Guru Granth Sahib Translation Project

Guru Granth Sahib English Page-18

Page 18

ਕੇਤੀਆ ਤੇਰੀਆ ਕੁਦਰਤੀ ਕੇਵਡ ਤੇਰੀ ਦਾਤਿ ॥ kaytee-aa tayree-aa kudratee kayvad tayree daat. O’ God countless are your Powers and innumerable are your Blessings. ਹੇ ਪ੍ਰਭੂ! ਤੇਰੀਆਂ ਅਣਗਿਣਤ ਤਾਕਤਾਂ ਹਨ, ਤੇਰੀਆਂ ਅਣਗਿਣਤ ਬਖ਼ਸ਼ਸ਼ਾਂ ਹਨ।
ਕੇਤੇ ਤੇਰੇ ਜੀਅ ਜੰਤ ਸਿਫਤਿ ਕਰਹਿ ਦਿਨੁ ਰਾਤਿ ॥ kaytay tayray jee-a jant sifat karahi din raat. So many of Your beings and creatures praise You day and night. ਅਣਗਿਣਤ ਜੀਵ ਦਿਨ ਰਾਤ ਤੇਰੀਆਂ ਸਿਫ਼ਤਾਂ ਕਰ ਰਹੇ ਹਨ।
ਕੇਤੇ ਤੇਰੇ ਰੂਪ ਰੰਗ ਕੇਤੇ ਜਾਤਿ ਅਜਾਤਿ ॥੩॥ kaytay tayray roop rang kaytay jaat ajaat. ||3|| You have so many forms and colors, so many classes, high and low. ਤੇਰੇ ਅਣਗਿਣਤ ਹੀ ਰੂਪ ਰੰਗ ਹਨ, ਤੇਰੇ ਪੈਦਾ ਕੀਤੇ ਅਣਗਿਣਤ ਜੀਵ ਹਨ, ਜੋ ਕੋਈ ਉੱਚੀਆਂ ਤੇ ਕੋਈ ਨੀਵੀਆਂ ਜਾਤਾਂ ਵਿਚ ਹਨ l
ਸਚੁ ਮਿਲੈ ਸਚੁ ਊਪਜੈ ਸਚ ਮਹਿ ਸਾਚਿ ਸਮਾਇ ॥ sach milai sach oopjai sach meh saach samaa-ay. When one acquires the Truth about God after listening to the Guru, then deep faith arises in one’s mind, and one becomes absorbed in the eternal (God). ਸੱਚੇ ਗੁਰਾਂ ਨੂੰ ਭੇਟਣ ਦੁਆਰਾ ਸੱਚ ਪੈਦਾ ਹੁੰਦਾ ਹੈ ਅਤੇ ਸਤਿਵਾਦੀ ਹੋ ਕੇ ਆਦਮੀ ਸੱਚੇ ਸਾਈਂ ਵਿੱਚ ਲੀਨ ਹੋ ਜਾਂਦਾ ਹੈ।
ਸੁਰਤਿ ਹੋਵੈ ਪਤਿ ਊਗਵੈ ਗੁਰਬਚਨੀ ਭਉ ਖਾਇ ॥ surat hovai pat oogvai gurbachnee bha-o khaa-ay. When through the Guru’s word we conquer our worldly fear, and come to possess divine wisdom, we gain respect in God’s court. ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ ਸੰਸਾਰਕ ਡਰ ਮੁਕਾ ਲੈਂਦਾ ਹੈ। ਉਸ ਦੀ ਸੁਰਤ (ਪ੍ਰਭੂ-ਚਰਨਾਂ ਵਿਚ) ਜੁੜੀ ਰਹਿੰਦੀ ਹੈ, (ਪ੍ਰਭੂ ਦੇ ਦਰ ਤੇ) ਉਸ ਨੂੰ ਆਦਰ ਮਿਲਦਾ ਹੈ l
ਨਾਨਕ ਸਚਾ ਪਾਤਿਸਾਹੁ ਆਪੇ ਲਏ ਮਿਲਾਇ ॥੪॥੧੦॥ naanak sachaa paatisaahu aapay la-ay milaa-ay. ||4||10|| O Nanak, God, the true king merges us into Himself. ਤੇ ਹੇ ਨਾਨਕ! ਸਦਾ-ਥਿਰ ਰਹਿਣ ਵਾਲਾ ਪ੍ਰਭੂ-ਪਾਤਿਸ਼ਾਹ ਉਸ ਨੂੰ ਆਪ ਹੀ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ
ਸਿਰੀਰਾਗੁ ਮਹਲਾ ੧ ॥ sireeraag mehlaa 1. In Siree Raag, by the First Guru:
ਭਲੀ ਸਰੀ ਜਿ ਉਬਰੀ ਹਉਮੈ ਮੁਈ ਘਰਾਹੁ ॥ bhalee saree je ubree ha-umai mu-ee gharaahu. It all worked out well-I was saved from the vices, and the egotism from my heart was subdued. (ਮੇਰੇ ਵਾਸਤੇ ਬਹੁਤ) ਚੰਗਾ ਹੋਇਆ ਕਿ ਮੇਰੀ ਜਿੰਦ ਵਿਕਾਰਾਂ ਤੋਂ ਬਚ ਗਈ, ਮੇਰੇ ਹਿਰਦੇ ਵਿਚੋਂ ਹਉਮੈ ਮਰ ਗਈ।
ਦੂਤ ਲਗੇ ਫਿਰਿ ਚਾਕਰੀ ਸਤਿਗੁਰ ਕਾ ਵੇਸਾਹੁ ॥ doot lagay fir chaakree satgur kaa vaysaahu. And the evil energies (vices) have been made to serve me, since I placed my faith in the True Guru. ਜਦ ਮੈਂ ਸੱਚੇ ਗੁਰਾਂ ਅੰਦਰ ਭਰੋਸਾ ਧਾਰ ਲਿਆ, ਤਦ (ਮੇਰੇ) ਵੈਰੀ ਵਿਕਾਰ ਮੇਰੇ ਵੱਸ ਵਿਚ ਹੋ ਗਏ।
ਕਲਪ ਤਿਆਗੀ ਬਾਦਿ ਹੈ ਸਚਾ ਵੇਪਰਵਾਹੁ ॥੧॥ kalap ti-aagee baad hai sachaa vayparvaahu. ||1|| I have renounced my anxiety, by the Grace of God. ਸੱਚੇ ਸੁਆਮੀ ਦੀ ਦਇਆ ਦੁਆਰਾ ਮੈਂ ਵਿਹਲੀ ਸਿਰੀ-ਦਰਦੀ ਛੱਡ ਛੱਡੀ ਹੈ।
ਮਨ ਰੇ ਸਚੁ ਮਿਲੈ ਭਉ ਜਾਇ ॥ man ray sach milai bha-o jaa-ay. O mind, meeting with the True One, worldly fear departs. ਹੇ (ਮੇਰੇ) ਮਨ! ਜਦੋਂ ਸਦਾ-ਥਿਰ ਪ੍ਰਭੂ ਮਿਲ ਪਏ, ਤਾਂ ਦੁਨੀਆ ਦਾ ਡਰ-ਸਹਮ ਦੂਰ ਹੋ ਜਾਂਦਾ ਹੈ।
ਭੈ ਬਿਨੁ ਨਿਰਭਉ ਕਿਉ ਥੀਐ ਗੁਰਮੁਖਿ ਸਬਦਿ ਸਮਾਇ ॥੧॥ ਰਹਾਉ ॥ bhai bin nirbha-o ki-o thee-ai gurmukh sabad samaa-ay. ||1|| rahaa-o. Unless one has loving fear of God in mind, one cannot escape from the worldly fear.This state of mind is achieved only by getting attuned to the Guru’s word. ਜਦ ਤਕ ਪਰਮਾਤਮਾ ਦਾ ਡਰ-ਅਦਬ ਮਨ ਵਿਚ ਨਾਹ ਹੋਵੇ, ਮਨੁੱਖ ਦੁਨੀਆ ਦੇ ਡਰਾਂ ਤੋਂ ਬਚ ਹੀ ਨਹੀਂ ਸਕਦਾ l ਪਰਮਾਤਮਾ ਦਾ ਡਰ-ਅਦਬ ਤਦੋਂ ਹੀ ਪੈਦਾ ਹੁੰਦਾ ਹੈ ਜਦੋਂ ਜੀਵ ਗੁਰੂ ਦੀ ਰਾਹੀਂ ਸ਼ਬਦ ਵਿਚ ਜੁੜਦਾ ਹੈ l
ਕੇਤਾ ਆਖਣੁ ਆਖੀਐ ਆਖਣਿ ਤੋਟਿ ਨ ਹੋਇ ॥ kaytaa aakhan aakhee-ai aakhan tot na ho-ay. The mortals keep asking for more and worldly things, this demand never ends. ਮਨੁੱਖ ਦੁਨੀਆ ਵਾਲੀ ਮੰਗ ਕਿਤਨੀ ਹੀ ਮੰਗਦਾ ਰਹਿੰਦਾ ਹੈ, ਦੁਨੀਆਵੀ ਮੰਗ ਮੁੱਕਦੀ ਹੀ ਨਹੀਂ।
ਮੰਗਣ ਵਾਲੇ ਕੇਤੜੇ ਦਾਤਾ ਏਕੋ ਸੋਇ ॥ mangan vaalay kayt-rhay daataa ayko so-ay. There are so many beggars, but He is the only Giver. ਬੇਅੰਤ ਜੀਵ ਹਨ ਮੰਗਾਂ ਮੰਗਣ ਵਾਲੇ, ਤੇ ਦੇਣ ਵਾਲਾ ਸਿਰਫ਼ ਇਕੋ ਪਰਮਾਤਮਾ ਹੈ
ਜਿਸ ਕੇ ਜੀਅ ਪਰਾਣ ਹੈ ਮਨਿ ਵਸਿਐ ਸੁਖੁ ਹੋਇ ॥੨॥ jis kay jee-a paraan hai man vasi-ai sukh ho-ay. ||2|| One enjoys true peace only when that Master (God), to whom the life and soul belong, comes to dwell in the mind. ਜਿਸ ਪਰਮਾਤਮਾ ਨੇ ਜਿੰਦ ਪ੍ਰਾਣ ਦਿੱਤੇ ਹੋਏ ਹਨ, ਜੇ ਉਹ ਮਨੁੱਖ ਦੇ ਮਨ ਵਿਚ ਵੱਸ ਪਏ, ਤਦੋਂ ਹੀ ਸੁਖ ਹੁੰਦਾ ਹੈ l
ਜਗੁ ਸੁਪਨਾ ਬਾਜੀ ਬਨੀ ਖਿਨ ਮਹਿ ਖੇਲੁ ਖੇਲਾਇ ॥ jag supnaa baajee banee khin meh khayl khaylaa-ay. The world is like a dream in which the game of life is played, which is over in an instant. ਜਗਤ ਮਾਨੋ ਇਕ ਸੁਪਨਾ ਹੈ, ਇਕ ਖਿਨ ਵਿਚ ਜੀਵ ਜ਼ਿੰਦਗੀ ਦੀ ਖੇਡ ਖੇਡ ਕੇ ਚਲਾ ਜਾਂਦਾ ਹੈ।
ਸੰਜੋਗੀ ਮਿਲਿ ਏਕਸੇ ਵਿਜੋਗੀ ਉਠਿ ਜਾਇ ॥ sanjogee mil ayksay vijogee uth jaa-ay. Some attain union with God, while others depart in separation. ਕਈ ਰੱਬ ਦੇ ਮਿਲਾਪ ਨੂੰ ਪਰਾਪਤ ਹੋ ਜਾਂਦੇ ਹਨ ਅਤੇ ਹੋਰ ਵਿਛੋਡੇ ਅੰਦਰ ਹੀ ਟੁਰ ਜਾਂਦੇ ਹਨ।
ਜੋ ਤਿਸੁ ਭਾਣਾ ਸੋ ਥੀਐ ਅਵਰੁ ਨ ਕਰਣਾ ਜਾਇ ॥੩॥ jo tis bhaanaa so thee-ai avar na karnaa jaa-ay. ||3|| Whatever pleases Him comes to pass; nothing else can be done. ਜੋ ਕੁਝ ਉਸ ਨੂੰ ਚੰਗਾ ਲੱਗਦਾ ਹੈ, ਉਹੀ ਹੁੰਦਾ ਹੈ। ਹੋਰ ਕੁਝ ਕੀਤਾ ਨਹੀਂ ਜਾ ਸਕਦਾ।
ਗੁਰਮੁਖਿ ਵਸਤੁ ਵੇਸਾਹੀਐ ਸਚੁ ਵਖਰੁ ਸਚੁ ਰਾਸਿ ॥ gurmukh vasat vaysaahee-ai sach vakhar sach raas. Through the Guru’s teachings one should collect the treasure of God’s Name which is the real wealth. ਪ੍ਰਭੂ ਦਾ ਨਾਮ ਹੀ ਅਸਲ ਸੌਦਾ ਹੈ ਤੇ ਪੂੰਜੀ ਹੈ l ਇਹ ਸੌਦਾ ਗੁਰੂ ਦੀ ਰਾਹੀਂ ਹੀ ਖ਼ਰੀਦਿਆ ਜਾ ਸਕਦਾ ਹੈ।
ਜਿਨੀ ਸਚੁ ਵਣੰਜਿਆ ਗੁਰ ਪੂਰੇ ਸਾਬਾਸਿ ॥ jinee sach vananji-aa gur pooray saabaas. Those, who have collected the treasure of God’s Name are approved by the perfect Guru. ਜਿਨ੍ਹਾਂ ਬੰਦਿਆਂ ਨੇ ਇਹ ਸੱਚਾ ਸੌਦਾ ਖ਼ਰੀਦਿਆ ਹੈ ਉਹਨਾਂ ਨੂੰ ਪੂਰੇ ਗੁਰੂ ਦੀ ਥਾਪਣਾ ਮਿਲਦੀ ਹੈ।
ਨਾਨਕ ਵਸਤੁ ਪਛਾਣਸੀ ਸਚੁ ਸਉਦਾ ਜਿਸੁ ਪਾਸਿ ॥੪॥੧੧॥ naanak vasat pachhaansee sach sa-udaa jis paas. ||4||11|| O’ Nanak, God will recognize that person who has this true wealth of Naam. ਹੇ ਨਾਨਕ! ਜਿਸ ਦੇ ਪਾਸ ਇਹ ਸੱਚਾ ਸੌਦਾ ਹੈ, ਪ੍ਰਭੂ ਉਨ੍ਹਾਂ ਨੂੰ ਸਿੰਞਾਣ ਲਵੇਗਾ।
ਸਿਰੀਰਾਗੁ ਮਹਲੁ ੧ ॥ sireeraag mahal 1. Siree Raag, by the First Guru:
ਧਾਤੁ ਮਿਲੈ ਫੁਨਿ ਧਾਤੁ ਕਉ ਸਿਫਤੀ ਸਿਫਤਿ ਸਮਾਇ ॥ Dhaat milai fun Dhaat ka-o siftee sifat samaa-ay. Just as metal merges with metal, when melted, similarly, those who sing the Praises of God are absorbed into the Praiseworthy God. ਪ੍ਰਭੂ ਦੀ ਸਿਫ਼ਤ-ਸਾਲਾਹ ਕਰ ਕੇ ਗੁਣਾਂ ਦੇ ਮਾਲਕ ਪ੍ਰਭੂ ਵਿਚ ਮਨੁੱਖ ਇਉਂ ਲੀਨ ਹੋ ਜਾਂਦਾ ਹੈ, (ਜਿਵੇਂ ਕਿਸੇ ਧਾਤ ਦਾ ਬਣਿਆ ਹੋਇਆ ਜ਼ੇਵਰ ਢਲ ਕੇ ਮੁੜ ਉਸੇ ਧਾਤ ਨਾਲ ਇੱਕ-ਰੂਪ ਹੋ ਜਾਂਦਾ ਹੈ)।
ਲਾਲੁ ਗੁਲਾਲੁ ਗਹਬਰਾ ਸਚਾ ਰੰਗੁ ਚੜਾਉ ॥ laal gulaal gahbaraa sachaa rang charhaa-o. And they are deeply imbued with the love for God. ਸਿਫ਼ਤ-ਸਾਲਾਹ ਦੀ ਬਰਕਤਿ ਨਾਲ ਮਨੁੱਖ ਦਾ ਚਿਹਰਾ ਚਮਕ ਉਠਦਾ ਹੈ। (ਪੱਕਾ ਗੂੜ੍ਹਾ ਲਾਲ ਰੰਗ ਚੜ੍ਹ ਜਾਂਦਾ ਹੈ)
ਸਚੁ ਮਿਲੈ ਸੰਤੋਖੀਆ ਹਰਿ ਜਪਿ ਏਕੈ ਭਾਇ ॥੧॥ sach milai santokhee-aa har jap aykai bhaa-ay. ||1|| Those contented souls who remember God with single-minded love, realize God. ਪ੍ਰਭੂ ਉਹਨਾਂ ਸੰਤੋਖੀ ਜੀਵਨ ਵਾਲਿਆਂ ਨੂੰ ਹੀ ਮਿਲਦਾ ਹੈ ਜੋ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦੇ ਕਰਦੇ ਉਸ ਇੱਕੋ ਦੇ ਪ੍ਰੇਮ ਵਿਚ ਹੀ ਮਗਨ ਰਹਿੰਦੇ ਹਨ l
ਭਾਈ ਰੇ ਸੰਤ ਜਨਾ ਕੀ ਰੇਣੁ ॥ bhaa-ee ray sant janaa kee rayn. O, my friends, humbly listen and follow the teachings of the Saints. ਹੇ ਭਾਈ! ਸੰਤ ਜਨਾਂ ਦੇ ਚਰਨਾਂ ਦੀ ਧੂੜ ਬਣ।
ਸੰਤ ਸਭਾ ਗੁਰੁ ਪਾਈਐ ਮੁਕਤਿ ਪਦਾਰਥੁ ਧੇਣੁ ॥੧॥ ਰਹਾਉ ॥ sant sabhaa gur paa-ee-ai mukat padaarath Dhayn. ||1|| rahaa-o. It is only in the holy congregation that we find the Guru, who (like the wish fulfilling cow Kamdhen), leads us to liberation by saving us from vices. ਸੰਤ ਜਨਾਂ ਦੀ ਸਭਾ ਵਿਚ ਗੁਰੂ ਮਿਲਦਾ ਹੈ (ਜੋ ਮਾਨੋ ਕਾਮਧੇਨ ਹੈ) ਜਿਸ ਪਾਸੋਂ ਉਹ ਨਾਮ-ਪਦਾਰਥ ਮਿਲਦਾ ਹੈ ਜੋ ਵਿਕਾਰਾਂ ਤੋਂ ਬਚਾ ਲੈਂਦਾ ਹੈ l
ਊਚਉ ਥਾਨੁ ਸੁਹਾਵਣਾ ਊਪਰਿ ਮਹਲੁ ਮੁਰਾਰਿ ॥ oocha-o thaan suhaavanaa oopar mahal muraar. Upon that Highest Plane of Sublime Beauty, stands God’s court. (to reach a state of divine wisdom, one has to rise above the material motivations of Maya) ਪਰਮਾਤਮਾ (ਦੇ ਰਹਿਣ) ਦਾ ਸੋਹਣਾ ਥਾਂ ਉੱਚਾ ਹੈ, ਉਸ ਦਾ ਮਹਲ (ਸਭ ਤੋਂ) ਉੱਪਰ ਹੈ।
ਸਚੁ ਕਰਣੀ ਦੇ ਪਾਈਐ ਦਰੁ ਘਰੁ ਮਹਲੁ ਪਿਆਰਿ ॥ sach karnee day paa-ee-ai dar ghar mahal pi-aar. It is through true loving conduct that we find the door to His mansion (the divine state). ਉਸ ਦਾ ਦਰ ਉਸ ਦਾ ਘਰ ਮਹਲ ਪਿਆਰ ਦੀ ਰਾਹੀਂ ਲੱਭਦਾ ਹੈ, ਟਿਕਵਾਂ (ਚੰਗਾ) ਆਚਰਣ ਦੇ ਕੇ ਲੱਭੀਦਾ ਹੈ। .
ਗੁਰਮੁਖਿ ਮਨੁ ਸਮਝਾਈਐ ਆਤਮ ਰਾਮੁ ਬੀਚਾਰਿ ॥੨॥ gurmukh man samjaa-ee-ai aatam raam beechaar. ||2|| It is through the Guru’s teachings that we instruct our mind to contemplate on the omnipresent Godwith love and devotion. ਮਨ ਨੂੰ ਗੁਰੂ ਦੀ ਰਾਹੀਂ ਸਿੱਧੇ ਰਾਹੇ ਪਾਈਦਾ ਹੈ, ਸਰਬ-ਵਿਆਪੀ ਪ੍ਰਭੂ ਦੇ ਗੁਣਾਂ ਦੀ ਵਿਚਾਰ ਨਾਲ ਸਮਝਾਈਦਾ ਹੈ l
ਤ੍ਰਿਬਿਧਿ ਕਰਮ ਕਮਾਈਅਹਿ ਆਸ ਅੰਦੇਸਾ ਹੋਇ ॥ taribaDh karam kamaa-ee-ahi aas andaysaa ho-ay. Hope and anxiety are produced by the actions committed under the influence of the three traits of Maya ie vice, virtue and power ਮਾਇਆ ਦੇ ਤਿੰਨਾਂ ਗੁਣਾਂ ਦੇ ਅਧੀਨ ਕਰਮ ਕਰਨ ਦੁਆਰਾ, ਆਸਾ ਤੇ ਚਿੰਤਾ ਦਾ ਗੇੜ ਬਣਿਆ ਰਹਿੰਦਾ ਹੈ l
ਕਿਉ ਗੁਰ ਬਿਨੁ ਤ੍ਰਿਕੁਟੀ ਛੁਟਸੀ ਸਹਜਿ ਮਿਲਿਐ ਸੁਖੁ ਹੋਇ ॥ ki-o gur bin tarikutee chhutsee sahj mili-ai sukh ho-ay. Without the Guru’s teaching, this worry does not go away. It is only when we imperceptibly meet God that we live in peace. ਇਹ ਖਿੱਝ ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਨਹੀਂ ਹਟਦੀ, ਅਡੋਲਤਾ ਵਿਚ ਟਿਕੇ ਰਿਹਾਂ ਆਤਮਕ ਆਨੰਦ ਮਿਲਦਾ ਹੈ।
ਨਿਜ ਘਰਿ ਮਹਲੁ ਪਛਾਣੀਐ ਨਦਰਿ ਕਰੇ ਮਲੁ ਧੋਇ ॥੩॥ nij ghar mahal pachhaanee-ai nadar karay mal Dho-ay. ||3|| It is only through God’s grace that the dirt of vices from our mind is washed off, and through Guru’s teachings we realize God’s presence within ourselves. ਜਦੋਂ ਪ੍ਰਭੂ ਮਿਹਰ ਦੀ ਨਜ਼ਰ ਕਰਦਾ ਹੈ, ਮਨੁੱਖ ਆਪਣੇ ਮਨ ਦੀ ਮੈਲ ਸਾਫ਼ ਕਰਦਾ ਹੈ ਤੇ ਅਡੋਲਤਾ ਵਿਚ ਪਰਮਾਤਮਾ ਦਾ ਟਿਕਾਣਾ ਆਪਣੇ ਅੰਦਰ ਹੀ ਅਨੁਭਵ ਕਰ ਲੈਂਦਾ ਹੈ।
ਬਿਨੁ ਗੁਰ ਮੈਲੁ ਨ ਉਤਰੈ ਬਿਨੁ ਹਰਿ ਕਿਉ ਘਰ ਵਾਸੁ ॥ bin gur mail na utrai bin har ki-o ghar vaas. Without the Guru’s teachings, this dirt of vices is not washed off. Without God’s grace, how can we realize Him within ourselves? ਗੁਰੂ ਤੋਂ ਬਿਨਾ ਮਨ ਦੀ ਮੈਲ ਨਹੀਂ ਧੁਪਦੀ, ਪਰਮਾਤਮਾ ਦੇ ਬਗੈਰ ਗ੍ਰਹਿ-ਆਉਣਾ ਕਿਵੇਂ ਹੋ ਸਕਦਾ ਹੈ?
ਏਕੋ ਸਬਦੁ ਵੀਚਾਰੀਐ ਅਵਰ ਤਿਆਗੈ ਆਸ ॥ ayko sabad veechaaree-ai avar ti-aagai aas. We should contemplates upon Divine Word and abandon all other hopes. ਹੋਰ ਆਸਾ ਲਾਹ ਕੇ, ਸਾਨੂੰ ਕੇਵਲ ਪ੍ਰਭੂ ਦੀ ਹੀ ਸਿਫ਼ਤ-ਸਾਲਾਹ ਵਿਚਾਰਨੀ ਚਾਹੀਦੀ ਹੈ
ਨਾਨਕ ਦੇਖਿ ਦਿਖਾਈਐ ਹਉ ਸਦ ਬਲਿਹਾਰੈ ਜਾਸੁ ॥੪॥੧੨॥ naanak daykh dikhaa-ee-ai ha-o sad balihaarai jaas. ||4||12|| O Nanak, I dedicate myself forever to such a Guru, who has himself seen God, and also helps others to behold Him. ਹੇ ਨਾਨਕ! ਜਿਹੜਾ ਗੁਰੂ ਆਪ ਪ੍ਰਭੂ ਦਾ ਦਰਸ਼ਨ ਕਰ ਕੇ ਹੋਰਨਾ ਨੂੰ ਦਰਸ਼ਨ ਕਰਾਉਂਦਾ ਹੈ, ਮੈਂ ਉਸ ਤੋਂ ਸਦਾ ਸਦਕੇ ਜਾਂਦਾ ਹਾਂ l
ਸਿਰੀਰਾਗੁ ਮਹਲਾ ੧ ॥ sireeraag mehlaa 1. Siree Raag, by the First Guru:
ਧ੍ਰਿਗੁ ਜੀਵਣੁ ਦੋਹਾਗਣੀ ਮੁਠੀ ਦੂਜੈ ਭਾਇ ॥ Dharig jeevan duhaaganee muthee doojai bhaa-ay. Accursed is the life of an unfortunate soul-bride, who instead of being in love with her Master, is deluded by love of material objects. ਜੇਹੜੀ ਭਾਗ-ਹੀਣ ਜੀਵ-ਇਸਤ੍ਰੀ (ਪ੍ਰਭੂ-ਪਤੀ ਤੋਂ ਬਿਨਾ ਮਾਇਆ ਆਦਿਕ) ਹੋਰ ਦੂਜੇ ਪਿਆਰ ਵਿਚ ਹੀ ਠੱਗੀ ਰਹਿੰਦੀ ਹੈ ਉਸ ਦਾ ਜੀਉਣਾ ਫਿਟਕਾਰ-ਜੋਗ ਹੀ ਹੈ।
ਕਲਰ ਕੇਰੀ ਕੰਧ ਜਿਉ ਅਹਿਨਿਸਿ ਕਿਰਿ ਢਹਿ ਪਾਇ ॥ kalar kayree kanDh ji-o ahinis kir dheh paa-ay. Like a wall of sand, day and night, she crumbles, and eventually, she breaks down altogether. ਜਿਵੇਂ ਕੱਲਰ ਦੀ ਕੰਧ ਸਹਜੇ ਸਹਜੇ ਕਿਰਦੀ ਰਹਿੰਦੀ ਹੈ, ਤਿਵੇਂ ਉਸ ਦਾ ਆਤਮਕ ਜੀਵਨ ਭੀ ਦਿਨ ਰਾਤ ਮਾਇਆ ਦੇ ਮੋਹ ਵਿਚ ਕਿਰ ਕਿਰ ਕੇ ਢਹਿ-ਢੇਰੀ ਹੁੰਦਾ ਜਾਂਦਾ ਹੈ।
ਬਿਨੁ ਸਬਦੈ ਸੁਖੁ ਨਾ ਥੀਐ ਪਿਰ ਬਿਨੁ ਦੂਖੁ ਨ ਜਾਇ ॥੧॥ bin sabdai sukh naa thee-ai pir bin dookh na jaa-ay. ||1|| Without following the Guru’s teachings, there is no peace in her life. Without realizing God, her suffering does not end. ਗੁਰੂ ਦੀ ਸਰਨ ਤੋਂ ਬਿਨਾ ਸੁਖ ਨਹੀਂ ਮਿਲ ਸਕਦਾ, ਤੇ ਪਤੀ-ਪ੍ਰਭੂ ਨੂੰ ਮਿਲਣ ਤੋਂ ਬਿਨਾ ਮਾਨਸਕ ਦੁੱਖ ਦੂਰ ਨਹੀਂ ਹੁੰਦਾ l
ਮੁੰਧੇ ਪਿਰ ਬਿਨੁ ਕਿਆ ਸੀਗਾਰੁ ॥ munday pir bin ki-aa seegaar. O’ foolish soul bride, without the groom, there is no use of your adornments. ਹੇ ਮੂਰਖ ਜੀਵ ਇਸਤ੍ਰੀ! ਪਤੀ ਦੇ ਬਾਝੋਂ ਸ਼ਿੰਗਾਰ ਕਰਨ ਦਾ ਕੋਈ ਲਾਭ ਨਹੀਂ ਹੁੰਦਾ।
error: Content is protected !!
Scroll to Top
https://pdp.pasca.untad.ac.id/apps/akun-demo/ https://pkm-bendungan.trenggalekkab.go.id/apps/demo-slot/ https://biroorpeg.tualkota.go.id/birodemo/ https://biroorpeg.tualkota.go.id/public/ggacor/ https://sinjaiutara.sinjaikab.go.id/images/mdemo/ https://sinjaiutara.sinjaikab.go.id/wp-content/macau/ http://kesra.sinjaikab.go.id/public/data/rekomendasi/ https://pendidikanmatematika.pasca.untad.ac.id/wp-content/upgrade/demo-slot/ https://pendidikanmatematika.pasca.untad.ac.id/pasca/ugacor/ https://bppkad.mamberamorayakab.go.id/wp-content/modemo/ https://bppkad.mamberamorayakab.go.id/.tmb/-/ http://gsgs.lingkungan.ft.unand.ac.id/includes/thailand/ http://gsgs.lingkungan.ft.unand.ac.id/includes/demo/
https://jackpot-1131.com/ jp1131
https://fisip-an.umb.ac.id/wp-content/pstgacor/ https://netizenews.blob.core.windows.net/barang-langka/bocoran-situs-slot-gacor-pg.html https://netizenews.blob.core.windows.net/barang-langka/bocoran-tips-gampang-maxwin-terbaru.html
https://pdp.pasca.untad.ac.id/apps/akun-demo/ https://pkm-bendungan.trenggalekkab.go.id/apps/demo-slot/ https://biroorpeg.tualkota.go.id/birodemo/ https://biroorpeg.tualkota.go.id/public/ggacor/ https://sinjaiutara.sinjaikab.go.id/images/mdemo/ https://sinjaiutara.sinjaikab.go.id/wp-content/macau/ http://kesra.sinjaikab.go.id/public/data/rekomendasi/ https://pendidikanmatematika.pasca.untad.ac.id/wp-content/upgrade/demo-slot/ https://pendidikanmatematika.pasca.untad.ac.id/pasca/ugacor/ https://bppkad.mamberamorayakab.go.id/wp-content/modemo/ https://bppkad.mamberamorayakab.go.id/.tmb/-/ http://gsgs.lingkungan.ft.unand.ac.id/includes/thailand/ http://gsgs.lingkungan.ft.unand.ac.id/includes/demo/
https://jackpot-1131.com/ jp1131
https://fisip-an.umb.ac.id/wp-content/pstgacor/ https://netizenews.blob.core.windows.net/barang-langka/bocoran-situs-slot-gacor-pg.html https://netizenews.blob.core.windows.net/barang-langka/bocoran-tips-gampang-maxwin-terbaru.html