Guru Granth Sahib Translation Project

Guru granth sahib page-337

Page 337

ਝੂਠਾ ਪਰਪੰਚੁ ਜੋਰਿ ਚਲਾਇਆ ॥੨॥ jhootha parpanch jor chalaa-i-aa. ||2|| Misusing its power, he runs a false show of worldly wealth and power. ||2|| ਆਪਣੀ ਸੱਤਿਆ ਦੁਆਰਾ ਜੀਵ ਨੇ ਝੂਠਾ ਖਿਲਾਰਾ ਖਿਲਾਰ ਛੱਡਿਆ।
ਕਿਨਹੂ ਲਾਖ ਪਾਂਚ ਕੀ ਜੋਰੀ ॥ kinhoo laakh paaNch kee joree. Some amassed hundreds of thousands of dollars (lots of worldly wealth), ਕਈ ਜੀਵਾਂ ਨੇ ਪੰਜ ਪੰਜ ਲੱਖ ਦੀ ਜਾਇਦਾਦ ਜੋੜ ਲਈ ਹੈ,
ਅੰਤ ਕੀ ਬਾਰ ਗਗਰੀਆ ਫੋਰੀ ॥੩॥ ant kee baar gagree-aa foree. ||3|| but in the end, like the breaking of an earthen pitcher, their body also dies. |3| ਮੌਤ ਆਇਆਂ ਉਹਨਾਂ ਦਾ ਭੀ ਸਰੀਰ-ਰੂਪ ਭਾਂਡਾ ਭੱਜ ਜਾਂਦਾ ਹੈ ॥੩॥
ਕਹਿ ਕਬੀਰ ਇਕ ਨੀਵ ਉਸਾਰੀ ॥ ਖਿਨ ਮਹਿ ਬਿਨਸਿ ਜਾਇ ਅਹੰਕਾਰੀ ॥੪॥੧॥੯॥੬੦॥ kahi kabeer ik neev usaaree.khin meh binas jaa-ay ahaNkaaree. ||4||1||9||60|| Kabeer says: O’ the arrogant one, the foundation on which your body was built will perish in an instant. ||4||1||9||60 ਕਬੀਰ ਆਖਦਾ ਹੈ-ਹੇ ਅਹੰਕਾਰੀ ਜੀਵ! ਤੇਰੀ ਤਾਂ ਜੋ ਨੀਂਹ ਹੈ ਉਹ ਇਕ ਪਲਕ ਵਿਚ ਨਾਸ ਹੋ ਜਾਏਗੀ ॥੪॥੧॥੯॥੬੦॥
ਗਉੜੀ ॥ ga-orhee. Raag Gauree:
ਰਾਮ ਜਪਉ ਜੀਅ ਐਸੇ ਐਸੇ ॥ raam japa-o jee-a aisay aisay. O’ my soul, meditate on God with the same love and devotion, ਹੇ ਜਿੰਦੇ! ! ਇਸ ਤਰ੍ਹਾਂ ਪ੍ਰੇਮ ਤੇ ਸ਼ਰਧਾ ਨਾਲ ਪ੍ਰਭੂ ਦਾ ਸਿਮਰਨ ਕਰ,
ਧ੍ਰੂ ਪ੍ਰਹਿਲਾਦ ਜਪਿਓ ਹਰਿ ਜੈਸੇ ॥੧॥ Dharoo par-hilaad japi-o har jaisay. ||1|| like the devotees Dharoo and Prahalad contemplated on Him. ||1|| ਜਿਸ ਤਰ੍ਹਾਂ ਭਗਤ ਧਰੂ ਅਤੇ ਭਗਤ ਪ੍ਰਹਿਲਾਦ ਨੇ ਵਾਹਿਗੁਰੂ ਨੂੰ ਸਿਮਰਿਆ ਸੀ ॥੧॥
ਦੀਨ ਦਇਆਲ ਭਰੋਸੇ ਤੇਰੇ ॥ deen da-i-aal bharosay tayray. O’ merciful God of the meek, placing all my faith in You; ਹੇ ਦੀਨਾਂ ਉੱਤੇ ਦਇਆ ਕਰਨ ਵਾਲੇ ਪ੍ਰਭੂ! ਮੈਂ ਤੇਰੀ ਮਿਹਰ ਦੀ ਆਸ ਤੇ,
ਸਭੁ ਪਰਵਾਰੁ ਚੜਾਇਆ ਬੇੜੇ ॥੧॥ ਰਹਾਉ ॥ sabh parvaar charhaa-i-aa bayrhay. ||1|| rahaa-o. I have engaged all my family (sensory organs) in meditation on Your Name. ||1||Pause|| ਆਪਣਾ ਸਾਰਾ ਪਰਵਾਰ (ਗਿਆਨ-ਇੰਦ੍ਰਿਆਂ) ਨੂੰ ਤੇਰੇ ਨਾਮ ਦੇ ਜਹਾਜ਼ ਤੇ ਚੜ੍ਹਾ ਦਿੱਤਾ ਹੈ, ਸਿਮਰਨ ਵਿਚ ਜੋੜ ਦਿੱਤਾ ਹੈ ॥੧॥ ਰਹਾਉ ॥
ਜਾ ਤਿਸੁ ਭਾਵੈ ਤਾ ਹੁਕਮੁ ਮਨਾਵੈ ॥ jaa tis bhaavai taa hukam manaavai. When it so pleases God, He makes us (the sensory organs) to obey His command, ਜਦੋਂ ਪ੍ਰਭੂ ਨੂੰ ਭਾਉਂਦਾ ਹੈ ਤਾਂ ਉਹ (ਇਸ ਸਾਰੇ ਪਰਵਾਰ ਤੋਂ ਆਪਣਾ) ਹੁਕਮ ਮਨਾਉਂਦਾ ਹੈ (ਭਾਵ, ਇਹਨਾਂ ਇੰਦ੍ਰਿਆਂ ਪਾਸੋਂ ਉਹੀ ਕੰਮ ਕਰਾਉਂਦਾ ਹੈ ਜਿਸ ਕੰਮ ਲਈ ਉਸ ਨੇ ਇਹ ਇੰਦ੍ਰੇ ਬਣਾਏ ਹਨ)
ਇਸ ਬੇੜੇ ਕਉ ਪਾਰਿ ਲਘਾਵੈ ॥੨॥ is bayrhay ka-o paar laghaavai. ||2|| and makes this ship (the human body) cross over the world-ocean of vices. ||2|| ਤੇ ਇਸ ਤਰ੍ਹਾਂ ਇਸ ਸਾਰੇ ਪੂਰ ਨੂੰ (ਇਹਨਾਂ ਸਭ ਇੰਦ੍ਰਿਆਂ ਨੂੰ) ਵਿਕਾਰਾਂ ਦੀਆਂ ਲਹਿਰਾਂ ਤੋਂ ਬਚਾ ਲੈਂਦਾ ਹੈ ॥੨॥
ਗੁਰ ਪਰਸਾਦਿ ਐਸੀ ਬੁਧਿ ਸਮਾਨੀ ॥ gur parsaad aisee buDh samaanee. By the Guru’s grace, when someone’s mind is enlightened with such a wisdom, ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਅੰਦਰ ਅਜਿਹੀ ਅਕਲ ਪਰਗਟ ਹੋ ਪੈਂਦੀ ਹੈ (ਜੋ ਮਨੁੱਖ ਸਾਰੇ ਇੰਦ੍ਰਿਆਂ ਨੂੰ ਪ੍ਰਭੂ ਦੇ ਰੰਗ ਵਿਚ ਰੰਗਦਾ ਹੈ),
ਚੂਕਿ ਗਈ ਫਿਰਿ ਆਵਨ ਜਾਨੀ ॥੩॥ chook ga-ee fir aavan jaanee. ||3|| then his cycle of birth and death ends forever. ||3|| ਉਸ ਦਾ ਮੁੜ ਮੁੜ ਜੰਮਣਾ ਮਰਨਾ ਮੁੱਕ ਜਾਂਦਾ ਹੈ ॥੩॥
ਕਹੁ ਕਬੀਰ ਭਜੁ ਸਾਰਿਗਪਾਨੀ ॥ kaho kabeer bhaj saarigpaanee. Kabeer says, o’ my mind meditate on God, ਕਬੀਰ ਆਖਦਾ ਹੈ- (ਆਪਣੇ ਆਪ ਨੂੰ ਸਮਝਾ ਕਿ ਹੇ ਮਨ!)-ਸਾਰਿੰਗਪਾਨੀ ਪ੍ਰਭੂ ਨੂੰ ਸਿਮਰ!
ਉਰਵਾਰਿ ਪਾਰਿ ਸਭ ਏਕੋ ਦਾਨੀ ॥੪॥੨॥੧੦॥੬੧॥ urvaar paar sabh ayko daanee. ||4||2||10||61|| Who alone is the benefactor everywhere, in this world and the world beyond. ||4||2||10||61|| ਅਤੇ ਲੋਕ-ਪਰਲੋਕ ਵਿਚ ਹਰ ਥਾਂ ਉਸ ਇੱਕ ਪ੍ਰਭੂ ਨੂੰ ਹੀ ਜਾਣ ॥੪॥੨॥੧੦॥੬੧॥
ਗਉੜੀ ੯ ॥ ga-orhee 9. Raag Gauree: 9.
ਜੋਨਿ ਛਾਡਿ ਜਉ ਜਗ ਮਹਿ ਆਇਓ ॥ jon chhaad ja-o jag meh aa-i-o. Leaving the mother’s womb when the mortal comes to this world, ਜਦੋਂ ਜੀਵ ਮਾਂ ਦਾ ਪੇਟ ਛੱਡ ਕੇ ਜਨਮ ਲੈਂਦਾ ਹੈ,
ਲਾਗਤ ਪਵਨ ਖਸਮੁ ਬਿਸਰਾਇਓ ॥੧॥ laagat pavan khasam bisraa-i-o. ||1|| as soon as he takes his first breath, he forgets his Master-God. ||1||. ਤਾਂ (ਮਾਇਆ ਦੀ) ਹਵਾ ਲੱਗਦਿਆਂ ਹੀ ਖਸਮ-ਪ੍ਰਭੂ ਨੂੰ ਭੁਲਾ ਦੇਂਦਾ ਹੈ ॥੧॥
ਜੀਅਰਾ ਹਰਿ ਕੇ ਗੁਨਾ ਗਾਉ ॥੧॥ ਰਹਾਉ ॥ jee-araa har kay gunaa gaa-o. ||1|| rahaa-o. O’ my soul, sing the praises of God. ||1||Pause|| ਹੇ ਜਿੰਦੇ! ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ॥੧॥ ਰਹਾਉ ॥
ਗਰਭ ਜੋਨਿ ਮਹਿ ਉਰਧ ਤਪੁ ਕਰਤਾ ॥ garabh jon meh uraDh tap kartaa. One meditates on God while hanging upside down in the womb and (ਜਦੋਂ ਜੀਵ) ਮਾਂ ਦੇ ਪੇਟ ਵਿਚ ਸਿਰ-ਭਾਰ ਟਿਕਿਆ ਹੋਇਆ ਪ੍ਰਭੂ ਦੀ ਬੰਦਗੀ ਕਰਦਾ ਹੈ,
ਤਉ ਜਠਰ ਅਗਨਿ ਮਹਿ ਰਹਤਾ ॥੨॥ ta-o jathar agan meh rahtaa. ||2|| survives amidst the fire of the womb. ||2|| ਤਦੋਂ ਪੇਟ ਦੀ ਅੱਗ ਵਿਚ ਭੀ ਬਚਿਆ ਰਹਿੰਦਾ ਹੈ ॥੨॥
ਲਖ ਚਉਰਾਸੀਹ ਜੋਨਿ ਭ੍ਰਮਿ ਆਇਓ ॥ lakh cha-oraaseeh jon bharam aa-i-o. One passes through millions of births before attaining the human life, (ਜੀਵ) ਚੌਰਾਸੀਹ ਲੱਖ ਜੂਨਾਂ ਵਿਚ ਭਟਕ ਭਟਕ ਕੇ (ਭਾਗਾਂ ਨਾਲ ਮਨੁੱਖਾ ਜਨਮ ਵਿਚ) ਆਉਂਦਾ ਹੈ,
ਅਬ ਕੇ ਛੁਟਕੇ ਠਉਰ ਨ ਠਾਇਓ ॥੩॥ ab kay chhutkay tha-ur na thaa-i-o. ||3|| but if he misses even this opportunity (to unite with God), then he would never find any spiritual stability. ||3|| ਪਰ ਇੱਥੋਂ ਭੀ ਖੁੰਝ ਕੇ ਫਿਰ ਕੋਈ ਥਾਂ-ਥਿੱਤਾ (ਇਸ ਨੂੰ) ਨਹੀਂ ਮਿਲਦਾ ॥੩॥
ਕਹੁ ਕਬੀਰ ਭਜੁ ਸਾਰਿਗਪਾਨੀ ॥ kaho kabeer bhaj saarigpaanee. Kabeer says, meditate on God, ਕਬੀਰ ਆਖਦਾ ਹੈ, ਉਸ ਸਾਰਿਗਪਾਨੀ-ਪ੍ਰਭੂ ਨੂੰ ਸਿਮਰ,
ਆਵਤ ਦੀਸੈ ਜਾਤ ਨ ਜਾਨੀ ॥੪॥੧॥੧੧॥੬੨॥ aavat deesai jaat na jaanee. ||4||1||11||62|| who is limmortal, and therefore is) neither seen coming nor going. ||4||1||11||62|| ਜੋ ਨਾਹ ਜੰਮਦਾ ਦਿੱਸਦਾ ਹੈ ਤੇ ਨਾਹ ਮਰਦਾ ਸੁਣੀਦਾ ਹੈ ॥੪॥੧॥੧੧॥੬੨॥
ਗਉੜੀ ਪੂਰਬੀ ॥ a-orhee poorbee. Raag Gauree Poorbee:
ਸੁਰਗ ਬਾਸੁ ਨ ਬਾਛੀਐ ਡਰੀਐ ਨ ਨਰਕਿ ਨਿਵਾਸੁ ॥ surag baas na baachhee-ai daree-ai na narak nivaas. We should neither long for an abode in paradise nor have any fear of falling into hell. ਨਾਹ ਇਹ ਤਾਂਘ ਰੱਖਣੀ ਚਾਹੀਦੀ ਹੈ ਕਿ (ਮਰਨ ਪਿਛੋਂ) ਸੁਰਗ ਦਾ ਵਸੇਬਾ ਮਿਲ ਜਾਏ ਅਤੇ ਨਾਹ ਇਸ ਗੱਲੋਂ ਡਰਦੇ ਰਹੀਏ ਕਿ ਕਿਤੇ ਨਰਕ ਵਿਚ ਹੀ ਨਿਵਾਸ ਨਾਹ ਮਿਲ ਜਾਏ।
ਹੋਨਾ ਹੈ ਸੋ ਹੋਈ ਹੈ ਮਨਹਿ ਨ ਕੀਜੈ ਆਸ ॥੧॥ honaa hai so ho-ee hai maneh na keejai aas. ||1|| What has to happen must happen, so we should not build any hopes in our mind. ||1|| ਜੋ ਕੁਝ (ਪ੍ਰਭੂ ਦੀ ਰਜ਼ਾ ਵਿਚ) ਹੋਣਾ ਹੈ ਉਹੀ ਹੋਵੇਗਾ। ਸੋ, ਮਨ ਵਿਚ ਆਸਾਂ ਨਹੀਂ ਬਣਾਉਣੀਆਂ ਚਾਹੀਦੀਆਂ ॥੧॥
ਰਮਈਆ ਗੁਨ ਗਾਈਐ ॥ rama-ee-aa gun gaa-ee-ai. We should always sing praises of the all-pervading God, ਅਕਾਲ ਪੁਰਖ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ,
ਜਾ ਤੇ ਪਾਈਐ ਪਰਮ ਨਿਧਾਨੁ ॥੧॥ ਰਹਾਉ ॥ jaa tay paa-ee-ai param niDhaan. ||1|| rahaa-o. from whom we obtain the most exalted treasure of Naam. ||1||Pause|| ਅਤੇ ਇਸੇ ਉੱਦਮ ਨਾਲ ਉਹ (ਨਾਮ-ਰੂਪ) ਖ਼ਜ਼ਾਨਾ ਮਿਲ ਜਾਂਦਾ ਹੈ, ਜੋ ਸਭ (ਸੁਖਾਂ) ਨਾਲੋਂ ਉੱਚਾ ਹੈ ॥੧॥ ਰਹਾਉ ॥
ਕਿਆ ਜਪੁ ਕਿਆ ਤਪੁ ਸੰਜਮੋ ਕਿਆ ਬਰਤੁ ਕਿਆ ਇਸਨਾਨੁ ॥ ki-aa jap ki-aa tap sanjamo ki-aa barat ki-aa isnaan. What good is any contemplation, austerities, self-discipline, any fasts or baths at holy places? ਜਪ ਤਪ, ਸੰਜਮ, ਵਰਤ, ਇਸ਼ਨਾਨ-ਇਹ ਸਭ ਕਿਸੇ ਕੰਮ ਨਹੀਂ,
ਜਬ ਲਗੁ ਜੁਗਤਿ ਨ ਜਾਨੀਐ ਭਾਉ ਭਗਤਿ ਭਗਵਾਨ ॥੨॥ jab lag jugat na jaanee-ai bhaa-o bhagat bhagvaan. ||2|| unless we know the way to worship God with loving devotion.||2|| ਜਦ ਤਕ ਅਕਾਲ ਪੁਰਖ ਨਾਲ ਪਿਆਰ ਤੇ ਉਸ ਦੀ ਭਗਤੀ ਦੀ ਜੁਗਤਿ ਨਹੀਂ ਸਮਝੀ ॥੨॥
ਸੰਪੈ ਦੇਖਿ ਨ ਹਰਖੀਐ ਬਿਪਤਿ ਦੇਖਿ ਨ ਰੋਇ ॥ sampai daykh na harkhee-ai bipat daykh na ro-ay. We should not feel elated at the sight of worldly wealth nor grieve during troubles. ਰਾਜ-ਭਾਗ ਵੇਖ ਕੇ ਫੁੱਲੇ ਨਹੀਂ ਫਿਰਨਾ ਚਾਹੀਦਾ, ਮੁਸੀਬਤ ਵੇਖ ਕੇ ਦੁਖੀ ਨਹੀਂ ਹੋਣਾ ਚਾਹੀਦਾ।
ਜਿਉ ਸੰਪੈ ਤਿਉ ਬਿਪਤਿ ਹੈ ਬਿਧ ਨੇ ਰਚਿਆ ਸੋ ਹੋਇ ॥੩॥ ji-o sampai ti-o bipat hai biDh nay rachi-aa so ho-ay. ||3|| As is wealth, so is adversity; whatever God proposes, comes to pass ||3|| ਜਿਹੋ ਜਿਹੀ ਦੌਲਤ ਹੈ, ਉਹੋ ਜਿਹੇ ਹੀ ਕੰਗਾਲਤਾ ਜੋ ਕੁਛ ਪ੍ਰਭੂ ਕਰਦਾ ਹੈ, ਉਹੀ ਹੁੰਦਾ ਹੈ। ॥੩॥
ਕਹਿ ਕਬੀਰ ਅਬ ਜਾਨਿਆ ਸੰਤਨ ਰਿਦੈ ਮਝਾਰਿ ॥ kahi kabeer ab jaani-aa santan ridai majhaar. Kabir says, now I have understood that God does not reside in any heaven; He dwells in the hearts of His saints. ਕਬੀਰ ਆਖਦਾ ਹੈ-ਹੁਣ ਇਹ ਸਮਝ ਆਈ ਹੈ (ਕਿ ਪਰਮਾਤਮਾ ਕਿਸੇ ਬੈਕੁੰਠ ਸੁਰਗ ਵਿਚ ਨਹੀਂ, ਪਰਮਾਤਮਾ) ਸੰਤਾਂ ਦੇ ਹਿਰਦੇ ਵਿਚ ਵੱਸਦਾ ਹੈ।
ਸੇਵਕ ਸੋ ਸੇਵਾ ਭਲੇ ਜਿਹ ਘਟ ਬਸੈ ਮੁਰਾਰਿ ॥੪॥੧॥੧੨॥੬੩॥ sayvak so sayvaa bhalay jih ghat basai muraar. ||4||1||12||63|| The devotees in whose heart dwells God, look beautiful performing devotional worship.||4||1||12||63|| ਉਹੀ ਸੇਵਕ ਸੇਵਾ ਕਰਦੇ ਸੁਹਣੇ ਲੱਗਦੇ ਹਨ ਜਿਨ੍ਹਾਂ ਦੇ ਮਨ ਵਿਚ ਪ੍ਰਭੂ ਵੱਸਦਾ ਹੈ ॥੪॥੧॥੧੨॥੬੩॥
ਗਉੜੀ ॥ ga-orhee. Raag Gauree:
ਰੇ ਮਨ ਤੇਰੋ ਕੋਇ ਨਹੀ ਖਿੰਚਿ ਲੇਇ ਜਿਨਿ ਭਾਰੁ ॥ ray man tayro ko-ay nahee khinch lay-ay jin bhaar. O’ my mind, no one will come to your rescue in the end; so don’t carry the burden of sins for the sake of others. ਹੇ ਮੇਰੇ ਮਨ! (ਅੰਤ ਨੂੰ) ਤੇਰਾ ਕੋਈ (ਸਾਥੀ) ਨਹੀਂ ਬਣੇਗਾ, ਮਤਾਂ ਹੋਰਨਾਂ ਦਾ ਭਾਰ ਖਿੱਚ ਕੇ (ਆਪਣੇ ਸਿਰ ਤੇ) ਲੈ ਲਏਂ ।
ਬਿਰਖ ਬਸੇਰੋ ਪੰਖਿ ਕੋ ਤੈਸੋ ਇਹੁ ਸੰਸਾਰੁ ॥੧॥ birakh basayro pankh ko taiso ih sansaar. ||1|| This world is temporary abode for humans like the nests of birds on the trees.|1| ਜਿਵੇਂ ਪੰਛੀਆਂ ਦਾ ਰੁੱਖਾਂ ਤੇ ਬਸੇਰਾ ਹੁੰਦਾ ਹੈ ਇਸੇ ਤਰ੍ਹਾਂ ਇਹ ਜਗਤ (ਦਾ ਵਾਸਾ) ਹੈ ॥੧॥
ਰਾਮ ਰਸੁ ਪੀਆ ਰੇ ॥ raam ras pee-aa ray. O’ my brother, I have partaken the elixir of God’s Name, ਹੇ ਭਾਈ! ਪ੍ਰਭੂ ਦਾ ਅੰਮ੍ਰਿਤ ਮੈਂ ਪਾਨ ਕੀਤਾ ਹੈ,
ਜਿਹ ਰਸ ਬਿਸਰਿ ਗਏ ਰਸ ਅਉਰ ॥੧॥ ਰਹਾਉ ॥ jih ras bisar ga-ay ras a-or. ||1|| rahaa-o. and after tasting the elixir of Naam, I have forgotten all other tastes. |1||Pause|| ਅਤੇ ਉਸ ਰਸ ਦੀ ਬਰਕਤ ਨਾਲਮੈਨੂੰ ਹੋਰ ਸੁਆਦ ਭੁੱਲ ਗਏ ਹਨ l੧l ਰਹਾਉ l
ਅਉਰ ਮੁਏ ਕਿਆ ਰੋਈਐ ਜਉ ਆਪਾ ਥਿਰੁ ਨ ਰਹਾਇ ॥ a-or mu-ay ki-aa ro-ee-ai ja-o aapaa thir na rahaa-ay. Why should we weep at the death of others when we ourselves are not going to live permanently? ਕਿਸੇ ਹੋਰ ਦੇ ਮਰਨ ਤੇ ਰੋਣ ਦਾ ਕੀਹ ਅਰਥ, ਜਦੋਂ ਸਾਡਾ ਆਪਣਾ ਆਪ ਹੀ ਸਦਾ ਟਿਕਿਆ ਨਹੀਂ ਰਹੇਗਾ?
ਜੋ ਉਪਜੈ ਸੋ ਬਿਨਸਿ ਹੈ ਦੁਖੁ ਕਰਿ ਰੋਵੈ ਬਲਾਇ ॥੨॥ jo upjai so binas hai dukh kar rovai balaa-ay. ||2|| Whoever is born shall pass away; why should we cry out in grief? ||2|| (ਇਹ ਅਟੱਲ ਨਿਯਮ ਹੈ ਕਿ) ਜੋ ਜੋ ਜੀਵ ਜੰਮਦਾ ਹੈ ਉਹ ਨਾਸ ਹੋ ਜਾਂਦਾ ਹੈ, ਫਿਰਦੁਖੀ ਹੋ ਹੋ ਕੇ ਰੋਣਾ ਵਿਅਰਥ ਹੈ ॥੨॥
ਜਹ ਕੀ ਉਪਜੀ ਤਹ ਰਚੀ ਪੀਵਤ ਮਰਦਨ ਲਾਗ ॥ jah kee upjee tah rachee peevat mardan laag. The soul of those remain attuned to the supreme soul who partake the elixir of Naam in the holy congregation, ਗੁਰਮੁਖਾਂ ਦੀ ਸੰਗਤ ਵਿਚ (ਨਾਮ-ਰਸ) ਪੀਂਦਿਆਂ ਪੀਂਦਿਆਂ ਉਹਨਾਂ ਦੀ ਆਤਮਾ ਜਿਸ ਪ੍ਰਭੂ ਤੋਂ ਪੈਦਾ ਹੋਈ ਹੈ ਉਸੇ ਵਿਚ ਜੁੜੀ ਰਹਿੰਦੀ ਹੈ।
ਕਹਿ ਕਬੀਰ ਚਿਤਿ ਚੇਤਿਆ ਰਾਮ ਸਿਮਰਿ ਬੈਰਾਗ ॥੩॥੨॥੧੩॥੬੪॥ kahi kabeer chit chayti-aa raam simar bairaag. ||3||2||13||64|| Kabir says, those who keep their conscious attuned to God, become detached from the world. ||3||2||13||64||. ਕਬੀਰ ਆਖਦਾ ਹੈ-ਜਿਨ੍ਹਾਂ ਨੇ ਪ੍ਰਭੂ ਨੂੰ ਯਾਦ ਕੀਤਾ ਹੈ, ਉਹਨਾਂ ਦੇ ਅੰਦਰ ਜਗਤ ਵਲੋਂ ਨਿਰਮੋਹਤਾ ਪੈਦਾ ਹੋ ਜਾਂਦੀ ਹੈ ॥੩॥੨॥੧੩॥੬੪॥
ਰਾਗੁ ਗਉੜੀ ॥ raag ga-orhee. Raag Gauree:
ਪੰਥੁ ਨਿਹਾਰੈ ਕਾਮਨੀ ਲੋਚਨ ਭਰੀ ਲੇ ਉਸਾਸਾ ॥ panth nihaarai kaamnee lochan bharee lay usaasaa. Just as a young bride gazes at the path on which her husband would return from abroad and sighs with tearful eyes, ਜਿਵੇਂ ਪਤਨੀ ਪਰਦੇਸ ਗਏ ਪਤੀ ਦਾ ਰਾਹ ਤੱਕਦੀ ਹੈ, (ਉਸ ਦੀਆਂ) ਅੱਖਾਂ ਹੰਝੂਆਂ ਨਾਲ ਭਰੀਆਂ ਹਨ ਤੇ ਉਹ ਉੱਭੇ ਸਾਹ ਲੈ ਰਹੀ ਹੈ,
error: Content is protected !!
Scroll to Top
https://sda.pu.go.id/balai/bbwscilicis/uploads/ktp/ https://expo.poltekkesdepkes-sby.ac.id/app_mobile/situs-gacor/ https://sehariku.dinus.ac.id/app/1131-gacor/ https://pdp.pasca.untad.ac.id/apps/akun-demo/ https://pkm-bendungan.trenggalekkab.go.id/apps/demo-slot/ https://biroorpeg.tualkota.go.id/birodemo/ https://biroorpeg.tualkota.go.id/public/ggacor/ https://sinjaiutara.sinjaikab.go.id/images/mdemo/ https://sinjaiutara.sinjaikab.go.id/wp-content/macau/ http://kesra.sinjaikab.go.id/public/data/rekomendasi/ https://pendidikanmatematika.pasca.untad.ac.id/wp-content/upgrade/demo-slot/ https://pendidikanmatematika.pasca.untad.ac.id/pasca/ugacor/ https://bppkad.mamberamorayakab.go.id/wp-content/modemo/ https://bppkad.mamberamorayakab.go.id/.tmb/-/ http://gsgs.lingkungan.ft.unand.ac.id/includes/thailand/ http://gsgs.lingkungan.ft.unand.ac.id/includes/demo/
https://jackpot-1131.com/ jp1131
https://fisip-an.umb.ac.id/wp-content/pstgacor/ https://netizenews.blob.core.windows.net/barang-langka/bocoran-situs-slot-gacor-pg.html https://netizenews.blob.core.windows.net/barang-langka/bocoran-tips-gampang-maxwin-terbaru.html
https://sda.pu.go.id/balai/bbwscilicis/uploads/ktp/ https://expo.poltekkesdepkes-sby.ac.id/app_mobile/situs-gacor/ https://sehariku.dinus.ac.id/app/1131-gacor/ https://pdp.pasca.untad.ac.id/apps/akun-demo/ https://pkm-bendungan.trenggalekkab.go.id/apps/demo-slot/ https://biroorpeg.tualkota.go.id/birodemo/ https://biroorpeg.tualkota.go.id/public/ggacor/ https://sinjaiutara.sinjaikab.go.id/images/mdemo/ https://sinjaiutara.sinjaikab.go.id/wp-content/macau/ http://kesra.sinjaikab.go.id/public/data/rekomendasi/ https://pendidikanmatematika.pasca.untad.ac.id/wp-content/upgrade/demo-slot/ https://pendidikanmatematika.pasca.untad.ac.id/pasca/ugacor/ https://bppkad.mamberamorayakab.go.id/wp-content/modemo/ https://bppkad.mamberamorayakab.go.id/.tmb/-/ http://gsgs.lingkungan.ft.unand.ac.id/includes/thailand/ http://gsgs.lingkungan.ft.unand.ac.id/includes/demo/
https://jackpot-1131.com/ jp1131
https://fisip-an.umb.ac.id/wp-content/pstgacor/ https://netizenews.blob.core.windows.net/barang-langka/bocoran-situs-slot-gacor-pg.html https://netizenews.blob.core.windows.net/barang-langka/bocoran-tips-gampang-maxwin-terbaru.html