Guru Granth Sahib Translation Project

Guru granth sahib page-222

Page 222

ਤਨਿ ਮਨਿ ਸੂਚੈ ਸਾਚੁ ਸੁ ਚੀਤਿ ॥ tan man soochai saach so cheet. By enshrining eternal God in their heart, their body and mind are rendered immaculate. ਉਸ ਸੱਚੇ ਨਾਮ ਨੂੰ ਰਿਦੈ ਅੰਦਰ ਟਿਕਾਉਣ ਦੁਆਰਾ ਉਨ੍ਹਾਂ ਦੀ ਦੇਹਿ ਤੇ ਆਤਮਾ ਪਵਿੱਤਰ ਹੋ ਜਾਂਦੇ ਹਨ।
ਨਾਨਕ ਹਰਿ ਭਜੁ ਨੀਤਾ ਨੀਤਿ ॥੮॥੨॥ naanak har bhaj neetaa neet. ||8||2|| O’ Nanak, you too, should always meditate on God. ||8||2|| ਹੇ ਨਾਨਕ! ਤੂੰ ਭੀ (ਇਸੇ ਤਰ੍ਹਾਂ) ਸਦਾ ਸਦਾ ਉਸ ਪਰਮਾਤਮਾ ਦਾ ਭਜਨ ਕਰ ॥੮॥੨॥
ਗਉੜੀ ਗੁਆਰੇਰੀ ਮਹਲਾ ੧ ॥ ga-orhee gu-aarayree mehlaa 1. Raag Gauree Gwaarayree, First Guru:
ਨਾ ਮਨੁ ਮਰੈ ਨ ਕਾਰਜੁ ਹੋਇ ॥ naa man marai na kaaraj ho-ay. The human life’s objective of uniting with God can’t be achieved until the mind surrenders its ego and becomes free from the worldly desires. ਪਰਮਾਤਮਾ ਨਾਲ ਇੱਕ-ਰੂਪ ਹੋਣ ਦਾ ਜਨਮ-ਮਨੋਰਥ ਭੀ ਸਿਰੇ ਨਹੀਂ ਚੜ੍ਹਦਾ, ਜਿਤਨਾ ਚਿਰ ਮਨ (ਤ੍ਰਿਸ਼ਨਾ ਵਲੋਂ) ਮਰਦਾ ਨਹੀਂ l
ਮਨੁ ਵਸਿ ਦੂਤਾ ਦੁਰਮਤਿ ਦੋਇ ॥ man vas dootaa durmat do-ay. But as long as the mind is in the grip of vices and duality, it can’t be free. ਜਿਤਨਾ ਚਿਰ ਮਨੁੱਖ ਦਾ ਮਨ ਕਾਮਾਦਿਕ ਵਿਕਾਰਾਂ ਦੇ ਵੱਸ ਵਿਚ ਹੈ, ਕੋਝੀ ਮਤਿ ਦੇ ਅਧੀਨ ਹੈ ਅਤੇ ਮੇਰ-ਤੇਰ ਦੇ ਕਾਬੂ ਵਿਚ ਹੈ।
ਮਨੁ ਮਾਨੈ ਗੁਰ ਤੇ ਇਕੁ ਹੋਇ ॥੧॥ man maanai gur tay ik ho-ay. ||1|| When the mind accepts the Guru’s teachings, it becomes one with God. ||1|| ਜਦੋਂ ਗੁਰੂ ਤੋਂ (ਸਿੱਖਿਆ ਲੈ ਕੇ ਮਨੁੱਖ ਦਾ) ਮਨ (ਸਿਫ਼ਤ-ਸਾਲਾਹ ਵਿਚ) ਗਿੱਝ ਜਾਂਦਾ ਹੈ, ਤਦੋਂ ਇਹ ਪਰਮਾਤਮਾ ਨਾਲ ਇੱਕ-ਰੂਪ ਹੋ ਜਾਂਦਾ ਹੈ ॥੧॥
ਨਿਰਗੁਣ ਰਾਮੁ ਗੁਣਹ ਵਸਿ ਹੋਇ ॥ nirgun raam gunah vas ho-ay. The intangible God is swayed by the virtues of a person ਪ੍ਰਭੂ ਮਾਇਆ ਦੇ ਤਿੰਨ ਗੁਣਾਂ ਤੋਂ ਪਰੇ ਹੈ, ਜੋ ਮਨੁੱਖ ਉੱਚੇ ਆਤਮਕ ਗੁਣਾਂ ਨੂੰ ਆਪਣੇ ਅੰਦਰ ਵਸਾਂਦਾ ਹੈ, ਪ੍ਰਭੂ ਉਸ ਨਾਲ ਪਿਆਰ ਕਰਦਾ ਹੈ)।
ਆਪੁ ਨਿਵਾਰਿ ਬੀਚਾਰੇ ਸੋਇ ॥੧॥ ਰਹਾਉ ॥ aap nivaar beechaaray so-ay. ||1|| rahaa-o. who eliminates self-conceit and meditates on God. ||1||Pause|| ਜੇਹੜਾ ਮਨੁੱਖ ਆਪਾ-ਭਾਵ ਦੂਰ ਕਰ ਲੈਂਦਾ ਹੈ ਉਹ ਸ਼ੁਭ ਗੁਣਾਂ ਨੂੰ ਆਪਣੇ ਮਨ ਵਿਚ ਵਸਾਂਦਾ ਹੈ ॥੧॥ ਰਹਾਉ ॥
ਮਨੁ ਭੂਲੋ ਬਹੁ ਚਿਤੈ ਵਿਕਾਰੁ ॥ man bhoolo baho chitai vikaar. A deluded mind thinks of all sorts of evils. ਕੁਰਾਹੇ ਪਿਆ ਮਨ,ਵਿਕਾਰ ਹੀ ਵਿਕਾਰ ਚਿਤਵਦਾ ਰਹਿੰਦਾ ਹੈ।
ਮਨੁ ਭੂਲੋ ਸਿਰਿ ਆਵੈ ਭਾਰੁ ॥ man bhoolo sir aavai bhaar. The deluded mind continues to amass the load of sins. (ਜਿਤਨਾ ਚਿਰ) ਮਨ ਕੁਰਾਹੇ ਪਿਆ ਰਹਿੰਦਾ ਹੈ, (ਮਨੁੱਖ ਦੇ) ਸਿਰ ਉਤੇ ਵਿਕਾਰਾਂ ਦਾ ਬੋਝ ਇਕੱਠਾ ਹੁੰਦਾ ਜਾਂਦਾ ਹੈ।
ਮਨੁ ਮਾਨੈ ਹਰਿ ਏਕੰਕਾਰੁ ॥੨॥ man maanai har aykankaar. ||2|| But when the mind accepts the Guru’s teachings and sings God’s praises, it becomes one with God. ||2|| ਪਰ ਜਦੋਂ ਗੁਰੂ ਤੋਂ ਸਿੱਖਿਆ ਲੈ ਕੇ ਮਨ ਪ੍ਰਭੂ ਦੀ ਸਿਫ਼ਤ-ਸਾਲਾਹ ਵਿਚ ਪਰਚਦਾ ਹੈ, ਤਦੋਂ ਇਹ ਪਰਮਾਤਮਾ ਨਾਲ ਇਕ-ਸੁਰ ਹੋ ਜਾਂਦਾ ਹੈ ॥੨॥
ਮਨੁ ਭੂਲੋ ਮਾਇਆ ਘਰਿ ਜਾਇ ॥ man bhoolo maa-i-aa ghar jaa-ay. The deluded mind falls into the trap of Maya. ਕੁਰਾਹੇ ਪਿਆ ਮਨ ਮਾਇਆ ਦੇ ਘਰ ਵਿਚ (ਮੁੜ ਮੁੜ) ਜਾਂਦਾ ਹੈ l
ਕਾਮਿ ਬਿਰੂਧਉ ਰਹੈ ਨ ਠਾਇ ॥ kaam birooDha-o rahai na thaa-ay. Entangled in lust, it does not remain steady and does not think righteously. ਕਾਮ-ਵਾਸਨਾ ਵਿਚ ਫਸਿਆ ਹੋਇਆ ਮਨ ਟਿਕਾਣੇ-ਸਿਰ ਨਹੀਂ
ਹਰਿ ਭਜੁ ਪ੍ਰਾਣੀ ਰਸਨ ਰਸਾਇ ॥੩॥ har bhaj paraanee rasan rasaa-ay. ||3|| O’ mortal, lovingly recite God’s Name. ||3|| ਹੇ ਪ੍ਰਾਣੀ! ਆਪਣੀ ਜੀਭ ਨੂੰ (ਅੰਮ੍ਰਿਤ ਰਸ ਵਿਚ) ਰਸਾ ਕੇ ਪਰਮਾਤਮਾ ਦਾ ਭਜਨ ਕਰ ॥੩॥
ਗੈਵਰ ਹੈਵਰ ਕੰਚਨ ਸੁਤ ਨਾਰੀ ॥ gaivar haivar kanchan sut naaree. One who is emotionally attached to the family and worldly possessions, ਵਧੀਆ ਹਾਥੀ, ਵਧੀਆ ਘੋੜੇ, ਸੋਨਾ, ਪੁੱਤਰ, ਇਸਤ੍ਰੀ ਆਦਿਕ ਦੇ ਮੋਹ ਦੇ ਕਾਰਨ,
ਬਹੁ ਚਿੰਤਾ ਪਿੜ ਚਾਲੈ ਹਾਰੀ ॥ baho chintaa pirh chaalai haaree. remains in great stress and departs from the world after losing the battle of life. ਮਨ ਨੂੰ ਬਹੁਤ ਚਿੰਤਾ ਵਿਆਪਦੀ ਹੈ, ਤੇ, ਆਖ਼ਿਰ ਇਸ ਜਗਤ-ਅਖਾੜੇ ਤੋਂ ਮਨੁੱਖ ਬਾਜ਼ੀ ਹਾਰ ਕੇ ਜਾਂਦਾ ਹੈ।
ਜੂਐ ਖੇਲਣੁ ਕਾਚੀ ਸਾਰੀ ॥੪॥ joo-ai khaylan kaachee saaree. ||4|| In the game of life, he does not achieve his aim of uniting with God. ||4|| ਸ਼ਤਰੰਜ ਦੀ ਖੇਡ ਅੰਦਰ ਉਸ ਦੀ ਨਰਦ ਪੁੱਗਦੀ ਨਹੀਂ। ॥੪॥
ਸੰਪਉ ਸੰਚੀ ਭਏ ਵਿਕਾਰ ॥ sampa-o sanchee bha-ay vikaar. One amasses worldly wealth but only evil comes out of it and ਜਿਉਂ ਜਿਉਂ ਮਨੁੱਖ ਧਨ ਜੋੜਦਾ ਹੈ ਮਨ ਵਿਚ ਵਿਕਾਰ ਪੈਦਾ ਹੁੰਦੇ ਜਾਂਦੇ ਹਨ,
ਹਰਖ ਸੋਕ ਉਭੇ ਦਰਵਾਰਿ ॥ harakh sok ubhay darvaar. he continually experiences ups and downs of life. ਖ਼ੁਸ਼ੀ ਤੇ ਸਹਮ ਸਦਾ ਮਨੁੱਖ ਦੇ ਬੂਹੇ ਉਤੇ ਖਲੋਤੇ ਹੀ ਰਹਿੰਦੇ ਹਨ।
ਸੁਖੁ ਸਹਜੇ ਜਪਿ ਰਿਦੈ ਮੁਰਾਰਿ ॥੫॥ sukh sehjay jap ridai muraar. ||5|| However, by meditating on God with devotion, one intuitively enjoys peace. ||5|| ਪਰ ਹਿਰਦੇ ਵਿਚ ਪਰਮਾਤਮਾ ਦਾ ਸਿਮਰਨ ਕੀਤਿਆਂ ਮਨ ਅਡੋਲ ਅਵਸਥਾ ਵਿਚ ਟਿਕ ਜਾਂਦਾ ਹੈ ਤੇ ਆਤਮਕ ਆਨੰਦ ਮਾਣਦਾ ਹੈ ॥੫॥
ਨਦਰਿ ਕਰੇ ਤਾ ਮੇਲਿ ਮਿਲਾਏ ॥ nadar karay taa mayl milaa-ay. When God bestows His grace, He unites one with the Guru. ਜਦੋਂ ਪਰਮਾਤਮਾ ਮਿਹਰ ਦੀ ਨਿਗਾਹ ਕਰਦਾ ਹੈ, ਤਦੋਂ ਗੁਰੂ ਇਸ ਨੂੰ ਆਪਣੇ ਸ਼ਬਦ ਵਿਚ ਜੋੜ ਕੇ ਪ੍ਰਭੂ-ਚਰਨਾਂ ਵਿਚ ਮਿਲਾ ਦੇਂਦਾ ਹੈ।
ਗੁਣ ਸੰਗ੍ਰਹਿ ਅਉਗਣ ਸਬਦਿ ਜਲਾਏ ॥ gun sangrahi a-ugan sabad jalaa-ay. By following the Guru’s teachings, such a person, then gathers virtues and burns off his vices. ਗੁਰ-ਸ਼ਬਦ ਦੀ ਰਾਹੀਂਜੀਵ ਆਤਮਕ ਗੁਣ ਆਪਣੇ ਅੰਦਰ ਇਕੱਠੇ ਕਰ ਕੇ ਆਪਣੇ ਅੰਦਰੋਂ ਔਗੁਣ ਸਾੜ ਦੇਂਦਾ ਹੈ।
ਗੁਰਮੁਖਿ ਨਾਮੁ ਪਦਾਰਥੁ ਪਾਏ ॥੬॥ gurmukh naam padaarath paa-ay. ||6|| This way, he receives the precious wealth of Naam through the Guru. ||6|| ਗੁਰੂ ਦੇ ਸਨਮੁਖ ਹੋ ਕੇ ਮਨੁੱਖ ਨਾਮ-ਧਨ ਲੱਭ ਲੈਂਦਾ ਹੈ ॥੬॥
ਬਿਨੁ ਨਾਵੈ ਸਭ ਦੂਖ ਨਿਵਾਸੁ ॥ bin naavai sabh dookh nivaas. Without meditating on God’s Name, one remains afflicted with sorrows. ਪ੍ਰਭੂ ਦੇ ਨਾਮ ਵਿਚ ਜੁੜਨ ਤੋਂ ਬਿਨਾ ਮਨੁੱਖ ਦੇ ਮਨ ਵਿਚ ਸਾਰੇ ਦੁੱਖ-ਕਲੇਸ਼ਾਂ ਦਾ ਡੇਰਾ ਆ ਲੱਗਦਾ ਹੈ,
ਮਨਮੁਖ ਮੂੜ ਮਾਇਆ ਚਿਤ ਵਾਸੁ ॥ manmukh moorh maa-i-aa chit vaas. The mind of a self-conceited fool remains absorbed in Maya. ਮੂਰਖ ਮਨਮੁਖ ਦੇ ਚਿੱਤ ਦਾ ਵਾਸਾ ਮਾਇਆ (ਦੇ ਮੋਹ) ਵਿਚ ਹੀ ਰਹਿੰਦਾ ਹੈ।
ਗੁਰਮੁਖਿ ਗਿਆਨੁ ਧੁਰਿ ਕਰਮਿ ਲਿਖਿਆਸੁ ॥੭॥ gurmukh gi-aan Dhur karam likhi-aas. ||7|| One attains spiritual wisdom from the Guru as per his preordained destiny. ||7|| ਪੂਰਬਲੀ-ਲਿਖੀ ਹੋਈ ਕਿਸਮਤ ਦੀ ਬਦੌਲਤ ਇਨਸਾਨ ਗੁਰਾਂ ਪਾਸੋਂ ਬ੍ਰਹਮ-ਵੀਚਾਰ ਪ੍ਰਾਪਤ ਕਰ ਲੈਂਦਾ ਹੈ।॥੭॥
ਮਨੁ ਚੰਚਲੁ ਧਾਵਤੁ ਫੁਨਿ ਧਾਵੈ ॥ man chanchal Dhaavat fun Dhaavai. The fickle mind, devoid of virtues continuously runs after fleeting things. ਆਤਮਕ ਗੁਣਾਂ ਤੋਂ ਸੱਖਣਾ ਚੰਚਲ ਮਨਮਾਇਆ ਦੇ ਪਿੱਛੇਮੁੜ ਮੁੜ ਦੌੜਦਾ ਹੈ।
ਸਾਚੇ ਸੂਚੇ ਮੈਲੁ ਨ ਭਾਵੈ ॥ saachay soochay mail na bhaavai. The eternal and immaculate God is not pleased with the one whose mind is soiled with the filth of vices. ਸਦਾ-ਥਿਰ ਰਹਿਣ ਵਾਲੇ ਤੇਸੁੱਚੇ ਪਰਮਾਤਮਾ ਨੂੰ ਮਨੁੱਖ ਦੇ ਮਨ ਦੀ ਵਿਕਾਰਾਂ ਦੀਮੈਲ ਚੰਗੀ ਨਹੀਂ ਲੱਗਦੀ
ਨਾਨਕ ਗੁਰਮੁਖਿ ਹਰਿ ਗੁਣ ਗਾਵੈ ॥੮॥੩॥ naanak gurmukh har gun gaavai. ||8||3|| O’ Nanak, one who takes the Guru’s advice, always sings praises of God. ||8||3|| ਹੇ ਨਾਨਕ! ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਪਰਮਾਤਮਾ ਦੇ ਗੁਣ ਗਾਂਦਾ ਹੈ॥੮॥੩॥
ਗਉੜੀ ਗੁਆਰੇਰੀ ਮਹਲਾ ੧ ॥ ga-orhee gu-aarayree mehlaa 1. Raag Gauree Gwaarayree, First Guru:
ਹਉਮੈ ਕਰਤਿਆ ਨਹ ਸੁਖੁ ਹੋਇ ॥ ha-umai karti-aa nah sukh ho-ay. Peace is never obtained by acting in egotism. ਹਰ ਵੇਲੇ ਆਪਣੇ ਹੀ ਵਡੱਪਣ ਤੇ ਸੁਖ ਦੀਆਂ ਗੱਲਾਂ ਕਰਦਿਆਂ ਸੁਖ ਨਹੀਂ ਮਿਲ ਸਕਦਾ।
ਮਨਮਤਿ ਝੂਠੀ ਸਚਾ ਸੋਇ ॥ manmat jhoothee sachaa so-ay. God is all true and everlasting but mind is attracted towards short lived worldly things. ਮਨ ਦੀ ਸਿਆਣਪ ਨਾਸਵੰਤ ਪਦਾਰਥਾਂ ਵਿਚ (ਜੋੜਦੀ ਹੈ), ਉਹ ਪਰਮਾਤਮਾ ਸਦਾ-ਥਿਰ ਰਹਿਣ ਵਾਲਾ ਹੈ l
ਸਗਲ ਬਿਗੂਤੇ ਭਾਵੈ ਦੋਇ ॥ sagal bigootay bhaavai do-ay. All who love duality (worldly things, instead of God) are ruined. ਜਿਨ੍ਹਾਂ ਨੂੰ (ਨਾਮ ਵਿਸਾਰ ਕੇ) ਮੇਰ-ਤੇਰ ਚੰਗੀ ਲੱਗਦੀ ਹੈ, ਉਹ ਸਾਰੇ ਖ਼ੁਆਰ ਹੀ ਹੁੰਦੇ ਹਨ।
ਸੋ ਕਮਾਵੈ ਧੁਰਿ ਲਿਖਿਆ ਹੋਇ ॥੧॥ so kamaavai Dhur likhi-aa ho-ay. ||1|| One does, only what is preordained. ||1|| ਕੀਤੇ ਕਰਮਾਂ ਅਨੁਸਾਰ ਜੀਵ ਦੇ ਮੱਥੇ ਉਤੇ ਜੋ ਧੁਰੋਂ ਲੇਖ ਲਿਖਿਆ ਹੁੰਦਾ ਹੈ, ਉਸੇ ਦੇ ਅਨੁਸਾਰ ਇਥੇ ਕਮਾਈ ਕਰਦਾ ਹੈ ॥੧॥
ਐਸਾ ਜਗੁ ਦੇਖਿਆ ਜੂਆਰੀ ॥ aisaa jag daykhi-aa joo-aaree. I have seen the world at play with such a game that ਮੈਂ ਵੇਖਿਆ ਹੈ ਕਿ ਜਗਤ ਜੂਏ ਦੀ ਖੇਡ ਖੇਡਦਾ ਹੈ,
ਸਭਿ ਸੁਖ ਮਾਗੈ ਨਾਮੁ ਬਿਸਾਰੀ ॥੧॥ ਰਹਾਉ ॥ sabh sukh maagai naam bisaaree. ||1|| rahaa-o. it forsakes God and asks for all kinds of comforts from Him. ||1||Pause|| ਅਜੇਹੀ (ਖੇਡ ਖੇਡਦਾ ਹੈ ਕਿ) ਸੁਖ ਤਾਂ ਸਾਰੇ ਹੀ ਮੰਗਦਾ ਹੈ, ਪਰ (ਜਿਸ ਨਾਮ ਤੋਂ ਸੁਖ ਮਿਲਦੇ ਹਨ ਉਸ) ਨਾਮ ਨੂੰ ਵਿਸਾਰ ਰਿਹਾ ਹੈ ॥੧॥ ਰਹਾਉ ॥
ਅਦਿਸਟੁ ਦਿਸੈ ਤਾ ਕਹਿਆ ਜਾਇ ॥ adisat disai taa kahi-aa jaa-ay. If the Unseen God is seen, then alone, His description is complete. ਜੇਕਰ ਅਡਿੱਠ ਪ੍ਰਭੂ ਵੇਖ ਲਿਆ ਜਾਵੇ, ਕੇਵਲ ਤਦ ਹੀ ਉਹ ਬਿਆਨ ਕੀਤਾ ਜਾ ਸਕਦਾ ਹੈ।
ਬਿਨੁ ਦੇਖੇ ਕਹਣਾ ਬਿਰਥਾ ਜਾਇ ॥ bin daykhay kahnaa birthaa jaa-ay. Without actually seeing Him, anything said in His praise is in vain. ਅੱਖੀਂ ਦਿੱਸਣ ਤੋਂ ਬਿਨਾਤਾਂਘ ਨਾਲ ਉਸ ਦਾ ਨਾਮ ਲਿਆ ਨਹੀਂ ਜਾ ਸਕਦਾ (ਖਿੱਚ ਬਣੀ ਰਹਿੰਦੀ ਹੈ ਦਿੱਸਦੇ ਪਦਾਰਥਾਂ ਨਾਲ)।
ਗੁਰਮੁਖਿ ਦੀਸੈ ਸਹਜਿ ਸੁਭਾਇ ॥ gurmukh deesai sahj subhaa-ay. However, by following the Guru, one intuitively perceives God. ਗੁਰੂ ਦੇ ਸਨਮੁਖ ਰਿਹਾਂ ਅਡੋਲਤਾ ਵਿਚ ਟਿਕਕੇਪ੍ਰਭੂ ਦਿੱਸ ਪੈਂਦਾ ਹੈ।
ਸੇਵਾ ਸੁਰਤਿ ਏਕ ਲਿਵ ਲਾਇ ॥੨॥ sayvaa surat ayk liv laa-ay. ||2|| He concentrates on devotional service prescribed by the Guru and gets attuned to God. ||2|| ਗੁਰੂ ਦੇ ਸਨਮੁਖ ਮਨੁੱਖ ਦੀ ਸੁਰਤ ਗੁਰੂ ਦੀ ਦੱਸੀ ਸੇਵਾ ਵਿਚ ਜੁੜਦੀ ਹੈ, ਉਸ ਦੀ ਲਿਵ ਇਕ ਪਰਮਾਤਮਾ ਵਿਚ ਲੱਗਦੀ ਹੈ ॥੨॥
ਸੁਖੁ ਮਾਂਗਤ ਦੁਖੁ ਆਗਲ ਹੋਇ ॥ sukh maaNgat dukh aagal ho-ay. Forsaking Naam and asking for peace, one gains only more sorrow, ਪ੍ਰਭੂ ਦਾ ਨਾਮ ਵਿਸਾਰ ਕੇਸੁਖ ਮੰਗਿਆਂ (ਸਗੋਂ) ਬਹੁਤਾ ਦੁੱਖ ਵਧਦਾ ਹੈ,
ਸਗਲ ਵਿਕਾਰੀ ਹਾਰੁ ਪਰੋਇ ॥ sagal vikaaree haar paro-ay. because he indulges in all the vices, as if decorating himself with a necklace of sins. (ਕਿਉਂਕਿ) ਮਨੁੱਖ ਸਾਰੇ ਵਿਕਾਰਾਂ ਦਾ ਹਾਰ ਪ੍ਰੋ ਕੇ (ਆਪਣੇ ਗਲ ਵਿਚ ਪਾ ਲੈਂਦਾ ਹੈ)।
ਏਕ ਬਿਨਾ ਝੂਠੇ ਮੁਕਤਿ ਨ ਹੋਇ ॥ ayk binaa jhoothay mukat na ho-ay. Without remembering God and remaining in love with duality, there is no deliverance from the vices. ਨਾਸਵੰਤ ਪਦਾਰਥਾਂ ਦੇ ਮੋਹ ਵਿਚ ਫਸੇ ਹੋਏ ਨੂੰ ਪਰਮਾਤਮਾ ਦੇ ਨਾਮ ਤੋਂ ਬਿਨਾ (ਦੁੱਖਾਂ ਤੇ ਵਿਕਾਰਾਂ ਤੋਂ) ਖ਼ਲਾਸੀ ਹਾਸਲ ਨਹੀਂ ਹੁੰਦੀ।
ਕਰਿ ਕਰਿ ਕਰਤਾ ਦੇਖੈ ਸੋਇ ॥੩॥ kar kar kartaa daykhai so-ay. ||3|| After having formed the creation, He is watching over it. ||3|| ਉਹ ਕਰਤਾਰ ਆਪ ਹੀ ਸਭ ਕੁਝ ਕਰ ਕੇ ਆਪ ਹੀ ਇਸ ਖੇਡ ਨੂੰ ਵੇਖ ਰਿਹਾ ਹੈ ॥੩॥
ਤ੍ਰਿਸਨਾ ਅਗਨਿ ਸਬਦਿ ਬੁਝਾਏ ॥ tarisnaa agan sabad bujhaa-ay. One who quenches his yearning through the Guru’s Word, ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ (ਆਪਣੇ ਅੰਦਰੋਂ) ਤ੍ਰਿਸ਼ਨਾ ਦੀ ਅੱਗ ਬੁਝਾਂਦਾ ਹੈ;
ਦੂਜਾ ਭਰਮੁ ਸਹਜਿ ਸੁਭਾਏ ॥ doojaa bharam sahj subhaa-ay. sheds easily any sense of duality and delusion. ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ ਉਸ ਦੀ ਮਾਇਕ ਪਦਾਰਥਾਂ ਵਲ ਦੀ ਭਟਕਣਾ ਮੁੱਕ ਜਾਂਦੀ ਹੈ।
ਗੁਰਮਤੀ ਨਾਮੁ ਰਿਦੈ ਵਸਾਏ ॥ gurmatee naam ridai vasaa-ay. Through the Guru’s teachings, such a person enshrines God’s Name in his heart, ਗੁਰੂ ਦੀ ਸਿੱਖਿਆ ਉਤੇ ਤੁਰ ਕੇ ਉਹ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾਂਦਾ ਹੈ।
ਸਾਚੀ ਬਾਣੀ ਹਰਿ ਗੁਣ ਗਾਏ ॥੪॥ saachee banee har gun gaa-ay. ||4|| and sings the praises of God through the true Word of the Guru. ||4|| ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਦੀ ਰਾਹੀਂ ਉਹ ਪਰਮਾਤਮਾ ਦੇ ਗੁਣ ਗਾਂਦਾ ਹੈ॥੪॥
ਤਨ ਮਹਿ ਸਾਚੋ ਗੁਰਮੁਖਿ ਭਾਉ ॥ tan meh saacho gurmukh bhaa-o. Even though God dwells within every body, yet it is only by following the Guru’s teachings that one is imbued with His love. (ਉਂਞ ਤਾਂ) ਹਰੇਕ ਸਰੀਰ ਵਿਚ ਸਦਾ-ਥਿਰ ਪ੍ਰਭੂ ਵੱਸਦਾ ਹੈ, ਪਰ ਗੁਰੂ ਦੀ ਸਰਨ ਪਿਆਂ ਹੀ ਉਸ ਦੇ ਨਾਲ ਪ੍ਰੇਮ ਜਾਗਦਾ ਹੈl
ਨਾਮ ਬਿਨਾ ਨਾਹੀ ਨਿਜ ਠਾਉ ॥ naam binaa naahee nij thaa-o. Without meditation on Naam, one can’t realize God in his heart. ਨਾਮ ਤੋਂ ਬਿਨਾ ਮਨ ਇੱਕ ਟਿਕਾਣੇ ਉਤੇ ਆ ਹੀ ਨਹੀਂ ਸਕਦਾ।
ਪ੍ਰੇਮ ਪਰਾਇਣ ਪ੍ਰੀਤਮ ਰਾਉ ॥ paraym paraa-in pareetam raa-o. The beloved God is captivated through love alone. ਪ੍ਰੀਤਮ ਪ੍ਰਭੂ ਭੀ ਪ੍ਰੇਮ ਦੇ ਅਧੀਨ ਹੈ (ਜੇਹੜਾ ਉਸ ਨਾਲ ਪ੍ਰੇਮ ਕਰਦਾ ਹੈ),
ਨਦਰਿ ਕਰੇ ਤਾ ਬੂਝੈ ਨਾਉ ॥੫॥ nadar karay taa boojhai naa-o. ||5|| Yet it is only when God shows His grace that one realizes Him. ||5|| ਪ੍ਰਭੂ ਉਸ ਉਤੇ ਮਿਹਰ ਦੀ ਨਜ਼ਰ ਕਰਦਾ ਹੈ ਤੇ ਉਹ ਉਸ ਦੇ ਨਾਮ ਦੀ ਕਦਰ ਸਮਝਦਾ ਹੈ ॥੫॥
ਮਾਇਆ ਮੋਹੁ ਸਰਬ ਜੰਜਾਲਾ ॥ maa-i-aa moh sarab janjaalaa. Emotional attachment to Maya is all entanglement. ਮਾਇਆ ਦਾ ਮੋਹ ਸਾਰੇ (ਮਾਇਕ) ਬੰਧਨ ਪੈਦਾ ਕਰਦਾ ਹੈ।
ਮਨਮੁਖ ਕੁਚੀਲ ਕੁਛਿਤ ਬਿਕਰਾਲਾ ॥ manmukh kucheel khuchhit bikraalaa. The spiritual life of a self-willed person becomes cursed, filthy and dreadful. ਮਨ ਦੇ ਮੁਰੀਦ ਮਨੁੱਖ ਦਾ ਜੀਵਨ ਗੰਦਾ ਭੈੜਾ ਤੇ ਡਰਾਉਣਾ ਬਣ ਜਾਂਦਾ ਹੈ।
ਸਤਿਗੁਰੁ ਸੇਵੇ ਚੂਕੈ ਜੰਜਾਲਾ ॥ satgur sayvay chookai janjaalaa. All entanglements vanish of the one who follows the Guru’s teachings. ਜੇਹੜਾ ਮਨੁੱਖ ਗੁਰੂ ਦਾ ਦੱਸਿਆ ਰਸਤਾ ਫੜਦਾ ਹੈ, ਉਸ ਦੇ ਮਾਇਆ ਵਾਲੇ ਬੰਧਨ ਟੁੱਟ ਜਾਂਦੇ ਹਨ।
ਅੰਮ੍ਰਿਤ ਨਾਮੁ ਸਦਾ ਸੁਖੁ ਨਾਲਾ ॥੬॥ amrit naam sadaa sukh naalaa. ||6|| He meditates on the ambrosial Naam and enjoys bliss forever. ||6|| ਉਹ ਆਤਮਕ ਜੀਵਨ ਦੇਣ ਵਾਲਾ ਨਾਮ ਜਪਦਾ ਹੈ, ਤੇ ਸਦਾ ਹੀ ਆਤਮਕ ਆਨੰਦ ਆਪਣੇ ਅੰਦਰ ਮਾਣਦਾ ਹੈ ॥੬॥
ਗੁਰਮੁਖਿ ਬੂਝੈ ਏਕ ਲਿਵ ਲਾਏ ॥ gurmukh boojhai ayk liv laa-ay. One who follows the Guru’s teachings, understands the worth of Naam and attunes to God. ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਨਾਮ ਦੀ ਕਦਰ) ਸਮਝਦਾ ਹੈ, ਇਕ ਪਰਮਾਤਮਾ ਵਿਚ ਸੁਰਤ ਜੋੜਦਾ ਹੈ,
ਨਿਜ ਘਰਿ ਵਾਸੈ ਸਾਚਿ ਸਮਾਏ ॥ nij ghar vaasai saach samaa-ay. He realizes God in his heart and remains merged with Him. ਉਹ ਆਪਣੇ ਸ੍ਵੈ ਸਰੂਪ ਵਿਚ ਟਿਕਿਆ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਦੇ ਚਰਨਾਂ) ਵਿਚ ਲੀਨ ਰਹਿੰਦਾ ਹੈ।
ਜੰਮਣੁ ਮਰਣਾ ਠਾਕਿ ਰਹਾਏ ॥ jaman marnaa thaak rahaa-ay. His cycle of birth and death comes to an end. ਉਹ ਆਪਣਾ ਜਨਮ ਮਰਨ ਦਾ ਗੇੜ ਰੋਕ ਲੈਂਦਾ ਹੈ।
ਪੂਰੇ ਗੁਰ ਤੇ ਇਹ ਮਤਿ ਪਾਏ ॥੭॥ pooray gur tay ih mat paa-ay. ||7|| He receives this understanding only from the Perfect Guru. ||7|| ਪਰ ਇਹ ਅਕਲ ਉਹ ਪੂਰੇ ਗੁਰੂ ਤੋਂ ਹੀ ਪ੍ਰਾਪਤ ਕਰਦਾ ਹੈ ॥੭॥
ਕਥਨੀ ਕਥਉ ਨ ਆਵੈ ਓਰੁ ॥ kathnee katha-o na aavai or. I sing the praises of God, whose virtues are infinite. ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਮੈਂ ਉਸ ਦੇ ਗੁਣ ਗਾਂਦਾ ਹਾਂ।


© 2017 SGGS ONLINE
error: Content is protected !!
Scroll to Top