Guru Granth Sahib Translation Project

Guru granth sahib page-340

Page 340

ਕਹਿ ਕਬੀਰ ਗੁਰ ਭੇਟਿ ਮਹਾ ਸੁਖ ਭ੍ਰਮਤ ਰਹੇ ਮਨੁ ਮਾਨਾਨਾਂ ॥੪॥੨੩॥੭੪॥ kahi kabeer gur bhayt mahaa sukh bharmat rahay man maanaanaaN. ||4||23||74|| Kabir says, upon meeting the Guru, supreme bliss is attained; mind ceases to wander and remains attuned to God. ||4|23||74|| ਕਬੀਰ ਆਖਦਾ ਹੈ, ਸਤਿਗੁਰੂ ਨੂੰ ਮਿਲ ਕੇ ਉੱਚਾ ਸੁਖ ਪ੍ਰਾਪਤ ਹੁੰਦਾ ਹੈ, ਭਟਕਣਾ ਮੁੱਕ ਜਾਂਦੀ ਹੈ ਤੇ ਮਨ (ਪ੍ਰਭੂ ਵਿਚ) ਗਿੱਝ ਜਾਂਦਾ ਹੈ ॥੪॥੨੩॥੭੪॥
ਰਾਗੁ ਗਉੜੀ ਪੂਰਬੀ ਬਾਵਨ ਅਖਰੀ ਕਬੀਰ ਜੀਉ ਕੀ raag ga-orhee poorbee baavan akhree kabeer jee-o kee Raag Gauree Poorbee, Baawan Akhree Of Kabeer Jee: ਰਾਗ ਗਉੜੀ-ਪੂਰਬੀ ਵਿੱਚ ਭਗਤ ਕਬੀਰ ਜੀ ਦੀ ਬਾਣੀ ‘ਬਾਵਨ ਅਖਰੀ’।
ੴ ਸਤਿਨਾਮੁ ਕਰਤਾ ਪੁਰਖੁ ਗੁਰਪ੍ਰਸਾਦਿ ॥ ik-oNkaar satnaam kartaa purakh gurparsaad. One eternal God. He created the universe and is always present in His Creation. God is realized By the Guru’s grace. ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ ‘ਹੋਂਦ ਵਾਲਾ’ ਹੈ, ਜੋ ਸ੍ਰਿਸ਼ਟੀ ਦਾ ਰਚਨਹਾਰ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਬਾਵਨ ਅਛਰ ਲੋਕ ਤ੍ਰੈ ਸਭੁ ਕਛੁ ਇਨ ਹੀ ਮਾਹਿ ॥ baavan achhar lok tarai sabh kachh in hee maahi. Through these fifty-two letters, the three worlds and all things are described. ਬਵੰਜਾ ਅੱਖਰ ( ਲਿਪੀਆਂ ਦੇ ਅੱਖਰ) ਸਾਰੇ ਜਗਤ ਦਾ ਸਾਰਾ ਵਰਤਾਰਾ ਇਹਨਾਂ (ਲਿਪੀਆਂ ਦੇ) ਅੱਖਰਾਂ ਦੀ ਰਾਹੀਂ ਚੱਲ ਰਿਹਾ ਹੈ।
ਏ ਅਖਰ ਖਿਰਿ ਜਾਹਿਗੇ ਓਇ ਅਖਰ ਇਨ ਮਹਿ ਨਾਹਿ ॥੧॥ ay akhar khir jaahigay o-ay akhar in meh naahi. ||1|| These letters will perish, the letters which can describe the bliss of union with the eternal God are not in these. ||1|| ਪਰ ਇਹ ਅੱਖਰ ਨਾਸ ਹੋ ਜਾਣਗੇ, ਪ੍ਰਭੂ ਨਾਲ ਮਿਲਾਪ ਦਾ ਅਨੁਭਵ ਬਿਆਨ ਕਰਨ ਲਈ ਕੋਈ ਅੱਖਰ ਇਹਨਾਂ ਅੱਖਰਾਂ ਵਿਚ ਨਹੀਂ ਹਨ ॥੧॥
ਜਹਾ ਬੋਲ ਤਹ ਅਛਰ ਆਵਾ ॥ jahaa bol tah achhar aavaa. The letters come into play wherever there are words to describe something. ਜੋ ਵਰਤਾਰਾ ਬਿਆਨ ਕੀਤਾ ਜਾ ਸਕਦਾ ਹੈ, ਅੱਖਰ (ਕੇਵਲ) ਉਥੇ (ਹੀ) ਵਰਤੇ ਜਾਂਦੇ ਹਨ;
ਜਹ ਅਬੋਲ ਤਹ ਮਨੁ ਨ ਰਹਾਵਾ ॥ jah abol tah man na rahaavaa. The mind is unable to use these perishable letters in an indescribable state of union with God. ਜੋ ਅਵਸਥਾ ਬਿਆਨ ਤੋਂ ਪਰੇ ਹੈ ਭਾਵ, ਜਦੋਂ ਅਕਾਲ ਪੁਰਖ ਵਿਚ ਲੀਨਤਾ ਹੁੰਦੀ ਹੈ ਉਥੇ ਬਿਆਨ ਕਰਨ ਵਾਲਾ ਮਨ (ਆਪ ਹੀ) ਨਹੀਂ ਰਹਿ ਜਾਂਦਾ।
ਬੋਲ ਅਬੋਲ ਮਧਿ ਹੈ ਸੋਈ ॥ bol abol maDh hai so-ee. God exists between both speech and speechless states, ਜੋ ਅਵਸਥਾ ਬਿਆਨ ਕੀਤੀ ਜਾ ਸਕਦੀ ਹੈ ਤੇ ਜਿਸ ਹਾਲਤ ਦਾ ਬਿਆਨ ਨਹੀਂ ਹੋ ਸਕਦਾ, ਇਹਨੀਂ ਦੋਹੀਂ ਥਾਈਂ ਪਰਮਾਤਮਾ ਆਪ ਹੀ ਹੈ,
ਜਸ ਓਹੁ ਹੈ ਤਸ ਲਖੈ ਨ ਕੋਈ ॥੨॥ jas oh hai tas lakhai na ko-ee. ||2|| No one can describe God as He is. ||2|| ਜਿਹੋ ਜਿਹਾ ਪਰਮਾਤਮਾ ਹੈ ਤਿਹੋ ਜਿਹਾ (ਹੂ-ਬ-ਹੂ) ਕੋਈ ਬਿਆਨ ਨਹੀਂ ਕਰ ਸਕਦਾ ॥੨॥
ਅਲਹ ਲਹਉ ਤਉ ਕਿਆ ਕਹਉ ਕਹਉ ਤ ਕੋ ਉਪਕਾਰ ॥ alah laha-o ta-o ki-aa kaha-o kaha-o ta ko upkaar. Even if I could realize God then what could I say about Him and what good would my description do? ਜੇ ਮੈਂ ਅਲੱਭ ਨੂੰ ਲੱਭ ਭੀ ਲਵਾਂ ਤਾਂ ਮੈਂ ਉਸ ਦਾ ਸਹੀ ਸਰੂਪ ਬਿਆਨ ਨਹੀਂ ਕਰ ਸਕਦਾ; ਜੇ ਕਰਾਂ ਭੀ ਤਾਂ ਉਸ ਦਾ ਕਿਸੇ ਨੂੰ ਲਾਭ ਨਹੀਂ ਹੋ ਸਕਦਾ।
ਬਟਕ ਬੀਜ ਮਹਿ ਰਵਿ ਰਹਿਓ ਜਾ ਕੋ ਤੀਨਿ ਲੋਕ ਬਿਸਥਾਰ ॥੩॥ batak beej meh rav rahi-o jaa ko teen lok bisthaar. ||3|| The expanse of three worlds belongs to God and He pervades in it, just as a Banyan tree is contained in its seed. ||3|| ਇਹ ਤਿੰਨੇ ਲੋਕ ਪਰਮਾਤਮਾ ਦਾ ਜਗਤ ਪਸਾਰਾ ਹਨ, ਉਹ ਤਿੰਨਾਂ ਜਹਾਨਾਂ ਵਿਚ ਇਉਂ ਵਿਆਪਕ ਹੈ ਜਿਵੇਂ ਬੋਹੜ ਦਾ ਰੁੱਖ ਬੀਜ ਵਿਚ ॥੩॥
ਅਲਹ ਲਹੰਤਾ ਭੇਦ ਛੈ ਕਛੁ ਕਛੁ ਪਾਇਓ ਭੇਦ ॥ alah lahantaa bhayd chhai kachh kachh paa-i-o bhayd. While trying to realize God, my double mindedness was destroyed and I understood somewhat about God’s mystery. ਪ੍ਰਭੂ ਨੂੰ ਮਿਲਣ ਦਾ ਜਤਨ ਕਰਦਿਆਂ ਕਰਦਿਆਂ (ਮੇਰੀ) ਦੁਬਿਧਾ ਦਾ ਨਾਸ ਹੋ ਗਿਆ ਹੈ, ਅਤੇ ਪ੍ਰਭੂ ਦਾ ਕੁਝ ਕੁਝ ਰਾਜ਼ ਮੈਂ ਸਮਝ ਲਿਆ ਹੈ।
ਉਲਟਿ ਭੇਦ ਮਨੁ ਬੇਧਿਓ ਪਾਇਓ ਅਭੰਗ ਅਛੇਦ ॥੪॥ ulat bhayd man bayDhi-o paa-i-o abhang achhayd. ||4|| When my mind turned away from duality, it was imbued with God’s love and I realized the imperishable and impenetrable God. ||4|| ਦੁਬਿਧਾ ਨੂੰ ਉਲਟਿਆਂ (ਮੇਰਾ) ਮਨ ਪ੍ਰਭੂ ਵਿਚ) ਵਿੱਝ ਗਿਆ ਹੈ ਅਤੇ ਮੈਂ ਉਸ ਅਬਿਨਾਸ਼ੀ ਤੇ ਅਵਿੱਝ ਪ੍ਰਭੂ ਨੂੰ ਪ੍ਰਾਪਤ ਕਰ ਲਿਆ ਹੈ ॥੪॥
ਤੁਰਕ ਤਰੀਕਤਿ ਜਾਨੀਐ ਹਿੰਦੂ ਬੇਦ ਪੁਰਾਨ ॥ turak tareekat jaanee-ai hindoo bayd puraan. A Muslim is considered good if he knows about Tariqat (muslim way of life) and a Hindu is good if he knows and lives by the Vedas and Puranas ਚੰਗਾਮੁਸਲਮਾਨ ਉਸ ਨੂੰ ਸਮਝਿਆ ਜਾਂਦਾ ਹੈ ਜੋ ਤਰੀਕਤ ਵਿਚ ਲੱਗਾ ਹੋਵੇ, ਅਤੇ ਚੰਗਾ ਹਿੰਦੂ ਉਸ ਨੂੰ, ਜੋ ਵੇਦਾਂ ਪੁਰਾਨਾਂ ਦੀ ਖੋਜ ਕਰਦਾ ਹੋਵੇ।
ਮਨ ਸਮਝਾਵਨ ਕਾਰਨੇ ਕਛੂਅਕ ਪੜੀਐ ਗਿਆਨ ॥੫॥ man samjhaavan kaarnay kachhoo-ak parhee-ai gi-aan. ||5|| To counsel our mind about the righteous living, we ought to study at least some books on divine knowledge. ||5|| ਮਨ ਨੂੰ ਉੱਚੇ ਜੀਵਨ ਦੀ ਸੂਝ ਦੇਣ ਵਾਸਤੇ (ਉੱਚੀ) ਵਿਚਾਰ ਵਾਲੀ ਬਾਣੀ ਥੋੜ੍ਹੀ ਬਹੁਤ ਪੜ੍ਹਨੀ ਜ਼ਰੂਰੀ ਹੈ ॥੫॥
ਓਅੰਕਾਰ ਆਦਿ ਮੈ ਜਾਨਾ ॥ o-ankaar aad mai jaanaa. I know God, who is primal being, eternal, creator and all pervading. ਜੋ ਇੱਕ-ਰਸ ਸਭ ਥਾਂ ਵਿਆਪਕ ਪਰਮਾਤਮਾ ਸਭ ਨੂੰ ਬਣਾਉਣ ਵਾਲਾ ਹੈ, ਮੈਂ ਉਸ ਨੂੰ ਜਾਣਦਾ ਹਾਂ;
ਲਿਖਿ ਅਰੁ ਮੇਟੈ ਤਾਹਿ ਨ ਮਾਨਾ ॥ likh ar maytai taahi na maanaa. I do not consider anyone equal to God whom He creates and then destroys. ਹੋਰ ਜਿਸ ਵਿਅੱਕਤੀ ਨੂੰ ਉਹ ਪ੍ਰਭੂ ਪੈਦਾ ਕਰਦਾ ਹੈ ਤੇ ਫਿਰ ਮਿਟਾ ਦੇਂਦਾ ਹੈ ਉਸ ਨੂੰ ਮੈਂ (ਪਰਮਾਤਮਾ ਦੇ ਤੁੱਲ) ਨਹੀਂ ਮੰਨਦਾ।
ਓਅੰਕਾਰ ਲਖੈ ਜਉ ਕੋਈ ॥ o-ankaar lakhai ja-o ko-ee. If someone really understands and realizes the One (God), ਜੇ ਕੋਈ ਮਨੁੱਖ ਉਸ ਸਰਬ-ਵਿਆਪਕ ਪਰਮਾਤਮਾ ਨੂੰ ਸਮਝ ਲਏ (ਭਾਵ, ਆਪਣੇ ਅੰਦਰ ਅਨੁਭਵ ਕਰ ਲਏ)
ਸੋਈ ਲਖਿ ਮੇਟਣਾ ਨ ਹੋਈ ॥੬॥ so-ee lakh maytnaa na ho-ee. ||6|| then by realizing Him that person’s supreme spritual intllect too becomes indestructible. ||6|| ਤਾਂ ਉਸ ਨੂੰ ਸਮਝਿਆਂ (ਉਸ ਮਨੁੱਖ ਦੀ ਉਸ ਉੱਚੀ ਆਤਮਕ ਸੁਰਤ ਦਾ) ਨਾਸ ਨਹੀਂ ਹੁੰਦਾ ॥੬॥
ਕਕਾ ਕਿਰਣਿ ਕਮਲ ਮਹਿ ਪਾਵਾ ॥ kakaa kiran kamal meh paavaa. Kakka: If I enshrine the ray of divine knowledge in the lotus of my heart, ਜੇ ਮੈਂ (ਗਿਆਨ-ਰੂਪ ਸੂਰਜ ਦੀ) ਕਿਰਨ (ਹਿਰਦੇ-ਰੂਪ) ਕੌਲ-ਫੁੱਲ ਵਿਚ ਟਿਕਾ ਲਵਾਂ,
ਸਸਿ ਬਿਗਾਸ ਸੰਪਟ ਨਹੀ ਆਵਾ ॥ sas bigaas sampat nahee aavaa. then my lotus like delighted heart would not hoard the moonlight of worldly wealth. ਤਾਂ (ਮਾਇਆ-ਰੂਪ) ਚੰਦ੍ਰਮਾ ਦੀ ਚਾਨਣੀ ਨਾਲ, ਉਹ (ਖਿੜਿਆ ਹੋਇਆ ਹਿਰਦਾ-ਫੁੱਲ) (ਮੁੜ) ਮੀਟਿਆ ਨਹੀਂ ਜਾਂਦਾ।
ਅਰੁ ਜੇ ਤਹਾ ਕੁਸਮ ਰਸੁ ਪਾਵਾ ॥ ar jay tahaa kusam ras paavaa. If in that state I can enjoy the bliss of the lily like bloomed heart, ਅਤੇ ਜੇ ਕਦੇ ਮੈਂ ਉਸ ਖਿੜਾਉ ਦੀ ਹਾਲਤ ਵਿਚ (ਅੱਪੜ ਕੇ) (ਉਸ ਖਿੜੇ ਹੋਏ ਹਿਰਦੇ-ਰੂਪ ਕੌਲ) ਫੁੱਲ ਦਾ ਆਨੰਦ (ਭੀ) ਮਾਣ ਸਕਾਂ,
ਅਕਹ ਕਹਾ ਕਹਿ ਕਾ ਸਮਝਾਵਾ ॥੭॥ akah kahaa kahi kaa samjhaavaa. ||7|| then that bliss would be indescribable and what could I say to make that understandable? ||7|| ਤਾਂ ਉਸ ਦਾ ਬਿਆਨ ਕਥਨ ਤੋਂ ਪਰੇ ਹੈ। ਉਹ ਮੈਂ ਆਖ ਕੇ ਕੀਹ ਸਮਝਾ ਸਕਦਾ ਹਾਂ? ॥੭॥
ਖਖਾ ਇਹੈ ਖੋੜਿ ਮਨ ਆਵਾ ॥ khakhaa ihai khorh man aavaa. Khakha: When the enlightened mind enters into inner cave (takes God’s refuge), ਜਦੋਂ ਮਨ (ਪੰਛੀ ਜਿਸ ਨੂੰ ਗਿਆਨ-ਕਿਰਨ ਮਿਲ ਚੁੱਕੀ ਹੈ) ਸ੍ਵੈ-ਸਰੂਪ ਦੀ ਖੋੜ ਵਿਚ (ਭਾਵ, ਪ੍ਰਭੂ-ਚਰਨਾਂ ਵਿਚ) ਆ ਟਿਕਦਾ ਹੈ,
ਖੋੜੇ ਛਾਡਿ ਨ ਦਹ ਦਿਸ ਧਾਵਾ ॥ khorhay chhaad na dah dis Dhaavaa. then it does not leave this cave to wander in ten directions. (worldly thoughts). ਤਾਂ ਇਸ ਆਹਲਣੇ (ਭਾਵ, ਪ੍ਰਭੂ-ਚਰਨਾਂ) ਨੂੰ ਛੱਡ ਕੇ ਦਸੀਂ ਪਾਸੀਂ ਨਹੀਂ ਦੌੜਦਾ।
ਖਸਮਹਿ ਜਾਣਿ ਖਿਮਾ ਕਰਿ ਰਹੈ ॥ khasmahi jaan khimaa kar rahai. Realizing the Master-God, it stays attuned to Him the source of forgiveness, ਖਸਮ-ਪ੍ਰਭੂ ਨਾਲ ਸਾਂਝ ਪਾ ਕੇ ਖਿਮਾ ਦੇ ਸੋਮੇ ਪ੍ਰਭੂ ਵਿਚ ਟਿਕਿਆ ਰਹਿੰਦਾ ਹੈ,
ਤਉ ਹੋਇ ਨਿਖਿਅਉ ਅਖੈ ਪਦੁ ਲਹੈ ॥੮॥ ta-o ho-ay nikhi-a-o akhai pad lahai. ||8|| and then becoming immortal in union with God. ||8|| ਤੇ ਤਦੋਂ ਅਵਿਨਾਸ਼ੀ (ਪ੍ਰਭੂ ਨਾਲ ਇੱਕ-ਰੂਪ) ਹੋ ਕੇ ਉਹ ਪਦਵੀ ਪ੍ਰਾਪਤ ਕਰ ਲੈਂਦਾ ਹੈ ਜੋ ਕਦੇ ਨਾਸ ਨਹੀਂ ਹੁੰਦੀ ॥੮॥
ਗਗਾ ਗੁਰ ਕੇ ਬਚਨ ਪਛਾਨਾ ॥ gagaa gur kay bachan pachhaanaa. Gagga: One who has realized God by following the Guru’s Word, ਜਿਸ ਮਨੁੱਖ ਨੇ ਸਤਿਗੁਰੂ ਦੀ ਬਾਣੀ ਦੀ ਰਾਹੀਂ ਪਰਮਾਤਮਾ ਨਾਲ ਸਾਂਝ ਪਾ ਲਈ ਹੈ,
ਦੂਜੀ ਬਾਤ ਨ ਧਰਈ ਕਾਨਾ ॥ doojee baat na Dhar-ee kaanaa. does not listen to anything else other than the praises of God. ਉਸ ਨੂੰ (ਪ੍ਰਭੂ ਦੀ ਸਿਫ਼ਤਿ-ਸਾਲਾਹ ਤੋਂ ਬਿਨਾ) ਕੋਈ ਹੋਰ ਗੱਲ ਖਿੱਚ ਨਹੀਂ ਪਾਂਦੀ।
ਰਹੈ ਬਿਹੰਗਮ ਕਤਹਿ ਨ ਜਾਈ ॥ rahai bihamgam kateh na jaa-ee. Like a bird he remains detached from worldly affairs and doesn’t wander around. ਉਹ ਪੰਛੀ (ਵਾਂਗ ਸਦਾ ਨਿਰਮੋਹ) ਰਹਿੰਦਾ ਹੈ; ਕਿਤੇ ਭੀ ਭਟਕਦਾ ਨਹੀਂ;
ਅਗਹ ਗਹੈ ਗਹਿ ਗਗਨ ਰਹਾਈ ॥੯॥ agah gahai geh gagan rahaa-ee. ||9|| He enshrines the immaculate God in his heart and keeps his conscious high. ||9|| ਜਿਸ ਪ੍ਰਭੂ ਨੂੰ ਜਗਤ ਦੀ ਮਾਇਆ ਗ੍ਰਸ ਨਹੀਂ ਸਕਦੀ, ਉਸ ਨੂੰ ਉਹ ਆਪਣੇ ਹਿਰਦੇ ਵਿਚ ਵਸਾ ਲੈਂਦਾ ਹੈ; ਹਿਰਦੇ ਵਿਚ ਵਸਾ ਕੇ ਆਪਣੀ ਸੁਰਤ ਨੂੰ ਪ੍ਰਭੂ-ਚਰਨਾਂ ਵਿਚ ਟਿਕਾਈ ਰੱਖਦਾ ਹੈ ॥੯॥
ਘਘਾ ਘਟਿ ਘਟਿ ਨਿਮਸੈ ਸੋਈ ॥ ghaghaa ghat ghat nimsai so-ee. Ghagha: God dwells in each and every heart. ਹਰੇਕ ਸਰੀਰ ਵਿਚ ਉਹ ਪ੍ਰਭੂ ਹੀ ਵੱਸਦਾ ਹੈ।
ਘਟ ਫੂਟੇ ਘਟਿ ਕਬਹਿ ਨ ਹੋਈ ॥ ghat footay ghat kabeh na ho-ee. Even when the body-pitcher bursts, God’s worth does not diminish. ਜੇ ਕੋਈ ਸਰੀਰ (-ਰੂਪ ਘੜਾ) ਭੱਜ ਜਾਏ ਤਾਂ ਕਦੇ ਪ੍ਰਭੂ ਦੀ ਹੋਂਦ ਵਿਚ ਕੋਈ ਘਾਟਾ ਨਹੀਂ ਪੈਂਦਾ।
ਤਾ ਘਟ ਮਾਹਿ ਘਾਟ ਜਉ ਪਾਵਾ ॥ taa ghat maahi ghaat ja-o paavaa. When someone finds within his own self the shore to cross the world-ocean, ਜਦੋਂ (ਕੋਈ ਜੀਵ) ਇਸ ਸਰੀਰ ਦੇ ਅੰਦਰ ਹੀ (ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ) ਪੱਤਣ ਲੱਭ ਲੈਂਦਾ ਹੈ,
ਸੋ ਘਟੁ ਛਾਡਿ ਅਵਘਟ ਕਤ ਧਾਵਾ ॥੧੦॥ so ghat chhaad avghat kat Dhaavaa. ||10|| then leaving this shore he does not wander outside in treacherous places. ||10|| ਤਾਂ ਇਸ ਪੱਤਣ ਨੂੰ ਛੱਡ ਕੇ ਉਹ ਖੱਡਾਂ ਵਿਚ ਕਿਤੇ ਨਹੀਂ ਭਟਕਦਾ ਫਿਰਦਾ ॥੧੦॥
ਙੰਙਾ ਨਿਗ੍ਰਹਿ ਸਨੇਹੁ ਕਰਿ ਨਿਰਵਾਰੋ ਸੰਦੇਹ ॥ nyanyaa nigrahi sanayhu kar nirvaaro sandayh. Nganga: Restrain your lustful desires, bear love for God and dismiss your doubts. ਆਪਣੇ ਇੰਦ੍ਰਿਆਂ ਨੂੰ ਚੰਗੀ ਤਰ੍ਹਾਂ ਰੋਕ, ਪ੍ਰਭੂ ਨਾਲ ਪਿਆਰ ਬਣਾ, ਤੇ ਸਿਦਕ-ਹੀਨਤਾ ਦੂਰ ਕਰ।
ਨਾਹੀ ਦੇਖਿ ਨ ਭਾਜੀਐ ਪਰਮ ਸਿਆਨਪ ਏਹ ॥੧੧॥ naahee daykh na bhaajee-ai param si-aanap ayh. ||11|| Encountering diffculities on the righteois path one shouldn’t run away; this is the supreme wisdom. ||11|| ਇਸ ਖ਼ਿਆਲ ਕਰਕੇ ਕਿ ਇਹ ਕੰਮ ਨਹੀਂ ਹੋ ਸਕਦਾ, ਇਸ ਕੰਮ ਵਲੋਂ ਭੱਜ ਨਹੀਂ ਜਾਣਾ ਚਾਹੀਦਾ l ਸਭ ਤੋਂ ਵੱਡੀ ਅਕਲ ਦੀ ਗੱਲ ਇਹੀ ਹੈ ॥੧੧॥
ਚਚਾ ਰਚਿਤ ਚਿਤ੍ਰ ਹੈ ਭਾਰੀ ॥ chachaa rachit chitar hai bhaaree. Chacha: This universe created by God is like a huge painting. (ਪ੍ਰਭੂ ਦਾ) ਬਣਾਇਆ ਹੋਇਆ ਇਹ ਜਗਤ (ਮਾਨੋ) ਇਕ ਬਹੁਤ ਵੱਡੀ ਤਸਵੀਰ ਹੈ।
ਤਜਿ ਚਿਤ੍ਰੈ ਚੇਤਹੁ ਚਿਤਕਾਰੀ ॥ taj chitrai chaytahu chitkaaree. Forget this painting and remember the Painter (God). ਇਸ ਤਸਵੀਰ (ਦੇ ਮੋਹ) ਨੂੰ ਛੱਡ ਕੇ ਤਸਵੀਰ ਬਣਾਉਣ ਵਾਲੇ ਨੂੰ ਚੇਤੇ ਰੱਖ; . ਚਿਤ੍ਰ ਬਚਿਤ੍ਰ ਇਹੈ ਅਵਝੇਰਾ ॥ ਝੰਬੇਲਾ ਇਹ ਹੈ ਕਿ ਇਹ (ਸੰਸਾਰ-ਰੂਪ) ਤਸਵੀਰ ਮਨ ਨੂੰ ਮੋਹ ਲੈਣ ਵਾਲੀ ਹੈ।
ਚਿਤ੍ਰ ਬਚਿਤ੍ਰ ਇਹੈ ਅਵਝੇਰਾ ॥ chitar bachitar ihai avjhayraa. The problem with this painting is that it is enticing to the mind. ਝੰਬੇਲਾ ਇਹ ਹੈ ਕਿ ਇਹ (ਸੰਸਾਰ-ਰੂਪ) ਤਸਵੀਰ ਮਨ ਨੂੰ ਮੋਹ ਲੈਣ ਵਾਲੀ ਹੈ।
ਤਜਿ ਚਿਤ੍ਰੈ ਚਿਤੁ ਰਾਖਿ ਚਿਤੇਰਾ ॥੧੨॥ taj chitrai chit raakh chitayraa. ||12|| Forget this picture and focus your consciousness on the Painter. ||12|| ਤਸਵੀਰ (ਦਾ ਖ਼ਿਆਲ) ਛੱਡ ਕੇ ਤਸਵੀਰ ਬਣਾਉਣ ਵਾਲੇ ਵਿਚ ਆਪਣੇ ਚਿੱਤ ਨੂੰ ਪ੍ਰੋ ਰੱਖ ॥੧੨॥
ਛਛਾ ਇਹੈ ਛਤ੍ਰਪਤਿ ਪਾਸਾ ॥ chhachhaa ihai chhatarpat paasaa. Chhachha: The sovereign God with a canopy on his head is here with you. ਛਤ੍ਰ ਦਾ ਸੁਆਮੀ ਵਾਹਿਗੁਰੂ, ਏਥੇ ਤੇਰੇ ਨਾਲ ਹੀ ਹੈ।
ਛਕਿ ਕਿ ਨ ਰਹਹੁ ਛਾਡਿ ਕਿ ਨ ਆਸਾ ॥ chhak ke na rahhu chhaad ke na aasaa. Abandoning all other hopes, why don’t you live happily imbed with the love of God? ਤੂੰ ਹੋਰ ਆਸਾਂ ਛੱਡ ਕੇ ਤਕੜਾ ਹੋ ਕੇ ਕਿਉਂ ਨਹੀਂ ਰਹਿੰਦਾ?
ਰੇ ਮਨ ਮੈ ਤਉ ਛਿਨ ਛਿਨ ਸਮਝਾਵਾ ॥ ray man mai ta-o chhin chhin samjhava. O’ my mind, I am making you understand at every moment, ਹੇ ਮਨ! ਮੈਂ ਤੈਨੂੰ ਹਰ ਵੇਲੇ ਸਮਝਾਉਂਦਾ ਹਾਂ,
ਤਾਹਿ ਛਾਡਿ ਕਤ ਆਪੁ ਬਧਾਵਾ ॥੧੩॥ taahi chhaad kat aap baDhaavaa. ||13|| that forsaking God, where are you getting yourself entangled? ||13|| ਕਿ ਉਸ (ਚਿਤ੍ਰਕਾਰ) ਨੂੰ ਵਿਸਾਰ ਕੇ ਕਿਥੇ (ਉਸ ਦੇ ਬਣਾਏ ਹੋਏ ਚਿੱਤ੍ਰ ਵਿਚ) ਤੂੰ ਆਪਣੇ ਆਪ ਨੂੰ ਜਕੜ ਰਿਹਾ ਹੈਂ ॥੧੩॥
ਜਜਾ ਜਉ ਤਨ ਜੀਵਤ ਜਰਾਵੈ ॥ jajaa ja-o tan jeevat jaraavai. Jajja: If someone while living in the world, burns away the lusts of the body, ਜਦੋਂ (ਕੋਈ ਜੀਵ) ਮਾਇਆ ਵਿਚ ਰਹਿੰਦਾ ਹੋਇਆ ਹੀ ਸਰੀਰ ਦੀਆਂ ਵਾਸ਼ਨਾਂ ਸਾੜ ਸੁਟੇ,
ਜੋਬਨ ਜਾਰਿ ਜੁਗਤਿ ਸੋ ਪਾਵੈ ॥ joban jaar jugat so paavai. and burns away the evil desires of his youth, then he learns to live righteously. ਉਹ ਮਨੁੱਖ ਜੁਆਨੀ (ਦਾ ਮਦ) ਸਾੜ ਕੇ ਜੀਊਣ ਦੀ (ਸਹੀ) ਜਾਚ ਸਿੱਖ ਲੈਂਦਾ ਹੈ।
ਅਸ ਜਰਿ ਪਰ ਜਰਿ ਜਰਿ ਜਬ ਰਹੈ ॥ as jar par jar jar jab rahai. When one lives by burning away the ego of one’s own wealth and the greed for others’ wealth, ਜਦੋਂ ਮਨੁੱਖ ਆਪਣੇ (ਧਨ ਦੇ ਅਹੰਕਾਰ) ਨੂੰ ਤੇ ਪਰਾਈ (ਦੌਲਤ ਦੀ ਆਸ) ਨੂੰ ਸਾੜ ਕੇ ਆਪਣੇ ਵਿਤ ਵਿਚ ਰਹਿੰਦਾ ਹੈ,
ਤਬ ਜਾਇ ਜੋਤਿ ਉਜਾਰਉ ਲਹੈ ॥੧੪॥ tab jaa-ay jot ujaara-o lahai. ||14|| then by attaining the supreme spiritual status, one is blessed with the illumination of divine light. |14| ਤਦੋਂ ਉੱਚੀ ਆਤਮਕ ਅਵਸਥਾ ਵਿਚ ਅੱਪੜ ਕੇ ਪ੍ਰਭੂ ਦੀ ਜੋਤ ਦਾ ਪ੍ਰਕਾਸ਼ ਪ੍ਰਾਪਤ ਕਰਦਾ ਹੈ ॥੧੪॥


© 2017 SGGS ONLINE
error: Content is protected !!
Scroll to Top