Page 335
ਥਿਰੁ ਭਈ ਤੰਤੀ ਤੂਟਸਿ ਨਾਹੀ ਅਨਹਦ ਕਿੰਗੁਰੀ ਬਾਜੀ ॥੩॥
thir bha-ee tantee tootas naahee anhad kinguree baajee. ||3||
The concentration of mind is the string of that guitar which has become steady and it does not break; this guitar is now playing continuously. ||3||
ਸੁਰਤ ਦੀ ਤਾਰ (ਉਸ ਕਿੰਗੁਰੀ ਦੀ ਵੱਜਣ ਵਾਲੀ ਤੰਤੀ) ਮਜ਼ਬੂਤ ਹੋ ਗਈ ਹੈ, ਕਦੇ ਟੁੱਟਦੇ ਨਹੀਂ ॥੩॥
ਸੁਨਿ ਮਨ ਮਗਨ ਭਏ ਹੈ ਪੂਰੇ ਮਾਇਆ ਡੋਲ ਨ ਲਾਗੀ ॥
sun man magan bha-ay hai pooray maa-i-aa dol na laagee.
Hearing the divine melody, my mind is so completely absorbed in God’s meditation that it is no longer shaken by Maya.
ਇਸ ਅੰਦਰਲੀ ਕਿੰਗੁਰੀ ਦੇ ਰਾਗ ਨੂੰ ਸੁਣ ਕੇ ਮੇਰਾ ਮਨ ਇਸ ਤਰ੍ਹਾਂ ਪੂਰਨ ਤੌਰ ਤੇ ਮਸਤ ਹੋ ਗਿਆ ਹੈ ਕਿ ਇਸ ਨੂੰ ਮਾਇਆ ਦਾ ਧੱਕਾ ਨਹੀਂ ਵੱਜਦਾ।
ਕਹੁ ਕਬੀਰ ਤਾ ਕਉ ਪੁਨਰਪਿ ਜਨਮੁ ਨਹੀ ਖੇਲਿ ਗਇਓ ਬੈਰਾਗੀ ॥੪॥੨॥੫੩॥
kaho kabeer taa ka-o punrap janam nahee khayl ga-i-o bairaagee. ||4||2||53||
Kabir says that the God loving yogi who departs from the world after playing such a play does not fall in the cycles of birth and death. ||4||2||53||
ਕਬੀਰ ਆਖਦਾ ਹੈ- ਜੋ ਲਗਨ ਵਾਲਾ ਜੋਗੀ ਅਜਿਹੀ ਖੇਡ ਖੇਡ ਕੇ ਜਾਂਦਾ ਹੈ ਉਸ ਨੂੰ ਫਿਰ ਕਦੇ ਜਨਮ ਮਰਨ ਨਹੀਂ ਹੁੰਦਾ ॥੪॥੨॥੫੩॥
ਗਉੜੀ ॥
ga-orhee.
Raag Gauree:
ਗਜ ਨਵ ਗਜ ਦਸ ਗਜ ਇਕੀਸ ਪੁਰੀਆ ਏਕ ਤਨਾਈ ॥
gaj nav gaj das gaj ikees puree-aa ayk tanaa-ee.
Kabir realizes that like the cloth he is weaving, our body is also a kind of tapestry that consists of Nine organs, ten faculties and twenty one other elements.
(ਜਦੋਂ ਜੀਵ ਜਨਮ ਲੈਂਦਾ ਹੈ ਤਾਂ, ਮਾਨੋ,) ਪੂਰੀ ਇਕ ਤਾਣੀ (੪੦ ਗਜ਼ਾਂ ਦੀ ਤਿਆਰ ਹੋ ਜਾਂਦੀ ਹੈ) ਜਿਸ ਵਿਚ ਨੌ ਗੋਲਕਾਂ, ਦਸ ਇੰਦਰੇ ਤੇ ਇੱਕੀ ਗਜ਼ ਹੋਰ ਹੁੰਦੇ ਹਨ (ਭਾਵ, ਪੰਜ ਸੂਖਮ ਤੱਤ, ਪੰਜ ਸਥੂਲ ਤੱਤ, ਦਸ ਪ੍ਰਾਣ ਤੇ ਇਕ ਮਨ-ਇਹ ੨੧ ਗਜ਼ ਤਾਣੀ ਦੇ ਹੋਰ ਹਨ)।
ਸਾਠ ਸੂਤ ਨਵ ਖੰਡ ਬਹਤਰਿ ਪਾਟੁ ਲਗੋ ਅਧਿਕਾਈ ॥੧॥
saath soot nav khand bahtar paat lago aDhikaa-ee. ||1||
Sixty arteries, nine joints and seventy-two veins are like its extended woof. ||1||
ਸੱਠ ਨਾੜੀਆਂ (ਇਹ ਉਸ ਤਾਣੀ ਦੇ ਲੰਮੇ ਪਾਸੇ ਦਾ) ਸੂਤਰ ਹੁੰਦਾ ਹੈ, (ਸਰੀਰ ਦੇ ਨੌ ਜੋੜ ਉਸ ਤਾਣੀ ਦੇ) ਨੌ ਟੋਟੇ ਹਨ ਅਤੇ ਬਹੱਤਰ ਛੋਟੀਆਂ ਨਾੜੀਆਂ (ਇਹ ਉਸ ਤਾਣੀ ਨੂੰ) ਵਾਧੂ ਪੇਟਾ ਲੱਗਾ ਹੋਇਆ ਸਮਝੋ ॥੧॥
ਗਈ ਬੁਨਾਵਨ ਮਾਹੋ ॥ ਘਰ ਛੋਡਿਐ ਜਾਇ ਜੁਲਾਹੋ ॥੧॥ ਰਹਾਉ ॥
ga-ee bunaavan maaho ghar chhodi-ai jaa-ay julaaho. ||1|| rahaa-o.
When the weaver (mind) leaves his house (become separated from God), the mind goes in search to get its cloth woven (gets involved in fulfilling it’s desires),
ਜਦੋਂ ਜੀਵ-ਜੁਲਾਹਾ ਪ੍ਰਭੂ ਦੇ ਚਰਨ ਵਿਸਾਰਦਾ ਹੈ ਤਾਂ ਮਨ ਸਰੀਰ ਦੀ ਤਾਣੀ ਉਣਾਉਣ ਤੁਰ ਪੈਂਦੀ ਹੈ, ॥੧॥ ਰਹਾਉ ॥
ਗਜੀ ਨ ਮਿਨੀਐ ਤੋਲਿ ਨ ਤੁਲੀਐ ਪਾਚਨੁ ਸੇਰ ਅਢਾਈ ॥
gajee na mini-ai tol na tulee-ai paachan sayr adhaa-ee.
The human body is like the cloth that cannot be measured or weighed; its daily food is about 6 pounds which serves as a kind of starch to hold the thread.
ਸਰੀਰ-ਰੂਪ ਇਹ ਤਾਣੀ ਗਜ਼ਾਂ ਨਾਲ ਨਹੀਂ ਮਿਣੀਦੀ, ਤੇ ਵੱਟੇ ਨਾਲ ਤੋਲੀਦੀ ਭੀ ਨਹੀਂ ,ਇਸ ਨੂੰ ਹਰ ਰੋਜ਼ ਢਾਈ ਸੇਰ ਖ਼ੁਰਾਕ-ਰੂਪ ਪਾਣ ਚਾਹੀਦੀ ਹੈ।
ਜੌ ਕਰਿ ਪਾਚਨੁ ਬੇਗਿ ਨ ਪਾਵੈ ਝਗਰੁ ਕਰੈ ਘਰਹਾਈ ॥੨॥
jou kar paachan bayg na paavai jhagar karai gharhaa-ee. ||2||
Just as when proper treatment is not given to the threads being woven problems arise, similarly if proper food is not given the human body gets in trouble. ||2||
ਜੇ ਇਸ ਨੂੰ ਵੇਲੇ ਸਿਰ ਖ਼ੁਰਾਕ ਨਾ ਮਿਲੇ ਤਾਂ ਘਰ ਵਿਚ ਹੀ ਰੌਲਾ ਪਾ ਦੇਂਦੀ ਹੈ (ਭਾਵ, ਸਰੀਰ ਵਿਚ ਤਰਥੱਲ ਮੱਚ ਜਾਂਦੀ ਹੈ) ॥੨॥
ਦਿਨ ਕੀ ਬੈਠ ਖਸਮ ਕੀ ਬਰਕਸ ਇਹ ਬੇਲਾ ਕਤ ਆਈ ॥
din kee baith khasam kee barkas ih baylaa kat aa-ee.
To enjoy worldly pleasures for few days, one does not follow the will of God and he does not get a second chance in this life.
(ਵਾਸ਼ਨਾ-ਬੱਧਾ ਜੀਵ) ਥੋੜੇ ਦਿਨਾਂ ਦੇ ਜੀਊਣ ਖ਼ਾਤਰ ਖਸਮ-ਪ੍ਰਭੂ ਤੋਂ ਆਕੀ ਹੋ ਜਾਂਦਾ ਹੈ (ਪ੍ਰਭੂ ਦੀ ਯਾਦ ਦਾ ਸਮਾ ਗੁਆ ਲੈਂਦਾ ਹੈ ਤੇ ਫਿਰ) ਇਹ ਵੇਲਾ ਹੱਥ ਨਹੀਂ ਆਉਂਦਾ।
ਛੂਟੇ ਕੂੰਡੇ ਭੀਗੈ ਪੁਰੀਆ ਚਲਿਓ ਜੁਲਾਹੋ ਰੀਸਾਈ ॥੩॥
chhootay koonday bheegai puree-aa chali-o julaaho reesaa-ee. ||3||
At the end all one’s worldly possessions are left behind, the desires remain unfulfilled and distressed soul departs in anger. ||3||
(ਆਖ਼ਰ) ਇਹ ਪਦਾਰਥ ਖੁੱਸ ਜਾਂਦੇ ਹਨ, ਮਨ ਦੀਆਂ ਵਾਸ਼ਨਾਂ ਇਹਨਾਂ ਪਦਾਰਥਾਂ ਵਿਚ ਫਸੀਆਂ ਹੀ ਰਹਿ ਜਾਂਦੀਆਂ ਹਨ, (ਇਸ ਵਿਛੋੜੇ ਦੇ ਕਾਰਨ) ਜੀਵ-ਜੁਲਾਹਾ ਖਿੱਝ ਕੇ ਇਥੋਂ ਤੁਰ ਪੈਂਦਾ ਹੈ ॥੩॥
ਛੋਛੀ ਨਲੀ ਤੰਤੁ ਨਹੀ ਨਿਕਸੈ ਨਤਰ ਰਹੀ ਉਰਝਾਈ ॥
chhochhee nalee tant nahee niksai natar rahee urjhaa-ee.
Ultimately the soul departs from the body and one stops breathing as if the weaving pipe is empty and the thread has run out.
(ਆਖ਼ਰ) ਨਲੀ ਖ਼ਾਲੀ ਹੋ ਜਾਂਦੀ ਹੈ, ਤੰਦ ਨਹੀਂ ਨਿਕਲਦੀ, ਤੁਰ ਉਲਝੀ ਨਹੀਂ ਰਹਿੰਦੀ (ਭਾਵ, ਜੀਵਾਤਮਾ ਸਰੀਰ ਨੂੰ ਛੱਡ ਦੇਂਦਾ ਹੈ, ਸੁਆਸ ਚੱਲਣੇ ਮੁੱਕ ਜਾਂਦੇ ਹਨ, ਸੁਆਸਾਂ ਦਾ ਨਾਭੀ ਨਾਲੋਂ ਸੰਬੰਧ ਟੁੱਟ ਜਾਂਦਾ ਹੈ)।
ਛੋਡਿ ਪਸਾਰੁ ਈਹਾ ਰਹੁ ਬਪੁਰੀ ਕਹੁ ਕਬੀਰ ਸਮਝਾਈ ॥੪॥੩॥੫੪॥
chhod pasaar eehaa rahu bapuree kaho kabeer samjhaa-ee. ||4||3||54||
Counseling the mind, Kabir says, O’ wretched mind: at least now abandon these worldly desires and become desire free. ||4||3||54||
ਤੈਨੂੰ ਸਮਝਾਉਣ ਲਈ ਕਬੀਰ ਇਹ ਆਖਦਾ ਹੈ। ਹੇ ਨਿਕਰਮਣ ਆਤਮਾ! ਏਥੇ ਰਹਿੰਦੀ ਹੋਈ ਤੂੰ ਸੰਸਾਰ ਨੂੰ ਤਿਆਗ ਦੇ ॥੪॥੩॥੫੪॥
ਗਉੜੀ ॥
ga-orhee.
Raag Gauree:
ਏਕ ਜੋਤਿ ਏਕਾ ਮਿਲੀ ਕਿੰਬਾ ਹੋਇ ਮਹੋਇ ॥
ayk jot aykaa milee kimbaa ho-ay maho-ay.
A soul, after uniting with the Supreme soul, does not keep its separate identity.
ਇਕ ਜੋਤ ਪਰਮਾਤਮਾ ਦੀ ਜੋਤ ਨਾਲ ਮਿਲ ਕੇ ਇੱਕ-ਰੂਪ ਹੋ ਜਾਂਦੀ ਹੈ, ਕੀ ਫਿਰ ਭੀ ਉਸ ਦੀ ਵੱਖਰੀ ਹਸਤੀ ਰਹਿੰਦੀ ਹੈ?
ਜਿਤੁ ਘਟਿ ਨਾਮੁ ਨ ਊਪਜੈ ਫੂਟਿ ਮਰੈ ਜਨੁ ਸੋਇ ॥੧॥
jit ghat naam na oopjai foot marai jan so-ay. ||1||
One who does not develop love for Naam, may he wail and die! ||1||
ਜਿਸ ਇਨਸਾਨ ਦੇ ਮਨ ਅੰਦਰ ਵਾਹਿਗੁਰੂ ਦਾ ਨਾਮ ਨਹੀਂ ਪੁੰਗਰਦਾ ਉਹ ਰੱਬ ਕਰੇ ਫੁੱਟ ਕੇ ਮਰ ਜਾਵੇ। ॥੧॥
ਸਾਵਲ ਸੁੰਦਰ ਰਾਮਈਆ ॥
saaval sundar raam-ee-aa.
O’ my dark and beautiful
God, ਹੇ ਮੇਰੇ ਸਾਂਵਲੇ ਸੁਹਣੇ ਰਾਮ!
ਮੇਰਾ ਮਨੁ ਲਾਗਾ ਤੋਹਿ ॥੧॥ ਰਹਾਉ ॥
mayraa man laagaa tohi. ||1|| rahaa-o.
my mind is attuned to You. ||1||Pause||
ਮੇਰਾ ਚਿੱਤ ਤੇਰੇ ਨਾਲ ਜੁੜਿਆ ਹੋਇਆ ਹੈ। ॥੧॥ ਰਹਾਉ ॥
ਸਾਧੁ ਮਿਲੈ ਸਿਧਿ ਪਾਈਐ ਕਿ ਏਹੁ ਜੋਗੁ ਕਿ ਭੋਗੁ ॥
saaDh milai siDh paa-ee-ai ke ayhu jog ke bhog.
Perfection is attained by meeting with the Guru, what good is Yoga or indulgence in pleasures?
ਸੰਤਾਂ ਨੂੰ ਭੇਟਣ ਦੁਆਰਾ ਪੂਰਨਤਾ ਪਰਾਪਤ ਹੁੰਦੀ ਹੈ। ਕੀ ਲਾਭ ਹੈ ਇਸ ਯੋਗ-ਮਾਰਗ ਦਾ ਅਤੇ ਕੀ ਰੰਗ-ਰਲੀਆਂ ਦਾ?
ਦੁਹੁ ਮਿਲਿ ਕਾਰਜੁ ਊਪਜੈ ਰਾਮ ਨਾਮ ਸੰਜੋਗੁ ॥੨॥
duhu mil kaaraj oopjai raam naam sanjog. ||2||
Upon meeting of both (the Guru and the true disciple), the divine task of union with God’s Name is accomplished. ||2||
ਜਦੋਂ ਸਤਿਗੁਰੂ ਦਾ ਸ਼ਬਦ ਅਤੇ ਸਿੱਖ ਦੀ ਸੁਰਤ ਮਿਲਦੇ ਹਨ, ਤਾਂ ਪਰਮਾਤਮਾ ਦੇ ਨਾਮ ਦਾ ਮਿਲਾਪ-ਰੂਪ ਨਤੀਜਾ ਨਿਕਲਦਾ ਹੈ ॥੨॥
ਲੋਗੁ ਜਾਨੈ ਇਹੁ ਗੀਤੁ ਹੈ ਇਹੁ ਤਉ ਬ੍ਰਹਮ ਬੀਚਾਰ ॥
log jaanai ih geet hai ih ta-o barahm beechaar.
People may believe that this is just a song but actually it is reflection on the Divine Wisdom.
ਜਗਤ ਸਮਝਦਾ ਹੈ ਕਿ ਸਤਿਗੁਰੂ ਦਾ ਸ਼ਬਦ (ਕੋਈ ਸਧਾਰਨ ਜਿਹਾ) ਗੀਤ ਹੀ ਹੈ, ਪਰ ਇਹ ਤਾਂ ਪਰਮਾਤਮਾ ਦੇ ਗੁਣਾਂ ਦੀ ਵਿਚਾਰ ਹੈ,
ਜਿਉ ਕਾਸੀ ਉਪਦੇਸੁ ਹੋਇ ਮਾਨਸ ਮਰਤੀ ਬਾਰ ॥੩॥
ji-o kaasee updays ho-ay maanas martee baar. ||3||
It is like the final sermon received by a dying person in Kashi. ||3||
ਇਹ ਉਸ ਸਿਖਿਆ ਦੀ ਤਰ੍ਹਾਂ ਹੈ ਜੋ ਬਨਾਰਸ ਵਿੱਚ ਬੰਦੇ ਨੂੰ ਮਰਨ ਵੇਲੇ ਦਿੱਤੀ ਜਾਂਦੀ ਹੈ।
ਕੋਈ ਗਾਵੈ ਕੋ ਸੁਣੈ ਹਰਿ ਨਾਮਾ ਚਿਤੁ ਲਾਇ ॥
ko-ee gaavai ko sunai har naamaa chit laa-ay.
Whoever sings or listens to God’s praises with conscious awareness,
ਜੋ ਭੀ ਮਨੁੱਖ ਪ੍ਰੇਮ ਨਾਲ ਪ੍ਰਭੂ ਦਾ ਨਾਮ ਗਾਉਂਦਾ ਹੈ ਜਾਂ ਸੁਣਦਾ ਹੈ,
ਕਹੁ ਕਬੀਰ ਸੰਸਾ ਨਹੀ ਅੰਤਿ ਪਰਮ ਗਤਿ ਪਾਇ ॥੪॥੧॥੪॥੫੫॥
kaho kabeer sansaa nahee ant param gat paa-ay. ||4||1||4||55||
without a doubt, in the end, that person obtains the supreme spiritual state, says Kabeer. ||4||1||4||55||
ਕਬੀਰ ਆਖਦਾ ਹੈ- ਇਸ ਵਿਚ ਕੋਈ ਸ਼ੱਕ ਨਹੀਂ ਕਿ ਉਹ ਜ਼ਰੂਰ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ ॥੪॥੧॥੪॥੫੫॥
ਗਉੜੀ ॥
ga-orhee.
Raag Gauree:
ਜੇਤੇ ਜਤਨ ਕਰਤ ਤੇ ਡੂਬੇ ਭਵ ਸਾਗਰੁ ਨਹੀ ਤਾਰਿਓ ਰੇ ॥
jaytay jatan karat tay doobay bhav saagar nahee taari-o ray.
Those who indulge in ritualistic efforts drown in the terrifying world-ocean; none of these help to across the worldly ocean of vices.
ਹੇ ਭਾਈ! ਜਿਹੜੇ ਜਿਹੜੇ ਭੀ ਮਨੁੱਖ ਅਜਿਹੇ ਜਤਨ ਕਰਦੇ ਹਨ, ਉਹ ਸਾਰੇ (ਸੰਸਾਰ-ਸਮੁੰਦਰ ਵਿਚ) ਡੁੱਬ ਜਾਂਦੇ ਹਨ, ਇਹ ਰਸਮਾਂ ਸੰਸਾਰ-ਸਮੁੰਦਰ ਤੋਂ ਪਾਰ ਨਹੀਂ ਲੰਘਾਉਂਦੀਆਂ (ਸੰਸਾਰ ਦੇ ਵਿਕਾਰਾਂ ਤੋਂ ਬਚਾ ਨਹੀਂ ਸਕਦੀਆਂ।)
ਕਰਮ ਧਰਮ ਕਰਤੇ ਬਹੁ ਸੰਜਮ ਅਹੰਬੁਧਿ ਮਨੁ ਜਾਰਿਓ ਰੇ ॥੧॥
karam Dharam kartay baho sanjam ahaN-buDh man jaari-o ray. ||1||
The egotistical pride consumes the mind of those who practice religious rituals and strict self-discipline. ||1||
ਧਾਰਮਿਕ ਰਸਮਾਂ, ਵਰਨ ਆਸ਼੍ਰਮਾਂ ਦੀਆਂ ਆਪੋ ਆਪਣੀਆਂ ਰਸਮਾਂ ਕਰਨ ਦੇ ਫ਼ਰਜ਼ ਅਤੇ ਹੋਰ ਕਈ ਕਿਸਮ ਦੇ ਧਾਰਮਿਕ ਪ੍ਰਣ ਕਰਨ ਨਾਲ ਹਉਮੈ (ਮਨੁੱਖ ਦੇ) ਮਨ ਨੂੰ ਸਾੜ ਦੇਂਦੀ ਹੈ ॥੧॥
ਸਾਸ ਗ੍ਰਾਸ ਕੋ ਦਾਤੋ ਠਾਕੁਰੁ ਸੋ ਕਿਉ ਮਨਹੁ ਬਿਸਾਰਿਓ ਰੇ ॥
saas garaas ko daato thaakur so ki-o manhu bisaari-o ray.
O’ brother, why have you forsaken God from your mind who has bestowed you with life and its sustenance?
ਹੇ ਭਾਈ! ਜਿੰਦ ਤੇ ਰੋਜ਼ੀ ਦੇ ਦੇਣ ਵਾਲਾ ਇਕ ਪਰਮਾਤਮਾ ਹੀ ਹੈ। ਤੂੰ ਉਸ ਨੂੰ ਆਪਣੇ ਮਨੋਂ ਕਿਉਂ ਭੁਲਾ ਦਿੱਤਾ ਹੈ?
ਹੀਰਾ ਲਾਲੁ ਅਮੋਲੁ ਜਨਮੁ ਹੈ ਕਉਡੀ ਬਦਲੈ ਹਾਰਿਓ ਰੇ ॥੧॥ ਰਹਾਉ ॥
heeraa laal amol janam hai ka-udee badlai haari-o ray. ||1|| rahaa-o.
Human birth is a priceless jewel which you have squandered in exchange for few pennies. ||1||Pause||
ਇਹ (ਮਨੁੱਖਾ-) ਜਨਮ (ਮਾਨੋ) ਹੀਰਾ ਹੈ, ਅਮੋਲਕ ਲਾਲ ਹੈ, ਪਰ ਤੂੰ ਤਾਂ ਇਸ ਨੂੰ ਕੌਡੀ ਦੀ ਖ਼ਾਤਰ ਗਵਾ ਦਿੱਤਾ ਹੈ ॥੧॥ ਰਹਾਉ ॥
ਤ੍ਰਿਸਨਾ ਤ੍ਰਿਖਾ ਭੂਖ ਭ੍ਰਮਿ ਲਾਗੀ ਹਿਰਦੈ ਨਾਹਿ ਬੀਚਾਰਿਓ ਰੇ ॥
tarisnaa tarikhaa bhookh bharam laagee hirdai naahi beechaari-o ray.
O’ brother, you never reflect in your mind that because of the illusion, you are yearning for worldly wealth.
ਹੇ ਭਾਈ! ਤੂੰ ਕਦੇ ਆਪਣੇ ਦਿਲ ਵਿਚ ਵਿਚਾਰ ਨਹੀਂ ਕੀਤੀ ਕਿ ਭਟਕਣਾ ਦੇ ਕਾਰਨ ਤੈਨੂੰ ਤਾਂ ਮਾਇਆ ਦੀ ਭੁੱਖ-ਤ੍ਰੇਹ ਲੱਗੀ ਹੋਈ ਹੈ।
ਉਨਮਤ ਮਾਨ ਹਿਰਿਓ ਮਨ ਮਾਹੀ ਗੁਰ ਕਾ ਸਬਦੁ ਨ ਧਾਰਿਓ ਰੇ ॥੨॥
unmat maan hiri-o man maahee gur kaa sabad na Dhaari-o ray. ||2||
Being intoxicated with false pride in ritualistic deeds, your mind is cheated by ego; you have not enshrined the Guru’s word in your mind. ||2||
(ਕਰਮਾਂ ਧਰਮਾਂ ਵਿਚ ਹੀ) ਤੂੰ ਮਸਤਿਆ ਤੇ ਹੰਕਾਰਿਆ ਰਹਿੰਦਾ ਹੈਂ। ਗੁਰੂ ਦਾ ਸ਼ਬਦ ਤੂੰ ਕਦੇ ਆਪਣੇ ਮਨ ਵਿਚ ਵਸਾਇਆ ਹੀ ਨਹੀਂ ॥੨॥
ਸੁਆਦ ਲੁਭਤ ਇੰਦ੍ਰੀ ਰਸ ਪ੍ਰੇਰਿਓ ਮਦ ਰਸ ਲੈਤ ਬਿਕਾਰਿਓ ਰੇ ॥
su-aad lubhat indree ras parayri-o mad ras lait bikaari-o ray.
Lured away by the greed of worldly attractions and sensual pleasures, you are enjoying the intoxication of vices.
ਤੂੰ (ਦੁਨੀਆ ਦੇ) ਸੁਆਦਾਂ ਦਾ ਲੋਭੀ ਬਣ ਰਿਹਾ ਹੈਂ ਇੰਦ੍ਰੀ ਦੇ ਚਸਕੇ ਦਾ ਪ੍ਰੇਰਿਆ ਹੋਇਆ ਤੂੰ ਵਿਕਾਰਾਂ ਦੇ ਨਸ਼ੇ ਦੇ ਸੁਆਦ ਲੈਂਦਾ ਰਹਿੰਦਾ ਹੈਂ।
ਕਰਮ ਭਾਗ ਸੰਤਨ ਸੰਗਾਨੇ ਕਾਸਟ ਲੋਹ ਉਧਾਰਿਓ ਰੇ ॥੩॥
karam bhaag santan sangaanay kaasat loh uDhaari-o ray. ||3||
Those who are blessed with good fortune, by bringing them in touch with the Guru, God helps them cross the world-ocean of vices like a piece of iron crosses over a stream when placed on a piece of wood. ||3||
ਜਿਨ੍ਹਾਂ ਦੇ ਮੱਥੇ ਉੱਤੇ ਚੰਗੇ ਭਾਗ ਹਨ, ਉਹਨਾਂ ਨੂੰ ਸਾਧ-ਸੰਗਤ ਵਿਚ (ਲਿਆ ਕੇ ਪ੍ਰਭੂ ਵਿਕਾਰਾਂ ਤੋਂ ਇਉਂ) ਬਚਾਉਂਦਾ ਹੈ ਜਿਵੇਂ ਲੱਕੜੀ ਲੋਹੇ ਨੂੰ (ਸਮੁੰਦਰ ਤੋਂ) ਪਾਰ ਲੰਘਾਉਂਦੀ ਹੈ ॥੩॥
ਧਾਵਤ ਜੋਨਿ ਜਨਮ ਭ੍ਰਮਿ ਥਾਕੇ ਅਬ ਦੁਖ ਕਰਿ ਹਮ ਹਾਰਿਓ ਰੇ ॥
Dhaavat jon janam bharam thaakay ab dukh kar ham haari-o ray.
I am tired of ceaseless wanderings through myriads of births. I am now totally exhausted because I have endured much suffering and pain.
ਮੈਂ ਅਨੇਕਾਂ ਜੂਨੀਆਂ ਦੀਆਂ ਪੈਦਾਇਸ਼ਾਂ ਅੰਦਰ ਭਟਕਦਾ ਹੰਭ ਗਿਆ ਹਾਂ। ਹੁਣ ਮੈਂ ਪੀੜ ਨਾਲ ਹਰ ਹੁਟ ਗਿਆ ਹਾਂ।
ਕਹਿ ਕਬੀਰ ਗੁਰ ਮਿਲਤ ਮਹਾ ਰਸੁ ਪ੍ਰੇਮ ਭਗਤਿ ਨਿਸਤਾਰਿਓ ਰੇ ॥੪॥੧॥੫॥੫੬॥
kahi kabeer gur milat mahaa ras paraym bhagat nistaari-o ray. ||4||1||5||56||
Kabeer says, meeting with the Guru, I have obtained supreme joy; loving devotional worship has saved me from the world-ocean of vices. ||4||1||5||56||
ਕਬੀਰ ਆਖਦਾ ਹੈ-ਗੁਰਾਂ ਨੂੰ ਭੇਟਣ ਦੁਆਰਾ ਮੈਨੂੰ ਪਰਮ ਅਨੰਦ ਪਰਾਪਤ ਹੋਇਆ ਹੈ ਅਤੇ ਪਿਆਰ ਨਾਲ ਕੀਤੀ ਹੋਈ ਪ੍ਰਭੂ ਦੀ ਭਗਤੀ ਨੇ ਮੈਨੂੰ (ਸੰਸਾਰ-ਸਮੁੰਦਰ ਦੀਆਂ ਵਿਕਾਰਾਂ ਦੀਆਂ ਲਹਿਰਾਂ ਤੋਂ ਬਚਾ ਲਿਆ ਹੈ। ॥੪॥੧॥੫॥੫੬॥
ਗਉੜੀ ॥
ga-orhee.
Raag Gauree:
ਕਾਲਬੂਤ ਕੀ ਹਸਤਨੀ ਮਨ ਬਉਰਾ ਰੇ ਚਲਤੁ ਰਚਿਓ ਜਗਦੀਸ ॥
kaalboot kee hastanee man ba-uraa ray chalat rachi-o jagdees.
O crazy mind, God has created this world as a play like the straw figure of a female elephant is fashioned to trap the bull elephant.
ਹੇ ਕਮਲੇ ਮਨਾ! (ਇਹ ਜਗਤ) ਪਰਮਾਤਮਾ ਨੇ (ਜੀਵਾਂ ਨੂੰ ਰੁੱਝੇ ਰੱਖਣ ਲਈ) ਇਕ ਖੇਡ ਬਣਾਈ ਹੈ ਜਿਵੇਂ (ਲੋਕ ਹਾਥੀ ਨੂੰ ਫੜਨ ਲਈ) ਕਲਬੂਤ ਦੀ ਹਥਣੀ (ਬਣਾਉਂਦੇ ਹਨ);
ਕਾਮ ਸੁਆਇ ਗਜ ਬਸਿ ਪਰੇ ਮਨ ਬਉਰਾ ਰੇ ਅੰਕਸੁ ਸਹਿਓ ਸੀਸ ॥੧॥
kaam su-aa-ay gaj bas paray man ba-uraa ray ankas sahi-o sees. ||1||
O’ my crazy mind, you get caught in the trap of Maya and suffer just like the elephant, misled by lust, suffers the tyranny of goad on its head. ||1||
ਕਾਮ ਦੀ ਵਾਸ਼ਨਾ ਦੇ ਕਾਰਨ ਹਾਥੀ ਫੜਿਆ ਜਾਂਦਾ ਹੈ ਤੇ ਆਪਣੇ ਸਿਰ ਉੱਤੇ (ਸਦਾ ਮਹਾਉਤ ਦਾ) ਅੰਕਸ ਸਹਾਰਦਾ ਹੈ, (ਤਿਵੇਂ) ਹੇ ਝੱਲੇ ਮਨ! (ਤੂੰ ਭੀ ਮਨ-ਮੋਹਨੀ ਮਾਇਆ ਵਿਚ ਫਸ ਕੇ ਦੁੱਖ ਸਹਾਰਦਾ ਹੈਂ) ॥੧॥