Guru Granth Sahib Translation Project

Guru granth sahib page-348

Page 348

ਆਸਾ ਮਹਲਾ ੪ ॥ aasaa mehlaa 4. Raag Aasaa, Fourth Guru:
ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ ਅਪਾਰਾ ॥ so purakh niranjan har purakh niranjan har agmaa agam apaaraa. That all pervading God is immaculate (free from the influence of worldly attachments), is incomprehensible, inaccessible and limitless. ਉਹ ਪਰਮਾਤਮਾ ਸਭ ਜੀਵਾਂ ਵਿਚ ਵਿਆਪਕ ਹੈ, (ਫਿਰ ਭੀ) ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ, ਅਪਹੁੰਚ ਹੈ ਤੇ ਬੇਅੰਤ ਹੈ।
ਸਭਿ ਧਿਆਵਹਿ ਸਭਿ ਧਿਆਵਹਿ ਤੁਧੁ ਜੀ ਹਰਿ ਸਚੇ ਸਿਰਜਣਹਾਰਾ ॥ sabh Dhi-aavahi sabh Dhi-aavahi tuDh jee har sachay sirjanhaaraa. O’ the eternal Creator, all human beings remember You with loving devotion. ਹੇ ਸਦਾ ਕਾਇਮ ਰਹਿਣ ਵਾਲੇ ਤੇ ਸਭ ਜੀਵਾਂ ਨੂੰ ਪੈਦਾ ਕਰਨ ਵਾਲੇ ਹਰੀ! ਸਾਰੇ ਜੀਆ-ਜੰਤ ਤੈਨੂੰ ਸਿਮਰਦੇ ਹਨ।
ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥ sabh jee-a tumaaray jee tooN jee-aa kaa daataaraa. All beings belong to You and You are the benefactor of all beings. ਸਾਰੇ ਜੀਵ ਤੇਰੇ ਹੀ ਪੈਦਾ ਕੀਤੇ ਹੋਏ ਹਨ, ਤੂੰ ਸਭ ਜੀਵਾਂ ਨੂੰ ਰਿਜ਼ਕ ਦੇਣ ਵਾਲਾ ਹੈਂ।
ਹਰਿ ਧਿਆਵਹੁ ਸੰਤਹੁ ਜੀ ਸਭਿ ਦੂਖ ਵਿਸਾਰਣਹਾਰਾ ॥ har Dhi-aaPervadinvahu santahu jee sabh dookh visaaranhaaraa. O’ Saints, meditate on God who is the dispeller of all sorrows. ਹੇ ਸੰਤ ਜਨੋ! ਉਸ ਪ੍ਰਭੂ ਨੂੰ ਸਿਮਰੋ, ਉਹ ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ।
ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ ਜੀ ਕਿਆ ਨਾਨਕ ਜੰਤ ਵਿਚਾਰਾ ॥੧॥ har aapay thaakur har aapay sayvak jee ki-aa naanak jant vichaaraa. ||1|| Pervading in all beings, God Himself is the Master and He Himself is His own servant. O’ Nanak, how insignificant are humans? ||1|| ਉਹ ਪ੍ਰਭੂ (ਜੀਵਾਂ ਵਿਚ ਵਿਆਪਕ ਹੋਣ ਕਰਕੇ) ਆਪ ਹੀ ਮਾਲਕ ਹੈ ਤੇ ਆਪ ਹੀ ਸੇਵਕ ਹੈ। ਹੇ ਨਾਨਕ! ਜੀਵ ਵਿਚਾਰੇ ਕੀਹ ਹਨ?
ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਜੀ ਹਰਿ ਏਕੋ ਪੁਰਖੁ ਸਮਾਣਾ ॥ tooN ghat ghat antar sarab nirantar jee har ayko purakh samaanaa. O’ God, You are present in each and every heart, and are pervading in all beings. ਹੇ ਹਰੀ! ਤੂੰ ਸਭ ਜੀਵਾਂ ਵਿਚ ਇਕ-ਰਸ ਮੌਜੂਦ ਹੈਂ, ਤੂੰ ਇਕ ਆਪ ਹੀ ਸਭ ਜੀਵਾਂ ਵਿਚ ਸਮਾਇਆ ਹੋਇਆ ਹੈਂ।
ਇਕਿ ਦਾਤੇ ਇਕਿ ਭੇਖਾਰੀ ਜੀ ਸਭਿ ਤੇਰੇ ਚੋਜ ਵਿਡਾਣਾ ॥ ik daatay ik bhaykhaaree jee sabh tayray choj vidaanaa. Some are givers and some are beggars; all of this is Your wondrous play! (ਫਿਰ ਭੀ) ਕਈ ਜੀਵ ਦਾਨੀ ਹਨ, ਕਈ ਜੀਵ ਮੰਗਤੇ ਹਨ-ਇਹ ਤੇਰੇ ਹੀ ਅਸਚਰਜ ਤਮਾਸ਼ੇ ਹਨ।
ਤੂੰ ਆਪੇ ਦਾਤਾ ਆਪੇ ਭੁਗਤਾ ਜੀ ਹਉ ਤੁਧੁ ਬਿਨੁ ਅਵਰੁ ਨ ਜਾਣਾ ॥ tooN aapay daataa aapay bhugtaa jee ha-o tuDh bin avar na jaanaa. You Yourself are the giver and the enjoyer of the bounties; besides You, I know no one else like You. ਤੂੰ ਆਪ ਹੀ ਦਾਤਾਂ ਦੇਣ ਵਾਲਾ ਹੈਂ, ਤੇ ਆਪ ਹੀ ਉਹਨਾਂ ਨੂੰ ਵਰਤਣ ਵਾਲਾ ਹੈਂ। ਮੈਂ ਤੈਥੋਂ ਬਿਨਾ ਕਿਸੇ ਹੋਰ ਨੂੰ ਨਹੀਂ ਪਛਾਣਦਾ
ਤੂੰ ਪਾਰਬ੍ਰਹਮੁ ਬੇਅੰਤੁ ਬੇਅੰਤੁ ਜੀ ਤੇਰੇ ਕਿਆ ਗੁਣ ਆਖਿ ਵਖਾਣਾ ॥ tooN paarbarahm bay-ant bay-ant jee tayray ki-aa gun aakh vakhaanaa. O’ supreme God, You are infinite; what virtues of Yours may I describe? ਹੇ ਪਾਰਬ੍ਰਹਮ! ਤੂੰ ਬੇਅੰਤ ਹੈਂ,ਮੈਂ ਤੇਰੇ ਕੇਹੜੇ ਕੇਹੜੇ ਗੁਣ ਆਖ ਕੇ ਦੱਸਾਂ?
ਜੋ ਸੇਵਹਿ ਜੋ ਸੇਵਹਿ ਤੁਧੁ ਜੀ ਜਨੁ ਨਾਨਕੁ ਤਿਨ੍ਹ੍ਹ ਕੁਰਬਾਣਾ ॥੨॥ jo sayveh jo sayveh tuDh jee jan naanak tinH kurbaanaa. ||2|| O’ God, Nanak is dedicated to those who remember You and lovingly meditate on You. ||2|| ਹੇ ਪ੍ਰਭੂ! ਜੋ ਤੈਨੂੰ ਯਾਦ ਕਰਦੇ ਹਨ ਜੋ ਤੈਨੂੰ ਸਿਮਰਦੇ ਹਨ, ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ ॥੨॥
ਹਰਿ ਧਿਆਵਹਿ ਹਰਿ ਧਿਆਵਹਿ ਤੁਧੁ ਜੀ ਸੇ ਜਨ ਜੁਗ ਮਹਿ ਸੁਖ ਵਾਸੀ ॥ har Dhi-aavahi har Dhi-aavahi tuDh jee say jan jug meh sukh vaasee. O’ God, those who remember and meditate on You with loving devotion live in peace. ਹੇ ਹਰੀ! ਜੋ ਮਨੁੱਖ ਤੈਨੂੰ ਸਿਮਰਦੇ ਹਨ ਜੋ ਤੈਨੂੰ ਧਿਆਉਂਦੇ ਹਨ, ਉਹ ਆਪਣੀ ਜ਼ਿੰਦਗੀ ਵਿਚ ਸੁਖੀ ਵੱਸਦੇ ਹਨ।
ਸੇ ਮੁਕਤੁ ਸੇ ਮੁਕਤੁ ਭਏ ਜਿਨ੍ਹ੍ਹ ਹਰਿ ਧਿਆਇਆ ਜੀਉ ਤਿਨ ਟੂਟੀ ਜਮ ਕੀ ਫਾਸੀ ॥ say mukat say mukat bha-ay jinH har Dhi-aa-i-aa jee-o tin tootee jam kee faasee. Those who meditate on God are liberated from the worldly bonds and their noose of death is snapped. ਜਿਨ੍ਹਾਂ ਨੇ ਪ੍ਰਭੂ ਨੂੰ ਸਿਮਰਿਆ ਹੈ, ਉਹ ਸਦਾ ਲਈ ਮਾਇਆ ਦੇ ਬੰਧਨਾਂ ਤੋਂ ਆਜ਼ਾਦ ਹੋ ਗਏ ਹਨ, ਉਹਨਾਂ ਦੀ ਜਮਾਂ ਵਾਲੀ ਫਾਹੀ ਟੁੱਟ ਗਈ ਹੈ।
ਜਿਨ ਨਿਰਭਉ ਜਿਨ੍ਹ੍ਹ ਹਰਿ ਨਿਰਭਉ ਧਿਆਇਆ ਜੀਉ ਤਿਨ ਕਾ ਭਉ ਸਭੁ ਗਵਾਸੀ ॥ jin nirbha-o jinH har nirbha-o Dhi-aa-i-aa jee-o tin kaa bha-o sabh gavaasee. Those who meditate on the fearless God, He dispels all their fear. ਜਿਨ੍ਹਾਂ ਨੇ ਨਿਰਭਉ ਪ੍ਰਭੂ ਨੂੰ ਧਿਆਇਆ ਹੈ, ਪ੍ਰਭੂ ਉਹਨਾਂ ਦਾ ਸਾਰਾ ਡਰ ਦੂਰ ਕਰ ਦੇਂਦਾ ਹੈ।
ਜਿਨ੍ਹ੍ਹ ਸੇਵਿਆ ਜਿਨ੍ਹ੍ਹ ਸੇਵਿਆ ਮੇਰਾ ਹਰਿ ਜੀਉ ਤੇ ਹਰਿ ਹਰਿ ਰੂਪਿ ਸਮਾਸੀ ॥ jinH sayvi-aa jinH sayvi-aa mayraa har jee-o tay har har roop samaasee. Those who remember God with loving devotion merge in God Himself. ਜਿਨ੍ਹਾਂ ਨੇ ਪਿਆਰੇ ਪ੍ਰਭੂ ਨੂੰ ਸਿਮਰਿਆ ਹੈ, ਉਹ ਪ੍ਰਭੂ ਦੇ ਸਰੂਪ ਵਿਚ ਹੀ ਲੀਨ ਹੋ ਜਾਂਦੇ ਹਨ l
ਸੇ ਧੰਨੁ ਸੇ ਧੰਨੁ ਜਿਨ ਹਰਿ ਧਿਆਇਆ ਜੀਉ ਜਨੁ ਨਾਨਕੁ ਤਿਨ ਬਲਿ ਜਾਸੀ ॥੩॥ say Dhan say Dhan jin har Dhi-aa-i-aa jee-o jan naanak tin bal jaasee. ||3|| Extremely blessed are those who have meditated on God; Nanak is dedicated to them.||3|| ਭਾਗਾਂ ਵਾਲੇ ਹਨ ਉਹ ਮਨੁੱਖ, ਜਿਨ੍ਹਾਂ ਨੇ ਪ੍ਰਭੂ ਨੂੰ ਧਿਆਇਆ ਹੈ, ਦਾਸ ਨਾਨਕ ਉਹਨਾਂ ਤੋਂ ਕੁਰਬਾਨ ਜਾਂਦਾ ਹੈ ॥੩॥
ਤੇਰੀ ਭਗਤਿ ਤੇਰੀ ਭਗਤਿ ਭੰਡਾਰ ਜੀ ਭਰੇ ਬੇਅੰਤ ਬੇਅੰਤਾ ॥ tayree bhagat tayree bhagat bhandaar jee bharay bay-ant bay-antaa. ’ God, infinite treasures of Your devotional worship are brimful. ਹੇ ਪ੍ਰਭੂ! ਤੇਰੀ ਭਗਤੀ ਦੇ ਬੇਅੰਤ ਖ਼ਜ਼ਾਨੇ ਭਰੇ ਪਏ ਹਨ।
ਤੇਰੇ ਭਗਤ ਤੇਰੇ ਭਗਤ ਸਲਾਹਨਿ ਤੁਧੁ ਜੀ ਹਰਿ ਅਨਿਕ ਅਨੇਕ ਅਨੰਤਾ ॥ tayray bhagat tayray bhagat salaahan tuDh jee har anik anayk anantaa. O’ God, countless are Your devotees who praise You in myriads of ways. ਹੇ ਹਰੀ! ਤੇਰੇ ਅਨੇਕਾਂ ਤੇ ਬੇਅੰਤ ਭਗਤ ਭਿੰਨ ਭਿੰਨ ਤਰੀਕਿਆਂ ਨਾਲ ਤੇਰੀ ਸਿਫ਼ਤਿ-ਸਾਲਾਹ ਕਰਦੇ ਹਨ।
ਤੇਰੀ ਅਨਿਕ ਤੇਰੀ ਅਨਿਕ ਕਰਹਿ ਹਰਿ ਪੂਜਾ ਜੀ ਤਪੁ ਤਾਪਹਿ ਜਪਹਿ ਬੇਅੰਤਾ ॥ tayree anik tayree anik karahi har poojaa jee tap taapeh jaapeh bay-antaa. Countless are those who worship You, do penances and do limitless recitations. ਹੇ ਪ੍ਰਭੂ! ਅਨੇਕਾਂ ਜੀਵ ਤੇਰੀ ਪੂਜਾ ਕਰਦੇ ਹਨ, ਬੇਅੰਤ ਜੀਵ (ਤੈਨੂੰ ਮਿਲਣ ਲਈ) ਤਾਪ ਸਾਧਦੇ ਹਨ।
ਤੇਰੇ ਅਨੇਕ ਤੇਰੇ ਅਨੇਕ ਪੜਹਿ ਬਹੁ ਸਿੰਮ੍ਰਿਤਿ ਸਾਸਤ ਜੀ ਕਰਿ ਕਿਰਿਆ ਖਟੁ ਕਰਮ ਕਰੰਤਾ ॥ tere anayk tere anayk parheh baho simrit sasat jee kar kiraa khat karam karanta. Your countless devotees read various Smritis and Shastras (religious books) and perform the prescribed six kinds of rituals and religious ceremonies. ਤੇਰੇ ਅਨੇਕਾਂ ਸੇਵਕ ਕਈ ਸਿਮ੍ਰਿਤੀਆਂ ਤੇ ਸ਼ਾਸਤ੍ਰ ਪੜ੍ਹਦੇ ਹਨ, ਤੇ ਉਹਨਾਂ ਦੇ ਦੱਸੇ ਹੋਏ ਛੇ ਧਾਰਮਿਕ ਕੰਮ ਤੇ ਹੋਰ ਕਰਮ ਕਰਦੇ ਹਨ।
ਸੇ ਭਗਤ ਸੇ ਭਗਤ ਭਲੇ ਜਨ ਨਾਨਕ ਜੀ ਜੋ ਭਾਵਹਿ ਮੇਰੇ ਹਰਿ ਭਗਵੰਤਾ ॥੪॥ say bhagat say bhagat bhalay jan naanak jee jo bhaaveh mayray har bhagvantaa. ||4|| O’ Nanak, blessed are those devotees who are pleasing to my God. ||4|| ਹੇ ਦਾਸ ਨਾਨਕ! ਉਹ ਭਗਤ ਭਲੇ ਹਨ ਜੋ ਪਿਆਰੇ ਹਰਿ-ਭਗਵੰਤ ਨੂੰ ਪਿਆਰੇ ਲੱਗਦੇ ਹਨ ॥੪॥
ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਜੀ ਤੁਧੁ ਜੇਵਡੁ ਅਵਰੁ ਨ ਕੋਈ ॥ tooN aad purakh aprampar kartaa jee tuDh jayvad avar na ko-ee. O’ God, You are the Primal Being, infinite and the most exalted Creator; none else is as great as You. ਹੇ ਪ੍ਰਭੂ! ਤੂੰ ਸਭ ਦਾ ਮੂਲ ਹੈਂ, ਸਭ ਵਿਚ ਵਿਆਪਕ ਹੈਂ, ਬੇਅੰਤ ਹੈਂ, ਸਭ ਦਾ ਪੈਦਾ ਕਰਨ ਵਾਲਾ ਹੈਂ, ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ
ਤੂੰ ਜੁਗੁ ਜੁਗੁ ਏਕੋ ਸਦਾ ਸਦਾ ਤੂੰ ਏਕੋ ਜੀ ਤੂੰ ਨਿਹਚਲੁ ਕਰਤਾ ਸੋਈ ॥ tooN jug jug ayko sadaa sadaa tooN ayko jee tooN nihchal kartaa so-ee. Age after age You are the same one, forever and ever You Yourself are the same one eternal Creator. ਤੂੰ ਹਰੇਕ ਜੁਗ ਵਿਚ ਆਪ ਹੀ ਹੈਂ, ਤੂੰ ਸਦਾ ਹੀ ਇਕ ਆਪ ਹੀ ਹੈਂ, ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਸਭ ਦਾ ਪੈਦਾ ਕਰਨ ਵਾਲਾ ਹੈਂ l
ਤੁਧੁ ਆਪੇ ਭਾਵੈ ਸੋਈ ਵਰਤੈ ਜੀ ਤੂੰ ਆਪੇ ਕਰਹਿ ਸੁ ਹੋਈ ॥ tuDh aapay bhaavai so-ee vartai jee tooN aapay karahi so ho-ee. Whatever pleases You comes to pass and that alone happens which You do Yourself. ਜਗਤ ਵਿਚ ਉਹੀ ਕੁਝ ਹੁੰਦਾ ਹੈ ਜੋ ਤੈਨੂੰ ਆਪ ਨੂੰ ਪਸੰਦ ਹੈ, ਉਹੀ ਹੁੰਦਾ ਹੈ ਜੋ ਤੂੰ ਆਪ ਹੀ ਕਰਦਾ ਹੈਂ।
ਤੁਧੁ ਆਪੇ ਸ੍ਰਿਸਟਿ ਸਭ ਉਪਾਈ ਜੀ ਤੁਧੁ ਆਪੇ ਸਿਰਜਿ ਸਭ ਗੋਈ ॥ tuDh aapay sarisat sabh upaa-ee jee tuDh aapay siraj sabh go-ee. O’ God,You Yourself created the entire Universe and having done so, it is You who destroys it all. (ਹੇ ਪ੍ਰਭੂ!) ਸਾਰੀ ਸ੍ਰਿਸ਼ਟੀ ਤੂੰ ਆਪ ਹੀ ਪੈਦਾ ਕੀਤੀ ਹੈ, ਤੂੰ ਆਪ ਹੀ ਪੈਦਾ ਕਰ ਕੇ ਆਪ ਹੀ ਨਾਸ ਕਰਦਾ ਹੈਂ।
ਜਨੁ ਨਾਨਕੁ ਗੁਣ ਗਾਵੈ ਕਰਤੇ ਕੇ ਜੀ ਜੋ ਸਭਸੈ ਕਾ ਜਾਣੋਈ ॥੫॥੨॥ jan naanak gun gaavai kartay kay jee jo sabhsai kaa jaano-ee. ||5||2|| ervant Nanak sings the praises of the Creator, the Knower of all. ||5||2|| ਦਾਸ ਨਾਨਕ ਉਸ ਕਰਤਾਰ ਦੇ ਗੁਣ ਗਾਂਦਾ ਹੈ, ਜੋ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ ॥੫॥੨॥
ੴ ਸਤਿਗੁਰ ਪ੍ਰਸਾਦਿ ॥ k-oNkaar satgur parsaad. One eternal God, realized by the grace of the true Guru:
ਰਾਗੁ ਆਸਾ ਮਹਲਾ ੧ ਚਉਪਦੇ ਘਰੁ ੨ ॥ raag aasaa mehlaa 1 cha-upday ghar 2. Raag Aasaa, Chau-pday, Second Beat, First Guru:
ਸੁਣਿ ਵਡਾ ਆਖੈ ਸਭ ਕੋਈ ॥ sun vadaa aakhai sabh ko-ee. O’ God, after listening to others, everyone calls You Great. (ਹੇ ਪ੍ਰਭੂ!) ਹਰੇਕ ਜੀਵ ਹੋਰਨਾਂ ਪਾਸੋਂ ਸਿਰਫ਼ ਸੁਣ ਕੇ ਆਖ ਦੇਂਦਾ ਹੈ ਕਿ ਤੂੰ ਵੱਡਾ ਹੈਂ।
ਕੇਵਡੁ ਵਡਾ ਡੀਠਾ ਹੋਈ ॥ kayvad vadaa deethaa ho-ee. but only one who has realized You, knows just how great You are. ਪਰ ਤੂੰ ਕੇਡਾ ਵੱਡਾ ਹੈਂ ਇਹ ਗੱਲ ਤੈਨੂੰ ਵੇਖਿਆਂ ਹੀ ਦੱਸੀ ਜਾ ਸਕਦੀ ਹੈ


© 2017 SGGS ONLINE
error: Content is protected !!
Scroll to Top