Page 418
ਥਾਨ ਮੁਕਾਮ ਜਲੇ ਬਿਜ ਮੰਦਰ ਮੁਛਿ ਮੁਛਿ ਕੁਇਰ ਰੁਲਾਇਆ ॥
thaan mukaam jalay bij mandar muchh muchh ku-ir rulaa-i-aa.
Still the invasion took place; the strongly built places and temples were burnt down and the princes were brutally murdered and tossed in dust.
(ਪਰ ਉਹਨਾਂ ਦੀਆਂ ਤਸਬੀਆਂ ਫਿਰਨ ਤੇ ਭੀ) ਪੱਕੇ ਥਾਂ ਮੁਕਾਮ ਪੱਕੇ ਮਹਲ ਅੱਗ ਨਾਲ ਸੜ ਕੇ ਸੁਆਹ ਹੋ ਗਏ ਤੇ ਉਹਨਾਂ ਨੇ ਪਠਾਣ ਸ਼ਾਹਜ਼ਾਦਿਆਂ ਨੂੰ ਟੋਟੇ ਕਰ ਕਰ ਕੇ ਮਿੱਟੀ ਵਿਚ ਰੋਲ ਦਿੱਤਾ।
ਕੋਈ ਮੁਗਲੁ ਨ ਹੋਆ ਅੰਧਾ ਕਿਨੈ ਨ ਪਰਚਾ ਲਾਇਆ ॥੪॥
ko-ee mugal na ho-aa anDhaa kinai na parchaa laa-i-aa. ||4||
No one was able to show any miracle and none of the Mugals went blind. ||4||
(ਪੀਰਾਂ ਦੀਆਂ ਤਸਬੀਆਂ ਨਾਲ) ਕੋਈ ਇੱਕ ਭੀ ਮੁਗ਼ਲ ਅੰਨ੍ਹਾ ਨਾ ਹੋਇਆ, ਕਿਸੇ ਭੀ ਪੀਰ ਨੇ ਕੋਈ ਕਰਾਮਾਤ ਕਰ ਨਾ ਵਿਖਾਈ ॥੪॥
ਮੁਗਲ ਪਠਾਣਾ ਭਈ ਲੜਾਈ ਰਣ ਮਹਿ ਤੇਗ ਵਗਾਈ ॥
mugal pathaanaa bha-ee larhaa-ee ran meh tayg vagaa-ee.
When the battle raged between the Mugals and the Pathans, both sides wielded their swords in the battlefield.
ਜਦੋਂ ਮੁਗ਼ਲਾਂ ਤੇ ਪਠਾਣਾਂ ਦੀ ਲੜਾਈ ਹੋਈ, ਲੜਾਈ ਦੇ ਮੈਦਾਨ ਵਿਚ (ਦੋਹਾਂ ਧਿਰਾਂ ਨੇ) ਤਲਵਾਰ ਚਲਾਈ।
ਓਨ੍ਹ੍ਹੀ ਤੁਪਕ ਤਾਣਿ ਚਲਾਈ ਓਨ੍ਹ੍ਹੀ ਹਸਤਿ ਚਿੜਾਈ ॥
onHee tupak taan chalaa-ee onHee hasat chirhaa-ee.
The Moguls aimed and fired guns and the Pathans attacked with elephants.
ਉਹਨਾਂ ਮੁਗ਼ਲਾਂ ਨੇ ਬੰਦੂਕਾਂ ਦੇ ਨਿਸ਼ਾਨੇ ਬੰਨ੍ਹ ਬੰਨ੍ਹ ਕੇ ਗੋਲੀਆਂ ਚਲਾਈਆਂ, ਅਤੇ ਉਨ੍ਹਾਂ ਪਠਾਨਾ ਨੇ ਹਾਥੀਆਂ ਨਾਲ ਹਮਲਾ ਕੀਤਾ।
ਜਿਨ੍ਹ੍ਹ ਕੀ ਚੀਰੀ ਦਰਗਹ ਪਾਟੀ ਤਿਨ੍ਹ੍ਹਾ ਮਰਣਾ ਭਾਈ ॥੫॥
jinH kee cheeree dargeh paatee tinHaa marnaa bhaa-ee. ||5||
O’ brother, whose predestined account of breaths were over, they were destined to die. ||5||
ਹੇ ਭਾਈ! ਧੁਰੋ ਹੀ ਜਿਨ੍ਹਾਂ ਦੀ ਉਮਰ ਦੀ ਚਿੱਠੀ ਪਾਟ ਜਾਂਦੀ ਹੈ, ਉਹਨਾਂ ਮਰਨਾ ਹੀ ਹੁੰਦਾ ਹੈ ॥੫॥
ਇਕ ਹਿੰਦਵਾਣੀ ਅਵਰ ਤੁਰਕਾਣੀ ਭਟਿਆਣੀ ਠਕੁਰਾਣੀ ॥
ik hindvaanee avar turkaanee bhati-aanee thakuraanee.
Among the victims were Hindu ladies, some Muslim queens, the wives of Rajputs, Bhatts, and Thakurs.
ਕੀਹ ਹਿੰਦੂ-ਇਸਤ੍ਰੀਆਂ, ਕੀਹ ਮੁਸਲਮਾਨ ਔਰਤਾਂ ਤੇ ਕੀਹ ਭੱਟਾਂ ਤੇ ਠਾਕੁਰਾਂ ਦੀਆਂ ਜ਼ਨਾਨੀਆਂ,
ਇਕਨ੍ਹ੍ਹਾ ਪੇਰਣ ਸਿਰ ਖੁਰ ਪਾਟੇ ਇਕਨ੍ਹ੍ਹਾ ਵਾਸੁ ਮਸਾਣੀ ॥
iknHaa payran sir khur paatay iknHaa vaas masaanee.
Some had their veils torn off from head to toes, while some were murdered and taken to cemeteries.
ਕਈਆਂ ਦੇ ਬੁਰਕੇ ਸਿਰ ਤੋਂ ਲੈ ਕੇ ਪੈਰਾਂ ਤਕ ਲੀਰ ਲੀਰ ਹੋ ਗਏ, ਤੇ ਕਈਆਂ ਦਾ (ਮਰ ਕੇ) ਮਸਾਣਾਂ ਵਿਚ ਜਾ ਵਾਸਾ ਹੋਇਆ।
ਜਿਨ੍ਹ੍ਹ ਕੇ ਬੰਕੇ ਘਰੀ ਨ ਆਇਆ ਤਿਨ੍ਹ੍ਹ ਕਿਉ ਰੈਣਿ ਵਿਹਾਣੀ ॥੬॥
jinH kay bankay gharee na aa-i-aa tinH ki-o rain vihaanee. ||6||
How did they pass their night whose husbands did not return home? ||6||
ਜਿਨ੍ਹਾਂ ਦੇ ਸੋਹਣੇ ਖਸਮ ਘਰਾਂ ਵਿਚ ਨਾਹ ਆਏ, ਉਹਨਾਂ (ਉਹ ਬਿਪਤਾ ਦੀ) ਰਾਤ ਕਿਵੇਂ ਕੱਟੀ ਹੋਵੇਗੀ? ॥੬॥
ਆਪੇ ਕਰੇ ਕਰਾਏ ਕਰਤਾ ਕਿਸ ਨੋ ਆਖਿ ਸੁਣਾਈਐ ॥
aapay karay karaa-ay kartaa kis no aakh sunaa-ee-ai.
The Creator Himself does and causes others to do what He wishes; to whom may we describe this heart wrenching tale?
ਪਰ ਇਹ ਦਰਦ-ਭਰੀ ਕਹਾਣੀ ਕਿਸ ਨੂੰ ਆਖ ਕੇ ਸੁਣਾਈ ਜਾਏ? ਕਰਤਾਰ ਆਪ ਹੀ ਸਭ ਕੁਝ ਕਰਦਾ ਹੈ ਤੇ ਜੀਵਾਂ ਤੋਂ ਕਰਾਂਦਾ ਹੈ।
ਦੁਖੁ ਸੁਖੁ ਤੇਰੈ ਭਾਣੈ ਹੋਵੈ ਕਿਸ ਥੈ ਜਾਇ ਰੂਆਈਐ ॥
dukh sukh tayrai bhaanai hovai kis thai jaa-ay roo-aa-ee-ai.
O’ God, all pain and pleasure happens according to Your will; to whom else may we go and cry or complain?
ਹੇ ਕਰਤਾਰ! ਦੁਖ ਹੋਵੇ ਚਾਹੇ ਸੁਖ ਹੋਵੇ ਤੇਰੀ ਰਜ਼ਾ ਵਿਚ ਹੀ ਵਾਪਰਦਾ ਹੈ। ਤੈਥੋਂ ਬਿਨਾ ਹੋਰ ਕਿਸ ਪਾਸ ਜਾ ਕੇ ਦੁੱਖ ਫਰੋਲੀਏ?
ਹੁਕਮੀ ਹੁਕਮਿ ਚਲਾਏ ਵਿਗਸੈ ਨਾਨਕ ਲਿਖਿਆ ਪਾਈਐ ॥੭॥੧੨॥
hukmee hukam chalaa-ay vigsai naanak likhi-aa paa-ee-ai. ||7||12||
O’ Nanak, God is pleased by running the world according to His command; we receive what is preordained for us. ||7||12||
ਹੇ ਨਾਨਕ! ਪ੍ਰਭੂ ਆਪਣੀ ਰਜ਼ਾ ਵਿਚ ਜਗਤ ਦੀ ਕਾਰ ਚਲਾ ਕੇ ਖ਼ੁਸ਼ ਹੁੰਦਾ ਹੈ ; ਆਪਣੇ ਕਰਮਾਂ ਅਨੁਸਾਰ ਲਿਖਿਆ ਲੇਖ ਭੋਗੀਦਾ ਹੈ ॥੭॥੧੨॥
ੴ ਸਤਿਗੁਰ ਪ੍ਰਸਾਦਿ ॥
ik-oNkaar satgur parsaad.
One eternal God, realized by the grace of the true Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਆਸਾ ਕਾਫੀ ਮਹਲਾ ੧ ਘਰੁ ੮ ਅਸਟਪਦੀਆ ॥
aasaa kaafee mehlaa 1 ghar 8 asatpadee-aa.
Raag Aasaa, Kaafee, eighth beat, ashtapadees, First Guru:
ਜੈਸੇ ਗੋਇਲਿ ਗੋਇਲੀ ਤੈਸੇ ਸੰਸਾਰਾ ॥
jaisay go-il go-ilee taisay sansaaraa.
just as a herdsman comes to pasture for a short time, so is one in this world.
ਜਿਵੇਂ ਕੋਈ ਗਵਾਲਾ ਥੋੜ੍ਹੇ ਸਮੇ ਲਈ ਚਰਾਂਦ ਵਿੱਚ ਆਉਂਦਾ ਹੈ, ਏਸੇ ਤਰ੍ਹਾਂ ਹੀ ਪ੍ਰਾਣੀ ਜਗਤ ਅੰਦਰ ਹੈ।
ਕੂੜੁ ਕਮਾਵਹਿ ਆਦਮੀ ਬਾਂਧਹਿ ਘਰ ਬਾਰਾ ॥੧॥
koorh kamaaveh aadmee baaNDheh ghar baaraa. ||1||
Those who build firm houses and homes in this world are living in falsehood. |1|
ਜੇਹੜੇ ਆਦਮੀ (ਮੌਤ ਨੂੰ ਭੁਲਾ ਕੇ) ਪੱਕੇ ਘਰ ਮਕਾਨ ਬਣਾਂਦੇ ਹਨ, ਉਹ ਵਿਅਰਥ ਉੱਦਮ ਕਰਦੇ ਹਨ ॥੧॥
ਜਾਗਹੁ ਜਾਗਹੁ ਸੂਤਿਹੋ ਚਲਿਆ ਵਣਜਾਰਾ ॥੧॥ ਰਹਾਉ ॥
jaagahu jaagahu sootiho chali-aa vanjaaraa. ||1|| rahaa-o.
O’ sleeping people, wake up from the slumber of Maya; like a street vendor your soul is about to depart from your body. ||1||Pause||
ਮਾਇਆ ਦੇ ਮੋਹ ਵਿਚ ਸੁੱਤੇ ਹੋਏ ਜੀਵੋ!, ਹੋਸ਼ ਕਰੋ। ਜੀਵ-ਵਣਜਾਰਾ (ਦੁਨੀਆ ਤੋਂ ਸਦਾ ਲਈ) ਜਾ ਰਿਹਾ ਹੈ ॥੧॥ ਰਹਾਉ ॥
ਨੀਤ ਨੀਤ ਘਰ ਬਾਂਧੀਅਹਿ ਜੇ ਰਹਣਾ ਹੋਈ ॥
neet neet ghar baaNDhee-ah jay rahnaa ho-ee.
We may build everlasting houses if we could live in this world for ever.
ਸਦਾ ਟਿਕੇ ਰਹਿਣ ਵਾਲੇ ਘਰ ਤਦੋਂ ਹੀ ਬਣਾਏ ਜਾਂਦੇ ਹਨ ਜੇ ਇਥੇ ਸਦਾ ਟਿਕੇ ਰਹਿਣਾ ਹੋਵੇ,
ਪਿੰਡੁ ਪਵੈ ਜੀਉ ਚਲਸੀ ਜੇ ਜਾਣੈ ਕੋਈ ॥੨॥
pind pavai jee-o chalsee jay jaanai ko-ee. ||2||
If one reflects, the reality is that the body collapses when the soul departs. ||2||
ਜੇ ਕੋਈ ਵਿਚਾਰ ਕਰੇ ਤਾਂ ਅਸਲੀਅਤ ਇਹ ਹੈ ਕਿ ਜਦੋਂ ਜਿੰਦ ਇਥੋਂ ਤੁਰ ਪੈਂਦੀ ਹੈ ਤਾਂ ਸਰੀਰ ਭੀ ਢਹਿ ਪੈਂਦਾ ਹੈ ॥੨॥
ਓਹੀ ਓਹੀ ਕਿਆ ਕਰਹੁ ਹੈ ਹੋਸੀ ਸੋਈ ॥
ohee ohee ki-aa karahu hai hosee so-ee.
Why do you cry and mourn for the dead? It is God alone who is eternal.
ਕਿਸੇ ਦੇ ਮਰਨ ਤੇ ਕਿਉਂ ਵਿਅਰਥ ‘ਹਾਇ! ਹਾਇ’! ਕਰਦੇ ਹੋ। ਸਦਾ-ਥਿਰ ਤਾਂ ਪਰਮਾਤਮਾ ਹੀ ਹੈ ਜੋ ਹੁਣ ਭੀ ਮੌਜੂਦ ਹੈ ਤੇ ਸਦਾ ਮੌਜੂਦ ਰਹੇਗਾ।
ਤੁਮ ਰੋਵਹੁਗੇ ਓਸ ਨੋ ਤੁਮ੍ਹ੍ ਕਉ ਕਉਣੁ ਰੋਈ ॥੩॥
tum rovhugay os no tumH ka-o ka-un ro-ee. ||3||
You mourn for that person, but who will mourn for you? ||3||
ਜੇ ਤੁਸੀ (ਆਪਣੇ) ਉਸ ਮਰਨ ਵਾਲੇ ਦੇ ਮਰਨ ਤੇ ਰੋਂਦੇ ਹੋ ਤਾਂ (ਮਰਨਾ ਤਾਂ ਤੁਸਾਂ ਭੀ ਹੈ)ਪ੍ਰੰਤੂ ਤੈਨੂੰ ਕੌਣ ਰੋਉਗਾ? ॥੩॥
ਧੰਧਾ ਪਿਟਿਹੁ ਭਾਈਹੋ ਤੁਮ੍ਹ੍ਹ ਕੂੜੁ ਕਮਾਵਹੁ ॥
DhanDhaa pitihu bhaa-eeho tumH koorh kamaavahu.
O’ brothers, you are mourning for your losses because of the dead; therefore you are practicing falsehood
ਹੇ ਭਾਈ! ਤੁਸੀ (ਕਿਸੇ ਦੇ ਮਰਨ ਤੇ ਰੋਣ ਦਾ) ਵਿਅਰਥ ਪਿੱਟਣਾ ਪਿੱਟਦੇ ਹੋ, ਵਿਅਰਥ ਕੰਮ ਕਰਦੇ ਹੋ।
ਓਹੁ ਨ ਸੁਣਈ ਕਤ ਹੀ ਤੁਮ੍ਹ੍ਹ ਲੋਕ ਸੁਣਾਵਹੁ ॥੪॥
oh na sun-ee kat hee tumH lok sunavhu. ||4||
One who has died does not listen to your cries at all; your cries are heard by other people. ||4||
ਜੇਹੜਾ ਮਰ ਗਿਆ ਹੈ, ਉਹ ਤਾਂ ਤੁਹਾਡਾ ਰੋਣਾ ਬਿਲਕੁਲ ਨਹੀਂ ਸੁਣਦਾ। ਤੁਸੀਂ (ਲੋਕਾਚਾਰੀ) ਸਿਰਫ਼ ਲੋਕਾਂ ਨੂੰ ਸੁਣਾ ਰਹੇ ਹੋ ॥੪॥
ਜਿਸ ਤੇ ਸੁਤਾ ਨਾਨਕਾ ਜਾਗਾਏ ਸੋਈ ॥
jis tay sutaa naankaa jaagaa-ay so-ee.
O’ Nanak, by whose will one is asleep in the love of Maya, the same God would awaken him.
ਹੇ ਨਾਨਕ! ਜਿਸ ਪਰਮਾਤਮਾ ਦੇ ਹੁਕਮ ਨਾਲ ਜੀਵ (ਮਾਇਆ ਦੇ ਮੋਹ ਵਿਚ) ਸੁੱਤਾ ਹੋਇਆ ਹੈ, ਉਹੀ ਇਸ ਨੂੰ ਜਗਾਂਦਾ ਹੈ।
ਜੇ ਘਰੁ ਬੂਝੈ ਆਪਣਾ ਤਾਂ ਨੀਦ ਨ ਹੋਈ ॥੫॥
jay ghar boojhai aapnaa taaN needN na ho-ee. ||5||
If a person realizes his true home (where he ultimately would go), then he does not fall asleep in the love of Maya. ||5||
ਜੇ ਜੀਵ ਇਹ ਸਮਝ ਲਏ ਕਿ ਮੇਰਾ ਅਸਲ ਘਰ ਕਿਹੜਾ ਹੈ ਤਾਂ ਉਸ ਨੂੰ ਮਾਇਆ ਦੇ ਮੋਹ ਦੀ ਨੀਂਦ ਨਹੀਂ ਵਿਆਪਦੀ ॥੫॥
ਜੇ ਚਲਦਾ ਲੈ ਚਲਿਆ ਕਿਛੁ ਸੰਪੈ ਨਾਲੇ ॥
jay chaldaa lai chali-aa kichh sampai naalay.
If you see a departing soul taking his wealth with him,
ਜੇ ਕੋਈ ਮਰਨ ਵਾਲਾ ਮਨੁੱਖ ਮਰਨ ਵੇਲੇ ਆਪਣੇ ਨਾਲ ਕੁਝ ਧਨ ਲੈ ਜਾਂਦਾ ਹੈ,
ਤਾ ਧਨੁ ਸੰਚਹੁ ਦੇਖਿ ਕੈ ਬੂਝਹੁ ਬੀਚਾਰੇ ॥੬॥
taa Dhan sanchahu daykh kai boojhhu beechaaray. ||6||
then go ahead and gather wealth, but reflect on it and you will understand that it is not true. ||6||
ਤਾਂ ਤੁਸੀ ਭੀ ਧਨ ਬੇਸ਼ੱਕ ਜੋੜੀ ਚੱਲੋ। ਵੇਖ ਵਿਚਾਰ ਕੇ ਸਮਝੋ! ॥੬॥
ਵਣਜੁ ਕਰਹੁ ਮਖਸੂਦੁ ਲੈਹੁ ਮਤ ਪਛੋਤਾਵਹੁ ॥
vanaj karahu makhsood laihu mat pachhotaavahu.
Do the trade of meditating on Naam and earn the real profit of achieving life’s purpose, lest you may have to regret later.
(ਨਾਮ-ਸਿਮਰਨ ਦਾ ਅਜੇਹਾ) ਵਣਜ-ਵਪਾਰ ਕਰੋ, ਜਿਸ ਤੋਂ ਜੀਵਨ ਮਨੋਰਥ ਦਾ ਲਾਭ ਖੱਟ ਸਕੋ, ਨਹੀਂ ਤਾਂ ਪਛਤਾਣਾ ਪਵੇਗਾ।
ਅਉਗਣ ਛੋਡਹੁ ਗੁਣ ਕਰਹੁ ਐਸੇ ਤਤੁ ਪਰਾਵਹੁ ॥੭॥
a-ugan chhodahu gun karahu aisay tat paraavahu. ||7||
Abandon your vices, acquire virtues and achieve the real purpose of life. ||7||
ਮਾੜੇ ਕੰਮ ਛੱਡੋ, ਗੁਣ ਗ੍ਰਹਣ ਕਰੋ, ਇਸ ਤਰ੍ਹਾਂ ਅਸਲ (ਖੱਟੀ) ਖੱਟੋ! ॥੭॥
ਧਰਮੁ ਭੂਮਿ ਸਤੁ ਬੀਜੁ ਕਰਿ ਐਸੀ ਕਿਰਸ ਕਮਾਵਹੁ ॥
Dharam bhoom sat beej kar aisee kiras kamaavahu.
Grow the crop of righteousness by sowing the seed of truth in the soil of faith.
ਧਰਮ ਨੂੰ ਧਰਤੀ ਬਣਾਵੋ, ਉਸ ਵਿਚ ਸੁੱਚਾ ਆਚਰਨ ਬੀ ਬੀਜੋ। ਬੱਸ! ਇਹੋ ਜਿਹੀ (ਆਤਮਕ ਜੀਵਨ ਨੂੰ ਪ੍ਰਫੁਲਤ ਕਰਨ ਵਾਲੀ) ਖੇਤੀ-ਵਾਹੀ ਕਰੋ!
ਤਾਂ ਵਾਪਾਰੀ ਜਾਣੀਅਹੁ ਲਾਹਾ ਲੈ ਜਾਵਹੁ ॥੮॥
taaN vaapaaree jaanee-ahu laahaa lai jaavhu. ||8||
You would be known as a successful trader only if you were to take the profit of Naam (supreme spiritual status) with you to your real home. ||8||
ਜੇ ਤੁਸੀ (ਇਥੋਂ ਉੱਚੇ ਆਤਮਕ ਜੀਵਨ ਦਾ) ਲਾਭ ਖੱਟ ਕੇ ਲੈ ਜਾਵੋਗੇ ਤਾਂ (ਸਿਆਣੇ) ਵਪਾਰੀ ਸਮਝੇ ਜਾਉਗੇ! ॥੮॥
ਕਰਮੁ ਹੋਵੈ ਸਤਿਗੁਰੁ ਮਿਲੈ ਬੂਝੈ ਬੀਚਾਰਾ ॥
karam hovai satgur milai boojhai beechaaraa.
If God shows mercy, one meets the true Guru; then he reflects on his teachings and understands this reality.
ਜੇਕਰ ਪਰਮਾਤਮਾ ਦੀ ਬਖ਼ਸ਼ਸ਼ ਹੋਵੇ , ਪ੍ਰਾਣੀ ਨੂੰ ਗੁਰੂ ਮਿਲਦਾ ਹੈ ਤੇ ਉਹ ਇਸ ਵਿਚਾਰ ਨੂੰ ਸਮਝਦਾ ਹੈ।
ਨਾਮੁ ਵਖਾਣੈ ਸੁਣੇ ਨਾਮੁ ਨਾਮੇ ਬਿਉਹਾਰਾ ॥੯॥
naam vakhaanai sunay naam naamay bi-uhaaraa. ||9||
Then, he chants Naam, listens Naam and deals only in Naam. ||9||
ਉਹ ਨਾਮ ਉਚਾਰਦਾ ਹੈ, ਨਾਮ ਸੁਣਦਾ ਹੈ, ਤੇ ਨਾਮ ਵਿਚ ਹੀ ਵਿਹਾਰ ਕਰਦਾ ਹੈ ॥੯॥
ਜਿਉ ਲਾਹਾ ਤੋਟਾ ਤਿਵੈ ਵਾਟ ਚਲਦੀ ਆਈ ॥
ji-o laahaa totaa tivai vaat chaldee aa-ee.
This has been the way of the world forever, that some people spiritually gain by attuning to Naam and others spiritually lose in the love of Maya.
ਸੰਸਾਰ ਦੀ ਇਹ ਕਾਰ ਸਦਾ ਤੋਂ) ਤੁਰੀ ਆਈ ਹੈ, ਕੋਈ ਨਾਮ ਵਿਚ ਜੁੜ ਕੇ ਆਤਮਕ) ਲਾਭ ਖੱਟਦਾ ਹੈ, (ਕੋਈ ਮਾਇਆ ਦੇ ਮੋਹ ਵਿਚ ਫਸ ਕੇ ਆਤਮਕ ਜੀਵਨ ਵਿਚ) ਘਾਟਾ ਖਾਂਦਾ ਹੈ।
ਜੋ ਤਿਸੁ ਭਾਵੈ ਨਾਨਕਾ ਸਾਈ ਵਡਿਆਈ ॥੧੦॥੧੩॥
jo tis bhaavai naankaa saa-ee vadi-aa-ee. ||10||13||
O’ Nanak, whatever pleases Him, that alone happens and in that very thing lies His greatness. ||10||13||
ਹੇ ਨਾਨਕ! ਪਰਮਾਤਮਾ ਨੂੰ ਜੋ ਚੰਗਾ ਲੱਗਦਾ ਹੈ (ਉਹੀ ਹੁੰਦਾ ਹੈ), ਇਹੀ ਉਸ ਦੀ ਬਜ਼ੁਰਗੀ ਹੈ! ॥੧੦॥੧੩॥
ਆਸਾ ਮਹਲਾ ੧ ॥
aasaa mehlaa 1.
Raag Aasaa, First Guru:
ਚਾਰੇ ਕੁੰਡਾ ਢੂਢੀਆ ਕੋ ਨੀਮ੍ਹ੍ਹੀ ਮੈਡਾ ॥
chaaray kundaa dhoodhee-aa ko neemHee maidaa.
I have searched in all the four directions and have found none who is truly mine.
ਮੈਂ ਸਾਰੀ ਸ੍ਰਿਸ਼ਟੀ ਭਾਲ ਵੇਖੀ ਹੈ, ਮੈਨੂੰ ਕੋਈ ਭੀ ਆਪਣਾ (ਸੱਚਾ ਦਰਦੀ) ਨਹੀਂ ਲੱਭਾ।
ਜੇ ਤੁਧੁ ਭਾਵੈ ਸਾਹਿਬਾ ਤੂ ਮੈ ਹਉ ਤੈਡਾ ॥੧॥
jay tuDh bhaavai saahibaa too mai ha-o taidaa. ||1||
O’ God, If it pleases You, then You be my Master and let me be Your servant. |1|
ਹੇ ਮੇਰੇ ਸਾਹਿਬ! ਜੇ ਤੈਨੂੰ ਪਸੰਦ ਆਵੇ ਤਾਂ ਤੂੰ ਮੇਰਾ ਰਾਖਾ ਬਣ, ਮੈਂ ਤੇਰਾ ਸੇਵਕ ਬਣਿਆ ਰਹਾਂ ॥੧॥
ਦਰੁ ਬੀਭਾ ਮੈ ਨੀਮ੍ਹ੍ ਕੋ ਕੈ ਕਰੀ ਸਲਾਮੁ ॥
dar beebhaa mai neemiH ko kai karee salaam.
O’ God, without You I cannot think of any other; whom I may salute?
ਮੈਨੂੰ (ਤੇਰੇ ਦਰ ਤੋਂ ਬਿਨਾ) ਕੋਈ ਹੋਰ ਦਰ ਨਹੀਂ ਲੱਭਦਾ, ਹੋਰ ਕਿਸ ਦੇ ਅੱਗੇ ਮੈਂ ਸਲਾਮ ਕਰਾਂ?
ਹਿਕੋ ਮੈਡਾ ਤੂ ਧਣੀ ਸਾਚਾ ਮੁਖਿ ਨਾਮੁ ॥੧॥ ਰਹਾਉ ॥
hiko maidaa too Dhanee saachaa mukh naam. ||1|| rahaa-o.
O’ God, You alone are my Master; I may always keep reciting Your eternal Name. ||1||Pause||
ਸਿਰਫ਼ ਇਕ ਤੂੰ ਹੀ ਮੇਰਾ ਮਾਲਕ ਹੈਂ ; ਤੇਰਾ ਸਦਾ-ਥਿਰ ਰਹਿਣ ਵਾਲਾ ਨਾਮ ਮੇਰੇ ਮੂੰਹ ਵਿਚ (ਟਿਕਿਆ ਰਹੇ) ॥੧॥ ਰਹਾਉ ॥
ਸਿਧਾ ਸੇਵਨਿ ਸਿਧ ਪੀਰ ਮਾਗਹਿ ਰਿਧਿ ਸਿਧਿ ॥
siDhaa sayvan siDh peer maageh riDh siDh.
Some serve the adepts and Muslim fakirs, ask them for wealth and supernatural powers and the ability to perform miracles.
ਲੋਕ ਸਿੱਧ ਤੇ ਪੀਰ ਬਣਨ ਲਈ ਪੁੱਗੇ ਹੋਏ ਜੋਗੀਆਂ ਦੀ ਸੇਵਾ ਕਰਦੇ ਹਨ, ਤੇ ਉਹਨਾਂ ਪਾਸੋਂ ਰਿੱਧੀਆਂ ਸਿੱਧੀਆਂ ਦੀ ਤਾਕਤ ਮੰਗਦੇ ਹਨ।
ਮੈ ਇਕੁ ਨਾਮੁ ਨ ਵੀਸਰੈ ਸਾਚੇ ਗੁਰ ਬੁਧਿ ॥੨॥
mai ik naam na veesrai saachay gur buDh. ||2||
According to the intellect blessed by my true Guru, This is my only prayer that I may never forget Your Name. ||2||
ਸੱਚੇ ਗੁਰੂ ਦੀ ਬਖ਼ਸ਼ੀ ਬੁੱਧੀ ਅਨੁਸਾਰ ,ਮੇਰੀ ਇਹ ਅਰਦਾਸਿ ਹੈ ਕਿ ਮੈਨੂੰ ਤੇਰਾ ਨਾਮ ਕਦੇ ਨਾਹ ਭੁੱਲੇ! ॥੨॥