Guru Granth Sahib Translation Project

Guru granth sahib page-38

Page 38

ਮੁੰਧੇ ਕੂੜਿ ਮੁਠੀ ਕੂੜਿਆਰਿ ॥ munDhay koorh muthee koorhi-aar. O’ misled soul-bride, you have been deceived by mirage of worldly entanglements. (Unless you wake up, you are not going to be able to meet the Almighty, your Groom) ਹੇ ਆਪੇ ਵਿਚ ਮਸਤ ਤੇ ਕੂੜ ਦੀ ਵਣਜਾਰਨ ਜੀਵ-ਇਸਤ੍ਰੀਏ! ਤੈਨੂੰ ਮਾਇਆ ਦੇ ਪਸਾਰੇ ਨੇ ਲੁੱਟ ਲਿਆ ਹੈ l
ਪਿਰੁ ਪ੍ਰਭੁ ਸਾਚਾ ਸੋਹਣਾ ਪਾਈਐ ਗੁਰ ਬੀਚਾਰਿ ॥੧॥ ਰਹਾਉ ॥ pir parabh saachaa sohnaa paa-ee-ai gur beechaar. ||1|| rahaa-o. O’ Soul-Bride, you can meet that eternal God (handsome Groom) by contemplating upon the Guru’s Word. ਸਦਾ-ਥਿਰ ਰਹਿਣ ਵਾਲਾ ਸੋਹਣਾ ਪ੍ਰਭੂ-ਪਤੀ ਗੁਰੂ ਦੀ ਦੱਸੀ ਵਿਚਾਰ ਤੇ ਤੁਰਿਆਂ ਹੀ ਮਿਲਦਾ ਹੈ ॥੧॥ ਰਹਾਉ ॥
ਮਨਮੁਖਿ ਕੰਤੁ ਨ ਪਛਾਣਈ ਤਿਨ ਕਿਉ ਰੈਣਿ ਵਿਹਾਇ ॥ manmukh kant na pachhaan-ee tin ki-o rain vihaa-ay. The self-willed Souls-brides do not recognize their spouse (God); how can they be liberated?. (They will stay engrossed in worldly attachments) ਮਨਮੁਖ ਜੀਵ-ਇਸਤ੍ਰੀਆਂ ਨੂੰ ਖਸਮ-ਪ੍ਰਭੂ ਪਛਾਣਦਾ ਭੀ ਨਹੀਂ। ਉਹਨਾਂ ਦੀ (ਜ਼ਿੰਦਗੀ-ਰੂਪ) ਰਾਤ ਕਿਵੇਂ ਬੀਤਦੀ ਹੋਵੇਗੀ?
ਗਰਬਿ ਅਟੀਆ ਤ੍ਰਿਸਨਾ ਜਲਹਿ ਦੁਖੁ ਪਾਵਹਿ ਦੂਜੈ ਭਾਇ ॥ garab atee-aa tarisnaa jaleh dukh paavahi doojai bhaa-ay. Filled with ego, the conceited souls burn in the fire of desire and suffer because of duality. ਹਉਮੈ ਨਾਲ ਭਰੀਆਂ ਹੋਈਆਂ ਉਹ ਤ੍ਰਿਸ਼ਨਾ ਦੀ ਅੱਗ ਵਿਚ ਸੜਦੀਆਂ ਹਨ, ਉਹ ਮਾਇਆ ਦੇ ਮੋਹ ਵਿਚ ਫਸ ਕੇ ਦੁੱਖ ਸਹਾਰਦੀਆਂ ਹਨ।
ਸਬਦਿ ਰਤੀਆ ਸੋਹਾਗਣੀ ਤਿਨ ਵਿਚਹੁ ਹਉਮੈ ਜਾਇ ॥ sabad ratee-aa sohaaganee tin vichahu ha-umai jaa-ay. Happy are the soul-brides who contemplate on the Guru’s Word and thus get rid of their ego. ਜੇਹੜੀਆਂ ਗੁਰੂ ਦੇ ਸ਼ਬਦ ਵਿਚ ਰੰਗੀਆਂ ਰਹਿੰਦੀਆਂ ਹਨ ਉਹ ਭਾਗਾਂ ਵਾਲੀਆਂ ਹਨ, ਉਹਨਾਂ ਦੇ ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ।
ਸਦਾ ਪਿਰੁ ਰਾਵਹਿ ਆਪਣਾ ਤਿਨਾ ਸੁਖੇ ਸੁਖਿ ਵਿਹਾਇ ॥੨॥ sadaa pir raaveh aapnaa tinaa sukhay sukh vihaa-ay. ||2|| They enjoy their husband God forever and their life is full of peace and spiritual bliss. ਉਹ ਸਦਾ ਆਪਣੇ ਪ੍ਰਭੂ-ਪਤੀ ਨਾਲ ਮਿਲੀਆਂ ਰਹਿੰਦੀਆਂ ਹਨ ਉਹਨਾਂ ਦੀ ਉਮਰ ਨਿਰੋਲ ਸੁਖ ਵਿਚ ਬੀਤਦੀ ਹੈ ॥੨॥
ਗਿਆਨ ਵਿਹੂਣੀ ਪਿਰ ਮੁਤੀਆ ਪਿਰਮੁ ਨ ਪਾਇਆ ਜਾਇ ॥ gi-aan vihoonee pir mutee-aa piram na paa-i-aa jaa-ay. Those Soul-brides who are without the divine knowledge, cannot earn God’s love. ਜੇਹੜੀ ਜੀਵ-ਇਸਤ੍ਰੀ ਬ੍ਰਹਿਮ ਗਿਆਨ ਤੋਂ ਖ਼ਾਲੀ ਹੈ ਉਹ ਖਸਮ-ਪ੍ਰਭੂ ਵਲੋਂ ਛੁੱਟੜ ਰਹਿੰਦੀ ਹੈ, ਉਹ ਪ੍ਰਭੂ ਦਾ ਪਿਆਰ ਹਾਸਲ ਨਹੀਂ ਕਰ ਸਕਦੀ।
ਅਗਿਆਨ ਮਤੀ ਅੰਧੇਰੁ ਹੈ ਬਿਨੁ ਪਿਰ ਦੇਖੇ ਭੁਖ ਨ ਜਾਇ ॥ agi-aan matee anDhayr hai bin pir daykhay bhukh na jaa-ay. Being intoxicated with ignorance, they remain in darkness; without meeting God their desires do not go away. ਅਗਿਆਨ ਵਿਚ ਮੱਤੀ ਹੋਈ ਜੀਵ-ਇਸਤ੍ਰੀ ਨੂੰ (ਮਾਇਆ ਦੇ ਮੋਹ ਦਾ) ਹਨੇਰਾ ਵਿਆਪਿਆ ਰਹਿੰਦਾ ਹੈ, ਪਤੀ-ਪ੍ਰਭੂ ਦੇ ਦਰਸਨ ਤੋਂ ਬਿਨਾ ਉਸ ਦੀ ਇਹ ਮਾਇਆ ਦੀ ਭੁੱਖ ਦੂਰ ਨਹੀਂ ਹੁੰਦੀ।
ਆਵਹੁ ਮਿਲਹੁ ਸਹੇਲੀਹੋ ਮੈ ਪਿਰੁ ਦੇਹੁ ਮਿਲਾਇ ॥ aavhu milhu sahayleeho mai pir dayh milaa-ay. O’ my Soul-friends, help me meet God. (husband) ਹੇ ਸਤਸੰਗੀ ਜੀਵ-ਇਸਤ੍ਰੀਓ! ਆਓ, ਮੈਨੂੰ ਮਿਲੋ, ਤੇ ਮੈਨੂੰ ਪ੍ਰਭੂ-ਪਤੀ ਮਿਲਾ ਦਿਉ।
ਪੂਰੈ ਭਾਗਿ ਸਤਿਗੁਰੁ ਮਿਲੈ ਪਿਰੁ ਪਾਇਆ ਸਚਿ ਸਮਾਇ ॥੩॥ poorai bhaag satgur milai pir paa-i-aa sach samaa-ay. ||3|| She who meets the True Guru, by perfect good fortune, finds God (Husband) and enters state of perpetual spiritual bliss||3|| ਜਿਸ ਜੀਵ-ਇਸਤ੍ਰੀ ਨੂੰ ਪੂਰੀ ਕਿਸਮਤਿ ਨਾਲ ਗੁਰੂ ਮਿਲ ਪੈਂਦਾ ਹੈ, ਉਹ ਪ੍ਰਭੂ-ਪਤੀ ਨੂੰ ਮਿਲ ਪੈਂਦੀ ਹੈ, ਉਹ ਪ੍ਰਭੂ ਵਿਚ ਲੀਨ ਰਹਿੰਦੀ ਹੈ ॥੩॥
ਸੇ ਸਹੀਆ ਸੋਹਾਗਣੀ ਜਿਨ ਕਉ ਨਦਰਿ ਕਰੇਇ ॥ say sahee-aa sohaaganee jin ka-o nadar karay-i. Those upon whom He bestows His Grace, become His happy soul-brides. ਉਹ ਸਤਸੰਗੀ ਜੀਵ-ਇਸਤ੍ਰੀਆਂ ਭਾਗਾਂ ਵਾਲੀਆਂ ਹਨ, ਜਿਨ੍ਹਾਂ ਉੱਤੇ ਪ੍ਰਭੂ ਮਿਹਰ ਦੀ ਨਿਗਾਹ ਕਰਦਾ ਹੈ।
ਖਸਮੁ ਪਛਾਣਹਿ ਆਪਣਾ ਤਨੁ ਮਨੁ ਆਗੈ ਦੇਇ ॥ khasam pachhaaneh aapnaa tan man aagai day-ay. They recognize God as the supreme master, and surrender their mind, body and soul to Him. ਉਹ ਆਪਣਾ ਤਨ ਆਪਣਾ ਮਨ ਉਸ ਦੇ ਅੱਗੇ ਭੇਟ ਰੱਖ ਕੇ ਆਪਣੇ ਖਸਮ-ਪ੍ਰਭੂ ਨਾਲ ਸਾਂਝ ਪਾਂਦੀਆਂ ਹਨ।
ਘਰਿ ਵਰੁ ਪਾਇਆ ਆਪਣਾ ਹਉਮੈ ਦੂਰਿ ਕਰੇਇ ॥ ghar var paa-i-aa aapnaa ha-umai door karay-i. When God is met in our heart, all ego is dispelled. ਜੇਹੜੀ ਜੀਵ-ਇਸਤ੍ਰੀ ਆਪਣੇ ਅੰਦਰੋਂ ਹਉਮੈ ਦੂਰ ਕਰਦੀ ਹੈ ਉਹ ਆਪਣੇ ਹਿਰਦੇ-ਘਰ ਵਿਚ (ਹੀ) ਖਸਮ-ਪ੍ਰਭੂ ਨੂੰ ਲੱਭ ਲੈਂਦੀ ਹੈ।
ਨਾਨਕ ਸੋਭਾਵੰਤੀਆ ਸੋਹਾਗਣੀ ਅਨਦਿਨੁ ਭਗਤਿ ਕਰੇਇ ॥੪॥੨੮॥੬੧॥ naanak sobhaavantee-aa sohaaganee an-din bhagat karay-i. ||4||28||61|| O’ Nanak, such souls (Brides) who contemplate on God day and night are highly exalted. ਹੇ ਨਾਨਕ! ਜਿਹੜੀ ਹਰ ਵੇਲੇ ਪ੍ਰਭੂ-ਪਤੀ ਦੀ ਭਗਤੀ ਕਰਦੀ ਹੈ, ਉਹ ਸੋਭਾ ਵਾਲੀ ਹੈ, ਉਹ ਭਾਗਾਂ ਵਾਲੀ ਹੈ ॥੪॥੨੮॥੬੧॥
ਸਿਰੀਰਾਗੁ ਮਹਲਾ ੩ ॥ sireeraag mehlaa 3. Siree Raag, by the Third Guru:
ਇਕਿ ਪਿਰੁ ਰਾਵਹਿ ਆਪਣਾ ਹਉ ਕੈ ਦਰਿ ਪੂਛਉ ਜਾਇ ॥ ik pir raaveh aapnaa ha-o kai dar poochha-o jaa-ay. Seeing her other friends in spiritual bliss, the soul-bride wonders how she can attain the union with God (spouse). ਕਈ ਆਪਣੇ ਪ੍ਰਭੂ-ਪਤੀ ਨੂੰ ਪ੍ਰਸੰਨ ਕਰਦੀਆਂ ਹਨ (ਮੇਰੇ ਅੰਦਰ ਭੀ ਤਾਂਘ ਪੈਦਾ ਹੁੰਦੀ ਹੈ) ਕਿ ਮੈਂ ਕਿਸ ਦੇ ਦਰ ਤੇ ਜਾ ਕੇ (ਪ੍ਰਭੂ-ਪਤੀ ਨੂੰ ਪ੍ਰਸੰਨ ਕਰਨ ਦਾ ਤਰੀਕਾ) ਪੁੱਛਾਂ?
ਸਤਿਗੁਰੁ ਸੇਵੀ ਭਾਉ ਕਰਿ ਮੈ ਪਿਰੁ ਦੇਹੁ ਮਿਲਾਇ ॥ satgur sayvee bhaa-o kar mai pir dayh milaa-ay. I contemplate on Guru with deep love that he may lead me to Union with God (Husband) ਮੈਂ ਸਰਧਾ ਧਾਰ ਕੇ ਸਤਿਗੁਰੂ ਦੀ ਸਰਨ ਪਕੜਦੀ ਹਾਂ (ਤੇ ਗੁਰੂ ਅੱਗੇ ਬੇਨਤੀ ਕਰਦੀ ਹਾਂ ਕਿ) (ਮੈਨੂੰ ਪ੍ਰਭੂ-ਪਤੀ ਦਾ ਮਿਲਾਪ ਕਰਾਵਾ ਦਿਓ।)
ਸਭੁ ਉਪਾਏ ਆਪੇ ਵੇਖੈ ਕਿਸੁ ਨੇੜੈ ਕਿਸੁ ਦੂਰਿ ॥ sabh upaa-ay aapay vaykhai kis nayrhai kis door. God created all and He Himself watches over His creation; He is omnipresent. ਪ੍ਰਭੂ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ ਤੇ (ਸਭ ਦੀ) ਸੰਭਾਲ ਕਰਦਾ ਹੈ, ਕਿਸ ਤੋਂ ਨੇੜੇ ਹੈ, ਕਿਸ ਤੋਂ ਦੂਰ ਹੈ, (ਹਰੇਕ ਜੀਵ ਵਿਚ ਇਕ-ਸਮਾਨ ਮੌਜੂਦ ਹੈ।
ਜਿਨਿ ਪਿਰੁ ਸੰਗੇ ਜਾਣਿਆ ਪਿਰੁ ਰਾਵੇ ਸਦਾ ਹਦੂਰਿ ॥੧॥ jin pir sangay jaani-aa pir raavay sadaa hadoor. ||1|| She who knows God (Husband) to be always with her, enjoys His Constant Presence. ||1|| ਜਿਸ ਨੇ ਉਸ ਪ੍ਰਭੂ-ਪਤੀ ਨੂੰ ਆਪਣੇ ਅੰਗ-ਸੰਗ ਜਾਣ ਲਿਆ ਹੈ, ਉਹ ਉਸ ਹਾਜ਼ਰ-ਨਾਜ਼ਰ ਵੱਸਦੇ ਨੂੰ ਸਦਾ ਹਿਰਦੇ ਵਿਚ ਵਸਾਂਦੀ ਹੈ ॥੧॥
ਮੁੰਧੇ ਤੂ ਚਲੁ ਗੁਰ ਕੈ ਭਾਇ ॥ munDhay too chal gur kai bhaa-ay. O’ Soul, you should Live in harmony with the Guru’s Will. ਹੇ ਜੀਵ, ਤੂੰ ਗੁਰੂ ਦੇਭਾਣੇ ਵਿਚ (ਰਹਿ ਕੇ ਜੀਵਨ-ਸਫ਼ਰ ਤੇ) ਤੁਰ।
ਅਨਦਿਨੁ ਰਾਵਹਿ ਪਿਰੁ ਆਪਣਾ ਸਹਜੇ ਸਚਿ ਸਮਾਇ ॥੧॥ ਰਹਾਉ ॥ an-din raaveh pir aapnaa sehjay sach samaa-ay. ||1|| rahaa-o. The souls who contemplate on God day and night, intuitively merge into the True One. ||1||Pause|| ਇੰਜ ਤੂੰ ਸਦਾ ਆਪਣੇ ਪ੍ਰਭੂ ਨੂੰ ਮਾਣੇਗੀ ਅਤੇ ਸੁਖੈਨ ਹੀ ਸੱਚੇ ਸਾਈਂ ਅੰਦਰ ਲੀਨ ਹੋ ਜਾਵੇਗੀ ॥੧॥ ਰਹਾਉ ॥
ਸਬਦਿ ਰਤੀਆ ਸੋਹਾਗਣੀ ਸਚੈ ਸਬਦਿ ਸੀਗਾਰਿ ॥ sabad ratee-aa sohaaganee sachai sabad seegaar. The Soul-brides who are happily united with their spouse, adorn themselves with Naam. ਜੇਹੜੀਆਂ ਜੀਵ-ਇਸਤ੍ਰੀਆਂ ਗੁਰੂ ਦੇ ਸ਼ਬਦ ਵਿਚ ਰੰਗੀਆਂ ਰਹਿੰਦੀਆਂ ਹਨ, ਉਹ ਭਾਗਾਂ ਵਾਲੀਆਂ ਹੋ ਜਾਂਦੀਆਂ ਹਨ, ਉਹ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਨਾਲ ਆਪਣੇ ਜੀਵਨ ਨੂੰ ਸੰਵਾਰ ਲੈਂਦੀਆਂ ਹਨ।
ਹਰਿ ਵਰੁ ਪਾਇਨਿ ਘਰਿ ਆਪਣੈ ਗੁਰ ਕੈ ਹੇਤਿ ਪਿਆਰਿ ॥ har var paa-in ghar aapnai gur kai hayt pi-aar. Through their love for the Guru, they find their God (Spouse) in their heart. ਉਹ (ਆਪਣੇ) ਗੁਰੂ ਦੇ ਪ੍ਰੇਮ ਵਿਚ, ਪਿਆਰ ਵਿਚ ਟਿਕ ਕੇ ਪ੍ਰਭੂ-ਪਤੀ ਨੂੰ ਆਪਣੇ ਹਿਰਦੇ-ਘਰ ਵਿਚ ਲੱਭ ਲੈਂਦੀਆਂ ਹਨ।
ਸੇਜ ਸੁਹਾਵੀ ਹਰਿ ਰੰਗਿ ਰਵੈ ਭਗਤਿ ਭਰੇ ਭੰਡਾਰ ॥ sayj suhaavee har rang ravai bhagat bharay bhandaar. Their Spouse lovingly enjoys the beauteous bed (of their hearts), whose storehouses are are filled with devotion. ਪ੍ਰਭੂ-ਪਤੀ ਉਹਨਾਂ ਦੀ ਸੋਹਣੀ ਹਿਰਦੇ-ਸੇਜ ਉਤੇ ਪ੍ਰੇਮ ਨਾਲ ਆ ਪ੍ਰਗਟਦਾ ਹੈ। ਉਹਨਾਂ ਪਾਸ ਭਗਤੀ ਦੇ ਖ਼ਜ਼ਾਨੇ ਭਰ ਜਾਂਦੇ ਹਨ।
ਸੋ ਪ੍ਰਭੁ ਪ੍ਰੀਤਮੁ ਮਨਿ ਵਸੈ ਜਿ ਸਭਸੈ ਦੇਇ ਅਧਾਰੁ ॥੨॥ so parabh pareetam man vasai je sabhsai day-ay aDhaar. ||2|| That Beloved God abides in their minds; He provides sustenance to all. ||2|| ਉਹਨਾਂ ਦੇ ਮਨ ਵਿਚ ਉਹ ਪ੍ਰੀਤਮ ਪ੍ਰਭੂ ਆ ਵਸਦਾ ਹੈ, ਜੇਹੜਾ ਹਰੇਕ ਜੀਵ ਨੂੰ ਆਸਰਾ ਦੇ ਰਿਹਾ ਹੈ ॥੨॥
ਪਿਰੁ ਸਾਲਾਹਨਿ ਆਪਣਾ ਤਿਨ ਕੈ ਹਉ ਸਦ ਬਲਿਹਾਰੈ ਜਾਉ ॥ pir saalaahan aapnaa tin kai ha-o sad balihaarai jaa-o. I am forever a sacrifice to such bride-souls who praise God. (Their Groom) ਜੇਹੜੀਆਂ ਜੀਵ-ਇਸਤ੍ਰੀਆਂ ਆਪਣੇ ਪ੍ਰਭੂ-ਪਤੀ ਦੀ ਸਿਫ਼ਤ-ਸਾਲਾਹ ਕਰਦੀਆਂ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦੀ ਹਾਂ।
ਮਨੁ ਤਨੁ ਅਰਪੀ ਸਿਰੁ ਦੇਈ ਤਿਨ ਕੈ ਲਾਗਾ ਪਾਇ ॥ man tan arpee sir day-ee tin kai laagaa paa-ay. I offer to them my body, soul and head, and touch their feet (in reverence) ਮੈਂ ਉਹਨਾਂ ਅੱਗੇ ਆਪਣਾ ਤਨ ਭੇਟਾ ਕਰਦੀ ਹਾਂ, ਮੈਂ (ਉਹਨਾਂ ਦੇ ਚਰਨਾਂ ਵਿਚ) ਆਪਣਾ ਸਿਰ ਧਰਦੀ ਹਾਂ, ਮੈਂ ਉਹਨਾਂ ਦੇ ਚਰਨੀਂ ਲੱਗਦੀ ਹਾਂ,
ਜਿਨੀ ਇਕੁ ਪਛਾਣਿਆ ਦੂਜਾ ਭਾਉ ਚੁਕਾਇ ॥ jinee ik pachhaani-aa doojaa bhaa-o chukaa-ay. because they have recognized the One and renounced the love of duality. ਜਿਹਨਾ ਨੇ ਮਾਇਆ ਦਾ ਪਿਆਰ (ਆਪਣੇ ਅੰਦਰੋਂ) ਦੂਰ ਕਰ ਕੇ ਸਿਰਫ਼ ਪ੍ਰਭੂ-ਪਤੀ ਨਾਲ ਜਾਣ-ਪਛਾਣ ਪਾ ਲਈ ਹੈ।
ਗੁਰਮੁਖਿ ਨਾਮੁ ਪਛਾਣੀਐ ਨਾਨਕ ਸਚਿ ਸਮਾਇ ॥੩॥੨੯॥੬੨॥ gurmukh naam pachhaanee-ai naanak sach samaa-ay. ||3||29||62|| The Guru’s follower recognizes the Naam, O’ Nanak, and is absorbed into the True One. ||3||29||62|| ਹੇ ਨਾਨਕ! ਗੁਰੂ ਦੇ ਸਨਮੁਖ ਹੋ ਕੇ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਕੇ ਉਸ ਦੇ ਨਾਮ ਨਾਲ ਜਾਣ-ਪਛਾਣ ਪੈ ਸਕਦੀ ਹੈ ॥੩॥੨੯॥੬੨॥
ਸਿਰੀਰਾਗੁ ਮਹਲਾ ੩ ॥ sireeraag mehlaa 3. Siree Raag, by the Third Guru:
ਹਰਿ ਜੀ ਸਚਾ ਸਚੁ ਤੂ ਸਭੁ ਕਿਛੁ ਤੇਰੈ ਚੀਰੈ ॥ har jee sachaa sach too sabh kichh tayrai cheerai. O’ God, you are omnipresent, all pervading and your power reins over the whole world. ਹੇ ਪ੍ਰਭੂ ਜੀ! ਤੂੰ (ਹੀ) ਸਦਾ-ਥਿਰ ਰਹਿਣ ਵਾਲਾ ਹੈਂ। ਹੋਰ ਸਾਰਾ ਕੁਝ ਤੇਰੇ ਵੱਸ ਵਿਚ ਹੈ।
ਲਖ ਚਉਰਾਸੀਹ ਤਰਸਦੇ ਫਿਰੇ ਬਿਨੁ ਗੁਰ ਭੇਟੇ ਪੀਰੈ ॥ lakh cha-oraaseeh tarasday firay bin gur bhaytay peerai. Millions keep longing for union with you and are lost because without taking spiritual guidance from the Guru, they are not able to meet you. ਗੁਰੂ-ਪੀਰ ਨੂੰ ਮਿਲਣ ਤੋਂ ਬਿਨਾ (ਭਾਵ, ਗੁਰੂ ਦੀ ਸਰਨ ਪੈਣ ਤੋਂ ਬਿਨਾ) ਚੌਰਾਸੀ ਲੱਖ ਜੂਨਾਂ ਦੇ ਜੀਵ (ਤੇਰੇ ਦਰਸਨ ਨੂੰ) ਤਰਸਦੇ ਫਿਰਦੇ ਹਨ।
ਹਰਿ ਜੀਉ ਬਖਸੇ ਬਖਸਿ ਲਏ ਸੂਖ ਸਦਾ ਸਰੀਰੈ ॥ har jee-o bakhsay bakhas la-ay sookh sadaa sareerai. But when the dear Almighty grants His grace, the soul finds lasting peace. ਜਿਸ ਜੀਵ ਨੂੰ ਪ੍ਰਭੂ ਜੀ ਆਪ ਮਿਹਰ ਕਰਕੇ ਬਖ਼ਸ਼ਲਏ, ਉਸ ਦੇ ਹਿਰਦੇ ਵਿਚ ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ।
ਗੁਰ ਪਰਸਾਦੀ ਸੇਵ ਕਰੀ ਸਚੁ ਗਹਿਰ ਗੰਭੀਰੈ ॥੧॥ gur parsaadee sayv karee sach gahir gambheerai. ||1|| I wish that by Guru’s Grace, I am able to serve the True One (by contemplation on Naam), who is Immeasurably Deep and Profound. ||1|| (ਮੇਰੇ ਅੰਦਰ ਭੀ ਤਾਂਘ ਹੈ ਕਿ) ਮੈਂ ਗੁਰੂ ਦੀ ਮਿਹਰ ਨਾਲ ਸਦਾ-ਥਿਰ ਤੇ ਡੂੰਘੇ ਜਿਗਰੇ ਵਾਲੇ ਪਰਮਾਤਮਾ ਦਾ ਸਿਮਰਨ ਕਰਦਾ ਰਹਾਂ ॥੧॥
ਮਨ ਮੇਰੇ ਨਾਮਿ ਰਤੇ ਸੁਖੁ ਹੋਇ ॥ man mayray naam ratay sukh ho-ay. O’ my mind, attuned to the Naam, you shall find peace. ਹੇ ਮੇਰੇ ਮਨ! ਜੇ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਵੀਏ, ਤਾਂ ਆਤਮਕ ਆਨੰਦ ਮਿਲਦਾ ਹੈ।
ਗੁਰਮਤੀ ਨਾਮੁ ਸਲਾਹੀਐ ਦੂਜਾ ਅਵਰੁ ਨ ਕੋਇ ॥੧॥ ਰਹਾਉ ॥ gurmatee naam salaahee-ai doojaa avar na ko-ay. ||1|| rahaa-o. Follow the Guru’s Teachings, and praise the Naam; there is no other way. ਪਰ ਗੁਰੂ ਦੀ ਮਤਿ ਤੇ ਤੁਰ ਕੇ ਹੀ ਪਰਮਾਤਮਾ ਦਾ ਨਾਮ ਸਲਾਹੁਣਾ ਚਾਹੀਦਾ ਹੈ। ਨਾਮ ਸਿਮਰਨ ਦਾ ਹੋਰ ਕੋਈ ਤਰੀਕਾ ਨਹੀਂ ਹੈ ॥੧॥ ਰਹਾਉ ॥
ਧਰਮ ਰਾਇ ਨੋ ਹੁਕਮੁ ਹੈ ਬਹਿ ਸਚਾ ਧਰਮੁ ਬੀਚਾਰਿ ॥ Dharam raa-ay no hukam hai bahi sachaa Dharam beechaar. Complete justice is always administered under God’s Command. ਧਰਮਰਾਜ ਨੂੰ (ਭੀ ਪਰਮਾਤਮਾ ਦਾ) ਹੁਕਮ ਹੈ (ਹੇ ਧਰਮਰਾਜ! ਤੂੰ) ਬੈਠ ਕੇ (ਇਹ) ਅਟੱਲ ਧਰਮ (-ਨਿਆਂ) ਚੇਤੇ ਰੱਖ,
ਦੂਜੈ ਭਾਇ ਦੁਸਟੁ ਆਤਮਾ ਓਹੁ ਤੇਰੀ ਸਰਕਾਰ ॥ doojai bhaa-ay dusat aatmaa oh tayree sarkaar. Those evil souls, enticed and mislead by the love of worldly attachments, are subject to Your Command. (You can award them appropriate punishment) ਹੇ ਧਰਮਰਾਜ! ਉਹ ਵਿਕਾਰੀ ਮਨੁੱਖ ਤੇਰੀ ਰਈਅਤ ਹੈ ਜੇਹੜਾ ਮਾਇਆ ਦੇ ਪਿਆਰ ਵਿਚ (ਫਸਿਆ ਰਹਿੰਦਾ) ਹੈ।
ਅਧਿਆਤਮੀ ਹਰਿ ਗੁਣ ਤਾਸੁ ਮਨਿ ਜਪਹਿ ਏਕੁ ਮੁਰਾਰਿ ॥ aDhi-aatmee har gun taas man jaapeh ayk muraar. But the spiritually inclined souls contemplate on One God who is the Treasure of Excellence. ਆਤਮਕ ਜੀਵਨ ਵਾਲੇ ਬੰਦਿਆਂ ਦੇ ਮਨ ਵਿਚ ਗੁਣਾਂ ਦਾ ਖ਼ਜਾਨਾ ਪਰਮਾਤਮਾ ਆਪ ਵੱਸਦਾ ਹੈ, ਉਹ ਪਰਮਾਤਮਾ ਨੂੰ ਹੀ ਸਿਮਰਦੇ ਰਹਿੰਦੇ ਹਨ।
error: Content is protected !!
Scroll to Top
https://pdp.pasca.untad.ac.id/apps/akun-demo/ https://pkm-bendungan.trenggalekkab.go.id/apps/demo-slot/ https://biroorpeg.tualkota.go.id/birodemo/ https://biroorpeg.tualkota.go.id/public/ggacor/ https://sinjaiutara.sinjaikab.go.id/images/mdemo/ https://sinjaiutara.sinjaikab.go.id/wp-content/macau/ http://kesra.sinjaikab.go.id/public/data/rekomendasi/ https://pendidikanmatematika.pasca.untad.ac.id/wp-content/upgrade/demo-slot/ https://pendidikanmatematika.pasca.untad.ac.id/pasca/ugacor/ https://bppkad.mamberamorayakab.go.id/wp-content/modemo/ https://bppkad.mamberamorayakab.go.id/.tmb/-/ http://gsgs.lingkungan.ft.unand.ac.id/includes/thailand/ http://gsgs.lingkungan.ft.unand.ac.id/includes/demo/
https://jackpot-1131.com/ jp1131
https://fisip-an.umb.ac.id/wp-content/pstgacor/ https://netizenews.blob.core.windows.net/barang-langka/bocoran-situs-slot-gacor-pg.html https://netizenews.blob.core.windows.net/barang-langka/bocoran-tips-gampang-maxwin-terbaru.html
https://pdp.pasca.untad.ac.id/apps/akun-demo/ https://pkm-bendungan.trenggalekkab.go.id/apps/demo-slot/ https://biroorpeg.tualkota.go.id/birodemo/ https://biroorpeg.tualkota.go.id/public/ggacor/ https://sinjaiutara.sinjaikab.go.id/images/mdemo/ https://sinjaiutara.sinjaikab.go.id/wp-content/macau/ http://kesra.sinjaikab.go.id/public/data/rekomendasi/ https://pendidikanmatematika.pasca.untad.ac.id/wp-content/upgrade/demo-slot/ https://pendidikanmatematika.pasca.untad.ac.id/pasca/ugacor/ https://bppkad.mamberamorayakab.go.id/wp-content/modemo/ https://bppkad.mamberamorayakab.go.id/.tmb/-/ http://gsgs.lingkungan.ft.unand.ac.id/includes/thailand/ http://gsgs.lingkungan.ft.unand.ac.id/includes/demo/
https://jackpot-1131.com/ jp1131
https://fisip-an.umb.ac.id/wp-content/pstgacor/ https://netizenews.blob.core.windows.net/barang-langka/bocoran-situs-slot-gacor-pg.html https://netizenews.blob.core.windows.net/barang-langka/bocoran-tips-gampang-maxwin-terbaru.html