Guru Granth Sahib Translation Project

Guru granth sahib page-411

Page 411

ਸਭ ਕਉ ਤਜਿ ਗਏ ਹਾਂ ॥ sabh ka-o taj ga-ay haaN. have all departed from this world leaving behind that Maya. ਆਖ਼ਰ ਉਸ ਸਾਰੀ ਮਾਇਆ ਨੂੰ ਛੱਡ ਕੇ ਇਥੋਂ ਚਲੇ ਗਏ,
ਸੁਪਨਾ ਜਿਉ ਭਏ ਹਾਂ ॥ supnaa ji-o bha-ay haaN. Like a dream they have disappeared from the world stage. (ਹੁਣ ਉਹ) ਸੁਪਨੇ ਵਾਂਗ ਹੋ ਗਏ ਹਨ (ਕੋਈ ਉਹਨਾਂ ਨੂੰ ਚੇਤੇ ਭੀ ਨਹੀਂ ਕਰਦਾ),
ਹਰਿ ਨਾਮੁ ਜਿਨ੍ਹ੍ਹਿ ਲਏ ॥੧॥ har naam jiniH la-ay. ||1|| Then why don’t you abandon the love for Maya and remember God’s Name. ||1|| (ਫਿਰ) ਤੂੰ ਕਿਉਂ (ਮਾਇਆ ਦਾ ਮੋਹ ਛੱਡ ਕੇ) ਪਰਮਾਤਮਾ ਦਾ ਨਾਮ ਨਹੀਂ ਯਾਦ ਕਰਦਾ? ॥੧॥
ਹਰਿ ਤਜਿ ਅਨ ਲਗੇ ਹਾਂ ॥ har taj an lagay haaN. Those who forsake God and cling to Maya, ਜੇਹੜੇ ਮਨੁੱਖ ਪਰਮਾਤਮਾ ਨੂੰ ਭੁਲਾ ਕੇ ਹੋਰ ਹੋਰ ਪਦਾਰਥਾਂ ਦੇ ਮੋਹ ਵਿਚ ਫਸੇ ਰਹਿੰਦੇ ਹਨ,
ਜਨਮਹਿ ਮਰਿ ਭਗੇ ਹਾਂ ॥ janmeh mar bhagay haaN. remain wandering in the cycles of birth and death. ਉਹ ਜਨਮ ਮਰਨ ਦੇ ਗੇੜ ਵਿਚ ਭਟਕਦੇ ਫਿਰਦੇ ਹਨ।
ਹਰਿ ਹਰਿ ਜਨਿ ਲਹੇ ਹਾਂ ॥ har har jan lahay haaN. But those who have realized God, ਜਿਸ ਜਿਸ ਮਨੁੱਖ ਨੇ ਪਰਮਾਤਮਾ ਨੂੰ ਲੱਭ ਲਿਆ,
ਜੀਵਤ ਸੇ ਰਹੇ ਹਾਂ ॥ jeevat say rahay haaN. continue to live spiritually. ਉਹ ਆਤਮਕ ਜੀਵਨ ਦੇ ਮਾਲਕ ਬਣ ਗਏ
ਜਿਸਹਿ ਕ੍ਰਿਪਾਲੁ ਹੋਇ ਹਾਂ ॥ ਨਾਨਕ ਭਗਤੁ ਸੋਇ ॥੨॥੭॥੧੬੩॥੨੩੨॥ jisahi kirpaal ho-ay haaN. naanak bhagat so-ay. ||2||7||163||232|| O’ Nanak, one who is blessed with God’s mercy becomes His devotee. |2|7|163|232| ਹੇ ਨਾਨਕ! ਜਿਸ ਮਨੁੱਖ ਉਤੇ ਪ੍ਰਭੂ ਦਇਆਵਾਨ ਹੁੰਦਾ ਹੈ,ਉਹ ਉਸ ਦਾ ਭਗਤ ਬਣਦਾ ਹੈ ॥੨॥੭॥੧੬੩॥੨੩੨॥
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad. One eternal God, realized by the grace of the true Guru: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਰਾਗੁ ਆਸਾ ਮਹਲਾ ੯ ॥ raag aasaa mehlaa 9. Raag Aasaa, Ninth Guru:
ਬਿਰਥਾ ਕਹਉ ਕਉਨ ਸਿਉ ਮਨ ਕੀ ॥ birthaa kaha-o ka-un si-o man kee. To whom may I describe the sad state of human mind? ਮੈਂ ਇਸ (ਮਨੁੱਖੀ) ਮਨ ਦੀ ਭੈੜੀ ਹਾਲਤ ਕਿਸ ਨੂੰ ਦੱਸਾਂ (ਹਰੇਕ ਮਨੁੱਖ ਦਾ ਇਹੀ ਹਾਲ ਹੈ),
ਲੋਭਿ ਗ੍ਰਸਿਓ ਦਸ ਹੂ ਦਿਸ ਧਾਵਤ ਆਸਾ ਲਾਗਿਓ ਧਨ ਕੀ ॥੧॥ ਰਹਾਉ ॥ lobh garsi-o das hoo dis Dhaavat aasaa laagi-o Dhan kee. ||1|| rahaa-o. Engrossed in greed and obsessed with the hope of amassing worldly wealth, this mind is running around in all directions. ||1||Pause|| ਲੋਭ ਵਿਚ ਫਸਿਆ ਹੋਇਆ ਇਹ ਮਨ ਦਸੀਂ ਪਾਸੀਂ ਦੌੜਦਾ ਰਹਿੰਦਾ ਹੈ, ਇਸ ਨੂੰ ਧਨ ਜੋੜਨ ਦੀ ਤ੍ਰਿਸ਼ਨਾ ਚੰਬੜੀ ਰਹਿੰਦੀ ਹੈ ॥੧॥ ਰਹਾਉ ॥
ਸੁਖ ਕੈ ਹੇਤਿ ਬਹੁਤੁ ਦੁਖੁ ਪਾਵਤ ਸੇਵ ਕਰਤ ਜਨ ਜਨ ਕੀ ॥ sukh kai hayt bahut dukh paavat sayv karat jan jan kee. For the sake of worldly comforts, he suffers immense pain and lives in service to one person after the other. ਸੁਖ ਹਾਸਲ ਕਰਨ ਵਾਸਤੇ (ਇਹ ਮਨ) ਧਿਰ ਧਿਰ ਦੀ ਖ਼ੁਸ਼ਾਮਦ ਕਰਦਾ ਫਿਰਦਾ ਹੈ ਤੇ ਸੁਖ ਦੇ ਥਾਂ ਦੁੱਖ ਸਹਾਰਦਾ ਹੈ।
ਦੁਆਰਹਿ ਦੁਆਰਿ ਸੁਆਨ ਜਿਉ ਡੋਲਤ ਨਹ ਸੁਧ ਰਾਮ ਭਜਨ ਕੀ ॥੧॥ du-aareh du-aar su-aan ji-o dolat nah suDh raam bhajan kee. ||1|| He wanders from door to door like a dog and is not conscious about remembering God. ||1|| ਕੁੱਤੇ ਵਾਂਗ ਹਰੇਕ ਦੇ ਦਰ ਤੇ ਭਟਕਦਾ ਫਿਰਦਾ ਹੈ ਇਸ ਨੂੰ ਪਰਮਾਤਮਾ ਦਾ ਭਜਨ ਕਰਨ ਦੀ ਕਦੇ ਸੂਝ ਹੀ ਨਹੀਂ ਪੈਂਦੀ ॥੧॥
ਮਾਨਸ ਜਨਮ ਅਕਾਰਥ ਖੋਵਤ ਲਾਜ ਨ ਲੋਕ ਹਸਨ ਕੀ ॥ maanas janam akaarath khovat laaj na lok hasan kee. He loses this human life in vain and is not even ashamed of other’s sarcasm. ਉਹ ਆਪਣਾ ਮਨੁੱਖਾ ਜਨਮ ਵਿਅਰਥ ਹੀ ਗਵਾ ਲੈਂਦਾ ਹੈ, ਲੋਕਾਂ ਵਲੋਂ ਹੋ ਰਹੇ ਹਾਸੇ-ਮਖ਼ੌਲ ਦੀ ਭੀ ਇਸ ਨੂੰ ਸ਼ਰਮ ਨਹੀਂ ਆਉਂਦੀ।
ਨਾਨਕ ਹਰਿ ਜਸੁ ਕਿਉ ਨਹੀ ਗਾਵਤ ਕੁਮਤਿ ਬਿਨਾਸੈ ਤਨ ਕੀ ॥੨॥੧॥੨੩੩॥ naanak har jas ki-o nahee gaavat kumat binaasai tan kee. ||2||1||233|| O’ Nanak, why don’t you sing praises of God, so that you may get rid of the evil disposition? ||2||1||233|| ਹੇ ਨਾਨਕ! ਤੂੰ ਪ੍ਰਭੂ ਦੀ ਸਿਫ਼ਤ-ਸਾਲਾਹ ਕਿਉਂ ਨਹੀਂ ਕਰਦਾ? ਤਾਂ ਜੋ ਤੇਰੀ ਤੇਰੀ ਖੋਟੀ ਮਤਿ ਦੂਰ ਹੋ ਸਕੇ ॥੨॥੧॥੨੩੩॥
ਰਾਗੁ ਆਸਾ ਮਹਲਾ ੧ ਅਸਟਪਦੀਆ ਘਰੁ ੨ raag aasaa mehlaa 1 asatpadee-aa ghar 2 Raag Aasaa, Second Beat, Ashtapadees, First Guru:
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad. One eternal God, realized by the grace of the true Guru: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਉਤਰਿ ਅਵਘਟਿ ਸਰਵਰਿ ਨ੍ਹ੍ਹਾਵੈ ॥ utar avghat sarvar nHaavai. One who descending from the difficult peak of ego and bathes in the pool of saintly congregation. ਜੇਹੜਾ ਮਨੁੱਖ ਅਹੰਕਾਰ ਆਦਿਕ ਦੀ ਔਖੀ ਘਾਟੀ ਤੋਂ ਉਤਰ ਕੇ ਸਤਸੰਗ ਸਰੋਵਰ ਵਿਚ ਆਤਮਕ ਇਸ਼ਨਾਨ ਕਰਦਾ ਹੈ,
ਬਕੈ ਨ ਬੋਲੈ ਹਰਿ ਗੁਣ ਗਾਵੈ ॥ bakai na bolai har gun gaavai. Without any prattles, he sings the Praises of God. ਅਤੇ ਜੋ ਬਹੁਤਾ ਵਿਅਰਥ ਨਹੀਂ ਬੋਲਦਾ ਤੇ ਪਰਮਾਤਮਾ ਦੇ ਗੁਣ ਗਾਂਦਾ ਹੈ,
ਜਲੁ ਆਕਾਸੀ ਸੁੰਨਿ ਸਮਾਵੈ ॥ jal aakaasee sunn samaavai. Like water vapor in the sky, he rises and remains in the supreme spiritual state. ਵਾਯੂ-ਮੰਡਲ ਵਿੱਚ ਪਾਣੀ ਦੀ ਤਰ੍ਹਾਂ ਉਹ ਮਨੁੱਖ ਉੱਚੀ ਆਤਮਕ ਅਵਸਥਾ (ਸੁੰਨ) ਵਿਚ ਲੀਨ ਰਹਿਦਾ ਹੈ
ਰਸੁ ਸਤੁ ਝੋਲਿ ਮਹਾ ਰਸੁ ਪਾਵੈ ॥੧॥ ras sat jhol mahaa ras paavai. ||1|| contemplating on the truth, he attains the supreme nectar of Naam. ||1|| ਉਹ ਮਨੁੱਖ ਸ਼ਾਂਤੀ ਰਸ ਨੂੰ ਹਲਾ ਕੇ (ਮਾਣ ਕੇ) ਨਾਮ ਮਹਾ ਰਸ ਪੀਂਦਾ ਹੈ ॥੧॥
ਐਸਾ ਗਿਆਨੁ ਸੁਨਹੁ ਅਭ ਮੋਰੇ ॥ aisaa gi-aan sunhu abh moray. O’ my mind, listen to the divine wisdom to realize God ਹੇ ਮੇਰੇ ਮਨ! ਪਰਮਾਤਮਾ ਨਾਲ ਡੂੰਘੀ ਸਾਂਝ ਪਾਣ ਦੀ ਇਹ ਗੱਲ ਸੁਣ,
ਭਰਿਪੁਰਿ ਧਾਰਿ ਰਹਿਆ ਸਭ ਠਉਰੇ ॥੧॥ ਰਹਾਉ ॥ bharipur Dhaar rahi-aa sabh tha-uray. ||1|| rahaa-o. that God pervades and supports the entire universe. ||1||Pause|| (ਕਿ) ਪਰਮਾਤਮਾ ਹਰ ਥਾਂ ਭਰਪੂਰ ਹੈ, ਤੇ ਹਰ ਥਾਂ ਸਹਾਰਾ ਦੇ ਰਿਹਾ ਹੈ ॥੧॥ ਰਹਾਉ ॥
ਸਚੁ ਬ੍ਰਤੁ ਨੇਮੁ ਨ ਕਾਲੁ ਸੰਤਾਵੈ ॥ sach barat naym na kaal santaavai. Death does not agonize that person who makes truthfulness his fast and religious vow, ਮੌਤ ਉਸ ਨੂੰ ਦੁਖੀ ਨਹੀਂ ਕਰਦੀ, ਜੋ ਸਚਾਈ ਨੂੰ ਆਪਣਾ ਉਪਹਾਸ ਤੇ ਧਾਰਮਕ ਪ੍ਰਤੱਗਿਆ ਬਣਾਉਂਦਾ ਹੈ,
ਸਤਿਗੁਰ ਸਬਦਿ ਕਰੋਧੁ ਜਲਾਵੈ ॥ satgur sabad karoDh jalaavai. and who burns his wrath through the true Guru’s word. ਅਤੇ ਗੁਰੂ ਦੇ ਸ਼ਬਦ ਵਿਚ ਜੁੜ ਕੇ (ਆਪਣੇ ਅੰਦਰੋਂ) ਕ੍ਰੋਧ ਸਾੜ ਲੈਂਦਾ ਹੈ,
ਗਗਨਿ ਨਿਵਾਸਿ ਸਮਾਧਿ ਲਗਾਵੈ ॥ gagan nivaas samaaDh lagaavai. Through the higher spiritual thinking, he remains attuned to God. ਉੱਚੇ ਆਤਮਕ ਵਿਚਾਰ ਮੰਡਲ ਵਿਚ ਨਿਵਾਸ ਦੀ ਰਾਹੀਂ ਉਹ ਪ੍ਰਭੂ-ਚਰਨਾਂ ਵਿਚ ਜੁੜਿਆ ਰਹਿੰਦਾ ਹੈ
ਪਾਰਸੁ ਪਰਸਿ ਪਰਮ ਪਦੁ ਪਾਵੈ ॥੨॥ paaras paras param pad paavai. ||2|| By following the Guru’s teachings he obtains the supreme spiritual status. ||2|| ਗੁਰੂ- ਪਾਰਸ ਦੇ ਚਰਨਾਂ ਨੂੰ ਛੁਹ ਕੇ ਉਹ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ ॥੨॥
ਸਚੁ ਮਨ ਕਾਰਣਿ ਤਤੁ ਬਿਲੋਵੈ ॥ sach man kaaran tat bilovai. To realize the truth, the person who again and again remembers God, is like the one who is churning milk to obtain butter ਜੇਹੜਾ ਮਨੁੱਖ ਆਪਣੇ ਮਨ ਨੂੰ ਵੱਸ ਕਰਨ ਵਾਸਤੇ ਸਦਾ-ਥਿਰ ਪ੍ਰਭੂ ਨੂੰ (ਚੇਤੇ ਰੱਖਦਾ ਹੈ) ਮੁੜ ਮੁੜ ਯਾਦ ਕਰਦਾ ਹੈ (ਜਿਵੇਂ ਦੁੱਧ ਰਿੜਕੀਦਾ ਹੈ),
ਸੁਭਰ ਸਰਵਰਿ ਮੈਲੁ ਨ ਧੋਵੈ ॥ subhar sarvar mail na Dhovai. and washes the dirt of vices from his mind in the brimful tank of ambrosial nectar of Naam. ਅਤੇ ਜੋ ਨਾਮ-ਅੰਮ੍ਰਿਤ ਨਾਲ ਨਕਾਨਕ ਭਰੇ ਹੋਏ ਸਰੋਵਰ ਵਿਚ (ਜਿਥੇ ਕੋਈ ਵਿਕਾਰ ਆਦਿਕਾਂ ਦੀ) ਮੈਲ ਨਹੀਂ ਹੈ ਆਪਣੇ ਆਪ ਨੂੰ ਧੋਂਦਾ ਹੈ,
ਜੈ ਸਿਉ ਰਾਤਾ ਤੈਸੋ ਹੋਵੈ ॥ jai si-o raataa taiso hovai. He becomes like God, with whose love he is imbued, ਉਹ ਮਨੁੱਖ ਉਹੋ ਜਿਹਾ ਹੀ ਬਣ ਜਾਂਦਾ ਹੈ ਜਿਹੋ ਜਿਹੇ ਪ੍ਰਭੂ ਨਾਲ ਉਹ ਪਿਆਰ ਪਾਂਦਾ ਹੈ,
ਆਪੇ ਕਰਤਾ ਕਰੇ ਸੁ ਹੋਵੈ ॥੩॥ aapay kartaa karay so hovai. ||3|| and believes that whatever the Creator Himself does, only that happens. ||3|| (ਉਸ ਨੂੰ ਫਿਰ ਇਹ ਸੂਝ ਆ ਜਾਂਦੀ ਹੈ ਕਿ) ਜਗਤ ਵਿਚ ਉਹੀ ਕੁਝ ਹੁੰਦਾ ਹੈ ਜੋ ਕਰਤਾਰ ਆਪ ਹੀ ਕਰ ਰਿਹਾ ਹੈ ॥੩॥
ਗੁਰ ਹਿਵ ਸੀਤਲੁ ਅਗਨਿ ਬੁਝਾਵੈ ॥ gur hiv seetal agan bujhaavai. One who extinguishes his fiery desires by meeting and following the teachings of the Guru who is cool and calm like ice, ਜੋ ਮਨੁੱਖ ਬਰਫ਼ ਵਰਗੇ ਠੰਡੇ ਠਾਰ ਜਿਗਰੇ ਵਾਲੇ ਗੁਰੂ ਨੂੰ ਮਿਲ ਕੇ ਆਪਣੇ ਅੰਦਰੋਂ ਤ੍ਰਿਸ਼ਨਾ ਦੀ ਅੱਗ ਬੁਝਾਂਦਾ ਹੈ,
ਸੇਵਾ ਸੁਰਤਿ ਬਿਭੂਤ ਚੜਾਵੈ ॥ sayvaa surat bibhoot charhaavai. he smears himself with the ashes of Guru’s teachings, with full dedication of the mind ਅਤੇ ਗੁਰੂ ਦੀ ਦੱਸੀ ਹੋਈ ਸੇਵਾ ਵਿਚ ਆਪਣੀ ਸੁਰਤਿ ਰੱਖਦਾ ਹੈ, ਤੇ, ਮਾਨੋ, ਐਸੀ ਸੁਆਹ ਪਿੰਡੇ ਤੇ ਮਲਦਾ ਹੈ,
ਦਰਸਨੁ ਆਪਿ ਸਹਜ ਘਰਿ ਆਵੈ ॥ darsan aap sahj ghar aavai. To live in a state of peace and poise becomes his philosophy of life. ਉਹ ਸਦਾ ਅਡੋਲ ਆਤਮਕ ਅਵਸਥਾ ਵਿਚ ਟਿਕਿਆ ਰਹਿੰਦਾ ਹੈ, ਸਮਝੋ ਉਸ ਨੇ (ਅਸਲ) ਭੇਖ ਧਾਰਨ ਕਰ ਲਿਆ ਹੈ।
ਨਿਰਮਲ ਬਾਣੀ ਨਾਦੁ ਵਜਾਵੈ ॥੪॥ nirmal banee naad vajaavai. ||4|| Such a person sings the praises of God, as if he is playing the flute of the immaculate words of the Guru. ||4|| ਐਸਾ ਮਨੁੱਖ ਪ੍ਰਭੂ ਦੀ ਸਿਫ਼ਤ-ਸਾਲਾਹ ਨਾਲ ਭਰਪੂਰ ਗੁਰੂ ਦੀ ਪਵਿਤ੍ਰ ਬਾਣੀ ਦਾ ਇਹ ਵਾਜਾ ਵਜਾਂਦਾ ਰਹਿੰਦਾ ਹੈ ॥੪॥
ਅੰਤਰਿ ਗਿਆਨੁ ਮਹਾ ਰਸੁ ਸਾਰਾ ॥ antar gi-aan mahaa ras saaraa. One who has enshrined divine knowledge within and who is always meditating on Naam, as if he is partaking the supreme elixir, (ਹੇ ਜੋਗੀ!) ਜਿਸ ਮਨੁੱਖ ਨੇ ਆਪਣੇ ਅੰਦਰ ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ ਹੈ, ਜੋ ਸਦਾ ਸ੍ਰੇਸ਼ਟ ਨਾਮ ਮਹਾ ਰਸ ਪੀ ਰਿਹਾ ਹੈ,
ਤੀਰਥ ਮਜਨੁ ਗੁਰ ਵੀਚਾਰਾ ॥ tirath majan gur veechaaraa. for him, contemplation of the Guru’s word is like bathing at the holy places of pilgrimage, ਜਿਸ ਨੇ ਸਤਿਗੁਰੂ ਦੀ ਬਾਣੀ ਦੀ ਵਿਚਾਰ ਨੂੰ (ਅਠਾਹਠ) ਤੀਰਥਾਂ ਦਾ ਇਸ਼ਨਾਨ ਬਣਾ ਲਿਆ ਹੈ,
ਅੰਤਰਿ ਪੂਜਾ ਥਾਨੁ ਮੁਰਾਰਾ ॥ antar poojaa thaan muraaraa. and has realized that his heart is God’s abode and place of worship, ਜਿਸ ਨੇ ਆਪਣੇ ਹਿਰਦੇ ਨੂੰ ਪਰਮਾਤਮਾ ਦੇ ਰਹਿਣ ਲਈ ਮੰਦਰ ਬਣਾਇਆ ਹੈ, ਤੇ ਅੰਤਰ ਆਤਮੇ ਉਸ ਦੀ ਪੂਜਾ ਕਰਦਾ ਹੈ,
ਜੋਤੀ ਜੋਤਿ ਮਿਲਾਵਣਹਾਰਾ ॥੫॥ jotee jot milaavanhaaraa. ||5|| that person is able to unite his soul with the supreme soul of God. ||5|| ਉਹ ਆਪਣੀ ਜੋਤਿ ਨੂੰ ਪਰਮਾਤਮਾ ਦੀ ਜੋਤਿ ਵਿੱਚ ਮਿਲਾ ਲੈਂਦਾ ਹੈ ॥੫॥
ਰਸਿ ਰਸਿਆ ਮਤਿ ਏਕੈ ਭਾਇ ॥ ras rasi-aa mat aikai bhaa-ay. (O’ yogi), one whose mind is permeated with the elixir of Naam and whose intellect is imbued with God’s love, (ਹੇ ਜੋਗੀ!) ਜਿਸ ਮਨੁੱਖ ਦਾ ਮਨ ਨਾਮ-ਰਸ ਵਿਚ ਭਿੱਜ ਜਾਂਦਾ ਹੈ; ਜਿਸ ਦੀ ਮਤ ਇੱਕ ਪ੍ਰਭੂ ਦੇ ਪ੍ਰੇਮ ਵਿਚ ਭਿੱਜ ਜਾਂਦੀ ਹੈ,
ਤਖਤ ਨਿਵਾਸੀ ਪੰਚ ਸਮਾਇ ॥ takhat nivaasee panch samaa-ay. he, the chosen one, merges with God, the occupier of the throne of his heart. ਐਸਾ ਮੁਖੀ ਜਨ, ਰਾਜ ਸਿੰਘਾਸਣ ਉਤੇ ਬੈਠਣ ਵਾਲੇ ਪ੍ਰਭੂ ਅੰਦਰ ਲੀਨ ਹੋ ਜਾਂਦਾ ਹੈ।
ਕਾਰ ਕਮਾਈ ਖਸਮ ਰਜਾਇ ॥ kaar kamaa-ee khasam rajaa-ay. He does everything according to the will of the Master-God, ਖਸਮ-ਪ੍ਰਭੂ ਦੀ ਰਜ਼ਾ ਵਿਚ ਤੁਰਨਾ ਉਸ ਦੀ ਨਿੱਤ ਦੀ ਕਾਰ ਨਿੱਤ ਦੀ ਕਮਾਈ ਹੋ ਜਾਂਦੀ ਹੈ,
ਅਵਿਗਤ ਨਾਥੁ ਨ ਲਖਿਆ ਜਾਇ ॥੬॥ avigat naath na lakhi-aa jaa-ay. ||6|| who is intangible and cannot be described. ||6|| ਉਹ ਮਨੁੱਖ ਉਸ ‘ਨਾਥ’ ਦਾ ਰੂਪ ਹੋ ਜਾਂਦਾ ਹੈ ਜੋ ਅਦ੍ਰਿਸ਼ਟ ਹੈ ਤੇ ਜਿਸ ਦਾ ਸਰੂਪ ਦੱਸਿਆ ਨਹੀਂ ਜਾ ਸਕਦਾ ॥੬॥
ਜਲ ਮਹਿ ਉਪਜੈ ਜਲ ਤੇ ਦੂਰਿ ॥ jal meh upjai jal tay door. At sun rise, sun appears to be coming out of water but in reality it is far away from the water. (ਹੇ ਜੋਗੀ! ਸੂਰਜ ਜਾਂ ਚੰਦ੍ਰਮਾ ਸਰੋਵਰ ਆਦਿਕ ਦੇ) ਪਾਣੀ ਵਿਚ ਚਮਕਦਾ ਹੈ, ਪਰ ਉਸ ਪਾਣੀ ਤੋਂ ਉਹ ਬਹੁਤ ਹੀ ਦੂਰ ਹੈ,
ਜਲ ਮਹਿ ਜੋਤਿ ਰਹਿਆ ਭਰਪੂਰਿ ॥ jal meh jot rahi-aa bharpoor. because of its light, sun seems to be fully pervading the waters. Similarly, God’s light is pervading in all and everywhere. ਪਾਣੀ ਵਿਚ ਉਸ ਦੀ ਜੋਤਿ ਲਿਸ਼ਕਾਂ ਮਾਰਦੀ ਹੈ, ਇਸੇ ਤਰ੍ਹਾਂ ਪਰਮਾਤਮਾ ਦੀ ਜੋਤਿ ਸਭ ਜੀਵਾਂ ਵਿਚ ਹਰ ਥਾਂ ਵਿਆਪਕ ਹੈ,
ਕਿਸੁ ਨੇੜੈ ਕਿਸੁ ਆਖਾ ਦੂਰਿ ॥ kis nayrhai kis aakhaa door. I can’t say who He is close to and who He is far from. ਮੈਂ ਇਹ ਨਹੀਂ ਦੱਸ ਸਕਦਾ ਕਿ ਉਹ ਕਿਸ ਦੇ ਨੇੜੇ ਹੈ ਤੇ ਕਿਸ ਤੋਂ ਦੂਰ ਹੈ।
ਨਿਧਿ ਗੁਣ ਗਾਵਾ ਦੇਖਿ ਹਦੂਰਿ ॥੭॥ niDh gun gaavaa daykh hadoor. ||7|| Beholding Him right in front of me, I simply keep singing praises of that treasure of virtues. ||7|| ਉਸ ਨੂੰ ਅੰਗ ਸੰਗ ਵੇਖ ਕੇ ਵੇਖ ਕੇ ਮੈਂ ਉਸ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦੇ ਗੁਣ ਗਾਂਦਾ ਹਾਂ ॥੭॥
ਅੰਤਰਿ ਬਾਹਰਿ ਅਵਰੁ ਨ ਕੋਇ ॥ antar baahar avar na ko-ay. Within the beings and outside in the universe, there is none other than God. ਹਰ ਥਾਂ ਜੀਵਾਂ ਦੇ ਅੰਦਰ ਤੇ ਬਾਹਰ ਸਾਰੀ ਸ੍ਰਿਸ਼ਟੀ ਵਿਚ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਹੈ,


© 2017 SGGS ONLINE
error: Content is protected !!
Scroll to Top