Page 198
ਰੂਪਵੰਤੁ ਸੋ ਚਤੁਰੁ ਸਿਆਣਾ ॥
roopvant so chatur si-aanaa.
He alone is handsome, clever and wise,
(ਹੇ ਭਾਈ!) ਉਹੀ ਮਨੁੱਖ ਰੂਪ ਵਾਲਾ ਹੈ ਉਹੀ ਤੀਖਣ ਬੁੱਧਿ ਵਾਲਾ ਹੈ ਉਹੀ ਸਿਆਣਾ ਹੈ,
ਜਿਨਿ ਜਨਿ ਮਾਨਿਆ ਪ੍ਰਭ ਕਾ ਭਾਣਾ ॥੨॥
jin jan maani-aa parabh kaa bhaanaa. ||2||
who cheerfully surrenders to God’s will. ||2||
ਜਿਸ ਮਨੁੱਖ ਨੇ ਪਰਮਾਤਮਾ ਦੀ ਰਜ਼ਾ ਨੂੰ (ਸਦਾ ਸਿਰ ਮੱਥੇ ਉਤੇ) ਮੰਨਿਆ ਹੈ ॥੨॥
ਜਗ ਮਹਿ ਆਇਆ ਸੋ ਪਰਵਾਣੁ ॥
jag meh aa-i-aa so parvaan.
Only the advent of that person is approved in the world,
ਉਹੀ ਮਨੁੱਖ ਜਗਤ ਵਿਚ ਆਇਆ ਸਫਲ ਹੈ।
ਘਟਿ ਘਟਿ ਅਪਣਾ ਸੁਆਮੀ ਜਾਣੁ ॥੩॥
ghat ghat apnaa su-aamee jaan. ||3||
who sees the Master-God in each and every heart. ||3||
ਜਿਸ ਮਨੁੱਖ ਨੇ ਮਾਲਕ-ਪ੍ਰਭੂ ਨੂੰ ਹਰੇਕ ਸਰੀਰ ਵਿਚ ਵੱਸਦਾ ਪਛਾਣ ਲਿਆ ਹੈ)॥੩॥
ਕਹੁ ਨਾਨਕ ਜਾ ਕੇ ਪੂਰਨ ਭਾਗ ॥
kaho naanak jaa kay pooran bhaag.
Nanak says, he whose destiny is perfect,
ਨਾਨਕ ਆਖਦਾ ਹੈ- ਜਿਸ ਮਨੁੱਖ ਦੇ ਪੂਰੇ ਭਾਗ ਜਾਗ ਪੈਂਦੇ ਹਨ,
ਹਰਿ ਚਰਣੀ ਤਾ ਕਾ ਮਨੁ ਲਾਗ ॥੪॥੯੦॥੧੫੯॥
har charnee taa kaa man laag. ||4||90||159||
his mind remains attuned to God’s immaculate Name. ||4||90||159||
ਉਸ ਦਾ ਮਨ ਪਰਮਾਤਮਾ ਦੇ ਚਰਨਾਂ ਵਿਚ ਲੱਗਾ ਰਹਿੰਦਾ ਹੈ ॥੪॥੯੦॥੧੫੯॥
ਗਉੜੀ ਮਹਲਾ ੫ ॥
ga-orhee mehlaa 5.
Raag Gauree, Fifth Guru:
ਹਰਿ ਕੇ ਦਾਸ ਸਿਉ ਸਾਕਤ ਨਹੀ ਸੰਗੁ ॥
har kay daas si-o saakat nahee sang.
The faithless cynic (worshipper of Maya) does not associate with God’s devotee.
ਪਰਮਾਤਮਾ ਦੇ ਭਗਤ ਨਾਲ ਮਾਇਆ-ਵੇੜ੍ਹੇ ਮਨੁੱਖ ਦਾ ਜੋੜ ਨਹੀਂ ਬਣ ਸਕਦਾ,
ਓਹੁ ਬਿਖਈ ਓਸੁ ਰਾਮ ਕੋ ਰੰਗੁ ॥੧॥ ਰਹਾਉ ॥
oh bikh-ee os raam ko rang. ||1|| rahaa-o.
The faithless cynic is lured by vicious pleasures but God’s devotee is imbued with the love of God. ||1||Pause||
(ਕਿਉਂਕਿ) ਉਹ ਸਾਕਤ ਵਿਸ਼ਿਆਂ ਦਾ ਪਿਆਰਾ ਹੁੰਦਾ ਹੈ ਤੇ ਉਸ ਭਗਤ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਿਆ ਹੁੰਦਾ ਹੈ ॥੧॥ ਰਹਾਉ ॥
ਮਨ ਅਸਵਾਰ ਜੈਸੇ ਤੁਰੀ ਸੀਗਾਰੀ ॥
man asvaar jaisay turee seegaaree.
Their association would be like an untrained person riding a decorated mare,
(ਹਰੀ ਦੇ ਦਾਸ ਅਤੇ ਸਾਕਤ ਦਾ ਸੰਗ ਇਉਂ ਹੀ ਹੈ) ਜਿਵੇਂ ਕਿਸੇ ਅਨਾੜੀ ਅਸਵਾਰ ਵਾਸਤੇ ਇਕ ਸਜਾਈ ਹੋਈ ਘੋੜੀ ਹੋਵੇ,
ਜਿਉ ਕਾਪੁਰਖੁ ਪੁਚਾਰੈ ਨਾਰੀ ॥੧॥
ji-o kaapurakh puchaarai naaree. ||1||
or an impotent man trying to seduce a woman.||1||
ਜਿਵੇਂ ਕੋਈ ਖੁਸਰਾ ਇਸਤ੍ਰੀ ਨੂੰ ਪਿਆਰ ਕਰਦਾ ਹੋਵੇ ॥੧॥
ਬੈਲ ਕਉ ਨੇਤ੍ਰਾ ਪਾਇ ਦੁਹਾਵੈ ॥
bail ka-o naytaraa paa-ay duhaavai.
The association between a cynic and God’s devotee would be like a person trying to milk a bull by putting a cord around its legs,
ਹਰੀ ਦੇ ਦਾਸ ਅਤੇ ਸਾਕਤ ਦਾ ਮੇਲ ਇਉਂ ਹੀ ਹੈ, ਜਿਵੇਂ ਕੋਈ ਮਨੁੱਖ ਨਿਆਣਾ ਪਾ ਕੇ ਬਲਦ ਨੂੰ ਚੋਣ ਲੱਗ ਪਏ,
ਗਊ ਚਰਿ ਸਿੰਘ ਪਾਛੈ ਪਾਵੈ ॥੨॥
ga-oo char singh paachhai paavai. ||2||
or a person trying to chase a lion while riding a cow. ||2||
ਜਿਵੇਂ ਕੋਈ ਮਨੁੱਖ ਗਾਂ ਉਤੇ ਚੜ੍ਹ ਕੇ ਉਸ ਨੂੰ ਸ਼ੇਰ ਦੇ ਪਿੱਛੇ ਦੁੜਾਣ ਲੱਗ ਪਏ ॥੨॥
ਗਾਡਰ ਲੇ ਕਾਮਧੇਨੁ ਕਰਿ ਪੂਜੀ ॥
gaadar lay kaamDhayn kar poojee.
(The association between a cynic and God’s devotee) would be like worshipping a sheep, mistaking it for a wish fulfilling cow,
ਹਰੀ ਦੇ ਭਗਤ ਤੇ ਸਾਕਤ ਦਾ ਜੋੜ ਇਉਂ ਹੈ, ਜਿਵੇਂ ਕੋਈ ਮਨੁੱਖ ਭੇਡ ਲੈ ਕੇ ਉਸ ਨੂੰ ਕਾਮਧੇਨ ਮਿਥ ਕੇ ਪੂਜਣ ਲੱਗ ਪਏ,
ਸਉਦੇ ਕਉ ਧਾਵੈ ਬਿਨੁ ਪੂੰਜੀ ॥੩॥
sa-uday ka-o Dhaavai bin poonjee. ||3||
or a person going to the market to buy merchandise without any money. ||3||
ਜਿਵੇਂ ਕੋਈ ਮਨੁੱਖ ਸਰਮਾਏ ਤੋਂ ਬਿਨਾ ਹੀ ਸੌਦਾ ਖ਼ਰੀਦਣ ਉੱਠ ਦੌੜੇ ॥੩॥
ਨਾਨਕ ਰਾਮ ਨਾਮੁ ਜਪਿ ਚੀਤ ॥
naanak raam naam jap cheet.
O’ Nanak, lovingly meditate on God’s Name in mind,
ਹੇ ਨਾਨਕ! ਪਰਮਾਤਮਾ ਦਾ ਨਾਮ ਆਪਣੇ ਚਿੱਤ ਵਿਚ ਸਿਮਰ,
ਸਿਮਰਿ ਸੁਆਮੀ ਹਰਿ ਸਾ ਮੀਤ ॥੪॥੯੧॥੧੬੦॥
simar su-aamee har saa meet. ||4||91||160||
and meditate on God who is like a friend and master. ||4||91||160||
ਪਰਮਾਤਮਾ ਵਰਗੇ ਮਾਲਕ ਤੇ ਮਿੱਤਰ ਦਾ ਸਿਮਰਨ ਕਰਿਆ ਕਰ ॥੪॥੯੧॥੧੬੦॥
ਗਉੜੀ ਮਹਲਾ ੫ ॥
ga-orhee mehlaa 5.
Raag Gauree, Fifth Guru:
ਸਾ ਮਤਿ ਨਿਰਮਲ ਕਹੀਅਤ ਧੀਰ ॥
saa mat nirmal kahee-at Dheer.
That intellect is said to be pure and steadfast,
ਉਹ ਅਕਲ ਪਵਿਤ੍ਰ ਆਖੀ ਜਾਂਦੀ ਹੈ ਧੀਰਜ ਵਾਲੀ ਆਖੀ ਜਾਂਦੀ ਹੈ,
ਰਾਮ ਰਸਾਇਣੁ ਪੀਵਤ ਬੀਰ ॥੧॥
raam rasaa-in peevat beer. ||1||
O’ brother, with the help of which one partakes the nectar of God’s Name. ||1||
ਹੇ ਭਾਈ! ਜਿਸ ਦਾ ਆਸਰਾ ਲੈ ਕੇ ਮਨੁੱਖ ਸਭ ਰਸਾਂ ਤੋਂ ਸ੍ਰੇਸ਼ਟ ਪ੍ਰਭੂ-ਨਾਮ ਦਾ ਰਸ ਪੀਂਦਾ ਹੈ ॥੧॥
ਹਰਿ ਕੇ ਚਰਣ ਹਿਰਦੈ ਕਰਿ ਓਟ ॥
har kay charan hirdai kar ot.
Keep the Support of God’s immaculate Name in your heart,
ਆਪਣੇ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਆਸਰਾ ਬਣਾ,
ਜਨਮ ਮਰਣ ਤੇ ਹੋਵਤ ਛੋਟ ॥੧॥ ਰਹਾਉ ॥
janam maran tay hovat chhot. ||1|| rahaa-o.
and you shall be saved from the cycle of birth and death. ||1||Pause||
ਅਤੇ ਤੂੰ ਜੰਮਣ ਅਤੇ ਮਰਨ ਦੇ ਗੇੜ ਤੋਂ ਖਲਾਸੀ ਪਾ ਜਾਵੇਗਾ।
ਸੋ ਤਨੁ ਨਿਰਮਲੁ ਜਿਤੁ ਉਪਜੈ ਨ ਪਾਪੁ ॥
so tan nirmal jit upjai na paap.
Immaculate is that body in which sin does not arise.
ਉਹ ਸਰੀਰ ਪਵਿਤ੍ਰ ਹੈ ਜਿਸ ਵਿਚ ਕੋਈ ਪਾਪ ਨਹੀਂ ਪੈਦਾ ਹੁੰਦਾ।
ਰਾਮ ਰੰਗਿ ਨਿਰਮਲ ਪਰਤਾਪੁ ॥੨॥
raam rang nirmal partaap. ||2||
A person who is immaculate because of God’s love becomes renouned. ||2||
ਪਰਮਾਤਮਾ ਦੇ ਪ੍ਰੇਮ-ਰੰਗ ਦੀ ਬਰਕਤਿ ਨਾਲ ਪਵਿਤ੍ਰ ਹੋਏ ਮਨੁੱਖ ਦਾ ਤੇਜ-ਪਰਤਾਪ (ਚਮਕਦਾ ਹੈ) ॥੨॥
ਸਾਧਸੰਗਿ ਮਿਟਿ ਜਾਤ ਬਿਕਾਰ ॥
saaDhsang mit jaat bikaar.
All the vices are eradicated in the company of the saints.
ਸਾਧ ਸੰਗਤਿ ਵਿਚ ਰਿਹਾਂ (ਅੰਦਰੋਂ) ਸਾਰੇ ਵਿਕਾਰ ਦੂਰ ਹੋ ਜਾਂਦੇ ਹਨ।
ਸਭ ਤੇ ਊਚ ਏਹੋ ਉਪਕਾਰ ॥੩॥
sabh tay ooch ayho upkaar. ||3||
This is highest virtuous deed of the saints. ||3||
ਸਾਧ ਸੰਗਤਿ ਦਾ ਸਭ ਤੋਂ ਉੱਚਾ ਇਹੀ ਉਪਕਾਰ ਹੈ ॥੩॥
ਪ੍ਰੇਮ ਭਗਤਿ ਰਾਤੇ ਗੋਪਾਲ ॥
paraym bhagat raatay gopaal.
Those who remain imbued with the loving devotion of God,
ਜੇਹੜੇ ਮਨੁੱਖ ਪਰਮਾਤਮਾ ਦੀ ਪ੍ਰੇਮ-ਭਗਤੀ ਦੇ ਰੰਗ ਵਿਚ ਰੰਗੇ ਰਹਿੰਦੇ ਹਨ,
ਨਾਨਕ ਜਾਚੈ ਸਾਧ ਰਵਾਲ ॥੪॥੯੨॥੧੬੧॥
naanak jaachai saaDh ravaal. ||4||92||161||
Nanak seeks the humble service of those saints. ||4||92||161||
ਨਾਨਕ ਉਹਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ ॥੪॥੯੨॥੧੬੧॥
ਗਉੜੀ ਮਹਲਾ ੫ ॥
ga-orhee mehlaa 5. Raag
Gauree, Fifth Guru:
ਐਸੀ ਪ੍ਰੀਤਿ ਗੋਵਿੰਦ ਸਿਉ ਲਾਗੀ ॥
aisee pareet govind si-o laagee.
The devotees who are imbued with such a love of God,
ਪਰਮਾਤਮਾ ਨਾਲ ਜਿਨ੍ਹਾਂ ਮਨੁੱਖਾਂ ਦੀ ਇਹੋ ਜਿਹੀ ਪ੍ਰੀਤਿਬਣਦੀ ਹੈ,
ਮੇਲਿ ਲਏ ਪੂਰਨ ਵਡਭਾਗੀ ॥੧॥ ਰਹਾਉ ॥
mayl la-ay pooran vadbhaagee. ||1|| rahaa-o.
He unites them with Himself through the perfect good destiny.||1||Pause||
ਉਹ ਮਨੁੱਖ ਵੱਡੇ ਭਾਗਾਂ ਵਾਲੇ,ਸਾਰੇ ਗੁਣਾਂ ਨਾਲ ਭਰਪੂਰ ਹੋ ਜਾਂਦੇ ਹਨ, ਪਰਮਾਤਮਾ ਉਹਨਾਂ ਨੂੰ ਆਪਣੇ ਨਾਲ ਮਿਲਾ ਲੈਂਦਾ ਹੈ ॥੧॥ ਰਹਾਉ ॥
ਭਰਤਾ ਪੇਖਿ ਬਿਗਸੈ ਜਿਉ ਨਾਰੀ ॥
bhartaa paykh bigsai ji-o naaree.
Just as a wife is delighted upon beholding her husband,
ਜਿਵੇਂ ਇਸਤ੍ਰੀ ਆਪਣੇ ਪਤੀ ਨੂੰ ਵੇਖ ਕੇ ਖ਼ੁਸ਼ ਹੁੰਦੀ ਹੈ,
ਤਿਉ ਹਰਿ ਜਨੁ ਜੀਵੈ ਨਾਮੁ ਚਿਤਾਰੀ ॥੧॥
ti-o har jan jeevai naam chitaaree. ||1||
similarly God’s devotee feels rejuvenated by meditating on God’s Name. ||1||
ਤਿਵੇਂ ਹਰੀ ਦਾ ਦਾਸ ਹਰੀ ਦਾ ਨਾਮ ਚੇਤੇ ਕਰ ਕੇ ਅੰਤਰ ਆਤਮੇ ਹੁਲਾਰੇ ਵਿਚ ਆਉਂਦਾ ਹੈ ॥੧॥
ਪੂਤ ਪੇਖਿ ਜਿਉ ਜੀਵਤ ਮਾਤਾ ॥
poot paykh ji-o jeevat maataa.
Just as the mother is rejuvenated upon seeing her son,
ਜਿਵੇਂ ਮਾਂ ਆਪਣੇ ਪੁੱਤਰਾਂ ਨੂੰ ਵੇਖ ਵੇਖ ਕੇ ਜੀਊਂਦੀ ਹੈ,
ਓਤਿ ਪੋਤਿ ਜਨੁ ਹਰਿ ਸਿਉ ਰਾਤਾ ॥੨॥
ot pot jan har si-o raataa. ||2||
similarly the devotee is totally immeresed in God’s love. ||2||
ਤਿਵੇਂ ਪਰਮਾਤਮਾ ਦਾ ਭਗਤ ਪਰਮਾਤਮਾ ਨਾਲ ਤਾਣੇ ਪੇਟੇ ਦੇ ਸੂਤਰ ਵਾਂਗ ਰੱਤਾ ਰਹਿੰਦਾ ਹੈ ॥੨॥
ਲੋਭੀ ਅਨਦੁ ਕਰੈ ਪੇਖਿ ਧਨਾ ॥
lobhee anad karai paykh Dhanaa.
As the greedy person rejoices upon beholding his wealth,
ਜਿਵੇਂਲਾਲਚੀ ਮਨੁੱਖ ਧਨ ਵੇਖ ਕੇ ਖ਼ੁਸ਼ੀ ਮਨਾਂਦਾ ਹੈ,
ਜਨ ਚਰਨ ਕਮਲ ਸਿਉ ਲਾਗੋ ਮਨਾ ॥੩॥
jan charan kamal si-o laago manaa. ||3||
similarly the devotee’s mind remains attuned to God’s immaculate Name. ||3||
ਤਿਵੇਂ ਪਰਮਾਤਮਾ ਦੇ ਭਗਤ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ ਨਾਲ ਲਪਟਿਆ ਰਹਿੰਦਾ ਹੈ ॥੩॥
ਬਿਸਰੁ ਨਹੀ ਇਕੁ ਤਿਲੁ ਦਾਤਾਰ ॥ ਨਾਨਕ ਕੇ ਪ੍ਰਭ ਪ੍ਰਾਨ ਅਧਾਰ ॥੪॥੯੩॥੧੬੨॥
bisar nahee ik til daataar. naanak kay parabh paraan aDhaar. ||4||93||162||
O’ benevolent God, O’ the main support of Nanak’s life, “do not go out of my mind even for an instant”. ||4||93||162||
ਹੇ ਦਾਤਾਰ! ਹੇ ਨਾਨਕ ਦੇ ਪ੍ਰਾਣਾਂ ਦੇ ਆਸਰੇ ਪ੍ਰਭੂ! “(ਮੈਨੂੰ ਨਾਨਕ ਨੂੰ) ਇਕ ਰਤਾ ਜਿਤਨਾ ਸਮਾ ਭੀ ਨਾਹ ਭੁੱਲ”॥੪॥੯੩॥੧੬੨॥
ਗਉੜੀ ਮਹਲਾ ੫ ॥
ga-orhee mehlaa 5.
Raag Gauree, Fifth Guru:
ਰਾਮ ਰਸਾਇਣਿ ਜੋ ਜਨ ਗੀਧੇ ॥
raam rasaa-in jo jan geeDhay.
Those who remain immersed in the elixir of God’s Name,
ਜੇਹੜੇ ਮਨੁੱਖ ਸਭ ਤੋਂ ਸ੍ਰੇਸ਼ਟ ਹਰਿ-ਨਾਮ-ਰਸ ਵਿਚ ਮਸਤ ਰਹਿੰਦੇ ਹਨ,
ਚਰਨ ਕਮਲ ਪ੍ਰੇਮ ਭਗਤੀ ਬੀਧੇ ॥੧॥ ਰਹਾਉ ॥
charan kamal paraym bhagtee beeDhay. ||1|| rahaa-o.
are attuned to the loving devotion of God. ||1||Pause||
ਉਹ ਮਨੁੱਖ ਪਰਮਾਤਮਾ ਦੇ ਸੁਹਣੇ ਚਰਨਾਂ ਦੀ ਪ੍ਰੇਮ-ਭਗਤੀ ਵਿੱਚ ਵਿੱਝੇ ਰਹਿੰਦੇ ਹਨ॥੧॥ ਰਹਾਉ ॥
ਆਨ ਰਸਾ ਦੀਸਹਿ ਸਭਿ ਛਾਰੁ ॥
aan rasaa deeseh sabh chhaar.
To them all other relishes seem like ashes
ਉਹਨਾਂ ਮਨੁੱਖਾਂ ਨੂੰ ਦੁਨੀਆ ਦੇ) ਹੋਰ ਸਾਰੇ ਰਸਸੁਆਹ ਦਿੱਸਦੇ ਹਨ,
ਨਾਮ ਬਿਨਾ ਨਿਹਫਲ ਸੰਸਾਰ ॥੧॥
naam binaa nihfal sansaar. ||1||
Without Naam the entire worldly wealth is useless to them. ||1||
ਪਰਮਾਤਮਾ ਦੇ ਨਾਮ ਤੋਂ ਬਿਨਾ ਸੰਸਾਰ ਦੇ ਸਾਰੇ ਪਦਾਰਥ ਉਹਨਾਂ ਨੂੰ ਵਿਅਰਥ ਜਾਪਦੇ ਹਨ ॥੧॥
ਅੰਧ ਕੂਪ ਤੇ ਕਾਢੇ ਆਪਿ ॥
anDh koop tay kaadhay aap.
God Himself pulls them out of the blind well of worldly desires.
ਉਹਨਾਂ ਨੂੰ ਪਰਮਾਤਮਾ ਆਪ ਮਾਇਆ ਦੇ ਮੋਹ ਦੇ ਅੰਨ੍ਹੇ ਖੂਹ ਵਿਚੋਂ ਕੱਢ ਲੈਂਦਾ ਹੈ,
ਗੁਣ ਗੋਵਿੰਦ ਅਚਰਜ ਪਰਤਾਪ ॥੨॥
gun govind achraj partaap. ||2||
Wondrous and glorious are the Praises of God. ||2||
ਗੋਬਿੰਦ ਦੇ ਗੁਣ ਅਸਚਰਜ ਪਰਤਾਪ ਵਾਲੇ ਹਨ ॥੨॥
ਵਣਿ ਤ੍ਰਿਣਿ ਤ੍ਰਿਭਵਣਿ ਪੂਰਨ ਗੋਪਾਲ ॥
van tarin taribhavan pooran gopaal.
In the woods and meadows and throughout the three worlds, the Sustainer of the Universe is pervading.
ਸ੍ਰਿਸ਼ਟੀ ਦਾ ਪਾਲਣਹਾਰ ਪ੍ਰਭੂ ਵਣ ਵਿਚ ਤ੍ਰਿਣ ਵਿਚ ਤਿੰਨ-ਭਵਨੀ ਸੰਸਾਰ ਵਿਚ ਵਿਆਪਕਹੈ l,
ਬ੍ਰਹਮ ਪਸਾਰੁ ਜੀਅ ਸੰਗਿ ਦਇਆਲ ॥੩॥
barahm pasaar jee-a sang da-i-aal. ||3||
The merciful Master of the entire expanse is always with the mortals. ||3||
ਰਚਨਾ ਦਾ ਮਿਹਰਬਾਨ ਮਾਲਕ, ਪ੍ਰਾਣੀ ਦੇ ਨਾਲ ਹੈ।॥੩॥
ਕਹੁ ਨਾਨਕ ਸਾ ਕਥਨੀ ਸਾਰੁ ॥
kaho naanak saa kathnee saar.
Nanak says, the utterance of God’s praises alone is sublime,
ਨਾਨਕ ਆਖਦਾ ਹੈ- ਕੇਵਲ ਉਹੀ ਬੋਲ-ਬਾਣੀ (ਸਿਫ਼ਤ-ਸਾਲਾਹ) ਸ਼੍ਰੇਸ਼ਟ ਹੈ,
ਮਾਨਿ ਲੇਤੁ ਜਿਸੁ ਸਿਰਜਨਹਾਰੁ ॥੪॥੯੪॥੧੬੩॥
maan layt jis sirjanhaar. ||4||94||163||
which is approved by the Creator Himself. ||4||94||163||
ਜਿਸ (ਸਿਫ਼ਤ-ਸਾਲਾਹ-ਰੂਪ ਕਥਨੀ) ਨੂੰ ਸਿਰਜਣਹਾਰ ਪ੍ਰਭੂ ਆਦਰ-ਸਤਕਾਰ ਦੇਂਦਾ ਹੈ ॥੪॥੯੪॥੧੬੩॥
ਗਉੜੀ ਮਹਲਾ ੫ ॥
ga-orhee mehlaa 5.
Raag Gauree, Fifth Guru:
ਨਿਤਪ੍ਰਤਿ ਨਾਵਣੁ ਰਾਮ ਸਰਿ ਕੀਜੈ ॥
nitparat naavan raam sar keejai.
Everyday meditate on God’s Name as if you are taking a bath in the sacred Pool of Naam.
ਪਰਮਾਤਮਾ ਦੇ ਨਾਮ-ਸਰ ਵਿਚ ਸਦਾ ਹੀ ਇਸ਼ਨਾਨ ਕਰਨਾ ਚਾਹੀਦਾ ਹੈ।
ਝੋਲਿ ਮਹਾ ਰਸੁ ਹਰਿ ਅੰਮ੍ਰਿਤੁ ਪੀਜੈ ॥੧॥ ਰਹਾਉ ॥
jhol mahaa ras har amrit peejai. ||1|| rahaa-o.
Lovingly partake this ambrosial elixir of God’s Name. ||1||Pause||
ਆਤਮਕ ਜੀਵਨ ਦੇਣ ਵਾਲੇ ਇਸ ਹਰਿ-ਨਾਮ-ਰਸ ਨੂੰ ਬੜੇ ਪ੍ਰੇਮ ਨਾਲ ਪੀਣਾ ਚਾਹੀਦਾ ਹੈ ॥੧॥ ਰਹਾਉ ॥
ਨਿਰਮਲ ਉਦਕੁ ਗੋਵਿੰਦ ਕਾ ਨਾਮ ॥
nirmal udak govind kaa naam.
Immaculate is the water of God’s Name,
ਪਰਮਾਤਮਾ ਦਾ ਨਾਮ ਪਵਿਤ੍ਰ ਜਲ ਹੈ,
ਮਜਨੁ ਕਰਤ ਪੂਰਨ ਸਭਿ ਕਾਮ ॥੧॥
majan karat pooran sabh kaam. ||1||
by bathing in it all one’s tasks are accomplished. ||1||
ਇਸ ਜਲ ਵਿਚ ਇਸ਼ਨਾਨ ਕਰਦਿਆਂ ਸਾਰੇ ਮਨੋਰਥ ਪੂਰੇ ਹੋ ਜਾਂਦੇ ਹਨ l ॥੧॥