Guru Granth Sahib Translation Project

Guru granth sahib page-209

Page 209

ਗਉੜੀ ਮਹਲਾ ੫ ॥ ga-orhee mehlaa 5. Raag Gauree, Fifth Guru:
ਤੁਮ ਹਰਿ ਸੇਤੀ ਰਾਤੇ ਸੰਤਹੁ ॥ tum har saytee raatay santahu. O’ saint-Guru, you are imbued with the love of God. ਹੇ ਸੰਤ ਜਨੋ! (ਤੁਸੀ ਭਾਗਾਂ ਵਾਲੇ ਹੋ ਕਿ) ਤੁਸੀ ਪਰਮਾਤਮਾ ਨਾਲ ਰੱਤੇ ਹੋਏ ਹੋ।
ਨਿਬਾਹਿ ਲੇਹੁ ਮੋ ਕਉ ਪੁਰਖ ਬਿਧਾਤੇ ਓੜਿ ਪਹੁਚਾਵਹੁ ਦਾਤੇ ॥੧॥ ਰਹਾਉ ॥ nibaahi layho mo ka-o purakh biDhaatay orh pahuchaavahu daatay. ||1|| rahaa-o. O’ the all pervading God, stand by me and lead me to the end of my spiritual journey, the union with You. ||1||Pause|| ਹੇ ਸਰਬ-ਵਿਆਪਕ ਕਰਤਾਰ! ਮੈਨੂੰ ਭੀ (ਆਪਣੇ ਪਿਆਰ ਵਿਚ) ਨਿਬਾਹ ਲੈ, ਮੈਨੂੰ ਭੀ ਤੋੜ ਤਕ (ਪ੍ਰੀਤਿ ਦੇ ਦਰਜੇ ਤਕ) ਅਪੜਾ ਲੈ ॥੧॥ ਰਹਾਉ ॥
ਤੁਮਰਾ ਮਰਮੁ ਤੁਮਾ ਹੀ ਜਾਨਿਆ ਤੁਮ ਪੂਰਨ ਪੁਰਖ ਬਿਧਾਤੇ ॥ tumraa maram tumaa hee jaani-aa tum pooran purakh biDhaatay. O’ all pervading Creator, You alone know your mystery. ਹੇ ਸਰਬ-ਵਿਆਪਕ ਕਰਤਾਰ! ਆਪਣੇ ਦਿਲ ਦੀ ਗੱਲ ਤੂੰ ਆਪ ਹੀ ਜਾਣਦਾ ਹੈਂ,
ਰਾਖਹੁ ਸਰਣਿ ਅਨਾਥ ਦੀਨ ਕਉ ਕਰਹੁ ਹਮਾਰੀ ਗਾਤੇ ॥੧॥ raakho saran anaath deen ka-o karahu hamaaree gaatay. ||1|| Please keep me, the helpless one under your protection and ascalate my spiritual state. ||1|| ਮੈਨੂੰ ਅਨਾਥ ਨੂੰ ਗ਼ਰੀਬ ਨੂੰ ਆਪਣੀ ਸਰਨ ਵਿਚ ਰੱਖ, ਮੇਰੀ ਆਤਮਕ ਅਵਸਥਾ ਉੱਚੀ ਬਣਾ ਦੇ ॥੧॥
ਤਰਣ ਸਾਗਰ ਬੋਹਿਥ ਚਰਣ ਤੁਮਾਰੇ ਤੁਮ ਜਾਨਹੁ ਅਪੁਨੀ ਭਾਤੇ ॥ taran saagar bohith charan tumaaray tum jaanhu apunee bhaatay. O’ God, the immaculate Naam is the ship to cross the worldly ocean of vices. You alone know how. (ਹੇ ਪ੍ਰਭੂ!) ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ ਤੇਰੇ ਚਰਨ ਜਹਾਜ਼ ਹਨ। ਕਿਸ ਤਰੀਕੇ ਨਾਲ ਤੂੰ ਪਾਰ ਲੰਘਾਂਦਾ ਹੈਂ?-ਇਹ ਤੂੰ ਆਪ ਹੀ ਜਾਣਦਾ ਹੈਂ।
ਕਰਿ ਕਿਰਪਾ ਜਿਸੁ ਰਾਖਹੁ ਸੰਗੇ ਤੇ ਤੇ ਪਾਰਿ ਪਰਾਤੇ ॥੨॥ kar kirpaa jis raakho sangay tay tay paar paraatay. ||2|| Showing Your mercy, those whom You keep in Your company cross over this world ocean of vices. ||2|| ਹੇ ਪ੍ਰਭੂ! ਮਿਹਰ ਕਰ ਕੇ ਤੂੰ ਜਿਸ ਜਿਸ ਮਨੁੱਖ ਨੂੰ ਆਪਣੇ ਨਾਲ ਰੱਖਦਾ ਹੈਂ, ਉਹ ਸਾਰੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦੇ ਹਨ ॥੨॥
ਈਤ ਊਤ ਪ੍ਰਭ ਤੁਮ ਸਮਰਥਾ ਸਭੁ ਕਿਛੁ ਤੁਮਰੈ ਹਾਥੇ ॥ eet oot parabh tum samrathaa sabh kichh tumrai haathay. O’ God, You are all powerful and You control everything both here and hereafter. ਹੇ ਪ੍ਰਭੂ! (ਅਸਾਂ ਜੀਵਾਂ ਵਾਸਤੇ) ਇਸ ਲੋਕ ਵਿਚ ਤੇ ਪਰਲੋਕ ਵਿਚ ਤੂੰ ਹੀ ਸਭ ਤਾਕਤਾਂ ਦਾ ਮਾਲਕ ਹੈਂ (ਸਾਡਾ ਹਰੇਕ ਸੁਖ ਦੁਖ) ਤੇਰੇ ਹੀ ਹੱਥ ਵਿਚ ਹੈ।
ਐਸਾ ਨਿਧਾਨੁ ਦੇਹੁ ਮੋ ਕਉ ਹਰਿ ਜਨ ਚਲੈ ਹਮਾਰੈ ਸਾਥੇ ॥੩॥ aisaa niDhaan dayh mo ka-o har jan chalai hamaarai saathay. ||3|| O’ the saint of God, bless me with such a treasure of Naam which will go along with me even after death. ||3|| ਹੇ ਪ੍ਰਭੂ ਦੇ ਸੰਤ ਜਨੋ! ਮੈਨੂੰ ਅਜੇਹਾ ਨਾਮ-ਖ਼ਜ਼ਾਨਾ ਦੇਹੋ, ਜੇਹੜਾ (ਇਥੋਂ ਚਲਦਿਆਂ) ਮੇਰੇ ਨਾਲ ਸਾਥ ਕਰੇ ॥੩॥
ਨਿਰਗੁਨੀਆਰੇ ਕਉ ਗੁਨੁ ਕੀਜੈ ਹਰਿ ਨਾਮੁ ਮੇਰਾ ਮਨੁ ਜਾਪੇ ॥ nirgunee-aaray ka-o gun keejai har naam mayraa man jaapay. I am virtueless, bless me with wisdom so I recite God’s Name and always remember Him with loving devotion. ਮੈਨੂੰ ਗੁਣ-ਹੀਨ ਨੂੰ (ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ) ਗੁਣ ਬਖ਼ਸ਼ੋ, (ਮਿਹਰ ਕਰੋ,) ਮੇਰਾ ਮਨ ਪਰਮਾਤਮਾ ਦਾ ਨਾਮ ਸਦਾ ਜਪਦਾ ਰਹੇ।
ਸੰਤ ਪ੍ਰਸਾਦਿ ਨਾਨਕ ਹਰਿ ਭੇਟੇ ਮਨ ਤਨ ਸੀਤਲ ਧ੍ਰਾਪੇ ॥੪॥੧੪॥੧੩੫॥ sant parsaad naanak har bhaytay man tan seetal Dharaapay. ||4||14||135|| O’ Nanak, those who by the Guru’s grace realize God become satiated from Maya and escape from the heat of vices. ||4||14||135|| ਹੇ ਨਾਨਕ! ਗੁਰੂ-ਸੰਤ ਦੀ ਕਿਰਪਾ ਨਾਲ ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਮਿਲ ਪੈਂਦਾ ਹੈ, ਉਹਨਾਂ ਦੇ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦੇ ਹਨ, ਉਹਨਾਂ ਦੇ ਤਨ ਠੰਢੇ-ਠਾਰ ਹੋ ਜਾਂਦੇ ਹਨ (ਵਿਕਾਰਾਂ ਦੀ ਤਪਸ਼ ਤੋਂ ਬਚ ਜਾਂਦੇ ਹਨ) ॥੪॥੧੪॥੧੩੫॥
ਗਉੜੀ ਮਹਲਾ ੫ ॥ ga-orhee mehlaa 5. Raag Gauree, Fifth Guru:
ਸਹਜਿ ਸਮਾਇਓ ਦੇਵ ॥ ਮੋ ਕਉ ਸਤਿਗੁਰ ਭਏ ਦਇਆਲ ਦੇਵ ॥੧॥ ਰਹਾਉ ॥ sahj samaa-i-o dayv. mo ka-o satgur bha-ay da-i-aal dayv. ||1|| rahaa-o. O’ God, the true Guru has shown mercy upon me and I am now absorbed in a state of equipoise. ਹੇ ਪ੍ਰਭੂ! ਮੇਰੇ ਉਤੇ ਸਤਿਗੁਰੂ ਜੀ ਦਇਆਵਾਨ ਹੋ ਗਏ, ਤੇ ਮੈਂ ਹੁਣ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹਾਂ ॥੧॥ ਰਹਾਉ ॥
ਕਾਟਿ ਜੇਵਰੀ ਕੀਓ ਦਾਸਰੋ ਸੰਤਨ ਟਹਲਾਇਓ ॥ kaat jayvree kee-o daasro santan tahlaa-i-o. O’ God, by cutting away my noose of Maya, the Guru has made me Your humble devotee and has yoked me to the service of saints by having me recite Naam. (ਹੇ ਪ੍ਰਭੂ!) ਗੁਰੂ ਨੇ ਮੇਰੀ (ਮਾਇਆ ਦੇ ਮੋਹ ਦੀ) ਫਾਹੀ ਕੱਟ ਕੇ ਮੈਨੂੰ ਤੇਰਾ ਦਾਸ ਬਣਾ ਦਿੱਤਾ ਹੈ, ਮੈਨੂੰ ਸੰਤ ਜਨਾਂ ਦੀ ਸੇਵਾ ਵਿਚ ਲਾ ਦਿੱਤਾ ਹੈ।
ਏਕ ਨਾਮ ਕੋ ਥੀਓ ਪੂਜਾਰੀ ਮੋ ਕਉ ਅਚਰਜੁ ਗੁਰਹਿ ਦਿਖਾਇਓ ॥੧॥ ayk naam ko thee-o poojaaree mo ka-o achraj gureh dikhaa-i-o. ||1|| The Guru has shown me the all pervading amazing God and I have become His adorer . ||1|| ਉਸ ਨੇ ਮੈਨੂੰ ਤੇਰਾ (ਹਰ ਥਾਂ ਵਿਆਪਕ) ਅਸਚਰਜ ਰੂਪ ਵਿਖਾ ਦਿੱਤਾ ਹੈ, ਹੁਣ ਮੈਂ ਸਿਰਫ਼ ਤੇਰੇ ਹੀ ਨਾਮ ਦਾ ਪੁਜਾਰੀ ਬਣ ਗਿਆ ਹਾਂ ॥੧॥
ਭਇਓ ਪ੍ਰਗਾਸੁ ਸਰਬ ਉਜੀਆਰਾ ਗੁਰ ਗਿਆਨੁ ਮਨਹਿ ਪ੍ਰਗਟਾਇਓ ॥ bha-i-o pargaas sarab ujee-aaraa gur gi-aan maneh paragtaa-i-o. I experienced the divine light pervading everywhere when my mind was illuminated with the Guru’s divine knowledge. ਜਦੋਂ ਗੁਰੂ ਦਾ ਬਖ਼ਸ਼ਿਆ ਗਿਆਨ ਮੇਰੇ ਮਨ ਵਿਚ ਪਰਗਟ ਹੋ ਗਿਆ, ਤਾਂ ਮੇਰੇ ਅੰਦਰ ਪਰਮਾਤਮਾ ਦੀ ਹੋਂਦ ਦਾ ਚਾਨਣ ਹੋ ਗਿਆ, ਮੈਨੂੰ ਸਭ ਥਾਂ ਉਸੇ ਦਾ ਚਾਨਣ ਦਿੱਸ ਪਿਆ।
ਅੰਮ੍ਰਿਤੁ ਨਾਮੁ ਪੀਓ ਮਨੁ ਤ੍ਰਿਪਤਿਆ ਅਨਭੈ ਠਹਰਾਇਓ ॥੨॥ amrit naam pee-o man taripti-aa anbhai thahraa-i-o. ||2|| Upon drinking the ambrosial nectar of Naam, my mind is satiated from Maya and is attuned to the fearless God. ||2|| ਨਾਮ-ਰਸ ਪਾਨ ਕਰਨ ਦੁਆਰਾ ਮੇਰਾ ਮਨ ਮਾਇਆ ਵਲੋਂ ਰੱਜ ਗਿਆ ਹੈ ਤੇ ਪ੍ਰਭੂ ਵਿਚ ਟਿਕ ਗਿਆ ਹੈ ਜਿਸ ਨੂੰ ਕੋਈ ਡਰ ਪੋਹ ਨਹੀਂ ਸਕਦਾ ॥੨॥
ਮਾਨਿ ਆਗਿਆ ਸਰਬ ਸੁਖ ਪਾਏ ਦੂਖਹ ਠਾਉ ਗਵਾਇਓ ॥ maan aagi-aa sarab sukh paa-ay dookhah thaa-o gavaa-i-o. By obeying the Guru’s command, I have attained all the comforts and peace and have completely eradicated every source of sorrow. ਗੁਰੂ ਦਾ ਹੁਕਮ ਮੰਨ ਕੇ ਮੈਂ ਸਾਰੇ ਸੁਖ-ਆਨੰਦ ਪ੍ਰਾਪਤ ਕਰ ਲਏ ਹਨ, ਮੈਂ ਆਪਣੇ ਅੰਦਰੋਂ ਦੁੱਖਾਂ ਦਾ ਡੇਰਾ ਹੀ ਉਠਾ ਦਿੱਤਾ ਹੈ।
ਜਉ ਸੁਪ੍ਰਸੰਨ ਭਏ ਪ੍ਰਭ ਠਾਕੁਰ ਸਭੁ ਆਨਦ ਰੂਪੁ ਦਿਖਾਇਓ ॥੩॥ ja-o suparsan bha-ay parabh thaakur sabh aanad roop dikhaa-i-o. ||3|| When God became totally pleased with me, He revealed to me His blissful form all over. ||3|| ਜਦੋਂ ਤੋਂ ਠਾਕੁਰ-ਪ੍ਰਭੂ ਜੀ ਮੇਰੇ ਉਤੇ ਮਿਹਰਬਾਨ ਹੋਏ ਹਨ, ਮੈਨੂੰ ਹਰ ਥਾਂ ਉਹ ਆਨੰਦ-ਸਰੂਪ ਪਰਮਾਤਮਾ ਹੀ ਦਿੱਸ ਰਿਹਾ ਹੈ ॥੩॥
ਨਾ ਕਿਛੁ ਆਵਤ ਨਾ ਕਿਛੁ ਜਾਵਤ ਸਭੁ ਖੇਲੁ ਕੀਓ ਹਰਿ ਰਾਇਓ ॥ naa kichh aavat naa kichh jaavat sabh khayl kee-o har raa-i-o. Nothing comes and nothing goes (Soul neither takes birth nor dies); it is all a play enacted by the sovereign God. ਨਾਹ ਕੁਝ ਜੰਮਦਾ ਹੈ ਨਾਹ ਕੁਝ ਮਰਦਾ ਹੈ, ਇਹ ਸਾਰਾ ਤਾਂ ਪ੍ਰਭੂ-ਪਾਤਿਸ਼ਾਹ ਨੇ ਇਕ ਖੇਲ ਰਚਾਇਆ ਹੋਇਆ ਹੈ।
ਕਹੁ ਨਾਨਕ ਅਗਮ ਅਗਮ ਹੈ ਠਾਕੁਰ ਭਗਤ ਟੇਕ ਹਰਿ ਨਾਇਓ ॥੪॥੧੫॥੧੩੬॥ kaho nanak agam agam hai thaakur bhagat tayk har naa-i-o. ||4||15||136|| Nanak says, God is incomprehensible and unfathomable; the devotees depend on His Name alone. ||4||15||136|| ਨਾਨਕ ਆਖਦਾ ਹੈ- ਪ੍ਰਭੂ ਜੀਵਾਂ ਦੀ ਪਹੁੰਚ ਤੋਂ ਪਰੇ ਹੈ। ਉਸ ਦੇ ਭਗਤਾਂ ਨੂੰ ਉਸ ਹਰੀ ਦੇ ਨਾਮ ਦਾ ਹੀ ਸਹਾਰਾ ਹੈ ॥੪॥੧੫॥੧੩੬॥
ਗਉੜੀ ਮਹਲਾ ੫ ॥ ga-orhee mehlaa 5. Raag Gauree, Fifth Guru:
ਪਾਰਬ੍ਰਹਮ ਪੂਰਨ ਪਰਮੇਸੁਰ ਮਨ ਤਾ ਕੀ ਓਟ ਗਹੀਜੈ ਰੇ ॥ paarbarahm pooran parmaysur man taa kee ot gaheejai ray. O’ my mind, seek the support of God who is perfect and pervading everywhere. ਹੇ ਮੇਰੇ ਮਨ! ਉਸ ਪਰਮਾਤਮਾ ਦਾ ਆਸਰਾ ਲੈਣਾ ਚਾਹੀਦਾ ਹੈ, ਜੋ ਬੇਅੰਤ ਹੈ, ਸਰਬ-ਵਿਆਪਕ ਹੈ, ਤੇ ਸਭ ਤੋਂ ਵੱਡਾ ਮਾਲਕ ਹੈ!
ਜਿਨਿ ਧਾਰੇ ਬ੍ਰਹਮੰਡ ਖੰਡ ਹਰਿ ਤਾ ਕੋ ਨਾਮੁ ਜਪੀਜੈ ਰੇ ॥੧॥ ਰਹਾਉ ॥ jin Dhaaray barahmand khand har taa ko naam japeejai ray. ||1|| rahaa-o. Meditate on God, who has established the universe and the continents. ||1||Pause|| ਉਸ ਪ੍ਰਭੂ ਦਾ ਨਾਮ ਜਪਣਾ ਚਾਹੀਦਾ ਹੈ, ਜਿਸ ਨੇ ਸਾਰੇ ਧਰਤੀ-ਮੰਡਲਾਂ ਨੂੰ, ਸਾਰੇ ਜਗਤ ਨੂੰ ਪੈਦਾ ਕਰ ਕੇ)ਸਹਾਰਾ ਦਿੱਤਾ ਹੋਇਆ ਹੈ ॥੧॥ ਰਹਾਉ ॥
ਮਨ ਕੀ ਮਤਿ ਤਿਆਗਹੁ ਹਰਿ ਜਨ ਹੁਕਮੁ ਬੂਝਿ ਸੁਖੁ ਪਾਈਐ ਰੇ ॥ man kee mat ti-aagahu har jan hukam boojh sukh paa-ee-ai ray. O’ the humble devotees of God, abandon your mind’s cleverness. Peace is attained by understanding His command. ਹੇ ਹਰੀ ਦੇ ਸੇਵਕੋ! ਆਪਣੇ ਮਨ ਦੀ ਚਤੁਰਾਈ ਛੱਡ ਦਿਹੋ। ਪਰਮਾਤਮਾ ਦੀ ਰਜ਼ਾ ਨੂੰ ਸਮਝ ਕੇ ਹੀ ਸੁਖ ਪਾ ਸਕੀਦਾ ਹੈ।
ਜੋ ਪ੍ਰਭੁ ਕਰੈ ਸੋਈ ਭਲ ਮਾਨਹੁ ਸੁਖਿ ਦੁਖਿ ਓਹੀ ਧਿਆਈਐ ਰੇ ॥੧॥ jo parabh karai so-ee bhal maanhu sukh dukh ohee Dhi-aa-ee-ai ray. ||1|| Accept with pleasure whatever God does; meditate on Him both in comfort and in suffering. ||1|| ਸੁਖ ਵਿਚ ਭੀ, ਤੇ ਦੁਖ ਵਿਚ ਭੀ ਉਸ ਪਰਮਾਤਮਾ ਨੂੰ ਹੀ ਯਾਦ ਕਰਨਾ ਚਾਹੀਦਾ ਹੈ। ਜੋ ਕੁਝ ਪਰਮਾਤਮਾ ਕਰਦਾ ਹੈ, ਉਸਨੂੰ ਭਲਾ ਕਰ ਕੇ ਮੰਨੋ ॥੧॥
ਕੋਟਿ ਪਤਿਤ ਉਧਾਰੇ ਖਿਨ ਮਹਿ ਕਰਤੇ ਬਾਰ ਨ ਲਾਗੈ ਰੇ ॥ kot patit uDhaaray khin meh kartay baar na laagai ray. The Creator saves millions of sinners from the vices in an instant without a moment’s delay. ਕ੍ਰੋੜਾਂ ਹੀ ਪਾਪੀਆਂ ਨੂੰ ਸਿਰਜਣਹਾਰ ਇੱਕ ਮੁਹਤ ਵਿੱਚ ਤਾਰ ਦਿੰਦਾ ਹੈ ਅਤੇ ਉਸ ਵਿੱਚ ਕੋਈ ਦੇਰੀ ਨਹੀਂ ਲਗਦੀ।
ਦੀਨ ਦਰਦ ਦੁਖ ਭੰਜਨ ਸੁਆਮੀ ਜਿਸੁ ਭਾਵੈ ਤਿਸਹਿ ਨਿਵਾਜੈ ਰੇ ॥੨॥ deen darad dukh bhanjan su-aamee jis bhaavai tiseh nivaajai ray. ||2|| The Master is the destroyer of pain and sorrow of the meek and blesses those with whom He is pleased. ||2|| ਉਹ ਮਾਲਕ-ਪ੍ਰਭੂ ਗਰੀਬਾਂ ਦੇ ਦਰਦ-ਦੁੱਖ ਨਾਸ ਕਰਨ ਵਾਲਾ ਹੈ। ਜਿਸ ਉਤੇ ਉਹ ਪ੍ਰਸੰਨ ਹੁੰਦਾ ਹੈ, ਉਸ ਉਤੇ ਬਖ਼ਸ਼ਸ਼ ਕਰਦਾ ਹੈ ॥੨॥
ਸਭ ਕੋ ਮਾਤ ਪਿਤਾ ਪ੍ਰਤਿਪਾਲਕ ਜੀਅ ਪ੍ਰਾਨ ਸੁਖ ਸਾਗਰੁ ਰੇ ॥ sabh ko maat pitaa partipaalak jee-a paraan sukh saagar ray. God, the ocean of peace like the mother and father is the cherisher and supporter of life . ਪਰਮਾਤਮਾ ਸਭ ਦੀਆਂ ਜਿੰਦਾਂ ਤੇ ਪ੍ਰਾਣਾਂ ਵਾਸਤੇ ਸੁਖਾਂ ਦਾ ਸਮੁੰਦਰ ਹੈ, ਸਭਨਾਂ ਦਾ ਮਾਂ-ਪਿਉ ਹੈ, ਸਭ ਦੀ ਪਾਲਣਾ ਕਰਦਾ ਹੈ।
ਦੇਂਦੇ ਤੋਟਿ ਨਾਹੀ ਤਿਸੁ ਕਰਤੇ ਪੂਰਿ ਰਹਿਓ ਰਤਨਾਗਰੁ ਰੇ ॥੩॥ dayNday tot naahee tis kartay poor rahi-o ratnaagar ray. ||3|| The Creator’s treasures are brimful of precious gift of Naam and never fall short while giving away so generously. ||3|| ਦਾਤਾਂ ਦੇਂਦਿਆਂ ਉਸ ਕਰਤਾਰ ਦੇ ਖ਼ਜ਼ਾਨੇ ਵਿਚ ਕਮੀ ਨਹੀਂ ਹੁੰਦੀ, ਉਹ ਰਤਨਾਂ ਦੀ ਖਾਣ ਹੈ ਤੇ ਰਤਨਾਂ ਨਾਲ ਨਕਾ-ਨਕ ਭਰਿਆ ਹੋਇਆ ਹੈ ॥੩॥
ਜਾਚਿਕੁ ਜਾਚੈ ਨਾਮੁ ਤੇਰਾ ਸੁਆਮੀ ਘਟ ਘਟ ਅੰਤਰਿ ਸੋਈ ਰੇ ॥ jaachik jaachai naam tayraa su-aamee ghat ghat antar so-ee ray. O’ God, this beggar begs for Naam which is dwelling in each and every heart. ਹੇ ਮੇਰੇ ਮਾਲਕ! ਮੰਗਤਾ ਤੇਰਾ ਨਾਮ ਦਾਤ ਵਜੋਂ ਮੰਗਦਾ ਹੈ। ਉਹ ਪਰਮਾਤਮਾ ਹੀ ਹਰੇਕ ਸਰੀਰ ਵਿਚ ਵੱਸ ਰਿਹਾ ਹੈ।
ਨਾਨਕੁ ਦਾਸੁ ਤਾ ਕੀ ਸਰਣਾਈ ਜਾ ਤੇ ਬ੍ਰਿਥਾ ਨ ਕੋਈ ਰੇ ॥੪॥੧੬॥੧੩੭॥ naanak daas taa kee sarnaa-ee jaa tay baritha na ko-ee ray. ||4||16||137|| The humble devotee Nanak also seeks the refuge of God from whom no one goes empty-handed. ||4||16||137|| ਦਾਸ ਨਾਨਕ ਉਸ ਪਰਮਾਤਮਾ ਦੀ ਹੀ ਸਰਨ ਪਿਆ ਹੈ, ਜਿਸ ਦੇ ਦਰ ਤੋਂ ਕੋਈ ਨਿਰਾਸ ਨਹੀਂ ਜਾਂਦਾ ॥੪॥੧੬॥੧੩੭॥


© 2017 SGGS ONLINE
error: Content is protected !!
Scroll to Top