Page 2
ਗਾਵੈ ਕੋ ਵੇਖੈ ਹਾਦਰਾ ਹਦੂਰਿ ॥
gaavai ko vaykhai haadraa hadoor.
Some sing the praises of the Divine, visualizing Him everywhere
ਪਰ ਕੋਈ ਆਖਦਾ ਹੈ, ‘(ਨਹੀਂ, ਨੇੜੇ ਹੈ), ਸਭ ਥਾਈਂ ਹਾਜ਼ਰ ਹੈ,
ਕਥਨਾ ਕਥੀ ਨ ਆਵੈ ਤੋਟਿ ॥
kathnaa kathee na aavai tot.
Many try to describe the Divine's virtues, but there is no end to them.
ਹੁਕਮ ਦੇ ਵਰਣਨ ਕਰਨ ਦੀ ਤੋਟ ਨਹੀਂ ਆ ਸਕੀ (ਵਰਣਨ ਕਰ ਕਰ ਕੇ ਹੁਕਮ ਦਾ ਅੰਤ ਨਹੀਂ ਪੈ ਸਕਿਆ)l
ਕਥਿ ਕਥਿ ਕਥੀ ਕੋਟੀ ਕੋਟਿ ਕੋਟਿ ॥
kath kath kathee kotee kot kot.
Even though millions have tried to describe His virtues millions of times, there is still no end to them.
ਭਾਵੇਂ ਕ੍ਰੋੜਾਂ ਹੀ ਜੀਵਾਂ ਨੇ ਬੇਅੰਤ ਵਾਰੀ (ਅਕਾਲ ਪੁਰਖ ਦੇ ਹੁਕਮ ਦਾ) ਵਰਣਨ ਕੀਤਾ ਹੈ।
ਦੇਦਾ ਦੇ ਲੈਦੇ ਥਕਿ ਪਾਹਿ ॥
daydaa day laiday thak paahi.
The benevolent Divine continues to give, while those who receive grow weary of receiving.
ਦਾਤਾਰ ਅਕਾਲ ਪੁਰਖ (ਸਭ ਜੀਆਂ ਨੂੰ ਰਿਜ਼ਕ) ਦੇ ਰਿਹਾ ਹੈ, ਪਰ ਜੀਵ ਲੈ ਲੈ ਕੇ ਥੱਕ ਪੈਂਦੇ ਹਨ।
ਜੁਗਾ ਜੁਗੰਤਰਿ ਖਾਹੀ ਖਾਹਿ ॥
jugaa jugantar khaahee khaahi.
All creatures have been consuming His gifts throughout the ages, but still, there is no end to them.
(ਸਭ ਜੀਵ) ਸਦਾ ਤੋਂ ਹੀ (ਰੱਬ ਦੇ ਦਿੱਤੇ ਪਦਾਰਥ) ਖਾਂਦੇ ਚਲੇ ਆ ਰਹੇ ਹਨ।
ਹੁਕਮੀ ਹੁਕਮੁ ਚਲਾਏ ਰਾਹੁ ॥
hukmee hukam chalaa-ay raahu.
By His command, the Divine, the great commander, is running the universe on a specific path.
ਹੁਕਮ ਵਾਲੇ ਰੱਬ ਦਾ ਹੁਕਮ ਹੀ (ਸੰਸਾਰ ਦੀ ਕਾਰ ਵਾਲਾ) ਰਸਤਾ ਚਲਾ ਰਿਹਾ ਹੈ।
ਨਾਨਕ ਵਿਗਸੈ ਵੇਪਰਵਾਹੁ ॥੩॥
naanak vigsai vayparvaahu. ||3||
O’ Nanak, the Divine is always blissful and carefree.
ਹੇ ਨਾਨਕ! ਉਹ ਨਿਰੰਕਾਰ ਸਦਾ ਵੇਪਰਵਾਹ ਹੈ ਤੇ ਪਰਸੰਨ ਹੈ l
ਸਾਚਾ ਸਾਹਿਬੁ ਸਾਚੁ ਨਾਇ ਭਾਖਿਆ ਭਾਉ ਅਪਾਰੁ ॥
saachaa saahib saach naa-ay bhaakhi-aa bhaa-o apaar.
The Divine is eternal and so is His justice; Love is His language and He is infinite.
ਉਹ ਸਦਾ-ਥਿਰ ਰਹਿਣ ਵਾਲਾ ਹੀ ਹੈ, ਉਸ ਦਾ ਨਿਯਮ ਸਦਾ ਅਟੱਲ ਹੈ। ਉਸ ਦੀ ਬੋਲੀ ਪ੍ਰੇਮ ਹੈ ਅਤੇ ਉਹ ਬੇਅੰਤ ਹੈ।
ਆਖਹਿ ਮੰਗਹਿ ਦੇਹਿ ਦੇਹਿ ਦਾਤਿ ਕਰੇ ਦਾਤਾਰੁ ॥
aakhahi mangahi dayhi dayhi daat karay daataar.
We beg of Him for more and more, and the benevolent Divine keeps on giving.
ਅਸੀਂ ਉਸ ਪਾਸੋਂ ਦਾਤਾਂ ਮੰਗਦੇ ਹਾਂ ਤੇ ਆਖਦੇ ਹਾਂ,'(ਹੇ ਹਰੀ! ਸਾਨੂੰ ਦਾਤਾਂ) ਦੇਹ’। ਉਹ ਦਾਤਾਰ ਬਖ਼ਸ਼ਸ਼ਾਂ ਕਰਦਾ ਹੈ।
ਫੇਰਿ ਕਿ ਅਗੈ ਰਖੀਐ ਜਿਤੁ ਦਿਸੈ ਦਰਬਾਰੁ ॥
fayr ke agai rakhee-ai jit disai darbaar.
What should we offer Him to be blessed with His presence?
ਫਿਰ ਅਸੀਂ ਕਿਹੜੀ ਭੇਟਾ ਉਸ ਅਕਾਲ ਪੁਰਖ ਦੇ ਅੱਗੇ ਰੱਖੀਏ, ਜਿਸ ਦੇ ਸਦਕੇ ਸਾਨੂੰ ਉਸ ਦਾ ਦਰਬਾਰ ਦਿੱਸ ਪਏ?
ਮੁਹੌ ਕਿ ਬੋਲਣੁ ਬੋਲੀਐ ਜਿਤੁ ਸੁਣਿ ਧਰੇ ਪਿਆਰੁ ॥
muhou ke bolan bolee-ai jit sun Dharay pi-aar.
To evoke His love, what prayer can we do?
ਅਸੀਂ ਮੂੰਹੋਂ ਕਿਹੜਾ ਬਚਨ ਬੋਲੀਏ (ਕਿਹੋ ਜਿਹੀ ਅਰਦਾਸ ਕਰੀਏ) ਜਿਸ ਨੂੰ ਸੁਣ ਕੇ ਉਹ ਹਰੀ ਸਾਨੂੰ ਪਿਆਰ ਕਰੇ।
ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ ॥
amrit vaylaa sach naa-o vadi-aa-ee veechaar.
In the ambrosial hours, recite the True Name and contemplate His glorious virtues.
ਪ੍ਰਭਾਤ ਵੇਲਾ ਹੋਵੇ, ਨਾਮ ਸਿਮਰੀਏ ਤੇ ਉਸ ਦੀਆਂ ਵਡਿਆਈਆਂ ਦੀ ਵਿਚਾਰ ਕਰੀਏ।
ਕਰਮੀ ਆਵੈ ਕਪੜਾ ਨਦਰੀ ਮੋਖੁ ਦੁਆਰੁ ॥
karmee aavai kaprhaa nadree mokh du-aar.
The human body is obtained through His love and blessings but the liberation from vices is attained through His grace as one walks on the Divine path.
ਚੰਗੇ ਅਮਲਾਂ ਦੁਆਰਾ ਦੇਹ ਪੁਸ਼ਾਕ ਪਰਾਪਤ ਹੁੰਦੀ ਹੈ ਅਤੇ ਸੁਆਮੀ ਦੀ ਦਯਾ ਦੁਆਰਾ ਮੁਕਤੀ ਦਾ ਦਰਵਾਜਾ।
ਨਾਨਕ ਏਵੈ ਜਾਣੀਐ ਸਭੁ ਆਪੇ ਸਚਿਆਰੁ ॥੪॥
naanak ayvai jaanee-ai sabh aapay sachiaar. ||4||
O’ Nanak, in this way, we realize that the eternal Divine is all-pervading.
ਹੇ ਨਾਨਕ! ਇਸ ਤਰ੍ਹਾਂ ਇਹ ਸਮਝ ਆ ਜਾਂਦੀ ਹੈ ਕਿ ਉਹ ਹੋਂਦ ਦਾ ਮਾਲਕ ਅਕਾਲ ਪੁਰਖ ਸਭ ਥਾਈਂ ਭਰਪੂਰ ਹੈ
ਥਾਪਿਆ ਨ ਜਾਇ ਕੀਤਾ ਨ ਹੋਇ ॥
thaapi-aa na jaa-ay keetaa na ho-ay.
The Divine cannot be established (confined) or created.
ਨਾ ਉਹ ਪੈਦਾ ਕੀਤਾ ਜਾ ਸਕਦਾ ਹੈ ਅਤੇ ਨਾ ਹੀ ਸਾਡਾ ਬਣਾਇਆ ਬਣਦਾ ਹੈ।
ਆਪੇ ਆਪਿ ਨਿਰੰਜਨੁ ਸੋਇ ॥
aapay aap niranjan so-ay.
He is pure and free from all vices.
ਉਹ ਨਿਰੋਲ ਆਪ ਹੀ ਆਪ ਹੈ। ਉਹ ਅਕਾਲ ਪੁਰਖ ਮਾਇਆ ਦੇ ਪਰਭਾਵ ਤੋਂ ਪਰੇ ਹੈ।
ਜਿਨਿ ਸੇਵਿਆ ਤਿਨਿ ਪਾਇਆ ਮਾਨੁ ॥
jin sayvi-aa tin paa-i-aa maan.
Someone who remembers and walks the Divine path with loving devotion will receive spiritual bliss.
ਜਿਸ ਮਨੁੱਖ ਨੇ ਉਸ ਅਕਾਲ ਪੁਰਖ ਨੂੰ ਸਿਮਰਿਆ ਹੈ, ਉਸ ਨੇ ਹੀ ਵਡਿਆਈ ਪਾ ਲਈ ਹੈ।
ਨਾਨਕ ਗਾਵੀਐ ਗੁਣੀ ਨਿਧਾਨੁ ॥
naanak gaavee-ai gunee niDhaan.
O’ Nanak, let’s sing the praises of Divine, the treasure of virtues.
ਹੇ ਨਾਨਕ! (ਆਓ) ਅਸੀਂ ਭੀ ਉਸ ਗੁਣਾਂ ਦੇ ਖ਼ਜ਼ਾਨੇ ਹਰੀ ਦੀ ਸਿਫ਼ਤ-ਸਾਲਾਹ ਕਰੀਏ।
ਗਾਵੀਐ ਸੁਣੀਐ ਮਨਿ ਰਖੀਐ ਭਾਉ ॥
gaavee-ai sunee-ai man rakhee-ai bhaa-o.
Let us sing, listen to His praises, and enshrine His love in our hearts.
(ਆਓ, ਅਕਾਲ ਪੁਰਖ ਦੇ ਗੁਣ) ਗਾਵੀਏ ਤੇ ਸੁਣੀਏ ਅਤੇ ਆਪਣੇ ਮਨ ਵਿਚ ਉਸਦਾ ਪ੍ਰੇਮ ਟਿਕਾਈਏ।
ਦੁਖੁ ਪਰਹਰਿ ਸੁਖੁ ਘਰਿ ਲੈ ਜਾਇ ॥
dukh parhar sukh ghar lai jaa-ay.
Whoever does this dispels their sorrow and finds inner peace in their heart.
ਜੋ ਮਨੁੱਖ ਇਹ ਆਹਰ ਕਰਦਾ ਹੈ, ਉਹ ਆਪਣਾ ਦੁੱਖ ਦੂਰ ਕਰਕੇ ਸੁੱਖ ਨੂੰ ਹਿਰਦੇ ਵਿਚ ਵਸਾ ਲੈਂਦਾ ਹੈ।
ਗੁਰਮੁਖਿ ਨਾਦੰ ਗੁਰਮੁਖਿ ਵੇਦੰ ਗੁਰਮੁਖਿ ਰਹਿਆ ਸਮਾਈ ॥
gurmukh naadaN gurmukh vaydaN gurmukh rahi-aa samaa-ee.
Through the Guru, we experience the divine word, obtain divine knowledge, and realize that the Divine is all-pervading.
ਗੁਰੂ ਦੀ ਰਾਹੀਂ ਨਾਮ ਤੇ ਗਿਆਨ ਪ੍ਰਾਪਤ ਹੁੰਦਾ ਹੈ, ਇਹ ਪਰਤੀਤ ਆਉਂਦੀ ਹੈ ਕਿ ਹਰੀ ਸਭ ਥਾਈਂ ਵਿਆਪਕ ਹੈ।
ਗੁਰੁ ਈਸਰੁ ਗੁਰੁ ਗੋਰਖੁ ਬਰਮਾ ਗੁਰੁ ਪਾਰਬਤੀ ਮਾਈ ॥
gur eesar gur gorakh barmaa gur paarbatee maa-ee.
For us, the Guru himself is Shiva, Vishnu, Brahma and Parbati.
ਗੁਰੂ ਹੀ ਸਾਡੇ ਲਈ ਸ਼ਿਵ ਹੈ, ਗੁਰੂ ਹੀ ਗੋਰਖ ਤੇ ਬ੍ਰਹਮਾ ਹੈ ਅਤੇ ਗੁਰੂ ਹੀ ਸਾਡੇ ਲਈ ਮਾਈ ਪਾਰਬਤੀ ਹੈ।
ਜੇ ਹਉ ਜਾਣਾ ਆਖਾ ਨਾਹੀ ਕਹਣਾ ਕਥਨੁ ਨ ਜਾਈ ॥
jay ha-o jaanaa aakhaa naahee kahnaa kathan na jaa-ee.
Even if I realize the Divine, I will not be able to describe that feeling of bliss, as it cannot be put into words.
ਉਂਝ ਜੇ ਮੈਂ ਇਸ ਅਕਾਲ ਪੁਰਖ ਨੂੰ ਸਮਝ, ਭੀ ਲਵਾਂ, ਤਾਂ ਭੀ ਉਸ ਦਾ ਵਰਣਨ ਨਹੀਂ ਕਰ ਸਕਦਾ।
ਗੁਰਾ ਇਕ ਦੇਹਿ ਬੁਝਾਈ ॥
guraa ik dayhi bujhaa-ee.
O’ my Guru, please grant me this wisdom that:
ਹੇ ਸਤਿਗੁਰੂ! (ਤੇਰੇ ਅੱਗੇ ਅਰਦਾਸ ਹੈ ਕਿ) ਮੈਨੂੰ ਇਕ ਸਮਝ ਦੇਹ,
ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੫॥
sabhnaa jee-aa kaa ik daataa so mai visar na jaa-ee. ||5||
I may never forget the Divine, the only provider for all living beings.
ਕਿ ਜਿਹੜਾ ਸਭਨਾਂ ਜੀਵਾਂ ਨੂੰ ਦਾਤਾਂ ਦੇਣ ਵਾਲਾ ਇਕ ਰੱਬ ਹੈ, ਮੈਂ ਉਸ ਨੂੰ ਭੁਲਾ ਨਾ ਦਿਆਂ
ਤੀਰਥਿ ਨਾਵਾ ਜੇ ਤਿਸੁ ਭਾਵਾ ਵਿਣੁ ਭਾਣੇ ਕਿ ਨਾਇ ਕਰੀ ॥
tirath naavaa jay tis bhaavaa vin bhaanay ke naa-ay karee.
I would bathe at pilgrimage sites only if it pleases the Divine. Without pleasing Him, what is the use of such ritualistic bathing?
ਮੈਂ ਤੀਰਥ ਉੱਤੇ ਜਾ ਕੇ ਤਦ ਇਸ਼ਨਾਨ ਕਰਾਂ ਜੇ ਇਉਂ ਕਰਨ ਨਾਲ ਉਸ ਪਰਮਾਤਮਾ ਨੂੰ ਖ਼ੁਸ਼ ਕਰ ਸਕਾਂ, ਪਰ ਜੇ ਇਸ ਤਰ੍ਹਾਂ ਪਰਮਾਤਮਾ ਖ਼ੁਸ਼ ਨਹੀਂ ਹੁੰਦਾ, ਤਾਂ ਮੈਂ ਤੀਰਥ ਉੱਤੇ ਇਸ਼ਨਾਨ ਕਰਕੇ ਕੀਹ ਖੱਟਾਂਗਾ?
ਜੇਤੀ ਸਿਰਠਿ ਉਪਾਈ ਵੇਖਾ ਵਿਣੁ ਕਰਮਾ ਕਿ ਮਿਲੈ ਲਈ ॥
jaytee sirath upaa-ee vaykhaa vin karmaa ke milai la-ee.
When I look at the entire world created by Him, I realize that nothing can be obtained without His blessing.
ਅਕਾਲ ਪੁਰਖ ਦੀ ਪੈਦਾ ਕੀਤੀ ਹੋਈ ਜਿਤਨੀ ਭੀ ਦੁਨੀਆ ਮੈਂ ਵੇਖਦਾ ਹਾਂ, (ਇਸ ਵਿੱਚ) ਪਰਮਾਤਮਾ ਦੀ ਕਿਰਪਾ ਤੋਂ ਬਿਨਾ ਕਿਸੇ ਨੂੰ ਕੁਝ ਨਹੀਂ ਮਿਲਦਾ, ਕੋਈ ਕੁਝ ਨਹੀਂ ਲੈ ਸਕਦਾ।
ਮਤਿ ਵਿਚਿ ਰਤਨ ਜਵਾਹਰ ਮਾਣਿਕ ਜੇ ਇਕ ਗੁਰ ਕੀ ਸਿਖ ਸੁਣੀ ॥
mat vich ratan javaahar maanik jay ik gur kee sikh sunee.
The mind becomes rich with precious divine knowledge when one listens to the Guru's teachings even once.
ਜੇ ਸਤਿਗੁਰੂ ਸਿੱਖਿਆ ਸੁਣ ਲਈ ਜਾਏ, ਤਾਂ ਮਨੁੱਖ ਦੇ ਅੰਦਰ ਰਤਨ, ਪਰਮਾਤਮਾ ਦੇ ਗੁਣ ਪੈਦਾ ਹੋ ਜਾਂਦੇ ਹਨ।
ਗੁਰਾ ਇਕ ਦੇਹਿ ਬੁਝਾਈ ॥
guraa ik dayhi bujhaa-ee.
O’ my Guru, please bless me with this wisdom that;
ਹੇ ਸਤਿਗੁਰੂ! (ਮੇਰੀ ਤੇਰੇ ਅੱਗੇ ਇਹ ਅਰਦਾਸ ਹੈ ਕਿ) ਮੈਨੂੰ ਇਕ ਇਹ ਸਮਝ ਦੇਹ
ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੬॥
sabhnaa jee-aa kaa ik daataa so mai visar na jaa-ee. ||6||
I may never forget the Divine, the only provider to all living beings.
ਜਿਸ ਕਰਕੇ ਮੈਨੂੰ ਉਹ ਅਕਾਲ ਪੁਰਖ ਨਾ ਵਿਸਰ ਜਾਏ, ਜੋ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ
ਜੇ ਜੁਗ ਚਾਰੇ ਆਰਜਾ ਹੋਰ ਦਸੂਣੀ ਹੋਇ ॥
jay jug chaaray aarjaa hor dasoonee ho-ay.
Even if a person lives throughout the four ages, or ten times more,
ਜੇ ਕਿਸੇ ਮਨੁੱਖ ਦੀ ਉਮਰ ਚਾਰ ਜੁਗਾਂ ਜਿਤਨੀ ਹੋ ਜਾਏ, ਜੇ ਇਸ ਤੋਂ ਭੀ ਦਸ ਗੁਣੀ ਹੋਰ (ਉਮਰ) ਹੋ ਜਾਏ,
ਨਵਾ ਖੰਡਾ ਵਿਚਿ ਜਾਣੀਐ ਨਾਲਿ ਚਲੈ ਸਭੁ ਕੋਇ ॥
navaa khanda vich jaanee-ai naal chalai sabh ko-ay.
and even if he is known throughout the world and is obeyed by everyone,
ਜੇ ਉਹ ਸਾਰੇ ਸੰਸਾਰ ਵਿਚ ਭੀ ਪਰਗਟ ਹੋ ਜਾਏ ਅਤੇ ਹਰੇਕ ਮਨੁੱਖ ਉਸ ਦੇ ਪਿੱਛੇ ਲੱਗ ਕੇ ਤੁਰੇ।
ਚੰਗਾ ਨਾਉ ਰਖਾਇ ਕੈ ਜਸੁ ਕੀਰਤਿ ਜਗਿ ਲੇਇ ॥
changa naa-o rakhaa-ay kai jas keerat jag lay-ay.
has a good reputation with praise and fame throughout the world,
ਜੇ ਉਹ ਚੰਗੀ ਨਾਮਵਰੀ ਖੱਟ ਕੇ ਸਾਰੇ ਸੰਸਾਰ ਵਿਚ ਸ਼ੋਭਾ ਭੀ ਪ੍ਰਾਪਤ ਕਰ ਲਏ,
ਜੇ ਤਿਸੁ ਨਦਰਿ ਨ ਆਵਈ ਤ ਵਾਤ ਨ ਪੁਛੈ ਕੇ ॥
jay tis nadar na aavee ta vaat na puchhai kay.
However, without the Divine grace, that person is spiritually dead.
ਜੇਕਰ ਉਹ ਉਸ ਦੀ ਦਯਾ ਦ੍ਰਿਸ਼ਟੀ ਦਾ ਪਾਤਰ ਨਹੀਂ, ਤਦ, ਉਸ ਦੀ ਕੋਈ ਪਰਵਾਹ ਨਹੀਂ ਕਰੇਗਾ,
ਕੀਟਾ ਅੰਦਰਿ ਕੀਟੁ ਕਰਿ ਦੋਸੀ ਦੋਸੁ ਧਰੇ ॥
keetaa andar keet kar dosee dos Dharay.
Spiritually, a conceited person with a high ego will never enjoy spiritual bliss.
ਅਜਿਹਾ ਮਨੁੱਖ ਅਕਾਲ ਪੁਰਖ ਦੇ ਸਾਹਮਣੇ ਇਕ ਮਮੂਲੀ ਜਿਹਾ ਕੀੜਾ ਹੈ, ਉਸ ਨੂੰ ਦੋਸੀ ਵੀ ਦੋਸੀ ਥਾਪਣ ਗੇ l
ਨਾਨਕ ਨਿਰਗੁਣਿ ਗੁਣੁ ਕਰੇ ਗੁਣਵੰਤਿਆ ਗੁਣੁ ਦੇ ॥
naanak nirgun gun karay gunvanti-aa gun day.
O Nanak, Divine wisdom can bless even the unvirtuous with virtues and bestow more virtues upon the virtuous.
ਹੇ ਨਾਨਕ! ਉਹ ਅਕਾਲ ਪੁਰਖ ਗੁਣ-ਹੀਨ ਮਨੁੱਖ ਵਿੱਚ ਗੁਣ ਪੈਦਾ ਕਰ ਦੇਂਦਾ ਹੈ ਤੇ ਗੁਣੀ ਮਨੁੱਖਾਂ ਨੂੰ ਭੀ ਗੁਣ ਉਹੀ ਬਖ਼ਸ਼ਦਾ ਹੈ।
ਤੇਹਾ ਕੋਇ ਨ ਸੁਝਈ ਜਿ ਤਿਸੁ ਗੁਣੁ ਕੋਇ ਕਰੇ ॥੭॥
tayhaa ko-ay na sujh-ee je tis gun ko-ay karay. ||7||
I cannot even imagine anyone other than Divine who can bestow virtues upon virtue less.
ਇਹੋ ਜਿਹਾ ਕੋਈ ਹੋਰ ਨਹੀਂ ਦਿੱਸਦਾ, ਜੋ ਨਿਰਗੁਣ ਜੀਵ ਨੂੰ ਕੋਈ ਗੁਣ ਦੇ ਸਕਦਾ ਹੋਵੇ।
ਸੁਣਿਐ ਸਿਧ ਪੀਰ ਸੁਰਿ ਨਾਥ ॥
suni-ai siDh peer sur naath.
By listening to the Divine's praises, even ordinary people can obtain the spiritual status of Sidhas (yogis), Peers (Muslim religious guides), the Divine, and Naaths (the leaders of yogis).
ਵਾਹਿਗੁਰੂ ਦੀ ਸਿਫ਼ਤ-ਸਾਲਾਹ ਸੁਣਨ ਨਾਲ ਮਨੁੱਖ ਸਿੱਧਾਂ, ਪੀਰਾਂ, ਦੇਵਤਿਆਂ ਤੇ ਨਾਥਾਂ ਦੀ ਪਦਵੀ ਪਾ ਲੈਂਦਾ ਹੈ l
ਸੁਣਿਐ ਧਰਤਿ ਧਵਲ ਆਕਾਸ ॥
suni-ai Dharat Dhaval aakaas.
By listening to Naam, one understands that the Divine supports the universe, not the mythological bull.
ਵਾਹਿਗੁਰੂ ਦੀ ਸਿਫ਼ਤ-ਸਾਲਾਹ ਸੁਣਨ ਨਾਲ ਇਹ ਸੋਝੀ ਹੋ ਜਾਂਦੀ ਹੈ ਕਿ ਧਰਤੀ ਆਕਾਸ਼ ਦਾ ਆਸਰਾ ਉਹ ਪ੍ਰਭੂ ਹੈ,
ਸੁਣਿਐ ਦੀਪ ਲੋਅ ਪਾਤਾਲ ॥
suni-ai deep lo-a paataal.
By listening to Naam, one understands that Divine is pervading all the continents, worlds, and nether regions.
ਵਾਹਿਗੁਰੂ ਦੀ ਸਿਫ਼ਤ-ਸਾਲਾਹ ਸੁਣਨ ਨਾਲ ਸੋਝੀ ਪੈਂਦੀ ਹੈ ਕਿ ਪ੍ਰਭੂ ਸਾਰੇ ਦੀਪਾਂ, ਲੋਕਾਂ, ਪਾਤਾਲਾਂ ਵਿਚ ਵਿਆਪਕ ਹੈ l
ਸੁਣਿਐ ਪੋਹਿ ਨ ਸਕੈ ਕਾਲੁ ॥
suni-ai pohi na sakai kaal.
By listening to Naam, one conquers the fear of death.
ਵਾਹਿਗੁਰੂ ਦੀ ਸਿਫ਼ਤ-ਸਾਲਾਹ ਸੁਣਨ ਵਾਲੇ ਮਨੁੱਖ ਨੂੰ ਮੌਤ ਵੀ ਨਹੀਂ ਡਰਾ ਸਕਦੀ l
ਨਾਨਕ ਭਗਤਾ ਸਦਾ ਵਿਗਾਸੁ ॥
naanak bhagtaa sadaa vigaas.
O’ Nanak, His devotees are forever in joy and bliss.
ਹੇ ਨਾਨਕ! ਪ੍ਰਭੂ ਦੇ ਨਾਮ ਵਿਚ ਸੁਰਤ ਜੋੜਨ ਵਾਲੇ ਭਗਤ ਜਨਾਂ ਦੇ ਹਿਰਦੇ ਵਿਚ ਸਦਾ ਖਿੜਾਉ ਬਣਿਆ ਰਹਿੰਦਾ ਹੈ,
ਸੁਣਿਐ ਦੂਖ ਪਾਪ ਕਾ ਨਾਸੁ ॥੮॥
suni-ai dookh paap kaa naas. ||8||
Listening to Divine’s praises, all bonds to sorrows and sins are broken. ||8||
ਉਸ ਪ੍ਰਭੂ ਦੀ ਸਿਫ਼ਤ-ਸਾਲਾਹ ਸੁਣਨ ਕਰ ਕੇ (ਮਨੁੱਖ ਦੇ) ਦੁੱਖਾਂ ਤੇ ਪਾਪਾਂ ਦਾ ਨਾਸ ਹੋ ਜਾਂਦਾ ਹੈ
ਸੁਣਿਐ ਈਸਰੁ ਬਰਮਾ ਇੰਦੁ ॥
suni-ai eesar barmaa ind.
Listening to Naam, one obtains the qualities of Shiva, Brahma and Indra.
ਉਸ ਪ੍ਰਭੂ ਦੇ ਨਾਮ ਵਿਚ ਸੁਰਤ ਜੋੜਨ ਦਾ ਸਦਕਾ ਮਨੁੱਖ ਸ਼ਿਵ, ਬ੍ਰਹਮਾ ਤੇ ਇੰਦਰ ਦੀ ਪਦਵੀ ‘ਤੇ ਅੱਪੜ ਜਾਂਦਾ ਹੈ,
ਸੁਣਿਐ ਮੁਖਿ ਸਾਲਾਹਣ ਮੰਦੁ ॥
suni-ai mukh saalaahan mand.
By listening to Naam, even sinners get enlightened and begin singing the praises of the Divine.
ਉਸ ਪ੍ਰਭੂ ਦੇ ਨਾਮ ਵਿਚ ਸੁਰਤ ਜੋੜਨ ਦਾ ਸਦਕਾ ਮੰਦਾ ਮਨੁੱਖ ਭੀ ਮੂੰਹੋਂ ਰੱਬ ਦੀਆਂ ਸਿਫ਼ਤਾਂ ਕਰਨ ਲੱਗ ਪੈਂਦਾ ਹੈ,
ਸੁਣਿਐ ਜੋਗ ਜੁਗਤਿ ਤਨਿ ਭੇਦ ॥
suni-ai jog jugat tan bhayd.
By listening to Naam, one experiences union with the Divine.
ਹਰੀ ਦਾ ਨਾਮ ਸੁਣਨ ਦੁਆਰਾ ਜੀਵ ਸਾਹਿਬ ਨਾਲ ਜੁੜਨ ਦੇ ਰਸਤੇ ਅਤੇ ਸਰੀਰ ਦੇ ਭੇਤਾਂ ਨੂੰ ਜਾਣ ਲੈਂਦਾ ਹੈ।
ਸੁਣਿਐ ਸਾਸਤ ਸਿਮ੍ਰਿਤਿ ਵੇਦ ॥
suni-ai saasat simrit vayd.
By listening to the Naam, one attains spiritual knowledge of the holy scriptures.
ਮਾਲਕ ਦੇ ਨਾਮ ਨੂੰ ਸੁਣਨ ਦੁਆਰਾ ਧਾਰਮਿਕ ਪੁਸਤਕਾਂ ਦਾ ਅਸਲ ਉੱਚਾ ਨਿਸ਼ਾਨਾ ਸਮਝ ਪੈਂਦਾ ਹੈ l
ਨਾਨਕ ਭਗਤਾ ਸਦਾ ਵਿਗਾਸੁ ॥
naanak bhagtaa sadaa vigaas.
O’ Nanak, the devotees are always in bliss.
ਹੇ ਨਾਨਕ! (ਨਾਮ ਨਾਲ ਪ੍ਰੀਤ ਕਰਨ ਵਾਲੇ) ਭਗਤ ਜਨਾਂ ਦੇ ਹਿਰਦੇ ਵਿਚ ਸਦਾ ਖਿੜਾਉ ਬਣਿਆ ਰਹਿੰਦਾ ਹੈ;