Guru Granth Sahib Translation Project

Guru granth sahib page-329

Page 329

ਮਨਹਿ ਮਾਰਿ ਕਵਨ ਸਿਧਿ ਥਾਪੀ ॥੧॥ maneh maar kavan siDh thaapee. ||1|| What kind of perfection can be achieved by killing the mind? ||1|| (ਤਾਂ ਫਿਰ) ਮਨ ਨੂੰ ਮਾਰ ਕੇ ਕਿਹੜੀ ਕਮਾਈ ਕਰ ਲਈਦੀ ਹੈ, ॥੧॥
ਕਵਨੁ ਸੁ ਮੁਨਿ ਜੋ ਮਨੁ ਮਾਰੈ ॥ kavan so mun jo man maarai. Who is that silent sage, who has killed his mind? ਉਹ ਕਿਹੜਾ ਮੁਨੀ ਹੈ ਜੋ ਮਨ ਨੂੰ ਮਾਰਦਾ ਹੈ?
ਮਨ ਕਉ ਮਾਰਿ ਕਹਹੁ ਕਿਸੁ ਤਾਰੈ ॥੧॥ ਰਹਾਉ ॥ man ka-o maar kahhu kis taarai. ||1|| rahaa-o. Tell me, whom he emancipates by killing the mind? ||1||Pause|| ਦੱਸੋ, ਮਨ ਨੂੰ ਮਾਰ ਕੇ ਉਹ ਕਿਸ ਨੂੰ ਤਾਰਦਾ ਹੈ? ॥੧॥ ਰਹਾਉ ॥
ਮਨ ਅੰਤਰਿ ਬੋਲੈ ਸਭੁ ਕੋਈ ॥ man antar bolai sabh ko-ee. Everyone speaks and acts through the mind. ਹਰੇਕ ਮਨੁੱਖ ਮਨ ਦਾ ਪ੍ਰੇਰਿਆ ਹੋਇਆ ਹੀ ਬੋਲਦਾ ਹੈ ( ਜੋ ਚੰਗੇ ਮੰਦੇ ਕੰਮ ਮਨੁੱਖ ਕਰਦਾ ਹੈ, ਉਹਨਾਂ ਲਈ ਪ੍ਰੇਰਨਾ ਮਨ ਵਲੋਂ ਹੀ ਹੁੰਦੀ ਹੈ;
ਮਨ ਮਾਰੇ ਬਿਨੁ ਭਗਤਿ ਨ ਹੋਈ ॥੨॥ man maaray bin bhagat na ho-ee. ||2|| No devotional worship can be performed without controlling the mind. ||2|| ਮਨ ਨੂੰ ਮਾਰਨ ਤੋਂ ਬਿਨਾ (ਭਾਵ, ਮਨ ਨੂੰ ਵਿਕਾਰਾਂ ਤੋਂ ਹੋੜਨ ਤੋਂ ਬਿਨਾ) ਭਗਤੀ (ਭੀ) ਨਹੀਂ ਹੋ ਸਕਦੀ ॥੨॥
ਕਹੁ ਕਬੀਰ ਜੋ ਜਾਨੈ ਭੇਉ ॥ kaho kabeer jo jaanai bhay-o. Kabeer says, one who understands this secret of controlling the mind, ਕਬੀਰ ਆਖਦਾ ਹੈ- ਜੋ ਮਨੁੱਖ ਇਸ ਰਮਜ਼ ਨੂੰ ਸਮਝਦਾ ਹੈ,
ਮਨੁ ਮਧੁਸੂਦਨੁ ਤ੍ਰਿਭਵਣ ਦੇਉ ॥੩॥੨੮॥ man maDhusoodan taribhavan day-o. ||3||28|| beholds within his own mind the Master of the three worlds, God. ||3||28|| ਉਸ ਦਾ ਮਨ ਤਿੰਨਾਂ ਲੋਕਾਂ ਨੂੰ ਚਾਨਣ ਦੇਣ ਵਾਲੇ ਪਰਮਾਤਮਾ ਦਾ ਰੂਪ ਹੋ ਜਾਂਦਾ ਹੈ ॥੩॥੨੮॥
ਗਉੜੀ ਕਬੀਰ ਜੀ ॥ ga-orhee kabeer jee. Raag Gauree, Kabeer Jee:
ਓਇ ਜੁ ਦੀਸਹਿ ਅੰਬਰਿ ਤਾਰੇ ॥ o-ay jo deeseh ambar taaray. The stars which are seen in the sky, ਉਹ ਤਾਰੇ ਜੋ ਅਕਾਸ਼ ਵਿਚ ਦਿੱਸ ਰਹੇ ਹਨ,
ਕਿਨਿ ਓਇ ਚੀਤੇ ਚੀਤਨਹਾਰੇ ॥੧॥ kin o-ay cheetay cheetanhaaray. ||1|| who is that painter who has painted these ? ||1|| ਕਿਸ ਚਿੱਤ੍ਰਕਾਰ ਨੇ ਚਿੱਤਰੇ ਹਨ? ॥੧॥
ਕਹੁ ਰੇ ਪੰਡਿਤ ਅੰਬਰੁ ਕਾ ਸਿਉ ਲਾਗਾ ॥ kaho ray pandit ambar kaa si-o laagaa. O’ Pundit, please explain how the sky is supported? ਦੱਸ, ਹੇ ਪੰਡਿਤ! ਅਕਾਸ਼ ਕਿਸ ਦੇ ਸਹਾਰੇ ਹੈ?
ਬੂਝੈ ਬੂਝਨਹਾਰੁ ਸਭਾਗਾ ॥੧॥ ਰਹਾਉ ॥ boojhai boojhanhaar sabhaagaa. ||1|| rahaa-o. Only a very fortunate wise person understands this mystery. ||1||Pause|| ਕੋਈ ਭਾਗਾਂ ਵਾਲਾ ਸਿਆਣਾ ਬੰਦਾ ਹੀ ਇਸ (ਰਮਜ਼ ਨੂੰ) ਸਮਝਦਾ ਹੈ ॥੧॥ ਰਹਾਉ ॥
ਸੂਰਜ ਚੰਦੁ ਕਰਹਿ ਉਜੀਆਰਾ ॥ sooraj chand karahi ujee-aaraa. The light which the sun and the moon provide to the world; (ਇਹ ਜੋ) ਸੂਰਜ ਤੇ ਚੰਦ੍ਰਮਾ (ਆਦਿਕ ਜਗਤ ਵਿਚ) ਚਾਨਣ ਕਰ ਰਹੇ ਹਨ,
ਸਭ ਮਹਿ ਪਸਰਿਆ ਬ੍ਰਹਮ ਪਸਾਰਾ ॥੨॥ sabh meh pasri-aa barahm pasaaraa. ||2|| in fact it is the light of God which pervades everywhere. ||2|| (ਇਹਨਾਂ) ਸਭਨਾਂ ਵਿਚ ਪ੍ਰਭੂ ਦੀ ਜੋਤਿ ਦਾ (ਹੀ) ਪ੍ਰਕਾਸ਼ ਖਿਲਰਿਆ ਹੋਇਆ ਹੈ ॥੨॥
ਕਹੁ ਕਬੀਰ ਜਾਨੈਗਾ ਸੋਇ ॥ kaho kabeer jaanaigaa so-ay. Kabir say, that person alone would understand this mystery, ਕਬੀਰ ਆਖਦਾ ਹੈ- (ਇਸ ਭੇਤ ਨੂੰ) ਓਹੀ ਮਨੁੱਖ ਸਮਝੇਗਾ,
ਹਿਰਦੈ ਰਾਮੁ ਮੁਖਿ ਰਾਮੈ ਹੋਇ ॥੩॥੨੯॥ hirdai raam mukh raamai ho-ay. ||3||29|| who sings the praises of God enshrined in his heart. ||3||29|| ਜਿਸ ਦੇ ਹਿਰਦੇ ਵਿਚ ਪ੍ਰਭੂ ਵੱਸ ਰਿਹਾ ਹੈ, ਤੇ ਜੋ ਮੂੰਹੋਂ ਭੀ ਪ੍ਰਭੂ ਦੇ ਗੁਣ ਉਚਾਰ ਰਿਹਾ ਹੈ) ॥੩॥੨੯॥
ਗਉੜੀ ਕਬੀਰ ਜੀ ॥ ga-orhee kabeer jee. Raag Gauree, Kabeer Jee:
ਬੇਦ ਕੀ ਪੁਤ੍ਰੀ ਸਿੰਮ੍ਰਿਤਿ ਭਾਈ ॥ bayd kee putree simrit bhaa-ee. O’ brother, this Smriti (code of conduct) that has evolved from the Vedas, ਹੇ ਵੀਰ! ਇਹ ਸਿੰਮ੍ਰਿਤੀ ਜੋ ਵੇਦਾਂ ਦੇ ਆਧਾਰ ਤੇ ਬਣੀ ਹੈ,
ਸਾਂਕਲ ਜੇਵਰੀ ਲੈ ਹੈ ਆਈ ॥੧॥ saaNkal jayvree lai hai aa-ee. ||1|| has brought with it the chains and bonds of rites and rituals for the ordinary human being. ||1|| ਇਹ ਤਾਂ ਆਪਣੇ ਸ਼ਰਧਾਲੂਆਂ ਵਾਸਤੇ ਵਰਨ ਆਸ਼ਰਮ ਦੇ, ਮਾਨੋ) ਸੰਗਲ ਤੇ (ਕਰਮ-ਕਾਂਡ ਦੀਆਂ) ਰੱਸੀਆਂ ਲੈ ਕੇ ਆਈ ਹੋਈ ਹੈ ॥੧॥
ਆਪਨ ਨਗਰੁ ਆਪ ਤੇ ਬਾਧਿਆ ॥ aapan nagar aap tay baaDhi-aa. This Smriti has chained its own devotees with false beliefs and rituals. (ਇਸ ਸਿੰਮ੍ਰਿਤੀ ਨੇ) ਆਪਣੇ ਸਾਰੇ ਸ਼ਰਧਾਲੂ ਆਪ ਹੀ ਜਕੜੇ ਹੋਏ ਹਨ,
ਮੋਹ ਕੈ ਫਾਧਿ ਕਾਲ ਸਰੁ ਸਾਂਧਿਆ ॥੧॥ ਰਹਾਉ ॥ moh kai faaDh kaal sar saaNDhi-aa. ||1|| rahaa-o. By entangling them in the noose of worldly attachments it has kept them in the fear of death. ||1||Pause|| ਇਨ੍ਹਾਂ ਮੋਹ ਦੀ ਫਾਹੀ ਵਿਚ ਫਸਾ ਕੇ (ਇਹਨਾਂ ਦੇ ਸਿਰ ਤੇ) ਮੌਤ (ਦੇ ਸਹਿਮ) ਦਾ ਤੀਰ (ਇਸ ਨੇ) ਖਿੱਚਿਆ ਹੋਇਆ ਹੈ ॥੧॥ ਰਹਾਉ ॥
ਕਟੀ ਨ ਕਟੈ ਤੂਟਿ ਨਹ ਜਾਈ ॥ katee na katai toot nah jaa-ee. These bonds can neither be cut nor can they be broken. (ਇਹ ਸਿੰਮ੍ਰਿਤੀ-ਰੂਪ ਫਾਹੀ) ਵੱਢਿਆਂ ਵੱਢੀ ਨਹੀਂ ਜਾ ਸਕਦੀ ਅਤੇ ਨਾਹ ਹੀ (ਆਪਣੇ ਆਪ) ਇਹ ਟੁੱਟਦੀ ਹੈ।
ਸਾ ਸਾਪਨਿ ਹੋਇ ਜਗ ਕਉ ਖਾਈ ॥੨॥ saa saapan ho-ay jag ka-o khaa-ee. ||2|| Like a serpent eating its own babies, the philosophy of these Simritis is devouring its own devotees ||2|| ਜਿਵੇਂ ਸੱਪਣੀ ਆਪਣੇ ਹੀ ਬੱਚਿਆਂ ਨੂੰ ਖਾ ਜਾਂਦੀ ਹੈ, ਤਿਵੇਂ ਇਹ ਸਿੰਮ੍ਰਿਤੀ ਆਪਣੇ ਹੀ ਸ਼ਰਧਾਲੂਆਂ ਦਾ ਨਾਸ ਕਰ ਰਹੀ ਹੈ) ॥੨॥
ਹਮ ਦੇਖਤ ਜਿਨਿ ਸਭੁ ਜਗੁ ਲੂਟਿਆ ॥ ham daykhat jin sabh jag looti-aa. Before my very eyes, this philosophy of smiritis has plundered the entire world. ਅਸਾਡੇ ਵੇਖਦਿਆਂ ਵੇਖਦਿਆਂ ਜਿਸ (ਸਿੰਮ੍ਰਿਤੀ) ਨੇ ਸਾਰੇ ਸੰਸਾਰ ਨੂੰ ਠੱਗ ਲਿਆ ਹੈ।
ਕਹੁ ਕਬੀਰ ਮੈ ਰਾਮ ਕਹਿ ਛੂਟਿਆ ॥੩॥੩੦॥ kaho kabeer mai raam kahi chhooti-aa. ||3||30|| but I have been liberated by meditating on God’s Name, says kabeer ||3||30|| ਕਬੀਰ ਆਖਦਾ ਹੈ- ਮੈਂ ਪ੍ਰਭੂ ਦਾ ਸਿਮਰਨ ਕਰ ਕੇ ਉਸ ਤੋਂ ਬਚ ਗਿਆ ਹਾਂ ॥੩॥੩੦॥
ਗਉੜੀ ਕਬੀਰ ਜੀ ॥ ga-orhee kabeer jee. Raag Gauree, Kabeer Jee:
ਦੇਇ ਮੁਹਾਰ ਲਗਾਮੁ ਪਹਿਰਾਵਉ ॥ day-ay muhaar lagaam pahiraava-o. I direct my mind towards the love for God and away from slander and flattery of others just like directing a horse with reins and bridle; ਮੈਂ ਤਾਂ (ਆਪਣੇ ਮਨ-ਰੂਪ ਅਤੇ ਘੋੜੇ ਨੂੰ ਉਸਤਤਿ ਨਿੰਦਾ ਤੋਂ ਰੋਕਣ ਦੀ) ਪੂਜੀ ਦੇ ਕੇ (ਪ੍ਰੇਮ ਦੀ ਲਗਨ ਦੀ) ਲਗਾਮ ਪਾਂਦਾ ਹਾਂ,
ਸਗਲ ਤ ਜੀਨੁ ਗਗਨ ਦਉਰਾਵਉ ॥੧॥ sagal ta jeen gagan da-oraava-o. ||1|| I attune my mind to the remembrance of the all-pervading God and prepare it to give up rituals as if I put a saddle on the horse to control it. ||1|| ਅਤੇ ਪ੍ਰਭੂ ਨੂੰ ਸਭ ਥਾਈਂ ਵਿਆਪਕ ਜਾਣਨਾ-ਇਹ ਕਾਠੀ ਪਾ ਕੇ (ਮਨ ਨੂੰ) ਨਿਰੰਕਾਰ ਦੇ ਦੇਸ ਦੀ ਉਡਾਰੀ ਲਵਾਉਂਦਾ ਹਾਂ (ਭਾਵ, ਮਨ ਨੂੰ ਪ੍ਰਭੂ ਦੀ ਯਾਦ ਵਿਚ ਜੋੜਦਾ ਹਾਂ) ॥੧॥
ਅਪਨੈ ਬੀਚਾਰਿ ਅਸਵਾਰੀ ਕੀਜੈ ॥ apnai beechaar asvaaree keejai. I control my thoughts like riding the horse. ਸਵੈ-ਸੋਚ-ਬੀਚਾਰ ਨੂੰ ਮੈਂ ਆਪਣੀ ਸਵਾਰੀ ਬਣਾਇਆ ਹੈ।
ਸਹਜ ਕੈ ਪਾਵੜੈ ਪਗੁ ਧਰਿ ਲੀਜੈ ॥੧॥ ਰਹਾਉ ॥ sahj kai paavrhai pag Dhar leejai. ||1|| rahaa-o. I keep my mind in equipoise as if I keep my feet in the stirrups. ||1||Pause|| ਹਰ ਵੇਲੇ ਆਪਣੇ ਅਸਲੇ ਦਾ ਚੇਤਾ ਰੱਖੀਏ), ਅਤੇ ਆਪਣੀ ਅਕਲ-ਰੂਪ ਪੈਰ ਨੂੰ ਸਹਿਜ ਅਵਸਥਾ ਦੀ ਰਕਾਬ ਵਿਚ ਰੱਖੀ ਰੱਖੀਏ ॥੧॥ ਰਹਾਉ ॥
ਚਲੁ ਰੇ ਬੈਕੁੰਠ ਤੁਝਹਿ ਲੇ ਤਾਰਉ ॥ chal ray baikunth tujheh lay taara-o. Come O’ my horse like mind, let me take you through God’s abode. ਚੱਲ, ਹੇ (ਮਨ-ਰੂਪ ਘੋੜੇ)! ਤੈਨੂੰ ਬੈਕੁੰਠ ਦੇ ਸੈਰ ਕਰਾਵਾਂ;
ਹਿਚਹਿ ਤ ਪ੍ਰੇਮ ਕੈ ਚਾਬੁਕ ਮਾਰਉ ॥੨॥ hicheh ta paraym kai chaabuk maara-o. ||2|| If you hesitate, I will hit you with the whip of love. ||2|| ਜੇ ਅੜੀ ਕੀਤੀਓਈ, ਤਾਂ ਤੈਨੂੰ ਮੈਂ ਪ੍ਰੇਮ ਦਾ ਚਾਬਕ ਮਾਰਾਂਗਾ ॥੨॥
ਕਹਤ ਕਬੀਰ ਭਲੇ ਅਸਵਾਰਾ ॥ kahat kabeer bhalay asvaaraa. Kabeer says, those are the truly wise riders (thinkers). ||3||31|| ਕਬੀਰ ਆਖਦਾ ਹੈ- ਉਹ ਸਿਆਣੇ ਅਸਵਾਰ ਹਨ
ਬੇਦ ਕਤੇਬ ਤੇ ਰਹਹਿ ਨਿਰਾਰਾ ॥੩॥੩੧॥ bayd katayb tay raheh niraaraa. ||3||31|| who remain aloof from the controversies of Vedas and Semitic books. ||3||31|| ਜੋ ਵੇਦਾਂ ਤੇ ਕਤੇਬਾਂ (ਨੂੰ ਸੱਚੇ ਝੂਠੇ ਆਖਣ ਦੇ ਝਗੜੇ) ਤੋਂ ਵੱਖਰੇ ਰਹਿੰਦੇ ਹਨ ॥੩॥੩੧॥
ਗਉੜੀ ਕਬੀਰ ਜੀ ॥ ga-orhee kabeer jee. Raag Gauree, Kabeer Jee:
ਜਿਹ ਮੁਖਿ ਪਾਂਚਉ ਅੰਮ੍ਰਿਤ ਖਾਏ ॥ jih mukh paaNcha-o amrit khaa-ay. The mouth with which we used to eat all the five delicacies, ਜਿਸ ਮੂੰਹ ਨਾਲ ਪੰਜੇ ਹੀ ਉੱਤਮ ਪਦਾਰਥ ਖਾਈਦੇ ਹਨ,
ਤਿਹ ਮੁਖ ਦੇਖਤ ਲੂਕਟ ਲਾਏ ॥੧॥ tih mukh daykhat lookat laa-ay. ||1|| I have seen the flames being applied to that mouth after death. ||1|| (ਮਰਨ ਤੇ) ਉਸ ਮੂੰਹ ਨੂੰ ਆਪਣੇ ਸਾਹਮਣੇ ਹੀ ਚੁਆਤੀ (ਬਾਲ ਕੇ) ਲਾ ਦੇਈਦੀ ਹੈ ॥੧॥
ਇਕੁ ਦੁਖੁ ਰਾਮ ਰਾਇ ਕਾਟਹੁ ਮੇਰਾ ॥ ik dukh raam raa-ay kaatahu mayraa. O’ my sovereign God, please rid me of this one misery, ਹੇ ਮੇਰੇ ਸੁਹਣੇ ਰਾਮ! ਮੇਰਾ ਇਕ ਇਹ ਦੁੱਖ ਦੂਰ ਕਰ ਦੇਹ,
ਅਗਨਿ ਦਹੈ ਅਰੁ ਗਰਭ ਬਸੇਰਾ ॥੧॥ ਰਹਾਉ ॥ agan dahai ar garabh basayraa. ||1|| rahaa-o. that I do not have to suffer in fire of worldly desires and in the cycles of birth and death. ||1||Pause|| ਤ੍ਰਿਸ਼ਨਾ ਦੀ ਅੱਗ ਵਿੱਚ ਸੜਣ ਦੀ ਅਤੇ ਮੁੜ ਮੁੜ ਜੰਮਣਾ ਮਰਨ ਦੀ ਤਕਲੀਫ ਤੋਂ ਬਚਾ ਲੈ ॥੧॥ ਰਹਾਉ ॥
ਕਾਇਆ ਬਿਗੂਤੀ ਬਹੁ ਬਿਧਿ ਭਾਤੀ ॥ kaa-i-aa bigootee baho biDh bhaatee. After death, this body is disposed off by various means. ਮਰਨ ਪਿਛੋਂ ਇਹ ਸਰੀਰ ਕਈ ਢੰਗ ਅਤੇ ਤਰੀਕਿਆਂ ਨਾਲ ਖਤਮ ਕੀਤਾ ਜਾਂਦਾ ਹੈ।
ਕੋ ਜਾਰੇ ਕੋ ਗਡਿ ਲੇ ਮਾਟੀ ॥੨॥ ko jaaray ko gad lay maatee. ||2|| Some burn it, and some bury it in the earth. ||2|| ਕੋਈ ਇਸ ਨੂੰ ਸਾੜ ਦੇਂਦਾ ਹੈ, ਕੋਈ ਇਸ ਨੂੰ ਮਿੱਟੀ ਵਿਚ ਦੱਬ ਦੇਂਦਾ ਹੈ ॥੨॥
ਕਹੁ ਕਬੀਰ ਹਰਿ ਚਰਣ ਦਿਖਾਵਹੁ ॥ kaho kabeer har charan dikhaavhu. Kabeer says, O’ God, please reveal Yourself to me and ਕਬੀਰ ਆਖਦਾ ਹੈ- ਹੇ ਪ੍ਰਭੂ! (ਮੈਨੂੰ) ਆਪਣੇ ਚਰਨਾਂ ਦਾ ਦਰਸ਼ਨ ਕਰਾ ਦੇਹ।
ਪਾਛੈ ਤੇ ਜਮੁ ਕਿਉ ਨ ਪਠਾਵਹੁ ॥੩॥੩੨॥ paachhai tay jam ki-o na pathaavhu. ||3||32|| after that you may send the demon of death to take me away. ||3||32|| ਉਸ ਤੋਂ ਪਿਛੋਂ ਬੇਸ਼ੱਕ ਜਮ ਨੂੰ ਹੀ (ਮੇਰੇ ਪ੍ਰਾਣ ਲੈਣ ਲਈ) ਘੱਲ ਦੇਵੀਂ ॥੩॥੩੨॥
ਗਉੜੀ ਕਬੀਰ ਜੀ ॥ ga-orhee kabeer jee. Raag Gauree, Kabeer Jee:
ਆਪੇ ਪਾਵਕੁ ਆਪੇ ਪਵਨਾ ॥ aapay paavak aapay pavnaa. God Himself is the fire and Himself the air. ਖਸਮ (ਪ੍ਰਭੂ) ਆਪ ਹੀ ਅੱਗ ਹੈ, ਆਪ ਹੀ ਹਵਾ ਹੈ।
ਜਾਰੈ ਖਸਮੁ ਤ ਰਾਖੈ ਕਵਨਾ ॥੧॥ jaarai khasam ta raakhai kavnaa. ||1|| When God wishes to burn someone then who can save him? ||1|| ਜੇ ਉਹ ਆਪ ਹੀ (ਜੀਵ ਨੂੰ) ਸਾੜਨ ਲੱਗੇ, ਤਾਂ ਕੌਣ ਬਚਾ ਸਕਦਾ ਹੈ? ॥੧॥
ਰਾਮ ਜਪਤ ਤਨੁ ਜਰਿ ਕੀ ਨ ਜਾਇ ॥ ਰਾਮ ਨਾਮ ਚਿਤੁ ਰਹਿਆ ਸਮਾਇ ॥੧॥ ਰਹਾਉ ॥ raam japat tan jar kee na ja-ay.raam naam chit rahi-aa samaa-ay. ||1|| rahaa-o. One whose mind is absorbed in God’s Name doesn’t care even if his body may be burnt while meditating on God’s Name. ||1||Pause|| ਜਿਸ ਮਨੁੱਖ ਦਾ ਮਨ ਪ੍ਰਭੂ ਦੇ ਨਾਮ ਵਿਚ ਜੁੜ ਰਿਹਾ ਹੈ, ਪ੍ਰਭੂ ਦਾ ਸਿਮਰਨ ਕਰਦਿਆਂ ਉਸ ਦਾ ਸਰੀਰ ਭੀ ਭਾਵੇਂ ਸੜ ਜਾਏ ਉਹ ਰਤਾ ਪਰਵਾਹ ਨਹੀਂ ਕਰਦਾ ॥੧॥ ਰਹਾਉ ॥
ਕਾ ਕੋ ਜਰੈ ਕਾਹਿ ਹੋਇ ਹਾਨਿ ॥ kaa ko jarai kaahi ho-ay haan. Because he believes that in reality, nothing belonging to anybody is burnt, and nobody suffers any loss. ਉਸ ਨੂੰ ਇਹ ਨਿਸ਼ਚਾ ਹੁੰਦਾ ਹੈ ਕਿ ਨਾਹ ਕਿਸੇ ਦਾ ਕੁਝ ਸੜਦਾ ਹੈ, ਤੇ ਨਾਹ ਕਿਸੇ ਦਾ ਕੋਈ ਨੁਕਸਾਨ ਹੁੰਦਾ ਹੈ;
ਨਟ ਵਟ ਖੇਲੈ ਸਾਰਿਗਪਾਨਿ ॥੨॥ nat vat khaylai saarigpaan. ||2|| Like a juggler in different garbs, God is staging His plays on the world stage. |2| ਪ੍ਰਭੂ ਆਪ ਹੀ ਸਭ ਥਾਈਂ ਨਟਾਂ ਦੇ ਭੇਸਾਂ ਵਾਂਗ ਖੇਡ ਰਿਹਾ ਹੈ, ਆਪ ਹੀ ਨੁਕਸਾਨ ਕਰ ਰਿਹਾ ਹੈ, ਤੇ ਕਿਤੇ ਆਪ ਹੀ ਨੁਕਸਾਨ ਸਹਿ ਰਿਹਾ ਹੈ) ॥੨॥
ਕਹੁ ਕਬੀਰ ਅਖਰ ਦੁਇ ਭਾਖਿ ॥ kaho kabeer akhar du-ay bhaakh. Kabir says, you utter only these two divine words “Ram” (God) ਕਬੀਰ ਜੀ ਆਖਦੇ ਹਨ, ਤੂੰ (ਰਾਮ ਦੇ) ਦੋ ਅੱਖਰ ਉਚਾਰਨ ਕਰ।
ਹੋਇਗਾ ਖਸਮੁ ਤ ਲੇਇਗਾ ਰਾਖਿ ॥੩॥੩੩॥ ho-igaa khasam ta lay-igaa raakh. ||3||33|| if it is acceptable to the Master, He would save me. ||3||33|| ਜੇ ਖ਼ਸਮ ਨੂੰ ਮਨਜ਼ੂਰ ਹੋਵੇਗਾ ਤਾਂ, ਆਪ ਹੀ ਬਚਾ ਲਏਗਾ ॥੩॥੩੩॥
ਗਉੜੀ ਕਬੀਰ ਜੀ ਦੁਪਦੇ ॥ ga-orhee kabeer jee dupday. Raag Gauree, Kabeer Jee, Du-Padas:
ਨਾ ਮੈ ਜੋਗ ਧਿਆਨ ਚਿਤੁ ਲਾਇਆ ॥ naa mai jog Dhi-aan chit laa-i-aa. I have not paid any attention to focus my mind as described in yoga. ਮੈਂ ਤਾਂ ਜੋਗ (ਦੇ ਦੱਸੇ ਹੋਏ) ਧਿਆਨ (ਭਾਵ, ਸਮਾਧੀਆਂ) ਦਾ ਗਹੁ ਨਹੀਂ ਕੀਤਾ,
ਬਿਨੁ ਬੈਰਾਗ ਨ ਛੂਟਸਿ ਮਾਇਆ ॥੧॥ bin bairaag na chhootas maa-i-aa. ||1|| Without renunciation, I cannot escape Maya. ||1|| (ਕਿਉਂਕਿ ਇਸ ਨਾਲ ਵੈਰਾਗ ਪੈਦਾ ਨਹੀਂ ਹੁੰਦਾ, ਅਤੇ ਵੈਰਾਗ ਤੋਂ ਬਿਨਾ ਮਾਇਆ (ਦੇ ਮੋਹ) ਤੋਂ ਖ਼ਲਾਸੀ ਨਹੀਂ ਹੋ ਸਕਦੀ ॥੧॥
ਕੈਸੇ ਜੀਵਨੁ ਹੋਇ ਹਮਾਰਾ ॥ kaisay jeevan ho-ay hamaaraa. (O’ my friends, just think) What kind of life would be ours, (ਪ੍ਰਭੂ ਦੇ ਨਾਮ ਦਾ ਆਸਰੇ ਬਿਨਾਂ ਅਸੀਂ ਸਹੀ) ਜੀਵਨ ਜੀਊ ਹੀ ਨਹੀਂ ਸਕਦੇ,


© 2017 SGGS ONLINE
error: Content is protected !!
Scroll to Top