Guru Granth Sahib Translation Project

Guru granth sahib page-306

Page 306

ਜਿਸ ਨੋ ਦਇਆਲੁ ਹੋਵੈ ਮੇਰਾ ਸੁਆਮੀ ਤਿਸੁ ਗੁਰਸਿਖ ਗੁਰੂ ਉਪਦੇਸੁ ਸੁਣਾਵੈ ॥ jis no da-i-aal hovai mayraa su-aamee tis gursikh guroo updays sunaavai. The Guru bestows such teachings only on that Gursikh (disciple) on whom God becomes gracious. ਜਿਸ ਤੇ ਪਿਆਰਾ ਪ੍ਰਭੂ ਦਿਆਲ ਹੁੰਦਾ ਹੈ, ਉਸ ਗੁਰਸਿੱਖ ਨੂੰ ਸਤਿਗੁਰੂ ਸਿੱਖਿਆ ਦੇਂਦਾ ਹੈ l
ਜਨੁ ਨਾਨਕੁ ਧੂੜਿ ਮੰਗੈ ਤਿਸੁ ਗੁਰਸਿਖ ਕੀ ਜੋ ਆਪਿ ਜਪੈ ਅਵਰਹ ਨਾਮੁ ਜਪਾਵੈ ॥੨॥ jan nanak Dhoorh mangai tis gursikh kee jo aap japai avrah naam japaavai. ||2|| Nanak humbly submits himself to that Gursikh (disciple), who meditates on God’s Name with loving devotion and inspires others to do the same. ||2|| ਦਾਸ ਨਾਨਕ (ਭੀ) ਉਸ ਗੁਰਸਿੱਖ ਦੀ ਚਰਨ-ਧੂੜ ਮੰਗਦਾ ਹੈ ਜੋ ਆਪ ਨਾਮ ਜਪਦਾ ਹੈ ਤੇ ਹੋਰਨਾਂ ਨੂੰ ਜਪਾਉਂਦਾ ਹੈ
ਪਉੜੀ ॥ pa-orhee. Pauree:
ਜੋ ਤੁਧੁ ਸਚੁ ਧਿਆਇਦੇ ਸੇ ਵਿਰਲੇ ਥੋੜੇ ॥ jo tuDh sach Dhi-aa-iday say virlay thorhay. O’ God, very rare are those who meditate upon You with love and devotion. ਹੇ ਸੱਚੇ ਪ੍ਰ੍ਹ੍ਹਭੂ! ਉਹ ਬਹੁਤ ਥੋਹੜੇ ਜੀਵ ਹਨ, ਜੋ (ਇਕਾਗਰ ਚਿੱਤ) ਤੇਰਾ ਸਿਮਰਨ ਕਰਦੇ ਹਨ।
ਜੋ ਮਨਿ ਚਿਤਿ ਇਕੁ ਅਰਾਧਦੇ ਤਿਨ ਕੀ ਬਰਕਤਿ ਖਾਹਿ ਅਸੰਖ ਕਰੋੜੇ ॥ jo man chit ik araaDh-day tin kee barkat khaahi asaNkh karorhay. Countless people spiritually benefit from those who meditate upon You with total concentration of their mind. ਪੂਰਨ ਇਕਾਗ੍ਰਤਾ ਵਿਚ ਜੋ ਮਨੁੱਖ ਇੱਕ ਦਾ ਅਰਾਧਨ ਕਰਦੇ ਹਨ, ਉਹਨਾਂ ਦੀ ਕਮਾਈ ਬੇਅੰਤ ਜੀਵ ਖਾਂਦੇ ਹਨ।
ਤੁਧੁਨੋ ਸਭ ਧਿਆਇਦੀ ਸੇ ਥਾਇ ਪਏ ਜੋ ਸਾਹਿਬ ਲੋੜੇ ॥ tuDhuno sabh Dhi-aa-idee say thaa-ay pa-ay jo saahib lorhay. O’ God, although the entire world remembers You, but they alone are approved whom You, the Master-God likes. ਹੇ ਹਰੀ! (ਉਂਞ ਤਾਂ) ਸਾਰੀ ਸ੍ਰਿਸ਼ਟੀ ਤੇਰਾ ਧਿਆਨ ਧਰਦੀ ਹੈ, ਪਰ ਪਰਵਾਨ ਉਹ ਹੁੰਦੇ ਹਨ ਜਿਨ੍ਹਾਂ ਨੂੰ ਤੂੰ ਮਾਲਕ ਪਸੰਦ ਕਰਦਾ ਹੈਂ।
ਜੋ ਬਿਨੁ ਸਤਿਗੁਰ ਸੇਵੇ ਖਾਦੇ ਪੈਨਦੇ ਸੇ ਮੁਏ ਮਰਿ ਜੰਮੇ ਕੋੜ੍ਹੇ ॥ jo bin satgur sayvay khaaday painday say mu-ay mar jammay korhHay. Those wretched who go about their daily life without following the Guru’s teachings, keep suffering in the cycles of birth and death. ਸਤਿਗੁਰੂ ਦੀ ਸੇਵਾ ਤੋਂ ਸੱਖਣੇ ਰਹਿ ਕੇ ਜੋ ਮਨੁੱਖ ਖਾਣ ਪੀਣ ਤੇ ਪੈਨਣ ਦੇ ਰਸਾਂ ਵਿਚ ਲੱਗੇ ਹੋਏ ਹਨ, ਉਹ ਕੋੜ੍ਹੇ ਮੁੜ ਮੁੜ ਜੰਮਦੇ ਹਨ।
ਓਇ ਹਾਜਰੁ ਮਿਠਾ ਬੋਲਦੇ ਬਾਹਰਿ ਵਿਸੁ ਕਢਹਿ ਮੁਖਿ ਘੋਲੇ ॥ o-ay haajar mithaa bolday baahar vis kadheh mukh gholay. In one’s presence they utter sweet words, but slander them behind their back. ਇਹੋ ਜਿਹੇ ਮਨੁੱਖ ਸਾਹਮਣੇ ਤਾਂ ਮਿੱਠੀਆਂ ਗੱਲਾਂ ਕਰਦੇ ਹਨ ਪਰ)ਪਿਛੋਂ ਮੂੰਹ ਵਿਚੋਂ ਵਿਹੁ ਘੋਲ ਕੇ ਕੱਢਦੇ ਹਨ ਭਾਵ, ਰੱਜ ਕੇ ਨਿੰਦਾ ਕਰਦੇ ਹਨ।
ਮਨਿ ਖੋਟੇ ਦਯਿ ਵਿਛੋੜੇ ॥੧੧॥ man khotay da-yi vichhorhay. ||11|| God casts such evil minded persons away from Him. ||11|| ਇਹੋ ਜਿਹੇ ਮਨੋਂ ਖੋਟਿਆਂ ਨੂੰ ਖਸਮ ਨੇ ਆਪਣੇ ਨਾਲੋਂ ਵਿਛੋੜ ਦਿੱਤਾ ਹੈ
ਸਲੋਕ ਮਃ ੪ ॥ salok mehlaa 4. Salok, Fourth Guru:
ਮਲੁ ਜੂਈ ਭਰਿਆ ਨੀਲਾ ਕਾਲਾ ਖਿਧੋਲੜਾ ਤਿਨਿ ਵੇਮੁਖਿ ਵੇਮੁਖੈ ਨੋ ਪਾਇਆ ॥ mal joo-ee bhari-aa neelaa kaalaa khiDholrhaa tin vaimukh vaymukhai no paa-i-aa. A faithless master made his faithless servant to put on a lice laden filthy black and blue gown to lodge a complaint against the Guru. ਮਲ ਤੇ ਜੂਆਂ ਨਾਲ ਭਰਿਆ ਹੋਇਆ ਨੀਲਾ ਤੇ ਕਾਲਾ ਜੁੱਲਾ ਉਸ ਬੇ-ਮੁਖ ਨੇ ਬੇ-ਮੁਖ ਨੂੰ ਪਾ ਦਿੱਤਾ,
ਪਾਸਿ ਨ ਦੇਈ ਕੋਈ ਬਹਣਿ ਜਗਤ ਮਹਿ ਗੂਹ ਪੜਿ ਸਗਵੀ ਮਲੁ ਲਾਇ ਮਨਮੁਖੁ ਆਇਆ ॥ paas na day-ee ko-ee bahan jagat meh gooh parh sagvee mal laa-ay manmukh aa-i-aa. The faithless servant returned in more disgrace after losing the case, and no one in the world would let him sit near. ਸੰਸਾਰ ਵਿਚ ਉਸ ਨੂੰ ਕੋਈ ਕੋਲ ਬਹਿਣ ਨਹੀਂ ਦੇਂਦਾ, ਗੰਦ ਪੈ ਕੇ ਸਗੋਂ ਬਹੁਤੀ ਮੈਲ ਲਾ ਕੇ ਮਨਮੁਖ (ਵਾਪਸ) ਆਇਆ।
ਪਰਾਈ ਜੋ ਨਿੰਦਾ ਚੁਗਲੀ ਨੋ ਵੇਮੁਖੁ ਕਰਿ ਕੈ ਭੇਜਿਆ ਓਥੈ ਭੀ ਮੁਹੁ ਕਾਲਾ ਦੁਹਾ ਵੇਮੁਖਾ ਦਾ ਕਰਾਇਆ ॥ paraa-ee jo nindaa chuglee no vaimukh kar kai bhayji-aa othai bhee muhu kaalaa duhaa vaymukhaa daa karaa-i-aa The faithless person, who was sent to slander and backbite the Guru was put to shame along with the faithless master. ਜੋ ਮਨਮੁਖ ਪਰਾਈ ਨਿੰਦਾ ਤੇ ਚੁਗਲੀ ਕਰਨ ਲਈ (ਸਾਲਾਹ) ਕਰ ਕੇ ਭੇਜਿਆ ਗਿਆ ਸੀ, ਉਥੇ ਭੀ ਦੋਹਾਂ ਦਾ ਮੂੰਹ ਕਾਲਾ ਕੀਤਾ ਗਿਆ।
ਤੜ ਸੁਣਿਆ ਸਭਤੁ ਜਗਤ ਵਿਚਿ ਭਾਈ ਵੇਮੁਖੁ ਸਣੈ ਨਫਰੈ ਪਉਲੀ ਪਉਦੀ ਫਾਵਾ ਹੋਇ ਕੈ ਉਠਿ ਘਰਿ ਆਇਆ ॥ tarh suni-aa sabhat jagat vich bhaa-ee vaimukh sanai nafrai pa-ulee pa-udee faavaa ho-ay kai uth ghar aa-i-aa. O’ brother, instantly everyone came to know that this faithless master along with his servant were thrashed and came back home in utter shame. ਹੇ ਭਾਈ! ਸੰਸਾਰ ਵਿਚ ਸਭਨੀਂ ਪਾਸੀਂ ਤੁਰਤ ਸੁਣਿਆ ਗਿਆ ਕਿ ਬੇਮੁਖ ਨੂੰ ਨੌਕਰ ਸਮੇਤ ਜੁੱਤੀਆਂ ਪਈਆਂ ਤੇ ਚੰਗਾ ਹੌਲਾ ਹੋ ਕੇ ਘਰ ਨੂੰ ਉੱਠ ਆਇਆ ਹੈ।
ਅਗੈ ਸੰਗਤੀ ਕੁੜਮੀ ਵੇਮੁਖੁ ਰਲਣਾ ਨ ਮਿਲੈ ਤਾ ਵਹੁਟੀ ਭਤੀਜੀ ਫਿਰਿ ਆਣਿ ਘਰਿ ਪਾਇਆ ॥ agai sangtee kurhmee vaimukh ralnaa na milai taa vahutee bhateejeeN fir aan ghar paa-i-aa. The faithless master was not allowed to mingle with the society and his family (wife and niece) brought him home. ਅੱਗੋਂ ਸੰਗਤਾਂ ਤੇ ਕੁੜਮਾਂ ਵਿਚ ਬੇਮੁਖ ਨੂੰ ਬਹਿਣਾ ਨਾ ਮਿਲੇ, ਤਾਂ ਫਿਰ ਵਹੁਟੀ ਤੇ ਭਤੀਜਿਆਂ ਨੇ ਲਿਆ ਕੇ ਘਰ ਵਿਚ ਟਿਕਾਣਾ ਦਿੱਤਾ l
ਹਲਤੁ ਪਲਤੁ ਦੋਵੈ ਗਏ ਨਿਤ ਭੁਖਾ ਕੂਕੇ ਤਿਹਾਇਆ ॥ halat palat dovai ga-ay nit bhukhaa kookay tihaa-i-aa. He has lost his honor both here and hereafter; he cries out continually in agony. ਉਸ ਦੇ ਲੋਕ ਪਰਲੋਕ ਦੋਵੇਂ ਅਜਾਈਂ ਗਏ ਤੇ (ਹੁਣ) ਭੁੱਖਾ ਤੇ ਤਿਹਾਇਆ ਕੂਕਦਾ ਹੈ।
ਧਨੁ ਧਨੁ ਸੁਆਮੀ ਕਰਤਾ ਪੁਰਖੁ ਹੈ ਜਿਨਿ ਨਿਆਉ ਸਚੁ ਬਹਿ ਆਪਿ ਕਰਾਇਆ ॥ Dhan Dhan su-aamee kartaa purakh hai jin ni-aa-o sach bahi aap karaa-i-aa. Great is the Creator, Who Himself got this true judgment delivered, ਧੰਨ ਸਿਰਜਣਹਾਰ ਮਾਲਕ ਹੈ ਜਿਸ ਨੇ ਆਪ ਗਹੁ ਨਾਲ ਸੱਚਾ ਨਿਆਉਂ ਕਰਾਇਆ ਹੈ,
ਜੋ ਨਿੰਦਾ ਕਰੇ ਸਤਿਗੁਰ ਪੂਰੇ ਕੀ ਸੋ ਸਾਚੈ ਮਾਰਿ ਪਚਾਇਆ ॥ jo nindaa karay satgur pooray kee so saachai maar pachaa-i-aa. that, the one who slanders the perfect true Guru is spiritually destroyed by the eternal God Himself. ਕਿ ਜੋ ਮਨੁੱਖ ਪੂਰੇ ਸਤਿਗੁਰੂ ਦੀ ਨਿੰਦਾ ਕਰਦਾ ਹੈ, ਸੱਚਾ ਪ੍ਰਭੂ ਉਸ ਨੂੰ ਆਪ ਆਤਮਕ ਮੌਤ ਮਾਰ ਕੇ ਦੁਖੀ ਕਰਦਾ ਹੈ।
ਏਹੁ ਅਖਰੁ ਤਿਨਿ ਆਖਿਆ ਜਿਨਿ ਜਗਤੁ ਸਭੁ ਉਪਾਇਆ ॥੧॥ ayhu akhar tin aakhi-aa jin jagat sabh upaa-i-aa. ||1|| This Word of true justice is uttered by the One who created this universe.||1|| ਇਹ ਨਿਆਂ ਦਾ ਬਚਨ ਉਸ ਪ੍ਰਭੂ ਨੇ ਆਪ ਆਖਿਆ ਹੈ ਜਿਸ ਨੇ ਸਾਰਾ ਸੰਸਾਰ ਪੈਦਾ ਕੀਤਾ ਹੈ l
ਮਃ ੪ ॥ mehlaa 4. Salok, Fourth Guru:
ਸਾਹਿਬੁ ਜਿਸ ਕਾ ਨੰਗਾ ਭੁਖਾ ਹੋਵੈ ਤਿਸ ਦਾ ਨਫਰੁ ਕਿਥਹੁ ਰਜਿ ਖਾਏ ॥ saahib jis kaa nangaa bhukhaa hovai tis daa nafar kithhu raj khaa-ay. How can that devotee be spiritually satiated whose master himself is spiritually bankrupt. ਜਿਸ ਨੌਕਰ ਦਾ ਮਾਲਕ ਕੰਗਾਲ ਹੋਵੇ, ਉਸ ਦੇ ਨੌਕਰ ਨੇ ਕਿੱਥੋਂ ਰੱਜ ਕੇ ਖਾਣਾ ਹੋਇਆ?
ਜਿ ਸਾਹਿਬ ਕੈ ਘਰਿ ਵਥੁ ਹੋਵੈ ਸੁ ਨਫਰੈ ਹਥਿ ਆਵੈ ਅਣਹੋਦੀ ਕਿਥਹੁ ਪਾਏ ॥ je saahib kai ghar vath hovai so nafrai hath aavai anhodee kithhu paa-ay. If there is something in his master’s house, he can get it; but how can he get what is not there? ਨੌਕਰ ਨੂੰ ਉਹੋ ਵਸਤ ਮਿਲ ਸਕਦੀ ਹੈ ਜੋ ਮਾਲਕ ਦੇ ਘਰ ਵਿਚ ਹੋਵੇ, ਜੇ ਘਰ ਵਿਚ ਹੀ ਨਾ ਹੋਵੇ ਤਾਂ ਉਸ ਨੂੰ ਕਿੱਥੋਂ ਮਿਲੇ?
ਜਿਸ ਦੀ ਸੇਵਾ ਕੀਤੀ ਫਿਰਿ ਲੇਖਾ ਮੰਗੀਐ ਸਾ ਸੇਵਾ ਅਉਖੀ ਹੋਈ ॥ jis dee sayvaa keetee fir laykhaa mangee-ai saa sayvaa a-ukhee ho-ee. It is useless to perform the service for the bankrupt master, after doing which one is still asked to account for his deeds. ਜਿਸ ਦੀ ਸੇਵਾ ਕੀਤਿਆਂ ਫਿਰ ਭੀ ਲੇਖਾ ਮੰਗਿਆ ਜਾਣਾ ਹੋਵੇ, ਉਹ ਸੇਵਾ ਮੁਸ਼ਕਲ ਹੈ (ਭਾਵ, ਉਹਦੇ ਕਰਨ ਦਾ ਕੀਹ ਲਾਹ ਹੈ?)
ਨਾਨਕ ਸੇਵਾ ਕਰਹੁ ਹਰਿ ਗੁਰ ਸਫਲ ਦਰਸਨ ਕੀ ਫਿਰਿ ਲੇਖਾ ਮੰਗੈ ਨ ਕੋਈ ॥੨॥ nanak sayvaa karahu har gur safal darsan kee fir laykhaa mangai na ko-ee. ||2|| O’ Nanak, lovingly meditate on that Guru and God whose blessed vision makes human life fruitful, and no one asks for the account of his deeds. ||2|| ਹੇ ਨਾਨਕ! ਜਿਸ ਹਰੀ ਤੇ ਗੁਰੂ ਦਾ ਦਰਸ਼ਨ ਮਨੁੱਖਾ ਜਨਮ ਨੂੰ ਸਫਲਾ ਕਰਦਾ ਹੈ, ਉਹਨਾਂ ਦੀ ਸੇਵਾ ਕਰਹੁ ਤਾਕਿ ਫਿਰ ਕੋਈ ਲੇਖਾ ਨਾ ਮੰਗੇ l
ਪਉੜੀ ॥ pa-orhee. Pauree:
ਨਾਨਕ ਵੀਚਾਰਹਿ ਸੰਤ ਜਨ ਚਾਰਿ ਵੇਦ ਕਹੰਦੇ ॥ naanak vichaareh sant jan chaar vayd kahanday. O Nanak, the Saints think, and the four Vedas (religious books) proclaim, ਹੇ ਨਾਨਕ! ਸੰਤ ਆਪਣੀ ਵੀਚਾਰ ਦੱਸਦੇ ਹਨ ਤੇ ਚਾਰੇ ਵੇਦ (ਭਾਵ, ਪੁਰਾਤਨ ਧਰਮ ਪੁਸਤਕ ਭੀ ਇਹੀ ਗੱਲ) ਆਖਦੇ ਹਨ,
ਭਗਤ ਮੁਖੈ ਤੇ ਬੋਲਦੇ ਸੇ ਵਚਨ ਹੋਵੰਦੇ ॥ bhagat mukhai tay bolday say vachan hovanday. that whatever God’s devotees utter comes to pass. (ਕਿ) ਭਗਤ ਜਨ ਜੋ ਬਚਨ ਮੂੰਹੋਂ ਬੋਲਦੇ ਹਨ ਉਹ ਸਹੀ ਹੁੰਦੇ ਹਨ।
ਪ੍ਰਗਟ ਪਹਾਰਾ ਜਾਪਦਾ ਸਭਿ ਲੋਕ ਸੁਣੰਦੇ ॥ pargat pahaaraa jaapdaa sabh lok sunanday. The devotees become known in the entire world and people listen to them. ਭਗਤ ਸਾਰੇ ਜਗਤ ਵਿਚ ਉੱਘੇ ਹੋ ਜਾਂਦੇ ਹਨ, ਉਹਨਾਂ ਦੀ ਸੋਭਾ ਸਾਰੇ ਲੋਕ ਸੁਣਦੇ ਹਨ।
ਸੁਖੁ ਨ ਪਾਇਨਿ ਮੁਗਧ ਨਰ ਸੰਤ ਨਾਲਿ ਖਹੰਦੇ ॥ sukh na paa-in mugaDh nar sant naal khahanday. But the fools who envy the Saints never get any peace. ਜੋ ਮੂਰਖ ਮਨੁੱਖ (ਅਜੇਹੇ) ਸੰਤਾਂ ਨਾਲ ਵੈਰ ਕਰਦੇ ਹਨ ਉਹ ਸੁਖ ਨਹੀਂ ਪਾਂਦੇ।
ਓਇ ਲੋਚਨਿ ਓਨਾ ਗੁਣੈ ਨੋ ਓਇ ਅਹੰਕਾਰਿ ਸੜੰਦੇ ॥ o-ay lochan onaa gunai no o-ay ahaNkaar sarhanday. They burn in their egos but yearn for the virtues of the Saints. ਉਹ ਸੜਦੇ ਤਾਂ ਅਹੰਕਾਰ ਵਿਚ ਹਨ, ਪਰ ਸੰਤ ਜਨਾਂ ਦੇ ਗੁਣਾਂ ਨੂੰ ਤਰਸਦੇ ਹਨ।
ਓਇ ਵਿਚਾਰੇ ਕਿਆ ਕਰਹਿ ਜਾ ਭਾਗ ਧੁਰਿ ਮੰਦੇ ॥ o-ay vichaaray ki-aa karahi jaa bhaag Dhur manday. What can these wretched ones do, when such is their ill-fated destiny? ਉਹ ਨਿਕਰਮਣ ਕੀ ਕਰ ਸਕਦੇ ਹਨ, ਚੂੰਕਿ ਮੁੱਢ ਤੋਂ ਹੀ ਉਨ੍ਹਾਂ ਦੀ ਕਿਸਮਤ ਮਾੜੀ ਹੈ?
ਜੋ ਮਾਰੇ ਤਿਨਿ ਪਾਰਬ੍ਰਹਮਿ ਸੇ ਕਿਸੈ ਨ ਸੰਦੇ ॥ jo maaray tin paarbarahm say kisai na sanday. Those who are struck down by the Supreme God are not faithful to anyone. ਜੋ ਮਨੁੱਖ ਰੱਬ ਵਲੋਂ ਮੋਏ ਹੋਏ ਹਨ, ਉਹ ਕਿਸੇ ਦੇ (ਸੱਕੇ) ਨਹੀਂ।
ਵੈਰੁ ਕਰਹਿ ਨਿਰਵੈਰ ਨਾਲਿ ਧਰਮ ਨਿਆਇ ਪਚੰਦੇ ॥ vair karahi nirvair naal Dharam ni-aa-ay pachanday. They harbor enmity against even those who bear no grudge against anybody, and according to the true justice of God, they suffer in agony. ਨਿਰਵੈਰਾਂ ਨਾਲ ਭੀ ਵੈਰ ਕਰਦੇ ਹਨ ਤੇ ਪਰਮਾਤਮਾ ਦੇ ਧਰਮ ਨਿਆਂ-ਅਨੁਸਾਰ ਦੁਖੀ ਹੁੰਦੇ ਹਨ।
ਜੋ ਜੋ ਸੰਤਿ ਸਰਾਪਿਆ ਸੇ ਫਿਰਹਿ ਭਵੰਦੇ ॥ jo jo sant saraapi-aa say fireh bhavanday. Those who are cursed by the Saints will continue wandering aimlessly. ਜੋ ਜੋ ਮਨੁੱਖ ਸੰਤ (ਗੁਰੂ) ਵਲੋਂ ਫਿਟਕਾਰੇ ਹੋਏ ਹਨ (ਭਾਵ, ਗੁਰੂ ਦੇ ਦਰ ਤੋਂ ਵਾਂਜੇ ਹੋਏ ਹਨ) ਉਹ ਭਟਕਦੇ ਫਿਰਦੇ ਹਨ।
ਪੇਡੁ ਮੁੰਢਾਹੂੰ ਕਟਿਆ ਤਿਸੁ ਡਾਲ ਸੁਕੰਦੇ ॥੧੨॥ payd muNdhaahooN kati-aa tis daal sukanday. ||12|| They, who are cursed by the Saints are destroyed along with their families , just like the tree which is cut off its roots. ||12|| ਜੋ ਰੁੱਖ ਮੁਢੋਂ ਪੁਟਿਆ ਜਾਏ, ਉਸ ਦੇ ਟਾਹਣ ਭੀ ਸੁੱਕ ਜਾਂਦੇ ਹਨ l
ਸਲੋਕ ਮਃ ੪ ॥ salok mehlaa 4. Salok, Fourth Guru:


© 2017 SGGS ONLINE
error: Content is protected !!
Scroll to Top