Page 365

ਏਹਾ ਭਗਤਿ ਜਨੁ ਜੀਵਤ ਮਰੈ ॥
ayhaa bhagat jan jeevat marai.
The true devotional worship is that by which one remains detached from the love for Maya while engaged in worldly chores,
ਅਸਲ ਭਗਤੀ ਇਹੀ ਹੈ ਕਿ ਮਨੁੱਖ ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਹੀ ਮਾਇਆ ਦੇ ਮੋਹ ਵਲੋਂ ਅਛੋਹ ਹੋ ਜਾਂਦਾ ਹੈ,

ਗੁਰ ਪਰਸਾਦੀ ਭਵਜਲੁ ਤਰੈ ॥
gur parsaadee bhavjal tarai.
and by the Guru’s grace crosses over the terrible world-ocean of vices.
ਤੇ ਗੁਰੂ ਦੀ ਕਿਰਪਾ ਨਾਲ ਭਿਆਨਕ ਸੰਸਾਰ-ਸਮੁੰਦਰ (ਦੀਆਂ ਵਿਕਾਰਾਂ ਦੀਆਂ ਲਹਿਰਾਂ) ਤੋਂ ਪਾਰ ਲੰਘ ਜਾਂਦਾ ਹੈ।

ਗੁਰ ਕੈ ਬਚਨਿ ਭਗਤਿ ਥਾਇ ਪਾਇ ॥
gur kai bachan bhagat thaa-ay paa-ay.
The devotional worship done according to the Guru’s teachings is approved in God’s court,
ਗੁਰੂ ਦੇ ਉਪਦੇਸ਼ ਅਨੁਸਾਰ ਕੀਤੀ ਹੋਈ ਭਗਤੀ (ਪ੍ਰਭੂ ਦੇ ਦਰ ਤੇ) ਪਰਵਾਨ ਹੁੰਦੀ ਹੈ,

ਹਰਿ ਜੀਉ ਆਪਿ ਵਸੈ ਮਨਿ ਆਇ ॥੪॥
har jee-o aap vasai man aa-ay. ||4||
and then, the reverend God Himself comes to dwell in the mind. ||4||
ਤੇ ਪੂਜਯ ਪ੍ਰਭੂ ਆਪ ਹੀ ਮਨੁੱਖ ਦੇ ਮਨ ਵਿਚ ਆ ਵੱਸਦਾ ਹੈ ॥੪॥

ਹਰਿ ਕ੍ਰਿਪਾ ਕਰੇ ਸਤਿਗੁਰੂ ਮਿਲਾਏ ॥
har kirpaa karay satguroo milaa-ay.
When God bestows mercy, He unites a person with the true Guru.
ਜਦ ਪਰਮਾਤਮਾ ਮੇਹਰ ਕਰਦਾ ਹੈ, ਤਾਂ ਉਹ ਮਨੁੱਖ ਨੂੰ ਸੱਚੇ ਗੁਰਾਂ ਨਾਲ ਜੋੜ ਦਿੰਦਾ ਹੈ।

ਨਿਹਚਲ ਭਗਤਿ ਹਰਿ ਸਿਉ ਚਿਤੁ ਲਾਏ ॥
nihchal bhagat har si-o chit laa-ay.
Only then he engages in unwavering devotion and attunes his mind to God.
ਉਹ ਨਾਹ ਡੋਲਣ ਵਾਲੀ ਭਗਤੀ ਕਰਦਾ ਹੈ ਤੇ ਪਰਮਾਤਮਾ ਨਾਲ ਆਪਣਾ ਚਿੱਤ ਜੋੜੀ ਰੱਖਦਾ ਹੈ।

ਭਗਤਿ ਰਤੇ ਤਿਨ੍ਹ੍ਹ ਸਚੀ ਸੋਇ ॥
bhagat ratay tinH sachee so-ay.
Everlasting is the glory of those who are imbued with worship of God.
ਜੋ ਪਰਮਾਤਮਾ ਦੀ ਭਗਤੀ ਵਿਚ ਰੰਗੇ ਜਾਂਦੇ ਹਨ ਉਹਨਾਂ ਨੂੰ ਸਦਾ ਕਾਇਮ ਰਹਿਣ ਵਾਲੀ ਸੋਭਾ ਮਿਲਦੀ ਹੈ।

ਨਾਨਕ ਨਾਮਿ ਰਤੇ ਸੁਖੁ ਹੋਇ ॥੫॥੧੨॥੫੧॥
naanak naam ratay sukh ho-ay. ||5||12||51||
O’ Nanak, imbued with God’s Name peace is attained. ||5||12||51||
ਹੇ ਨਾਨਕ! ਪਰਮਾਤਮਾ ਦੇ ਨਾਮ-ਰੰਗ ਵਿੱਚ ਰੰਗੇ ਹੋਇਆਂ ਨੂੰ ਆਤਮਕ ਆਨੰਦ ਮਿਲਦਾ ਹੈ ॥੫॥੧੨॥੫੧॥

ਆਸਾ ਘਰੁ ੮ ਕਾਫੀ ਮਹਲਾ ੩
aasaa ghar 8 kaafee mehlaa 3
Raag Aasaa, Kaafi, Eighth Beat, Third Guru:

ੴ ਸਤਿਗੁਰ ਪ੍ਰਸਾਦਿ ॥
ik-oNkaar satgur parsaad.
One eternal God, realized by the grace of the true Guru.
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਹਰਿ ਕੈ ਭਾਣੈ ਸਤਿਗੁਰੁ ਮਿਲੈ ਸਚੁ ਸੋਝੀ ਹੋਈ ॥
har kai bhaanai satgur milai sach sojhee ho-ee.
By the Pleasure of God’s Will, one meets the True Guru and attains understanding about living righteously.
ਪਰਮਾਤਮਾ ਦੀ ਰਜ਼ਾ ਅਨੁਸਾਰ ਗੁਰੂ ਮਿਲਦਾ ਹੈ (ਜਿਸ ਨੂੰ ਗੁਰੂ ਮਿਲ ਪੈਂਦਾ ਹੈ, ਉਸ ਨੂੰ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, (ਤੇ ਉਸ ਨੂੰ ਸਹੀ ਜੀਵਨ-ਜੁਗਤਿ ਦੀ) ਸਮਝ ਆ ਜਾਂਦੀ ਹੈ।

ਗੁਰ ਪਰਸਾਦੀ ਮਨਿ ਵਸੈ ਹਰਿ ਬੂਝੈ ਸੋਈ ॥੧॥
gur parsaadee man vasai har boojhai so-ee. ||1||
By the Guru’s Grace, one comes to understand about God’s presence in the heart. ||1||
ਜਿਸ ਦੇ ਮਨ ਵਿਚ ਗੁਰੂ ਦੀ ਕਿਰਪਾ ਨਾਲ ਪਰਮਾਤਮਾ ਆ ਵੱਸਦਾ ਹੈ, ਉਹੀ ਪਰਮਾਤਮਾ ਨਾਲ ਸਾਂਝ ਪਾਂਦਾ ਹੈ l ॥੧॥

ਮੈ ਸਹੁ ਦਾਤਾ ਏਕੁ ਹੈ ਅਵਰੁ ਨਾਹੀ ਕੋਈ ॥
mai saho daataa ayk hai avar naahee ko-ee.
God alone is my Master and bestower of all gifts; I do not depend on anyone else.
ਇਕ ਪਰਮਾਤਮਾ ਹੀ ਮੇਰਾ ਖਸਮ-ਰਾਖਾ ਹੈ ਤੇ ਮੈਨੂੰ ਸਭ ਦਾਤਾਂ ਦੇਣ ਵਾਲਾ ਹੈ, ਉਸ ਤੋਂ ਬਿਨਾ ਮੇਰਾ ਹੋਰ ਕੋਈ ਨਹੀਂ ਹੈ।

ਗੁਰ ਕਿਰਪਾ ਤੇ ਮਨਿ ਵਸੈ ਤਾ ਸਦਾ ਸੁਖੁ ਹੋਈ ॥੧॥ ਰਹਾਉ ॥
gur kirpaa tay man vasai taa sadaa sukh ho-ee. ||1|| rahaa-o.
When through the Guru’s grace, God’s presence in the heart is realized, then there is peace forever. ||1||Pause||
ਗੁਰੂ ਦੀ ਮੇਹਰ ਨਾਲ ਜਦੋਂ ਉਹ ਪ੍ਰਭੂ ਮਨ ਵਿਚ ਆ ਵੱਸਦਾ ਹੈ, ਤਦੋਂ ਸਦਾ ਲਈ ਆਨੰਦ ਬਣ ਜਾਂਦਾ ਹੈ ॥੧॥ ਰਹਾਉ ॥

ਇਸੁ ਜੁਗ ਮਹਿ ਨਿਰਭਉ ਹਰਿ ਨਾਮੁ ਹੈ ਪਾਈਐ ਗੁਰ ਵੀਚਾਰਿ ॥
is jug meh nirbha-o har naam hai paa-ee-ai gur veechaar.
In this world only God’s Name can make one free from all worldly fears; but Naam is realized only by reflecting on the Guru’s teachings.
ਇਸ ਜਗਤ ਵਿਚ ਪਰਮਾਤਮਾ ਦਾ ਨਾਮ ਹੀ ਹੈ ਜੋ ਜਗਤ ਦੇ ਸਾਰੇ ਡਰਾਂ ਤੋਂ ਬਚਾਉਣ ਵਾਲਾ ਹੈ, ਪਰ ਇਹ ਨਾਮ ਗੁਰੂ ਦੀ ਦੱਸੀ ਹੋਈ ਵਿਚਾਰ ਦੀ ਬਰਕਤਿ ਨਾਲ ਮਿਲਦਾ ਹੈ।

ਬਿਨੁ ਨਾਵੈ ਜਮ ਕੈ ਵਸਿ ਹੈ ਮਨਮੁਖਿ ਅੰਧ ਗਵਾਰਿ ॥੨॥
bin naavai jam kai vas hai manmukh anDh gavaar. ||2||
Without God’s Name, the foolish self-conceited person, blind in the love for Maya remains under the control of the fear of death. ||2||
ਪਰਮਾਤਮਾ ਦੇ ਨਾਮ ਤੋਂ ਬਿਨਾ, ਮੂਰਖ ਅਤੇ ਮਾਇਆ ਦੇ ਮੋਹ ਵਿਚ ਅੰਨ੍ਹੀ, ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ, ਆਤਮਕ ਮੌਤ ਦੇ ਕਾਬੂ ਵਿਚ ਰਹਿੰਦੀ ਹੈ ॥੨॥

ਹਰਿ ਕੈ ਭਾਣੈ ਜਨੁ ਸੇਵਾ ਕਰੈ ਬੂਝੈ ਸਚੁ ਸੋਈ ॥
har kai bahane jan sayvaa karai boojhai sach so-ee.
The person who while living according to God’s will serves God by meditating on His Name, that person alone realizes the eternal God.
ਜੇਹੜਾ ਮਨੁੱਖ ਪ੍ਰਭੂ ਦੀ ਰਜ਼ਾ ਵਿਚ ਚੱਲਦਾ ਹੈ ਉਹੀ ਪ੍ਰਭੂ ਦੀ ਸੇਵਾ-ਭਗਤੀ ਕਰਦਾ ਹੈ ਉਹੀ ਉਸ ਸਦਾ-ਥਿਰ ਪ੍ਰਭੂ ਨੂੰ ਸਮਝਦਾ ਹੈ।

ਹਰਿ ਕੈ ਭਾਣੈ ਸਾਲਾਹੀਐ ਭਾਣੈ ਮੰਨਿਐ ਸੁਖੁ ਹੋਈ ॥੩॥
har kai bhaanai salaahee-ai bhaanai mani-ai sukh ho-ee. ||3||
We should sing God’s praises, while living in accordance with God’s will; true peace is attained by gladly obeying His command. ||3||
ਪ੍ਰਭੂ ਦੀ ਰਜ਼ਾ ਵਿਚ ਤੁਰਿਆਂ ਹੀ ਉਸ ਦੀ ਸਿਫ਼ਤਿ-ਸਾਲਾਹ ਹੋ ਸਕਦੀ ਹੈ। ਉਸ ਦੀ ਰਜ਼ਾ ਵਿਚ ਤੁਰੀਏ ਤਾਂ ਹੀ ਸੁਖ ਪ੍ਰਾਪਤ ਹੁੰਦਾ ਹੈ (੩)

ਹਰਿ ਕੈ ਭਾਣੈ ਜਨਮੁ ਪਦਾਰਥੁ ਪਾਇਆ ਮਤਿ ਊਤਮ ਹੋਈ ॥
har kai bhaanai janam padaarath paa-i-aa mat ootam ho-ee.
By obeying God’s will, the intellect becomes sublime and one attains the purpose of human life.
ਜਿਸ ਮਨੁੱਖ ਨੇ ਪ੍ਰਭੂ ਦੀ ਰਜ਼ਾ ਵਿਚ ਤੁਰ ਕੇ ਮਨੁੱਖਾ ਜਨਮ ਦਾ ਮਨੋਰਥ ਹਾਸਲ ਕਰ ਲਿਆ ਉਸ ਦੀ ਅਕਲ ਵਧੀਆ ਬਣ ਗਈ।

ਨਾਨਕ ਨਾਮੁ ਸਲਾਹਿ ਤੂੰ ਗੁਰਮੁਖਿ ਗਤਿ ਹੋਈ ॥੪॥੩੯॥੧੩॥੫੨॥
nanak naam salaahi tooN gurmukh gat ho-ee. ||4||39||13||52||
O’ Nanak, sing the praises of God by following the Guru’s teachings and you shall be saved from the vices.||4||39||13||52||
ਹੇ ਨਾਨਕ! ਗੁਰੂ ਦੀ ਸਰਨ ਪੈ ਕੇ ਤੂੰ ਨਾਮ ਦੀ ਸਿਫ਼ਤ ਸ਼ਲਾਘਾ ਕਰ। ਗੁਰਾਂ ਦੇ ਰਾਹੀਂ ਤੂੰ ਮੁਕਤ ਹੋ ਜਾਵੇਗਾਂ ॥੪॥੩੯॥੧੩॥੫੨॥

ਆਸਾ ਮਹਲਾ ੪ ਘਰੁ ੨
aasaa mehlaa 4 ghar 2
Raag Aasaa, Second Beat, Fourth Guru:

ੴ ਸਤਿਗੁਰ ਪ੍ਰਸਾਦਿ ॥
ik-oNkaar satgur parsaad.
One eternal God. Realized by the grace of the True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਤੂੰ ਕਰਤਾ ਸਚਿਆਰੁ ਮੈਡਾ ਸਾਂਈ ॥
tooN kartaa sachiaar maidaa saaN-ee.
O’ God, You are the eternal Creator of the universe and You are my Master.
ਹੇ ਪ੍ਰਭੂ! ਤੂੰ ਸੱਚਾ ਸਿਰਜਣਹਾਰ ਅਤੇ ਮੇਰਾ ਮਾਲਕ ਹੈਂ।

ਜੋ ਤਉ ਭਾਵੈ ਸੋਈ ਥੀਸੀ ਜੋ ਤੂੰ ਦੇਹਿ ਸੋਈ ਹਉ ਪਾਈ ॥੧॥ ਰਹਾਉ ॥
jo ta-o bhaavai so-ee theesee jo tooN deh so-ee ha-o paa-ee. ||1|| rahaa-o.
That which is pleasing to You, comes to pass. Whatever You give, that is what I receive. ||1||Pause||
ਉਹੀ ਹੁੰਦਾ ਹੈ, ਜਿਹੜਾ ਤੈਨੂੰ ਚੰਗਾ ਲਗਦਾ ਹੈ। ਮੈਂ ਓਹੀ ਕੁਛ ਪਰਾਪਤ ਕਰਦਾ ਹਾਂ, ਜੋ ਕੁਛ ਤੂੰ ਮੈਨੂੰ ਦਿੰਦਾ ਹੈ ॥੧॥ ਰਹਾਉ ॥

ਸਭ ਤੇਰੀ ਤੂੰ ਸਭਨੀ ਧਿਆਇਆ ॥
sabh tayree tooN sabhnee Dhi-aa-i-aa.
O’ God, the entire universe is Your creation and all meditate on You.
(ਹੇ ਪ੍ਰਭੂ!) ਸਾਰੀ ਲੁਕਾਈ ਤੇਰੀ ਰਚੀ ਹੋਈ ਹੈ, ਸਭ ਜੀਵਾਂ ਨੇ ਔਖੇ ਸੌਖੇ ਵੇਲੇ ਤੈਨੂੰ ਹੀ ਸਿਮਰਦੇ ਹਨ।

ਜਿਸ ਨੋ ਕ੍ਰਿਪਾ ਕਰਹਿ ਤਿਨਿ ਨਾਮ ਰਤਨੁ ਪਾਇਆ ॥
jis no kirpaa karahi tin naam ratan paa-i-aa.
He alone, attains the jewel- like Naam whom You bless with Your mercy.
ਜਿਸ ਉਤੇ ਤੂੰ ਮੇਹਰ ਕਰਦਾ ਹੈਂ ਉਸ ਮਨੁੱਖ ਨੇ ਤੇਰਾ ਨਾਮ-ਰਤਨ ਨੂੰ ਪਾ ਲੈਂਦਾ ਹੈ।

ਗੁਰਮੁਖਿ ਲਾਧਾ ਮਨਮੁਖਿ ਗਵਾਇਆ ॥
gurmukh laaDhaa manmukh gavaa-i-aa.
The Guru’s followers attain It and the the self-willed people lose It.
ਗੁਰੂ ਦੀ ਸਰਨ ਪਿਆ ਜੀਵ ਨਾਮ ਪਰਾਪਤ ਕਰ ਲੈਂਦੇ ਹਨ ਅਤੇ ਆਪ ਹੁਦਰੇ ਜੀਵ ਇਸ ਨੂੰ ਗੁਆ ਬੈਠਦੇ ਹਨ।

ਤੁਧੁ ਆਪਿ ਵਿਛੋੜਿਆ ਆਪਿ ਮਿਲਾਇਆ ॥੧॥
tuDh aap vichhorhi-aa aap milaa-i-aa. ||1||
You Yourself separate the self-willed people from You, and You Yourself unite the Guru’s followers with You. ||1||
ਮਨਮੁਖ ਨੂੰ ਤੂੰ ਆਪ ਹੀ ਆਪਣੇ ਤੋਂ ਵਿਛੋੜ ਰੱਖਿਆ ਹੈ ਤੇ ਗੁਰਮੁਖਿ ਨੂੰ ਤੂੰ ਆਪ ਹੀ ਆਪਣੇ ਵਿਚ ਜੋੜਿਆ ਹੋਇਆ ਹੈ ॥੧॥

ਤੂੰ ਦਰੀਆਉ ਸਭ ਤੁਝ ਹੀ ਮਾਹਿ ॥
tooN daree-aa-o sabh tujh hee maahi.
You are like a mighty river of life and all the creatures are living in You.
(ਹੇ ਪ੍ਰਭੂ!) ਤੂੰ (ਜ਼ਿੰਦਗੀ ਦਾ ਇਕ ਵੱਡਾ) ਦਰੀਆ ਹੈਂ, ਸਾਰੀ ਸ੍ਰਿਸ਼ਟੀ ਤੇਰੇ ਵਿਚ (ਜੀਊ ਰਹੀ) ਹੈ,

ਤੁਝ ਬਿਨੁ ਦੂਜਾ ਕੋਈ ਨਾਹਿ ॥
tujh bin doojaa ko-ee naahi.
Other than You, there is no one at all.
ਤੈਥੋਂ ਬਿਨਾ ਕੋਈ ਹੋਰ ਦੂਜੀ ਹਸਤੀ ਨਹੀਂ ਹੈ।

ਜੀਅ ਜੰਤ ਸਭਿ ਤੇਰਾ ਖੇਲੁ ॥
jee-a jant sabh tayraa khayl.
All beings and creatures of the universe are part of Your play.
(ਜਗਤ ਦੇ ਇਹ) ਸਾਰੇ ਜੀਅ ਜੰਤ ਤੇਰਾ (ਰਚਿਆ) ਤਮਾਸ਼ਾ ਹੈ।

ਵਿਜੋਗਿ ਮਿਲਿ ਵਿਛੁੜਿਆ ਸੰਜੋਗੀ ਮੇਲੁ ॥੨॥
vijog mil vichhurhi-aa sanjogee mayl. ||2||
It is by Your Will that some are separated from You and others who were separated reunite with You. ||2||
ਵਿਜੋਗ ਦੇ ਕਾਰਣ ਮਿਲਿਆ ਹੋਇਆ ਜੀਵ ਵਿਛੁੜ ਜਾਂਦਾ ਹੈ ਤੇ ਸੰਜੋਗ ਦੇ ਕਾਰਨ ਮੁੜ ਮਿਲਾਪ ਹਾਸਲ ਕਰ ਲੈਂਦਾ ਹੈ ॥੨॥

ਜਿਸ ਨੋ ਤੂ ਜਾਣਾਇਹਿ ਸੋਈ ਜਨੁ ਜਾਣੈ ॥
jis no too jaanaa-ihi so-ee jan jaanai.
O’ God, only that person understands (You and Your laws) whom You make to understand,
(ਹੇ ਪ੍ਰਭੂ!) ਜਿਸ ਮਨੁੱਖ ਨੂੰ ਤੂੰ ਸਮਝ ਬਖ਼ਸ਼ਦਾ ਹੈਂ ਉਹੀ ਮਨੁੱਖ ਤੈਨੂੰ ਸਮਝਦਾ ਹੈ,

ਹਰਿ ਗੁਣ ਸਦ ਹੀ ਆਖਿ ਵਖਾਣੈ ॥
har gun sad hee aakh vakhaanai.
and only that person always utters and describes God’s virtues.
ਤੇ ਉਹ ਮਨੁੱਖ ਹਰਿ-ਪ੍ਰਭੂ ਦੇ ਗੁਣ ਸਦਾ ਆਖ ਕੇ ਬਿਆਨ ਕਰਦਾ ਹੈ।

ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥
jin har sayvi-aa tin sukh paa-i-aa.
One who serves God by remembering Him, attains peace.
ਜਿਸ ਮਨੁੱਖ ਨੇ ਪਰਮਾਤਮਾ ਦੀ ਸੇਵਾ-ਭਗਤੀ ਕੀਤੀ ਉਸ ਨੇ ਆਤਮਕ ਆਨੰਦ ਪਰਾਪਤ ਹੋਇਆ ਹੈ।

ਸਹਜੇ ਹੀ ਹਰਿ ਨਾਮਿ ਸਮਾਇਆ ॥੩॥
sehjay hee har naam samaa-i-aa. ||3||
That person intuitively merges in God’s Name. ||3||
ਉਹ ਸੁਖੈਨ ਹੀ ਵਾਹਿਗੁਰੂ ਦੇ ਨਾਮ ਅੰਦਰ ਲੀਨ ਹੋ ਜਾਂਦਾ ਹੈ ॥੩॥

ਤੂ ਆਪੇ ਕਰਤਾ ਤੇਰਾ ਕੀਆ ਸਭੁ ਹੋਇ ॥
too aapay kartaa tayraa kee-aa sabh ho-ay.
You Yourself are the Creator; by Your doing, all things come to pass.
ਤੂੰ ਆਪ ਹੀ ਰਚਨਹਾਰ ਹੈਂ ਅਤੇ ਸਭ ਕੁਝ ਤੇਰਾ ਕੀਤਾ ਹੀ ਹੋ ਰਿਹਾ ਹੈ l

ਤੁਧੁ ਬਿਨੁ ਦੂਜਾ ਅਵਰੁ ਨ ਕੋਇ ॥
tuDh bin doojaa avar na ko-ay.
Without You, there is no other at all who can do anything.
ਤੈਥੋਂ ਬਿਨਾ ਕੋਈ ਹੋਰ ਕੁਝ ਕਰਨ ਵਾਲਾ ਨਹੀਂ ਹੈ।

ਤੂ ਕਰਿ ਕਰਿ ਵੇਖਹਿ ਜਾਣਹਿ ਸੋਇ ॥
too kar kar vaykheh jaaneh so-ay.
After creating the world again and again, You look after it and know everything about it.
ਤੂੰ ਆਪ ਹੀ ਜਗਤ-ਰਚਨਾ ਕਰ ਕਰ ਕੇ ਸਭ ਦੀ ਸੰਭਾਲ ਕਰਦਾ ਹੈਂ, ਆਪ ਹੀ ਇਸ ਸਾਰੇ ਭੇਤ ਨੂੰ ਜਾਣਦਾ ਹੈਂ।

ਜਨ ਨਾਨਕ ਗੁਰਮੁਖਿ ਪਰਗਟੁ ਹੋਇ ॥੪॥੧॥੫੩॥
jan naanak gurmukh pargat ho-ay. ||4||1||53||
O’ Nanak, this becomes apparent only to a Guru’s follower. ||4||1||53||
ਹੇ ਦਾਸ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਨੂੰ ਇਹ ਸਾਰੀ ਗੱਲ ਸਮਝ ਵਿਚ ਆ ਜਾਂਦੀ ਹੈ ॥੪॥੧॥੫੩॥

Leave a comment

Your email address will not be published. Required fields are marked *

error: Content is protected !!