Page 167

ਜਿਤਨੀ ਭੂਖ ਅਨ ਰਸ ਸਾਦ ਹੈ ਤਿਤਨੀ ਭੂਖ ਫਿਰਿ ਲਾਗੈ ॥
jitnee bhookh an ras saad hai titnee bhookh fir laagai.
The more one tastes the worldly pleasures, the more intense craving one feels for these pleasures.
ਹੋਰ ਹੋਰ ਰਸਾਂ ਦੀ ਹੋਰ ਹੋਰ ਸੁਆਦਾਂ ਦੀ ਜਿਤਨੀ ਭੀ ਤ੍ਰਿਸ਼ਨਾ ਮਨੁੱਖ ਨੂੰ ਲੱਗਦੀ ਹੈ, ਜਿਉਂ ਜਿਉਂ ਰਸ ਸੁਆਦ ਮਾਣੀਦੇ ਹਨ, ਉਤਨੀ ਹੀ ਵਧੀਕ ਤ੍ਰਿਸ਼ਨਾ ਮੁੜ ਮੁੜ ਲੱਗਦੀ ਜਾਂਦੀ ਹੈ l

ਜਿਸੁ ਹਰਿ ਆਪਿ ਕ੍ਰਿਪਾ ਕਰੇ ਸੋ ਵੇਚੇ ਸਿਰੁ ਗੁਰ ਆਗੈ ॥
jis har aap kirpaa karay so vaychay sir gur aagai.
That person surrenders completely to the Guru, on whom God shows mercy.
ਜਿਸ ਮਨੁੱਖ ਉਤੇ ਪਰਮਾਤਮਾ ਆਪ ਕਿਰਪਾ ਕਰਦਾ ਹੈ, ਉਹ ਮਨੁੱਖ ਆਪਣਾ ਆਪ ਗੁਰੂ ਦੇ ਹਵਾਲੇ ਕਰਦਾ ਹੈ

ਜਨ ਨਾਨਕ ਹਰਿ ਰਸਿ ਤ੍ਰਿਪਤਿਆ ਫਿਰਿ ਭੂਖ ਨ ਲਾਗੈ ॥੪॥੪॥੧੦॥੪੮॥
jan naanak har ras taripti-aa fir bhookh na laagai. ||4||4||10||48||
O’ Nanak, that person is satiated with the elixir of God’s Name and then the craving for worldly wealth doesn’t afflict him again. ||4||4||10||48||
ਹੇ ਦਾਸ ਨਾਨਕ! ਉਹ ਮਨੁੱਖ ਪਰਮਾਤਮਾ ਦੇ ਨਾਮ-ਰਸ ਨਾਲ ਰੱਜ ਜਾਂਦਾ ਹੈ, ਉਸ ਨੂੰ ਮਾਇਆ ਦੀ ਤ੍ਰਿਸ਼ਨਾ ਨਹੀਂ ਵਿਆਪਦੀ l

ਗਉੜੀ ਬੈਰਾਗਣਿ ਮਹਲਾ ੪ ॥
ga-orhee bairaagan mehlaa 4.
Raag Gauri Bairagan, Fourth Guru:

ਹਮਰੈ ਮਨਿ ਚਿਤਿ ਹਰਿ ਆਸ ਨਿਤ ਕਿਉ ਦੇਖਾ ਹਰਿ ਦਰਸੁ ਤੁਮਾਰਾ ॥
hamrai man chit har aas nit ki-o daykhaa har daras tumaaraa.
O’ God, Within my conscious mind is the constant longing for You; how can I behold Your blessed vision?
ਹੇ ਹਰੀ! ਮੇਰੇ ਮਨ ਵਿਚ ਚਿੱਤ ਵਿਚ ਸਦਾ ਇਹ ਆਸ ਰਹਿੰਦੀ ਹੈ ਕਿ ਮੈਂ ਕਿਸੇ ਤਰ੍ਹਾਂ ਤੇਰਾ ਦਰਸਨ ਕਰ ਸਕਾਂ।

ਜਿਨਿ ਪ੍ਰੀਤਿ ਲਾਈ ਸੋ ਜਾਣਤਾ ਹਮਰੈ ਮਨਿ ਚਿਤਿ ਹਰਿ ਬਹੁਤੁ ਪਿਆਰਾ ॥
jin pareet laa-ee so jaantaa hamrai man chit har bahut pi-aaraa.
One who has imbued me with this love knows that God is very dear to my mind.
ਜਿਸ ਹਰੀ ਨੇ ਮੇਰੇ ਅੰਦਰ ਆਪਣਾ ਪਿਆਰ ਪੈਦਾ ਕੀਤਾ ਹੈ ਉਹੀ ਜਾਣਦਾ ਹੈ, ਮੈਨੂੰ ਆਪਣੇ ਮਨ ਤੇ ਚਿੱਤ ਵਿਚ ਹਰੀ ਬਹੁਤ ਪਿਆਰਾ ਲੱਗ ਰਿਹਾ ਹੈ।

ਹਉ ਕੁਰਬਾਨੀ ਗੁਰ ਆਪਣੇ ਜਿਨਿ ਵਿਛੁੜਿਆ ਮੇਲਿਆ ਮੇਰਾ ਸਿਰਜਨਹਾਰਾ ॥੧॥
ha-o kurbaanee gur aapnay jin vichhurhi-aa mayli-aa mayraa sirjanhaaraa. ||1||
I dedicate myself to my Guru who has united me with my Creator from whom I was separated. ||1||
ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ ਮੈਨੂੰ ਮੇਰਾ ਵਿੱਛੁੜਿਆ ਹੋਇਆ ਸਿਰਜਣਹਾਰ ਹਰੀ ਮਿਲਾ ਦਿੱਤਾ ਹੈ

ਮੇਰੇ ਰਾਮ ਹਮ ਪਾਪੀ ਸਰਣਿ ਪਰੇ ਹਰਿ ਦੁਆਰਿ ॥
mayray raam ham paapee saran paray har du-aar.
O’ my God, I am a sinner seeking refuge at Your door,
ਹੇ ਮੇਰੇ ਰਾਮ ! ਮੈਂ ਪਾਪੀ ਤੇਰੀ ਸਰਨ ਆਇਆ ਹਾਂ, ਤੇਰੇ ਦਰ ਤੇ ਆ ਡਿੱਗਾ ਹਾਂ,

ਮਤੁ ਨਿਰਗੁਣ ਹਮ ਮੇਲੈ ਕਬਹੂੰ ਅਪੁਨੀ ਕਿਰਪਾ ਧਾਰਿ ॥੧॥ ਰਹਾਉ ॥
mat nirgun ham maylai kabahooN apunee kirpaa Dhaar. ||1|| rahaa-o.
perhaps showing mercy, You might unite a sinner like me with You. ||1||Pause||
ਕਿ ਸ਼ਾਇਦ (ਇਸ ਤਰ੍ਹਾਂ) ਤੂੰ ਆਪਣੀ ਮਿਹਰ ਕਰ ਕੇ ਮੈਨੂੰ ਗੁਣ-ਹੀਨ ਨੂੰ ਆਪਣੇ ਚਰਨਾਂ ਵਿਚ ਜੋੜ ਲਏਂ l

ਹਮਰੇ ਅਵਗੁਣ ਬਹੁਤੁ ਬਹੁਤੁ ਹੈ ਬਹੁ ਬਾਰ ਬਾਰ ਹਰਿ ਗਣਤ ਨ ਆਵੈ ॥
hamray avgun bahut bahut hai baho baar baar har ganat na aavai.
O’ God, my sins are so many that these cannot be counted and I end up committing these sins again and again.
ਹੇ ਹਰੀ! ਮੇਰੇ ਅੰਦਰ ਬੇਅੰਤ ਅਉਗਣ ਹਨ, ਗਿਣੇ ਨਹੀਂ ਜਾ ਸਕਦੇ, ਮੈਂ ਮੁੜ ਮੁੜ ਔਗਣ ਕਰਦਾ ਹਾਂ।

ਤੂੰ ਗੁਣਵੰਤਾ ਹਰਿ ਹਰਿ ਦਇਆਲੁ ਹਰਿ ਆਪੇ ਬਖਸਿ ਲੈਹਿ ਹਰਿ ਭਾਵੈ ॥
tooN gunvantaa har har da-i-aal har aapay bakhas laihi har bhaavai.
O’ God, You are the treasure of virtues and very compassionate; You pardon people when it so pleases You.
ਤੂੰ ਗੁਣਾਂ ਦਾ ਮਾਲਕ ਹੈਂ, ਦਇਆ ਦਾ ਘਰ ਹੈਂ ਜਦੋਂ ਤੇਰੀ ਰਜ਼ਾ ਹੁੰਦੀ ਹੈ ਤੂੰ ਆਪ ਹੀ ਬਖ਼ਸ਼ ਲੈਂਦਾ ਹੈਂ।

ਹਮ ਅਪਰਾਧੀ ਰਾਖੇ ਗੁਰ ਸੰਗਤੀ ਉਪਦੇਸੁ ਦੀਓ ਹਰਿ ਨਾਮੁ ਛਡਾਵੈ ॥੨॥
ham apraaDhee raakhay gur sangtee updays dee-o har naam chhadaavai. ||2||
God saved me, the sinner, by putting me in the company of the Guru who taught me that God’s Name liberates a person from vices. ||2||
ਸਾਡੇ ਵਰਗੇ ਪਾਪੀਆਂ ਨੂੰ ਹਰੀ ਗੁਰੂ ਦੀ ਸੰਗਤਿ ਵਿਚ ਰੱਖਦਾ ਹੈ, ਉਪਦੇਸ਼ ਦੇਂਦਾ ਹੈ, ਤੇ ਉਸ ਦਾ ਨਾਮ ਵਿਕਾਰਾਂ ਤੋਂ ਖ਼ਲਾਸੀ ਕਰਾ ਦੇਂਦਾ ਹੈ ॥

ਤੁਮਰੇ ਗੁਣ ਕਿਆ ਕਹਾ ਮੇਰੇ ਸਤਿਗੁਰਾ ਜਬ ਗੁਰੁ ਬੋਲਹ ਤਬ ਬਿਸਮੁ ਹੋਇ ਜਾਇ ॥
tumray gun ki-aa kahaa mayray satiguraa jab gur bolah tab bisam ho-ay jaa-ay.
O’ my true Guru, I cannot describe your virtues because as soon as I utter the word Guru, my mind goes into ecstasy.
ਹੇ ਮੇਰੇ ਸਤਿਗੁਰੂ! ਮੈਂ ਤੇਰੇ ਗੁਣ ਕੀਹ ਕੀਹ ਦੱਸਾਂ? ਜਦੋਂ ਮੈਂ ‘ਗੁਰੂ ਗੁਰੂ’ ਜਪਦਾ ਹਾਂ, ਮੇਰੀ ਅਸਚਰਜ ਆਤਮਕ ਹਾਲਤ ਬਣ ਜਾਂਦੀ ਹੈ।

ਹਮ ਜੈਸੇ ਅਪਰਾਧੀ ਅਵਰੁ ਕੋਈ ਰਾਖੈ ਜੈਸੇ ਹਮ ਸਤਿਗੁਰਿ ਰਾਖਿ ਲੀਏ ਛਡਾਇ ॥
ham jaisay apraaDhee avar ko-ee raakhai jaisay ham satgur raakh lee-ay chhadaa-ay.
The True Guru has saved and liberated me from the vices, who else can save a sinner like me?
ਸਾਡੇ ਵਰਗੇ ਪਾਪੀਆਂ ਨੂੰ ਜਿਵੇਂ ਸਤਿਗੁਰੂ ਨੇ ਰੱਖ ਲਿਆ ਹੈ (ਵਿਕਾਰਾਂ ਦੇ ਪੰਜੇ ਤੋਂ) ਛੁਡਾ ਲਿਆ ਹੈ ਹੋਰ ਕੌਣ (ਇਸ ਤਰ੍ਹਾਂ) ਰੱਖ ਸਕਦਾ ਹੈ?

ਤੂੰ ਗੁਰੁ ਪਿਤਾ ਤੂੰਹੈ ਗੁਰੁ ਮਾਤਾ ਤੂੰ ਗੁਰੁ ਬੰਧਪੁ ਮੇਰਾ ਸਖਾ ਸਖਾਇ ॥੩॥
tooNgur pita tooNhai gur maataa tooNgur banDhap mayraa sakhaa sakhaei. ||3||
O’ God, You are my Guru-father, my Guru-mother, my Guru-kin, my friend and my mate.||3||
ਹੇ ਹਰੀ! ਤੂੰ ਹੀ ਮੇਰਾ ਗੁਰੂ ਹੈਂ, ਮੇਰਾ ਪਿਤਾ ਹੈਂ, ਮੇਰਾ ਰਿਸ਼ਤੇਦਾਰ ਹੈਂ, ਮੇਰਾ ਮਿੱਤਰ ਹੈਂ l

ਜੋ ਹਮਰੀ ਬਿਧਿ ਹੋਤੀ ਮੇਰੇ ਸਤਿਗੁਰਾ ਸਾ ਬਿਧਿ ਤੁਮ ਹਰਿ ਜਾਣਹੁ ਆਪੇ ॥
jo hamree biDh hotee mayray satiguraa saa biDh tum har jaanhu aapay.
O’ my True Guru, you yourself know what used to be my situation.
ਹੇ ਮੇਰੇ ਸਤਿਗੁਰੂ! ਹੇ ਮੇਰੇ ਹਰੀ! ਜੇਹੜੀ ਮੇਰੀ ਹਾਲਤ ਹੁੰਦੀ ਸੀ ਉਹ ਹਾਲਤ ਤੂੰ ਆਪ ਹੀ ਜਾਣਦਾ ਹੈਂ।

ਹਮ ਰੁਲਤੇ ਫਿਰਤੇ ਕੋਈ ਬਾਤ ਨ ਪੂਛਤਾ ਗੁਰ ਸਤਿਗੁਰ ਸੰਗਿ ਕੀਰੇ ਹਮ ਥਾਪੇ ॥
ham rultay firtay ko-ee baat na poochh-taa gur satgur sang keeray ham thaapay.
I used to wander helplessly and no one cared for me. By bringing me into the company of the true Guru, a worm like me has been exalted.
ਮੈਂ ਰੁਲਦਾ ਫਿਰਦਾ ਸਾਂ ਕੋਈ ਮੇਰੀ ਵਾਤ ਨਹੀਂ ਸੀ ਪੁੱਛਦਾ ਤੂੰ ਮੈਨੂੰ ਕੀੜੇ ਨੂੰ ਗੁਰੂ ਸਤਿਗੁਰੂ ਦੇ ਚਰਨਾਂ ਵਿਚ ਲਿਆ ਕੇ ਵਡਿਆਈ ਬਖ਼ਸ਼ੀ।

ਧੰਨੁ ਧੰਨੁ ਗੁਰੂ ਨਾਨਕ ਜਨ ਕੇਰਾ ਜਿਤੁ ਮਿਲਿਐ ਚੂਕੇ ਸਭਿ ਸੋਗ ਸੰਤਾਪੇ ॥੪॥੫॥੧੧॥੪੯॥
Dhan Dhan guroo naanak jan kayraa jit mili-ai chookay sabh sog santaapay. ||4||5||11||49||
O’ Nanak, great is the Guru, meeting and following his teachings, all the sorrows and troubles have come to an end.||4||5||11||49||
(ਹੇ ਭਾਈ!) ਦਾਸ ਨਾਨਕ ਦਾ ਗੁਰੂ ਧੰਨ ਹੈ ਧੰਨ ਹੈ ਜਿਸ (ਗੁਰੂ) ਨੂੰ ਮਿਲ ਕੇ ਮੇਰੇ ਸਾਰੇ ਸੋਗ ਮੁੱਕ ਗਏ ਮੇਰੇ ਸਾਰੇ ਕਲੇਸ਼ ਦੂਰ ਹੋ ਗਏ |

ਗਉੜੀ ਬੈਰਾਗਣਿ ਮਹਲਾ ੪ ॥
ga-orhee bairaagan mehlaa 4.
Raag Gauri Bairagan, Fourth Guru:

ਕੰਚਨ ਨਾਰੀ ਮਹਿ ਜੀਉ ਲੁਭਤੁ ਹੈ ਮੋਹੁ ਮੀਠਾ ਮਾਇਆ ॥
kanchan naaree meh jee-o lubhat hai moh meethaa maa-i-aa.
My life is engrossed in the love for wealth and woman; attachment with this worldly love seems sweet to me.
ਮੇਰੀ ਜਿੰਦ ਸੋਨੇ (ਦੇ ਮੋਹ) ਵਿਚ ਇਸਤ੍ਰੀ (ਦੇ ਮੋਹ) ਵਿਚ ਫਸੀ ਹੋਈ ਹੈ, ਮਾਇਆ ਦਾ ਮੋਹ ਮੈਨੂੰ ਮਿੱਠਾ ਲੱਗ ਰਿਹਾ ਹੈ।

ਘਰ ਮੰਦਰ ਘੋੜੇ ਖੁਸੀ ਮਨੁ ਅਨ ਰਸਿ ਲਾਇਆ ॥
ghar mandar ghorhay khusee man an ras laa-i-aa.
My mind is attached to the worldly pleasures and gets delighted looking at the nice houses, palaces and horses.
ਘਰ, ਪੱਕੇ ਮਹਲ ਘੋੜੇ (ਵੇਖ ਵੇਖ ਕੇ) ਮੈਨੂੰ ਚਾਉ ਚੜ੍ਹਦਾ ਹੈ, ਮੇਰਾ ਮਨ ਹੋਰ ਹੋਰ (ਪਦਾਰਥਾਂ ਦੇ) ਰਸ ਵਿਚ ਲੱਗਾ ਹੋਇਆ ਹੈ।

ਹਰਿ ਪ੍ਰਭੁ ਚਿਤਿ ਨ ਆਵਈ ਕਿਉ ਛੂਟਾ ਮੇਰੇ ਹਰਿ ਰਾਇਆ ॥੧॥
har parabh chit na aavee ki-o chhootaa mayray har raa-i-aa. ||1||
O’ my sovereign God, the thought of remembering You does not even enter my mind, I wonder how could I be liberated from these worldly attachments?||1||
ਹੇ ਮੇਰੇ ਹਰੀ! ਹੇ ਮੇਰੇ ਰਾਜਨ! (ਤੂੰ) ਪਰਮਾਤਮਾ ਕਦੇ ਮੇਰੇ ਚਿੱਤ ਵਿਚ ਨਹੀਂ ਆਉਂਦਾ। ਮੈਂ (ਇਸ ਮੋਹ ਵਿਚੋਂ) ਕਿਵੇਂ ਨਿਕਲਾਂ?

ਮੇਰੇ ਰਾਮ ਇਹ ਨੀਚ ਕਰਮ ਹਰਿ ਮੇਰੇ ॥
mayray raam ih neech karam har mayray.
O’ my God, these are my sinful deeds.
ਹੇ ਮੇਰੇ ਰਾਮ! ਮੇਰੇ ਹਰੀ! ਮੇਰੇ ਇਹ ਨੀਚ ਕੰਮ ਹਨ।

ਗੁਣਵੰਤਾ ਹਰਿ ਹਰਿ ਦਇਆਲੁ ਕਰਿ ਕਿਰਪਾ ਬਖਸਿ ਅਵਗਣ ਸਭਿ ਮੇਰੇ ॥੧॥ ਰਹਾਉ ॥
gunvantaa har har da-i-aal kar kirpaa bakhas avgan sabh mayray. ||1|| rahaa-o.
O’ God, You are the treasure of virtues and kindness; have mercy on me and pardon my sins. ||1||Pause||
ਪਰ ਤੂੰ ਗੁਣਾਂ ਦਾ ਮਾਲਕ ਹੈਂ, ਤੂੰ ਦਇਆ ਦਾ ਘਰ ਹੈਂ, ਮਿਹਰ ਕਰ ਤੇ ਮੇਰੇ ਸਾਰੇ ਅਉਗਣ ਬਖ਼ਸ਼ l

ਕਿਛੁ ਰੂਪੁ ਨਹੀ ਕਿਛੁ ਜਾਤਿ ਨਾਹੀ ਕਿਛੁ ਢੰਗੁ ਨ ਮੇਰਾ ॥
kichh roop nahee kichh jaat naahee kichh dhang na mayraa.
I have no beauty, no social status and even my conduct is not righteous.
ਨਾਹ ਮੇਰਾ (ਸੁੰਦਰ) ਰੂਪ ਹੈ, ਨਾਹ ਮੇਰੀ ਉੱਚੀ ਜਾਤਿ ਹੈ, ਨਾਹ ਮੇਰੇ ਵਿਚ ਕੋਈ ਸੁਚੱਜ ਹੈ।

ਕਿਆ ਮੁਹੁ ਲੈ ਬੋਲਹ ਗੁਣ ਬਿਹੂਨ ਨਾਮੁ ਜਪਿਆ ਨ ਤੇਰਾ ॥
ki-aa muhu lai bolah gun bihoon naam japi-aa na tayraa.
Devoid of virtue, what shall I speak of myself, who has never meditated on Your Name?
ਮੈਂ ਗੁਣਾਂ ਤੋਂ ਸੱਖਣਾ ਹਾਂ, ਮੈਂ ਤੇਰਾ ਨਾਮ ਨਹੀਂ ਜਪਿਆ, ਮੈਂ ਕੇਹੜਾ ਮੂੰਹ ਲੈ ਕੇ (ਤੇਰੇ ਸਾਹਮਣੇ) ਗੱਲ ਕਰਨ ਜੋਗਾ ਹਾਂ?

ਹਮ ਪਾਪੀ ਸੰਗਿ ਗੁਰ ਉਬਰੇ ਪੁੰਨੁ ਸਤਿਗੁਰ ਕੇਰਾ ॥੨॥
ham paapee sang gur ubray punn satgur kayraa. ||2||
If a sinner like me has been saved, it is because of the generous blessing of the true Guru and the holy congregation.||2||
ਇਹ ਸਤਿਗੁਰੂ ਦੀ ਮਿਹਰ ਹੋਈ ਹੈ ਕਿ ਮੈਂ ਪਾਪੀ ਗੁਰੂ ਦੀ ਸੰਗਤਿ ਵਿਚ ਰਹਿ ਕੇ (ਪਾਪਾਂ ਤੋਂ) ਬਚ ਗਿਆ ਹਾਂ

ਸਭੁ ਜੀਉ ਪਿੰਡੁ ਮੁਖੁ ਨਕੁ ਦੀਆ ਵਰਤਣ ਕਉ ਪਾਣੀ ॥
sabh jee-o pind mukh nak dee-aa vartan ka-o paanee.
God gave me soul, body, mouth, nose and water to use.
ਇਹ ਜਿੰਦ, ਸਰੀਰ, ਮੂੰਹ, ਨੱਕ ਆਦਿਕ ਅੰਗ ਇਹ ਸਭ ਕੁਝ ਪਰਮਾਤਮਾ ਨੇ ਮੈਨੂੰ ਦਿੱਤਾ ਹੈ, ਮੈਨੂੰ ਉਸ ਨੇ ਪਾਣੀ ਵਰਤਣ ਲਈ ਦਿਤਾ ਹੈ।

ਅੰਨੁ ਖਾਣਾ ਕਪੜੁ ਪੈਨਣੁ ਦੀਆ ਰਸ ਅਨਿ ਭੋਗਾਣੀ ॥
ann khaanaa kaparh painan dee-aa ras an bhogaanee.
He gave me food to eat, clothes to wear and other pleasures to enjoy.
ਉਸ ਨੇ ਮੈਨੂੰ ਅੰਨ ਖਾਣ ਨੂੰ ਦਿੱਤਾ ਹੈ, ਕੱਪੜਾ ਪਹਿਨਣ ਨੂੰ ਦਿੱਤਾ ਹੈ, ਹੋਰ ਅਨੇਕਾਂ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ ਹਨ।

ਜਿਨਿ ਦੀਏ ਸੁ ਚਿਤਿ ਨ ਆਵਈ ਪਸੂ ਹਉ ਕਰਿ ਜਾਣੀ ॥੩॥
jin dee-ay so chit na aave pasoo ha-o kar jaane. ||3||
But I do not even remember the One who gave me all this, and like an animal I think that I obtained these things on my own. ||3||
ਪਰ ਜਿਸ ਪਰਮਾਤਮਾ ਨੇ ਇਹ ਸਾਰੇ ਪਦਾਰਥ ਦਿੱਤੇ ਹਨ, ਉਹ ਮੈਨੂੰ ਕਦੇ ਚੇਤੇ ਭੀ ਨਹੀਂ ਆਉਂਦਾ ਹੈ। ਮੈਂ ਮੂਰਖ-ਪਸ਼ੂ ਆਪਣੇ ਆਪ ਨੂੰ ਵੱਡਾ ਕਰ ਕੇ ਜਾਣਦਾ ਹਾਂ

ਸਭੁ ਕੀਤਾ ਤੇਰਾ ਵਰਤਦਾ ਤੂੰ ਅੰਤਰਜਾਮੀ ॥
sabh keetaa tayraa varatdaa tooN antarjaamee.
O’ God, whatever happens is according to Your will and You are the inner knower of hearts.
(ਹੇ ਪ੍ਰਭੂ! ਜਗਤ ਵਿਚ ਜੋ ਕੁਝ ਹੋ ਰਿਹਾ ਹੈ) ਸਭ ਤੇਰਾ ਕੀਤਾ ਹੋ ਰਿਹਾ ਹੈ, ਤੂੰ ਹਰੇਕ ਜੀਵ ਦੇ ਦਿਲ ਦੀ ਜਾਣਦਾ ਹੈਂ।

ਹਮ ਜੰਤ ਵਿਚਾਰੇ ਕਿਆ ਕਰਹ ਸਭੁ ਖੇਲੁ ਤੁਮ ਸੁਆਮੀ ॥
ham jant vichaaray ki-aa karah sabh khayl tum su-aamee.
O’ God, since this world is Your play, what can we helpless creatures do?
ਹੇ ਸੁਆਮੀ! ਇਹ ਸਾਰਾ ਤੇਰਾ ਹੀ ਖੇਲ ਹੋ ਰਿਹਾ ਹੈ। ਅਸੀਂ ਨਿਮਾਣੇ ਜੀਵ ਕੀਹ ਕਰ ਸਕਦੇ ਹਾਂ?

ਜਨ ਨਾਨਕੁ ਹਾਟਿ ਵਿਹਾਝਿਆ ਹਰਿ ਗੁਲਮ ਗੁਲਾਮੀ ॥੪॥੬॥੧੨॥੫੦॥
jan nanak haat vihaajhi-aa har gulam gulaamee. ||4||6||12||50||
Devotee Nanak is the most humble servant of Your devotees, as if he has sold himself to the holy congregation. ||4||6||12||50||
ਇਹ ਤੇਰਾ ਦਾਸ ਨਾਨਕ (ਤੇਰੀ ਸਾਧ-ਸੰਗਤਿ) ਹੱਟੀ ਵਿਚ (ਤੇਰੇ ਸੋਹਣੇ ਨਾਮ ਤੋਂ) ਵਿਕਿਆ ਹੋਇਆ ਹੈ, ਤੇਰੇ ਗ਼ੁਲਾਮਾਂ ਦਾ ਗ਼ੁਲਾਮ ਹੈ l

Leave a comment

Your email address will not be published. Required fields are marked *