Guru Granth Sahib Translation Project

Guru granth sahib page-259

Page 259

ਸਲੋਕ ॥ salok. Shalok:
ਮਤਿ ਪੂਰੀ ਪਰਧਾਨ ਤੇ ਗੁਰ ਪੂਰੇ ਮਨ ਮੰਤ ॥ mat pooree parDhaan tay gur pooray man mant. Perfect is the intellect and most distinguished is the reputation of those who enshrine in their mind the teachings of the Perfect Guru. ਜਿਨ੍ਹਾਂ ਦੇ ਮਨ ਵਿਚ ਪੂਰੇ ਗੁਰੂ ਦਾ ਉਪਦੇਸ਼ ਵੱਸ ਪੈਂਦਾ ਹੈ,ਪੂਰਨ ਹੈ ਉਨ੍ਹਾਂ ਦੀ ਅਕਲ ਅਤੇ ਉਹ ਪਰਮ ਨਾਮਵਰ ਹਨ l
ਜਿਹ ਜਾਨਿਓ ਪ੍ਰਭੁ ਆਪੁਨਾ ਨਾਨਕ ਤੇ ਭਗਵੰਤ ॥੧॥ jih jaani-o parabh aapunaa naanak tay bhagvant. ||1|| O’ Nanak, very fortunate are those who have realized the beloved God. ||1|| ਹੇ ਨਾਨਕ! ਜਿਨ੍ਹਾਂ ਨੇ ਪਿਆਰੇ ਪ੍ਰਭੂ ਨਾਲ ਡੂੰਘੀ ਸਾਂਝ ਬਣਾ ਲਈ ਹੈ, ਉਹ ਭਾਗਾਂ ਵਾਲੇ ਹਨ ॥੧॥
ਪਉੜੀ ॥ pa-orhee. Pauree:
ਮਮਾ ਜਾਹੂ ਮਰਮੁ ਪਛਾਨਾ ॥ mamaa jaahoo maram pachhaanaa. Mamma, an alphabet: One who has understood the secret that God is always with us, ਜਿਸ ਮਨੁੱਖ ਨੇ ਰੱਬ ਦਾ (ਇਹ) ਭੇਤ ਪਾ ਲਿਆ (ਕਿ ਉਹ ਸਦਾ ਅੰਗ-ਸੰਗ ਹੈ),
ਭੇਟਤ ਸਾਧਸੰਗ ਪਤੀਆਨਾ ॥ bhaytat saaDhsang patee-aanaa. joining the holy congregation he fully convinces his mind about this belief. ਉਹ ਸਾਧ ਸੰਗਤ ਵਿਚ ਮਿਲ ਕੇ (ਇਸ ਲੱਭੇ ਭੇਤ ਬਾਰੇ) ਪੂਰਾ ਯਕੀਨ ਬਣਾ ਲੈਂਦਾ ਹੈ।
ਦੁਖ ਸੁਖ ਉਆ ਕੈ ਸਮਤ ਬੀਚਾਰਾ ॥ dukh sukh u-aa kai samat beechaaraa. He considers both pleasure and pain as the same. ਉਸ ਦੇ ਹਿਰਦੇ ਵਿਚ ਦੁੱਖ ਤੇ ਸੁਖ ਇਕੋ ਜਿਹੇ ਜਾਪਣ ਲੱਗ ਪੈਂਦੇ ਹਨ
ਨਰਕ ਸੁਰਗ ਰਹਤ ਅਉਤਾਰਾ ॥ narak surag rahat a-utaaraa. He is saved from the effects of extreme sufferings and pleasures. ਉਹ ਦੁੱਖਾਂ ਤੋਂ ਆਈ ਘਬਰਾਹਟ ਤੇ ਸੁਖਾਂ ਤੋਂ ਆਈ ਬਹੁਤ ਖ਼ੁਸ਼ੀ ਵਿਚ ਫਸਣੋਂ ਬਚ ਜਾਂਦਾ ਹੈ।
ਤਾਹੂ ਸੰਗ ਤਾਹੂ ਨਿਰਲੇਪਾ ॥ taahoo sang taahoo nirlaypaa. He beholds God both within and detached from him. ਉਸ ਪ੍ਰਭੂ ਨੂੰ ਅੰਗ-ਸੰਗ ਭੀ ਦਿੱਸਦਾ ਹੈ ਤੇ ਉਸੇ ਪ੍ਰਭੂ ਨੂੰ ਮਾਇਆ ਦੇ ਪ੍ਰਭਾਵ ਤੋਂ ਪਰੇ ਭੀ,
ਪੂਰਨ ਘਟ ਘਟ ਪੁਰਖ ਬਿਸੇਖਾ ॥ pooran ghat ghat purakh bisaykhaa. He beholds the perfect God pervading each and every heart. ਉਸ ਨੂੰ ਵਿਆਪਕ ਪ੍ਰਭੂ ਹਰੇਕ ਹਿਰਦੇ ਵਿਚ ਵੱਸਦਾ ਦਿੱਸਦਾ ਹੈ।
ਉਆ ਰਸ ਮਹਿ ਉਆਹੂ ਸੁਖੁ ਪਾਇਆ ॥ u-aa ras meh u-aahoo sukh paa-i-aa. He attains peace by enjoying the pleasure of that belief (ਵਿਆਪਕਤਾ ਵਾਲੇ ਯਕੀਨ ਤੋਂ ਪੈਦਾ ਹੋਏ) ਆਤਮਕ ਰਸ ਤੋਂ ਉਸ ਨੂੰ ਐਸਾ ਸੁਖ ਮਿਲਦਾ ਹੈ,
ਨਾਨਕ ਲਿਪਤ ਨਹੀ ਤਿਹ ਮਾਇਆ ॥੪੨॥ naanak lipat nahee tih maa-i-aa. ||42|| O Nanak, Maya does not affect him at all. ||42|| ਹੇ ਨਾਨਕ! ਮਾਇਆ ਉਸ ਤੇ ਆਪਣਾ ਪ੍ਰਭਾਵ ਨਹੀਂ ਪਾ ਸਕਦੀ ॥੪੨॥
ਸਲੋਕੁ ॥ salok. Shalok:
ਯਾਰ ਮੀਤ ਸੁਨਿ ਸਾਜਨਹੁ ਬਿਨੁ ਹਰਿ ਛੂਟਨੁ ਨਾਹਿ ॥ yaar meet sun saajanhu bin har chhootan naahi. Listen, O’ my dear friends and companions, without meditating on God’s Name there can be no deliverance from worldly bonds. ਹੇ ਮਿੱਤਰੋ! ਹੇ ਸੱਜਣੋ! ਸੁਣੋ! ਪਰਮਾਤਮਾ ਦਾ ਨਾਮ ਜਪਣ ਤੋਂ ਬਿਨਾ ਮਾਇਆ ਦੇ ਬੰਧਨਾਂ ਤੋਂ ਖ਼ਲਾਸੀ ਨਹੀਂ ਹੁੰਦੀ।
ਨਾਨਕ ਤਿਹ ਬੰਧਨ ਕਟੇ ਗੁਰ ਕੀ ਚਰਨੀ ਪਾਹਿ ॥੧॥ naanak tih banDhan katay gur kee charnee paahi. ||1|| O’ Nanak, only the worldly bonds of those persons are cut off who seek the shelter of the Guru. ||1|| ਹੇ ਨਾਨਕ! ਜੇਹੜੇ ਬੰਦੇ ਗੁਰੂ ਦੀ ਚਰਨੀਂ ਪੈਂਦੇ ਹਨ, ਉਹਨਾਂ ਦੇ (ਮਾਇਆ ਦੇ ਮੋਹ ਦੇ) ਬੰਧਨ ਕੱਟੇ ਜਾਂਦੇ ਹਨ ॥੧॥
ਪਵੜੀ ॥ pavrhee. Pauree:
ਯਯਾ ਜਤਨ ਕਰਤ ਬਹੁ ਬਿਧੀਆ ॥ ya-yaa jatan karat baho biDhee-aa. Yayya, an alphabet: One tries to obtain release from worldly bonds in many ways, ਮਨੁੱਖ (ਮਾਇਆ ਦੇ ਮੋਹ ਦੇ ਬੰਧਨਾਂ ਤੋਂ ਖ਼ਲਾਸੀ ਪਾਣ ਲਈ) ਕਈ ਤਰ੍ਹਾਂ ਦੇ ਜਤਨ ਕਰਦਾ ਹੈ,
ਏਕ ਨਾਮ ਬਿਨੁ ਕਹ ਲਉ ਸਿਧੀਆ ॥ ayk naam bin kah la-o siDhee-aa. but without meditating on Naam, one cannot succeed. ਪਰ ਪਰਮਾਤਮਾ ਦਾ ਨਾਮ ਜਪਣ ਤੋਂ ਬਿਨਾ ਬਿਲਕੁਲ ਕਾਮਯਾਬੀ ਨਹੀਂ ਹੋ ਸਕਦੀ।
ਯਾਹੂ ਜਤਨ ਕਰਿ ਹੋਤ ਛੁਟਾਰਾ ॥ yaahoo jatan kar hot chhutaaraa. The efforts by which freedom from worldly bonds can be attained ਜੇਹੜੇ ਜਤਨਾਂ ਨਾਲ (ਇਹਨਾਂ ਬੰਧਨਾਂ ਤੋਂ) ਖ਼ਲਾਸੀ ਹੋ ਸਕਦੀ ਹੈ,
ਉਆਹੂ ਜਤਨ ਸਾਧ ਸੰਗਾਰਾ ॥ u-aahoo jatan saaDh sangaaraa. those efforts are joining the holy congregation. ਉਹ ਜਤਨ ਇਹੀ ਹਨ ਕਿ ਸਾਧ ਸੰਗਤਿ ਕਰੋ।
ਯਾ ਉਬਰਨ ਧਾਰੈ ਸਭੁ ਕੋਊ ॥ yaa ubran Dhaarai sabh ko-oo. Though everyone entertains the ideas of freedom from worldly bonds, (ਭਾਵੇਂ ਕਿ) ਹਰ ਕੋਈ (ਮਾਇਆ ਦੇ ਬੰਧਨਾਂ ਤੋਂ) ਬਚਣ ਦੇ ਉਪਰਾਲੇ (ਆਪਣੇ ਮਨ ਵਿਚ) ਧਾਰਦਾ ਹੈ।
ਉਆਹਿ ਜਪੇ ਬਿਨੁ ਉਬਰ ਨ ਹੋਊ ॥ u-aahi japay bin ubar na ho-oo. yet, there can be no release from bonds of Maya without remembering God. ਪਰ ਉਸ ਪ੍ਰਭੂ ਦਾ ਨਾਮ ਜਪਣ ਤੋਂ ਬਿਨਾ ਖ਼ਲਾਸੀ ਹੋ ਨਹੀਂ ਸਕਦੀ,
ਯਾਹੂ ਤਰਨ ਤਾਰਨ ਸਮਰਾਥਾ ॥ yaahoo taran taaran samraathaa. O’ God, like a ship, You alone are capable of taking us across this worldly ocean. ਹੇ ਪ੍ਰਭੂ! ਤੂੰ ਆਪ ਹੀ ਜੀਵਾਂ ਨੂੰ (ਸੰਸਾਰ-ਸਮੁੰਦਰ ਵਿਚੋਂ) ਤਾਰਨ ਲਈ ਜਹਾਜ਼ ਹੈਂ, ਤੂੰ ਹੀ ਤਾਰਨ ਲਈ ਸਮਰੱਥ ਹੈਂ।
ਰਾਖਿ ਲੇਹੁ ਨਿਰਗੁਨ ਨਰਨਾਥਾ ॥ raakh layho nirgun narnaathaa. O’ God, please save us, the evil beings! ਹੇ ਜੀਵਾਂ ਦੇ ਨਾਥ! ਸਾਨੂੰ ਗੁਣ-ਹੀਨਾਂ ਨੂੰ ਬਚਾ ਲੈ।
ਮਨ ਬਚ ਕ੍ਰਮ ਜਿਹ ਆਪਿ ਜਨਾਈ ॥ man bach karam jih aap janaa-ee. O’ God, they in whose minds, words and deeds, You Yourself instill the spiritual wisdom, ਜਿਨ੍ਹਾਂ ਬੰਦਿਆਂ ਦੇ ਮਨ ਵਿਚ ਬਚਨਾਂ ਵਿਚ ਤੇ ਕਰਮਾਂ ਵਿਚ ਪ੍ਰਭੂ ਆਪ (ਮਾਇਆ ਦੇ ਮੋਹ ਤੋਂ ਬਚਣ ਵਾਲੀ) ਸੂਝ ਪੈਦਾ ਕਰਦਾ ਹੈ,
ਨਾਨਕ ਤਿਹ ਮਤਿ ਪ੍ਰਗਟੀ ਆਈ ॥੪੩॥ naanak tih mat pargatee aa-ee. ||43|| their intellect is enlightened and they are released from the worldly bond, says Nanak. ||43|| ਹੇ ਨਾਨਕ! ਉਹਨਾਂ ਦੀ ਮਤਿ ਉੱਜਲ ਹੋ ਜਾਂਦੀ ਹੈ ਤੇ ਉਹ ਬੰਧਨਾਂ ਤੋਂ ਬਚ ਨਿਕਲਦੇ ਹਨ ॥੪੩॥
ਸਲੋਕੁ ॥ salok. Shalok:
ਰੋਸੁ ਨ ਕਾਹੂ ਸੰਗ ਕਰਹੁ ਆਪਨ ਆਪੁ ਬੀਚਾਰਿ ॥ ros na kaahoo sang karahu aapan aap beechaar. Do not be angry with anyone else; instead look within your own self. ਕਿਸੇ ਹੋਰ ਨਾਲ ਗੁੱਸਾ ਨਾਹ ਕਰੋ (ਇਸ ਦੇ ਥਾਂ), ਆਪਣੇ ਆਪ ਨੂੰ ਵਿਚਾਰੋ l
ਹੋਇ ਨਿਮਾਨਾ ਜਗਿ ਰਹਹੁ ਨਾਨਕ ਨਦਰੀ ਪਾਰਿ ॥੧॥ ho-ay nimaanaa jag rahhu naanak nadree paar. ||1|| O’ Nanak, if you live in this world remaining humble then by God’s Grace you would swim across this worldly ocean of vices. ||1|| ਹੇ ਨਾਨਕ! ਜੇ ਤੂੰ ਜਗਤ ਵਿਚ ਧੀਰੇ ਸੁਭਾਵ ਵਾਲਾ ਬਣ ਕੇ ਰਹੇਂ,ਤਾਂ ਪ੍ਰਭੂ ਦੀ ਮਿਹਰ ਨਾਲ ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘ ਜਾਇਂਗਾ ॥੧॥
ਪਉੜੀ ॥ pa-orhee. Pauree:
ਰਾਰਾ ਰੇਨ ਹੋਤ ਸਭ ਜਾ ਕੀ ॥ ਤਜਿ ਅਭਿਮਾਨੁ ਛੁਟੈ ਤੇਰੀ ਬਾਕੀ ॥ raaraa rayn hot sabh jaa kee.taj abhimaan chhutai tayree baakee. Rarra (an alphabet): Shed your ego before the Guru, before whom all the rest of the world becomes humble like dust, so that the balance of your account of the past sins may be wiped off. ਸਾਰੀ ਲੋਕਾਈ ਜਿਸ ਗੁਰੂ ਦੀ ਚਰਨ-ਧੂੜ ਹੁੰਦੀ ਹੈ,ਤੂੰ ਭੀ ਉਸ ਦੇ ਅੱਗੇ ਆਪਣੇ ਮਨ ਦਾ ਅਹੰਕਾਰ ਦੂਰ ਕਰ, ਤੇਰੇ ਅੰਦਰੋਂ ਕ੍ਰੋਧ ਦੇ ਸੰਸਕਾਰਾਂ ਦਾ ਲੇਖਾ ਮੁੱਕ ਜਾਏ।
ਰਣਿ ਦਰਗਹਿ ਤਉ ਸੀਝਹਿ ਭਾਈ ॥ ran dargahi ta-o seejheh bhaa-ee. O’ brother, you would win the battle of life and obtain honor in God’s courts. ਹੇ ਭਾਈ! ਇਸ ਜਗਤ-ਰਣ-ਭੂਮੀ ਵਿਚ ਤੇ ਪ੍ਰਭੂ ਦੀ ਹਜ਼ੂਰੀ ਵਿਚ ਤਦੋਂ ਹੀ ਕਾਮਯਾਬ ਹੋਵੇਂਗਾ,
ਜਉ ਗੁਰਮੁਖਿ ਰਾਮ ਨਾਮ ਲਿਵ ਲਾਈ ॥ ja-o gurmukh raam naam liv laa-ee. only when through the Guru’s teachings, you would attune your mind to God’s Name. ਜਦੋਂ ਗੁਰੂ ਦੀ ਸਰਨ ਪੈ ਕੇ ਪ੍ਰਭੂ ਦੇ ਨਾਮ ਵਿਚ ਸੁਰਤ ਜੋੜੇਗਾ l
ਰਹਤ ਰਹਤ ਰਹਿ ਜਾਹਿ ਬਿਕਾਰਾ ॥ rahat rahat reh jaahi bikaaraa. All the vices are eradicated slowly and steadily, ਬੇਅੰਤ ਵਿਕਾਰ ਸਹਜੇ ਸਹਜੇ ਦੂਰ ਹੋ ਜਾਂਦੇ ਹਨ,
ਗੁਰ ਪੂਰੇ ਕੈ ਸਬਦਿ ਅਪਾਰਾ ॥ gur pooray kai sabad apaaraa. by reflecting on the perfect Guru’s words of infinite spiritual wisdom. ਜਦੋਂ ਪੂਰੇ ਗੁਰੂ ਦੇ ਸ਼ਬਦ ਵਿਚ ਜੁੜੀਦਾ ਹੈ।
ਰਾਤੇ ਰੰਗ ਨਾਮ ਰਸ ਮਾਤੇ ॥ raatay rang naam ras maatay. They remain imbued with God’s Love and elated with the nectar of Naam, ਉਹ ਬੰਦੇ ਪ੍ਰਭੂ ਦੇ ਨਾਮ ਦੇ ਪਿਆਰ ਵਿਚ ਰੱਤੇ ਰਹਿੰਦੇ ਹਨ, ਉਹ ਹਰੀ-ਨਾਮ ਦੇ ਸੁਆਦ ਵਿਚ ਮਸਤ ਰਹਿੰਦੇ ਹਨ
ਨਾਨਕ ਹਰਿ ਗੁਰ ਕੀਨੀ ਦਾਤੇ ॥੪੪॥ naanak har gur keenee daatay. ||44|| whom the Guru has blessed with the gift of Naam, says Nanak. ||44|| ਹੇ ਨਾਨਕ! ਜਿਨ੍ਹਾਂ ਨੂੰ ਗੁਰੂ ਨੇ ਹਰੀ-ਨਾਮ ਦੀ ਦਾਤ ਦਿੱਤੀ ਹੈ ॥੪੪॥
ਸਲੋਕੁ ॥ salok. Shalok:
ਲਾਲਚ ਝੂਠ ਬਿਖੈ ਬਿਆਧਿ ਇਆ ਦੇਹੀ ਮਹਿ ਬਾਸ ॥ laalach jhooth bikhai bi-aaDh i-aa dayhee meh baas. Ordinarily, this body remains afflicted with greed, falsehood and vices, (ਸਾਧਾਰਨ ਤੌਰ ਤੇ ਸਾਡੇ) ਇਸ ਸਰੀਰ ਵਿਚ ਲਾਲਚ ਝੂਠ ਵਿਕਾਰਾਂ ਤੇ ਰੋਗਾਂ ਦਾ ਹੀ ਜ਼ੋਰ ਰਹਿੰਦਾ ਹੈ;
ਹਰਿ ਹਰਿ ਅੰਮ੍ਰਿਤੁ ਗੁਰਮੁਖਿ ਪੀਆ ਨਾਨਕ ਸੂਖਿ ਨਿਵਾਸ ॥੧॥ har har amrit gurmukh pee-aa naanak sookh nivaas. ||1|| but the Guru’s follower who has partaken the ambrosial nectar of God’s Name, lives in peace, says Nanak. ||1|| ਪਰ ਹੇ ਨਾਨਕ, ਜਿਸ ਨੇ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਹਰੀ-ਨਾਮ-ਰਸ ਪੀ ਲਿਆ, ਉਹ ਆਨੰਦ ਵਿਚ ਰਹਿੰਦਾ ਹੈ ॥੧॥
ਪਉੜੀ ॥ pa-orhee. Pauree:
ਲਲਾ ਲਾਵਉ ਅਉਖਧ ਜਾਹੂ ॥ lalaa laava-o a-ukhaDh jaahoo. Lalla, an alphabet: Whoever takes the medicine of Naam, ਜਿਸ ਕਿਸੇ ਨੂੰ (ਪ੍ਰਭੂ ਦੇ ਨਾਮ ਦੀ) ਦਵਾਈ ਦਿੱਤੀ ਜਾਏ,
ਦੂਖ ਦਰਦ ਤਿਹ ਮਿਟਹਿ ਖਿਨਾਹੂ ॥ dookh darad tih miteh khinaahoo. the spiritual pains and sorrows of that person vanish in an instant. ਇਕ ਖਿਨ ਵਿਚ ਹੀ ਉਸ ਦੇ (ਆਤਮਕ) ਦੁੱਖ-ਦਰਦ ਮਿਟ ਜਾਂਦੇ ਹਨ।
ਨਾਮ ਅਉਖਧੁ ਜਿਹ ਰਿਦੈ ਹਿਤਾਵੈ ॥ naam a-ukhaDh jih ridai hitaavai. One in whose heart the medicine of God’s Name is dear, ਜਿਸ ਮਨੁੱਖ ਨੂੰ ਆਪਣੇ ਹਿਰਦੇ ਵਿਚ ਰੋਗ-ਨਾਸਕ ਪ੍ਰਭੂ-ਨਾਮ ਪਿਆਰਾ ਲੱਗਣ ਲੱਗ ਪਏ,
ਤਾਹਿ ਰੋਗੁ ਸੁਪਨੈ ਨਹੀ ਆਵੈ ॥ taahi rog supnai nahee aavai. that person is not afflicted by any spiritual malady or vices even in dreams. ਸੁਪਨੇ ਵਿਚ ਭੀ ਕੋਈ (ਆਤਮਕ) ਰੋਗ (ਵਿਕਾਰ) ਉਸ ਦੇ ਨੇੜੇ ਨਹੀਂ ਢੁਕਦਾ।
ਹਰਿ ਅਉਖਧੁ ਸਭ ਘਟ ਹੈ ਭਾਈ ॥ har a-ukhaDh sabh ghat hai bhaa-ee. O’ brothers, this medicine of God’s Name is present in all hearts, ਹੇ ਭਾਈ! ਹਰੀ-ਨਾਮ ਦਵਾਈ ਹਰੇਕ ਹਿਰਦੇ ਵਿਚ ਮੌਜੂਦ ਹੈ,
ਗੁਰ ਪੂਰੇ ਬਿਨੁ ਬਿਧਿ ਨ ਬਨਾਈ ॥ gur pooray bin biDh na banaa-ee. but without the perfect Guru’s teachings, no one knows the way to use it. ਪਰ ਪੂਰੇ ਗੁਰੂ ਤੋਂ ਬਿਨਾ (ਵਰਤਣ ਦਾ) ਢੰਗ ਕਾਮਯਾਬ ਨਹੀਂ ਹੁੰਦਾ।
ਗੁਰਿ ਪੂਰੈ ਸੰਜਮੁ ਕਰਿ ਦੀਆ ॥ gur poorai sanjam kar dee-aa. The Perfect Guru has laid down the precautions to use it. ਪੂਰੇ ਗੁਰੂ ਨੇ (ਇਸ ਦਵਾਈ ਦੇ ਵਰਤਣ ਦਾ) ਪਰਹੇਜ਼ ਨੀਅਤ ਕਰ ਦਿੱਤਾ ਹੈ। (ਜੋ ਮਨੁੱਖ ਉਸ ਪਰਹੇਜ਼ ਅਨੁਸਾਰ ਦਵਾਈ ਵਰਤਦਾ ਹੈ)
ਨਾਨਕ ਤਉ ਫਿਰਿ ਦੂਖ ਨ ਥੀਆ ॥੪੫॥ naanak ta-o fir dookh na thee-aa. ||45|| O’ Nanak, one who uses it and sticks to the precautions, does not endure any sorrow again. ||45|| ਹੇ ਨਾਨਕ! ਉਸ ਨੂੰ ਮੁੜ (ਕੋਈ ਵਿਕਾਰ) ਦੁੱਖ ਪੋਹ ਨਹੀਂ ਸਕਦਾ ॥੪੫॥
ਸਲੋਕੁ ॥ salok. Shalok:
ਵਾਸੁਦੇਵ ਸਰਬਤ੍ਰ ਮੈ ਊਨ ਨ ਕਤਹੂ ਠਾਇ ॥ vaasudayv sarbatar mai oon na kathoo thaa-ay. God is pervading everywhere. There is no place where He does not exist. ਪਰਮਾਤਮਾ ਸਭ ਥਾਈਂ ਮੌਜੂਦ ਹੈ, ਕਿਸੇ ਭੀ ਥਾਂ ਵਿਚ ਉਸ ਦੀ ਅਣਹੋਂਦ ਨਹੀਂ ਹੈ।
ਅੰਤਰਿ ਬਾਹਰਿ ਸੰਗਿ ਹੈ ਨਾਨਕ ਕਾਇ ਦੁਰਾਇ ॥੧॥ antar baahar sang hai naanak kaa-ay duraa-ay. ||1|| O’ Nanak, always and everywhere God is with us. What could be hidden from Him? ||1|| ਹੇ ਨਾਨਕ! ਸਭ ਜੀਵਾਂ ਦੇ ਅੰਦਰ ਤੇ ਚੁਫੇਰੇ ਪ੍ਰਭੂ ਅੰਗ-ਸੰਗ ਹੈ, (ਉਸ ਤੋਂ) ਕੋਈ ਲੁਕਾਉ ਨਹੀਂ ਹੋ ਸਕਦਾ ॥੧॥
ਪਉੜੀ ॥ pa-orhee. Pauree:
ਵਵਾ ਵੈਰੁ ਨ ਕਰੀਐ ਕਾਹੂ ॥ vavaa vair na karee-ai kaahoo. Vaava, an alphabet: We should not have enmity with anyone, ਕਿਸੇ ਨਾਲ ਭੀ (ਕੋਈ) ਵੈਰ ਨਹੀਂ ਕਰਨਾ ਚਾਹੀਦਾ,
ਘਟ ਘਟ ਅੰਤਰਿ ਬ੍ਰਹਮ ਸਮਾਹੂ ॥ ghat ghat antar barahm samaahoo. because God pervades each and every heart. ਕਿਉਂਕਿ ਹਰੇਕ ਸਰੀਰ ਵਿਚ ਪਰਮਾਤਮਾ ਸਮਾਇਆ ਹੋਇਆ ਹੈ।
ਵਾਸੁਦੇਵ ਜਲ ਥਲ ਮਹਿ ਰਵਿਆ ॥ vaasudayv jal thal meh ravi-aa. Yes, God is permeating all waters and the lands. ਪਰਮਾਤਮਾ ਪਾਣੀ ਵਿਚ ਧਰਤੀ ਵਿਚ (ਜ਼ੱਰੇ ਜ਼ੱਰੇ ਵਿਚ) ਵਿਆਪਕ ਹੈ,
ਗੁਰ ਪ੍ਰਸਾਦਿ ਵਿਰਲੈ ਹੀ ਗਵਿਆ ॥ gur parsaad virlai hee gavi-aa. However, rare is the one who through the Guru’s grace, has realized Him. ਪਰ ਕਿਸੇ ਵਿਰਲੇ ਨੇ ਹੀ ਗੁਰੂ ਦੀ ਕਿਰਪਾ ਨਾਲ (ਉਸ ਪ੍ਰਭੂ ਤਕ) ਪਹੁੰਚ ਹਾਸਲ ਕੀਤੀ ਹੈ।
ਵੈਰ ਵਿਰੋਧ ਮਿਟੇ ਤਿਹ ਮਨ ਤੇ ॥ vair viroDh mitay tih man tay. All enmity and hostility is erased from the mind of those ਉਹਨਾਂ ਦੇ ਮਨ ਵਿਚੋਂ ਵੈਰ ਵਿਰੋਧ ਮਿਟ ਜਾਂਦੇ ਹਨ,
ਹਰਿ ਕੀਰਤਨੁ ਗੁਰਮੁਖਿ ਜੋ ਸੁਨਤੇ ॥ har keertan gurmukh jo suntay. Guru’s followers, who listen to God’s praises. ਜੋ ਗੁਰੂ ਦੀ ਸ਼ਰਨ ਲੈ ਕੇ ਉਸ ਦੀ ਸਿਫ਼ਤ-ਸਾਲਾਹ ਸੁਣਦੇ ਹਨ।
ਵਰਨ ਚਿਹਨ ਸਗਲਹ ਤੇ ਰਹਤਾ ॥ varan chihan saglah tay rahtaa. they rise above the notion of all social classes and status symbols. ਉਹ ਸਮੂਹ ਜਾਤ ਅਤੇ ਜਾਤ ਦੇ ਚਿੰਨ੍ਹਾਂ ਤੋਂ ਆਜ਼ਾਦ ਹੋ ਜਾਂਦਾ ਹੈ l
ਨਾਨਕ ਹਰਿ ਹਰਿ ਗੁਰਮੁਖਿ ਜੋ ਕਹਤਾ ॥੪੬॥ naanak har har gurmukh jo kahtaa. ||46|| O’ Nanak, the Guru’s followers who meditate on God’s Name attain this state of mind. ||46|| ਹੇ ਨਾਨਕ! ਜੋ ਜੋ ਮਨੁੱਖ ਗੁਰੂ ਦੀ ਸਰਨ ਪੈ ਕੇ ਉਸ ਹਰੀ ਨੂੰ ਸਿਮਰਦੇ ਹਨ (ਉਨ੍ਹਾਂ ਨੂੰ ਇਹ ਅਵੱਸਥਾ ਪ੍ਰਾਪਤ ਹੁੰਦੀ ਹੈ) ॥੪੬॥


© 2017 SGGS ONLINE
error: Content is protected !!
Scroll to Top