Page-301

ਸਭਿ ਕਾਰਜ ਤਿਨ ਕੇ ਸਿਧਿ ਹਹਿ ਜਿਨ ਗੁਰਮੁਖਿ ਕਿਰਪਾ ਧਾਰਿ ॥
sabh kaaraj tin kay siDh heh jin gurmukh kirpaa Dhaar.
Those Guru’s followers upon whom God has bestowed His grace, all their affairs are successfully accomplished.
(ਇਹ ਨਾਮ ਦੀ ਦਾਤਿ ਪ੍ਰਭੂ ਦੇ ਹੱਥ ਹੈ), ਜਿਨ੍ਹਾਂ ਗੁਰਮੁਖਾਂ ਤੇ ਉਹ ਕਿਰਪਾ ਕਰਦਾ ਹੈ, ਉਹਨਾਂ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ।

ਨਾਨਕ ਜੋ ਧੁਰਿ ਮਿਲੇ ਸੇ ਮਿਲਿ ਰਹੇ ਹਰਿ ਮੇਲੇ ਸਿਰਜਣਹਾਰਿ ॥੨॥
naanak jo Dhur milay say mil rahay har maylay sirjanhaar. ||2||
O’ Nanak, only those unite with God who are predestined and whom God unites with Himself. ||2||
ਹੇ ਨਾਨਕ! ਪ੍ਰਭੂ ਨੂੰ ਉਹੀ ਮਿਲੇ ਹਨ; ਜੋ ਦਰਗਾਹ ਤੋਂ ਮਿਲੇ ਹਨ, ਤੇ ਜਿਨ੍ਹਾਂ ਨੂੰ ਸਿਰਜਣਹਾਰ ਹਰੀ ਨੇ ਆਪ ਮੇਲਿਆ ਹੈ

ਪਉੜੀ ॥
pa-orhee.
Pauree:

ਤੂ ਸਚਾ ਸਾਹਿਬੁ ਸਚੁ ਹੈ ਸਚੁ ਸਚਾ ਗੋਸਾਈ ॥
too sachaa saahib sach hai sach sachaa gosaa-ee.
O’ God, You the eternal Master and true eternal Master of the world.
ਹੇ ਪ੍ਰਭੂ! ਤੂੰ ਸਦਾ-ਥਿਰ ਰਹਿਣ ਵਾਲਾ ਮਾਲਕ ਹੈਂ ਤੇ ਪ੍ਰਿਥਵੀ ਦਾ ਸੱਚਾ ਸਾਈਂ ਹੈਂ,

ਤੁਧੁਨੋ ਸਭ ਧਿਆਇਦੀ ਸਭ ਲਗੈ ਤੇਰੀ ਪਾਈ ॥
tuDhuno sabh Dhi-aa-idee sabh lagai tayree paa-ee.
Everyone meditates on Your Name and bow before You in humility.
ਸਾਰੀ ਸ੍ਰਿਸ਼ਟੀ ਤੇਰਾ ਧਿਆਨ ਹੈ ਤੇ ਸਭ ਜੀਅ-ਜੰਤ ਤੇਰੇ ਅਗੇ ਸਿਰ ਨਿਵਾਉਂਦੇ ਹਨ।

ਤੇਰੀ ਸਿਫਤਿ ਸੁਆਲਿਉ ਸਰੂਪ ਹੈ ਜਿਨਿ ਕੀਤੀ ਤਿਸੁ ਪਾਰਿ ਲਘਾਈ ॥
tayree sifat su-aali-o saroop hai jin keetee tis paar laghaa-ee.
Singing Your praise is a gracefully beautiful task and the one who has done, it has helped him to cross-over the worldly-ocean full of vices.
ਤੇਰੀ ਸਿਫ਼ਤਿ-ਸਾਲਾਹ ਕਰਨੀ ਇਕ ਸੋਹਣੀ ਸੁੰਦਰ ਕਾਰ ਹੈ। ਜਿਸ ਨੇ ਕੀਤੀ ਹੈ, ਉਸ ਨੂੰ (ਸੰਸਾਰ-ਸਾਗਰ ਤੋਂ) ਪਾਰ ਉਤਾਰਦੀ ਹੈ।

ਗੁਰਮੁਖਾ ਨੋ ਫਲੁ ਪਾਇਦਾ ਸਚਿ ਨਾਮਿ ਸਮਾਈ ॥
gurmukhaa no fal paa-idaa sach naam samaa-ee.
You reward the efforts of the Guru’s followers by absorbing them in Your Name.
ਹੇ ਪ੍ਰਭੂ! ਜੋ ਜੀਵ ਸਤਿਗੁਰੂ ਦੇ ਸਨਮੁਖ ਰਹਿੰਦੇ ਹਨ; ਤੂੰ ਉਹਨਾਂ ਦੀ ਘਾਲ ਸਫਲ ਕਰਦਾ ਹੈਂ, ਤੇਰੇ ਸੱਚੇ ਨਾਮ ਵਿਚ ਉਹ ਲੀਨ ਹੋ ਜਾਂਦੇ ਹਨ।

ਵਡੇ ਮੇਰੇ ਸਾਹਿਬਾ ਵਡੀ ਤੇਰੀ ਵਡਿਆਈ ॥੧॥
vaday mayray saahibaa vadee tayree vadi-aa-ee. ||1||
O my Great Master, great is Your glorious greatness. ||1||
ਹੇ ਮੇਰੇ ਮਹਾਨ ਮਾਲਕ! ਤੇਰੀ ਵਡਿਆਈ ਭੀ ਵੱਡੀ ਹੈ l

ਸਲੋਕ ਮਃ ੪ ॥
salok mehlaa 4.
Shlok, Fourth Guru:

ਵਿਣੁ ਨਾਵੈ ਹੋਰੁ ਸਲਾਹਣਾ ਸਭੁ ਬੋਲਣੁ ਫਿਕਾ ਸਾਦੁ ॥
vin naavai hor salaahnaa sabh bolan fikaa saad.
To praise anyone besides God is all a tasteless speech (without any bliss).
ਹਰੀ ਦੇ ਨਾਮ ਤੋਂ ਬਿਨਾ ਕਿਸੇ ਹੋਰ ਦੀ ਵਡਿਆਈ ਕਰਨੀ-ਇਹ ਬੋਲਣ ਦਾ ਸਾਰਾ (ਉੱਦਮ) ਬੇ-ਸੁਆਦਾ ਕੰਮ ਹੈ, ਇਸ ਵਿਚ ਅਨੰਦ ਨਹੀਂ ਹੈ।

ਮਨਮੁਖ ਅਹੰਕਾਰੁ ਸਲਾਹਦੇ ਹਉਮੈ ਮਮਤਾ ਵਾਦੁ ॥
manmukh ahaNkaar salaahday ha-umai mamtaa vaad.
Those self-conceited, who unduly praise others, are burdened by arrogance and ego, perpetuating only strife.
ਮਨਮੁਖ ਅਹੰਕਾਰ ਹਉਮੈ ਤੇ ਅਪਣੱਤ ਦੀਆਂ ਗੱਲਾਂ ਨੂੰ ਪਸੰਦ ਕਰਦੇ ਹਨ ਭਾਵ ਇਹਨਾਂ ਦੇ ਅਧਾਰ ਤੇ ਕਿਸੇ ਮਨੁੱਖ ਦੀ ਨਿੰਦਾ ਕਰਦੇ ਹਨ

ਜਿਨ ਸਾਲਾਹਨਿ ਸੇ ਮਰਹਿ ਖਪਿ ਜਾਵੈ ਸਭੁ ਅਪਵਾਦੁ ॥
jin saalaahan say mareh khap jaavai sabh apvaad.
Those whom they praise inevitably die, and all the strife comes to an end.
ਉਹ ਜਿਨ੍ਹਾਂ ਦੀ ਸਿਫ਼ਤ ਕਰਦੇ ਹਨ, ਉਹ ਖਪ ਕੇ ਮਰ ਜਾਂਦੇ ਹਨ ਇਹਨਾਂ ਦਾ ਸਾਰਾ ਝਗੜਾ ਮੁਕ ਜਾਂਦਾ ਹੈ।

ਜਨ ਨਾਨਕ ਗੁਰਮੁਖਿ ਉਬਰੇ ਜਪਿ ਹਰਿ ਹਰਿ ਪਰਮਾਨਾਦੁ ॥੧॥
jan naanak gurmukh ubray jap har har parmaanaad. ||1||
O’ Nanak, the Guru’s followers are saved (from unduly praising or slandering others) by lovingly meditating on God, the source of bliss.||1||
ਹੇ ਨਾਨਕ! ਸਤਿਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਪੂਰਨ ਅਨੰਦ ਸਰੂਪ ਪ੍ਰਭੂ ਦਾ ਸਿਮਰਨ ਕਰ ਕੇ (ਦੂਜੇ ਮਨੁੱਖਾਂ ਦੀ ਉਸਤਤਿ ਨਿੰਦਾ ਦੇ ਚਸਕੇ ਤੋਂ) ਬਚ ਨਿਕਲਦੇ ਹਨ l

ਮਃ ੪ ॥
mehlaa 4.
Shlok, Fourth Guru:

ਸਤਿਗੁਰ ਹਰਿ ਪ੍ਰਭੁ ਦਸਿ ਨਾਮੁ ਧਿਆਈ ਮਨਿ ਹਰੀ ॥
satgur har parabh das naam Dhi-aa-ee man haree.
O’ my true Guru, please tell me about the virtues of God, so that I may meditate on Him in my mind.
ਹੇ ਮੇਰੇ ਸਤਿਗੁਰੂ ਜੀ ! ਮੈਨੂੰ ਪ੍ਰਭੂ ਦੀਆਂ ਗੱਲਾਂ ਸੁਣਾ (ਜਿਸ ਕਰਕੇ) ਮੈਂ ਹਿਰਦੇ ਵਿਚ ਪ੍ਰਭੂ ਦਾ ਨਾਮ ਸਿਮਰ ਸਕਾਂ।

ਨਾਨਕ ਨਾਮੁ ਪਵਿਤੁ ਹਰਿ ਮੁਖਿ ਬੋਲੀ ਸਭਿ ਦੁਖ ਪਰਹਰੀ ॥੨॥
naanak naam pavit har mukh bolee sabh dukh parharee. ||2||
O’ Nanak, so immaculate is God’s Name, uttering It would end all my pains. ||2||
ਹੇ ਨਾਨਕ! ਪ੍ਰਭੂ ਦਾ ਨਾਮ ਪਵਿੱਤ੍ਰ ਹੈ (ਇਸ ਕਰਕੇ ਮਨ ਲੋਚਦਾ ਹੈ ਕਿ ਮੈਂ ਭੀ) ਮੂੰਹੋਂ ਉਚਾਰਨ ਕਰ ਕੇ (ਆਪਣੇ) ਸਾਰੇ ਦੁੱਖ ਦੂਰ ਕਰ ਲਵਾਂ l

ਪਉੜੀ ॥
pa-orhee.
Pauree:

ਤੂ ਆਪੇ ਆਪਿ ਨਿਰੰਕਾਰੁ ਹੈ ਨਿਰੰਜਨ ਹਰਿ ਰਾਇਆ ॥
too aapay aap nirankaar hai niranjan har raa-i-aa.
O’ my formless, immaculate, Sovereign God, You are all by Yourself.
ਹੇ ਮੇਰੇ ਨਿਰ-ਸਰੂਪ! ਪਵਿੱਤ੍ਰ ਵਾਹਿਗੁਰੂ ਪਾਤਸ਼ਾਹ ਤੂੰ ਸਾਰਾ ਕੁਛ ਆਪਣੇ ਆਪ ਤੋਂ ਹੀ ਹੈ।

ਜਿਨੀ ਤੂ ਇਕ ਮਨਿ ਸਚੁ ਧਿਆਇਆ ਤਿਨ ਕਾ ਸਭੁ ਦੁਖੁ ਗਵਾਇਆ ॥
jinee too ik man sach Dhi-aa-i-aa tin kaa sabh dukh gavaa-i-aa.
O’ my True Master, those who have lovingly meditated on You with single-minded devotion, You have dispelled all their sorrows.
ਹੇ ਸੱਚੇ (ਸਾਈਂ)! ਜਿਨ੍ਹਾਂ ਨੇ ਇਕਾਗਰ ਹੋ ਕੇ ਤੇਰਾ ਸਿਮਰਨ ਕੀਤਾ ਹੈ, ਉਹਨਾਂ ਦਾ ਤੂੰ ਸਭ ਦੁੱਖ ਦੂਰ ਕਰ ਦਿੱਤਾ ਹੈ।

ਤੇਰਾ ਸਰੀਕੁ ਕੋ ਨਾਹੀ ਜਿਸ ਨੋ ਲਵੈ ਲਾਇ ਸੁਣਾਇਆ ॥
tayraa sareek ko naahee jis no lavai laa-ay sunaa-i-aa.
You have no rival anywhere, whom we might consider closely like You.
(ਸੰਸਾਰ ਵਿਚ) ਤੇਰਾ ਸ਼ਰੀਕ ਕੋਈ ਨਹੀਂ ਜਿਸ ਨੂੰ ਬਰਾਬਰੀ ਦੇ ਕੇ (ਤੇਰੇ ਵਰਗਾ) ਆਖੀਏ।

ਤੁਧੁ ਜੇਵਡੁ ਦਾਤਾ ਤੂਹੈ ਨਿਰੰਜਨਾ ਤੂਹੈ ਸਚੁ ਮੇਰੈ ਮਨਿ ਭਾਇਆ ॥
tuDh jayvad daataa toohai niranjanaa toohai sach mayrai man bhaa-i-aa.
O’ God, You are the only Giver as great as Yourself, You are eternal and immaculate, and You are pleasing to my mind. ਹੇ ਮਾਇਆ ਤੋਂ ਰਹਿਤ ਸੱਚੇ ਹਰੀ! ਤੇਰੇ ਜੇਡਾ ਤੂੰ ਆਪ ਹੀ ਦਾਤਾ ਹੈਂ, ਤੂੰ ਹੀ ਮੇਰੇ ਮਨ ਵਿਚ ਪਿਆਰਾ ਲੱਗਦਾ ਹੈਂ।

ਸਚੇ ਮੇਰੇ ਸਾਹਿਬਾ ਸਚੇ ਸਚੁ ਨਾਇਆ ॥੨॥
sachay mayray saahibaa sachay sach naa-i-aa. ||2||
O’ my eternal Master, eternal is Your glory. ||2||
ਹੇ ਮੇਰੇ ਸੱਚੇ ਸਾਹਿਬ! ਤੇਰੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ l

ਸਲੋਕ ਮਃ ੪ ॥
salok mehlaa 4.
Shlok, Fourth Guru:

ਮਨ ਅੰਤਰਿ ਹਉਮੈ ਰੋਗੁ ਹੈ ਭ੍ਰਮਿ ਭੂਲੇ ਮਨਮੁਖ ਦੁਰਜਨਾ ॥
man antar ha-umai rog hai bharam bhoolay manmukh durjanaa.
The self-conceited evil persons are deluded by doubt because of the disease of ego within their mind.
ਜਿਨ੍ਹਾਂ ਦੇ ਮਨ ਵਿਚ ਹਉਮੈ ਦਾ ਰੋਗ ਹੈ, ਉਹ ਮਨ-ਦੇ-ਮੁਰੀਦ ਵਿਕਾਰੀ ਬੰਦੇ ਭਰਮ ਵਿਚ ਭੁੱਲੇ ਹੋਏ ਹਨ।

ਨਾਨਕ ਰੋਗੁ ਗਵਾਇ ਮਿਲਿ ਸਤਿਗੁਰ ਸਾਧੂ ਸਜਨਾ ॥੧॥
naanak rog gavaa-ay mil satgur saaDhoo sajnaa. ||1||
O’ Nanak, get rid of this malady of ego by meeting and following the advice of true Guru in the holy congregation. ||1|| ਹੇ ਨਾਨਕ! ਇਹ ਹਉਮੈ ਦਾ ਰੋਗ ਸਤਿਗੁਰੂ ਨੂੰ ਮਿਲ ਕੇ ਤੇ ਸਤਸੰਗ ਵਿਚ ਰਹਿ ਕੇ ਦੂਰ ਕਰ l

ਮਃ ੪ ॥
mehlaa 4.
Salok, Fourth Guru:

ਮਨੁ ਤਨੁ ਰਤਾ ਰੰਗ ਸਿਉ ਗੁਰਮੁਖਿ ਹਰਿ ਗੁਣਤਾਸੁ ॥
man tan rataa rang si-o gurmukh har guntaas.
The mind and body of the Guru’s follower remains imbued with the Love of God, the treasure of virtues.
ਸਤਿਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦਾ ਮਨ ਤੇ ਸਰੀਰ ਗੁਣ-ਨਿਧਾਨ ਹਰੀ ਦੇ ਪ੍ਰੇਮ ਨਾਲ ਰੰਗਿਆ ਰਹਿੰਦਾ ਹੈ।

ਜਨ ਨਾਨਕ ਹਰਿ ਸਰਣਾਗਤੀ ਹਰਿ ਮੇਲੇ ਗੁਰ ਸਾਬਾਸਿ ॥੨॥
jan naanak har sarnaagatee har maylay gur saabaas. ||2||
O’ Nanak, blessed by the Guru such a person remains in God’s refuge and God unites that person with Him. ||2||
ਹੇ ਨਾਨਕ! ਜਿਸ ਜਨ ਨੂੰ ਸਤਿਗੁਰੂ ਦੀ ਥਾਪਣਾ ਮਿਲਦੀ ਹੈ, ਪ੍ਰਭੂ ਦੀ ਸ਼ਰਣੀ ਪਏ ਉਸ ਮਨੁੱਖ ਨੂੰ ਪ੍ਰਭੂ ਆਪਣੇ ਨਾਲ ਮੇਲ ਲੈਂਦਾ ਹੈ l

ਪਉੜੀ ॥
pa-orhee.
Pauree:

ਤੂ ਕਰਤਾ ਪੁਰਖੁ ਅਗੰਮੁ ਹੈ ਕਿਸੁ ਨਾਲਿ ਤੂ ਵੜੀਐ ॥
too kartaa purakh agamm hai kis naal too varhee-ai.
O’ God, You are the creator, present in Your creation and still incomprehensible. With whom may we compare You?
ਹੇ ਪ੍ਰਭੂ! ਤੂੰ ਸ੍ਰਿਸ਼ਟੀ ਦਾ ਰਚਨ ਵਾਲਾ ਹੈਂ, ਸ੍ਰਿਸ਼ਟੀ ਵਿਚ ਵਿਆਪਕ ਹੈਂ ਤੇ ਫੇਰ ਭੀ ਪਹੁੰਚ ਤੋਂ ਪਰੇ ਹੈਂ। ਕਿਸੇ ਦੇ ਨਾਲ ਤੇਰੀ ਤੁਲਨਾ ਦੇਈਏ।

ਤੁਧੁ ਜੇਵਡੁ ਹੋਇ ਸੁ ਆਖੀਐ ਤੁਧੁ ਜੇਹਾ ਤੂਹੈ ਪੜੀਐ ॥
tuDh jayvad ho-ay so aakhee-ai tuDh jayhaa toohai parhee-ai.
(O’ God,) You alone are like Yourself, we would say so if there was anyone else as great as You.
(ਹੇ ਪ੍ਰਭੂ!) ਤੇਰੇ ਵਰਗਾ ਕੇਵਲ ਤੂੰ ਹੀ ਹੈ। ਜੇਕਰ ਕੋਈ ਤੇਰੇ ਜਿੱਡਾ ਵੱਡਾ ਹੋਵੇ, ਤਾਂ ਉਸ ਦਾ ਨਾਮ ਆਖ ਸਕਦੇ ਹਾਂ।

ਤੂ ਘਟਿ ਘਟਿ ਇਕੁ ਵਰਤਦਾ ਗੁਰਮੁਖਿ ਪਰਗੜੀਐ ॥
too ghat ghat ik varatdaa gurmukh pargarhee-ai.
O’ God, You are the one, permeating each and every heart; but this is revealed only to the one who follows the Guru’s teachings
(ਹੇ ਹਰੀ!) ਤੂੰ ਹਰ ਇਕ ਸਰੀਰ ਵਿਚ ਵਿਆਪਕ ਹੈਂ, (ਪਰ ਇਹ ਗੱਲ) ਉਹਨਾਂ ਤੇ ਪਰਗਟ (ਹੁੰਦੀ ਹੈ) ਜੋ ਸਤਿਗੁਰੂ ਦੇ ਸਨਮੁਖ (ਹੁੰਦੇ ਹਨ)।

ਤੂ ਸਚਾ ਸਭਸ ਦਾ ਖਸਮੁ ਹੈ ਸਭ ਦੂ ਤੂ ਚੜੀਐ ॥
too sachaa sabhas daa khasam hai sabh doo too charhee-ai.
You are the True Master of all; You are the highest of all.
(ਹੇ ਪ੍ਰਭੂ!) ਤੂੰ ਸਦਾ-ਥਿਰ ਰਹਿਣ ਵਾਲਾ ਸਭ ਦਾ ਮਾਲਕ ਹੈਂ ਤੇ ਸਭ ਤੋਂ ਸੁੰਦਰ (ਸ੍ਰੇਸ਼ਟ) ਹੈਂ।

ਤੂ ਕਰਹਿ ਸੁ ਸਚੇ ਹੋਇਸੀ ਤਾ ਕਾਇਤੁ ਕੜੀਐ ॥੩॥
too karahi so sachay ho-isee taa kaa-it karhee-ai. ||3||
O’ the eternal God, whatever You do, only that is what happens, so why should we grieve? ||3||
ਹੇ ਸੱਚੇ ਹਰੀ! ਜੋ ਤੂੰ ਕਰਦਾ ਹੈਂ ਸੋਈ ਹੁੰਦਾ ਹੈ, ਤਾਂ ਅਸੀਂ ਕਿਉਂ ਝੂਰੀਏ?

ਸਲੋਕ ਮਃ ੪ ॥
salok mehlaa 4.
Shlok, Fourth Guru:

ਮੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਅਠੇ ਪਹਰ ਲਗੰਨਿ ॥
mai man tan paraym piramm kaa athay pahar lagann.
I wish that at all the time, my mind and body may remain imbued with the love of my Beloved God.
ਮਨ ਲੋਚਦਾ ਹੈ ਕਿ ਅੱਠੇ ਪਹਿਰ ਲੱਗ ਜਾਣ ਭਾਵ, ਗੁਜ਼ਰ ਜਾਣ ਪਰ ਮੇਰੇ ਹਿਰਦੇ ਤੇ ਸਰੀਰ ਵਿਚ ਪਿਆਰੇ ਦਾ ਪਿਆਰ ਲੱਗਾ ਰਹੇ l

ਜਨ ਨਾਨਕ ਕਿਰਪਾ ਧਾਰਿ ਪ੍ਰਭ ਸਤਿਗੁਰ ਸੁਖਿ ਵਸੰਨਿ ॥੧॥
jan naanak kirpaa Dhaar parabh satgur sukh vasann. ||1||
O’ Nanak, those upon God bestows mercy, dwell in peace blessed by the true Guru. ||1||
ਹੇ ਨਾਨਕ! ਜਿਨ੍ਹਾਂ ਮਨੁੱਖਾਂ ਤੇ ਹਰੀ ਇਹੋ ਜਿਹੀ ਕਿਰਪਾ ਕਰਦਾ ਹੈ ਉਹ ਸਤਿਗੁਰੂ ਦੇ ਬਖ਼ਸ਼ੇ ਹੋਏ ਸੁਖ ਵਿਚ ਸਦਾ ਵੱਸਦੇ ਹਨ l

ਮਃ ੪ ॥
mehlaa 4.
Shlok, Fourth Guru:

ਜਿਨ ਅੰਦਰਿ ਪ੍ਰੀਤਿ ਪਿਰੰਮ ਕੀ ਜਿਉ ਬੋਲਨਿ ਤਿਵੈ ਸੋਹੰਨਿ ॥
jin andar pareet piramm kee ji-o bolan tivai sohann.
Those within whom is the Love of their Beloved God, look beautiful as they speak.
ਜਿਨ੍ਹਾਂ ਦੇ ਹਿਰਦੇ ਵਿਚ ਪ੍ਰਭੂ ਦਾ ਪਿਆਰ ਹੈ, ਉਹ ਜਿਵੇਂ ਬੋਲਦੇ ਹਨ, ਤਿਵੇਂ ਹੀ ਸੋਭਦੇ ਹਨ

ਨਾਨਕ ਹਰਿ ਆਪੇ ਜਾਣਦਾ ਜਿਨਿ ਲਾਈ ਪ੍ਰੀਤਿ ਪਿਰੰਨਿ ॥੨॥
naanak har aapay jaandaa jin laa-ee pareet pirann. ||2||
O’ Nanak, that beloved God who has imbued them with this love, Himself knows about the mystery of this love. ||2||
ਹੇ ਨਾਨਕ! (ਇਸ ਭੇਤ ਦੀ ਜੀਵ ਨੂੰ ਸਾਰ ਨਹੀਂ ਆ ਸਕਦੀ) ਜਿਸ ਪਿਰ (ਪ੍ਰਭੂ) ਨੇ ਇਹ ਪਿਆਰ ਲਾਇਆ ਹੈ, ਉਹ ਆਪੇ ਹੀ ਜਾਣਦਾ ਹੈ

ਪਉੜੀ ॥
pa-orhee.
Pauree:

ਤੂ ਕਰਤਾ ਆਪਿ ਅਭੁਲੁ ਹੈ ਭੁਲਣ ਵਿਚਿ ਨਾਹੀ ॥
too kartaa aap abhul hai bhulan vich naahee.
O’ Creator, You are infallible and never make any mistake.
ਹੇ ਸ੍ਰਿਸ਼ਟੀ ਦੇ ਰਚਨਹਾਰ! ਤੂੰ ਆਪ ਅਭੁੱਲ ਹੈਂ, ਭੁੱਲਣ ਵਿਚ ਨਹੀਂ ਆਉਂਦਾ।

ਤੂ ਕਰਹਿ ਸੁ ਸਚੇ ਭਲਾ ਹੈ ਗੁਰ ਸਬਦਿ ਬੁਝਾਹੀ ॥
too karahi so sachay bhalaa hai gur sabad bujhaahee.
’ God, through the Guru’s word You make us understand, that whatever You do is truly good.
ਹੇ ਸੱਚੇ! ਸਤਿਗੁਰੂ ਦੇ ਸ਼ਬਦ ਰਾਹੀਂ ਤੂੰ ਇਹ ਸਮਝਾਉਂਦਾ ਹੈਂ ਕਿ ਜੋ ਤੂੰ ਕਰਦਾ ਹੈਂ ਸੋ ਚੰਗਾ ਕਰਦਾ ਹੈਂ।

ਤੂ ਕਰਣ ਕਾਰਣ ਸਮਰਥੁ ਹੈ ਦੂਜਾ ਕੋ ਨਾਹੀ ॥
too karan kaaran samrath hai doojaa ko naahee.
You are capable of doing and getting everything done, besides You there is no other at all.
ਤੂੰ ਸਾਰੇ ਕੰਮ ਕਰਨ ਦੇ ਜੋਗ ਹੈ। ਤੇਰੇ ਬਗੈਰ ਹੋਰ ਕੋਈ ਨਹੀਂ।

ਤੂ ਸਾਹਿਬੁ ਅਗਮੁ ਦਇਆਲੁ ਹੈ ਸਭਿ ਤੁਧੁ ਧਿਆਹੀ ॥
too saahib agam da-i-aal hai sabh tuDh Dhi-aahee.
O’ merciful Master, You are incomprehensible and everyone meditates on You.
ਤੂੰ ਦਇਆ ਕਰਨ ਵਾਲਾ ਮਾਲਕ ਹੈਂ (ਪਰ) ਤੇਰੇ ਤਾਈਂ ਪਹੁੰਚ ਨਹੀਂ ਹੋ ਸਕਦੀ; ਸਭ ਜੀਵ ਜੰਤ ਤੈਨੂੰ ਸਿਮਰਦੇ ਹਨ।

Leave a comment

Your email address will not be published. Required fields are marked *

error: Content is protected !!