Guru Granth Sahib Translation Project

Guru granth sahib page-353

Page 353

ਗੁਰ ਪਰਸਾਦੀ ਹਰਿ ਰਸੁ ਪਾਇਆ ਨਾਮੁ ਪਦਾਰਥੁ ਨਉ ਨਿਧਿ ਪਾਈ ॥੧॥ ਰਹਾਉ ॥ gur parsaadee har ras paa-i-aa naam padaarath na-o niDh paa-ee. ||1|| rahaa-o. Through the Guru’s grace whosoever has tasted the elixir of God’s Name has attained the wealth of Naam, which is like the world’s nine treasures. |1|Pause| ਗੁਰੂ ਦੀ ਕਿਰਪਾ ਨਾਲ ਉਹ ਤੇਰੇ ਨਾਮ ਦਾ ਸੁਆਦ ਚੱਖ ਲੈਂਦਾ ਹੈ; ਉਸ ਨੂੰ ਤੇਰਾ ਉੱਤਮ ਨਾਮ ਮਿਲ ਜਾਂਦਾ ਹੈ ਜੋ ਉਸ ਦੇ ਵਾਸਤੇ, ਮਾਨੋ ਨੌ ਖ਼ਜ਼ਾਨੇ ਹਨ ॥੧॥ ਰਹਾਉ ॥
ਕਰਮ ਧਰਮ ਸਚੁ ਸਾਚਾ ਨਾਉ ॥ karam Dharam sach saachaa naa-o. He who considers meditating on God’s eternal Name as his prime duty, ਜੋ ਪ੍ਰਭੂ ਦੇ ਸਦਾ-ਥਿਰ ਨਾਮ ਨੂੰ ਹੀ ਸਭ ਤੋਂ ਸ੍ਰੇਸ਼ਟ ਕਰਮ ਤੇ ਧਾਰਮਿਕ ਫ਼ਰਜ਼ ਸਮਝਦਾ ਹੈ,
ਤਾ ਕੈ ਸਦ ਬਲਿਹਾਰੈ ਜਾਉ ॥ taa kai sad balihaarai jaa-o. I dedicate myself to him forever. ਮੈਂ ਉਸ ਮਨੁੱਖ ਤੋਂ ਸਦਕੇ ਜਾਂਦਾ ਹਾਂ।
ਜੋ ਹਰਿ ਰਾਤੇ ਸੇ ਜਨ ਪਰਵਾਣੁ ॥ jo har raatay say jan parvaan. Those who are imbued with God’s love are accepted in His court, ਪ੍ਰਭੂ ਦੀ ਹਜ਼ੂਰੀ ਵਿਚ ਉਹੀ ਮਨੁੱਖ ਕਬੂਲ ਹਨ ਜੋ ਪ੍ਰਭੂ ਦੇ ਪਿਆਰ ਵਿਚ ਰੰਗੇ ਰਹਿੰਦੇ ਹਨ।
ਤਿਨ ਕੀ ਸੰਗਤਿ ਪਰਮ ਨਿਧਾਨੁ ॥੨॥ tin kee sangat param niDhaan. ||2|| the supreme wealth of Naam is attained by keeping their company. ||2|| ਉਹਨਾਂ ਦੀ ਸੰਗਤਿ ਕੀਤਿਆਂ ਸਭ ਤੋਂ ਕੀਮਤੀ (ਨਾਮ) ਖ਼ਜ਼ਾਨਾ ਮਿਲਦਾ ਹੈ ॥੨॥
ਹਰਿ ਵਰੁ ਜਿਨਿ ਪਾਇਆ ਧਨ ਨਾਰੀ ॥ har var jin paa-i-aa Dhan naaree. Blessed is that soul-bride who has realized her Husband-God within, ਉਹ ਜੀਵ-ਇਸਤ੍ਰੀ ਭਾਗਾਂ ਵਾਲੀ ਹੈ ਜਿਸ ਨੇ ਪ੍ਰਭੂ-ਪਤੀ (ਆਪਣੇ ਹਿਰਦੇ ਵਿਚ) ਲੱਭ ਲਿਆ ਹੈ,
ਹਰਿ ਸਿਉ ਰਾਤੀ ਸਬਦੁ ਵੀਚਾਰੀ ॥ har si-o raatee sabad veechaaree. and reflects on the Guru’s word and remains imbued with God’s love. ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਨੂੰ ਵਿਚਾਰਦੀ ਹੈ ਅਤੇ ਪ੍ਰਭੂ ਦੇ ਪਿਆਰ ਵਿਚ ਰੰਗੀ ਰਹਿੰਦੀ ਹੈ,
ਆਪਿ ਤਰੈ ਸੰਗਤਿ ਕੁਲ ਤਾਰੈ ॥ aap tarai sangat kul taarai. Such a blessed bride-soul saves herself and saves all others in her company. ਉਹ ਜੀਵ-ਇਸਤ੍ਰੀ ਆਪ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦੀ ਹੈ, ਅਤੇ ਆਪਣੀ ਸੰਗਤ ਵਿਚ ਆਪਣੀ ਕੁਲ ਨੂੰ ਤਾਰ ਲੈਂਦੀ ਹੈ l
ਸਤਿਗੁਰੁ ਸੇਵਿ ਤਤੁ ਵੀਚਾਰੈ ॥੩॥ satgur sayv tat veechaarai. ||3|| She follows the true Guru’s teachings and reflects on the essence of reality. ||3| ਉਹ ਸੱਚੇ ਗੁਰਾਂ ਦੀ ਘਾਲ ਕਮਾਉਂਦੀ ਹੈ ਅਤੇ ਅਸਲੀਅਤ ਨੂੰ ਸੋਚਦੀ ਸਮਝਦੀ ਹੈ।
ਹਮਰੀ ਜਾਤਿ ਪਤਿ ਸਚੁ ਨਾਉ ॥ hamree jaat pat sach naa-o. The eternal God’s Name is my social status and honor. ਸਦਾ-ਥਿਰ ਰਹਿਣ ਵਾਲਾ ਪ੍ਰਭੂ ਦਾ ਨਾਮ ਹੀ ਮੇਰੇ ਵਾਸਤੇ ਉੱਚੀ ਜਾਤਿ ਤੇ ਕੁਲ ਹੈ।
ਕਰਮ ਧਰਮ ਸੰਜਮੁ ਸਤ ਭਾਉ ॥ karam Dharam sanjam sat bhaa-o. The love of the eternal God are my deeds, faith and self-control. ਤੇਰਾ ਸੱਚਾ ਪਿਆਰ ਹੀ ਮੇਰੇ ਲਈ ਧਾਰਮਿਕ ਕਰਮ, ਧਰਮ ਤੇ ਜੀਵਨ-ਜੁਗਤਿ ਹੈ।
ਨਾਨਕ ਬਖਸੇ ਪੂਛ ਨ ਹੋਇ ॥ naanak bakhsay poochh na ho-ay. O’ Nanak, no account of deeds is asked from the one whom God blesses ਹੇ ਨਾਨਕ! ਜਿਸ ਮਨੁੱਖ ਉੱਤੇ ਪ੍ਰਭੂ ਆਪਣੇ ਨਾਮ ਦੀ ਬਖ਼ਸ਼ਸ਼ ਕਰਦਾ ਹੈ ਉਸ ਪਾਸੋਂ (ਫਿਰ) ਕੀਤੇ ਕਰਮਾਂ ਦਾ ਲੇਖਾ ਨਹੀਂ ਪੁੱਛਿਆ ਜਾਂਦਾ l
ਦੂਜਾ ਮੇਟੇ ਏਕੋ ਸੋਇ ॥੪॥੧੪॥ doojaa maytay ayko so-ay. ||4||14|| He eradicates his sense of duality and beholds God everywhere. ||4||14|| ਉਸ ਨੂੰ ਹਰ ਪਾਸੇ ਇਕ ਪ੍ਰਭੂ ਹੀ ਦਿੱਸਦਾ ਹੈ, ਪ੍ਰਭੂ ਤੋਂ ਬਿਨਾ ਕਿਸੇ ਹੋਰ ਦੀ ਹੋਂਦ ਦਾ ਖ਼ਿਆਲ ਹੀ ਉਸ ਦੇ ਅੰਦਰੋਂ ਮਿਟ ਜਾਂਦਾ ਹੈ ॥੪॥੧੪॥
ਆਸਾ ਮਹਲਾ ੧ ॥ aasaa mehlaa 1. Raag Aasaa, First Guru:
ਇਕਿ ਆਵਹਿ ਇਕਿ ਜਾਵਹਿ ਆਈ ॥ ik aavahi ik jaaveh aa-ee. People come into this world, some go away without achieving the purpose of human life and come back again (remain in the cycle of birth and death). ਅਨੇਕਾਂ ਜੀਵ ਜਗਤ ਵਿਚ ਜਨਮ ਲੈਂਦੇ ਹਨ ਤੇ (ਉੱਚੀ ਆਤਮਕ ਅਵਸਥਾ ਦੀ ਪ੍ਰਾਪਤੀ ਤੋਂ ਬਿਨਾ) ਨਿਰੇ ਜੰਮਦੇ ਹੀ ਹਨ ਤੇ (ਫਿਰ ਇਥੋਂ) ਚਲੇ ਜਾਂਦੇ ਹਨ।
ਇਕਿ ਹਰਿ ਰਾਤੇ ਰਹਹਿ ਸਮਾਈ ॥ ik har raatay raheh samaa-ee. However some imbued with God’s love remain absorbed in Him. ਪਰ ਕਈ ਐਸੇ ਹਨ ਜੋ ਪ੍ਰਭੂ ਦੇ ਪਿਆਰ ਵਿਚ ਰੰਗੇ ਰਹਿੰਦੇ ਹਨ ਤੇ ਪ੍ਰਭੂ ਦੀ ਯਾਦ ਵਿਚ ਰਹਿੰਦੇ ਹਨ।
ਇਕਿ ਧਰਨਿ ਗਗਨ ਮਹਿ ਠਉਰ ਨ ਪਾਵਹਿ ॥ ik Dharan gagan meh tha-ur na paavahi. There are some who cannot find any peace in the entire universe, ਕਈਆਂ ਨੂੰ ਸਾਰੀ ਸ੍ਰਿਸ਼ਟੀ ਵਿਚ ਕਿਤੇ ਸ਼ਾਂਤੀ ਲਈ ਥਾਂ ਨਹੀਂ ਲੱਭਦੀ,
ਸੇ ਕਰਮਹੀਣ ਹਰਿ ਨਾਮੁ ਨ ਧਿਆਵਹਿ ॥੧॥ say karamheen har naam na Dhi-aavahi. ||1|| these are those unfortunate ones who do not meditate on God’s Name. ||1|| ਇਹ ਉਹ ਅਭਾਗੇ ਹਨ, ਜੋ ਪ੍ਰਭੂ ਦਾ ਨਾਮ ਨਹੀਂ ਸਿਮਰਦੇ l
ਗੁਰ ਪੂਰੇ ਤੇ ਗਤਿ ਮਿਤਿ ਪਾਈ ॥ gur pooray tay gat mit paa-ee. It is only from the perfect Guru that one obtains the way to higher spiritual state. ਉੱਚੇ ਆਤਮਕ ਜੀਵਨ ਦੀ ਮਰਯਾਦਾ ਪੂਰੇ ਗੁਰੂ ਤੋਂ ਹੀ ਮਿਲਦੀ ਹੈ।
ਇਹੁ ਸੰਸਾਰੁ ਬਿਖੁ ਵਤ ਅਤਿ ਭਉਜਲੁ ਗੁਰ ਸਬਦੀ ਹਰਿ ਪਾਰਿ ਲੰਘਾਈ ॥੧॥ ਰਹਾਉ ॥ ih sansaar bikh vat at bha-ojal gur sabdee har paar langhaa-ee. ||1|| rahaa-o. This world is like a terrifying ocean of poisonous Maya; God helps us cross over through the Guru’s word. ||1||Pause|| ਇਹ ਸੰਸਾਰ ਇਕ ਬਹਤ ਵਿਹੁਲੀ ਘੁੰਮਣਘੇਰੀ ਹੈ, ਪਰਮਾਤਮਾ ਗੁਰੂ ਦੇ ਸ਼ਬਦ ਵਿਚ ਜੋੜ ਕੇ ਇਸ ਵਿਚੋਂ ਪਾਰ ਲੰਘਾਂਦਾ ਹੈ ॥੧॥ ਰਹਾਉ ॥
ਜਿਨ੍ਹ੍ਹ ਕਉ ਆਪਿ ਲਏ ਪ੍ਰਭੁ ਮੇਲਿ ॥ jinH ka-o aap la-ay parabh mayl. Those, whom God unites with Himself, ਜਿਨ੍ਹਾਂ ਬੰਦਿਆਂ ਨੂੰ ਪ੍ਰਭੂ ਆਪ ਆਪਣੀ ਯਾਦ ਵਿਚ ਜੋੜਦਾ ਹੈ,
ਤਿਨ ਕਉ ਕਾਲੁ ਨ ਸਾਕੈ ਪੇਲਿ ॥ tin ka-o kaal na saakai payl. cannot be crushed by the fear of death. ਉਹਨਾਂ ਨੂੰ ਮੌਤ ਦਾ ਡਰ ਢਾਹ ਨਹੀਂ ਸਕਦਾ।
ਗੁਰਮੁਖਿ ਨਿਰਮਲ ਰਹਹਿ ਪਿਆਰੇ ॥ gurmukh nirmal raheh pi-aaray. While living in the world, such Guru’s followers remain immaculate (unaffected by the worldly attachments), ਗੁਰੂ ਦੇ ਸਨਮੁਖ ਰਹਿ ਕੇ (ਮਾਇਆ ਵਿਚ ਵਰਤਦੇ ਹੋਏ ਭੀ) ਉਹ ਪਿਆਰੇ ਇਉਂ ਪਵਿਤ੍ਰ-ਆਤਮਾ ਰਹਿੰਦੇ ਹਨ,
ਜਿਉ ਜਲ ਅੰਭ ਊਪਰਿ ਕਮਲ ਨਿਰਾਰੇ ॥੨॥ ji-o jal ambh oopar kamal niraaray. ||2|| just as lotuses remains untouched by the dirty water in which they grow. ||2|| ਜਿਵੇਂ ਪਾਣੀ ਵਿਚ ਕੌਲ-ਫੁੱਲ ਨਿਰਲੇਪ ਰਹਿੰਦੇ ਹਨ ॥੨॥
ਬੁਰਾ ਭਲਾ ਕਹੁ ਕਿਸ ਨੋ ਕਹੀਐ ॥ buraa bhalaa kaho kis no kahee-ai. Tell me: how can we call anyone good or bad? ਦੱਸੋ ਅਸੀਂ ਕੀਹਨੂੰ ਚੰਗਾ ਜਾ ਮੰਦਾ ਆਖੀਏ,
ਦੀਸੈ ਬ੍ਰਹਮੁ ਗੁਰਮੁਖਿ ਸਚੁ ਲਹੀਐ ॥ deesai barahm gurmukh sach lahee-ai. when we see God pervading in all. We can realize the eternal God only through the Guru’s teachings. ਜਦ ਸਾਈਂ ਸਾਰਿਆਂ ਅੰਦਰ ਨਿਗ੍ਹਾ ਆਉਂਦਾ ਹੈ। ਗੁਰੂ ਦੇ ਸਨਮੁਖ ਹੋਇਆਂ ਹੀ ਉਹ ਸਦਾ-ਥਿਰ ਪ੍ਰਭੂ ਲੱਭਦਾ ਹੈ ।
ਅਕਥੁ ਕਥਉ ਗੁਰਮਤਿ ਵੀਚਾਰੁ ॥ akath katha-o gurmat veechaar. Only by reflecting on the Guru’s teachings I can describe some of the virtues of the otherwise incomprehensible God. ਪਰਮਾਤਮਾ ਦਾ ਸਰੂਪ ਬਿਆਨ ਤੋਂ ਪਰੇ ਹੈ, ਗੁਰੂ ਦੀ ਮਤਿ ਲਿਆਂ ਹੀ ਮੈਂ ਉਸ ਦੇ (ਕੁਝ) ਗੁਣ ਕਹਿ ਸਕਦਾ ਹਾਂ ਤੇ ਵਿਚਾਰ ਸਕਦਾ ਹਾਂ।
ਮਿਲਿ ਗੁਰ ਸੰਗਤਿ ਪਾਵਉ ਪਾਰੁ ॥੩॥ mil gur sangat paava-o paar. ||3|| By joining the Guru’s congregation I can cross over the worldly ocean. ||3|| ਗੁਰੂ ਦੀ ਸੰਗਤਿ ਵਿਚ ਰਹਿ ਕੇ ਹੀ ਮੈਂ (ਇਸ ਵਿਹੁਲੀ ਘੁੰਮਣਘੇਰੀ ਦਾ) ਪਾਰਲਾ ਬੰਨਾ ਲੱਭ ਸਕਦਾ ਹਾਂ ॥੩॥
ਸਾਸਤ ਬੇਦ ਸਿੰਮ੍ਰਿਤਿ ਬਹੁ ਭੇਦ ॥ saasat bayd simrit baho bhayd. The merit of reflecting on the holy books such as Shastras, Vedas and Smritis, ਸ਼ਾਸਤਰਾਂ, ਵੈਦਾਂ ਅਤੇ ਸਿਮਰਤੀਆਂ ਦੇ ਬਹੁਤੇ ਭਤਾ ਦੀ ਗਿਆਤ,
ਅਠਸਠਿ ਮਜਨੁ ਹਰਿ ਰਸੁ ਰੇਦ ॥ athsath majan har ras rayd. and the benefit of bathing at the sixty-eight holy places of pilgrimage is attained by enshrining the sublime essence of God’s Name in the heart. ਅਤੇ ਅਠਾਹਟ ਤੀਰਥਾਂ ਦਾ ਇਸ਼ਨਾਨ, ਇਹ ਸਭ ਪ੍ਰਾਪਤ ਹੁੰਦੇ ਹਨ ਵਾਹਿਗੁਰੁ ਦੇ ਅੰਮ੍ਰਿਤ ਨੂੰ ਚਿੱਤ ਅੰਦਰ ਟਿਕਾਉਣਾ ਨਾਲ।
ਗੁਰਮੁਖਿ ਨਿਰਮਲੁ ਮੈਲੁ ਨ ਲਾਗੈ ॥ gurmukh nirmal mail na laagai. By following the Guru’s teachings mind remains immaculate and is not soiled by any evil thoughts. ਗੁਰੂ ਦੇ ਸਨਮੁਖ ਰਹਿਆਂ ਜੀਵਨ ਪਵਿਤ੍ਰ ਰਹਿੰਦਾ ਹੈ ਤੇ ਵਿਕਾਰਾਂ ਦੀ ਮੈਲ ਨਹੀਂ ਲਗਦੀ।
ਨਾਨਕ ਹਿਰਦੈ ਨਾਮੁ ਵਡੇ ਧੁਰਿ ਭਾਗੈ ॥੪॥੧੫॥ naanak hirdai naam vaday Dhur bhaagai. ||4||15|| O’ Nanak, the realization of Naam dwelling in the heart comes only by the preordained good fortune. ||4||15|| ਹੇ ਨਾਨਕ! ਧੁਰੋਂ ਪਰਮਾਤਮਾ ਵਲੋਂ ਹੀ ਮੇਹਰ ਹੋਵੇ ਤਾਂ ਨਾਮ ਹਿਰਦੇ ਵਿਚ ਵੱਸਦਾ ਹੈ ॥੪॥੧੫॥
ਆਸਾ ਮਹਲਾ ੧ ॥ aasaa mehlaa 1. Raag Aasaa, First Guru:
ਨਿਵਿ ਨਿਵਿ ਪਾਇ ਲਗਉ ਗੁਰ ਅਪੁਨੇ ਆਤਮ ਰਾਮੁ ਨਿਹਾਰਿਆ ॥ niv niv paa-ay laga-o gur apunay aatam raam nihaari-aa. I have realized God within me by humbly following the teachings of the Guru. ਮੈਂ ਮੁੜ ਮੁੜ ਆਪਣੇ ਗੁਰੂ ਦੇ ਚਰਨੀ ਲਗਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੈਂ ਆਪਣੇ ਅੰਦਰ ਵੱਸਦਾ ਹੋਇਆ ਰਾਮ ਵੇਖ ਲਿਆ ਹੈ।
ਕਰਤ ਬੀਚਾਰੁ ਹਿਰਦੈ ਹਰਿ ਰਵਿਆ ਹਿਰਦੈ ਦੇਖਿ ਬੀਚਾਰਿਆ ॥੧॥ karat beechaar hirdai har ravi-aa hirdai daykh beechaari-aa. ||1|| By reflecting on the virtues of God, I am meditating on Him with loving devotion and enjoying His presence in my heart. ||1|| ਪ੍ਰਭੂ ਦੇ ਗੁਣਾਂ ਦਾ ਵਿਚਾਰ ਕਰ ਕੇ ਮੈਂ ਉਸ ਨੂੰ ਆਪਣੇ ਹਿਰਦੇ ਵਿਚ ਸਿਮਰ ਰਿਹਾ ਹਾਂ, ਹਿਰਦੇ ਵਿਚ ਮੈਂ ਉਸ ਦਾ ਦੀਦਾਰ ਕਰ ਰਿਹਾ ਹਾਂ॥੧॥
ਬੋਲਹੁ ਰਾਮੁ ਕਰੇ ਨਿਸਤਾਰਾ ॥ bolhu raam karay nistaaraa. Meditate on God’s Name; meditation helps a person swim across the worldly ocean of vices. ਪਰਮਾਤਮਾ ਦਾ ਨਾਮ ਸਿਮਰੋ, ਸਿਮਰਨ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।
ਗੁਰ ਪਰਸਾਦਿ ਰਤਨੁ ਹਰਿ ਲਾਭੈ ਮਿਟੈ ਅਗਿਆਨੁ ਹੋਇ ਉਜੀਆਰਾ ॥੧॥ ਰਹਾਉ ॥ gur parsaad ratan har laabhai mitai agi-aan ho-ay ujee-aaraa. ||1|| rahaa-o. God’s precious Naam is realized by the Guru’s grace; ignorance is dispelled and the light of divine knowledge shines in the heart. ||1||Pause|| ਜਦੋਂ ਗੁਰੂ ਦੀ ਕਿਰਪਾ ਨਾਲ ਕੀਮਤੀ ਹਰੀ-ਨਾਮ ਲੱਭ ਪੈਂਦਾ ਹੈ ਅੰਦਰੋਂ ਅਗਿਆਨਤਾ ਦਾ ਹਨੇਰਾ ਮਿਟ ਜਾਂਦਾ ਹੈ, ਤੇ ਗਿਆਨ ਦਾ ਚਾਨਣ ਹੋ ਜਾਂਦਾ ਹੈ ॥੧॥ ਰਹਾਉ ॥
ਰਵਨੀ ਰਵੈ ਬੰਧਨ ਨਹੀ ਤੂਟਹਿ ਵਿਚਿ ਹਉਮੈ ਭਰਮੁ ਨ ਜਾਈ ॥ ravnee ravai banDhan nahee tooteh vich ha-umai bharam na jaa-ee. By uttering God’s Name without loving devotion, worldly bonds are not broken and egotism and doubt do not depart from within. ਨਿਰੀਆਂ ਜ਼ਬਾਨੀ ਬ੍ਰਹਮ-ਗਿਆਨ ਦੀਆਂ ਗੱਲਾਂ ਕਰਨ ਦੁਆਰਾ ਬੰਧਨ ਨਹੀਂ ਟੁੱਟਦੇ ਅਤੇ ਅੰਦਰੋਂ ਹੰਕਾਰ ਅਤੇ ਸੰਦੇਹ ਦੂਰ ਨਹੀਂ ਹੁੰਦੇ।
ਸਤਿਗੁਰੁ ਮਿਲੈ ਤ ਹਉਮੈ ਤੂਟੈ ਤਾ ਕੋ ਲੇਖੈ ਪਾਈ ॥੨॥ satgur milai ta ha-umai tootai taa ko laykhai paa-ee. ||2|| It is only when one follows the true Guru’s teachings, his ego is shattered and his worship is accepted in God’s court. ||2|| ਜਦੋਂ ਪੂਰਾ ਗੁਰੂ ਮਿਲੇ ਤਦੋਂ ਹੀ ਹਉਮੈ ਟੁੱਟਦੀ ਹੈ, ਤਦੋਂ ਹੀ ਮਨੁੱਖ (ਪ੍ਰਭੂ ਦੀ ਹਜ਼ੂਰੀ ਵਿਚ) ਪਰਵਾਨ ਹੁੰਦਾ ਹੈ ॥੨॥
ਹਰਿ ਹਰਿ ਨਾਮੁ ਭਗਤਿ ਪ੍ਰਿਅ ਪ੍ਰੀਤਮੁ ਸੁਖ ਸਾਗਰੁ ਉਰ ਧਾਰੇ ॥ har har naam bhagat pari-a pareetam sukh saagar ur Dhaaray. One who meditates on the dear God’s Name and enshrines God, the ocean of peace in his heart, ਜੇਹੜਾ ਮਨੁੱਖ ਪਿਆਰੇ ਹਰੀ-ਨਾਮ ਸਿਮਰਦਾ ਹੈ, ਸੁਖਾਂ ਦੇ ਸਮੁੰਦਰ ਪ੍ਰੀਤਮ-ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਂਦਾ ਹੈ,
ਭਗਤਿ ਵਛਲੁ ਜਗਜੀਵਨੁ ਦਾਤਾ ਮਤਿ ਗੁਰਮਤਿ ਹਰਿ ਨਿਸਤਾਰੇ ॥੩॥ bhagat vachal jagjeevan daataa mat gurmat har nistaaray. ||3|| God, the lover of devotional worship, the Life of the World and the bestower of sublime intelect, emancipates such a person through the Guru’s teachings. ||3|| ਭਗਤੀ ਨੂੰ ਪਿਆਰ ਕਰਨ ਵਾਲਾ, ਜਗਤ ਦੀ ਜ਼ਿੰਦਗੀ ਦਾ ਆਸਰਾ, ਸ੍ਰੇਸ਼ਟ ਮਤਿ ਦੇਣ ਵਾਲਾ ਪ੍ਰਭੂ, ਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ ਉਸ ਮਨੁੱਖ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ ॥੩॥
ਮਨ ਸਿਉ ਜੂਝਿ ਮਰੈ ਪ੍ਰਭੁ ਪਾਏ ਮਨਸਾ ਮਨਹਿ ਸਮਾਏ ॥ man si-o joojh marai parabh paa-ay mansaa maneh samaa-ay. He, who controls his ego by fighting against his own stubborn mind and absorbs the desires of the mind within the mind itself, realizes God ਜੇਹੜਾ ਜੀਵ ਆਪਣੇ ਮਨ ਨਾਲ ਤਕੜਾ ਟਾਕਰਾ ਕਰ ਕੇ ਹਉਮੈ ਨੂੰ ਮੁਕਾ ਲੈਂਦਾ ਹੈ, ਮਨ ਦੇ ਫੁਰਨੇ ਨੂੰ ਮਨ ਦੇ ਅੰਦਰ ਹੀ ਲੀਨ ਕਰ ਦੇਂਦਾ ਹੈ, ਉਹ ਪ੍ਰਭੂ ਨੂੰ ਲੱਭ ਲੈਂਦਾ ਹੈ।
ਨਾਨਕ ਕ੍ਰਿਪਾ ਕਰੇ ਜਗਜੀਵਨੁ ਸਹਜ ਭਾਇ ਲਿਵ ਲਾਏ ॥੪॥੧੬॥ naanak kirpaa karay jagjeevan sahj bhaa-ay liv laa-ay. ||4||16|| O’ Nanak, he on whom the life of this world becomes gracious, intuitively remains imbued in God’s love. ||4||16|| ਹੇ ਨਾਨਕ! ਜਗਤ ਦਾ ਜੀਵਨ ਪ੍ਰਭੂ ਜਿਸ ਉਤੇ ਮੇਹਰ ਕਰਦਾ ਹੈ, ਉਹ ਅਡੋਲ-ਚਿੱਤ ਰਹਿ ਕੇ ਪ੍ਰਭੂ-ਚਰਨਾਂ ਵਿਚ ਜੁੜਿਆ ਰਹਿੰਦਾ ਹੈ ॥੪॥੧੬॥
ਆਸਾ ਮਹਲਾ ੧ ॥ aasaa mehlaa 1. Raag Aasaa, First Guru:
ਕਿਸ ਕਉ ਕਹਹਿ ਸੁਣਾਵਹਿ ਕਿਸ ਕਉ ਕਿਸੁ ਸਮਝਾਵਹਿ ਸਮਝਿ ਰਹੇ ॥ kis ka-o kaheh sunaaveh kis ka-o kis samjhaavahi samajh rahay. Those who have obtained some understanding about God, don’t show off their knowledge or spirituality by talking about themselves to others. ਜੋ ਮਨੁੱਖ ਗਿਆਨਵਾਨ ਹੋ ਜਾਂਦੇ ਹਨ, ਉਹ ਆਪਣਾ-ਆਪ ਨਾਹ ਕਿਸੇ ਨੂੰ ਦੱਸਦੇ ਹਨ ਨਾਹ ਸੁਣਾਂਦੇ ਹਨ ਨਾਹ ਸਮਝਾਂਦੇ ਹਨ।
ਕਿਸੈ ਪੜਾਵਹਿ ਪੜਿ ਗੁਣਿ ਬੂਝੇ ਸਤਿਗੁਰ ਸਬਦਿ ਸੰਤੋਖਿ ਰਹੇ ॥੧॥ kisai parhaaveh parh gun boojhay satgur sabad santokh rahay. ||1|| They don’t try to teach others what they have learnt about the virtues of God. Becoming attuned to the Guru’s word, they keep living a contented life.||1|| ਜੋ ਮਨੁੱਖ ਪ੍ਰਭੂ ਦੀਆਂ ਸਿਫ਼ਤਾਂ ਪੜ੍ਹ ਕੇ ਵਿਚਾਰ ਕੇ ਜੀਵਨ-ਭੇਤ ਨੂੰ ਸਮਝ ਲੈਂਦੇ ਹਨ ਉਹ ਆਪਣੀ ਵਿੱਦਿਆ ਦਾ ਦਿਖਾਵਾ ਨਹੀਂ ਕਰਦੇ, ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ ਸੰਤੋਖ ਵਿਚ ਜੀਵਨ ਬਿਤੀਤ ਕਰਦੇ ਹਨ ॥੧॥
error: Content is protected !!
Scroll to Top
https://sda.pu.go.id/balai/bbwscilicis/uploads/ktp/ https://expo.poltekkesdepkes-sby.ac.id/app_mobile/situs-gacor/ https://expo.poltekkesdepkes-sby.ac.id/app_mobile/demo-slot/ https://sehariku.dinus.ac.id/app/1131-gacor/ https://sehariku.dinus.ac.id/assets/macau/ https://sehariku.dinus.ac.id/assets/hk/ https://sehariku.dinus.ac.id/app/demo-pg/ https://sehariku.dinus.ac.id/assets/sbo/ https://pdp.pasca.untad.ac.id/apps/akun-demo/ https://biroorpeg.tualkota.go.id/birodemo/ https://biroorpeg.tualkota.go.id/public/ggacor/ https://pendidikanmatematika.pasca.untad.ac.id/wp-content/upgrade/demo-slot/ https://pendidikanmatematika.pasca.untad.ac.id/pasca/ugacor/ https://bppkad.mamberamorayakab.go.id/wp-content/modemo/ https://bppkad.mamberamorayakab.go.id/.tmb/-/ http://gsgs.lingkungan.ft.unand.ac.id/includes/thailand/ http://gsgs.lingkungan.ft.unand.ac.id/includes/demo/
https://jackpot-1131.com/ jp1131
https://fisip-an.umb.ac.id/wp-content/pstgacor/ https://netizenews.blob.core.windows.net/barang-langka/bocoran-situs-slot-gacor-pg.html https://netizenews.blob.core.windows.net/barang-langka/bocoran-tips-gampang-maxwin-terbaru.html
https://sda.pu.go.id/balai/bbwscilicis/uploads/ktp/ https://expo.poltekkesdepkes-sby.ac.id/app_mobile/situs-gacor/ https://expo.poltekkesdepkes-sby.ac.id/app_mobile/demo-slot/ https://sehariku.dinus.ac.id/app/1131-gacor/ https://sehariku.dinus.ac.id/assets/macau/ https://sehariku.dinus.ac.id/assets/hk/ https://sehariku.dinus.ac.id/app/demo-pg/ https://sehariku.dinus.ac.id/assets/sbo/ https://pdp.pasca.untad.ac.id/apps/akun-demo/ https://biroorpeg.tualkota.go.id/birodemo/ https://biroorpeg.tualkota.go.id/public/ggacor/ https://pendidikanmatematika.pasca.untad.ac.id/wp-content/upgrade/demo-slot/ https://pendidikanmatematika.pasca.untad.ac.id/pasca/ugacor/ https://bppkad.mamberamorayakab.go.id/wp-content/modemo/ https://bppkad.mamberamorayakab.go.id/.tmb/-/ http://gsgs.lingkungan.ft.unand.ac.id/includes/thailand/ http://gsgs.lingkungan.ft.unand.ac.id/includes/demo/
https://jackpot-1131.com/ jp1131
https://fisip-an.umb.ac.id/wp-content/pstgacor/ https://netizenews.blob.core.windows.net/barang-langka/bocoran-situs-slot-gacor-pg.html https://netizenews.blob.core.windows.net/barang-langka/bocoran-tips-gampang-maxwin-terbaru.html