Guru Granth Sahib Translation Project

Guru granth sahib page-388

Page 388

ਦਿਨੁ ਰੈਣਿ ਤੇਰਾ ਨਾਮੁ ਵਖਾਨਾ ॥੧॥ din rain tayraa naam vakhaanaa. ||1|| Day and night, I chant Your Name. ||1|| ਮੈਂ ਦਿਨ ਰਾਤ ਤੇਰਾ (ਹੀ) ਨਾਮ ਉਚਾਰਦਾ ਹਾਂ ॥੧॥
ਮੈ ਨਿਰਗੁਨ ਗੁਣੁ ਨਾਹੀ ਕੋਇ ॥ mai nirgun gun naahee ko-ay. O’ God, I am merit-less, and have no virtue in me. ਹੇ ਪ੍ਰਭੂ! ਮੈਂ ਗੁਣ-ਹੀਣ ਹਾਂ, ਮੇਰੇ ਵਿਚ ਕੋਈ ਗੁਣ ਨਹੀਂ
ਕਰਨ ਕਰਾਵਨਹਾਰ ਪ੍ਰਭ ਸੋਇ ॥੧॥ ਰਹਾਉ ॥ karan karaavanhaar parabh so-ay. ||1|| rahaa-o. O’ God, it is You who is the doer and prompter of everything. ||1||Pause|| ਹੇ ਪ੍ਰਭੂ ਉਹ ਤੂੰ ਹੀ ਹੈਂ ਜੋ ਸਭ ਕੁਝ ਕਰਨ ਦੀ ਤੇ ਕਰਾਣ ਦੀ ਸਮਰੱਥਾ ਰੱਖਦਾ ਹੈਂ ॥੧॥ ਰਹਾਉ ॥
ਮੂਰਖ ਮੁਗਧ ਅਗਿਆਨ ਅਵੀਚਾਰੀ ॥ moorakh mugaDh agi-aan aveechaaree. I am foolish, stupid, ignorant and thoughtless; ਹੇ ਪ੍ਰਭੂ! ਮੈਂ ਮੂਰਖ ਹਾਂ, ਮੈਂ ਮਤਿ-ਹੀਣ ਹਾਂ, ਮੈਂ ਗਿਆਨ-ਹੀਣ ਹਾਂ, ਮੈਂ ਬੇ-ਸਮਝ ਹਾਂ
ਨਾਮ ਤੇਰੇ ਕੀ ਆਸ ਮਨਿ ਧਾਰੀ ॥੨॥ naam tayray kee aas man Dhaaree. ||2|| yet in my mind I have cherished hope of Your Name. ||2|| ਮੈਂ ਤੇਰੇ ਨਾਮ ਦੀ ਆਸ ਮਨ ਵਿਚ ਰੱਖੀ ਹੋਈ ਹੈ ॥੨॥
ਜਪੁ ਤਪੁ ਸੰਜਮੁ ਕਰਮ ਨ ਸਾਧਾ ॥ jap tap sanjam karam na saaDhaa. I have not practiced any meditation, penance, austerity or done any good deeds, ਮੈਂ ਕੋਈ ਜਪ ਨਹੀਂ ਕੀਤਾ, ਮੈਂ ਕੋਈ ਤਪ ਨਹੀਂ ਕੀਤਾ, ਮੈਂ ਕੋਈ ਸੰਜਮ ਨਹੀਂ ਸਾਧਿਆ
ਨਾਮੁ ਪ੍ਰਭੂ ਕਾ ਮਨਹਿ ਅਰਾਧਾ ॥੩॥ naam parabhoo kaa maneh araaDhaa. ||3|| but in my mind, I keep remembering God’s Name with loving devotion. ||3|| ਮੈਂ ਤਾਂ ਪਰਮਾਤਮਾ ਦਾ ਨਾਮ ਹੀ ਆਪਣੇ ਮਨ ਵਿਚ ਯਾਦ ਕਰਦਾ ਰਹਿੰਦਾ ਹਾਂ ॥੩॥
ਕਿਛੂ ਨ ਜਾਨਾ ਮਤਿ ਮੇਰੀ ਥੋਰੀ ॥ kichhoo na jaanaa mat mayree thoree. O’ God, I know nothing about the penance, austerity, worship etc, and my intellect is also inadequate, ਹੇ ਪ੍ਰਭੂ! ਮੈਂ (ਕੋਈ ਜਪ, ਕੋਈ ਤਪ, ਕੋਈ ਸੰਜਮ) ਕੁਝ ਭੀ ਕਰਨਾ ਨਹੀਂ ਜਾਣਦਾ, ਮੇਰੀ ਅਕਲ ਬਹੁਤ ਮਾੜੀ ਜਿਹੀ ਹੈ,
ਬਿਨਵਤਿ ਨਾਨਕ ਓਟ ਪ੍ਰਭ ਤੋਰੀ ॥੪॥੧੮॥੬੯॥ binvat naanak ot parabh toree. ||4||18||69|| but O’ God, I am depending upon Your support alone, prays Nanak. |4|18|69| ਨਾਨਕ ਬੇਨਤੀ ਕਰਦਾ ਹੈ- ਮੈਂ ਸਿਰਫ਼ ਤੇਰਾ ਹੀ ਆਸਰਾ ਲਿਆ ਹੈ ॥੪॥੧੮॥੬੯॥
ਆਸਾ ਮਹਲਾ ੫ ॥ aasaa mehlaa 5. Raag Aasaa, Fifth Guru:
ਹਰਿ ਹਰਿ ਅਖਰ ਦੁਇ ਇਹ ਮਾਲਾ ॥ har har akhar du-ay ih maalaa. The two words, “God, God”, make up my rosary. (ਹੇ ਭਾਈ! ਮੇਰੇ ਪਾਸ ਤਾਂ) ‘ਹਰਿ ਹਰਿ’-ਇਹ ਦੋ ਲਫ਼ਜ਼ਾਂ ਦੀ ਮਾਲਾ ਹੈ,
ਜਪਤ ਜਪਤ ਭਏ ਦੀਨ ਦਇਆਲਾ ॥੧॥ japat japat bha-ay deen da-i-aalaa. ||1|| By continuously uttering these two words, God becomes merciful on a meek like me. ||1|| ਇਸ ਹਰਿ-ਨਾਮ-ਮਾਲਾ ਨੂੰ ਜਪਦਿਆਂ ਜਪਦਿਆਂ ਕੰਗਾਲਾਂ ਉੱਤੇ ਭੀ ਪਰਮਾਤਮਾ ਦਇਆਵਾਨ ਹੋ ਜਾਂਦਾ ਹੈ ॥੧॥
ਕਰਉ ਬੇਨਤੀ ਸਤਿਗੁਰ ਅਪੁਨੀ ॥ kara-o bayntee satgur apunee. O’ my true Guru, I submit my prayer to you, ਹੇ ਸਤਿਗੁਰੂ! ਮੈਂ ਤੇਰੇ ਅੱਗੇ ਆਪਣੀ ਇਹ ਅਰਜ਼ ਕਰਦਾ ਹਾਂ,
ਕਰਿ ਕਿਰਪਾ ਰਾਖਹੁ ਸਰਣਾਈ ਮੋ ਕਉ ਦੇਹੁ ਹਰੇ ਹਰਿ ਜਪਨੀ ॥੧॥ ਰਹਾਉ ॥ kar kirpaa raakho sarnaa-ee mo ka-o dayh haray har japnee. ||1|| rahaa-o. please show mercy and keep me in your refuge and bless me with the rosary of God’s Name. ||1||Pause|| ਕਿ ਕਿਰਪਾ ਕਰ ਕੇ ਮੈਨੂੰ ਆਪਣੀ ਸਰਨ ਵਿਚ ਰੱਖ ਤੇ ਮੈਨੂੰ ‘ਹਰਿ ਹਰਿ’ ਨਾਮ ਦੀ ਮਾਲਾ ਦੇਹ ॥੧॥ ਰਹਾਉ ॥
ਹਰਿ ਮਾਲਾ ਉਰ ਅੰਤਰਿ ਧਾਰੈ ॥ har maalaa ur antar Dhaarai. One who enshrines this rosary of God’s Name within his heart, ਜੇਹੜਾ ਮਨੁੱਖ ਹਰਿ-ਨਾਮ ਦੀ ਮਾਲਾ ਆਪਣੇ ਹਿਰਦੇ ਵਿਚ ਟਿਕਾ ਕੇ ਰੱਖਦਾ ਹੈ,
ਜਨਮ ਮਰਣ ਕਾ ਦੂਖੁ ਨਿਵਾਰੈ ॥੨॥ janam maran kaa dookh nivaarai. ||2|| gets rid of the fear and pain of the cycles of birth and death. ||2|| ਉਹ ਆਪਣੇ ਜਨਮ ਮਰਨ ਦੇ ਗੇੜ ਦਾ ਦੁੱਖ ਦੂਰ ਕਰ ਲੈਂਦਾ ਹੈ ॥੨॥
ਹਿਰਦੈ ਸਮਾਲੈ ਮੁਖਿ ਹਰਿ ਹਰਿ ਬੋਲੈ ॥ hirdai samaalai mukh har har bolai. One who enshrines God’s Name in the heart and chants it with his mouth, ਜੇਹੜਾ ਮਨੁੱਖ ਹਰਿ-ਨਾਮ ਨੂੰ ਆਪਣੇ ਹਿਰਦੇ ਵਿਚ ਸਾਂਭ ਕੇ ਰੱਖਦਾ ਹੈ ਤੇ ਮੂੰਹ ਨਾਲ ਹਰਿ-ਹਰਿ ਨਾਮ ਉਚਾਰਦਾ ਰਹਿੰਦਾ ਹੈ,
ਸੋ ਜਨੁ ਇਤ ਉਤ ਕਤਹਿ ਨ ਡੋਲੈ ॥੩॥ so jan it ut kateh na dolai. ||3|| never wavers, here or hereafter. ||3|| ਉਹ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ ਕਿਤੇ ਭੀ (ਕਿਸੇ ਗੱਲੇ ਭੀ) ਨਹੀਂ ਡੋਲਦਾ ॥੩॥
ਕਹੁ ਨਾਨਕ ਜੋ ਰਾਚੈ ਨਾਇ ॥ kaho naanak jo raachai naa-ay. Nanak says, one who is imbued with the love of God’s Name, ਨਾਨਕ ਆਖਦਾ ਹੈ- ਜੇਹੜਾ ਮਨੁੱਖ ਪਰਮਾਤਮਾ ਦੇ ਨਾਮ ਵਿਚ ਜੁੜਿਆ ਰਹਿੰਦਾ ਹੈ,
ਹਰਿ ਮਾਲਾ ਤਾ ਕੈ ਸੰਗਿ ਜਾਇ ॥੪॥੧੯॥੭੦॥ har maalaa taa kai sang jaa-ay. ||4||19||70|| the rosary of God’s Name goes with him to the next world. ||4||19||70|| ਹਰਿ-ਨਾਮ ਦੀ ਮਾਲਾ ਉਸ ਦੇ ਨਾਲ (ਪਰਲੋਕ ਵਿਚ ਭੀ) ਜਾਂਦੀ ਹੈ ॥੪॥੧੯॥੭੦॥
ਆਸਾ ਮਹਲਾ ੫ ॥ aasaa mehlaa 5. Raag Aasaa, Fifth Guru:
ਜਿਸ ਕਾ ਸਭੁ ਕਿਛੁ ਤਿਸ ਕਾ ਹੋਇ ॥ jis kaa sabh kichh tis kaa ho-ay. One who becomes a true devotee of that God to whom belongs everything, ਜੇਹੜਾ ਮਨੁੱਖ ਉਸ ਪਰਮਾਤਮਾ ਦਾ ਸੇਵਕ) ਬਣਿਆ ਰਹਿੰਦਾ ਹੈ ਜਿਸ ਦਾ ਇਹ ਸਾਰਾ ਜਗਤ ਰਚਿਆ ਹੋਇਆ ਹੈ,
ਤਿਸੁ ਜਨ ਲੇਪੁ ਨ ਬਿਆਪੈ ਕੋਇ ॥੧॥ tis jan layp na bi-aapai ko-ay. ||1|| he is not affected by Maya (worldly riches and power). ||1|| ਉਸ ਉਤੇ ਮਾਇਆ ਦਾ ਕਿਸੇ ਤਰ੍ਹਾਂ ਦਾ ਭੀ ਪ੍ਰਭਾਵ ਨਹੀਂ ਪੈ ਸਕਦਾ ॥੧॥
ਹਰਿ ਕਾ ਸੇਵਕੁ ਸਦ ਹੀ ਮੁਕਤਾ ॥ har kaa sayvak sad hee muktaa. God’s devotee is forever free from worldly attachments. ਪਰਮਾਤਮਾ ਦਾ ਭਗਤ ਸਦਾ ਹੀ (ਮਾਇਆ ਦੇ ਮੋਹ ਦੇ ਬੰਧਨਾਂ ਤੋਂ) ਆਜ਼ਾਦ ਰਹਿੰਦਾ ਹੈ,
ਜੋ ਕਿਛੁ ਕਰੈ ਸੋਈ ਭਲ ਜਨ ਕੈ ਅਤਿ ਨਿਰਮਲ ਦਾਸ ਕੀ ਜੁਗਤਾ ॥੧॥ ਰਹਾਉ ॥ jo kichh karai so-ee bhal jan kai at nirmal daas kee jugtaa. ||1|| rahaa-o. Whatever God does, that very thing seems best to His devotee; the way of life of His devotee is immensely immaculate. ||1||Pause|| ਪ੍ਰਭੂ ਜੋ ਕੁਝ ਕਰਦਾ ਹੈ ਸੇਵਕ ਨੂੰ ਉਹ ਸਦਾ ਭਲਾਈ ਹੀ ਪ੍ਰਤੀਤ ਹੁੰਦੀ ਹੈ, ਸੇਵਕ ਦੀ ਜੀਵਨ-ਰਹਿਤ ਬਹੁਤ ਹੀ ਪਵਿਤ੍ਰ ਹੁੰਦੀ ਹੈ ॥੧॥ ਰਹਾਉ ॥
ਸਗਲ ਤਿਆਗਿ ਹਰਿ ਸਰਣੀ ਆਇਆ ॥ sagal ti-aag har sarnee aa-i-aa. One who renounces everything and enters God’s refuge, ਜੇਹੜਾ ਮਨੁੱਖ ਹੋਰ ਸਾਰੇ ਆਸਰੇ ਛੱਡ ਕੇ ਪਰਮਾਤਮਾ ਦੀ ਸਰਨ ਆ ਪੈਂਦਾ ਹੈ,
ਤਿਸੁ ਜਨ ਕਹਾ ਬਿਆਪੈ ਮਾਇਆ ॥੨॥ tis jan kahaa bi-aapai maa-i-aa. ||2|| how can Maya (worldly riches and power) affect him? ||2|| ਮਾਇਆ ਉਸ ਮਨੁੱਖ ਉਤੇ ਕਦੇ ਭੀ ਆਪਣਾ ਪ੍ਰਭਾਵ ਨਹੀਂ ਪਾ ਸਕਦੀ ॥੨॥
ਨਾਮੁ ਨਿਧਾਨੁ ਜਾ ਕੇ ਮਨ ਮਾਹਿ ॥ naam niDhaan jaa kay man maahi. The person in whose mind is enshrined the treasure of Naam, ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ-ਖ਼ਜ਼ਾਨਾ ਟਿਕਿਆ ਰਹਿੰਦਾ ਹੈ,
ਤਿਸ ਕਉ ਚਿੰਤਾ ਸੁਪਨੈ ਨਾਹਿ ॥੩॥ tis ka-o chintaa supnai naahi. ||3|| he does not suffer from any anxiety, even in dreams. ||3|| ਉਸ ਨੂੰ ਕਦੇ ਭੀ ਕੋਈ ਚਿੰਤਾ ਪੋਹ ਨਹੀਂ ਸਕਦੀ ॥੩॥
ਕਹੁ ਨਾਨਕ ਗੁਰੁ ਪੂਰਾ ਪਾਇਆ ॥ kaho naanak gur pooraa paa-i-aa. Nanak says, the one who meets and follows the teachings of the perfect Guru, ਨਾਨਕ ਆਖਦਾ ਹੈ- ਜੇਹੜਾ ਮਨੁੱਖ ਪੂਰਾ ਗੁਰੂ ਲੱਭ ਲੈਂਦਾ ਹੈ,
ਭਰਮੁ ਮੋਹੁ ਸਗਲ ਬਿਨਸਾਇਆ ॥੪॥੨੦॥੭੧॥ bharam moh sagal binsaa-i-aa. ||4||20||71|| all his doubt and worldly attachment are destroyed. ||4||20||71|| ਉਸ ਦੇ ਅੰਦਰੋਂ ਮਾਇਆ ਭਟਕਣਾ ਦੂਰ ਹੋ ਜਾਂਦੀ ਹੈ ਉਸ ਦੇ ਮਨ ਵਿਚੋਂ ਮਾਇਆ ਦਾ ਸਾਰਾ ਮੋਹ ਦੂਰ ਹੋ ਜਾਂਦਾ ਹੈ ॥੪॥੨੦॥੭੧॥
ਆਸਾ ਮਹਲਾ ੫ ॥ aasaa mehlaa 5.Raag Aasaa, Fifth Guru:
ਜਉ ਸੁਪ੍ਰਸੰਨ ਹੋਇਓ ਪ੍ਰਭੁ ਮੇਰਾ ॥ ja-o suparsan ho-i-o parabh mayraa. When my God is totally pleased with me, ਜਦ ਮੇਰਾ ਪ੍ਰਭੂ ਮੇਰੇ ਉਤੇ ਬਹੁਤ ਖੁਸ਼ ਹੋ ਗਿਆ ਹੈ,
ਤਾਂ ਦੂਖੁ ਭਰਮੁ ਕਹੁ ਕੈਸੇ ਨੇਰਾ ॥੧॥ taaN dookh bharam kaho kaisay nayraa. ||1|| then, tell me, how can any sorrow or doubt draw near me? ||1|| ਤਦੋਂ ਦੱਸੋ, ਕੋਈ ਦੁਖ ਭਰਮ ਉਸ ਮਨੁੱਖ ਦੇ ਨੇੜੇ ਕਿਵੇਂ ਆ ਸਕਦਾ ਹੈ? ॥੧॥
ਸੁਨਿ ਸੁਨਿ ਜੀਵਾ ਸੋਇ ਤੁਮ੍ਹ੍ਹਾਰੀ ॥ sun sun jeevaa so-ay tumHaaree. O’ God, I spiritually survive by continuously listening to Your praises. ਹੇ ਪ੍ਰਭੂ! ਤੇਰੀ ਸੋਭਾ (-ਵਡਿਆਈ) ਸੁਣ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ।
ਮੋਹਿ ਨਿਰਗੁਨ ਕਉ ਲੇਹੁ ਉਧਾਰੀ ॥੧॥ ਰਹਾਉ ॥ mohi nirgun ka-o layho uDhaaree. ||1|| rahaa-o. Please save me, the meritless one (from the sorrows and doubts). ||1||Pause|| ਮੈਨੂੰ ਗੁਣ-ਹੀਨ ਨੂੰ (ਦੁੱਖਾਂ-ਭਰਮਾਂ ਤੋਂ) ਬਚਾਈ ਰੱਖ ॥੧॥ ਰਹਾਉ ॥
ਮਿਟਿ ਗਇਆ ਦੂਖੁ ਬਿਸਾਰੀ ਚਿੰਤਾ ॥ mit ga-i-aa dookh bisaaree chintaa. My sorrow has ended and I have forgotten all my worries, (ਹੇ ਭਾਈ! ਮੇਰੇ) ਅੰਦਰੋਂ ਹਰੇਕ ਕਿਸਮ ਦਾ ਦੁਖ ਦੂਰ ਹੋ ਗਿਆ ਹੈ, ਮੈਂ (ਹਰੇਕ ਕਿਸਮ ਦੀ) ਚਿੰਤਾ ਭੁਲਾ ਦਿੱਤੀ ਹੈ,
ਫਲੁ ਪਾਇਆ ਜਪਿ ਸਤਿਗੁਰ ਮੰਤਾ ॥੨॥ fal paa-i-aa jap satgur manntaa. ||2|| and I obtained this reward by chanting the Mantra of the True Guru. ||2||| ਸਤਿਗੁਰੂ ਦੀ ਬਾਣੀ ਜਪ ਕੇ ਮੈਂ ਇਹ ਫਲ ਪ੍ਰਾਪਤ ਕਰ ਲਿਆ ਹੈ ॥੨॥
ਸੋਈ ਸਤਿ ਸਤਿ ਹੈ ਸੋਇ ॥ so-ee sat sat hai so-ay. God alone is eternal and eternal is His glory. ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਹੈ ਅਤੇ ਸੱਚੀ ਹੈ ਉਸ ਦੀ ਸੋਭਾ।
ਸਿਮਰਿ ਸਿਮਰਿ ਰਖੁ ਕੰਠਿ ਪਰੋਇ ॥੩॥ simar simar rakh kanth paro-ay. ||3|| Always remember Him and keep Him enshrined in your heart. ||3|| ਉਸ ਨੂੰ ਸਦਾ ਸਿਮਰਦਾ ਰਹੁ ਉਸ (ਦੇ ਨਾਮ) ਨੂੰ ਆਪਣੇ ਗਲੇ ਵਿਚ ਪ੍ਰੋ ਕੇ ਰੱਖ ॥੩॥
ਕਹੁ ਨਾਨਕ ਕਉਨ ਉਹ ਕਰਮਾ ॥ kaho naanak ka-un uh karmaa. Nanak says, what other ritualistic deed remains to be performed, ਨਾਨਕ ਆਖਦਾ ਹੈ- ਉਸ ਮਨੁੱਖ ਲਈ ਹੋਰ ਕੇਹੜਾ ਮਿਥਿਆ ਹੋਇਆ ਧਾਰਮਿਕ ਕੰਮ ਕਰਨ ਵਾਲਾ ਰਹਿ ਗਿਆ ਹੈ,
ਜਾ ਕੈ ਮਨਿ ਵਸਿਆ ਹਰਿ ਨਾਮਾ ॥੪॥੨੧॥੭੨॥ jaa kai man vasi-aa har naamaa. ||4||21||72|| by the one who has already realized God in his heart? ||4||21||72|| ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸੇ ॥੪॥੨੧॥੭੨॥
ਆਸਾ ਮਹਲਾ ੫ ॥ aasaa mehlaa 5. Raag Aasaa, Fifth Guru:
ਕਾਮਿ ਕ੍ਰੋਧਿ ਅਹੰਕਾਰਿ ਵਿਗੂਤੇ ॥ kaam kroDh ahaNkaar vigootay. People engrossed in Maya are ruined by lust, anger, and arrogance, ਮਾਇਆ-ਗ੍ਰਸੇ ਜੀਵ ਕਾਮ ਵਿਚ, ਕ੍ਰੋਧ ਵਿਚ, ਅਹੰਕਾਰ ਵਿਚ (ਫਸ ਕੇ) ਖ਼ੁਆਰ ਹੁੰਦੇ ਰਹਿੰਦੇ ਹਨ।
ਹਰਿ ਸਿਮਰਨੁ ਕਰਿ ਹਰਿ ਜਨ ਛੂਟੇ ॥੧॥ har simran kar har jan chhootay. ||1|| but by meditating on God, the devotees are saved from these evil impulses. ||1|| ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ (ਕਾਮ ਕ੍ਰੋਧ ਅਹੰਕਾਰ ਆਦਿਕ ਤੋਂ) ਬਚੇ ਰਹਿੰਦੇ ਹਨ ॥੧॥
ਸੋਇ ਰਹੇ ਮਾਇਆ ਮਦ ਮਾਤੇ ॥ so-ay rahay maa-i-aa mad maatay. People intoxicated with Maya remain spiritually asleep (unaware). ਮਾਇਆ ਵੇੜ੍ਹੇ ਜੀਵ ਮਾਇਆ ਦੇ ਨਸ਼ੇ ਵਿਚ ਮਸਤ ਹੋ ਕੇ ਆਤਮਕ ਜੀਵਨ ਵਲੋਂ ਸੁੱਤੇ ਰਹਿੰਦੇ ਹਨ (ਬੇ-ਪਰਵਾਹ ਟਿਕੇ ਰਹਿੰਦੇ ਹਨ)।
ਜਾਗਤ ਭਗਤ ਸਿਮਰਤ ਹਰਿ ਰਾਤੇ ॥੧॥ ਰਹਾਉ ॥ jaagat bhagat simrat har raatay. ||1|| rahaa-o. God’s devotees imbued with His love, meditate on Naam and remain awake and alert to the onslaught of Maya. ||1||Pause|| ਪਰ ਪਰਮਾਤਮਾ ਦੀ ਭਗਤੀ ਕਰਨ ਵਾਲੇ ਮਨੁੱਖ ਪ੍ਰਭੂ-ਨਾਮ ਦਾ ਸਿਮਰਨ ਕਰਦੇ ਹੋਏ (ਹਰਿ-ਨਾਮ-ਰੰਗ ਵਿਚ) ਰੰਗੀਜ ਕੇ (ਮਾਇਆ ਦੇ ਹੱਲਿਆਂ ਵੱਲੋਂ) ਸੁਚੇਤ ਰਹਿੰਦੇ ਹਨ ॥੧॥ ਰਹਾਉ ॥
ਮੋਹ ਭਰਮਿ ਬਹੁ ਜੋਨਿ ਭਵਾਇਆ ॥ moh bharam baho jon bhavaa-i-aa. In emotional attachments and doubt, humans are made to go around in myriads of births in many species. ਮਾਇਆ ਦੇ ਮੋਹ ਦੀ ਭਟਕਣਾ ਵਿਚ ਪੈ ਕੇ ਮਨੁੱਖ ਅਨੇਕਾਂ ਜੂਨਾਂ ਵਿਚ ਭਵਾਏ ਜਾਂਦੇ ਹਨ,
ਅਸਥਿਰੁ ਭਗਤ ਹਰਿ ਚਰਣ ਧਿਆਇਆ ॥੨॥ asthir bhagat har charan Dhi-aa-i-aa. ||2|| The devotees meditate on God’s immaculate Name and remain stable. ||2|| ਪਰ ਭਗਤ ਜਨ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਦੇ ਹਨ ਉਹ (ਜਨਮ ਮਰਨ ਦੇ ਗੇੜ ਵਲੋਂ) ਅਡੋਲ ਰਹਿੰਦੇ ਹਨ ॥੨॥
ਬੰਧਨ ਅੰਧ ਕੂਪ ਗ੍ਰਿਹ ਮੇਰਾ ॥ banDhan anDh koop garih mayraa. Tied by the bonds of worldly possessions is like living in a deep dark pit. ਜੋ ਆਪਣੇ ਘਰ ਨਾਲ ਜੁੜਿਆ ਹੋਇਆ ਹੈ, ਉਹ ਅੰਨ੍ਹੇ ਖੂਹ ਵਿੱਚ ਬੰਦ ਹੋਇਆ ਹੋਇਆ ਹੈ।
ਮੁਕਤੇ ਸੰਤ ਬੁਝਹਿ ਹਰਿ ਨੇਰਾ ॥੩॥ muktay sant bujheh har nayraa. ||3|| knowing God to be near at hand, the saints remain free from such bonds. ||3|| ਉਹ ਸੰਤ ਜਨ ਆਜ਼ਾਦ ਰਹਿੰਦੇ ਹਨ ਜੇਹੜੇ ਪਰਮਾਤਮਾ ਨੂੰ (ਹਰ ਵੇਲੇ) ਆਪਣੇ ਨੇੜੇ ਵੱਸਦਾ ਸਮਝਦੇ ਹਨ ॥੩॥
ਕਹੁ ਨਾਨਕ ਜੋ ਪ੍ਰਭ ਸਰਣਾਈ ॥ kaho naanak jo parabh sarnaa-ee. Nanak says, one who seeks God’s refuge, ਨਾਨਕ ਆਖਦਾ ਹੈ- ਜੇਹੜਾ ਮਨੁੱਖ ਪਰਮਾਤਮਾ ਦੀ ਸਰਨ ਪਿਆ ਰਹਿੰਦਾ ਹੈ,
ਈਹਾ ਸੁਖੁ ਆਗੈ ਗਤਿ ਪਾਈ ॥੪॥੨੨॥੭੩॥ eehaa sukh aagai gat paa-ee. ||4||22||73|| enjoys peace here and obtains a high spiritual state hereafter. ||4||22||73|| ਉਹ ਏਥੇ ਆਤਮਕ ਆਨੰਦ ਮਾਣਦਾ ਹੈ,ਅਤੇ ਪਰਲੋਕ ਵਿਚ ਉੱਚੀ ਆਤਮਕ ਅਵਸਥਾ ਹਾਸਲ ਕਰੀ ਰੱਖਦਾ ਹੈ ॥੪॥੨੨॥੭੩॥
error: Content is protected !!
Scroll to Top
https://pkm-bendungan.trenggalekkab.go.id/apps/demo-slot/ https://ekskul.undipa.ac.id/app/visgacor/ https://ekskul.undipa.ac.id/app/akun-demo/ https://biroorpeg.tualkota.go.id/birodemo/ https://biroorpeg.tualkota.go.id/public/ggacor/ slot thailand https://mahatva.faperta.unpad.ac.id/wp-content/languages/ https://sinjaiutara.sinjaikab.go.id/images/mdemo/ https://sinjaiutara.sinjaikab.go.id/wp-content/macau/ http://kesra.sinjaikab.go.id/public/data/rekomendasi/ https://pendidikanmatematika.pasca.untad.ac.id/wp-content/upgrade/demo-slot/ https://pendidikanmatematika.pasca.untad.ac.id/pasca/ugacor/ slot demo https://paud.unima.ac.id/wp-content/macau/ https://paud.unima.ac.id/wp-content/bola/ https://bppkad.mamberamorayakab.go.id/wp-content/modemo/ https://bppkad.mamberamorayakab.go.id/.tmb/-/ http://gsgs.lingkungan.ft.unand.ac.id/includes/thailand/ http://gsgs.lingkungan.ft.unand.ac.id/includes/demo/
https://jackpot-1131.com/ https://maindijp1131tk.net/
https://fisip-an.umb.ac.id/wp-content/pstgacor/ https://netizenews.blob.core.windows.net/barang-langka/bocoran-situs-slot-gacor-pg.html https://netizenews.blob.core.windows.net/barang-langka/bocoran-tips-gampang-maxwin-terbaru.html
https://pkm-bendungan.trenggalekkab.go.id/apps/demo-slot/ https://ekskul.undipa.ac.id/app/visgacor/ https://ekskul.undipa.ac.id/app/akun-demo/ https://biroorpeg.tualkota.go.id/birodemo/ https://biroorpeg.tualkota.go.id/public/ggacor/ slot thailand https://mahatva.faperta.unpad.ac.id/wp-content/languages/ https://sinjaiutara.sinjaikab.go.id/images/mdemo/ https://sinjaiutara.sinjaikab.go.id/wp-content/macau/ http://kesra.sinjaikab.go.id/public/data/rekomendasi/ https://pendidikanmatematika.pasca.untad.ac.id/wp-content/upgrade/demo-slot/ https://pendidikanmatematika.pasca.untad.ac.id/pasca/ugacor/ slot demo https://paud.unima.ac.id/wp-content/macau/ https://paud.unima.ac.id/wp-content/bola/ https://bppkad.mamberamorayakab.go.id/wp-content/modemo/ https://bppkad.mamberamorayakab.go.id/.tmb/-/ http://gsgs.lingkungan.ft.unand.ac.id/includes/thailand/ http://gsgs.lingkungan.ft.unand.ac.id/includes/demo/
https://jackpot-1131.com/ https://maindijp1131tk.net/
https://fisip-an.umb.ac.id/wp-content/pstgacor/ https://netizenews.blob.core.windows.net/barang-langka/bocoran-situs-slot-gacor-pg.html https://netizenews.blob.core.windows.net/barang-langka/bocoran-tips-gampang-maxwin-terbaru.html