Guru Granth Sahib Translation Project

Guru Granth Sahib English Translation Page-3

Page 3

ਸੁਣਿਐ ਦੂਖ ਪਾਪ ਕਾ ਨਾਸੁ॥੯॥ suni-ai dookh paap kaa naas. ||9|| By listening to God’s praises, all sorrows and sins vanish. ਰੱਬ ਦੀ ਸਿਫ਼ਤਿ ਸਾਲਾਹ ਸੁਣਨ ਕਰਕੇ (ਮਨੁੱਖ ਦੇ) ਦੁਖਾਂ ਤੇਪਾਪਾਂ ਦਾ ਨਾਸ਼ ਹੋ ਜਾਂਦਾ ਹੈ
ਸੁਣਿਐ ਸਤੁ ਸੰਤੋਖੁ ਗਿਆਨੁ ॥ suni-ai sat santokh gi-aan. By listening to Naam, one acquires truthfulness, contentment and spiritual knowledge. ਨਾਮ ਸੁਣਨ ਨਾਲ ਦਾਨ (ਦੇਣ ਦਾ ਸੁਭਾਉ), ਸੰਤੋਖ ਤੇ ਪ੍ਰਕਾਸ਼ ਪਰਗਟ ਹੋ ਜਾਂਦਾ ਹੈ,
ਸੁਣਿਐ ਅਠਸਠਿ ਕਾ ਇਸਨਾਨੁ ॥ suni-ai athsath kaa isnaan. By listening to God’s praises with adoration, one becomes pious, as if one has bathed at all the holy places. ਪ੍ਰਭੂ ਦੇ ਨਾਮ ਨੂੰ ਸਰਵਣ ਕਰਨ ਦੁਆਰਾ ਅਠਾਹਠ ਤੀਰਥਾਂ ਉਤੇ ਨ੍ਹਾਉਣ ਦਾ ਫਲ ਪਰਾਪਤ ਹੋ ਜਾਂਦਾ ਹੈ।
ਸੁਣਿਐ ਪੜਿ ਪੜਿ ਪਾਵਹਿ ਮਾਨੁ ॥ suni-ai parh parh paavahi maan. By listening to God’s praises, the devotees earn the same true honor as one receives by reading holy books (scriptures). ਜੋ ਸਤਕਾਰ ਮਨੁੱਖ ਵਿੱਦਿਆ ਪੜ੍ਹ ਕੇ ਪਾਂਦੇ ਹਨ, ਉਹ ਭਗਤ ਜਨਾਂ ਨੂੰ ਪ੍ਰਭੂ ਦੇ ਨਾਮ ਵਿਚ ਜੁੜ ਕੇ ਹੀ ਮਿਲ ਜਾਂਦਾ ਹੈ।
ਸੁਣਿਐ ਲਾਗੈ ਸਹਜਿ ਧਿਆਨੁ ॥ suni-ai laagai sahj Dhi-aan. By listening to Naam, one intuitively concentrates on Naam. ਨਾਮ ਸੁਣਨ ਦਾ ਸਦਕਾ ਅਡੋਲਤਾ ਵਿਚ ਚਿੱਤ ਦੀ ਬ੍ਰਿਤੀ ਟਿਕ ਜਾਂਦੀ ਹੈ।
ਨਾਨਕ ਭਗਤਾ ਸਦਾ ਵਿਗਾਸੁ ॥ naanak bhagtaa sadaa vigaas. O’ Nanak, the devotees of God are forever in the state of joy and bliss. ਹੇ ਨਾਨਕ! ਨਾਮ ਵਿਚ ਸੁਰਤ ਜੋੜਨ ਵਾਲੇ ਭਗਤ ਜਨਾਂ ਦੇ ਹਿਰਦੇ ਵਿਚ ਸਦਾ ਖਿੜਾਉ ਬਣਿਆ ਰਹਿੰਦਾ ਹੈ,
ਸੁਣਿਐ ਦੂਖ ਪਾਪ ਕਾ ਨਾਸੁ ॥੧੦॥ suni-ai dookh paap kaa naas. ||10|| Listening to God’s praises with adoration, all sorrows and sins vanish. ਅਕਾਲ ਪੁਰਖ ਦੀ ਸਿਫ਼ਤ-ਸਾਲਾਹ ਸੁਣਨ ਨਾਲ (ਮਨੁੱਖ ਦੇ) ਦੱਖਾਂ ਤੇ ਪਾਪਾਂ ਦਾ ਨਾਸ ਹੋ ਜਾਂਦਾ ਹੈ
ਸੁਣਿਐ ਸਰਾ ਗੁਣਾ ਕੇ ਗਾਹ ॥ suni-ai saraa gunaa kay gaah. By listening to God’s praises, one becomes immensely virtues. ਅਕਾਲ ਪੁਰਖ ਦੇ ਨਾਮ ਵਿਚ ਸੁਰਤ ਜੋੜਨ ਨਾਲ (ਸਾਧਾਰਨ ਮਨੁੱਖ) ਬੇਅੰਤ ਗੁਣਾਂ ਦੀ ਸੂਝ ਵਾਲੇ ਹੋ ਜਾਂਦੇ ਹਨ,
ਸੁਣਿਐ ਸੇਖ ਪੀਰ ਪਾਤਿਸਾਹ ॥ suni-ai saykh peer paatisaah. By listening to God’s praises with loving devotion one attains honor like that of social and religious leaders and the emperors. ਨਾਮ ਵਿਚ ਸੁਰਤ ਜੋੜਨ ਨਾਲ (ਸਾਧਾਰਨ ਮਨੁੱਖ) ਸ਼ੇਖ ਪੀਰ ਤੇ ਪਾਤਿਸ਼ਾਹਾਂ ਦੀ ਪਦਵੀ ਪਾ ਲੈਂਦੇ ਹਨ।
ਸੁਣਿਐ ਅੰਧੇ ਪਾਵਹਿ ਰਾਹੁ ॥ suni-ai anDhay paavahi raahu. By listening to Naam, even spiritually ignorant persons find a way to freedom from the vices. ਨਾਮ ਸੁਣਨ ਦੀ ਹੀ ਬਰਕਤਿ ਹੈ ਕਿ ਗਿਆਨ-ਹੀਣ ਮਨੁੱਖ ਭੀ ਮੁਕਤੀ ਦਾ ਮਾਰਗ ਲੱਭ ਲੈਂਦੇ ਹਨ।
ਸੁਣਿਐ ਹਾਥ ਹੋਵੈ ਅਸਗਾਹੁ ॥ suni-ai haath hovai asgaahu. By listening to Naam, one understands the profoundness of the world-ocean. ਨਾਮ ਵਿਚ ਜੁੜਨ ਦਾ ਸਦਕਾ ਇਸ ਡੂੰਘੇ ਸੰਸਾਰ-ਸਮੁੰਦਰ ਦੀ ਅਸਲੀਅਤ ਸਮਝ ਵਿਚ ਆ ਜਾਂਦੀ ਹੈ।
ਨਾਨਕ ਭਗਤਾ ਸਦਾ ਵਿਗਾਸੁ ॥ naanak bhagtaa sadaa vigaas. O’ Nanak, the devotees of God are forever in the state of joy and bliss. ਹੇ ਨਾਨਕ! ਨਾਮ ਵਿਚ ਸੁਰਤ ਜੋੜਨ ਵਾਲੇ ਭਗਤ ਜਨਾਂ ਦੇ ਹਿਰਦੇ ਵਿਚ ਸਦਾ ਖਿੜਾਉ ਬਣਿਆ ਰਹਿੰਦਾ ਹੈ,
ਸੁਣਿਐ ਦੂਖ ਪਾਪ ਕਾ ਨਾਸੁ ॥੧੧॥ suni-ai dookh paap kaa naas. ||11|| All sorrows and sins vanish by lovingly listening to God’s praises. ਨਾਮ ਸੁਣਨ ਨਾਲ (ਮਨੁੱਖ ਦੇ) ਦੁੱਖਾਂ ਤੇ ਪਾਪਾਂ ਦਾ ਨਾਸ ਹੋ ਜਾਂਦਾ ਹੈ l
ਮੰਨੇ ਕੀ ਗਤਿ ਕਹੀ ਨ ਜਾਇ ॥ mannay kee gat kahee na jaa-ay. The state of mind of a true believer in God cannot be described, ਉਸ ਮਨੁੱਖ ਦੀ ਉੱਚੀ ਆਤਮਕ ਅਵਸਥਾ ਦੱਸੀ ਨਹੀਂ ਜਾ ਸਕਦੀ, ਜਿਸ ਨੇ ਨਾਮ ਨੂੰ ਮੰਨ ਲਿਆ ਹੈ,
ਜੇ ਕੋ ਕਹੈ ਪਿਛੈ ਪਛੁਤਾਇ ॥ jay ko kahai pichhai pachhutaa-ay. and if one tries to describe this state, he would afterwards regret. ਜੇ ਕੋਈ ਮਨੁੱਖ ਬਿਆਨ ਕਰੇ ਭੀ, ਤਾਂ ਉਹ ਪਿਛੋਂ ਪਛਤਾਉਂਦਾ ਹੈ (ਕਿ ਮੈਂ ਹੋਛਾ ਜਤਨ ਕੀਤਾ ਹੈ)।
ਕਾਗਦਿ ਕਲਮ ਨ ਲਿਖਣਹਾਰੁ ॥ kaagad kalam na likhanhaar. There is not enough paper or pen and writer to write the spiritual state of the mind of a true believer in God, ਨਾਮ ਵਿਚ ਪਤੀਜੇ ਹੋਏ ਦੀ ਆਤਮਕ ਅਵਸਥਾ ਕਾਗਜ਼ ਉੱਤੇ ਕਲਮ ਨਾਲ ਕੋਈ ਮਨੁੱਖ ਲਿਖਣ ਦੇ ਸਮਰੱਥ ਨਹੀਂ ਹੈ,
ਮੰਨੇ ਕਾ ਬਹਿ ਕਰਨਿ ਵੀਚਾਰੁ ॥ mannay kaa bahi karan veechaar. even though some people do reflect over it anyway. (ਭਾਵੇਂ ਕਿ ਮਨੁੱਖ) ਰਲ ਕੇ ਉਸ ਦਾ ਅੰਦਾਜ਼ਾ ਲਾਂਦੇ ਲਾਉਣ ਬਾਬਤ ਵੀਚਾਰ (ਜ਼ਰੂਰ) ਕਰਦੇ ਹਨ।
ਐਸਾ ਨਾਮੁ ਨਿਰੰਜਨੁ ਹੋਇ ॥ aisaa naam niranjan ho-ay. Such a blissful is the Name of the Immaculate God, ਇਹੋ ਜਿਹਾ (ਸੁਖਦਾਈ) ਹੈ ਪਵਿੱਤਰ ਪ੍ਰਭੂ ਦਾ ਨਾਮ,
ਜੇ ਕੋ ਮੰਨਿ ਜਾਣੈ ਮਨਿ ਕੋਇ ॥੧੨॥ jay ko man jaanai man ko-ay. ||12|| but it is understood only if one truly believes in it from the core of his heart. ਪਰ ਇਹ ਗੱਲ ਤਾਂ ਹੀ ਸਮਝ ਵਿੱਚ ਆਉਂਦੀ ਹੈ ਜੇ ਕੋਈ ਮਨੁੱਖ ਆਪਣੇ ਅੰਦਰ ਲਗਨ ਲਾ ਕੇ ਵੇਖੇ l
ਮੰਨੈ ਸੁਰਤਿ ਹੋਵੈ ਮਨਿ ਬੁਧਿ ॥ mannai surat hovai man buDh. By believing in Naam, one’s mind and intellect becomes spiritually enlightened. ਨਾਮ ਵਿੱਚ ਸੱਚਾ ਭਰੋਸਾ ਕਰਨ ਦੁਆਰਾ ਸੁਰਤ ਉੱਚੀ ਹੋ ਜਾਂਦੀ ਹੈ, ਤੇ ਮਨ ਵਿਚ ਜਾਗ੍ਰਤ ਆ ਜਾਂਦੀ ਹੈ
ਮੰਨੈ ਸਗਲ ਭਵਣ ਕੀ ਸੁਧਿ ॥ mannai sagal bhavan kee suDh. By having complete faith in God, one becomes knowledgeable about all the worlds (that God pervades everywhere). ਨਾਮ ਵਿੱਚ ਸੱਚਾ ਭਰੋਸਾ ਕਰਨ ਦੁਆਰਾ ਮਨੁੱਖ ਨੂੰ ਸਾਰੇ ਭਵਨਾਂ ਦੀ ਸੋਝੀ ਹੋ ਜਾਂਦੀ ਹੈ (ਕਿ ਹਰ ਥਾਂ ਪ੍ਰਭੂ ਵਿਆਪਕ ਹੈ।)
ਮੰਨੈ ਮੁਹਿ ਚੋਟਾ ਨਾ ਖਾਇ ॥ mannai muhi chotaa naa khaa-ay. By having complete faith in God, one is not afflicted by worldly evils. ਨਾਮ ਵਿੱਚ ਸੱਚਾ ਭਰੋਸਾ ਕਰਨ ਦੁਆਰਾ ਸੰਸਾਰਕ ਵਿਕਾਰ ਉਸ ਉੱਤੇ ਦਬਾ ਨਹੀਂ ਪਾ ਸਕਦੇ,
ਮੰਨੈ ਜਮ ਕੈ ਸਾਥਿ ਨ ਜਾਇ ॥ mannai jam kai saath na jaa-ay. By having complete faith in God, one does not have to face the demon of death. ਨਾਮ ਵਿੱਚ ਸੱਚਾ ਭਰੋਸਾ ਕਰਨ ਦੁਆਰਾ ਜਮਾਂ ਨਾਲ ਉਸ ਨੂੰ ਵਾਹ ਨਹੀਂ ਪੈਂਦਾ l
ਐਸਾ ਨਾਮੁ ਨਿਰੰਜਨੁ ਹੋਇ ॥ aisaa naam niranjan ho-ay. Such a blissful is the Name of the Immaculate God, ਇਹੋ ਜੇਹਾ (ਸੁਖਦਾਈ) ਹੈ ਵਾਹਿਗੁਰੂ ਦਾ ਬੇ-ਦਾਗ ਨਾਮ।
ਜੇ ਕੋ ਮੰਨਿ ਜਾਣੈ ਮਨਿ ਕੋਇ ॥੧੩॥ jay ko man jaanai man ko-ay. ||13|| but it is understood only if one truly believes in it from the core of his heart. ਪਰ ਇਹ ਗੱਲ ਤਾਂ ਹੀ ਸਮਝ ਵਿੱਚ ਆਉਂਦੀ ਹੈ ਜੇ ਕੋਈ ਮਨੁੱਖ ਆਪਣੇ ਅੰਦਰ ਲਗਨ ਲਾ ਕੇ ਵੇਖੇ
ਮੰਨੈ ਮਾਰਗਿ ਠਾਕ ਨ ਪਾਇ ॥ mannai maarag thaak na paa-ay. A true believer in God never faces any obstacles in his spiritual journey. ਹਰੀ-ਨਾਮ ਉਤੇ ਭਰੋਸਾ ਰੱਖਣ ਵਾਲੇ ਨੂੰ ਰਾਹ ਵਿੱਚ ਰੁਕਾਵਟ ਨਹੀਂ ਵਾਪਰਦੀ।
ਮੰਨੈ ਪਤਿ ਸਿਉ ਪਰਗਟੁ ਜਾਇ ॥ mannai pat si-o pargat jaa-ay. A true believer in Naam departs from the world with honor and fame. ਨਾਮ ਉਤੇ ਨਿਸਚਾ ਰੱਖਣ ਵਾਲਾ ਸੰਸਾਰ ਵਿਚ ਸ਼ੋਭਾ ਖੱਟ ਕੇ ਇੱਜ਼ਤ ਨਾਲ ਜਾਂਦਾ ਹੈ।
ਮੰਨੈ ਮਗੁ ਨ ਚਲੈ ਪੰਥੁ ॥ mannai mag na chalai panth. A true believer in Naam is not misled into sects or ritualistic religious paths. ਨਾਮ ਉਤੇ ਭਰੋਸਾ ਰੱਖਣ ਵਾਲਾ ਸੰਸਾਰੀ ਰਾਹਾਂ ਅਤੇ ਕਰਮਕਾਂਡੀ ਧਾਰਮਕ ਰਸਤਿਆਂ ਤੇ ਨਹੀਂ ਟੁਰਦਾ।
ਮੰਨੈ ਧਰਮ ਸੇਤੀ ਸਨਬੰਧੁ ॥ mannai Dharam saytee san-banDh. A true believer in Naam is bound to the truth and righteousness. ਨਾਮ ਉਤੇ ਭਰੋਸਾ ਰੱਖਣ ਵਾਲੇ ਮਨੁੱਖ ਦਾ ਧਰਮ ਨਾਲ (ਸਿੱਧਾ) ਜੋੜ ਬਣ ਜਾਂਦਾ ਹੈ।
ਐਸਾ ਨਾਮੁ ਨਿਰੰਜਨੁ ਹੋਇ ॥ aisaa naam niranjan ho-ay. Such a blissful is the Name of the Immaculate God, ਇਹੋ ਜਿਹਾ (ਸੁਖਦਾਈ) ਹੈ ਵਾਹਿਗੁਰੂ ਦਾ ਬੇਦਾਗ ਨਾਮ।
ਜੇ ਕੋ ਮੰਨਿ ਜਾਣੈ ਮਨਿ ਕੋਇ ॥੧੪॥ jay ko man jaanai man ko-ay. ||14|| but it is understood only if one truly believes in it from the core of his heart. ਪਰ ਇਹ ਗੱਲ ਤਾਂ ਹੀ ਸਮਝ ਵਿੱਚ ਆਉਂਦੀ ਹੈ ਜੇ ਕੋਈ ਮਨੁੱਖ ਆਪਣੇ ਅੰਦਰ ਲਗਨ ਲਾ ਕੇ ਵੇਖੇ
ਮੰਨੈ ਪਾਵਹਿ ਮੋਖੁ ਦੁਆਰੁ ॥ mannai paavahi mokh du-aar. The true believers in God, find the path to freedom from the false worldly attachments. ਨਾਮ ਉਤੇ ਭਰੋਸਾ ਰੱਖਣ ਵਾਲੇ ਮਨੁੱਖ ‘ਕੂੜ’ ਤੋਂ ਖ਼ਲਾਸੀ ਪਾਣ ਦਾ ਰਾਹ ਲੱਭ ਲੈਂਦੇ ਹਨ।
ਮੰਨੈ ਪਰਵਾਰੈ ਸਾਧਾਰੁ ॥ mannai parvaarai saaDhaar. A true believer in God, makes his family believe in God’s support. ਇਹੋ ਜਿਹਾ ਮਨੁੱਖ ਆਪਣੇ ਪਰਵਾਰ ਨੂੰ ਭੀ ਅਕਾਲ ਪੁਰਖ ਦੀ ਟੇਕ ਦ੍ਰਿੜ੍ਹ ਕਰਾਉਂਦਾ ਹੈ।
ਮੰਨੈ ਤਰੈ ਤਾਰੇ ਗੁਰੁ ਸਿਖ ॥ mannai tarai taaray gur sikh. Such a believer not only saves himself but also saves other disciples of the Guru. ਪ੍ਰਭੂ ਦਾ ਹੁਕਮ ਮੰਨਣ ਵਾਲਾ ਆਪਣੇ ਆਪ ਨੂੰ ਬਚਾ ਲੈਂਦਾ ਹੈ ਅਤੇ ਗੁਰੂ ਦੇ ਸਿੱਖਾਂ ਦਾ ਪਾਰ ਉਤਾਰਾ ਕਰ ਦਿੰਦਾ ਹੈ।
ਮੰਨੈ ਨਾਨਕ ਭਵਹਿ ਨ ਭਿਖ ॥ mannai naanak bhavahi na bhikh. O’ Nanak, such believers in Naam do not beg for favors from others. ਹੇ ਨਾਨਕ! ਨਾਮ ਵਿਚ ਮਨ ਜੁੜਨ ਕਰ ਕੇ ਮਨੁੱਖ ਧਿਰ ਧਿਰ ਦੀ ਮੁਥਾਜੀ ਨਹੀਂ ਕਰਦੇ ਫਿਰਦੇ।
ਐਸਾ ਨਾਮੁ ਨਿਰੰਜਨੁ ਹੋਇ ॥ aisaa naam niranjan ho-ay. Such a blissful is the Name of the Immaculate God, ਇਹੋ ਜਿਹਾ (ਸੁਖਦਾਈ) ਹੈ ਵਾਹਿਗੁਰੂ ਦਾ ਬੇਦਾਗ ਨਾਮ।
ਜੇ ਕੋ ਮੰਨਿ ਜਾਣੈ ਮਨਿ ਕੋਇ ॥੧੫॥ jay ko man jaanai man ko-ay. ||15|| but it is understood only if one truly believes in it from the core of his heart. ਪਰ ਇਹ ਗੱਲ ਤਾਂ ਹੀ ਸਮਝ ਵਿੱਚ ਆਉਂਦੀ ਹੈ ਜੇ ਕੋਈ ਮਨੁੱਖ ਆਪਣੇ ਅੰਦਰ ਲਗਨ ਲਾ ਕੇ ਵੇਖੇ
ਪੰਚ ਪਰਵਾਣ ਪੰਚ ਪਰਧਾਨੁ ॥ panch parvaan panch parDhaan. Those who truly understand and obey God’s command become Panch (approved by God) and they lead others. ਜਿਨ੍ਹਾਂ ਦੇ ਅੰਦਰ ਪ੍ਰਭੂ ਵਾਸਤੇ ਲਗਨ ਬਣ ਜਾਂਦੀ ਹੈ ਉਹ ਮੰਨੇ-ਪ੍ਰਮੰਨੇ ਰਹਿੰਦੇ ਹਨ ਅਤੇ ਸਭ ਦੇ ਆਗੂ ਹੁੰਦੇ ਹਨ।
ਪੰਚੇ ਪਾਵਹਿ ਦਰਗਹਿ ਮਾਨੁ ॥ panchay paavahi dargahi maan. These approved ones are honored in God’s presence. ਅਕਾਲ ਪੁਰਖ ਦੀ ਦਰਗਾਹ ਵਿਚ ਭੀ ਉਹ ਪੰਚ ਜਨ ਹੀ ਆਦਰ ਪਾਂਦੇ ਹਨ।
ਪੰਚੇ ਸੋਹਹਿ ਦਰਿ ਰਾਜਾਨੁ ॥ panchay sohahi dar raajaan. These approved ones grace the court of God, the king of all the kings. ਪ੍ਰਭੂ ਦੇ ਦਰਬਾਰ ਵਿਚ ਭੀ ਉਹ ਪਂਚ ਜਨ ਹੀ ਸੋਭਦੇ ਹਨ।
ਪੰਚਾ ਕਾ ਗੁਰੁ ਏਕੁ ਧਿਆਨੁ ॥ panchaa kaa gur ayk Dhi-aan. Their minds always remain attuned to the Divine-Guru. ਇਹਨਾਂ ਦੀ ਸੁਰਤ ਗੁਰ-ਪ੍ਰਭੂ ਵਿਚ ਹੀ ਰਹਿਂਦੀ ਹੈ,
ਜੇ ਕੋ ਕਹੈ ਕਰੈ ਵੀਚਾਰੁ ॥ jay ko kahai karai veechaar. No matter how much anyone tries to explain and describe, ਭਾਵੇਂ ਕੋਈ ਕਥਨ ਕਰ ਵੇਖੇ ਤੇ ਵਿਚਾਰ ਕਰ ਲਏ,
ਕਰਤੇ ਕੈ ਕਰਣੈ ਨਾਹੀ ਸੁਮਾਰੁ ॥ kartay kai karnai naahee sumaar. the creation of the Creator cannot be comprehended. ਅਕਾਲ-ਪੁਰਖ ਦੀ ਕੁਦਰਤਿ ਦਾ ਕੋਈ ਲੇਖਾ ਹੀ ਨਹੀਂ
ਧੌਲੁ ਧਰਮੁ ਦਇਆ ਕਾ ਪੂਤੁ ॥ Dhoul Dharam da-i-aa kaa poot. Dharma (righteousness) is the force supporting the universe and not dhaul, the mythical bull; righteousness comes from compassion. ਧਰਮ-ਰੂਪੀ ਬੱਝਵਾਂ ਨਿਯਮ ਹੀ ਬਲਦ ਹੈ ਜੋ ਸ੍ਰਿਸ਼ਟੀ ਨੂੰ ਕਾਇਮ ਰੱਖ ਰਿਹਾ ਹੈ, ਇਹ ਧਰਮ ਦਇਆ ਦਾ ਪੁੱਤਰ ਹੈ
ਸੰਤੋਖੁ ਥਾਪਿ ਰਖਿਆ ਜਿਨਿ ਸੂਤਿ ॥ santokh thaap rakhi-aa jin soot. Dharma (righteousness) based on compassion and patience supports this earth. ਇਸ ਧਰਮ ਨੇ ਆਪਣੀ ਮਰਯਾਦਾ ਅਨੁਸਾਰ ਧਰਤੀ ਨੂੰ ਠਲ੍ਹਿਆ ਹੋਇਆ ਹੈ।
ਜੇ ਕੋ ਬੁਝੈ ਹੋਵੈ ਸਚਿਆਰੁ ॥ jay ko bujhai hovai sachiaar. If one understands this concept, then he comes to know the real truth, ਜੇਕਰ ਕੋਈ ਜਣਾ ਇਸ ਨੂੰ ਸਮਝ ਲਵੇ ਤਾਂ, ਉਹ ਸੱਚਾ ਇਨਸਾਨ ਬਣ ਜਾਦਾ ਹੈ।
ਧਵਲੈ ਉਪਰਿ ਕੇਤਾ ਭਾਰੁ ॥ Dhavlai upar kaytaa bhaar. that it is the Law of God that supports the universe; how can a bull bear the tremendous weight of the earth?. (ਨਹੀਂ ਤਾਂ, ਖ਼ਿਆਲ ਤਾਂ ਕਰੋ ਕਿ) ਬਲਦ ਉੱਤੇ ਧਰਤੀ ਦਾ ਕਿਤਨਾ ਕੁ ਬੇਅੰਤ ਭਾਰ ਹੈ l
ਧਰਤੀ ਹੋਰੁ ਪਰੈ ਹੋਰੁ ਹੋਰੁ ॥ Dhartee hor parai hor hor. There are innumerable earths beyond this planet-earth. ਇਸ ਧਰਤੀ ਤੋਂ ਪਰੇ ਘਨੇਰੇ ਆਲਮ ਹਨ, ਘਨੇਰੇ ਅਤੇ ਘਨੇਰੇ।
ਤਿਸ ਤੇ ਭਾਰੁ ਤਲੈ ਕਵਣੁ ਜੋਰੁ ॥ tis tay bhaar talai kavan jor. What power holds them, and supports their weight? ਉਹ ਕਿਹੜੀ ਤਾਕਤ ਹੈ, ਜੋ ਉਨ੍ਹਾਂ ਦੇ ਬੋਝ ਨੂੰ ਹੇਠੋਂ ਚੁੱਕੀ ਹੋਈ ਹੈ?
ਜੀਅ ਜਾਤਿ ਰੰਗਾ ਕੇ ਨਾਵ ॥ jee-a jaat rangaa kay naav. There are countless species of creatures with various colors and names, (ਸ੍ਰਿਸ਼ਟੀ ਵਿਚ) ਕਈ ਜ਼ਾਤਾਂ ਦੇ, ਕਈ ਕਿਸਮਾਂ ਦੇ ਅਤੇ ਕਈ ਨਾਵਾਂ ਦੇ ਜੀਵ ਹਨ।
ਸਭਨਾ ਲਿਖਿਆ ਵੁੜੀ ਕਲਾਮ ॥ sabhnaa likhi-aa vurhee kalaam. The ever-flowing pen of God has written the account of all. ਇਹਨਾਂ ਸਭਨਾਂ ਦਾ ਇਕ-ਤਾਰ ਚਲਦੀ ਕਲਮ ਨਾਲ (ਅਕਾਲ ਪੁਰਖ ਨੇ) ਲੇਖਾ ਲਿਖਿਆ ਹੈ।
ਏਹੁ ਲੇਖਾ ਲਿਖਿ ਜਾਣੈ ਕੋਇ ॥ ayhu laykhaa likh jaanai ko-ay. If anyone knows how to write this kind of account, ਕੋਈ ਵਿਰਲਾ ਮਨੁੱਖ ਇਹ ਲੇਖਾ ਲਿਖਣਾ ਜਾਣਦਾ ਹੈ
ਲੇਖਾ ਲਿਖਿਆ ਕੇਤਾ ਹੋਇ ॥ laykhaa likhi-aa kaytaa ho-ay. even if this account is written, just imagine how big that account will be? ਲੇਖਾ ਲਿਖਿਆ ਭੀ ਜਾਏ ਤਾਂ ਇਹ ਅੰਦਾਜ਼ਾ ਨਹੀਂ ਲੱਗ ਸਕਦਾ ਕਿ ਲੇਖਾ ਕੇਡਾ ਵੱਡਾ ਹੋ ਜਾਏ।
ਕੇਤਾ ਤਾਣੁ ਸੁਆਲਿਹੁ ਰੂਪੁ ॥ kaytaa taan su-aalihu roop. What is the extent of God’s power and the vastness of His beautiful creation? ਅਕਾਲ ਪੁਰਖ ਦਾ ਬੇਅੰਤ ਬਲ ਹੈ, ਬੇਅੰਤ ਸੁੰਦਰ ਰੂਪ ਹੈ,
ਕੇਤੀ ਦਾਤਿ ਜਾਣੈ ਕੌਣੁ ਕੂਤੁ ॥ kaytee daat jaanai koun koot. And who can estimate the extent of His bounties? ਬੇਅੰਤ ਉਸ ਦੀ ਦਾਤ ਹੈ। ਇਸ ਦਾ ਕੌਣ ਅੰਦਾਜ਼ਾ ਲਾ ਸਕਦਾ ਹੈ?
ਕੀਤਾ ਪਸਾਉ ਏਕੋ ਕਵਾਉ ॥ keetaa pasaa-o ayko kavaa-o. God is so powerful that He created the vast expanse of the Universe just with one word of His command, (ਅਕਾਲ ਪੁਰਖ ਨੇ) ਆਪਣੇ ਹੁਕਮ (ਇਕ ਸ਼ਬਦ) ਨਾਲ ਸਾਰਾ ਸੰਸਾਰ ਬਣਾ ਦਿੱਤਾ,
ਤਿਸ ਤੇ ਹੋਏ ਲਖ ਦਰੀਆਉ ॥ tis tay ho-ay lakh daree-aa-o. And from that emerged millions of lives and systems of the universe. ਉਸ ਹੁਕਮ ਨਾਲ (ਹੀ ਜ਼ਿੰਦਗੀ ਦੇ) ਲੱਖਾਂ ਦਰੀਆ ਬਣ ਗਏ।
ਕੁਦਰਤਿ ਕਵਣ ਕਹਾ ਵੀਚਾਰੁ ॥ kudrat kavan kahaa veechaar. Who am I to express my thoughts about the extent of God’s creation? ਮੇਰੀ ਕੀਹ ਤਾਕਤ ਹੈ ਕਿ ਕਰਤਾਰ ਦੀ ਕੁਦਰਤਿ ਦੀ ਵਿਚਾਰ ਕਰ ਸਕਾਂ?
ਵਾਰਿਆ ਨ ਜਾਵਾ ਏਕ ਵਾਰ ॥ vaari-aa na jaavaa ayk vaar. I am so powerless, that I am not even worthy of dedicating myself once for You. ਮੇਰੀ ਹਸਤੀ ਬਹੁਤ ਹੀ ਤੁੱਛ ਹੈ। ਮੈਂ ਤਾਂ ਤੇਰੇ ਉੱਤੋਂ ਇਕ ਵਾਰੀ ਭੀ ਸਦਕੇ ਹੋਣ ਜੋਗਾ ਨਹੀਂ ਹਾਂ l
ਜੋ ਤੁਧੁ ਭਾਵੈ ਸਾਈ ਭਲੀ ਕਾਰ ॥ jo tuDh bhaavai saa-ee bhalee kaar. O’ God, whatever pleases You, is best for us. ਜੋ ਤੈਨੂੰ ਚੰਗਾ ਲੱਗਦਾ ਹੈ, ਉਹ ਕੰਮ ਭਲਾ ਹੈ ।
ਤੂ ਸਦਾ ਸਲਾਮਤਿ ਨਿਰੰਕਾਰ ॥੧੬॥ too sadaa salaamat nirankaar. ||16|| O’ the formless God, only You are the eternal one. ਹੇ ਨਿਰੰਕਾਰ! ਤੂੰ ਸਦਾ ਅਟੱਲ ਰਹਿਣ ਵਾਲਾ ਹੈਂ l
ਅਸੰਖ ਜਪ ਅਸੰਖ ਭਾਉ ॥ asaNkh jap asaNkh bhaa-o. O’ God, countless people meditate on Your Name and remember You with Love. ਅਣਗਿਣਤ ਹਨ ਉਹ ਜੋ ਪ੍ਰੇਮ ਨਾਲ ਤੇਰਾ ਭਜਨ ਪਾਠ ਕਰਦੇ ਹਨ।
ਅਸੰਖ ਪੂਜਾ ਅਸੰਖ ਤਪ ਤਾਉ ॥ asaNkh poojaa asaNkh tap taa-o. Countless people are engaged in Your devotional worship, and countless are doing penance sitting in front of smoldering fires. ਕਈ ਜੀਵ ਪੂਜਾ ਕਰ ਰਹੇ ਹਨ ਅਤੇ ਅਨਗਿਣਤ ਹੀ ਜੀਵ ਤਪ ਸਾਧ ਰਹੇ ਹਨ।
ਅਸੰਖ ਗਰੰਥ ਮੁਖਿ ਵੇਦ ਪਾਠ ॥ asaNkh garanth mukh vayd paath. Countless people are reciting the vedas and the holy books. ਬੇਅੰਤ ਜੀਵ ਵੇਦਾਂ ਅਤੇ ਹੋਰ ਧਾਰਮਿਕ ਪੁਸਤਕਾਂ ਦੇ ਪਾਠ ਮੂੰਹ ਨਾਲ ਕਰ ਰਹੇ ਹਨ।
ਅਸੰਖ ਜੋਗ ਮਨਿ ਰਹਹਿ ਉਦਾਸ ॥ asaNkh jog man rahahi udaas. Limitless are those who practice yoga, and in their minds they remain detached from the world. ਜੋਗ ਦੇ ਸਾਧਨ ਕਰਨ ਵਾਲੇ ਬੇਅੰਤ ਮਨੁੱਖ ਆਪਣੇ ਮਨ ਵਿਚ (ਮਾਇਆ ਵਲੋਂ) ਉਪਰਾਮ ਰਹਿੰਦੇ ਹਨ।


© 2017 SGGS ONLINE
Scroll to Top