Guru Granth Sahib Translation Project

Guru granth sahib page-381

Page 381

ਨਿੰਦਕ ਕੀ ਗਤਿ ਕਤਹੂੰ ਨਾਹੀ ਖਸਮੈ ਏਵੈ ਭਾਣਾ ॥ nindak kee gat katahooN naahee khasmai ayvai bhaanaa. The slanderer shall never attain emancipation; this is the Will of the Lord and Master. ਖਸਮ-ਪ੍ਰਭੂ ਦੀ ਰਜ਼ਾ ਇਉਂ ਹੀ ਹੈ ਕਿ (ਸੰਤ ਜਨਾਂ ਦੀ) ਨਿੰਦਾ ਕਰਨ ਵਾਲੇ ਮਨੁੱਖ ਨੂੰ ਕਿਤੇ ਭੀ ਉੱਚੀ ਆਤਮਕ ਅਵਸਥਾ ਪ੍ਰਾਪਤ ਨਹੀਂ ਹੋ ਸਕਦੀ (ਕਿਉਂਕਿ ਉਹ ਉੱਚੀ ਆਤਮਕ ਅਵਸਥਾ ਵਾਲਿਆਂ ਦੀ ਤਾਂ ਸਦਾ ਨਿੰਦਾ ਕਰਦਾ ਹੈ।
ਜੋ ਜੋ ਨਿੰਦ ਕਰੇ ਸੰਤਨ ਕੀ ਤਿਉ ਸੰਤਨ ਸੁਖੁ ਮਾਨਾ ॥੩॥ jo jo nind karay santan kee ti-o santan sukh maanaa. ||3|| On the other hand), the more the slanderer speaks ill of the saints, the more peace the saints enjoy. ||3|| ਦੂਜੇ ਪਾਸੇ) ਜਿਉਂ ਜਿਉਂ ਕੋਈ ਮਨੁੱਖ ਸੰਤ ਜਨਾਂ ਦੀ ਨਿੰਦਾ ਕਰਦਾ ਹੈ (ਉਕਾਈਆਂ ਨਸ਼ਰ ਕਰਦਾ ਹੈ) ਤਿਉਂ ਤਿਉਂ ਸੰਤ ਜਨ ਇਸ ਵਿਚ ਸੁਖ ਪ੍ਰਤੀਤ ਕਰਦੇ ਹਨ (ਉਹਨਾਂ ਨੂੰ ਆਪਣੇ ਆਤਮਕ ਜੀਵਨ ਦੀ ਪੜਤਾਲ ਕਰਨ ਦਾ ਮੌਕਾ ਮਿਲਦਾ ਰਹਿੰਦਾ ਹੈ) ॥੩॥
ਸੰਤਾ ਟੇਕ ਤੁਮਾਰੀ ਸੁਆਮੀ ਤੂੰ ਸੰਤਨ ਕਾ ਸਹਾਈ ॥ santaa tayk tumaaree su-aamee tooN santan kaa sahaa-ee. O’ Master, the saints depend upon Your support; You are the helper of the saints. ਹੇ ਮਾਲਕ-ਪ੍ਰਭੂ! ਤੇਰੇ ਸੰਤਾਂ ਨੂੰ (ਜੀਵਨ-ਅਗਵਾਈ ਵਾਸਤੇ) ਸਦਾ ਤੇਰਾ ਆਸਰਾ ਰਹਿੰਦਾ ਹੈ, ਤੂੰ (ਸੰਤਾਂ ਦਾ ਜੀਵਨ ਉੱਚਾ ਕਰਨ ਵਿਚ) ਮਦਦਗਾਰ ਭੀ ਬਣਦਾ ਹੈਂ।
ਕਹੁ ਨਾਨਕ ਸੰਤ ਹਰਿ ਰਾਖੇ ਨਿੰਦਕ ਦੀਏ ਰੁੜਾਈ ॥੪॥੨॥੪੧॥ kaho naanak sant har raakhay nindak dee-ay rurhaa-ee. ||4||2||41|| (In short), Nanak says, God has saved the saints and drowned the slanderers (in their own sins). ||4||2||41|| ਨਾਨਕ ਆਖਦਾ ਹੈ- (ਉਸ ਨਿੰਦਾ ਦੀ ਬਰਕਤਿ ਨਾਲ) ਸੰਤਾਂ ਨੂੰ ਤਾਂ ਪਰਮਾਤਮਾ (ਮੰਦ ਕਰਮਾਂ ਤੋਂ) ਬਚਾਈ ਰੱਖਦਾ ਹੈ ਪਰ ਨਿੰਦਾ ਕਰਨ ਵਾਲਿਆਂ ਨੂੰ (ਉਹਨਾਂ ਦੇ ਨਿੰਦਾ ਦੇ ਹੜ ਵਿਚ) ਰੋੜ੍ਹ ਦੇਂਦਾ ਹੈ (ਉਹਨਾਂ ਦੇ ਆਤਮਕ ਜੀਵਨ ਨੂੰ ਨਿੰਦਾ ਦੇ ਹੜ ਵਿਚ ਰੋੜ੍ਹ ਕੇ ਮੁਕਾ ਦੇਂਦਾ ਹੈ) ॥੪॥੨॥੪੧॥
ਆਸਾ ਮਹਲਾ ੫ ॥ aasaa mehlaa 5. Aasaa, Fifth Mehl:
ਬਾਹਰੁ ਧੋਇ ਅੰਤਰੁ ਮਨੁ ਮੈਲਾ ਦੁਇ ਠਉਰ ਅਪੁਨੇ ਖੋਏ ॥ baahar Dho-ay antar man mailaa du-ay tha-ur apunay kho-ay. (A false devotee, who) washes him (or her) self from outside but remains impure in the mind, loses places of rest (both in this and the next world). ਜੇਹੜਾ ਮਨੁੱਖ (ਤੀਰਥ ਆਦਿਕਾਂ ਤੇ ਨਿਰਾ) ਪਿੰਡਾ ਧੋ ਕੇ ਅੰਦਰਲਾ ਮਨ (ਵਿਕਾਰਾਂ ਨਾਲ) ਮੈਲਾ ਹੀ ਰੱਖਦਾ ਹੈ ਉਹ ਲੋਕ ਪਰਲੋਕ ਆਪਣੇ ਦੋਵੇਂ ਥਾਂ ਗਵਾ ਲੈਂਦਾ ਹੈ।
ਈਹਾ ਕਾਮਿ ਕ੍ਰੋਧਿ ਮੋਹਿ ਵਿਆਪਿਆ ਆਗੈ ਮੁਸਿ ਮੁਸਿ ਰੋਏ ॥੧॥ eehaa kaam kroDh mohi vi-aapi-aa aagai mus mus ro-ay. ||1|| Such a person remains afflicted with lust, anger and infatuation here (in this world), and cries again and again in the next. world. ||1|| ਇਸ ਲੋਕ ਵਿਚ ਰਹਿੰਦਿਆਂ ਕਾਮ-ਵਾਸ਼ਨਾ ਵਿਚ, ਕ੍ਰੋਧ ਵਿਚ, ਮੋਹ ਵਿਚ, ਫਸਿਆ ਰਹਿੰਦਾ ਹੈ, ਅਗਾਂਹ ਪਰਲੋਕ ਵਿਚ ਜਾ ਕੇ ਹਟਕੋਰੇ ਲੈ ਲੈ ਰੋਂਦਾ ਹੈ ॥੧॥
ਗੋਵਿੰਦ ਭਜਨ ਕੀ ਮਤਿ ਹੈ ਹੋਰਾ ॥ govind bhajan kee mat hai horaa. (O’ my friends), the way of (true) worship of God is entirely different (than what you are indulging in. (ਹੇ ਭਾਈ!) ਪਰਮਾਤਮਾ ਦਾ ਭਜਨ ਕਰਨ ਵਾਲੀ ਅਕਲ ਹੋਰ ਕਿਸਮ ਦੀ ਹੁੰਦੀ ਹੈ (ਉਸ ਵਿਚ ਵਿਖਾਵਾ ਨਹੀਂ ਹੁੰਦਾ)।
ਵਰਮੀ ਮਾਰੀ ਸਾਪੁ ਨ ਮਰਈ ਨਾਮੁ ਨ ਸੁਨਈ ਡੋਰਾ ॥੧॥ ਰਹਾਉ ॥ varmee maaree saap na mar-ee naam na sun-ee doraa. ||1|| rahaa-o. Destroying the snake-hole, the snake is not killed; the deaf person does not hear the Lord’s Name. ||1||Pause|| ਜੇ ਮਨੁੱਖ ਪਰਮਾਤਮਾ ਦਾ ਨਾਮ ਨਹੀਂ ਸੁਣਦਾ, ਜੇ ਨਾਮ ਵਲੋਂ ਬੋਲਾ ਰਹਿੰਦਾ ਹੈ (ਤਾਂ ਬਾਹਰਲੇ ਧਾਰਮਕ ਕਰਮ ਇਉਂ ਹੀ ਹਨ ਜਿਵੇਂ ਸੱਪ ਨੂੰ ਮਾਰਨ ਦੇ ਥਾਂ ਸੱਪ ਦੀ ਖੁੱਡ ਨੂੰ ਕੁੱਟੀ ਜਾਣਾ), ਪਰ ਜੇ ਖੁੱਡ ਨੂੰ ਕੁੱਟਦੇ ਜਾਈਏ ਤਾਂ ਇਸ ਤਰ੍ਹਾਂ ਸੱਪ ਨਹੀਂ ਮਰਦਾ (ਬਾਹਰਲੇ ਕਰਮਾਂ ਨਾਲ ਮਨ ਵੱਸ ਵਿਚ ਨਹੀਂ ਆਉਂਦਾ) ॥੧॥ ਰਹਾਉ ॥
ਮਾਇਆ ਕੀ ਕਿਰਤਿ ਛੋਡਿ ਗਵਾਈ ਭਗਤੀ ਸਾਰ ਨ ਜਾਨੈ ॥ maa-i-aa kee kirat chhod gavaa-ee bhagtee saar na jaanai. He renounces the affairs of Maya, but he does not appreciate the value of devotional worship. (ਜਿਸ ਮਨੁੱਖ ਨੇ ਤਿਆਗ ਦੇ ਭੁਲੇਖੇ ਵਿਚ ਆਜੀਵਕਾ ਖ਼ਾਤਰ) ਮਾਇਆ ਕਮਾਣ ਦਾ ਉੱਦਮ ਛੱਡ ਦਿੱਤਾ ਉਹ ਭਗਤੀ ਦੀ ਕਦਰ ਭੀ ਨਹੀਂ ਜਾਣਦਾ,
ਬੇਦ ਸਾਸਤ੍ਰ ਕਉ ਤਰਕਨਿ ਲਾਗਾ ਤਤੁ ਜੋਗੁ ਨ ਪਛਾਨੈ ॥੨॥ bayd saastar ka-o tarkan laagaa tat jog na pachhaanai. ||2|| Such a person begins arguing over Vedas and Shastras but doesn’t know the essence of the way to unite with God. ||2|| ਜੇਹੜਾ ਮਨੁੱਖ ਵੇਦ ਸ਼ਾਸਤਰ ਆਦਿਕ ਧਰਮ-ਪੁਸਤਕਾਂ ਨੂੰ ਸਿਰਫ਼ ਬਹਸਾਂ ਵਿਚ ਹੀ ਵਰਤਣਾ ਸ਼ੁਰੂ ਕਰ ਦੇਂਦਾ ਹੈ ਉਹ (ਆਤਮਕ ਜੀਵਨ ਦੀ) ਅਸਲੀਅਤ ਨਹੀਂ ਸਮਝਦਾ, ਉਹ ਪਰਮਾਤਮਾ ਦਾ ਮਿਲਾਪ ਨਹੀਂ ਸਮਝਦਾ ॥੨॥
ਉਘਰਿ ਗਇਆ ਜੈਸਾ ਖੋਟਾ ਢਬੂਆ ਨਦਰਿ ਸਰਾਫਾ ਆਇਆ ॥ ughar ga-i-aa jaisaa khotaa dhaboo-aa nadar saraafaa aa-i-aa. He stands exposed, like a counterfeit coin, when inspected by the Lord, the Assayer. ਜਿਵੇਂ ਜਦੋਂ ਕੋਈ ਖੋਟਾ ਰੁਪਇਆ ਸਰਾਫ਼ਾਂ ਦੀ ਨਜ਼ਰੇ ਪੈਂਦਾ ਹੈ ਤਾਂ ਉਸ ਦਾ ਖੋਟ ਪਰਤੱਖ ਦਿੱਸ ਪੈਂਦਾ ਹੈ;
ਅੰਤਰਜਾਮੀ ਸਭੁ ਕਿਛੁ ਜਾਨੈ ਉਸ ਤੇ ਕਹਾ ਛਪਾਇਆ ॥੩॥ antarjaamee sabh kichh jaanai us tay kahaa chhapaa-i-aa. ||3|| Because that knower of all hearts knows everything; how can anything be kept hidden from Him? ||3|| (ਤਿਵੇਂ ਜੇਹੜਾ ਮਨੁੱਖ ਅੰਦਰੋਂ ਤਾਂ ਵਿਕਾਰੀ ਹੈ, ਪਰ ਬਾਹਰੋਂ ਧਾਰਮਿਕ ਭੇਖੀ) ਉਹ ਪਰਮਾਤਮਾ ਪਾਸੋਂ (ਆਪਣਾ ਅੰਦਰਲਾ ਖੋਟ) ਲੁਕਾ ਨਹੀਂ ਸਕਦਾ, ਹਰੇਕ ਦੇ ਦਿਲ ਦੀ ਜਾਣਨ ਵਾਲਾ ਪਰਮਾਤਮਾ ਉਸ ਦੀ ਹਰੇਕ ਕਰਤੂਤ ਨੂੰ ਜਾਣਦਾ ਹੈ ॥੩॥
ਕੂੜਿ ਕਪਟਿ ਬੰਚਿ ਨਿੰਮੁਨੀਆਦਾ ਬਿਨਸਿ ਗਇਆ ਤਤਕਾਲੇ ॥ koorh kapat banch nimmunee-aadaa binas ga-i-aa tatkaalay. Through falsehood, fraud and deceit, the mortal collapses in an instant – he has no foundation at all. ਮਨੁੱਖ ਦੀ ਇਸ ਜਗਤ ਵਿਚ ਚਾਰ-ਰੋਜ਼ਾ ਜ਼ਿੰਦਗੀ ਹੈ ਪਰ ਇਹ ਮਾਇਆ ਦੇ ਮੋਹ ਵਿਚ ਠੱਗੀ-ਫ਼ਰੇਬ ਵਿਚ ਆਤਮਕ ਜੀਵਨ ਲੁਟਾ ਕੇ ਬੜੀ ਛੇਤੀ ਆਤਮਕ ਮੌਤੇ ਮਰ ਜਾਂਦਾ ਹੈ।
ਸਤਿ ਸਤਿ ਸਤਿ ਨਾਨਕਿ ਕਹਿਆ ਅਪਨੈ ਹਿਰਦੈ ਦੇਖੁ ਸਮਾਲੇ ॥੪॥੩॥੪੨॥ sat sat sat naanak kahi-aa apnai hirdai daykh samaalay. ||4||3||42|| Nanak has said this absolute truth (that one should) meditate on God by seeing Him within one’s own heart||4||3||42|| ਹੇ ਭਾਈ! ਨਾਨਕ ਨੇ ਇਹ ਗੱਲ ਯਕੀਨੀ ਤੌਰ ਤੇ ਸੱਚ ਕਹੀ ਹੈ ਕਿ ਪਰਮਾਤਮਾ ਦੇ ਨਾਮ ਨੂੰ ਆਪਣੇ ਹਿਰਦੇ ਵਿਚ ਵਸਾ ਕੇ ਉਸ ਨੂੰ ਆਪਣੇ ਅੰਦਰ ਵੱਸਦਾ ਵੇਖ (ਇਹੀ ਆਤਮਕ ਜੀਵਨ ਹੈ, ਇਹੀ ਜੀਵਨ-ਮਨੋਰਥ ਹੈ) ॥੪॥੩॥੪੨॥
ਆਸਾ ਮਹਲਾ ੫ ॥ aasaa mehlaa 5. Aasaa, Fifth Mehl:
ਉਦਮੁ ਕਰਤ ਹੋਵੈ ਮਨੁ ਨਿਰਮਲੁ ਨਾਚੈ ਆਪੁ ਨਿਵਾਰੇ ॥ udam karat hovai man nirmal naachai aap nivaaray. (O’ my friends, when one) makes the effort (to meditate on God’s Name), then one’s mind becomes pure, because such a one dances after getting rid of the concept of self (from within). (ਹੇ ਭਾਈ! ਪਰਮਾਤਮਾ ਦਾ ਭਗਤ ਜਿਉਂ ਜਿਉਂ ਸਿਫ਼ਤਿ-ਸਾਲਾਹ ਦਾ) ਉੱਦਮ ਕਰਦਾ ਹੈ ਉਸ ਦਾ ਮਨ ਪਵਿਤ੍ਰ ਹੁੰਦਾ ਜਾਂਦਾ ਹੈ, ਉਹ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰਦਾ ਹੈ (ਇਹ, ਮਾਨੋ, ਉਹ ਪਰਮਾਤਮਾ ਦੀ ਹਜ਼ੂਰੀ ਵਿਚ) ਨਾਚ ਕਰਦਾ ਹੈ।
ਪੰਚ ਜਨਾ ਲੇ ਵਸਗਤਿ ਰਾਖੈ ਮਨ ਮਹਿ ਏਕੰਕਾਰੇ ॥੧॥ panch janaa lay vasgat raakhai man meh aykankaaray. ||1|| The five passions are kept under control, and the One Lord dwells in the mind. ||1|| (ਪਰਮਾਤਮਾ ਦਾ ਸੇਵਕ) ਆਪਣੇ ਮਨ ਵਿਚ ਪਰਮਾਤਮਾ ਨੂੰ ਵਸਾਈ ਰੱਖਦਾ ਹੈ (ਇਸ ਤਰ੍ਹਾਂ) ਉਹ ਕਾਮਾਦਿਕ ਪੰਜਾਂ ਨੂੰ ਕਾਬੂ ਵਿਚ ਰੱਖਦਾ ਹੈ ॥੧॥
ਤੇਰਾ ਜਨੁ ਨਿਰਤਿ ਕਰੇ ਗੁਨ ਗਾਵੈ ॥ tayraa jan nirat karay gun gaavai. (O’ God), Your devotee dances by singing Your praises. ਹੇ ਪ੍ਰਭੂ! (ਦੇਵੀ ਦੇਵਤਿਆਂ ਦੇ ਭਗਤ ਆਪਣੇ ਇਸ਼ਟ ਦੀ ਭਗਤੀ ਕਰਨ ਵੇਲੇ ਉਸ ਦੇ ਅੱਗੇ ਨਾਚ ਕਰਦੇ ਹਨ, ਪਰ) ਤੇਰਾ ਭਗਤ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹੈ (ਇਹ, ਮਾਨੋ) ਉਹ ਨਾਚ ਕਰਦਾ ਹੈ।
ਰਬਾਬੁ ਪਖਾਵਜ ਤਾਲ ਘੁੰਘਰੂ ਅਨਹਦ ਸਬਦੁ ਵਜਾਵੈ ॥੧॥ ਰਹਾਉ ॥ rabaab pakhaavaj taal ghunghroo anhad sabad vajaavai. ||1|| rahaa-o. He plays upon the guitar, tambourine and cymbals, and the unstruck sound current of the Shabad resounds. ||1||Pause|| ਹੇ ਪ੍ਰਭੂ! ਤੇਰਾ ਭਗਤ ਤੇਰੀ ਸਿਫ਼ਤਿ-ਸਾਲਾਹ ਦਾ ਸ਼ਬਦ-ਰੂਪ ਵਾਜਾ (ਆਪਣੇ ਅੰਦਰ) ਲਗਾਤਾਰ ਵਜਾਂਦਾ ਰਹਿੰਦਾ ਹੈ (ਸ਼ਬਦ ਨੂੰ ਹਰ ਵੇਲੇ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ) ਇਹੀ ਹੈ ਉਸ ਦੇ ਵਾਸਤੇ ਰਬਾਬ ਤਬਲਾ ਛੈਣੇ ਘੁੰਘਰੂ (ਆਦਿਕ ਸਾਜ਼ਾਂ ਦਾ ਵੱਜਣਾ) ॥੧॥ ਰਹਾਉ ॥
ਪ੍ਰਥਮੇ ਮਨੁ ਪਰਬੋਧੈ ਅਪਨਾ ਪਾਛੈ ਅਵਰ ਰੀਝਾਵੈ ॥ parathmay man parboDhai apnaa paachhai avar reejhaavai. (A devotee) first instructs his or her own mind. After that (the devotee) instructs others. (ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਪਰਮਾਤਮਾ ਦਾ ਭਗਤ) ਪਹਿਲਾਂ ਆਪਣੇ ਮਨ ਨੂੰ (ਮੋਹ ਦੀ ਨੀਂਦ ਵਿਚੋਂ) ਜਗਾਂਦਾ ਹੈ, ਫਿਰ ਹੋਰਨਾਂ ਦੇ ਅੰਦਰ (ਸਿਫ਼ਤਿ-ਸਾਲਾਹ ਦੀ) ਰੀਝ ਪੈਦਾ ਕਰਦਾ ਹੈ।
ਰਾਮ ਨਾਮ ਜਪੁ ਹਿਰਦੈ ਜਾਪੈ ਮੁਖ ਤੇ ਸਗਲ ਸੁਨਾਵੈ ॥੨॥ raam naam jap hirdai jaapai mukh tay sagal sunaavai. ||2|| He chants the Lord’s Name and meditates on it in his heart; with his mouth, he announces it to all. ||2|| ਪਹਿਲਾਂ ਉਹ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕਰਦਾ ਹੈ ਤੇ ਫਿਰ ਮੂੰਹ ਨਾਲ ਉਹ ਜਾਪ ਹੋਰਨਾਂ ਨੂੰ ਭੀ ਸੁਣਾਂਦਾ ਹੈ ॥੨॥
ਕਰ ਸੰਗਿ ਸਾਧੂ ਚਰਨ ਪਖਾਰੈ ਸੰਤ ਧੂਰਿ ਤਨਿ ਲਾਵੈ ॥ kar sang saaDhoo charan pakhaarai sant Dhoor tan laavai. He joins the Saadh Sangat, the Company of the Holy, and washes their feet; he applies the dust of the Saints to his body (ਪਰਮਾਤਮਾ ਦਾ ਸੇਵਕ) ਆਪਣੇ ਹੱਥਾਂ ਨਾਲ ਗੁਰਮੁਖਾਂ ਦੇ ਪੈਰ ਧੋਂਦਾ ਹੈ ਸੰਤ ਜਨਾਂ ਦੇ ਚਰਨਾਂ ਦੀ ਧੂੜ ਆਪਣੇ ਸਰੀਰ ਉੱਤੇ ਲਾਂਦਾ ਹੈ।
ਮਨੁ ਤਨੁ ਅਰਪਿ ਧਰੇ ਗੁਰ ਆਗੈ ਸਤਿ ਪਦਾਰਥੁ ਪਾਵੈ ॥੩॥ man tan arap Dharay gur aagai sat padaarath paavai. ||3|| He surrenders his mind and body, and places them before the Guru; thus, he obtains the true wealth. ||3|| ਆਪਣਾ ਮਨ ਗੁਰੂ ਦੇ ਹਵਾਲੇ ਕਰਦਾ ਹੈ ਆਪਣਾ ਸਰੀਰ (ਹਰੇਕ ਗਿਆਨ-ਇੰਦ੍ਰਾ) ਗੁਰੂ ਦੇ ਹਵਾਲੇ ਕਰਦਾ ਹੈ ਤੇ ਗੁਰੂ ਪਾਸੋਂ ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ ਪ੍ਰਾਪਤ ਕਰਦਾ ਹੈ ॥੩॥
ਜੋ ਜੋ ਸੁਨੈ ਪੇਖੈ ਲਾਇ ਸਰਧਾ ਤਾ ਕਾ ਜਨਮ ਮਰਨ ਦੁਖੁ ਭਾਗੈ ॥ jo jo sunai paykhai laa-ay sarDhaa taa kaa janam maran dukh bhaagai. Whoever listens to, and beholds the Guru with faith, shall see his pains of birth and death taken away.Whosoever listen and see with faith such a dance (in worship of God), their pains of birth and death flee away. ਹੇ ਨਾਨਕ! (ਪਰਮਾਤਮਾ ਦੀ ਸਿਫ਼ਤਿ-ਸਾਲਾਹ ਇਕ ਐਸਾ ਨਾਚ ਹੈ ਕਿ) ਜੇਹੜਾ ਜੇਹੜਾ ਮਨੁੱਖ ਇਸ ਨੂੰ ਸਿਦਕ ਧਾਰ ਕੇ ਸੁਣਦਾ ਵੇਖਦਾ ਹੈ ਉਸ ਦਾ ਜਨਮ ਮਰਨ ਦੇ ਗੇੜ ਦਾ ਦੁੱਖ ਦੂਰ ਹੋ ਜਾਂਦਾ ਹੈ।
ਐਸੀ ਨਿਰਤਿ ਨਰਕ ਨਿਵਾਰੈ ਨਾਨਕ ਗੁਰਮੁਖਿ ਜਾਗੈ ॥੪॥੪॥੪੩॥ aisee nirat narak nivaarai naanak gurmukh jaagai. ||4||4||43|| Such a dance eliminates hell; O Nanak, the Gurmukh remains wakeful. ||4||4||43|| ਅਜੇਹਾ ਨਾਚ ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਨੂੰ ਨਰਕਾਂ ਤੋਂ ਬਚਾ ਲੈਂਦਾ ਹੈ (ਇਸ ਨਾਚ ਦੀ ਬਰਕਤਿ ਨਾਲ) ਉਹ (ਮੋਹ ਦੀ ਨੀਂਦ ਤੋਂ) ਜਾਗ ਪੈਂਦਾ ਹੈ ॥੪॥੪॥੪੩॥
ਆਸਾ ਮਹਲਾ ੫ ॥ aasaa mehlaa 5. Aasaa, Fifth Mehl:
ਅਧਮ ਚੰਡਾਲੀ ਭਈ ਬ੍ਰਹਮਣੀ ਸੂਦੀ ਤੇ ਸ੍ਰੇਸਟਾਈ ਰੇ ॥ aDham chandaalee bha-ee barahmanee soodee tay sarestaa-ee ray. My intellect, which was evil like that of a low savage woman has now become pure like a Brahmin (priestess. As if from a low caste) Shudra it has become the highest caste (woman). ਹੇ ਭਾਈ! ਨਾਮ ਅੰਮ੍ਰਿਤ ਦੀ ਬਰਕਤਿ ਨਾਲ ਅੱਤ ਨੀਚ ਚੰਡਾਲਣ ਬ੍ਰਿਤੀ (ਮਾਨੋ) ਬ੍ਰਾਹਮਣੀ ਬਣ ਗਈ ਤੇ ਸ਼ੂਦਰਨੀ ਤੋਂ ਉੱਚੀ ਕੁਲ ਵਾਲੀ ਹੋ ਗਈ।
ਪਾਤਾਲੀ ਆਕਾਸੀ ਸਖਨੀ ਲਹਬਰ ਬੂਝੀ ਖਾਈ ਰੇ ॥੧॥ paataalee aakaasee sakhnee lahbar boojhee khaa-ee ray. ||1|| The burning desire of the nether regions and the etheric realms is finally quenched and extinguished. ||1|| ਜੇਹੜੀ ਬਿਰਤੀ ਪਹਿਲਾਂ ਪਤਾਲ ਤੋਂ ਲੈ ਕੇ ਅਕਾਸ਼ ਤਕ ਸਾਰੀ ਦੁਨੀਆ ਦੇ ਪਦਾਰਥ ਲੈ ਕੇ ਭੀ ਭੁੱਖੀ ਰਹਿੰਦੀ ਸੀ ਉਸ ਦੀ ਤ੍ਰਿਸ਼ਨਾ-ਅੱਗ ਦੀ ਲਾਟ ਬੁੱਝ ਗਈ ॥੧॥
ਘਰ ਕੀ ਬਿਲਾਈ ਅਵਰ ਸਿਖਾਈ ਮੂਸਾ ਦੇਖਿ ਡਰਾਈ ਰੇ ॥ ghar kee bilaa-ee avar sikhaa-ee moosaa daykh daraa-ee ray. The house-cat has been taught otherwise, and is terrified upon seeing the mouse. (ਜਿਸ ਮਨੁੱਖ ਨੂੰ ਗੁਰੂ ਨੇ ਨਾਮ-ਅੰਮ੍ਰਿਤ ਪਿਲਾ ਦਿੱਤਾ ਉਸ ਦੀ ਪਹਿਲੀ) ਸੰਤੋਖ-ਹੀਣ ਬ੍ਰਿਤੀ ਬਿੱਲੀ ਹੁਣ ਹੋਰ ਕਿਸਮ ਦੀ ਸਿੱਖਿਆ ਲੈਂਦੀ ਹੈ ਉਹ ਦੁਨੀਆ ਦੇ ਪਦਾਰਥ (ਚੂਹਾ) ਵੇਖ ਕੇ ਲਾਲਚ ਕਰਨੋਂ ਸੰਗਦੀ ਹੈ।
ਅਜ ਕੈ ਵਸਿ ਗੁਰਿ ਕੀਨੋ ਕੇਹਰਿ ਕੂਕਰ ਤਿਨਹਿ ਲਗਾਈ ਰੇ ॥੧॥ ਰਹਾਉ ॥ aj kai vas gur keeno kayhar kookar tineh lagaa-ee ray. ||1|| rahaa-o. The Guru has put the tiger under the control of the sheep, and now, the dog eats grass. ||1||Pause|| ਗੁਰੂ ਨੇ ਉਸ ਦੇ ਅਹੰਕਾਰ-ਸ਼ੇਰ ਨੂੰ ਨਿਮ੍ਰਤਾ-ਬੱਕਰੀ ਦੇ ਅਧੀਨ ਕਰ ਦਿੱਤਾ, ਉਸ ਦੇ ਤਮੋਗੁਣੀ ਇੰਦ੍ਰਿਆਂ (ਕੁੱਤਿਆਂ) ਨੂੰ ਸਤੋ ਗੁਣੀ ਪਾਸੇ (ਘਾਹ ਖਾਣ ਵਲ) ਲਾ ਦਿੱਤਾ ॥੧॥ ਰਹਾਉ ॥
ਬਾਝੁ ਥੂਨੀਆ ਛਪਰਾ ਥਾਮ੍ਹ੍ਹਿਆ ਨੀਘਰਿਆ ਘਰੁ ਪਾਇਆ ਰੇ ॥ baajh thoonee-aa chhapraa thaamiH-aa neeghari-aa ghar paa-i-aa ray. Without pillars, the roof is supported, and the homeless have found a home. (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਨੇ ਨਾਮ-ਅੰਮ੍ਰਿਤ ਪਿਲਾ ਦਿੱਤਾ ਉਸ ਦੇ ਮਨ ਦਾ) ਛੱਪਰ (ਛੱਤ) ਦੁਨਿਆਵੀ ਪਦਾਰਥਾਂ ਦੀਆਂ ਆਸਾਂ ਦੀਆਂ ਥੰਮ੍ਹੀਆਂ ਤੋਂ ਬਿਨਾ ਹੀ ਥੰਮ੍ਹਿਆ ਗਿਆ, ਉਸ ਦੇ ਭਟਕਦੇ ਮਨ ਨੇ (ਪ੍ਰਭੂ-ਚਰਨਾਂ ਵਿਚ) ਟਿਕਾਣਾ ਲੱਭ ਲਿਆ।
ਬਿਨੁ ਜੜੀਏ ਲੈ ਜੜਿਓ ਜੜਾਵਾ ਥੇਵਾ ਅਚਰਜੁ ਲਾਇਆ ਰੇ ॥੨॥ bin jarhee-ay lai jarhi-i jarhaavaa thayvaa achraj laa-i-aa ray. ||2|| Without the jeweller, the jewel has been set, and the wonderful stone shines forth. ||2|| ਕਾਰੀਗਰ ਸੁਨਿਆਰਿਆਂ ਦੀ ਸਹਾਇਤਾ ਤੋਂ ਬਿਨਾ ਹੀ (ਉਸ ਦੇ ਮਨ ਦਾ) ਜੜਾਊ ਗਹਿਣਾ ਤਿਆਰ ਹੋ ਗਿਆ ਤੇ ਉਸ ਮਨ-ਗਹਿਣੇ ਵਿਚ ਪਰਮਾਤਮਾ ਦੇ ਨਾਮ ਦਾ ਸੁੰਦਰ ਨਗ ਜੜ ਦਿੱਤਾ ਗਿਆ ॥੨॥
ਦਾਦੀ ਦਾਦਿ ਨ ਪਹੁਚਨਹਾਰਾ ਚੂਪੀ ਨਿਰਨਉ ਪਾਇਆ ਰੇ ॥ daadee daad na pahuchanhaaraa choopee nirna-o paa-i-aa ray. My mind, which like a complainer was always trying to present its complaint but was unable to reach the appropriate authority, has now obtained a decision (on its complaint not by complaining, but by) remaining silent. (ਹੇ ਭਾਈ! ਪਰਮਾਤਮਾ ਦੇ ਚਰਨਾਂ ਤੋਂ ਵਿੱਛੜ ਕੇ ਨਿੱਤ) ਗਿਲੇ ਕਰਨ ਵਾਲਾ (ਆਪਣਾ ਮਨ-ਇੱਛਤ) ਇਨਸਾਫ਼ ਕਦੇ ਭੀ ਪ੍ਰਾਪਤ ਨਹੀਂ ਸੀ ਕਰ ਸਕਦਾ (ਪਰ ਹੁਣ ਜਦੋਂ ਨਾਮ-ਅੰਮ੍ਰਿਤ ਮਿਲ ਗਿਆ ਤਾਂ) ਸ਼ਾਂਤ-ਚਿੱਤ ਹੋਏ ਨੂੰ ਇਨਸਾਫ਼ ਮਿਲਣ ਲੱਗ ਪਿਆ (ਇਹ ਯਕੀਨ ਬਣ ਗਿਆ ਕਿ ਪਰਮਾਤਮਾ ਜੋ ਕੁਝ ਕਰਦਾ ਹੈ ਠੀਕ ਕਰਦਾ ਹੈ)।
ਮਾਲਿ ਦੁਲੀਚੈ ਬੈਠੀ ਲੇ ਮਿਰਤਕੁ ਨੈਨ ਦਿਖਾਲਨੁ ਧਾਇਆ ਰੇ ॥੩॥ maal duleechai baithee lay mirtak nain dikhaalan Dhaa-i-aa ray. ||3|| The dead sit on costly carpets, and what is seen with the eyes shall vanish. ||3|| (ਨਾਮ-ਅੰਮ੍ਰਿਤ ਦੀ ਬਰਕਤਿ ਨਾਲ ਮਨੁੱਖ ਦਾ ਪਹਿਲਾ) ਹੋਰਨਾਂ ਨੂੰ ਘੂਰਨ ਵਾਲਾ ਸੁਭਾਉ ਮੁੱਕ ਗਿਆ, ਦੁਲੀਚੇ ਮੱਲ ਕੇ ਬੈਠਣ ਵਾਲੀ (ਅਹੰਕਾਰ-ਭਰੀ ਬਿਰਤੀ) ਉਸ ਨੂੰ ਹੁਣ ਆਤਮਕ ਮੌਤੇ ਮਰੀ ਹੋਈ ਦਿੱਸਣ ਲੱਗ ਪਈ ॥੩॥


© 2017 SGGS ONLINE
error: Content is protected !!
Scroll to Top