਨਕ ਸੁਨਿ ਰੇ ਮਨਾ ਦੁਰਲਭ ਮਾਨੁਖ ਦੇਹ ॥੨੭॥
kaho naanak sun ray manaa durlabh maanukh dayh. ||27||
O’ Nanak! say, listen O’ mind, this human body is difficult to obtain. ||27||
ਹੇ ਨਾਨਕ ਆਖ- ਹੇ ਮਨ! ਸੁਣ, ਇਹ ਮਨੁੱਖਾ ਸਰੀਰ ਬੜੀ ਮੁਸ਼ਕਿਲ ਨਾਲ ਮਿਲਦਾ ਹੈ ॥੨੭॥

ਮਾਇਆ ਕਾਰਨਿ ਧਾਵਹੀ ਮੂਰਖ ਲੋਗ ਅਜਾਨ ॥
maa-i-aa kaaran Dhaavhee moorakh log ajaan.
For the sake of Maya (amassing worldly wealth), the spiritually ignorant fools keep wandering all around.
ਮੂਰਖ ਬੇ-ਸਮਝ ਬੰਦੇ (ਨਿਰੀ) ਮਾਇਆ (ਇਕੱਠੀ ਕਰਨ) ਵਾਸਤੇ ਭਟਕਦੇ ਰਹਿੰਦੇ ਹਨ,

ਕਹੁ ਨਾਨਕ ਬਿਨੁ ਹਰਿ ਭਜਨ ਬਿਰਥਾ ਜਨਮੁ ਸਿਰਾਨ ॥੨੮॥
kaho naanak bin har bhajan birthaa janam siraan. ||28||
O’ Nanak! say, without remembering God with loving devotion, their human life passes in vain. ||28||
ਹੇ ਨਾਨਕ ਆਖ- ਪਰਮਾਤਮਾ ਦੇ ਭਜਨ ਤੋਂ ਬਿਨਾ (ਉਹਨਾਂ ਦਾ ਇਹ ਮਨੁੱਖਾ) ਜਨਮ ਅਜਾਈਂ ਬੀਤ ਜਾਂਦਾ ਹੈ ॥੨੮॥

ਜੋ ਪ੍ਰਾਨੀ ਨਿਸਿ ਦਿਨੁ ਭਜੈ ਰੂਪ ਰਾਮ ਤਿਹ ਜਾਨੁ ॥
jo paraanee nis din bhajai roop raam tih jaan.
One who always lovingly rememberes God, deem that human being as the embodiment of God.
ਜਿਹੜਾ ਮਨੁੱਖ ਰਾਤ ਦਿਨ (ਹਰ ਵੇਲੇ ਪਰਮਾਤਮਾ ਦਾ ਨਾਮ) ਜਪਦਾ ਰਹਿੰਦਾ ਹੈ, ਉਸ ਨੂੰ ਪਰਮਾਤਮਾ ਦਾ ਰੂਪ ਸਮਝੋ।

error: Content is protected !!