Guru Granth Sahib Translation Project

Guru granth sahib page-362

Page 362

ਜੋ ਮਨਿ ਰਾਤੇ ਹਰਿ ਰੰਗੁ ਲਾਇ ॥ jo man raatay har rang laa-ay. Those whose minds are imbued with God’s Love, ਜੇਹੜੇ ਮਨੁੱਖ ਪਰਮਾਤਮਾ ਦਾ ਪ੍ਰੇਮ-ਰੰਗ ਵਰਤ ਵਰਤ ਕੇ ਆਪਣੇ ਮਨ ਵਿਚ (ਪ੍ਰੇਮ-ਰੰਗ ਨਾਲ) ਰੰਗੇ ਜਾਂਦੇ ਹਨ,
ਤਿਨ ਕਾ ਜਨਮ ਮਰਣ ਦੁਖੁ ਲਾਥਾ ਤੇ ਹਰਿ ਦਰਗਹ ਮਿਲੇ ਸੁਭਾਇ ॥੧॥ ਰਹਾਉ ॥ tin kaa janam maran dukh lathaa tay har dargeh milay subhaa-ay. ||1|| rahaa-o. their pain of birth and death goes away and they effortlessly r God’s court. ||1||Pause|| ਉਨ੍ਹਾਂ ਦੀ ਜੰਮਣ ਤੇ ਮਰਣ ਦਾ ਦੁੱਖ ਦੂਰ ਹੋ ਜਾਂਦਾ ਹੈ, ਅਤੇ ਉਹ ਸੁਖੈਨ ਹੀ ਪ੍ਰਭੂ ਦੇ ਦਰਬਾਰ ਅੰਦਰ ਪਰਵੇਸ਼ ਕਰ ਜਾਂਦੇ ਹਨ॥੧॥ ਰਹਾਉ ॥
ਸਬਦੁ ਚਾਖੈ ਸਾਚਾ ਸਾਦੁ ਪਾਏ ॥ sabad chaakhai saachaa saad paa-ay. one who relishes the essence of the Guru’s word enjoys everlasting bliss. ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦਾ ਰਸ ਚੱਖਦਾ ਹੈ, ਉਹ ਸਦਾ ਕਾਇਮ ਰਹਿਣ ਵਾਲਾ ਆਤਮਕ ਆਨੰਦ ਮਾਣਦਾ ਹੈ l
ਹਰਿ ਕਾ ਨਾਮੁ ਮੰਨਿ ਵਸਾਏ ॥ har kaa naam man vasaa-ay. He enshrines God’s Name within the mind, ਉਹ ਪਰਮਾਤਮਾ ਦੇ ਨਾਮ ਨੂੰ ਆਪਣੇ ਮਨ ਵਿਚ ਵਸਾਈ ਰੱਖਦਾ ਹੈ।
ਹਰਿ ਪ੍ਰਭੁ ਸਦਾ ਰਹਿਆ ਭਰਪੂਰਿ ॥ har parabh sadaa rahi-aa bharpoor. and realizes that God is always pervading everywhere. (ਉਸ ਨੂੰ ਫਿਰ ਪ੍ਰਤੱਖ ਇਉਂ ਦਿੱਸਦਾ ਹੈ ਕਿ) ਪਰਮਾਤਮਾ ਸਦਾ ਹਰ ਥਾਂ ਵਿਆਪ ਰਿਹਾ ਹੈ,
ਆਪੇ ਨੇੜੈ ਆਪੇ ਦੂਰਿ ॥੨॥ aapay nayrhai aapay door. ||2|| He Himself is near and He Himself is far away from His creation. ||2|| ਉਹ ਆਪ ਹੀ (ਹਰੇਕ ਜੀਵ ਦੇ) ਅੰਗ-ਸੰਗ ਹੈ ਤੇ ਆਪ ਹੀ ਦੂਰ (ਅਪਹੁੰਚ) ਭੀ ਹੈ ॥੨॥
ਆਖਣਿ ਆਖੈ ਬਕੈ ਸਭੁ ਕੋਇ ॥ aakhan aakhai bakai sabh ko-ay. As for saying and boasting about God, everyone says that God is near, ਰਿਵਾਜੀ ਤੌਰ ਤੇ ਹਰੇਕ ਮਨੁੱਖ ਆਖਦਾ ਹੈ, ਸੁਣਾਂਦਾ ਹੈ (ਕਿ ਪਰਮਾਤਮਾ ਹਰੇਕ ਦੇ ਨੇੜੇ ਵੱਸਦਾ ਹੈ),
ਆਪੇ ਬਖਸਿ ਮਿਲਾਏ ਸੋਇ ॥ aapay bakhas milaa-ay so-ay. but it is God who in His grace unites one with Himself. ਪਰ ਜਿਸ ਕਿਸੇ ਨੂੰ ਉਹ ਆਪਣੇ ਚਰਨਾਂ ਵਿਚ ਮਿਲਾਂਦਾ ਹੈ, ਉਹ ਆਪ ਹੀ ਮੇਹਰ ਕਰ ਕੇ ਮਿਲਾਂਦਾ ਹੈ।
ਕਹਣੈ ਕਥਨਿ ਨ ਪਾਇਆ ਜਾਇ ॥ kahnai kathan na paa-i-aa jaa-ay. God is not realized by merely speaking and talking about Him. ਜ਼ਬਾਨੀ ਆਖਣ ਨਾਲ ਗੱਲਾਂ ਕਰਨ ਨਾਲ ਪਰਮਾਤਮਾ ਮਿਲਦਾ ਨਹੀਂ,
ਗੁਰ ਪਰਸਾਦਿ ਵਸੈ ਮਨਿ ਆਇ ॥੩॥ gur parsaad vasai man aa-ay. ||3|| God’s presence in the heart is realized by the Guru’s Grace, . ||3|| ਗੁਰੂ ਦੀ ਕਿਰਪਾ ਨਾਲ, ਉਹ ਮਨ ਵਿਚ ਆ ਵੱਸਦਾ ਹੈ ॥੩॥
ਗੁਰਮੁਖਿ ਵਿਚਹੁ ਆਪੁ ਗਵਾਇ ॥ gurmukh vichahu aap gavaa-ay. The Guru’s follower eradicates his self-conceit from within, ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲੈਂਦਾ ਹੈ,
ਹਰਿ ਰੰਗਿ ਰਾਤੇ ਮੋਹੁ ਚੁਕਾਇ ॥ har rang raatay moh chukaa-ay. and imbued with God’s love, he gets rid of worldly attachment. ਤੇ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗੀਜ ਕੇ (ਆਪਣੇ ਅੰਦਰੋਂ ਮਾਇਆ ਦਾ) ਮੋਹ ਮੁਕਾਂਦਾ ਹੈ।
ਅਤਿ ਨਿਰਮਲੁ ਗੁਰ ਸਬਦ ਵੀਚਾਰ ॥ at nirmal gur sabad veechaar. Reflection on the Guru’s words makes him a person of extremely immaculate character. ਗੁਰੂ ਦੇ ਸ਼ਬਦ ਦੀ ਵਿਚਾਰ ਮਨੁੱਖ ਨੂੰ ਬਹੁਤ ਪਵਿਤ੍ਰ ਜੀਵਨ ਵਾਲਾ ਬਣਾ ਦੇਂਦੀ ਹੈ,
ਨਾਨਕ ਨਾਮਿ ਸਵਾਰਣਹਾਰ ॥੪॥੪॥੪੩॥ naanak naam savaaranhaar. ||4||4||43| O’ Nanak, attuned to Naam, he becomes capable of spiritually embellishing the life others too. ||4||4||43|| ਹੇ ਨਾਨਕ! ਪ੍ਰਭੂ-ਨਾਮ ਵਿਚ ਜੁੜ ਕੇ ਮਨੁੱਖ ਹੋਰਨਾਂ ਦਾ ਜੀਵਨ ਸੰਵਾਰਨ ਜੋਗਾ ਭੀ ਹੋ ਜਾਂਦਾ ਹੈ ॥੪॥੪॥੪੩॥
ਆਸਾ ਮਹਲਾ ੩ ॥ aasaa mehlaa 3. Raag Aasaa, Third Guru:
ਦੂਜੈ ਭਾਇ ਲਗੇ ਦੁਖੁ ਪਾਇਆ ॥ doojai bhaa-ay lagay dukh paa-i-aa. They who forsake God for someone else’s love, incur nothing but misery. ਜੇਹੜੇ ਮਨੁੱਖ ਪਰਮਾਤਮਾ ਨੂੰ ਛੱਡ ਕੇ ਕਿਸੇ ਹੋਰ ਦੇ ਪਿਆਰ ਵਿਚ ਮੱਤੇ ਰਹਿੰਦੇ ਹਨ ਉਹਨਾਂ ਨੇ ਦੁੱਖ ਹੀ ਦੁੱਖ ਸਹੇੜਿਆ,
ਬਿਨੁ ਸਬਦੈ ਬਿਰਥਾ ਜਨਮੁ ਗਵਾਇਆ ॥ bin sabdai birthaa janam gavaa-i-aa. Without reflecting on the Guru’s word, they waste their life in vain. ਗੁਰੂ ਦੇ ਸ਼ਬਦ ਤੋਂ ਵਾਂਜੇ ਰਹਿ ਕੇ ਉਹਨਾਂ ਆਪਣੀ ਜ਼ਿੰਦਗੀ ਵਿਅਰਥ ਗਵਾ ਲਈ।
ਸਤਿਗੁਰੁ ਸੇਵੈ ਸੋਝੀ ਹੋਇ ॥ satgur sayvai sojhee ho-ay. The one who follows the true Guru’s teachings, attains true understanding about the purpose of human life, ਜੇਹੜਾ ਕੋਈ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ ਉਸ ਨੂੰ (ਸਹੀ ਜੀਵਨ ਦੀ) ਸਮਝ ਆ ਜਾਂਦੀ ਹੈ,
ਦੂਜੈ ਭਾਇ ਨ ਲਾਗੈ ਕੋਇ ॥੧॥ doojai bhaa-ay na laagai ko-ay. ||1|| then he does not get attached to worldly love. ||1|| ਉਹ ਫਿਰ ਮਾਇਆ ਦੇ ਪਿਆਰ ਵਿਚ ਨਹੀਂ ਲੱਗਦਾ ॥੧॥
ਮੂਲਿ ਲਾਗੇ ਸੇ ਜਨ ਪਰਵਾਣੁ ॥ mool laagay say jan parvaan. Those who always remember God are approved in His court. ਜੇਹੜੇ ਮਨੁੱਖ ਪਰਮਾਤਮਾ ਦੀ ਯਾਦ ਵਿਚ ਜੁੜਦੇ ਹਨ, ਉਹ ਪਰਮਾਤਮਾ ਦੀਆਂ ਨਜ਼ਰਾਂ ਵਿਚ ਕਬੂਲ ਹੋ ਜਾਂਦੇ ਹਨ।
ਅਨਦਿਨੁ ਰਾਮ ਨਾਮੁ ਜਪਿ ਹਿਰਦੈ ਗੁਰ ਸਬਦੀ ਹਰਿ ਏਕੋ ਜਾਣੁ ॥੧॥ ਰਹਾਉ ॥ an-din raam naam jap hirdai gur sabdee har ayko jaan. ||1|| rahaa-o. By reflecting on the Guru’s word, always meditate on God’s Name in your heart and realize God. ||1||Pause|| ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਹਰ ਵੇਲੇ ਆਪਣੇ ਹਿਰਦੇ ਵਿਚ ਪ੍ਰਭੂ ਦਾ ਨਾਮ ਜਪ ਕੇ ਇਕ ਪ੍ਰਭੂ ਦੀ ਪਛਾਣ ਕਰ ॥੧॥ ਰਹਾਉ ॥
ਡਾਲੀ ਲਾਗੈ ਨਿਹਫਲੁ ਜਾਇ ॥ daalee laagai nihfal jaa-ay. God is like a tree, the effort of the one who forsakes the tree (God) and attaches to the branches (worldly riches) goes fruitless. ਜੇਹੜਾ ਮਨੁੱਖ ਜਗਤ ਦੇ ਮੂਲ-ਪ੍ਰਭੂ-ਰੁੱਖ ਨੂੰ ਛੱਡ ਕੇ ਉਸ ਦੀ ਰਚੀ ਮਾਇਆ-ਰੂਪ ਟਹਣੀ ਨੂੰ ਚੰਬੜਿਆ ਰਹਿੰਦਾ ਹੈ ਉਹ ਅੱਫਲ ਹੀ ਜਾਂਦਾ ਹੈ l
ਅੰਧੀ ਕੰਮੀ ਅੰਧ ਸਜਾਇ ॥ aNDheeN kammee anDh sajaa-ay. By being involved in foolish deeds one suffers severe punishment. ਬੇ-ਸਮਝੀ ਦੇ ਕੰਮਾਂ ਵਿਚ ਪਏ ਹੋਏ ਮਨੁੱਖ ਨੂੰ ਡੰਡ ਦਿੱਤਾ ਜਾਂਦਾ ਹੈ।
ਮਨਮੁਖੁ ਅੰਧਾ ਠਉਰ ਨ ਪਾਇ ॥ manmukh anDhaa tha-ur na paa-ay. Such a self-conceited person blinded in the love of Maya finds no break. ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਮਨਮੁਖ, ਮਾਇਆ ਦੀ ਭਟਕਣਾ ਤੋਂ ਬਚਣ ਦਾ ਟਿਕਾਣਾ ਨਹੀਂ ਲੱਭ ਸਕਦਾ।
ਬਿਸਟਾ ਕਾ ਕੀੜਾ ਬਿਸਟਾ ਮਾਹਿ ਪਚਾਇ ॥੨॥ bistaa kaa keerhaa bistaa maahi pachaa-ay. ||2|| He is consumed in the love of Maya, just as a maggot in manure. ||2|| ਉਹ ਮਨੁੱਖ ਮਾਇਆ ਦੇ ਮੋਹ ਵਿਚ ਇਉਂ ਹੀ ਖ਼ੁਆਰ ਹੁੰਦਾ ਹੈ ਜਿਵੇਂ ਗੰਦ ਦਾ ਕੀੜਾ ਗੰਦ ਵਿਚ ॥੨॥
ਗੁਰ ਕੀ ਸੇਵਾ ਸਦਾ ਸੁਖੁ ਪਾਏ ॥ gur kee sayvaa sadaa sukh paa-ay. One who follows the Guru’s teachings always enjoys peace, ਜੇਹੜਾ ਮਨੁੱਖ ਗੁਰੂ ਦੀ ਦੱਸੀ ਸੇਵਾ ਕਰਦਾ ਹੈ ਉਹ ਸਦਾ ਆਤਮਕ ਆਨੰਦ ਮਾਣਦਾ ਹੈ,
ਸੰਤਸੰਗਤਿ ਮਿਲਿ ਹਰਿ ਗੁਣ ਗਾਏ ॥ santsangat mil har gun gaa-ay. because by joining the saintly persons, he sings the praises of God. ਕਿਉਂਕਿ ਸਾਧ ਸੰਗਤਿ ਵਿਚ ਮਿਲ ਕੇ ਉਹ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ
ਨਾਮੇ ਨਾਮਿ ਕਰੇ ਵੀਚਾਰੁ ॥ naamay naam karay veechaar. Attuned to God’s Name, he keeps reflecting on His virtues. ਉਹ ਪਰਮਾਤਮਾ ਦੇ ਨਾਮ ਵਿਚ ਜੁੜ ਕੇ (ਪਰਮਾਤਮਾ ਦੇ ਗੁਣਾਂ ਦੀ) ਵਿਚਾਰ ਕਰਦਾ ਹੈ।
ਆਪਿ ਤਰੈ ਕੁਲ ਉਧਰਣਹਾਰੁ ॥੩॥ aap tarai kul uDhranhaar. ||3|| This way he himself swims across the worldly ocean of vices and becomes capable of saving his lineage also. ||3|| ਇਸ ਤਰ੍ਹਾਂ ਉਹ ਆਪ ਸੰਸਾਰ-ਸਮੁੰਦਰ ਤੋਂ ਪਾਰ ਹੋ ਜਾਂਦਾ ਹੈ ਤੇ ਆਪਣੀਆਂ ਕੁਲਾਂ ਨੂੰ ਪਾਰ ਲੰਘਾਣ ਜੋਗਾ ਹੋ ਜਾਂਦਾ ਹੈ
ਗੁਰ ਕੀ ਬਾਣੀ ਨਾਮਿ ਵਜਾਏ ॥ gur kee banee naam vajaa-ay. The one who sings praises of God through the Guru’s word, ਜੇਹੜਾ ਮਨੁੱਖ ਸਤਿਗੁਰੂ ਦੀ ਬਾਣੀ (ਦਾ ਵਾਜਾ) ਵਜਾਂਦਾ ਹੈ,
ਨਾਨਕ ਮਹਲੁ ਸਬਦਿ ਘਰੁ ਪਾਏ ॥ naanak mahal sabad ghar paa-ay. O’ Nanak, through the Guru’s word he realizes God’s presence in his heart. ਹੇ ਨਾਨਕ! ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਘਰ ਮਹਲ ਹਾਸਲ ਕਰ ਲੈਂਦਾ ਹੈ।
ਗੁਰਮਤਿ ਸਤ ਸਰਿ ਹਰਿ ਜਲਿ ਨਾਇਆ ॥ gurmat sat sar har jal naa-i-aa. Following the Guru’s teachings, one who has taken a bath in the nectar of God’s Name (the pool of holy congregation) ਗੁਰੂ ਦੀ ਮਤਿ ਲੈ ਕੇ ਜਿਸ ਮਨੁੱਖ ਨੇ ਸਤਸੰਗ-ਸਰੋਵਰ ਵਿਚ ਪਰਮਾਤਮਾ ਦੇ ਨਾਮ-ਜਲ ਨਾਲ ਇਸ਼ਨਾਨ ਕੀਤਾ l
ਦੁਰਮਤਿ ਮੈਲੁ ਸਭੁ ਦੁਰਤੁ ਗਵਾਇਆ ॥੪॥੫॥੪੪॥ durmat mail sabh durat gavaa-i-aa. ||4||5||44|| He has washed the dirt of evil intellect and has eradicated all his sin. ||4||5||44|| ਉਸ ਨੇ ਭੈੜੀ ਖੋਟੀ ਮਤਿ ਦੀ ਮੈਲ ਧੋ ਲਈ ਉਸ ਨੇ (ਆਪਣੇ ਅੰਦਰੋਂ) ਸਾਰਾ ਪਾਪ ਦੂਰ ਕਰ ਲਿਆ ॥੪॥੫॥੪੪॥
ਆਸਾ ਮਹਲਾ ੩ ॥ aasaa mehlaa 3. Raag Aasaa, Third Guru:
ਮਨਮੁਖ ਮਰਹਿ ਮਰਿ ਮਰਣੁ ਵਿਗਾੜਹਿ ॥ manmukh mareh mar maran vigaarheh. The self-conceited persons die a horrific death. ਮਨਮੁਖ ਜਦ ਮਰਦੇ ਹਨ, ਮੰਦੀ ਮੌਤੇ ਮਰਦੇ ਹਨ।
ਦੂਜੈ ਭਾਇ ਆਤਮ ਸੰਘਾਰਹਿ ॥ doojai bhaa-ay aatam sanghaareh. Because in the love of duality, they destroy their own spiritual life. ਕਿਉਂਕਿ ਮਾਇਆ ਦੇ ਮੋਹ ਵਿਚ ਪੈ ਕੇ ਉਹ ਆਪਣਾ ਆਤਮਕ ਜੀਵਨ ਤਬਾਹ ਕਰ ਲੈਂਦੇ ਹਨ।
ਮੇਰਾ ਮੇਰਾ ਕਰਿ ਕਰਿ ਵਿਗੂਤਾ ॥ mayraa mayraa kar kar vigootaa. He is ruined by constantly thinking this in my family, this is my wealth. ਇਹ ਧਨ ਮੇਰਾ ਹੈ, ਇਹ ਪਰਵਾਰਾ ਮੇਰਾ ਹੈ-ਨਿੱਤ ਇਹੀ ਆਖ ਆਖ ਕੇ ਉਹ ਖ਼ੁਆਰ ਹੁੰਦਾ ਰਹਿੰਦਾ ਹੈ,
ਆਤਮੁ ਨ ਚੀਨ੍ਹ੍ਹੈ ਭਰਮੈ ਵਿਚਿ ਸੂਤਾ ॥੧॥ aatam na cheenHai bharmai vich sootaa. ||1|| He doesn’t reflect on the self, wandering in doubt he remains unaware of his spiritual life. ||1|| ਕਦੇ ਆਪਣੇ ਆਤਮਕ ਜੀਵਨ ਨੂੰ ਨਹੀਂ ਪੜਤਾਲਦਾ, ਮਾਇਆ ਦੀ ਭਟਕਣਾ ਵਿਚ ਪੈ ਕੇ ਆਤਮਕ ਜੀਵਨ ਵਲੋਂ ਗ਼ਾਫ਼ਿਲ ਹੋਇਆ ਰਹਿੰਦਾ ਹੈ l
ਮਰੁ ਮੁਇਆ ਸਬਦੇ ਮਰਿ ਜਾਇ ॥ mar mu-i-aa sabday mar jaa-ay. One who remains detached from Maya by following the Guru’s teachings, dies a real peaceful death. ਜੋ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਮੋਹ ਵਲੋਂ ਅਛੋਹ ਰਹਿੰਦਾ ਹੈ, ਉਹ ਸੁਰਖਰੂਈ ਮੌਤ ਮਰਦਾ ਹੈ
ਉਸਤਤਿ ਨਿੰਦਾ ਗੁਰਿ ਸਮ ਜਾਣਾਈ ਇਸੁ ਜੁਗ ਮਹਿ ਲਾਹਾ ਹਰਿ ਜਪਿ ਲੈ ਜਾਇ ॥੧॥ ਰਹਾਉ ॥ ustat nindaa gur sam jaanaa-ee is jug meh laahaa har jap lai jaa-ay. l੧l rahaa-o. One whom the Guru has inspired to take his praise or slander as the same; he departs after earning the wealth of Naam by meditating on God’s Name. ||1||Pause|| ਗੁਰੂ ਨੇ ਜਿਸ ਮਨੁੱਖ ਨੂੰ ਇਹ ਸੂਝ ਬਖ਼ਸ਼ ਦਿੱਤੀ ਹੈ, ਕਿ ਭਾਵੇਂ ਕੋਈ ਚੰਗਾ ਆਖੇ, ਕੋਈ ਮੰਦਾ ਆਖੇ, ਇਸ ਨੂੰ ਇਕੋ ਜਿਹਾ ਸਹਾਰਨਾ ਹੈ। ਉਹ ਮਨੁੱਖ ਇਸ ਜੀਵਨ ਵਿਚ ਪਰਮਾਤਮਾ ਦਾ ਨਾਮ ਜਪ ਕੇ (ਜਗਤ ਤੋਂ) ਖੱਟੀ ਖੱਟ ਕੇ ਜਾਂਦਾ ਹੈ l
ਨਾਮ ਵਿਹੂਣ ਗਰਭ ਗਲਿ ਜਾਇ ॥ naam vihoon garabh gal jaa-ay. One who does not meditate on Naam, destroys his spiritual life by falling in the cycles of birth and death. ਨਾਮ ਤੋਂ ਵਾਂਜਿਆ ਰਹਿ ਕੇ ਮਨੁੱਖ ਜਨਮ ਮਰਨ ਦੇ ਗੇੜਾਂ ਵਿਚ ਆਤਮਕ ਜੀਵਨ ਨਾਸ ਕਰ ਲੈਂਦਾ ਹੈ l
ਬਿਰਥਾ ਜਨਮੁ ਦੂਜੈ ਲੋਭਾਇ ॥ birthaa janam doojai lobhaa-ay. His life goes waste because of the greed of things other than God. ਉਹ ਸਦਾ ਮਾਇਆ ਦੇ ਮੋਹ ਵਿਚ ਫਸਿਆ ਰਹਿੰਦਾ ਹੈ (ਇਸ ਵਾਸਤੇ) ਉਸ ਦੀ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।
ਨਾਮ ਬਿਹੂਣੀ ਦੁਖਿ ਜਲੈ ਸਬਾਈ ॥ naam bihoonee dukh jalai sabaa-ee. Without meditating on Naam the entire world is suffering in misery. ਨਾਮ ਤੋਂ ਸੱਖਣੀ ਰਹਿ ਕੇ ਸਾਰੀ ਲੁਕਾਈ ਦੁੱਖ ਵਿਚ ਸੜਦੀ ਰਹਿੰਦੀ ਹੈ।
ਸਤਿਗੁਰਿ ਪੂਰੈ ਬੂਝ ਬੁਝਾਈ ॥੨॥ satgur poorai boojh bujhaa-ee. ||2|| The perfect true Guru has blessed me with this understanding. ||2|| ਇਹ ਸਮਝ ਪੂਰੇ ਗੁਰੂ ਨੇ ਬਖ਼ਸ਼ੀ ਹੈ ॥੨॥
ਮਨੁ ਚੰਚਲੁ ਬਹੁ ਚੋਟਾ ਖਾਇ ॥ man chanchal baho chotaa khaa-ay. The person whose mind keeps running after Maya, suffers many setbacks in life. ਜਿਸ ਮਨੁੱਖ ਦਾ ਮਨ ਹਰ ਵੇਲੇ ਮਾਇਆ ਦੇ ਮੋਹ ਵਿਚ ਭਟਕਦਾ ਹੈ ਉਹ ਮੋਹ ਦੀਆਂ ਸੱਟਾਂ ਖਾਂਦਾ ਰਹਿੰਦਾ ਹੈ।
ਏਥਹੁ ਛੁੜਕਿਆ ਠਉਰ ਨ ਪਾਇ ॥ aythahu chhurhki-aa tha-ur na paa-ay. Having lost this opportunity to meditate on God’s Name and reunite with Him, the soul does not find any place of rest. ਇਸ ਮਨੁੱਖਾ ਜੀਵਨ ਵਿਚ (ਸਿਮਰਨ ਵਲੋਂ) ਖੁੰਝਿਆ ਹੋਇਆ ਫਿਰ ਆਤਮਕ ਆਨੰਦ ਦੀ ਥਾਂ ਨਹੀਂ ਪ੍ਰਾਪਤ ਕਰ ਸਕਦਾ।
ਗਰਭ ਜੋਨਿ ਵਿਸਟਾ ਕਾ ਵਾਸੁ ॥ garabh jon vistaa kaa vaas. Remaining in the cycles of birth and death is like remaining in the store of filth, ਜਨਮ ਮਰਨ ਦਾ ਗੇੜ (ਮਾਨੋ) ਗੰਦ ਦਾ ਘਰ ਹੈ,
ਤਿਤੁ ਘਰਿ ਮਨਮੁਖੁ ਕਰੇ ਨਿਵਾਸੁ ॥੩॥ tit ghar manmukh karay nivaas. ||3|| the self-willed person resides in such a place. ||3|| ਇਸ ਘਰ ਵਿਚ ਉਸ ਮਨੁੱਖ ਦਾ ਨਿਵਾਸ ਹੋਇਆ ਰਹਿੰਦਾ ਹੈ ਜੋ ਆਪਣੇ ਮਨ ਦੇ ਪਿੱਛੇ ਤੁਰਦਾ ਹੈ ॥੩॥
ਅਪੁਨੇ ਸਤਿਗੁਰ ਕਉ ਸਦਾ ਬਲਿ ਜਾਈ ॥ apunay satgur ka-o sadaa bal jaa-ee. I am forever a sacrifice to my true Guru; (ਹੇ ਭਾਈ!) ਮੈਂ ਆਪਣੇ ਸਤਿਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ।
ਗੁਰਮੁਖਿ ਜੋਤੀ ਜੋਤਿ ਮਿਲਾਈ ॥ gurmukh jotee jot milaa-ee. The Guru unites the light of his follower with the divine light of God. ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਦੀ ਸੁਰਤਿ ਨੂੰ ਗੁਰੂ ਪਰਮਾਤਮਾ ਦੀ ਜੋਤਿ ਵਿਚ ਮਿਲਾ ਦੇਂਦਾ ਹੈ।
ਨਿਰਮਲ ਬਾਣੀ ਨਿਜ ਘਰਿ ਵਾਸਾ ॥ nirmal banee nij ghar vaasaa. Through the Immaculate Word of the Guru, one dwells within his own inner self, which in fact is the abode of the beloved God. ਗੁਰੂ ਦੀ ਪਵਿਤ੍ਰ ਬਾਣੀ ਦੀ ਬਰਕਤਿ ਨਾਲ ਆਪਣੇ ਅਸਲ ਘਰ ਵਿਚ (ਪ੍ਰਭੂ-ਚਰਨਾਂ ਵਿਚ) ਟਿਕਾਣਾ ਮਿਲ ਜਾਂਦਾ ਹੈ,
ਨਾਨਕ ਹਉਮੈ ਮਾਰੇ ਸਦਾ ਉਦਾਸਾ ॥੪॥੬॥੪੫॥ naanak ha-umai maaray sadaa udaasaa. ||4||6||45|| O Nanak, he who conquers his ego, always remains detached from Maya. ਹੇ ਨਾਨਕ! ਜੋ ਆਪਣੀ ਹਉਮੈ ਨੂੰ ਮਾਰ ਲੈਂਦਾ ਹੈ, ਉਹ ਹਮੇਸ਼ਾਂ ਮਾਇਆ ਦੇ ਮੋਹ ਵਲੋਂ ਉਪਰਾਮ ਰਹਿੰਦਾ ਹੈ l
ਆਸਾ ਮਹਲਾ ੩ ॥ aasaa mehlaa 3. Raag Aasaa, Third Guru:
ਲਾਲੈ ਆਪਣੀ ਜਾਤਿ ਗਵਾਈ ॥ laalai aapnee jaat gavaa-ee. A true devotee of God sheds the pride of his own social status. ਸੇਵਕ ਨੇ ਆਪਣੀ (ਵੱਖਰੀ) ਹਸਤੀ ਮਿਟਾ ਲਈ ਹੁੰਦੀ ਹੈ,
error: Content is protected !!
Scroll to Top
slot thailand https://mahatva.faperta.unpad.ac.id/wp-content/languages/ https://sinjaiutara.sinjaikab.go.id/images/mdemo/ https://sinjaiutara.sinjaikab.go.id/wp-content/macau/ http://kesra.sinjaikab.go.id/public/data/rekomendasi/ https://pendidikanmatematika.pasca.untad.ac.id/wp-content/upgrade/demo-slot/ https://pendidikanmatematika.pasca.untad.ac.id/pasca/ugacor/ slot gacor slot demo https://paud.unima.ac.id/wp-content/macau/ https://paud.unima.ac.id/wp-content/bola/ https://bppkad.mamberamorayakab.go.id/wp-content/modemo/ https://bppkad.mamberamorayakab.go.id/.tmb/-/ http://gsgs.lingkungan.ft.unand.ac.id/includes/thailand/ http://gsgs.lingkungan.ft.unand.ac.id/includes/demo/
https://jackpot-1131.com/ https://maindijp1131tk.net/
https://fisip-an.umb.ac.id/wp-content/pstgacor/ https://netizenews.blob.core.windows.net/barang-langka/bocoran-situs-slot-gacor-pg.html https://netizenews.blob.core.windows.net/barang-langka/bocoran-tips-gampang-maxwin-terbaru.html
slot thailand https://mahatva.faperta.unpad.ac.id/wp-content/languages/ https://sinjaiutara.sinjaikab.go.id/images/mdemo/ https://sinjaiutara.sinjaikab.go.id/wp-content/macau/ http://kesra.sinjaikab.go.id/public/data/rekomendasi/ https://pendidikanmatematika.pasca.untad.ac.id/wp-content/upgrade/demo-slot/ https://pendidikanmatematika.pasca.untad.ac.id/pasca/ugacor/ slot gacor slot demo https://paud.unima.ac.id/wp-content/macau/ https://paud.unima.ac.id/wp-content/bola/ https://bppkad.mamberamorayakab.go.id/wp-content/modemo/ https://bppkad.mamberamorayakab.go.id/.tmb/-/ http://gsgs.lingkungan.ft.unand.ac.id/includes/thailand/ http://gsgs.lingkungan.ft.unand.ac.id/includes/demo/
https://jackpot-1131.com/ https://maindijp1131tk.net/
https://fisip-an.umb.ac.id/wp-content/pstgacor/ https://netizenews.blob.core.windows.net/barang-langka/bocoran-situs-slot-gacor-pg.html https://netizenews.blob.core.windows.net/barang-langka/bocoran-tips-gampang-maxwin-terbaru.html