Guru Granth Sahib Translation Project

Guru granth sahib page-333

Page 333

ਦਹ ਦਿਸ ਬੂਡੀ ਪਵਨੁ ਝੁਲਾਵੈ ਡੋਰਿ ਰਹੀ ਲਿਵ ਲਾਈ ॥੩॥ dah dis boodee pavan jhulaavai dor rahee liv laa-ee. ||3|| He may be going around in search of his livelihood but his mind is always attuned to God like a kite which remains stable because it is attached to its string, although affected by winds from all directions, ||3|| ਦੁਨੀਆ ਦੇ ਕੰਮ-ਕਾਰ ਰੂਪ) ਹਵਾ ਉਸ ਦੀ (ਜ਼ਿੰਦਗੀ ਦੀ) ਗੁੱਡੀ ਨੂੰ (ਭਾਵੇਂ ਵੇਖਣ-ਮਾਤ੍ਰ) ਦਸੀਂ ਪਾਸੀਂ ਉਡਾਉਂਦੀ ਹੈ (ਭਾਵ, ਭਾਵੇਂ, ਜੀਵਨ-ਨਿਰਬਾਹ ਦੀ ਖ਼ਾਤਰ ਉਹ ਕਿਰਤ-ਕਾਰ ਕਰਦਾ ਹੈ), ਪਰ, ਉਸ ਦੀ ਸੁਰਤ ਦੀ ਡੋਰ ਪ੍ਰਭੂ ਨਾਲ ਜੁੜੀ ਰਹਿੰਦੀ ਹੈ ॥੩॥
ਉਨਮਨਿ ਮਨੂਆ ਸੁੰਨਿ ਸਮਾਨਾ ਦੁਬਿਧਾ ਦੁਰਮਤਿ ਭਾਗੀ ॥ unman manoo-aa sunn samaanaa dubiDhaa durmat bhaagee. His evil intellect and duality vanishes; his mind attains the spiritual state where it is not distracted by Maya. ਉਸ ਮਨੁੱਖ ਦਾ ਮਨ ਬਿਰਹੋਂ ਅਵਸਥਾ ਵਿਚ ਅੱਪੜ ਕੇ ਉਸ ਹਾਲਤ ਵਿਚ ਲੀਨ ਹੋ ਜਾਂਦਾ ਹੈ, ਜਿੱਥੇ ਵਿਕਾਰਾਂ ਦੇ ਫੁਰਨੇ ਨਹੀਂ ਉਠਦੇ। ਉਸ ਦੀ ਦੁਬਿਧਾ ਤੇ ਉਸ ਦੀ ਭੈੜੀ ਮੱਤ ਸਭ ਨਾਸ ਹੋ ਜਾਂਦੀ ਹੈ।
ਕਹੁ ਕਬੀਰ ਅਨਭਉ ਇਕੁ ਦੇਖਿਆ ਰਾਮ ਨਾਮਿ ਲਿਵ ਲਾਗੀ ॥੪॥੨॥੪੬॥ kaho kabeer anbha-o ik daykhi-aa raam naam liv laagee. ||4||2||46|| Kabir says, that person sees an unbelievable wonder within and he remains attuned to God’s Name. ||4||2||46|| ਕਬੀਰ ਆਖਦਾ ਹੈ- ਉਹ ਇਕ ਅਚਰਜ ਚਮਤਕਾਰਾ ਆਪਣੇ ਅੰਦਰ ਵੇਖ ਲੈਂਦਾ ਹੈ। ਉਸ ਦੀ ਸੁਰਤ ਪ੍ਰਭੂ ਦੇ ਨਾਮ ਵਿਚ ਜੁੜ ਜਾਂਦੀ ਹੈ ॥੪॥੨॥੪੬॥
ਗਉੜੀ ਬੈਰਾਗਣਿ ਤਿਪਦੇ ॥ ga-orhee bairaagan tipday. Raag Gauree Bairagan, Ti-Padas:
ਉਲਟਤ ਪਵਨ ਚਕ੍ਰ ਖਟੁ ਭੇਦੇ ਸੁਰਤਿ ਸੁੰਨ ਅਨਰਾਗੀ ॥ ultat pawan chakar khat bhayday surat sunn anraagee. By directing the wandering mind towards God, the mythical ‘six chakras’ are bypassed and the conscience attains the state where there are no worldly distractions. ਮਨ ਦੀ ਭਟਕਣਾ ਨੂੰ ਪਰਤਾਂਦਿਆਂ ਹੀ, ਜੋਗੀਆਂ ਦੇ ਦੱਸੇ ਹੋਏ ਛੇ ਹੀ ਚੱਕ੍ਰ ਇਕੱਠੇ ਹੀ ਵਿੱਝ ਜਾਂਦੇ ਹਨ, ਅਤੇ ਸੁਰਤੀ ਉਸ ਅਵਸਥਾ ਦੀ ਆਸ਼ਿਕ ਹੋ ਜਾਂਦੀ ਹੈ ਜਿੱਥੇ ਵਿਕਾਰਾਂ ਦਾ ਕੋਈ ਫੁਰਨਾ ਪੈਦਾ ਹੀ ਨਹੀਂ ਹੁੰਦਾ।
ਆਵੈ ਨ ਜਾਇ ਮਰੈ ਨ ਜੀਵੈ ਤਾਸੁ ਖੋਜੁ ਬੈਰਾਗੀ ॥੧॥ aavai na jaa-ay marai na jeevai taas khoj bairagee. ||1|| O’ brother, instead of wandering after Maya, search for the God who neither comes nor goes, neither born nor dies.||1|| ਹੇ ਭਾਈ! ਮਾਇਆ ਵਲੋਂ ਉਪਰਾਮ ਹੋ ਕੇ ਉਸ ਪ੍ਰਭੂ ਨੂੰ ਲੱਭ, ਜੋ ਨਾਹ ਆਉਂਦਾ ਹੈ ਨਾਹ ਜਾਂਦਾ ਹੈ, ਨਾਹ ਮਰਦਾ ਹੈ, ਨਾਹ ਜੰਮਦਾ ਹੈ ॥੧॥
ਮੇਰੇ ਮਨ ਮਨ ਹੀ ਉਲਟਿ ਸਮਾਨਾ ॥ mayray man man hee ulat samaanaa. O’ my mind, one can merge with God only by turning his mind away from sinful pursuits. ਹੇ ਮੇਰੇ ਮਨ! ਮਨ ਦੀ ਵਿਕਾਰਾਂ ਵਲ ਦੀ ਦੌੜ ਨੂੰ ਹੀ ਪਰਤਾ ਕੇ ਪ੍ਰਭੂ ਵਿਚ ਲੀਨ ਲੀਨ ਹੋ ਸਕੀਦਾ ਹੈ।
ਗੁਰ ਪਰਸਾਦਿ ਅਕਲਿ ਭਈ ਅਵਰੈ ਨਾਤਰੁ ਥਾ ਬੇਗਾਨਾ ॥੧॥ ਰਹਾਉ ॥ gur parsaad akal bha-ee avrai naatar thaa baygaanaa. ||1|| rahaa-o. By the Guru’s grace, my understanding about God has improved; before that I was totally ignorant. ||1||Pause|| ਸਤਿਗੁਰੂ ਦੀ ਕਿਰਪਾ ਨਾਲ ਜਿਸ ਦੀ ਸਮਝ ਹੋਰ ਤਰ੍ਹਾਂ ਦੀ ਹੋ ਜਾਂਦੀ ਹੈ, ਉਹ ਮਨ ਦੀ ਵਿਕਾਰਾਂ ਵਲ ਦੀ ਦੌੜ ਨੂੰ ਹੀ ਪਰਤਾ ਕੇ ਪ੍ਰਭੂ ਵਿਚ ਲੀਨ ਹੋ ਜਾਂਦਾ ਹੈ ॥੧॥ ਰਹਾਉ ॥
ਨਿਵਰੈ ਦੂਰਿ ਦੂਰਿ ਫੁਨਿ ਨਿਵਰੈ ਜਿਨਿ ਜੈਸਾ ਕਰਿ ਮਾਨਿਆ ॥ nivrai door door fun nivrai jin jaisaa kar maani-aa. One who accepts God wholeheartedly, the vices which were always with him go far away and God whom he never remembered before seems near at hand. ਜਿਸ ਮਨੁੱਖ ਨੇ ਪ੍ਰਭੂ ਨੂੰ ਸਹੀ ਸਰੂਪ ਵਿਚ ਸਮਝ ਲਿਆ ਹੈ, ਉਸ ਤੋਂ (ਉਹ ਕਾਮਾਦਿਕ) ਜੋ ਪਹਿਲਾਂ ਨੇੜੇ ਸਨ, ਦੂਰ ਹੋ ਜਾਂਦੇ ਹਨ, ਤੇ ਜੋ ਪ੍ਰਭੂ ਪਹਿਲਾਂ ਕਿਤੇ ਦੂਰ ਸੀ (ਭਾਵ, ਕਦੇ ਚੇਤੇ ਹੀ ਨਹੀਂ ਸੀ ਆਉਂਦਾ) ਹੁਣ ਅੰਗ-ਸੰਗ ਜਾਪਦਾ ਹੈ।
ਅਲਉਤੀ ਕਾ ਜੈਸੇ ਭਇਆ ਬਰੇਡਾ ਜਿਨਿ ਪੀਆ ਤਿਨਿ ਜਾਨਿਆ ॥੨॥ alutee kaa jaisay bha-i-aa baraydaa jin pee-aa tin jaani-aa. ||2|| This realization is like the taste of sweet water made from rock candy, only he knows its taste who drinks it. ||2|| ਇਹ ਅਨੁਭਵ ਬਿਆਨ ਨਹੀਂ ਕੀਤਾ ਜਾ ਸਕਦਾ, ਜਿਵੇਂ ਮਿਸਰੀ ਦੇ ਸ਼ਰਬਤ ਦਾ ਆਨੰਦ ਉਸੇ ਮਨੁੱਖ ਨੇ ਜਾਣਿਆ ਹੈ ਜਿਸ ਨੇ ਪੀਤਾ ਹੈ ॥੨॥
ਤੇਰੀ ਨਿਰਗੁਨ ਕਥਾ ਕਾਇ ਸਿਉ ਕਹੀਐ ਐਸਾ ਕੋਇ ਬਿਬੇਕੀ ॥ tayree nirgun kathaa kaa-ay si-o kahee-ai aisaa ko-ay bibaykee. O’ God, You are beyond the three modes of Maya, is there anyone with such discerning wisdom with whom I can share Your praises? ਹੇ ਪ੍ਰਭੂ! ਤੇਰੇ ਨਿਰਗੁਨ ਸਰੂਪ ਦੀਆਂ ਗੱਲਾਂ ਕਿਸ ਨੂੰ ਦੱਸਾ ਕੀ ਕੋਈ ਇਹੋ ਜਿਹਾ ਪਰਬੀਨ-ਪੁਰਸ਼ ਹੈ?
ਕਹੁ ਕਬੀਰ ਜਿਨਿ ਦੀਆ ਪਲੀਤਾ ਤਿਨਿ ਤੈਸੀ ਝਲ ਦੇਖੀ ॥੩॥੩॥੪੭॥ kaho kabeer jin dee-aa paleetaa tin taisee jhal daykhee. ||3||3||47|| Kabir says, one’s experience about the wondrous vision of God is according to his intensity of love for God . ||3||3||47|| ਕਬੀਰ ਆਖਦਾ ਹੈ-ਜਿਸ ਨੇ (ਜਿਤਨਾ ਕੁ) ਪ੍ਰੇਮ ਦਾ ਪਲੀਤਾ ਲਾਇਆ ਹੈ ਉਸੇ ਨੇ ਹੀ ਉਤਨੀ ਕੁ ਉਸ ਦੀ ਝਲਕ ਵੇਖੀ ਹੈ ॥੩॥੩॥੪੭॥
ਗਉੜੀ ॥ ga-orhee. Raag Gauree:
ਤਹ ਪਾਵਸ ਸਿੰਧੁ ਧੂਪ ਨਹੀ ਛਹੀਆ ਤਹ ਉਤਪਤਿ ਪਰਲਉ ਨਾਹੀ ॥ tah paavas sinDh Dhoop nahee chhahee-aa tah utpat parla-o naahee. In the highest spiritual state, one does not yearn for the mythical places of the angels like the Indra, the Shiva, the Vishnu and the Brahma etc. (ਅਡੋਲ ਅਵਸਥਾ ਵਿਚ ਮਨੁੱਖ ਨੂੰ ਇੰਦ੍ਰਪੁਰੀ, ਵਿਸ਼ਨੂੰ-ਪੁਰੀ, ਸੂਰਜ-ਲੋਕ, ਚੰਦ੍ਰ-ਲੋਕ, ਬ੍ਰਹਮ-ਪੁਰੀ, ਸ਼ਿਵ-ਪੁਰੀ-ਦੀ ਤਾਂਘ ਨਹੀਂ ਰਹਿੰਦੀ।
ਜੀਵਨ ਮਿਰਤੁ ਨ ਦੁਖੁ ਸੁਖੁ ਬਿਆਪੈ ਸੁੰਨ ਸਮਾਧਿ ਦੋਊ ਤਹ ਨਾਹੀ ॥੧॥ jeevan mirat na dukh sukh bi-aapai sunn samaaDh do-oo tah naahee. ||1|| In that state there is no desire to prolong life or fear of death, no feelings of joy or sorrow and no effect of worldly distractions like vices and duality. ||1|| ਅਡੋਲ ਅਵਸਥਾ ਵਿਚ ਨਾਹ ਹੋਰ ਜੀਊਣ ਦੀ ਲਾਲਸਾ, ਨਾਹ ਮੌਤ ਦਾ ਡਰ, ਨਾਹ ਦੁੱਖ ਤੋਂ ਘਬਰਾਹਟ ਨਾਹ ਸੁਖ ਦੀ ਤਾਂਘ, ਉਸ ਵਿਚ ਵਿਕਾਰਾਂ ਦਾ ਕੋਈ ਫੁਰਨਾ ਉਠਦਾ ਹੀ ਨਹੀਂ, ਨਾਹ ਹੀ ਕੋਈ ਮੇਰ-ਤੇਰ ਰਹਿ ਜਾਂਦੀ ਹੈ ॥੧॥
ਸਹਜ ਕੀ ਅਕਥ ਕਥਾ ਹੈ ਨਿਰਾਰੀ ॥ sahj kee akath kathaa hai niraaree. This highest spiritual state of mind is unique and beyond description. ਮਨੁੱਖ ਦੇ ਮਨ ਦੀ ਇਹ ਅਡੋਲ ਅਵਸਥਾ ਨਿਰਾਲੀ ਅਤੇ ਅਕਹਿ ਹੈ।
ਤੁਲਿ ਨਹੀ ਚਢੈ ਜਾਇ ਨ ਮੁਕਾਤੀ ਹਲੁਕੀ ਲਗੈ ਨ ਭਾਰੀ ॥੧॥ ਰਹਾਉ ॥ tul nahee chadhai jaa-ay na mukaatee halukee lagai na bhaaree. ||1|| rahaa-o. It can’t be measured against any pleasant feeling and it never ends; it always gives the same peace and comfort. ||1||Pause|| ਇਹ ਅਵਸਥਾ ਕਿਸੇ ਚੰਗੇ ਤੋਂ ਚੰਗੇ ਸੁਖ ਨਾਲ ਭੀ ਸਾਵੀਂ ਤੋਲੀ-ਮਿਣੀ ਨਹੀਂ ਜਾ ਸਕਦੀ।ਨਾਂ ਹੀ ਇਹ ਮੁਕਾਈ ਨਹੀਂ ਜਾ ਸਕਦੀ ਹੈ। ਨਾਂ ਇਹ ਹੌਲੀ ਹੈ ਅਤੇ ਨਾਂ ਹੀ ਬੋਝਲ ॥੧॥ ਰਹਾਉ ॥
ਅਰਧ ਉਰਧ ਦੋਊ ਤਹ ਨਾਹੀ ਰਾਤਿ ਦਿਨਸੁ ਤਹ ਨਾਹੀ ॥ araDh uraDh do-oo tah naahee raat dinas tah naahee. In this state of mind there is no upper or lower social class and one is never unaware of worldly evils or run after Maya. ‘ਸਹਿਜ’ ਵਿਚ ਅੱਪੜਿਆਂ ਨੀਵੇਂ ਉੱਚੇ ਵਾਲਾ ਕੋਈ ਵਿਤਕਰਾ ਨਹੀਂ ਰਹਿੰਦਾ; (ਇੱਥੇ ਅੱਪੜਿਆ ਮਨੁੱਖ) ਨਾਹ ਗ਼ਫ਼ਲਤ ਦੀ ਨੀਂਦ (ਸੌਂਦਾ ਹੈ), ਨਾਹ ਮਾਇਆ ਦੀ ਭਟਕਣਾ (ਵਿਚ ਭਟਕਦਾ ਹੈ)
ਜਲੁ ਨਹੀ ਪਵਨੁ ਪਾਵਕੁ ਫੁਨਿ ਨਾਹੀ ਸਤਿਗੁਰ ਤਹਾ ਸਮਾਹੀ ॥੨॥ jal nahee pavan paavak fun naahee satgur tahaa samaahee. ||2|| In that state, there is no world-ocean of vices, instability of mind and longing for Maya; instead only the true Guru’s Mantra pervades in the mind. ||2|| (ਕਿਉਂਕਿ) ਉਸ ਅਵਸਥਾ ਵਿਚ ਵਿਸ਼ੇ-ਵਿਕਾਰ, ਚੰਚਲਤਾ ਅਤੇ ਤ੍ਰਿਸ਼ਨਾ-ਇਹਨਾਂ ਦਾ ਨਾਮ-ਨਿਸ਼ਾਨ ਨਹੀਂ ਰਹਿੰਦਾ। (ਬੱਸ!) ਸਤਿਗੁਰੂ ਹੀ ਸਤਿਗੁਰੂ ਉਸ ਅਵਸਥਾ ਸਮੇ (ਮਨੁੱਖ ਦੇ ਹਿਰਦੇ ਵਿਚ) ਟਿਕੇ ਹੁੰਦੇ ਹਨ ॥੨॥
ਅਗਮ ਅਗੋਚਰੁ ਰਹੈ ਨਿਰੰਤਰਿ ਗੁਰ ਕਿਰਪਾ ਤੇ ਲਹੀਐ ॥ agam agochar rahai nirantar gur kirpaa tay lahee-ai. Then the incomprehensible and Unfathomable God dwells in the mind; but He is realized only by the Guru’s grace. ਤਦੋਂ ਅਪਹੁੰਚ ਤੇ ਅਗੋਚਰ ਪਰਮਾਤਮਾ (ਭੀ ਮਨੁੱਖ ਦੇ ਹਿਰਦੇ ਵਿਚ) ਇੱਕ-ਰਸ ਸਦਾ (ਪਰਗਟ ਹੋਇਆ) ਰਹਿੰਦਾ ਹੈ, (ਪਰ) ਉਹ ਮਿਲਦਾ ਸਤਿਗੁਰੂ ਦੀ ਮਿਹਰ ਨਾਲ ਹੀ ਹੈ।
ਕਹੁ ਕਬੀਰ ਬਲਿ ਜਾਉ ਗੁਰ ਅਪੁਨੇ ਸਤਸੰਗਤਿ ਮਿਲਿ ਰਹੀਐ ॥੩॥੪॥੪੮॥ kaho kabeer bal jaa-o gur apunay satsangat mil rahee-ai. ||3||4||48|| Kabir says, I dedicate myself to the Guru and we should always remain in the company of our Guru. ||3||4||48|| ਕਬੀਰ ਆਖਦਾ ਹੈ- ਮੈਂ ਆਪਣੇ ਗੁਰੂ ਤੋਂ ਸਦਕੇ ਹਾਂ, ਮੈਂ (ਆਪਣੇ ਗੁਰੂ ਦੀ) ਸੁਹਣੀ ਸੰਗਤ ਵਿਚ ਹੀ ਜੁੜਿਆ ਰਹਾਂ ॥੩॥੪॥੪੮॥
ਗਉੜੀ ॥ ga-orhee. Raag Gauree:
ਪਾਪੁ ਪੁੰਨੁ ਦੁਇ ਬੈਲ ਬਿਸਾਹੇ ਪਵਨੁ ਪੂਜੀ ਪਰਗਾਸਿਓ ॥ paap punn du-ay bail bisaahay pavan poojee pargaasi-o. Human beings come to this world With the capital of life breaths; with this capital they purchase virtues and evils like two bullocks. (ਸਾਰੇ ਸੰਸਾਰੀ ਜੀਵ-ਰੂਪ ਵਣਜਾਰਿਆਂ ਨੇ) ਪਾਪ ਅਤੇ ਪੁੰਨ ਦੋ ਬਲਦ ਮੁੱਲ ਲਏ ਹਨ, ਸੁਆਸਾਂ ਦੀ ਪੂੰਜੀ ਲੈ ਕੇ ਜੰਮੇ ਹਨ (ਭਾਵ, ਮਾਨੋ, ਜਗਤ ਵਿਚ ਵਪਾਰ ਕਰਨ ਆਏ ਹਨ)।
ਤ੍ਰਿਸਨਾ ਗੂਣਿ ਭਰੀ ਘਟ ਭੀਤਰਿ ਇਨ ਬਿਧਿ ਟਾਂਡ ਬਿਸਾਹਿਓ ॥੧॥ tarisnaa goon bharee ghat bheetar in biDh taaNd bisaahi-o. ||1|| Their heart is like a sack filled with worldly desires, as if this is the merchandise they have for trading in this world. ||1|| (ਹਰੇਕ ਦੇ) ਹਿਰਦੇ ਵਿਚ ਤ੍ਰਿਸ਼ਨਾ ਦੀ ਛੱਟ ਲੱਦੀ ਪਈ ਹੈ। ਸੋ, ਇਸ ਤਰ੍ਹਾਂ (ਇਹਨਾਂ ਜੀਵਾਂ ਨੇ) ਮਾਲ ਲੱਦਿਆ ਹੈ ॥੧॥
ਐਸਾ ਨਾਇਕੁ ਰਾਮੁ ਹਮਾਰਾ ॥ aisaa naa-ik raam hamaaraa. Such a wealthy Banker is our God! ਸਾਡਾ ਪ੍ਰਭੂ ਕੁਝ ਅਜਿਹਾ ਸ਼ਾਹ ਹੈ,
ਸਗਲ ਸੰਸਾਰੁ ਕੀਓ ਬਨਜਾਰਾ ॥੧॥ ਰਹਾਉ ॥ sagal sansaar kee-o banjaaraa. ||1|| rahaa-o. that He has made the entire world like His traders. ||1||Pause|| ਕਿ ਉਸ ਨੇ ਸਾਰੇ ਜਗਤ (ਭਾਵ, ਸਾਰੇ ਸੰਸਾਰੀ ਜੀਵਾਂ) ਨੂੰ ਵਪਾਰੀ ਬਣਾ (ਕੇ ਜਗਤ ਵਿਚ) ਘੱਲਿਆ ਹੈ ॥੧॥ ਰਹਾਉ ॥
ਕਾਮੁ ਕ੍ਰੋਧੁ ਦੁਇ ਭਏ ਜਗਾਤੀ ਮਨ ਤਰੰਗ ਬਟਵਾਰਾ ॥ kaam kroDh du-ay bha-ay jagaatee man tarang batvaaraa. Lust and anger are like the custom-duty collectors and the worldly desires of the mind are like the highway robbers. ਕਾਮ ਅਤੇ ਕ੍ਰੋਧ ਦੋਵੇਂ ਮਸੂਲੀਏ ਬਣੇ ਹੋਏ ਹਨ , ਜੀਵਾਂ ਦੇ ਮਨਾਂ ਦੇ ਤਰੰਗ ਲੁਟੇਰੇ ਬਣ ਰਹੇ ਹਨ l
ਪੰਚ ਤਤੁ ਮਿਲਿ ਦਾਨੁ ਨਿਬੇਰਹਿ ਟਾਂਡਾ ਉਤਰਿਓ ਪਾਰਾ ॥੨॥ panch tat mil daan nibayreh taaNdaa utri-o paaraa. ||2|| Mortals engrossed in lust, greed and worldly desires completely exhaust their capital and go across with the load of unfulfilled worldly desires. ||2|| ਇਹ ਕਾਮ ਕ੍ਰੋਧ ਅਤੇ ਮਨ-ਤਰੰਗ ਮਨੁੱਖਾ-ਸਰੀਰ ਨਾਲ ਮਿਲ ਕੇ ਸਾਰੀ ਦੀ ਸਾਰੀ ਉਮਰ-ਰੂਪ ਰਾਸ ਮੁਕਾਈ ਜਾ ਰਹੇ ਹਨ, ਅਤੇ ਤ੍ਰਿਸ਼ਨਾ-ਰੂਪ ਮਾਲ ਜੋ ਜੀਵਾਂ ਨੇ ਲੱਦਿਆ ਹੋਇਆ ਹੈ, ਆਪਣੇ ਨਾਲ ਪਾਰਲੇ ਬੰਨੇ ਲਈ ਜਾਂਦੇ ਹਨ) ॥੨॥
ਕਹਤ ਕਬੀਰੁ ਸੁਨਹੁ ਰੇ ਸੰਤਹੁ ਅਬ ਐਸੀ ਬਨਿ ਆਈ ॥ kahat kabeer sunhu ray santahu ab aisee ban aa-ee. Kabir says, Listen O’ saints, such has become the state of affairs for me, ਕਬੀਰ ਆਖਦਾ ਹੈ-ਹੇ ਸੰਤ ਜਨੋ! ਸੁਣੋ, ਹੁਣ ਅਜਿਹੀ ਹਾਲਤ ਬਣ ਰਹੀ ਹੈ,
ਘਾਟੀ ਚਢਤ ਬੈਲੁ ਇਕੁ ਥਾਕਾ ਚਲੋ ਗੋਨਿ ਛਿਟਕਾਈ ॥੩॥੫॥੪੯॥ ghaatee chadhat bail ik thaakaa chalo gon chhitkaa-ee. ||3||5||49|| that going uphill on the path of God’s worship, the ox of my evil thoughts is exhausted and has run away throwing off its load of sins and I am left with the ox of my virtues. |3|5|49| ਕਿ ਪ੍ਰਭੂ ਦਾ ਸਿਮਰਨ-ਰੂਪ ਚੜ੍ਹਾਈ ਦਾ ਔਖਾ ਪੈਂਡਾ ਕਰਨ ਵਾਲੇ ਜੀਵ-ਵਣਜਾਰਿਆਂ ਦਾ ਪਾਪ-ਰੂਪ ਇੱਕ ਬਲਦ ਥੱਕ ਗਿਆ ਹੈ। ਉਹ ਬੈਲ ਤ੍ਰਿਸ਼ਨਾ ਦੀ ਛੱਟ ਸੁੱਟ ਕੇ ਨੱਸ ਗਿਆ ਹੈ ॥੩॥੫॥੪੯॥
ਗਉੜੀ ਪੰਚਪਦਾ ॥ ga-orhee panchpadaa. Raag Gauree, Panch-Padas:
ਪੇਵਕੜੈ ਦਿਨ ਚਾਰਿ ਹੈ ਸਾਹੁਰੜੈ ਜਾਣਾ ॥ payvkarhai din chaar hai saahurrhai jaanaa. For a few short days, one stays in parent’s house (here this world); in the end one must go to in-laws (hearafter). (ਜੀਵ-ਇਸਤ੍ਰੀ ਨੇ ਇਸ ਸੰਸਾਰ-ਰੂਪ) ਪੇਕੇ ਘਰ ਵਿਚ ਚਾਰ ਦਿਨ (ਥੋੜੇ ਦਿਨ) ਹੀ ਰਹਿਣਾ ਹੈ, ਹਰੇਕ ਨੇ ਪਰਲੋਕ-ਰੂਪ ਸਹੁਰੇ ਘਰ ਜ਼ਰੂਰ ਜਾਣਾ ਹੈ।
ਅੰਧਾ ਲੋਕੁ ਨ ਜਾਣਈ ਮੂਰਖੁ ਏਆਣਾ ॥੧॥ anDhaa lok na jaan-ee moorakh ay-aanaa. ||1|| But the spiritually blind and ignorant person does not realize this. ||1|| (ਪਰ) ਅੰਞਾਣਾ ਮੂਰਖ ਅੰਨ੍ਹਾ ਜਗਤ ਨਹੀਂ ਜਾਣਦਾ ॥੧॥
ਕਹੁ ਡਡੀਆ ਬਾਧੈ ਧਨ ਖੜੀ ॥ kaho dadee-aa baaDhai Dhan kharhee. Tell me, why one is still engrossed in worldly affairs? ਦੱਸੋ! ਇਹ ਇਸਤ੍ਰੀ ਤਾਂ ਅਜੇ ਘਰ ਦੇ ਕੰਮ-ਕਾਜ ( ਸੰਸਾਰ ਦੇ ਮੋਹ )ਵਿਚ ਹੀ ਲਾ-ਪਰਵਾਹ ਹੈ)
ਪਾਹੂ ਘਰਿ ਆਏ ਮੁਕਲਾਊ ਆਏ ॥੧॥ ਰਹਾਉ ॥ paahoo ghar aa-ay muklaa-oo aa-ay. ||1|| rahaa-o. while guests (the demons from the in-laws’s house, from the next world) have come to take her with them. ||1||Pause|| ਮੁਕਲਾਵਾ ਲੈ ਜਾਣ ਵਾਲੇ ਪ੍ਰਾਹੁਣੇ (ਭਾਵ, ਜਿੰਦ ਨੂੰ ਲੈ ਜਾਣ ਵਾਲੇ ਜਮ) ਘਰ ਵਿਚ ਆ ਵੀ ਬੈਠੇ ਹਨ ॥੧॥ ਰਹਾਉ ॥
ਓਹ ਜਿ ਦਿਸੈ ਖੂਹੜੀ ਕਉਨ ਲਾਜੁ ਵਹਾਰੀ ॥ oh je disai khoohrhee ka-un laaj vahaaree. Who is that lady dropping a rope into that well? (Whoever comes to this world starts living engrossed in worldly pleasures)? ਇਹ ਜੋ ਸੁਹਣੀ ਖੂਹੀ ਦਿੱਸ ਰਹੀ ਹੈ (ਭਾਵ, ਇਹ ਜੋ ਸੁਹਣਾ ਜਗਤ ਦਿੱਸ ਰਿਹਾ ਹੈ) ਇਸ ਵਿਚ ਕਿਹੜੀ ਇਸਤ੍ਰੀ ਲੱਜ ਵਹਾ ਰਹੀ ਹੈ (ਭਾਵ, ਇੱਥੇ ਜੋ ਭੀ ਆਉਂਦਾ ਹੈ, ਆਪਣੀ ਉਮਰ ਸੰਸਾਰਕ ਭੋਗਾਂ ਵਿਚ ਗੁਜ਼ਾਰਨ ਲੱਗ ਪੈਂਦਾ ਹੈ)
ਲਾਜੁ ਘੜੀ ਸਿਉ ਤੂਟਿ ਪੜੀ ਉਠਿ ਚਲੀ ਪਨਿਹਾਰੀ ॥੨॥ laaj gharhee si-o toot parhee uth chalee panihaaree. ||2|| While still engaged in amassing worldly wealth, the body succumbs to death and the soul departs disappointed from the world). ||2|| ਜਿਸ ਦੀ ਲੱਜ ਘੜੇ ਸਮੇਤ ਟੁੱਟ ਜਾਂਦੀ ਹੈ (ਭਾਵ, ਜਿਸ ਦੀ ਉਮਰ ਮੁੱਕ ਜਾਂਦੀ ਹੈ, ਤੇ ਸਰੀਰ ਢਹਿ ਪੈਂਦਾ ਹੈ) ਉਹ ਪਾਣੀ ਭਰਨ ਵਾਲੀ (ਭਾਵ, ਭੋਗਾਂ ਵਿਚ ਪ੍ਰਵਿਰਤ) ਇੱਥੋਂ ਉੱਠ ਕੇ (ਪਰਲੋਕ ਨੂੰ) ਤੁਰ ਪੈਂਦੀ ਹੈ ॥੨॥
ਸਾਹਿਬੁ ਹੋਇ ਦਇਆਲੁ ਕ੍ਰਿਪਾ ਕਰੇ ਅਪੁਨਾ ਕਾਰਜੁ ਸਵਾਰੇ ॥ saahib ho-ay da-i-aal kirpaa karay apunaa kaaraj savaaray. If the Master-God becomes merciful and shows His kindness on the person then God can resolve the affairs (save from vices and effects of Maya). ਜੇ ਪ੍ਰਭੂ-ਮਾਲਕ ਦਿਆਲ ਹੋ ਜਾਏ, (ਜੀਵ-ਇਸਤ੍ਰੀ ਉੱਤੇ) ਮਿਹਰ ਕਰੇ ਤਾਂ ਉਹ (ਜੀਵ-ਇਸਤ੍ਰੀ ਨੂੰ ਸੰਸਾਰ-ਖੂਹੀ ਵਿਚੋਂ ਭੋਗਾਂ ਦਾ ਪਾਣੀ ਕੱਢਣ ਤੋਂ ਬਚਾਣ ਦਾ) ਕੰਮ ਆਪਣਾ ਜਾਣ ਕੇ ਆਪ ਹੀ ਸਿਰੇ ਚੜ੍ਹਾਉਂਦਾ ਹੈ।


© 2017 SGGS ONLINE
error: Content is protected !!
Scroll to Top