Guru Granth Sahib Translation Project

Guru granth sahib page-246

Page 246

ਇਸਤਰੀ ਪੁਰਖ ਕਾਮਿ ਵਿਆਪੇ ਜੀਉ ਰਾਮ ਨਾਮ ਕੀ ਬਿਧਿ ਨਹੀ ਜਾਣੀ ॥ istaree purakh kaam vi-aapay jee-o raam naam kee biDh nahee jaanee. Both men and women are obsessed with lust and do not understand the way to meditate on God’s Name. ਇਸਤ੍ਰੀ ਅਤੇ ਮਰਦ ਕਾਮ-ਵਾਸ਼ਨਾ ਵਿਚ ਫਸੇ ਰਹਿੰਦੇ ਹਨ, ਪਰਮਾਤਮਾ ਦਾ ਨਾਮ ਸਿਮਰਨ ਦੀ ਜਾਚ ਨਹੀਂ ਸਿੱਖਦੇ।
ਮਾਤ ਪਿਤਾ ਸੁਤ ਭਾਈ ਖਰੇ ਪਿਆਰੇ ਜੀਉ ਡੂਬਿ ਮੁਏ ਬਿਨੁ ਪਾਣੀ ॥ maat pitaa sut bhaa-ee kharay pi-aaray jee-o doob mu-ay bin paanee. They are deeply attached to their loved ones and become spiritually dead as if drowned in the waterless ocean of emotional attachments. ਆਪਣੇ ਮਾਂ ਪਿਉ ਪੁੱਤਰ, ਭਰਾ ਹੀ ਬਹੁਤ ਪਿਆਰੇ ਲੱਗਦੇ ਹਨ, (ਜਿਸ ਸਰੋਵਰ ਵਿਚ ਪਾਣੀ ਦੀ ਥਾਂ ਮੋਹ ਹੈ ਉਸ ਵਿਚ ਡੁੱਬ ਕੇ ਆਤਮਕ ਮੌਤ ਸਹੇੜ ਲੈਂਦੇ ਹਨ।
ਡੂਬਿ ਮੁਏ ਬਿਨੁ ਪਾਣੀ ਗਤਿ ਨਹੀ ਜਾਣੀ ਹਉਮੈ ਧਾਤੁ ਸੰਸਾਰੇ ॥ doob mu-ay bin paanee gat nahee jaanee ha-umai Dhaat sansaaray. Yes, they become spiritually dead by drowning in the waterless world-ocean of attachments; unaware of the spiritual way of life, they wander in egotism. ਉਹ ਜਲ ਦੇ ਬਾਝੋਂ ਹੀ ਡੁਬ ਕੇ ਮਰ ਜਾਂਦੇ ਹਨ, ਮੋਖ਼ਸ਼ ਦੇ ਮਾਰਗ ਨੂੰ ਨਹੀਂ ਜਾਣਦੇ ਅਤੇ ਹੰਕਾਰ ਰਾਹੀਂ ਜਗਤ ਅੰਦਰ ਭਟਕਦੇ ਫਿਰਦੇ ਹਨ,
ਜੋ ਆਇਆ ਸੋ ਸਭੁ ਕੋ ਜਾਸੀ ਉਬਰੇ ਗੁਰ ਵੀਚਾਰੇ ॥ jo aa-i-aa so sabh ko jaasee ubray gur veechaaray. Whoever has come into this world is entrapped by Maya and only those who reflect on the Guru’s word are saved. ਜੇਹੜਾ ਭੀ ਜੀਵ ਜਗਤ ਵਿਚ ਆਇਆ ਹੈ ਉਹ ਇਸ ਭਟਕਣਾ ਵਿਚ ਫਸਦਾ ਜਾਂਦਾ ਹੈ, ਇਸ ਵਿਚੋਂ ਉਹੀ ਬਚਦੇ ਹਨ ਜੋ ਗੁਰੂ ਦੇ ਸ਼ਬਦ ਨੂੰ ਆਪਣੇ ਸੋਚ-ਮੰਡਲ ਵਿਚ ਵਸਾਂਦੇ ਹਨ।
ਗੁਰਮੁਖਿ ਹੋਵੈ ਰਾਮ ਨਾਮੁ ਵਖਾਣੈ ਆਪਿ ਤਰੈ ਕੁਲ ਤਾਰੇ ॥ gurmukh hovai raam naam vakhaanai aap tarai kul taaray. The one who follows the Guru’s teachings and lovingly meditates on God’s Name, swims across the the world ocean of Maya along with his lineage. ਜੇਹੜਾ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਰਮਾਤਮਾ ਦਾ ਨਾਮ ਉਚਾਰਦਾ ਹੈ, ਉਹ ਆਪ (ਇਸ ਮਾਇਆ-ਸਰ ਤੋਂ) ਪਾਰ ਲੰਘ ਜਾਂਦਾ ਹੈ, ਆਪਣੀਆਂ ਕੁਲਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ।
ਨਾਨਕ ਨਾਮੁ ਵਸੈ ਘਟ ਅੰਤਰਿ ਗੁਰਮਤਿ ਮਿਲੇ ਪਿਆਰੇ ॥੨॥ naanak naam vasai ghat antar gurmat milay pi-aaray. ||2|| O’ Nanak, one in whose mind dwells God’s Name through the Guru’s teachings unites with the beloved God. (2) ਹੇ ਨਾਨਕ! ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰਭੂ ਦਾ ਨਾਮ ਆ ਵੱਸਦਾ ਹੈ, ਉਹ ਗੁਰੂ ਦੇ ਉਪਦੇਸ਼ ਦੁਆਰਾ ਪਿਆਰੇ ਪ੍ਰਭੂ ਨੂੰ ਮਿਲ ਪੈਂਦਾ ਹੈ
ਰਾਮ ਨਾਮ ਬਿਨੁ ਕੋ ਥਿਰੁ ਨਾਹੀ ਜੀਉ ਬਾਜੀ ਹੈ ਸੰਸਾਰਾ ॥ raam naam bin ko thir naahee jee-o baajee hai sansaaraa. O’ brother, this world is like a play; except God’s Name nothing here is eternal. ਹੇ ਭਾਈ! ਇਹ ਜਗਤ ਪ੍ਰਭੂ ਦੀ ਰਚੀ ਹੋਈ ਇਕ ਖੇਡ ਹੈ ਇਸ ਵਿਚ ਪ੍ਰਭੂ ਦੇ ਨਾਮ ਤੋਂ ਬਿਨਾ ਹੋਰ ਕੋਈ ਸਦਾ ਕਾਇਮ ਰਹਿਣ ਵਾਲਾ ਨਹੀਂ ਹੈ।
ਦ੍ਰਿੜੁ ਭਗਤਿ ਸਚੀ ਜੀਉ ਰਾਮ ਨਾਮੁ ਵਾਪਾਰਾ ॥ darirh bhagat sachee jee-o raam naam vaapaaraa. Firmly focus on devotional worship within your heart and deal only in God’s Name. ਹੇ ਭਾਈ! ਪ੍ਰਭੂ ਦੀ ਭਗਤੀ ਨੂੰ ਆਪਣੇ ਹਿਰਦੇ ਵਿਚ ਪੱਕੀ ਤਰ੍ਹਾਂ ਟਿਕਾ ਰੱਖ ਇਹੀ ਸਦਾ ਰਹਿਣ ਵਾਲੀ ਹੈ, ਪ੍ਰਭੂ ਦਾ ਨਾਮ-ਵਣਜ ਹੀ ਸਦਾ ਕਾਇਮ ਰਹਿਣ ਵਾਲਾ ਹੈ।
ਰਾਮ ਨਾਮੁ ਵਾਪਾਰਾ ਅਗਮ ਅਪਾਰਾ ਗੁਰਮਤੀ ਧਨੁ ਪਾਈਐ ॥ raam naam vaapaaraa agam apaaraa gurmatee Dhan paa-ee-ai. God’s Name is infinite and unfathomable, only through the Guru’s teachings this wealth of Naam is attained. ਸਾਹਿਬ ਦੇ ਨਾਮ ਦੀ ਤਜਾਰਤ ਅਨੰਤ ਅਤੇ ਅਥਾਹ ਹੈ। ਗੁਰਾਂ ਦੇ ਉਪਦੇਸ਼ ਰਾਹੀਂ ਸੁਆਮੀ ਦੇ ਨਾਮ ਦੀ ਦੌਲਤ ਪਰਾਪਤ ਹੁੰਦੀ ਹੈ।
ਸੇਵਾ ਸੁਰਤਿ ਭਗਤਿ ਇਹ ਸਾਚੀ ਵਿਚਹੁ ਆਪੁ ਗਵਾਈਐ ॥ sayvaa surat bhagat ih saachee vichahu aap gavaa-ee-ai. The selfless service and devotional worship of God is the eternal wealth and through this we can eradicate our self-conceit. ਪ੍ਰਭੂ ਦੀ ਸੇਵਾ-ਭਗਤੀ, ਪ੍ਰਭੂ-ਚਰਨਾਂ ਵਿਚ ਸੁਰਤ ਜੋੜਨੀ-ਇਹ ਸਦਾ ਕਾਇਮ ਰਹਿਣ ਵਾਲੀ ਰਾਸਿ ਹੈ, ਇਸ ਦੀ ਬਰਕਤਿ ਨਾਲ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਸਕੀਦਾ ਹੈ।
ਹਮ ਮਤਿ ਹੀਣ ਮੂਰਖ ਮੁਗਧ ਅੰਧੇ ਸਤਿਗੁਰਿ ਮਾਰਗਿ ਪਾਏ ॥ ham mat heen moorakh mugaDh anDhay satgur maarag paa-ay. we, the senseless, foolish, idiotic and blinded by Maya have been put us on the right path by the Guru. ਸਾਨੂੰ ਮਤਿ-ਹੀਣਿਆਂ ਨੂੰ, ਮੂਰਖਾਂ ਨੂੰ, ਮਾਇਆ ਦੇ ਮੋਹ ਵਿਚ ਅੰਨ੍ਹੇ ਹੋਇਆਂ ਨੂੰ ਸਤਿਗੁਰੂ ਨੇ ਹੀ ਜੀਵਨ ਦੇ ਸਹੀ ਰਸਤੇ ਉਤੇ ਪਾਇਆ ਹੈ।
ਨਾਨਕ ਗੁਰਮੁਖਿ ਸਬਦਿ ਸੁਹਾਵੇ ਅਨਦਿਨੁ ਹਰਿ ਗੁਣ ਗਾਏ ॥੩॥ naanak gurmukh sabad suhaavay an-din har gun gaa-ay. ||3|| O’ Nanak, by attuning themselves to the Guru’s word, the Guru’s followers become spiritually embellished and they always sing the praises of God.(3) ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਗੁਰੂ ਦੇ ਸ਼ਬਦ ਵਿਚ (ਜੁੜ ਕੇ) ਸੋਹਣੇ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ, ਤੇ, ਉਹ ਹਰ ਵੇਲੇ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ l
ਆਪਿ ਕਰਾਏ ਕਰੇ ਆਪਿ ਜੀਉ ਆਪੇ ਸਬਦਿ ਸਵਾਰੇ ॥ aap karaa-ay karay aap jee-o aapay sabad savaaray. It is God Himself who does everything and causes it to be done and He Himself embellishes the life of the mortals by uniting them to the Guru’s word. ਪ੍ਰਭੂ ਆਪ ਹੀ ਪ੍ਰੇਰਨਾ ਕਰ ਕੇ ਜੀਵਾਂ ਪਾਸੋਂ ਕੰਮ ਕਰਾਂਦਾ ਹੈ ਜੀਵਾਂ ਵਿਚ ਵਿਆਪਕ ਹੋ ਕੇ ਆਪ ਹੀ ਸਭ ਕੁਝ ਕਰਦਾ ਹੈ, ਪ੍ਰਭੂ ਆਪ ਹੀ ਗੁਰੂ ਦੇ ਸ਼ਬਦ ਵਿਚ ਜੋੜ ਕੇ ਜੀਵਾਂ ਦੇ ਜੀਵਨ ਸੋਹਣੇ ਬਣਾਂਦਾ ਹੈ।
ਆਪੇ ਸਤਿਗੁਰੁ ਆਪਿ ਸਬਦੁ ਜੀਉ ਜੁਗੁ ਜੁਗੁ ਭਗਤ ਪਿਆਰੇ ॥ aapay satgur aap sabad jee-o jug jug bhagat pi-aaray. He Himself is the true Guru and Himself the divine word; in every age His devotees are dear to Him. ਪ੍ਰਭੂ ਆਪ ਹੀ ਸੱਚਾ ਗੁਰੂ ਹੈ ਅਤੇ ਖੁਦ ਹੀ ਗੁਰੂ ਦਾ ਸ਼ਬਦ । ਹਰ ਯੁਗ ਅੰਦਰ ਉਸ ਦੇ ਸੰਤ ਉਸ ਦੇ ਲਾਡਲੇ ਹਨ।
ਜੁਗੁ ਜੁਗੁ ਭਗਤ ਪਿਆਰੇ ਹਰਿ ਆਪਿ ਸਵਾਰੇ ਆਪੇ ਭਗਤੀ ਲਾਏ ॥ jug jug bhagat pi-aaray har aap savaaray aapay bhagtee laa-ay. Yes, throughout the ages He loves His devotees; He Himself adorns them and attaches them to His devotional worship. ਹਰੇਕ ਜੁਗ ਵਿਚ ਹਰੀ ਆਪਣੇ ਭਗਤਾਂ ਨੂੰ ਪਿਆਰ ਕਰਦਾ ਹੈ, ਆਪ ਹੀ ਉਹਨਾਂ ਦੇ ਜੀਵਨ ਸਵਾਰਦਾ ਹੈ, ਆਪ ਹੀ ਉਹਨਾਂ ਨੂੰ ਭਗਤੀ ਵਿਚ ਜੋੜਦਾ ਹੈ।
ਆਪੇ ਦਾਨਾ ਆਪੇ ਬੀਨਾ ਆਪੇ ਸੇਵ ਕਰਾਏ ॥ aapay daanaa aapay beenaa aapay sayv karaa-ay. He Himself is all-knowing and He Himself is all-seeing; He Himself enjoins His devotees to His devotional worship. ਉਹ ਆਪ ਹੀ ਸਭ ਦੇ ਦਿਲ ਦੀ ਜਾਣਨ ਵਾਲਾ ਤੇ ਪਛਾਣਨ ਵਾਲਾ ਹੈ, ਉਹ ਆਪ ਹੀ ਭਗਤਾਂ ਪਾਸੋਂ ਆਪਣੀ ਸੇਵਾ-ਭਗਤੀ ਕਰਾਂਦਾ ਹੈ।
ਆਪੇ ਗੁਣਦਾਤਾ ਅਵਗੁਣ ਕਾਟੇ ਹਿਰਦੈ ਨਾਮੁ ਵਸਾਏ ॥ aapay gundaataa avgun kaatay hirdai naam vasaa-ay. He Himself is the bestower of virtues and the destroyer of our vices; He Himself enshrines His Name within our hearts. ਉਹ ਆਪ ਹੀ ਗੁਣਾਂ ਦੀ ਦਾਤ ਬਖ਼ਸ਼ਦਾ ਹੈ, ਸਾਡੇ ਅਉਗਣ ਦੂਰ ਕਰਦਾ ਹੈ, ਤੇ ਸਾਡੇ ਹਿਰਦੇ ਵਿਚ ਆਪਣਾ ਨਾਮ ਵਸਾਂਦਾ ਹੈ।
ਨਾਨਕ ਸਦ ਬਲਿਹਾਰੀ ਸਚੇ ਵਿਟਹੁ ਆਪੇ ਕਰੇ ਕਰਾਏ ॥੪॥੪॥ naanak sad balihaaree sachay vitahu aapay karay karaa-ay. ||4||4|| O’ Nanak, I dedicate myself forever to the eternal God who Himself does and gets everything done.||4||4|| ਹੇ ਨਾਨਕ! ਮੈਂ ਉਸ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਤੋਂ ਸਦਾ ਸਦਕੇ ਜਾਂਦਾ ਹਾਂ, ਉਹ ਆਪ ਹੀ ਸਭ ਕੁਝ ਕਰਦਾ ਹੈ ਤੇ ਕਰਾਂਦਾ ਹੈ
ਗਉੜੀ ਮਹਲਾ ੩ ॥ ga-orhee mehlaa 3. Raag Gauree, Third Guru:
ਗੁਰ ਕੀ ਸੇਵਾ ਕਰਿ ਪਿਰਾ ਜੀਉ ਹਰਿ ਨਾਮੁ ਧਿਆਏ ॥ gur kee sayvaa kar piraa jee-o har naam Dhi-aa-ay. O’ my dear soul, follow the Guru’s advice and lovingly meditate on God’s Name. ਹੇ ਪਿਆਰੀ ਜਿੰਦੇ! ਗੁਰੂ ਦੀ ਸਰਨ ਪਉ, ਅਤੇ ਪਰਮਾਤਮਾ ਦਾ ਨਾਮ ਸਿਮਰ,
ਮੰਞਹੁ ਦੂਰਿ ਨ ਜਾਹਿ ਪਿਰਾ ਜੀਉ ਘਰਿ ਬੈਠਿਆ ਹਰਿ ਪਾਏ ॥ manjahu door na jaahi piraa jee-o ghar baithi-aa har paa-ay. O’ my dear soul, you do not have to go far away from yourself, you can realize God within your own heart. ਹੇ ਜਿੰਦੇ! ਤੂੰ ਆਪਣੇ ਆਪ ਵਿਚੋਂ ਦੂਰ ਨਹੀਂ ਜਾਹਿਂਗੀ ਹਿਰਦੇ-ਘਰ ਵਿਚ ਟਿਕੇ ਰਿਹਾਂ ਪਰਮਾਤਮਾ ਮਿਲ ਪੈਂਦਾ ਹੈ।
ਘਰਿ ਬੈਠਿਆ ਹਰਿ ਪਾਏ ਸਦਾ ਚਿਤੁ ਲਾਏ ਸਹਜੇ ਸਤਿ ਸੁਭਾਏ ॥ ghar baithi-aa har paa-ay sadaa chit laa-ay sehjay sat subhaa-ay. Yes, you would realize God in your heart by always intuitively focusing your conscious mind on Him with true faith. ਸੁਭਾਵਕ ਹੀ ਸੱਚੀ ਭਾਵਨਾ ਨਾਲ, ਹਮੇਸ਼ਾਂ ਵਾਹਿਗੁਰੂ ਨਾਲ ਆਪਣੀ ਬਿਰਤੀ ਜੋੜਨ ਦੁਆਰਾ ਤੂੰ ਆਪਣੇ ਧਾਮ ਅੰਦਰ ਵਸਦਾ ਹੋਇਆ ਹੀ ਉਸ ਨੂੰ ਪਾ ਲਵੇਗਾ।
ਗੁਰ ਕੀ ਸੇਵਾ ਖਰੀ ਸੁਖਾਲੀ ਜਿਸ ਨੋ ਆਪਿ ਕਰਾਏ ॥ gur kee sayvaa kharee sukhaalee jis no aap karaa-ay. Serving (following his teachings) the Guru brings great peace, but he alone does it whom God inspires to do so. ਗੁਰੂ ਦੀ ਦੱਸੀ ਸੇਵਾ ਬਹੁਤ ਸੁਖ ਦੇਣ ਵਾਲੀ ਹੈ ਪਰ ਇਹ ਸੇਵਾ ਉਹੀ ਕਰਦਾ ਹੈ ਜਿਸ ਪਾਸੋਂ ਪ੍ਰਭੂ ਆਪ ਕਰਾਏ ਜਿਸ ਨੂੰ ਆਪ ਪ੍ਰੇਰਨਾ ਕਰੇ।
ਨਾਮੋ ਬੀਜੇ ਨਾਮੋ ਜੰਮੈ ਨਾਮੋ ਮੰਨਿ ਵਸਾਏ ॥ naamo beejay naamo jammai naamo man vasaa-ay. He sows Naam in his heart and Naam alone sprouts within and he enshrines Naam forever in his mind. ਉਹ ਆਪਣੇ ਹਿਰਦੇ-ਖੇਤ ਵਿਚ ਨਾਮ ਬੀਜਦਾ ਹੈ ਉਥੇ ਨਾਮ ਹੀ ਉੱਗਦਾ ਹੈ, ਉਹ ਮਨੁੱਖ ਆਪਣੇ ਮਨ ਵਿਚ ਸਦਾ ਨਾਮ ਹੀ ਵਸਾਈ ਰੱਖਦਾ ਹੈ।
ਨਾਨਕ ਸਚਿ ਨਾਮਿ ਵਡਿਆਈ ਪੂਰਬਿ ਲਿਖਿਆ ਪਾਏ ॥੧॥ naanak sach naam vadi-aa-ee poorab likhi-aa paa-ay. ||1|| O’ Nanak, through the eternal God’s Name he is honored here and hereafter. He receives what is predestined for him.||1|| ਹੇ ਨਾਨਕ! ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਟਿਕ ਕੇ ਮਨੁੱਖ ਲੋਕ ਪਰਲੋਕ ਵਿਚ ਆਦਰ ਪਾਂਦਾ ਹੈ, ਉਹ ਉਹੀ ਕੁਛ ਪਾਉਂਦਾ ਹੈ ਜੋ ਉਸ ਲਈ ਧੁਰ ਤੋਂ ਲਿਖਿਆ ਹੋਇਆ ਹੈ।
ਹਰਿ ਕਾ ਨਾਮੁ ਮੀਠਾ ਪਿਰਾ ਜੀਉ ਜਾ ਚਾਖਹਿ ਚਿਤੁ ਲਾਏ ॥ har kaa naam meethaa piraa jee-o jaa chaakhahi chit laa-ay. O’ my soul, if you taste the elixir of God’s Name with conscious mind you will realize that it is very sweet. ਹੇ ਪਿਆਰੀ ਜਿੰਦੇ! ਪਰਮਾਤਮਾ ਦਾ ਨਾਮ ਮਿੱਠਾ ਹੈ (ਪਰ ਇਹ ਤੈਨੂੰ ਤਦੋਂ ਹੀ ਸਮਝ ਆਵੇਗੀ) ਜਦੋਂ ਤੂੰ ਚਿੱਤ ਜੋੜ ਕੇ ਇਹ ਨਾਮ-ਰਸ ਚੱਖੇਂਗੀ।
ਰਸਨਾ ਹਰਿ ਰਸੁ ਚਾਖੁ ਮੁਯੇ ਜੀਉ ਅਨ ਰਸ ਸਾਦ ਗਵਾਏ ॥ rasnaa har ras chaakh muyay jee-o an ras saad gavaa-ay. O’ my unfortunate tongue, taste the nectar of God’s Name and forsake the other worldly tastes. ਹੇ ਮੇਰੀ ਨਿਕਰਮਣ ਜੀਭ! ਪਰਮਾਤਮਾ ਦੇ ਨਾਮ ਦਾ ਸੁਆਦ ਚੱਖ, ਤੇ ਹੋਰ ਹੋਰ ਰਸਾਂ ਦੇ ਸੁਆਦ ਛੱਡ ਦੇ।
ਸਦਾ ਹਰਿ ਰਸੁ ਪਾਏ ਜਾ ਹਰਿ ਭਾਏ ਰਸਨਾ ਸਬਦਿ ਸੁਹਾਏ ॥ sadaa har ras paa-ay jaa har bhaa-ay rasnaa sabad suhaa-ay. The tongue adorned with the Guru’s word enjoys the nectar of God’s Name, when it pleases God. ਜਦੋਂ ਪ੍ਰਭੂ ਨੂੰ ਚੰਗਾ ਲੱਗੇ, ਤਦੋਂ ਜੀਭ ਸਦਾ ਪਰਮਾਤਮਾ ਦੇ ਨਾਮ ਦਾ ਸੁਆਦ ਮਾਣਦੀ ਹੈ, ਤੇ ਗੁਰੂ ਦੇ ਸ਼ਬਦ ਵਿਚ ਜੁੜ ਕੇ ਸੋਹਣੀ ਹੋ ਜਾਂਦੀ ਹੈ
ਨਾਮੁ ਧਿਆਏ ਸਦਾ ਸੁਖੁ ਪਾਏ ਨਾਮਿ ਰਹੈ ਲਿਵ ਲਾਏ ॥ naam Dhi-aa-ay sadaa sukh paa-ay naam rahai liv laa-ay. The person who lovingly meditates on God’s Name always enjoys peace and remains attuned to God’s Name. ਜੇਹੜਾ ਮਨੁੱਖ ਨਾਮ ਸਿਮਰਦਾ ਹੈ ਨਾਮ ਵਿਚ ਸੁਰਤ ਜੋੜੀ ਰੱਖਦਾ ਹੈ, ਉਹ ਸਦਾ ਆਤਮਕ ਆਨੰਦ ਮਾਣਦਾ ਹੈ,
ਨਾਮੇ ਉਪਜੈ ਨਾਮੇ ਬਿਨਸੈ ਨਾਮੇ ਸਚਿ ਸਮਾਏ ॥ naamay upjai naamay binsai naamay sach samaa-ay. The yearning for the nectar of Naam arises from the Naam itself, the longing for other worldly tastes ends through Naam and one unites with God through Naam. ਨਾਮ ਦੀ ਬਰਕਤਿ ਨਾਲ ਉਸ ਦੇ ਅੰਦਰ (ਨਾਮ-ਰਸ ਦੀ ਤਾਂਘ) ਪੈਦਾ ਹੁੰਦੀ ਹੈ, ਨਾਮ ਦੀ ਬਰਕਤਿ ਨਾਲ (ਉਸ ਦੇ ਅੰਦਰੋਂ ਹੋਰ ਹੋਰ ਰਸਾਂ ਦੀ ਖਿੱਚ) ਦੂਰ ਹੋ ਜਾਂਦੀ ਹੈ, ਨਾਮ ਸਿਮਰਨ ਦੀ ਬਰਕਤਿ ਨਾਲ ਉਹ ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦਾ ਹੈ।
ਨਾਨਕ ਨਾਮੁ ਗੁਰਮਤੀ ਪਾਈਐ ਆਪੇ ਲਏ ਲਵਾਏ ॥੨॥ naanak naam gurmatee paa-ee-ai aapay la-ay lavaa-ay. ||2|| O Nanak, Naam is realized through the Guru’s teachings and God Himself attaches us with Naam. ||2|| ਹੇ ਨਾਨਕ! ਪਰਮਾਤਮਾ ਦਾ ਨਾਮ ਗੁਰੂ ਦੀ ਮਤਿ ਉਤੇ ਤੁਰਿਆਂ ਮਿਲਦਾ ਹੈ, ਪਰਮਾਤਮਾ ਆਪ ਹੀ ਆਪਣੇ ਨਾਮ ਦੀ ਲਗਨ ਪੈਦਾ ਕਰਦਾ ਹੈ
ਏਹ ਵਿਡਾਣੀ ਚਾਕਰੀ ਪਿਰਾ ਜੀਉ ਧਨ ਛੋਡਿ ਪਰਦੇਸਿ ਸਿਧਾਏ ॥ ayh vidaanee chaakree piraa jee-o Dhan chhod pardays siDhaa-ay. O’ my dear, to run after Maya is painful, as if one is in the service of someone else and had to travel to foreign lands leaving his bride back home. ਹੇ ਪਿਆਰੀ ਜਿੰਦੇ! ਇਹ ਬਿਗਾਨੀ ਨੌਕਰੀ ਬੜੀ ਦੁਖਦਾਈ ਹੁੰਦੀ ਹੈ ਕਿ ਮਨੁੱਖ ਆਪਣੀ ਇਸਤ੍ਰੀ ਨੂੰ ਘਰ ਛੱਡ ਕੇ ਪਰਦੇਸ ਵਿਚ ਚਲਾ ਜਾਂਦਾ ਹੈ,
ਦੂਜੈ ਕਿਨੈ ਸੁਖੁ ਨ ਪਾਇਓ ਪਿਰਾ ਜੀਉ ਬਿਖਿਆ ਲੋਭਿ ਲੁਭਾਏ ॥ doojai kinai sukh na paa-i-o piraa jee-o bikhi-aa lobh lubhaa-ay. O my dear in duality, no one has ever attained peace because the mortal gets entrapped in the greed for Maya. ਹੇ ਪਿਆਰੀ ਜਿੰਦੇ! ਮਾਇਆ ਦੇ ਮੋਹ ਵਿਚ ਫਸ ਕੇ ਕਿਸੇ ਨੇ ਕਦੇ ਸੁਖ ਨਹੀਂ ਪਾਇਆ, ਮਨੁੱਖ ਮਾਇਆ ਦੇ ਲੋਭ ਵਿਚ ਫਸ ਜਾਂਦਾ ਹੈ।
ਬਿਖਿਆ ਲੋਭਿ ਲੁਭਾਏ ਭਰਮਿ ਭੁਲਾਏ ਓਹੁ ਕਿਉ ਕਰਿ ਸੁਖੁ ਪਾਏ ॥ bikhi-aa lobh lubhaa-ay bharam bhulaa-ay oh ki-o kar sukh paa-ay. The one who is lured by Maya (worldly riches) is lost in doubt; how can this person find peace? (ਜਦੋਂ ਮਨੁੱਖ) ਮਾਇਆ ਦੇ ਲੋਭ ਵਿਚ ਫਸਦਾ ਹੈ (ਤਦੋਂ ਮਾਇਆ ਦੀ ਖ਼ਾਤਰ) ਭਟਕਣਾ ਵਿਚ ਪੈ ਕੇ ਕੁਰਾਹੇ ਪੈ ਜਾਂਦਾ ਹੈ (ਉਸ ਹਾਲਤ ਵਿਚ ਇਹ) ਸੁਖ ਕਿਵੇਂ ਪਾ ਸਕਦਾ ਹੈ?
ਚਾਕਰੀ ਵਿਡਾਣੀ ਖਰੀ ਦੁਖਾਲੀ ਆਪੁ ਵੇਚਿ ਧਰਮੁ ਗਵਾਏ ॥ chaakree vidaanee kharee dukhaalee aap vaych Dharam gavaa-ay. Running after worldly riches is very painful like serving someone else; it necessitates selling away the conscience, causing one to lose faith. ਹੋਰਸ ਦੀ ਨੌਕਰੀ ਬਹੁਤ ਦੁਖਦਾਈ ਹੈ। ਉਸ ਵਿੱਚ ਪ੍ਰਾਣੀ ਆਪਣੇ ਆਪ ਨੂੰ ਫ਼ਰੋਖ਼ਤ ਕਰ ਬਹਿੰਦਾ ਹੈ ਅਤੇ ਆਪਣਾ ਈਮਾਨ ਗੁਆ ਲੈਂਦਾ ਹੈ।


© 2017 SGGS ONLINE
error: Content is protected !!
Scroll to Top