Guru Granth Sahib Translation Project

Guru granth sahib page-236

Page 236

ਕਰਨ ਕਰਾਵਨ ਸਭੁ ਕਿਛੁ ਏਕੈ ॥ karan karaavan sabh kichh aykai. Only God is the creator and cause of causes. ਸਿਰਫ਼ ਪਰਮਾਤਮਾ ਹੀ ਸਭ ਕੁਝ ਕਰਦਾ ਅਤੇ ਕਰਾਉਂਦਾ ਹੈ।
ਆਪੇ ਬੁਧਿ ਬੀਚਾਰਿ ਬਿਬੇਕੈ ॥ aapay buDh beechaar bibaykai. He Himself bestows upon us the wisdom, contemplation and divine knowledge. ਉਹ ਆਪ ਹੀ ਸਿਆਣਪ ਸੋਚ ਸਮਝ ਅਤੇ ਪ੍ਰਬੀਨਤਾ ਬਖ਼ਸ਼ਦਾ ਹੈ l
ਦੂਰਿ ਨ ਨੇਰੈ ਸਭ ਕੈ ਸੰਗਾ ॥ door na nayrai sabh kai sangaa. God is not far away; He is so near as if He is with us all. ਪਰਮਾਤਮਾ ਕਿਸੇ ਤੋਂ ਦੂਰ ਨਹੀਂ ਵੱਸਦਾ, ਸਭ ਦੇ ਨੇੜੇ ਵੱਸਦਾ ਹੈ, ਸਭ ਦੇ ਨਾਲ ਵੱਸਦਾ ਹੈ।
ਸਚੁ ਸਾਲਾਹਣੁ ਨਾਨਕ ਹਰਿ ਰੰਗਾ ॥੮॥੧॥ sach saalaahan naanak har rangaa. ||8||1|| O’ Nanak, God is eternal, He enacts all worldly plays and he is praiseworthy. ਹੇ ਨਾਨਕ! ਉਹ ਪ੍ਰਭੂ ਸਦਾ-ਥਿਰ ਰਹਿਣ ਵਾਲਾ ਹੈ, ਉਹੀ ਸਭ ਚੋਜ-ਤਮਾਸ਼ੇ ਕਰਨ ਵਾਲਾ ਹੈ, ਉਹੀ ਸਾਲਾਹਣ-ਜੋਗ ਹੈ
ਗਉੜੀ ਮਹਲਾ ੫ ॥ ga-orhee mehlaa 5. Raag Gauree, by the Fifth Guru:
ਗੁਰ ਸੇਵਾ ਤੇ ਨਾਮੇ ਲਾਗਾ ॥ gur sayvaa tay naamay laagaa. By following the Guru’s teaching, one is attached to God’s Name, ਉਹ ਮਨੁੱਖ ਹੀ ਪਰਮਾਤਮਾ ਦੇ ਨਾਮ ਵਿਚ ਜੁੜਦਾ ਹੈ ਜੇਹੜਾ ਗੁਰੂ ਦੀ ਸਰਨ ਪੈਂਦਾ ਹੈ,
ਤਿਸ ਕਉ ਮਿਲਿਆ ਜਿਸੁ ਮਸਤਕਿ ਭਾਗਾ ॥ tis ka-o mili-aa jis mastak bhaagaa. But only with great good fortune one meets the Guru. ਤੇ ਗੁਰੂ ਉਸ ਮਨੁੱਖ ਨੂੰ ਮਿਲਦਾ ਹੈ ਜਿਸ ਦੇ ਮੱਥੇ ਉਤੇ ਭਾਗ ਜਾਗ ਪੈਣ।
ਤਿਸ ਕੈ ਹਿਰਦੈ ਰਵਿਆ ਸੋਇ ॥ tis kai hirdai ravi-aa so-ay. God comes to dwells within that person, ਉਸ ਮਨੁੱਖ ਦੇ ਹਿਰਦੇ ਵਿਚ ਉਹ ਪਰਮਾਤਮਾ ਆ ਵੱਸਦਾ ਹੈ,
ਮਨੁ ਤਨੁ ਸੀਤਲੁ ਨਿਹਚਲੁ ਹੋਇ ॥੧॥ man tan seetal nihchal ho-ay. ||1|| and his mind and body become peaceful and stable against the vices. ਤੇ ਉਸ ਦਾ ਮਨ ਤੇ ਸਰੀਰ (ਹਿਰਦਾ) ਠੰਢਾ-ਠਾਰ ਹੋ ਜਾਂਦਾ ਹੈ, ਵਿਕਾਰਾਂ ਵਲੋਂ ਅਡੋਲ ਹੋ ਜਾਂਦਾ ਹੈ
ਐਸਾ ਕੀਰਤਨੁ ਕਰਿ ਮਨ ਮੇਰੇ ॥ aisaa keertan kar man mayray. O my mind, sing such Praises of God, ਹੇ ਮੇਰੇ ਮਨ! ਤੂੰ ਪਰਮਾਤਮਾ ਦੀ ਇਹੋ ਜਿਹੀ ਸਿਫ਼ਤ-ਸਾਲਾਹ ਕਰਦਾ ਰਹੁ,
ਈਹਾ ਊਹਾ ਜੋ ਕਾਮਿ ਤੇਰੈ ॥੧॥ ਰਹਾਉ ॥ eehaa oohaa jo kaam tayrai. ||1|| rahaa-o. which shall be of use to you here and hereafter. ਜੇਹੜੀ ਤੇਰੀ ਇਸ ਜ਼ਿੰਦਗੀ ਵਿਚ ਭੀ ਕੰਮ ਆਵੇ, ਤੇ ਪਰਲੋਕ ਵਿਚ ਭੀ ਤੇਰੇ ਕੰਮ ਆਵੇ l
ਜਾਸੁ ਜਪਤ ਭਉ ਅਪਦਾ ਜਾਇ ॥ jaas japat bha-o apdaa jaa-ay. By meditating on whom with love and devotion, fear and misfortune depart, ਉਸ ਪਰਮਾਤਮਾ ਦਾ ਨਾਮ ਜਪਿਆਂ ਹਰੇਕ ਕਿਸਮ ਦਾ ਡਰ ਦੂਰ ਹੋ ਜਾਂਦਾ ਹੈ ਹਰੇਕ ਬਿਪਤਾ ਟਲ ਜਾਂਦੀ ਹੈ,
ਧਾਵਤ ਮਨੂਆ ਆਵੈ ਠਾਇ ॥ Dhaavat manoo-aa aavai thaa-ay. and the wandering mind is held steady. ਅਤੇ ਵਿਕਾਰਾਂ ਵਲ ਦੌੜਦਾ ਮਨ ਟਿਕ ਜਾਂਦਾ ਹੈ।
ਜਾਸੁ ਜਪਤ ਫਿਰਿ ਦੂਖੁ ਨ ਲਾਗੈ ॥ jaas japat fir dookh na laagai. By meditating on whom with loving devotion, suffering shall never again overtake you. ਜਿਸ ਦਾ ਨਾਮ ਜਪਿਆਂ ਫਿਰ ਕੋਈ ਦੁੱਖ ਪੋਹ ਨਹੀਂ ਸਕਦਾ,
ਜਾਸੁ ਜਪਤ ਇਹ ਹਉਮੈ ਭਾਗੈ ॥੨॥ jaas japat ih ha-umai bhaagai. ||2|| By meditating on whom with love and devotion, the By mego departs. ਜਿਸ ਦਾ ਨਾਮ ਜਪਿਆਂ ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ l
ਜਾਸੁ ਜਪਤ ਵਸਿ ਆਵਹਿ ਪੰਚਾ ॥ jaas japat vas aavahi panchaa. By meditating on whom with love and devotion, the five vices are overcome. ਜਿਸ ਦਾ ਨਾਮ ਜਪਿਆਂ (ਕਾਮਾਦਿਕ) ਪੰਜੇ ਵਿਕਾਰ ਕਾਬੂ ਆ ਜਾਂਦੇ ਹਨ,
ਜਾਸੁ ਜਪਤ ਰਿਦੈ ਅੰਮ੍ਰਿਤੁ ਸੰਚਾ ॥ jaas japat ridai amrit sanchaa. By meditating on whom, Ambrosial Nectar of Naam is collected in the heart. ਜਿਸ ਦਾ ਨਾਮ ਜਪਿਆਂ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਹਿਰਦੇ ਵਿਚ ਇਕੱਠਾ ਕਰ ਸਕੀਦਾ ਹੈ।
ਜਾਸੁ ਜਪਤ ਇਹ ਤ੍ਰਿਸਨਾ ਬੁਝੈ ॥ jaas japat ih tarisnaa bujhai. Remembering whom with love and devotion, this desire for Maya is quenched. ਜਿਸ ਦਾ ਨਾਮ ਜਪਿਆਂ ਮਾਇਆ ਦੀ ਤ੍ਰੇਹ ਬੁੱਝ ਜਾਂਦੀ ਹੈ,
ਜਾਸੁ ਜਪਤ ਹਰਿ ਦਰਗਹ ਸਿਝੈ ॥੩॥ jaas japat har dargeh sijhai. ||3|| Remembering whom with love and devotion, one is approved in God’s Court. ਜਿਸ ਦਾ ਨਾਮ ਜਪਿਆਂ ਪਰਮਾਤਮਾ ਦੀ ਦਰਗਾਹ ਵਿਚ ਭੀ ਕਾਮਯਾਬ ਹੋ ਜਾਈਦਾ ਹੈ l
ਜਾਸੁ ਜਪਤ ਕੋਟਿ ਮਿਟਹਿ ਅਪਰਾਧ ॥ jaas japat kot miteh apraaDh. By meditating on whom with love and devotion, millions of sins are erased. ਜਿਸ ਦਾ ਨਾਮ ਜਪਿਆਂ (ਪਿਛਲੇ ਕੀਤੇ ਹੋਏ) ਕ੍ਰੋੜਾਂ ਪਾਪ ਮਿਟ ਜਾਂਦੇ ਹਨ,
ਜਾਸੁ ਜਪਤ ਹਰਿ ਹੋਵਹਿ ਸਾਧ ॥ jaas japat har hoveh saaDh. Meditating on Him with love and devotion, one becomes Holy saint of God. ਜਿਸ ਦਾ ਸਿਮਰਨ ਕਰਨ ਦੁਆਰਾ, ਬੰਦਾ ਰੱਬ ਦਾ ਸੰਤ ਬਣ ਜਾਂਦਾ ਹੈ।
ਜਾਸੁ ਜਪਤ ਮਨੁ ਸੀਤਲੁ ਹੋਵੈ ॥ jaas japat man seetal hovai. Remembering whom with love, the mind becomes calm and peaceful. ਜਿਸ ਦਾ ਨਾਮ ਜਪਿਆਂ ਮਨ ਠੰਢਾ-ਠਾਰ ਹੋ ਜਾਂਦਾ ਹੈ,
ਜਾਸੁ ਜਪਤ ਮਲੁ ਸਗਲੀ ਖੋਵੈ ॥੪॥ jaas japat mal saglee khovai. ||4|| Meditating on Him with love and devotion, all filth of vices are washed away. ਜਿਸ ਦਾ ਸਿਮਰਨ ਕਰਨ ਦੁਆਰਾ (ਵਿਕਾਰਾਂ ਦੀ) ਸਾਰੀ ਗੰਦਗੀ ਧੋਤੀ ਜਾਂਦੀ ਹੈ।
ਜਾਸੁ ਜਪਤ ਰਤਨੁ ਹਰਿ ਮਿਲੈ ॥ jaas japat ratan har milai. Meditating on Him, the jewel of the Lord is obtained. Remembering Him with loving devotion, one realizes the precious God’s Name, ਜਿਸ ਦਾ ਜਾਪ ਕੀਤਿਆਂ ਮਨੁੱਖ ਨੂੰ ਹਰਿ-ਨਾਮ-ਰਤਨ ਪ੍ਰਾਪਤ ਹੋ ਜਾਂਦਾ ਹੈ,
ਬਹੁਰਿ ਨ ਛੋਡੈ ਹਰਿ ਸੰਗਿ ਹਿਲੈ ॥ bahur na chhodai har sang hilai. One gets so attached to Him that he never forsakes Him. ਤੇ ਪਰਮਾਤਮਾ ਨਾਲ ਇਤਨਾ ਰਚ-ਮਿਚ ਜਾਂਦਾ ਹੈ ਕਿ (ਪ੍ਰਾਪਤ ਕੀਤੇ ਹੋਏ ਉਸ ਨਾਮ-ਰਤਨ ਨੂੰ) ਮੁੜ ਨਹੀਂ ਛੱਡਦਾ।
ਜਾਸੁ ਜਪਤ ਕਈ ਬੈਕੁੰਠ ਵਾਸੁ ॥ jaas japat ka-ee baikunth vaas. Remembering Whom with loving devotion, many acquire higher spiritual status. ਜਿਸ ਦਾ ਨਾਮ ਜਪਿਆਂ ਮਾਨੋ, ਅਨੇਕਾਂ ਬੈਕੁੰਠਾਂ ਦਾ ਨਿਵਾਸ ਹਾਸਲ ਹੋ ਜਾਂਦਾ ਹੈ l
ਜਾਸੁ ਜਪਤ ਸੁਖ ਸਹਜਿ ਨਿਵਾਸੁ ॥੫॥ jaas japat sukh sahj nivaas. ||5|| Remembering whom with loving devotion, one intuitively dwells in peace. ਜਿਸ ਦਾ ਨਾਮ ਜਪਿਆਂ ਆਤਮਕ ਆਨੰਦ ਮਿਲਦਾ ਹੈ ਆਤਮਕ ਅਡੋਲਤਾ ਵਿਚ ਟਿਕਾਣਾ ਮਿਲ ਜਾਂਦਾ ਹੈ,
ਜਾਸੁ ਜਪਤ ਇਹ ਅਗਨਿ ਨ ਪੋਹਤ ॥ jaas japat ih agan na pohat. By meditating on Whom, one is not affected by this fire of worldly desires. ਜਿਸ ਦਾ ਨਾਮ ਜਪਿਆਂ ਤ੍ਰਿਸ਼ਨਾਂ ਦੀ ਅੱਗ ਪੋਹ ਨਹੀਂ ਸਕੇਗੀ,
ਜਾਸੁ ਜਪਤ ਇਹੁ ਕਾਲੁ ਨ ਜੋਹਤ ॥ jaas japat ih kaal na johat. Remembering Whom with loving devotion, one is not under the fear of Death. ਜਿਸ ਦਾ ਨਾਮ ਜਪਿਆਂ ਮੌਤ ਦਾ ਸਹਮ ਨੇੜੇ ਨਹੀਂ ਢੁੱਕੇਗਾ (ਆਤਮਕ ਮੌਤ ਆਪਣਾ ਜ਼ੋਰ ਨਹੀਂ ਪਾਇਗੀ)।
ਜਾਸੁ ਜਪਤ ਤੇਰਾ ਨਿਰਮਲ ਮਾਥਾ ॥ jaas japat tayraa nirmal maathaa. By meditating on Whom with loving devotion, you will be honored everywhere ਜਿਸ ਦਾ ਨਾਮ ਜਪਿਆਂ ਹਰ ਥਾਂ ਤੂੰ ਉੱਜਲ-ਮੁਖ ਰਹੇਂਗਾ l
ਜਾਸੁ ਜਪਤ ਸਗਲਾ ਦੁਖੁ ਲਾਥਾ ॥੬॥ jaas japat saglaa dukh laathaa. ||6|| By meditating on Whom with loving devotion, all the sorrows are dispelled. ਜਿਸ ਦਾ ਸਿਮਰਨ ਕਰਨ ਦੁਆਰਾ ਸਾਰਾ ਦੁਖੜਾ ਦੂਰ ਹੋ ਜਾਂਦਾ ਹੈ।
ਜਾਸੁ ਜਪਤ ਮੁਸਕਲੁ ਕਛੂ ਨ ਬਨੈ ॥ jaas japat muskal kachhoo na banai. By meditating on Whom with loving devotion, no difficulties are encountered. ਜਿਸ ਦਾ ਨਾਮ ਜਪਿਆਂ (ਮਨੁੱਖ ਦੇ ਜੀਵਨ-ਸਫ਼ਰ ਵਿਚ) ਕੋਈ ਔਖਿਆਈ ਨਹੀਂ ਬਣਦੀ,
ਜਾਸੁ ਜਪਤ ਸੁਣਿ ਅਨਹਤ ਧੁਨੈ ॥ jaas japat sun anhat Dhunai. By meditating on Whom with loving devotion, one hears the blissful sound of God’s praises. ਜਿਸ ਦਾ ਨਾਮ ਜਪਿਆਂ ਮਨੁੱਖ ਇਕ-ਰਸ ਆਤਮਕ ਆਨੰਦ ਦੇ ਗੀਤ ਦੀ ਧੁਨਿ ਸੁਣਦਾ ਰਹਿੰਦਾ ਹੈ
ਜਾਸੁ ਜਪਤ ਇਹ ਨਿਰਮਲ ਸੋਇ ॥ jaas japat ih nirmal so-ay. Remembering Whom with loving, one acquires this immaculate reputation. ਜਿਸ ਦਾ ਨਾਮ ਜਪਿਆਂ ਮਨੁੱਖ (ਲੋਕ ਪਰਲੋਕ ਵਿਚ) ਪਵਿਤ੍ਰ ਸੋਭਾ ਖੱਟਦਾ ਹੈ l
ਜਾਸੁ ਜਪਤ ਕਮਲੁ ਸੀਧਾ ਹੋਇ ॥੭॥ jaas japat kamal seeDhaa ho-ay. ||7|| By meditating on Whom with love, one becomes delighted like lotus flower. ਜਿਸ ਦਾ ਸਿਮਰਨ ਕਰਨ ਦੁਆਰਾ, ਦਿਲ ਕੰਵਲ ਸਿੱਧਾ ਹੋ ਜਾਂਦਾ ਹੈ।
ਗੁਰਿ ਸੁਭ ਦ੍ਰਿਸਟਿ ਸਭ ਊਪਰਿ ਕਰੀ ॥ gur subh darisat sabh oopar karee. The Guru has bestowed His sublime Glance of Grace upon all. ਗੁਰਾਂ ਨੇ ਆਪਣੀ ਸਰੇਸ਼ਟ ਨਿਗ੍ਹਾ ਉਨ੍ਹਾਂ ਸਾਰਿਆਂ ਉਤੇ ਧਾਰੀ ਹੈ l
ਜਿਸ ਕੈ ਹਿਰਦੈ ਮੰਤ੍ਰੁ ਦੇ ਹਰੀ ॥ jis kai hirdai mantar day haree. In whose heart he enshrines the mantra of God’s Name, ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਜਪਣ ਦਾ ਉਪਦੇਸ਼ ਵਸਾਂਦਾ ਹੈ।
ਅਖੰਡ ਕੀਰਤਨੁ ਤਿਨਿ ਭੋਜਨੁ ਚੂਰਾ ॥ akhand keertan tin bhojan chooraa. The continuous singing of God’s praises becomes delicious food for his soul. ਉਸ ਨੇ ਪਰਮਾਤਮਾ ਦੀ ਇਕ-ਰਸ ਸਿਫ਼ਤ-ਸਾਲਾਹ ਨੂੰ ਆਪਣੇ ਆਤਮਾ ਵਾਸਤੇ ਸੁਆਦਲਾ ਭੋਜਨ ਬਣਾ ਲਿਆ,
ਕਹੁ ਨਾਨਕ ਜਿਸੁ ਸਤਿਗੁਰੁ ਪੂਰਾ ॥੮॥੨॥ kaho naanak jis satgur pooraa. ||8||2|| Says Nanak, that person has met the perfect Guru. ਨਾਨਕ ਆਖਦਾ ਹੈ, ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ l
ਗਉੜੀ ਮਹਲਾ ੫ ॥ ga-orhee mehlaa 5. Raag Gauree, by the Fifth Guru:
ਗੁਰ ਕਾ ਸਬਦੁ ਰਿਦ ਅੰਤਰਿ ਧਾਰੈ ॥ gur kaa sabad rid antar Dhaarai. The person who, enshrines the Guru’s teaching in his mind, ਉਹ ਮਨੁੱਖ ਜੋ ਆਪਣੇ ਹਿਰਦੇ ਵਿਚ ਗੁਰੂ ਦਾ ਸ਼ਬਦ ਵਸਾਂਦਾ ਹੈ,
ਪੰਚ ਜਨਾ ਸਿਉ ਸੰਗੁ ਨਿਵਾਰੈ ॥ panch janaa si-o sang nivaarai. forsakes the five vices (lust, greed, anger, attachment and ego), ਕਾਮਾਦਿਕ ਪੰਜਾਂ ਨਾਲੋਂ ਆਪਣਾ ਸਾਥ ਹਟਾ ਲੈਂਦਾ ਹੈ,
ਦਸ ਇੰਦ੍ਰੀ ਕਰਿ ਰਾਖੈ ਵਾਸਿ ॥ das indree kar raakhai vaas. keeps the ten senses under their control; ਦਸਾਂ ਹੀ ਇੰਦ੍ਰੀਆਂ (ਪੰਜ ਗਿਆਨ ਤੇ ਪੰਜ ਕਰਮ) ਨੂੰ ਆਪਣੇ ਕਾਬੂ ਵਿਚ ਕਰ ਲੈਂਦਾ ਹੈ,
ਤਾ ਕੈ ਆਤਮੈ ਹੋਇ ਪਰਗਾਸੁ ॥੧॥ taa kai aatmai ho-ay pargaas. ||1|| his soul becomes enlightened with divine light. (learns to lives by the divine law) ਉਸ ਦੇ ਆਤਮਾ ਵਿਚ ਚਾਨਣ ਹੋ ਜਾਂਦਾ ਹੈ (ਉਸ ਨੂੰ ਆਤਮਕ ਜੀਵਨ ਦੀ ਸੂਝ ਪੈ ਜਾਂਦੀ ਹੈ) l
ਐਸੀ ਦ੍ਰਿੜਤਾ ਤਾ ਕੈ ਹੋਇ ॥ aisee darirh-taa taa kai ho-ay. He alone acquire such spiritual stability, ਕੇਵਲ ਉਸ ਮਨੁੱਖ ਦੇ ਹਿਰਦੇ ਵਿਚ ਅਜੇਹਾ (ਆਤਮਕ) ਬਲ ਪੈਦਾ ਹੁੰਦਾ ਹੈ,
ਜਾ ਕਉ ਦਇਆ ਮਇਆ ਪ੍ਰਭ ਸੋਇ ॥੧॥ ਰਹਾਉ ॥ jaa ka-o da-i-aa ma-i-aa parabh so-ay. ||1|| rahaa-o. whom God blesses with His Mercy and Grace. ਜਿਸ ਮਨੁੱਖ ਉਤੇ ਉਸ ਪਰਮਾਤਮਾ ਦੀ ਦਇਆ ਹੁੰਦੀ ਹੈ, ਕਿਰਪਾ ਹੁੰਦੀ ਹੈ
ਸਾਜਨੁ ਦੁਸਟੁ ਜਾ ਕੈ ਏਕ ਸਮਾਨੈ ॥ saajan dusat jaa kai ayk samaanai. The person to whom all friends and foes are one and the same, ਜਿਸ ਮਨੁੱਖ ਨੂੰ ਆਪਣੇ ਹਿਰਦੇ ਵਿਚ ਮਿੱਤਰ ਤੇ ਵੈਰੀ ਇਕੋ ਜਿਹਾ ਜਾਪਦਾ ਹੈ,
ਜੇਤਾ ਬੋਲਣੁ ਤੇਤਾ ਗਿਆਨੈ ॥ jaytaa bolan taytaa gi-aanai. whatever he speaks is all spiritual wisdom, ਜਿਤਨਾ ਕੁਝ ਉਹ ਬੋਲਦਾ ਹੈ, ਆਤਮਕ ਜੀਵਨ ਦੀ ਸੂਝ ਬਾਰੇ ਬੋਲਦਾ ਹੈ।
ਜੇਤਾ ਸੁਨਣਾ ਤੇਤਾ ਨਾਮੁ ॥ jaytaa sunnaa taytaa naam. whatever he hears is the praises God. ਜਿਤਨਾ ਕੁਝ ਸੁਣਦਾ ਹੈ, ਪਰਮਾਤਮਾ ਦੀ ਸਿਫ਼ਤ-ਸਾਲਾਹ ਹੀ ਸੁਣਦਾ ਹੈ,
ਜੇਤਾ ਪੇਖਨੁ ਤੇਤਾ ਧਿਆਨੁ ॥੨॥ jaytaa paykhan taytaa Dhi-aan. ||2|| whatever he sees, attunes this person to God. ਜਿਤਨਾ ਕੁਝ ਵੇਖਦਾ ਹੈ, ਪਰਮਾਤਮਾ ਵਿਚ ਸੁਰਤ ਜੋੜਨ ਦਾ ਕਾਰਣ ਹੀ ਬਣਦਾ ਹੈ l
ਸਹਜੇ ਜਾਗਣੁ ਸਹਜੇ ਸੋਇ ॥ sehjay jaagan sehjay so-ay. Such a person, whether awake or sleep is always in a state of equipoise. ਉਹ ਮਨੁੱਖ ਚਾਹੇ ਜਾਗਦਾ ਹੈ, ਚਾਹੇ ਸੁੱਤਾ ਹੋਇਆ ਹੈ, ਉਹ ਸਦਾ ਆਤਮਕ ਅਡੋਲਤਾ ਵਿਚ ਹੀ ਟਿਕਿਆ ਰਹਿੰਦਾ ਹੈ;
ਸਹਜੇ ਹੋਤਾ ਜਾਇ ਸੁ ਹੋਇ ॥ sehjay hotaa jaa-ay so ho-ay. Whatever happens is in accordance with God’s will and is accepted as good. ਪਰਮਾਤਮਾ ਦੀ ਰਜ਼ਾ ਵਿਚ ਜੋ ਕੁਝ ਹੁੰਦਾ ਹੈ, ਉਸ ਨੂੰ ਠੀਕ ਮੰਨਦਾ ਹੈ l
ਸਹਜਿ ਬੈਰਾਗੁ ਸਹਜੇ ਹੀ ਹਸਨਾ ॥ sahj bairaag sehjay hee hasnaa. In both sorrow and pleasure, he remains in state of equipoise. ਕੋਈ ਗ਼ਮੀ ਦੀ ਘਟਨਾ ਹੋ ਜਾਏ, ਚਾਹੇ ਖ਼ੁਸ਼ੀ ਦਾ ਕਾਰਣ ਬਣੇ, ਉਹ ਆਤਮਕ ਅਡੋਲਤਾ ਵਿਚ ਹੀ ਰਹਿੰਦਾ ਹੈ;
ਸਹਜੇ ਚੂਪ ਸਹਜੇ ਹੀ ਜਪਨਾ ॥੩॥ sehjay choop sehjay hee japnaa. ||3|| Whether silent or reciting God’s Name, he is in the state of equipoise. ਜੇ ਉਹ ਚੁਪ ਬੈਠਾ ਹੈ ਤਾਂ ਭੀ ਅਡੋਲਤਾ ਵਿਚ ਹੈ ਤੇ ਜੇ ਹਰੀ ਦੇ ਨਾਮ ਨੂੰ ਉਚਾਰ ਰਿਹਾ ਹੈ ਤਾਂ ਭੀ ਅਡੋਲਤਾ ਵਿਚ ਹੈ l
ਸਹਜੇ ਭੋਜਨੁ ਸਹਜੇ ਭਾਉ ॥ sehjay bhojan sehjay bhaa-o. He takes food and deals lovingly with others with intuitive ease. ਖਾਣ-ਪੀਣ ਦਾ ਵਿਹਾਰ ਤੇ ਦੂਜਿਆਂ ਨਾਲ ਪ੍ਰੇਮ ਦਾ ਸਲੂਕ, ਉਹ ਆਤਮਕ ਅਡੋਲਤਾ ਵਿਚ ਹੀਕਰਦਾ ਹੈ l
ਸਹਜੇ ਮਿਟਿਓ ਸਗਲ ਦੁਰਾਉ ॥ sehjay miti-o sagal duraa-o. All his instincts of deceit is gone very naturally. ਉਸ ਦੇ ਅੰਦਰੋਂ ਸਾਰਾ ਕਪਟ-ਭਾਵ ਸੁਭਾਵਕ ਹੀ ਮਿਟ ਜਾਂਦਾ ਹੈ;
ਸਹਜੇ ਹੋਆ ਸਾਧੂ ਸੰਗੁ ॥ sehjay ho-aa saaDhoo sang. With ease he joins the holy congregation, ਉਹ ਸੁਖੈਨ ਹੀ, ਸਤਿਸੰਗਤ ਨਾਲ ਜੁੜ ਜਾਂਦਾ ਹੈ,
ਸਹਜਿ ਮਿਲਿਓ ਪਾਰਬ੍ਰਹਮੁ ਨਿਸੰਗੁ ॥੪॥ sahj mili-o paarbarahm nisang. ||4|| and in peace and poise, he merges with the Supreme God. ਤੇ ਪਰਤੱਖ ਤੌਰ ਤੇ ਉਸ ਨੂੰ ਪਰਮਾਤਮਾ ਮਿਲ ਪੈਂਦਾ ਹੈ
ਸਹਜੇ ਗ੍ਰਿਹ ਮਹਿ ਸਹਜਿ ਉਦਾਸੀ ॥ sehjay garih meh sahj udaasee. Whether at home or wandering outside, he remains in peace and poise. ਅਡੋਲਤਾ ਅੰਦਰ ਉਹ ਘਰ ਵਿੱਚ ਹੈ ਅਤੇ ਅਡੋਲਤਾ ਅੰਦਰ ਹੀ ਉਹ ਦੁਨੀਆ ਤੋਂ ਉਪਰਾਮ ਫਿਰਦਾ ਹੈ,
error: Content is protected !!
Scroll to Top
https://sinjaiutara.sinjaikab.go.id/images/mdemo/ https://pendidikanmatematika.pasca.untad.ac.id/wp-content/upgrade/demo-slot/ https://pendidikanmatematika.pasca.untad.ac.id/pasca/ugacor/ slot gacor slot demo https://bppkad.mamberamorayakab.go.id/wp-content/modemo/ https://bppkad.mamberamorayakab.go.id/.tmb/-/ http://gsgs.lingkungan.ft.unand.ac.id/includes/thailand/ http://gsgs.lingkungan.ft.unand.ac.id/includes/demo/
https://jackpot-1131.com/ https://maindijp1131tk.net/
https://netizenews.blob.core.windows.net/barang-langka/bocoran-situs-slot-gacor-pg.html https://netizenews.blob.core.windows.net/barang-langka/bocoran-tips-gampang-maxwin-terbaru.html
https://sinjaiutara.sinjaikab.go.id/images/mdemo/ https://pendidikanmatematika.pasca.untad.ac.id/wp-content/upgrade/demo-slot/ https://pendidikanmatematika.pasca.untad.ac.id/pasca/ugacor/ slot gacor slot demo https://bppkad.mamberamorayakab.go.id/wp-content/modemo/ https://bppkad.mamberamorayakab.go.id/.tmb/-/ http://gsgs.lingkungan.ft.unand.ac.id/includes/thailand/ http://gsgs.lingkungan.ft.unand.ac.id/includes/demo/
https://jackpot-1131.com/ https://maindijp1131tk.net/
https://netizenews.blob.core.windows.net/barang-langka/bocoran-situs-slot-gacor-pg.html https://netizenews.blob.core.windows.net/barang-langka/bocoran-tips-gampang-maxwin-terbaru.html