Guru Granth Sahib Translation Project

Guru granth sahib page-194

Page 194

ਗਉੜੀ ਮਹਲਾ ੫ ॥ ga-orhee mehlaa 5. Raag Gauree, by the Fifth Guru.
ਕਰੈ ਦੁਹਕਰਮ ਦਿਖਾਵੈ ਹੋਰੁ ॥ karai duhkaram dikhaavai hor. The one who secretly does evil deeds, and pretends otherwise, ਜੋ ਮਨੁੱਖ ਅੰਦਰ ਲੁਕ ਕੇ ਮੰਦੇ ਕਰਮ ਕਮਾਂਦਾ ਹੈ, ਤੇ ਬਾਹਰ ਜਗਤ ਨੂੰ ਆਪਣੇ ਜੀਵਨ ਦਾ ਹੋਰ ਪਾਸਾ ਵਿਖਾਂਦਾ ਹੈ,
ਰਾਮ ਕੀ ਦਰਗਹ ਬਾਧਾ ਚੋਰੁ ॥੧॥ raam kee dargeh baaDhaa chor॥1॥ -at God’s court he is bound and punished like a thief. ਉਹ ਪਰਮਾਤਮਾ ਦੀ ਦਰਗਾਹ ਵਿਚ ਚੋਰ (ਵਾਂਗ) ਬੰਨ੍ਹਿਆ ਜਾਂਦਾ ਹੈ
ਰਾਮੁ ਰਮੈ ਸੋਈ ਰਾਮਾਣਾ ॥ raam ramai so-ee raamaanaa. That person alone is the devotee of God who lovingly remembers God. ਉਹੀ ਮਨੁੱਖ ਰਾਮ ਦਾ ਸੇਵਕ ਮੰਨਿਆ ਜਾਂਦਾ ਹੈ ਜੇਹੜਾ ਰਾਮ ਨੂੰ ਸਿਮਰਦਾ ਹੈ।
ਜਲਿ ਥਲਿ ਮਹੀਅਲਿ ਏਕੁ ਸਮਾਣਾ ॥੧॥ ਰਹਾਉ ॥ jal thal mahee-al ayk samaanaa. ||1|| rahaa-o. and who believes that it is God who is pervading in all waters, land, and sky. ਅਤੇ ਉਸ ਨੂੰ ਨਿਸਚਾ ਹੋ ਜਾਂਦਾ ਹੈ ਕਿ ਰਾਮ ਜਲ ਵਿਚ, ਧਰਤੀ ਵਿਚ, ਅਕਾਸ਼ ਵਿਚ, ਹਰ ਥਾਂ ਵਿਆਪਕ ਹੈ
ਅੰਤਰਿ ਬਿਖੁ ਮੁਖਿ ਅੰਮ੍ਰਿਤੁ ਸੁਣਾਵੈ ॥ antar bikh mukh amrit sunaavai. His mind is full of poisonous (evil) intentions, but utters sweet words. ਉਹ (ਲੋਕਾਂ ਨੂੰ) ਆਤਮਕ ਜੀਵਨ ਦੇਣ ਵਾਲਾ ਉਪਦੇਸ਼ ਸੁਣਾਂਦਾ ਹੈ ਪਰ ਉਸ ਦੇ ਅੰਦਰ ਵਿਕਾਰਾਂ ਦੀ ਜ਼ਹਰ ਹੈ
ਜਮ ਪੁਰਿ ਬਾਧਾ ਚੋਟਾ ਖਾਵੈ ॥੨॥ jam pur baaDhaa chotaa khaavai. ||2|| Bound in the City of Death (spiritually dead), he suffers immensely. ਉਹ ਜਮ ਦੀ ਪੁਰੀ ਵਿਚ ਬੱਝਾ (ਆਤਮਕ ਮੌਤ ਦੇ ਵੱਸ ਪਿਆ) ਵਿਕਾਰਾਂ ਦੀਆਂ ਸੱਟਾਂ ਸਹਾਰਦਾ ਰਹਿੰਦਾ ਹੈ l
ਅਨਿਕ ਪੜਦੇ ਮਹਿ ਕਮਾਵੈ ਵਿਕਾਰ ॥ anik parh-day meh kamaavai vikaar. Hiding behind secret veils, he commits acts of evil , ਅਨੇਕਾਂ ਪਰਦਿਆਂ ਪਿਛੇ ਲੁਕ ਕੇ ਉਹ ਵਿਕਾਰ ਕਰਮ ਕਮਾਂਦਾ ਹੈ,
ਖਿਨ ਮਹਿ ਪ੍ਰਗਟ ਹੋਹਿ ਸੰਸਾਰ ॥੩॥ khin meh pargat hohi sansaar. ||3|| -but these evil deeds get revealed to all the world in an instant ਪਰ (ਉਸ ਦੇ ਕੁਕਰਮ) ਜਗਤ ਦੇ ਅੰਦਰ ਇਕ ਖਿਨ ਵਿਚ ਹੀ ਪਰਗਟ ਹੋ ਜਾਂਦੇ ਹਨ ॥.
ਅੰਤਰਿ ਸਾਚਿ ਨਾਮਿ ਰਸਿ ਰਾਤਾ ॥ antar saach naam ras raataa. The one who is truthful inside and is imbued with the elixir of God’s Name. ਜੋ ਅੰਦਰੋ ਸੱਚਾ ਹੈ ਅਤੇ ਨਾਮ ਅੰਮ੍ਰਿਤ ਨਾਲ ਰੰਗੀਆਂ ਹੋਇਆ ਹੈ l
ਨਾਨਕ ਤਿਸੁ ਕਿਰਪਾਲੁ ਬਿਧਾਤਾ ॥੪॥੭੧॥੧੪੦॥ naanak tis kirpaal biDhaataa. ||4||71||140|| O Nanak, the Creator is gracious on that person. ਹੇ ਨਾਨਕ! ਸਿਰਜਣਹਾਰ ਪ੍ਰਭੂ ਉਸ ਉਤੇ ਦਇਆਵਾਨ ਹੁੰਦਾ ਹੈ l
ਗਉੜੀ ਮਹਲਾ ੫ ॥ ga-orhee mehlaa 5. Raag Gauree, by the Fifth Guru:
ਰਾਮ ਰੰਗੁ ਕਦੇ ਉਤਰਿ ਨ ਜਾਇ ॥ raam rang kaday utar na jaa-ay. The love and devotion for God never departs from the mind of the one, ਪਰਮਾਤਮਾ ਦੇ ਪਿਆਰ ਦਾ ਰੰਗ ਕਦੇ (ਉਸ ਮਨ ਤੋਂ) ਉਤਰਦਾ ਨਹੀਂ, ਦੂਰ ਨਹੀਂ ਹੁੰਦਾ,
ਗੁਰੁ ਪੂਰਾ ਜਿਸੁ ਦੇਇ ਬੁਝਾਇ ॥੧॥ gur pooraa jis day-ay bujhaa-ay. ||1|| whom the perfect Guru reveals this understanding. ਪੂਰਾ ਗੁਰੂ ਜਿਸ ਮਨ ਨੂੰ ਇਸ ਦੀ ਸੂਝ ਬਖ਼ਸ਼ ਦੇਵੇ l
ਹਰਿ ਰੰਗਿ ਰਾਤਾ ਸੋ ਮਨੁ ਸਾਚਾ ॥ har rang raataa so man saachaa. One whose mind is imbued with God’s love is true. ਜੇਹੜਾ ਮਨ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਜਾਂਦਾ ਹੈ ਉਹ ਸੱਚਾ ਹੈ।
ਲਾਲ ਰੰਗ ਪੂਰਨ ਪੁਰਖੁ ਬਿਧਾਤਾ ॥੧॥ ਰਹਾਉ ॥ laal rang pooran purakh biDhaataa. ||1|| rahaa-o. Being imbued with true love for God, that person becomes the embodiment of the all pervading Creator. ਉਹ (ਮਾਨੋ) ਗੂੜ੍ਹੇ ਲਾਲ ਰੰਗ ਵਾਲਾ ਹੋ ਜਾਂਦਾ ਹੈ, ਉਹ ਸਰਬ-ਵਿਆਪਕ ਸਿਰਜਣਹਾਰ ਦਾ ਰੂਪ ਹੋ ਜਾਂਦਾ ਹੈ
ਸੰਤਹ ਸੰਗਿ ਬੈਸਿ ਗੁਨ ਗਾਇ ॥ santeh sang bais gun gaa-ay. The person who sings praises of God in the holy congregation, ਜੇਹੜਾ ਮਨੁੱਖ ਸੰਤ ਜਨਾਂ ਦੀ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੇ ਗੁਣ ਗਾਂਦਾ ਹੈ (ਸਿਫ਼ਤ-ਸਾਲਾਹ ਕਰਦਾ ਹੈ,
ਤਾ ਕਾ ਰੰਗੁ ਨ ਉਤਰੈ ਜਾਇ ॥੨॥ taa kaa rang na utrai jaa-ay. ||2|| -is imbued with such everlasting love for God, which never fades away. ਉਸ ਦੇ ਮਨ ਨੂੰ ਪਰਮਾਤਮਾ ਦੇ ਪਿਆਰ ਦਾ ਰੰਗ ਚੜ੍ਹ ਜਾਂਦਾ ਹੈ, ਤੇ) ਉਸ ਦਾ ਉਹ ਰੰਗ ਕਦੇ ਨਹੀਂ ਉਤਰਦਾ
ਬਿਨੁ ਹਰਿ ਸਿਮਰਨ ਸੁਖੁ ਨਹੀ ਪਾਇਆ ॥ bin har simran sukh nahee paa-i-aa. True peace is not obtained without remembering God with love and devotion. ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ (ਕਦੇ ਕਿਸੇ ਨੇ) ਆਤਮਕ ਆਨੰਦ ਨਹੀਂ ਲੱਭਾ।
ਆਨ ਰੰਗ ਫੀਕੇ ਸਭ ਮਾਇਆ ॥੩॥ aan rang feekay sabh maa-i-aa. ||3|| (Except divine love), all other kinds of love are only the manifestations of Maya and are insipid (devoid of true peace), ਮਾਇਆ ਦੇ ਹੋਰ ਹੋਰ ਰੰਗ ਸਭ ਉਤਰ ਜਾਂਦੇ ਹਨ, ਮਾਇਆ ਤੋਂ ਮਿਲਣ ਵਾਲੇ ਸੁਖ ਫਿੱਕੇ ਹੁੰਦੇ ਹਨ l
ਗੁਰਿ ਰੰਗੇ ਸੇ ਭਏ ਨਿਹਾਲ ॥ gur rangay say bha-ay nihaal. Those who are imbued with God’s love by the Guru, remain delighted. ਜਿਨ੍ਹਾਂ ਨੂੰ ਗੁਰੂ ਨੇ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗ ਦਿੱਤਾ ਹੈ, ਉਹ ਸਦਾ ਖਿੜੇ ਜੀਵਨ ਵਾਲੇ ਰਹਿੰਦੇ ਹਨ
ਕਹੁ ਨਾਨਕ ਗੁਰ ਭਏ ਹੈ ਦਇਆਲ ॥੪॥੭੨॥੧੪੧॥ kaho naanak gur bha-ay hai da-i-aal. ||4||72||141|| The Guru has become merciful to them, Says Nanak. ਨਾਨਕ ਆਖਦਾ ਹੈ- ਉਨ੍ਹਾਂ ਉਤੇ ਗੁਰੂ ਮਿਹਰਬਾਨ ਹੋ ਗਿਆ ਹੈ।
ਗਉੜੀ ਮਹਲਾ ੫ ॥ ga-orhee mehlaa 5. Raag Gauree, by the Fifth Guru:
ਸਿਮਰਤ ਸੁਆਮੀ ਕਿਲਵਿਖ ਨਾਸੇ ॥ simrat su-aamee kilvikh naasay. Meditating on God’s Name with loving devotion, all sinful mistakes (of the devotees of God) are erased, ਮਾਲਕ-ਪ੍ਰਭੂ ਦਾ ਨਾਮ ਸਿਮਰਦਿਆਂ (ਪਰਮਾਤਮਾ ਦੇ ਸੇਵਕਾਂ ਦੇ ਸਾਰੇ) ਪਾਪ ਨਾਸ ਹੋ ਜਾਂਦੇ ਹਨ,
ਸੂਖ ਸਹਜ ਆਨੰਦ ਨਿਵਾਸੇ ॥੧॥ sookh sahj aanand nivaasay. ||1|| and they come to abide in peace, celestial joy and bliss. ਉਹਨਾਂ ਦੇ ਅੰਦਰ ਆਤਮਕ ਅਡੋਲਤਾ ਦੇ ਸੁਖਾਂ ਆਨੰਦਾਂ ਦਾ ਨਿਵਾਸ ਬਣਿਆ ਰਹਿੰਦਾ ਹੈ
ਰਾਮ ਜਨਾ ਕਉ ਰਾਮ ਭਰੋਸਾ ॥ raam janaa ka-o raam bharosaa. God’s devotees always keep their faith in Him. ਪਰਮਾਤਮਾ ਦੇ ਸੇਵਕਾਂ ਨੂੰ ਹਰ ਵੇਲੇ)ਪਰਮਾਤਮਾ ਦਾ ਭਰੋਸਾ ਬਣਿਆ ਰਹਿੰਦਾ ਹੈ।
ਨਾਮੁ ਜਪਤ ਸਭੁ ਮਿਟਿਓ ਅੰਦੇਸਾ ॥੧॥ ਰਹਾਉ ॥ naam japat sabh miti-o andaysaa. ||1|| rahaa-o. By meditating on God’s Name with love, they remain free from all worries. ਪਰਮਾਤਮਾ ਦਾ ਨਾਮ ਜਪਦਿਆਂ (ਉਹਨਾਂ ਦੇ ਅੰਦਰੋਂ) ਹਰੇਕ ਫ਼ਿਕਰ ਮਿਟਿਆ ਰਹਿੰਦਾ ਹੈ l
ਸਾਧਸੰਗਿ ਕਛੁ ਭਉ ਨ ਭਰਾਤੀ ॥ saaDhsang kachh bha-o na bharaatee. In the holy congregation, God’s devotees are not afflicted by any dread or doubt, ਸਾਧ ਸੰਗਤਿ ਵਿਚ ਰਹਿਣ ਕਰਕੇ (ਪਰਮਾਤਮਾ ਦੇ ਸੇਵਕਾਂ ਨੂੰ) ਕੋਈ ਡਰ, ਕੋਈ ਭਟਕਣਾ ਨਹੀਂ ਪੋਹ ਸਕਦੀ,
ਗੁਣ ਗੋਪਾਲ ਗਾਈਅਹਿ ਦਿਨੁ ਰਾਤੀ ॥੨॥ gun gopaal gaa-ee-ah din raatee. ||2|| -because they keep singing the praises of God day and night. ਕਿਉਂਕਿ ਪਰਮਾਤਮਾ ਦੇ ਸੇਵਕ ਦਿਨ ਰਾਤ ਗੋਪਾਲ-ਪ੍ਰਭੂ ਦੇ ਗੁਣ ਗਾਦੇ ਹਨl
ਕਰਿ ਕਿਰਪਾ ਪ੍ਰਭ ਬੰਧਨ ਛੋਟ ॥ kar kirpaa parabh banDhan chhot. Granting His Grace, God has released them from worldly bondage, ਆਪਣੀ ਮਿਹਰ ਧਾਰ ਕੇ, ਸੁਆਮੀ ਨੇ ਉਹਨਾਂ ਨੂੰ ਬੇੜੀਆਂ ਤੋਂ ਆਜਾਦ ਕਰ ਦਿਤਾ ਹੈ
ਚਰਣ ਕਮਲ ਕੀ ਦੀਨੀ ਓਟ ॥੩॥ charan kamal kee deenee ot. ||3|| -and has given them His Support (the support of His Lotus Feet). ਆਪਣੇ ਸੇਵਕਾਂ ਨੂੰ ਆਪਣੇ ਸੋਹਣੇ ਚਰਨਾਂ ਦਾ ਸਹਾਰਾ ਬਖ਼ਸ਼ਿਆ ਹੁੰਦਾ ਹੈ
ਕਹੁ ਨਾਨਕ ਮਨਿ ਭਈ ਪਰਤੀਤਿ ॥ ਨਿਰਮਲ ਜਸੁ ਪੀਵਹਿ ਜਨ ਨੀਤਿ ॥੪॥੭੩॥੧੪੨॥ kaho naanak man bha-ee parteet. nirmal jas peeveh jan neet. ||4||73||142|| Nanak says that in the minds of the devotees has arisen full faith in God. Therefore they always keep enjoying the nectar of God’s Name, by singing His immaculate praises every day. ਨਾਨਕ ਆਖਦਾ ਹੈ- ਪਰਮਾਤਮਾ ਦੇ ਸੇਵਕਾਂ ਦੇ ਮਨ ਵਿਚ ਪਰਮਾਤਮਾ ਦੀ ਓਟ ਆਸਰੇ ਦਾ ਨਿਸ਼ਚਾ ਬਣਿਆ ਰਹਿੰਦਾ ਹੈ,ਤੇ ਪਰਮਾਤਮਾ ਦੇ ਸੇਵਕ ਸਦਾ ਜੀਵਨ ਨੂੰ ਪਵਿਤ੍ਰ ਕਰਨ ਵਾਲਾ ਸਿਫ਼ਤ-ਸਾਲਾਹ ਦਾ ਅੰਮ੍ਰਿਤ ਪੀਂਦੇ ਰਹਿੰਦੇ ਹਨ l
ਗਉੜੀ ਮਹਲਾ ੫ ॥ ga-orhee mehlaa 5. Raag Gauree, by the Fifth Guru:
ਹਰਿ ਚਰਣੀ ਜਾ ਕਾ ਮਨੁ ਲਾਗਾ ॥ har charnee jaa kaa man laagaa. The one whose mind is attuned to God’s immaculate Name, ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਚਰਨਾਂ ਵਿਚ ਪਰਚ ਜਾਂਦਾ ਹੈ,
ਦੂਖੁ ਦਰਦੁ ਭ੍ਰਮੁ ਤਾ ਕਾ ਭਾਗਾ ॥੧॥ dookh darad bharam taa kaa bhaagaa. ||1|| -all his pain suffering and doubt flees away. ਉਸ ਦਾ ਹਰੇਕ ਦੁੱਖ ਦਰਦ ਦੂਰ ਹੋ ਜਾਂਦਾ ਹੈ,
ਹਰਿ ਧਨ ਕੋ ਵਾਪਾਰੀ ਪੂਰਾ ॥ har Dhan ko vaapaaree pooraa. The person who trades in the wealth of God’s Name becomes perfect (whom no evil or lust can tempt). ਪਰਮਾਤਮਾ ਦੇ ਨਾਮ-ਧਨ ਦਾ ਵਣਜ ਕਰਨ ਵਾਲਾ ਮਨੁੱਖ ਅਡੋਲ ਹਿਰਦੇ ਦਾ ਮਾਲਕ ਬਣ ਜਾਂਦਾ ਹੈ (ਉਸ ਉਤੇ ਕੋਈ ਵਿਕਾਰ ਆਪਣਾ ਪ੍ਰਭਾਵ ਨਹੀਂ ਪਾ ਸਕਦਾ).
ਜਿਸਹਿ ਨਿਵਾਜੇ ਸੋ ਜਨੁ ਸੂਰਾ ॥੧॥ ਰਹਾਉ ॥ jisahi nivaajay so jan sooraa. ||1|| rahaa-o. Whom God honors with this wealth becomes a brave fighter against all vices. ਜਿਸ ਉੱਤੇ ਪਰਮਾਤਮਾ ਨਾਮ-ਧਨ ਦੀ ਦਾਤ ਦੀ ਮਿਹਰ ਕਰਦਾ ਹੈ ਉਹ ਵਿਕਾਰਾਂ ਦੇ ਟਾਕਰੇ ਤੇ ਸੂਰਮਾ ਬਣ ਜਾਂਦਾ ਹੈ
ਜਾ ਕਉ ਭਏ ਕ੍ਰਿਪਾਲ ਗੁਸਾਈ ॥ jaa ka-o bha-ay kirpaal gusaa-ee. Those humble beings, unto whom God of the Universe shows mercy, ਜਿਨ੍ਹਾਂ ਮਨੁੱਖਾਂ ਉਤੇ ਧਰਤੀ ਦੇ ਮਾਲਕ-ਪ੍ਰਭੂ ਜੀ ਦਇਆਵਾਨ ਹੁੰਦੇ ਹਨ,
ਸੇ ਜਨ ਲਾਗੇ ਗੁਰ ਕੀ ਪਾਈ ॥੨॥ say jan laagay gur kee paa-ee. ||2|| -they fall at the Guru’s Feet (come to the Guru’s refuge). ਉਹ ਮਨੁੱਖ ਗੁਰੂ ਦੀ ਚਰਨੀਂ ਆ ਲੱਗਦੇ ਹਨ (ਗੁਰੂ ਦੀ ਸਰਨ ਪੈਂਦੇ ਹਨ)
ਸੂਖ ਸਹਜ ਸਾਂਤਿ ਆਨੰਦਾ ॥ sookh sahj saaNt aanandaa. They always enjoy peace, poise, bliss and tranquility. ਉਹਨਾਂ ਦੇ ਅੰਦਰ ਸਦਾ ਸੁਖ ਸ਼ਾਂਤੀ ਤੇ ਆਤਮਕ ਅਡੋਲਤਾ ਦੇ ਆਨੰਦ ਬਣੇ ਰਹਿੰਦੇ ਹਨ।
ਜਪਿ ਜਪਿ ਜੀਵੇ ਪਰਮਾਨੰਦਾ ॥੩॥ jap jap jeevay parmaanandaa. ||3|| By meditating on the Source of supreme bliss, they achieve higher spiritual life ਸਭ ਤੋਂ ਉੱਚੇ ਆਤਮਕ ਆਨੰਦ ਦੇ ਮਾਲਕ-ਪ੍ਰਭੂ ਨੂੰ ਸਿਮਰ ਸਿਮਰ ਕੇ ਮਨੁੱਖ ਆਤਮਕ ਜੀਵਨ ਹਾਸਲ ਕਰ ਲੈਂਦੇ ਹਨ l
ਨਾਮ ਰਾਸਿ ਸਾਧ ਸੰਗਿ ਖਾਟੀ ॥ naam raas saaDh sang khaatee. In the holy congregation, the person who has earned the wealth of Naam. ਜਿਸ ਮਨੁੱਖ ਨੇ ਸਾਧ ਸੰਗਤਿ ਵਿਚ ਟਿਕ ਕੇ ਪਰਮਾਤਮਾ ਦੇ ਨਾਮ-ਧਨ ਦਾ ਸਰਮਾਇਆ ਕਮਾ ਲਿਆ ਹੈ,
ਕਹੁ ਨਾਨਕ ਪ੍ਰਭਿ ਅਪਦਾ ਕਾਟੀ ॥੪॥੭੪॥੧੪੩॥ kaho naanak parabh apdaa kaatee. ||4||74||143|| God has removed all that person’s afflictions, says Nanak. ਨਾਨਕ ਆਖਦਾ ਹੈ- ਪਰਮਾਤਮਾ ਨੇ ਉਸ ਦੀ ਹਰੇਕ ਕਿਸਮ ਦੀ ਬਿਪਤਾ ਦੂਰ ਕਰ ਦਿੱਤੀ ਹੈ
ਗਉੜੀ ਮਹਲਾ ੫ ॥ ga-orhee mehlaa 5. Raag Gauree, by the Fifth Guru:
ਹਰਿ ਸਿਮਰਤ ਸਭਿ ਮਿਟਹਿ ਕਲੇਸ ॥ har simrat sabh miteh kalays. By remembering on God’s Name with loving devotion all troubles are eradicated. ਪਰਮਾਤਮਾ ਦਾ ਨਾਮ ਸਿਮਰਿਆਂ ਮਨ ਦੇ ਸਾਰੇ ਕਲੇਸ਼ ਮਿਟ ਜਾਂਦੇ ਹਨ।
ਚਰਣ ਕਮਲ ਮਨ ਮਹਿ ਪਰਵੇਸ ॥੧॥ charan kamal man meh parvays. ||1|| Keep enshrined His Lotus Feet (immaculate love) in your mind. ਆਪਣੇ ਮਨ ਵਿਚ ਪਰਮਾਤਮਾ ਦੇ ਸੋਹਣੇ ਚਰਨ ਵਸਾਈ ਰੱਖ l
ਉਚਰਹੁ ਰਾਮ ਨਾਮੁ ਲਖ ਬਾਰੀ ॥ uchrahu raam naam lakh baaree. O’ my dear (tongue) recite God’s Name, hundreds of thousands of times, ਹੇ ਪਿਆਰੀ ਜੀਭ! ਲੱਖਾਂ ਵਾਰੀ ਪਰਮਾਤਮਾ ਦਾ ਨਾਮ ਉਚਾਰਦੀ ਰਹੁ,
ਅੰਮ੍ਰਿਤ ਰਸੁ ਪੀਵਹੁ ਪ੍ਰਭ ਪਿਆਰੀ ॥੧॥ ਰਹਾਉ ॥ amrit ras peevhu parabh pi-aaree. ||1|| rahaa-o. -and keep relishing the ambrosial elixir of God’s Name. ਤੇ ਪਰਮਾਤਮਾ ਦਾ ਆਤਮਕ ਜੀਵਨ ਵਾਲਾ ਨਾਮ-ਰਸ ਪੀਂਦੀ ਰਹੁ l
ਸੂਖ ਸਹਜ ਰਸ ਮਹਾ ਅਨੰਦਾ ॥ sookh sahj ras mahaa anandaa. They always enjoy peace, poise, bliss and tranquility, ਉਹਨਾਂ ਦੇ ਅੰਦਰ ਸਦਾ ਸੁਖ ਸ਼ਾਂਤੀ ਤੇ ਆਤਮਕ ਅਡੋਲਤਾ ਦੇ ਆਨੰਦ ਬਣੇ ਰਹਿੰਦੇ ਹਨ,
ਜਪਿ ਜਪਿ ਜੀਵੇ ਪਰਮਾਨੰਦਾ ॥੨॥ jap jap jeevay parmaanandaa. ||2|| by meditating on the Source of supreme bliss, they achieve higher spiritual life. ਸਭ ਤੋਂ ਉੱਚੇ ਆਤਮਕ ਆਨੰਦ ਦੇ ਮਾਲਕ-ਪ੍ਰਭੂ ਨੂੰ ਸਿਮਰ ਸਿਮਰ ਕੇ ਮਨੁੱਖ ਆਤਮਕ ਜੀਵਨ ਹਾਸਲ ਕਰ ਲੈਂਦੇ ਹਨ l
ਕਾਮ ਕ੍ਰੋਧ ਲੋਭ ਮਦ ਖੋਏ ॥ kaam kroDh lobh mad kho-ay. They eradicate all their vices like lust, anger, greed and arrogance, ਨਾਮ-ਰਸ ਪੀਣ ਵਾਲੇ ਆਪਣੇ ਅੰਦਰੋਂ ਕਾਮ, ਕਰੋਧ, ਲੋਭ, ਅਹੰਕਾਰ (ਆਦਿਕ ਵਿਕਾਰ) ਨਾਸ ਕਰ ਲੈਂਦੇ ਹਨ।
ਸਾਧ ਕੈ ਸੰਗਿ ਕਿਲਬਿਖ ਸਭ ਧੋਏ ॥੩॥ saaDh kai sang kilbikh sabh Dho-ay. ||3|| -and in the holy congregation they wash off all their sins. ਗੁਰੂ ਦੀ ਸੰਗਤਿ ਵਿਚ ਰਹਿ ਕੇ ਉਹ ਆਪਣੇ ਸਾਰੇ ਪਾਪ ਧੋ ਲੈਂਦੇ ਹਨ.
ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥ kar kirpaa parabh deen da-i-aalaa. O’ merciful Master of the meek, bestow Your kindness, ਹੇ ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ! ਮਿਹਰ ਕਰ,
ਨਾਨਕ ਦੀਜੈ ਸਾਧ ਰਵਾਲਾ ॥੪॥੭੫॥੧੪੪॥ naanak deejai saaDh ravaalaa. ||4||75||144|| and bless Nanak with the dust of the feet (humble service) of the Guru. ਤੇ ਨਾਨਕ ਨੂੰ ਗੁਰੂ ਦੇ ਚਰਨਾਂ ਦੀ ਧੂੜ ਬਖ਼ਸ਼


© 2017 SGGS ONLINE
error: Content is protected !!
Scroll to Top