Guru Granth Sahib Translation Project

Guru granth sahib page-419

Page 419

ਜੋਗੀ ਭੋਗੀ ਕਾਪੜੀ ਕਿਆ ਭਵਹਿ ਦਿਸੰਤਰ ॥ jogee bhogee kaaprhee ki-aa bhaveh disantar. Why do the Yogis, the revellers and the beggars wander in foreign lands? ਜੋਗੀ ਤੇ ਲੀਰਾਂ ਪਹਿਨਣ ਵਾਲੇ ਫ਼ਕੀਰ ਵਿਅਰਥ ਹੀ ਦੇਸ ਦੇਸ ਦਾ ਰਟਨ ਕਰਦੇ ਹਨ।
ਗੁਰ ਕਾ ਸਬਦੁ ਨ ਚੀਨ੍ਹ੍ਹਹੀ ਤਤੁ ਸਾਰੁ ਨਿਰੰਤਰ ॥੩॥ gur kaa sabad na cheenhee tat saar nirantar. ||3|| They do not reflect on the Guru’s word, in which lies the essence of truth. ||3|| ਉਹ ਸਤਿਗੁਰ ਦੇ ਸ਼ਬਦ ਨੂੰ ਖੋਜਦੇ ਨਹੀਂ, ਉਹ ਇਕ-ਰਸ ਸ੍ਰੇਸ਼ਟ ਅਸਲੀਅਤ ਨੂੰ ਨਹੀਂ ਖੋਜਦੇ ॥੩॥
ਪੰਡਿਤ ਪਾਧੇ ਜੋਇਸੀ ਨਿਤ ਪੜ੍ਹਹਿ ਪੁਰਾਣਾ ॥ pandit paaDhay jo-isee nit parheh puraanaa. Pundits, teachers, and astrologers daily read Puranas (Hindu scriptures). ਪੰਡਿਤ ਪਾਂਧੇ ਤੇ ਜੋਤਸ਼ੀ ਨਿੱਤ ਪੁਰਾਣ ਆਦਿਕ ਪੁਸਤਕਾਂ ਹੀ ਪੜ੍ਹਦੇ ਰਹਿੰਦੇ ਹਨ।
ਅੰਤਰਿ ਵਸਤੁ ਨ ਜਾਣਨ੍ਹ੍ਹੀ ਘਟਿ ਬ੍ਰਹਮੁ ਲੁਕਾਣਾ ॥੪॥ antar vasat na jaananHee ghat barahm lukaanaa. ||4|| But they do not recognize the valuable commodity of Naam and do not realize that the all pervading God is hiding within them. ||4|| ਪਰਮਾਤਮਾ ਹਿਰਦੇ ਵਿਚ ਲੁਕਿਆ ਪਿਆ ਹੈ, ਇਹ ਲੋਕ ਅੰਦਰ-ਵੱਸਦੀ ਨਾਮ-ਵਸਤੂ ਨੂੰ ਨਹੀਂ ਪਛਾਣਦੇ ॥੪॥
ਇਕਿ ਤਪਸੀ ਬਨ ਮਹਿ ਤਪੁ ਕਰਹਿ ਨਿਤ ਤੀਰਥ ਵਾਸਾ ॥ ik tapsee ban meh tap karahi nit tirath vaasaa. Some penitents perform penance in the forests and always reside at holy places. ਅਨੇਕਾਂ ਬੰਦੇ ਤਪੀ ਬਣੇ ਹੋਏ ਹਨ, ਜੰਗਲਾਂ ਵਿਚ (ਜਾ ਕੇ) ਤਪ ਸਾਧਦੇ ਹਨ, ਤੇ ਸਦਾ ਤੀਰਥਾਂ ਉਤੇ ਨਿਵਾਸ ਰੱਖਦੇ ਹਨ।
ਆਪੁ ਨ ਚੀਨਹਿ ਤਾਮਸੀ ਕਾਹੇ ਭਏ ਉਦਾਸਾ ॥੫॥ aap na cheeneh taamsee kaahay bha-ay udaasaa. ||5|| These men filled with anger do not understand even themselves; why have they become renunciates? ||5|| ਉਹ ਕ੍ਰੋਧ ਨਾਲ ਭਰੇ ਪੁਰਸ਼ ਆਪਣੇ ਆਪ ਨੂੰ ਨਹੀਂ ਖੋਜਦੇ l ਉਹ ਕਾਹਦੇ ਲਈ ਤਿਆਗੀ ਹੋਏ ਹਨ? ॥੫॥
ਇਕਿ ਬਿੰਦੁ ਜਤਨ ਕਰਿ ਰਾਖਦੇ ਸੇ ਜਤੀ ਕਹਾਵਹਿ ॥ ik bind jatan kar raakh-day say jatee kahaaveh. Many make great efforts to control their lust and call themselves celibates. ਅਨੇਕਾਂ ਬੰਦੇ ਜਤਨ ਕਰ ਕੇ ਵੀਰਜ ਨੂੰ ਰੋਕ ਰੱਖਦੇ ਹਨ, ਤੇ ਆਪਣੇ ਆਪ ਨੂੰ ਜਤੀ ਸਦਾਂਦੇ ਹਨ।
ਬਿਨੁ ਗੁਰ ਸਬਦ ਨ ਛੂਟਹੀ ਭ੍ਰਮਿ ਆਵਹਿ ਜਾਵਹਿ ॥੬॥ bin gur sabad na chhoothee bharam aavahi jaaveh. ||6|| But without following the Guru’s word, they are not able to escape from lust and lost in the illusion of celibacy remain in the cycles of birth and death. ||6|| ਪਰ ਗੁਰੂ ਦੇ ਸ਼ਬਦ ਤੋਂ ਬਿਨਾ ਉਨ੍ਹਾਂ ਦੀ ਖ਼ਲਾਸੀ ਨਹੀਂ ਹੁੰਦੀ ਤੇ ਜਤੀ ਹੋਣ ਦੀ ਭਟਕਣਾ ਵਿਚ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ ॥੬॥
ਇਕਿ ਗਿਰਹੀ ਸੇਵਕ ਸਾਧਿਕਾ ਗੁਰਮਤੀ ਲਾਗੇ ॥ ik girhee sayvak saaDhikaa gurmatee laagay. There are many householders who strive to serve others and follow the Guru’s teachings . ਅਨੇਕਾਂ ਗ੍ਰਿਹਸਤੀ ਐਸੇ ਹਨ ਜੋ ਸੇਵਾ ਦੇ ਸਾਧਨ ਕਰਦੇ ਹਨ, ਤੇ ਗੁਰੂ ਦੀ ਦਿੱਤੀ ਮਤਿ ਉਤੇ ਤੁਰਦੇ ਹਨ।
ਨਾਮੁ ਦਾਨੁ ਇਸਨਾਨੁ ਦ੍ਰਿੜੁ ਹਰਿ ਭਗਤਿ ਸੁ ਜਾਗੇ ॥੭॥ naam daan isnaan darirh har bhagat so jaagay. ||7|| They meditate on Naam, give charity and do the ablution of living a honest life. By resolutely worshipping God, they remain alert to worldly allurements. ||7|| ਉਹ ਨਾਮ ਜਪਦੇ ਹਨ, ਪੁੰਨ ਦਾਨ ਕਰਦੇ ਹਨ , ਆਪਣਾ ਆਚਰਨ ਪਵਿਤ੍ਰ ਰੱਖਦੇ ਹਨ ਤੇ ਉਹ ਪਰਮਾਤਮਾ ਦੀ ਭਗਤੀ ਵਿਚ ਆਪਣੇ ਆਪ ਨੂੰ ਦ੍ਰਿੜ੍ਹ ਕਰ ਕੇ (ਵਿਕਾਰਾਂ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ ॥੭॥¹
ਗੁਰ ਤੇ ਦਰੁ ਘਰੁ ਜਾਣੀਐ ਸੋ ਜਾਇ ਸਿਞਾਣੈ ॥ gur tay dar ghar jaanee-ai so jaa-ay sinjaanai. Understanding about the self and God is attained from the Guru; he who follows the Guru’s teachings, recognizes himself and God both here and hereafter. ਆਪਣਾ ਅਸਲੀ ਘਰ ਗੁਰੂ ਤੋਂ ਪਤਾ ਲੱਗ ਜਾਂਦਾ ਹੈ, ਜੋ ਅਗੇ ਜਾ ਕੇ ਮਨੁੱਖ ਲੱਭ ਲੈਂਦਾ ਹੈ
ਨਾਨਕ ਨਾਮੁ ਨ ਵੀਸਰੈ ਸਾਚੇ ਮਨੁ ਮਾਨੈ ॥੮॥੧੪॥ naanak naam na veesrai saachay man maanai. ||8||14|| O’ Nanak, such a person does not forsake God’s Name because that person’s mind now truly believes in the eternal God. ||8||14|| ਹੇ ਨਾਨਕ! ਐਸਾ ਮਨੁਖ ਨਾਮ ਨਹੀਂ ਵਿਸਰਦਾ ਤੇ ਉਸ ਦਾ ਮਨ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਗਿੱਝ ਜਾਂਦਾ ਹੈ ॥੮॥੧੪॥
ਆਸਾ ਮਹਲਾ ੧ ॥ aasaa mehlaa 1. Raag Aasaa, First Guru:
ਮਨਸਾ ਮਨਹਿ ਸਮਾਇਲੇ ਭਉਜਲੁ ਸਚਿ ਤਰਣਾ ॥ mansaa maneh samaa-ilay bha-ojal sach tarnaa. It is only by subduing the worldly desire in the mind and by meditating on the eternal God that one can swim across the dreadful worldly ocean of vices. ਖਾਹਿਸ਼ਾਂ ਨੂੰ ਚਿੱਤ ਅੰਦਰ ਹੀ ਮਾਰ ਕੇ, ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਜੁੜਿਆਂ ਹੀ ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕੀਦਾ ਹੈ।
ਆਦਿ ਜੁਗਾਦਿ ਦਇਆਲੁ ਤੂ ਠਾਕੁਰ ਤੇਰੀ ਸਰਣਾ ॥੧॥ aad jugaad da-i-aal too thaakur tayree sarnaa. ||1|| O’ the merciful God, You have existed since the beginning of the ages and even before that; I have come to Your refuge. ||1|| ਹੇ ਸ੍ਰਿਸ਼ਟੀ ਦੇ ਮੁੱਢ ਪ੍ਰਭੂ!, ਹੇ ਜੁਗਾਂ ਤੋਂ ਭੀ ਪਹਿਲਾਂ ਦੇ ਪ੍ਰਭੂ! ਤੂੰ ਸਭ ਜੀਵਾਂ ਉਤੇ ਦਇਆ ਕਰਨ ਵਾਲਾ ਹੈਂ। ਮੈਂ ਤੇਰੀ ਸਰਨ ਆਇਆ ਹਾਂ! ॥੧॥
ਤੂ ਦਾਤੌ ਹਮ ਜਾਚਿਕਾ ਹਰਿ ਦਰਸਨੁ ਦੀਜੈ ॥ too daatou ham jaachikaa har darsan deejai. O’ God, You are the Giver and we are Your beggars, please grant us your vision. ਹੇ ਹਰੀ! ਤੂੰ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈਂ, ਅਸੀਂ ਜੀਵ (ਤੇਰੇ ਦਰ ਦੇ) ਮੰਗਤੇ ਹਾਂ, (ਸਾਨੂੰ) ਦਰਸਨ ਦੇਹ।
ਗੁਰਮੁਖਿ ਨਾਮੁ ਧਿਆਈਐ ਮਨ ਮੰਦਰੁ ਭੀਜੈ ॥੧॥ ਰਹਾਉ ॥ gurmukh naam Dhi-aa-ee-ai man mandar bheejai. ||1|| rahaa-o. When we follow the Guru’s teachings and meditate on Naam, our heart gets imbued with God’s love. ||1||Pause|| ਗੁਰਾਂ ਦੇ ਰਾਹੀਂ ਨਾਮ ਦਾ ਅਰਾਧਨ ਕਰਨ ਦੁਆਰਾ ਮਨ ਦਾ ਮੰਦਰ (ਹਰਿ-ਨਾਮ ਨਾਲ) ਭਿੱਜ ਜਾਂਦਾ ਹੈ ॥੧॥ ਰਹਾਉ ॥
ਕੂੜਾ ਲਾਲਚੁ ਛੋਡੀਐ ਤਉ ਸਾਚੁ ਪਛਾਣੈ ॥ koorhaa laalach chhodee-ai ta-o saach pachhaanai. We realize the eternal God only when we abandon false greed. ਭੈੜਾ ਲਾਲਚ ਛੱਡਣ ਨਾਲ ਹੀ ਸਦਾ-ਥਿਰ ਪ੍ਰਭੂ ਨਾਲ ਸਾਂਝ ਪੈਂਦੀ ਹੈ।
ਗੁਰ ਕੈ ਸਬਦਿ ਸਮਾਈਐ ਪਰਮਾਰਥੁ ਜਾਣੈ ॥੨॥ gur kai sabad samaa-ee-ai parmaarath jaanai. ||2|| We understand the true spiritual path only when we merge in Naam by following the Guru’s teaching. ||2|| ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਕੇ ਉਹ ਜੀਵਨ ਦੇ ਸਭ ਤੋਂ ਉੱਚੇ ਮਨੋਰਥ ਨੂੰ ਸਮਝ ਲਈਦਾ ਹੈ ॥੨॥
ਇਹੁ ਮਨੁ ਰਾਜਾ ਲੋਭੀਆ ਲੁਭਤਉ ਲੋਭਾਈ ॥ ih man raajaa lobhee-aa lubh-ta-o lobhaa-ee. This greedy mind acts as if it were the king of the entire human body and always remains engrossed in greed for Maya. ਇਹ ਲੋਭੀ ਮਨ ਸਰੀਰ-ਨਗਰ ਦਾ ਰਾਜਾ ਬਣ ਬੈਠਦਾ ਹੈ ਲੋਭ ਵਿਚ ਫਸਿਆ ਹੋਇਆ ਸਦਾ ਮਾਇਆ ਦਾ ਲੋਭ ਕਰਦਾ ਰਹਿੰਦਾ ਹੈ।
ਗੁਰਮੁਖਿ ਲੋਭੁ ਨਿਵਾਰੀਐ ਹਰਿ ਸਿਉ ਬਣਿ ਆਈ ॥੩॥ gurmukh lobh nivaaree-ai har si-o ban aa-ee. ||3|| This greed can be eradicated only by following the Guru’s teachings; one who does that gets imbued with God’s love. ||3|| ਗੁਰੂ ਦੀ ਸਰਨ ਪੈ ਕੇ ਹੀ ਇਹ ਲੋਭ ਦੂਰ ਕੀਤਾ ਜਾ ਸਕਦਾ ਹੈ ਜੇਹੜਾ ਮਨੁੱਖ ਲੋਭ ਦੂਰ ਕਰ ਲੈਂਦਾ ਹੈ, ਉਸ ਦੀ ਪ੍ਰਭੂ ਨਾਲ ਪ੍ਰੀਤ ਬਣ ਜਾਂਦੀ ਹੈ ॥੩॥
ਕਲਰਿ ਖੇਤੀ ਬੀਜੀਐ ਕਿਉ ਲਾਹਾ ਪਾਵੈ ॥ kalar khaytee beejee-ai ki-o laahaa paavai. Just as one cannot reap any profit by sowing crops in a barren land, ਕੱਲਰ ਵਿਚ ਖੇਤੀ ਬੀਜ ਕੇ, ਆਦਮੀ ਕਿਸ ਤਰ੍ਹਾਂ ਲਾਭ ਉਠਾ ਸਕਦਾ ਹੈ?
ਮਨਮੁਖੁ ਸਚਿ ਨ ਭੀਜਈ ਕੂੜੁ ਕੂੜਿ ਗਡਾਵੈ ॥੪॥ manmukh sach na bheej-ee koorh koorh gadaavai. ||4|| similarly a self-willed person cannot reap any benefit of devotional worship because he remains merged into falsehood. ||4|| ਆਪਣੇ ਮਨ ਦੇ ਪਿਛੇ ਤੁਰਨ ਵਾਲਾ ਮਨੁੱਖ ਸਦਾ-ਥਿਰ ਪ੍ਰਭੂ ਵਿਚ ਰਚ-ਮਿਚ ਨਹੀਂ ਸਕਦਾ ਤੇ ਝੂਠ ਝੂਠ ਵਿਚ ਹੀ ਰਲਦਾ ਹੈ ॥੪॥
ਲਾਲਚੁ ਛੋਡਹੁ ਅੰਧਿਹੋ ਲਾਲਚਿ ਦੁਖੁ ਭਾਰੀ ॥ laalach chhodahu anDhiho laalach dukh bhaaree. O’ people, blinded by greed, abandon greed because greed brings immense pain. ਹੇ ਮਾਇਆ-ਮੋਹ ਵਿਚ ਅੰਨ੍ਹੇ ਹੋਏ ਜੀਵੋ! ਮਾਇਆ ਦਾ ਲਾਲਚ ਛੱਡ ਦੇਵਹੁ! ਲਾਲਚ ਵਿਚ (ਫਸਿਆਂ) ਭਾਰੀ ਦੁੱਖ ਸਹਿਣਾ ਪੈਂਦਾ ਹੈ।
ਸਾਚੌ ਸਾਹਿਬੁ ਮਨਿ ਵਸੈ ਹਉਮੈ ਬਿਖੁ ਮਾਰੀ ॥੫॥ saachou saahib man vasai ha-umai bikh maaree. ||5|| One who eradicates his love for Maya (worldly riches nd power) and ego, realizes the eternal God’s presence in his heart. ||5|| ਜਿਸ ਮਨੁੱਖ ਦੇ ਮਨ ਵਿਚ ਸਦਾ-ਥਿਰ ਮਾਲਕ ਵੱਸ ਪੈਂਦਾ ਹੈ, ਉਹ ਹਉਮੈ ਦੀ ਜ਼ਹਰ ਨੂੰ ਮਾਰ ਲੈਂਦਾ ਹੈ ॥੫॥
ਦੁਬਿਧਾ ਛੋਡਿ ਕੁਵਾਟੜੀ ਮੂਸਹੁਗੇ ਭਾਈ ॥ dubiDhaa chhod kuvaatarhee mooshugay bhaa-ee. O’ brothers, renounce the wrong path of duality, otherwise you would be robbed of your virtues. ਹੇ ਭਾਈ! ਦੁਬਿਧਾ ਛੱਡ ਦੇਵਹੁ, ਇਸ ਗ਼ਲਤ ਰਸਤੇ ਤੇ ਪੈ ਕੇ ਲੁੱਟੇ ਜਾਵੋਗੇ!
ਅਹਿਨਿਸਿ ਨਾਮੁ ਸਲਾਹੀਐ ਸਤਿਗੁਰ ਸਰਣਾਈ ॥੬॥ ahinis naam salaahee-ai satgur sarnaa-ee. ||6|| By following the true Guru’s teachings, day and night we should sing the praises of God’s Name. ||6|| ਸਤਿਗੁਰੂ ਦੀ ਸਰਨ ਪੈ ਕੇ ਦਿਨ ਰਾਤ ਪਰਮਾਤਮਾ ਦੇ ਨਾਮ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ ॥੬॥
ਮਨਮੁਖ ਪਥਰੁ ਸੈਲੁ ਹੈ ਧ੍ਰਿਗੁ ਜੀਵਣੁ ਫੀਕਾ ॥ manmukh pathar sail hai Dharig jeevan feekaa. The heart of a self-willed is like a stone; accursed and unpleasant is his life. ਮਨ ਦਾ ਮੁਰੀਦ ਮਨੁੱਖ ਚਟਾਨ ਪੱਥਰ ਵਾਂਗ ਕੁਰਖ਼ਤ ਹੈ, ਜਿਸ ਦਾ ਜੀਵਨ ਬੇ-ਸੁਆਦ ਰਹਿੰਦਾ ਹੈ ਤੇ ਫਿਟਕਾਰ-ਜੋਗ ਹੈ।
ਜਲ ਮਹਿ ਕੇਤਾ ਰਾਖੀਐ ਅਭ ਅੰਤਰਿ ਸੂਕਾ ॥੭॥ jal meh kaytaa raakhee-ai abh antar sookaa. ||7|| The core of a stone remains dry even when kept in water for long time; similarly a self-conceited person remains unaffected by any amount of good advice. ||7|| ਪੱਥਰ ਨੂੰ ਕਿਤਨਾ ਹੀ ਸਮਾ ਪਾਣੀ ਵਿਚ ਰੱਖਿਆ ਜਾਏ, ਤਾਂ ਵੀ ਉਹ ਅੰਦਰੋਂ ਸੁੱਕਾ ਹੀ ਰਹਿੰਦਾ ਹੈ ॥੭॥
ਹਰਿ ਕਾ ਨਾਮੁ ਨਿਧਾਨੁ ਹੈ ਪੂਰੈ ਗੁਰਿ ਦੀਆ ॥ har kaa naam niDhaan hai poorai gur dee-aa. God’s Name is a treasure of all virtues; to whom the perfect Guru has given it, ਪਰਮਾਤਮਾ ਦਾ ਨਾਮ (ਸਾਰੇ ਆਤਮਕ ਗੁਣਾਂ ਦਾ) ਖ਼ਜ਼ਾਨਾ ਹੈ, ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਨਾਮ ਦੇ ਦਿੱਤਾ,
ਨਾਨਕ ਨਾਮੁ ਨ ਵੀਸਰੈ ਮਥਿ ਅੰਮ੍ਰਿਤੁ ਪੀਆ ॥੮॥੧੫॥ naanak naam na veesrai math amrit pee-aa. ||8||15|| O’ Nanak, he never forsakes God’s Name because by always meditating on Naam he has partaken the ambrosial nectar of Naam. ||8||15|| ਹੇ ਨਾਨਕ! ਉਸ ਨੂੰ ਪ੍ਰਭੂ ਦਾ ਨਾਮ ਕਦੇ ਭੁੱਲਦਾ ਨਹੀਂ; ਉਹ ਸਦਾ ਜਪ ਜਪ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪੀਂਦਾ ਹੈ ॥੮॥੧੫॥
ਆਸਾ ਮਹਲਾ ੧ ॥ aasaa mehlaa 1. Raag Aasaa, First Guru:
ਚਲੇ ਚਲਣਹਾਰ ਵਾਟ ਵਟਾਇਆ ॥ chalay chalanhaar vaat vataa-i-aa. Like travellers, people depart from the world after remaining astray from the righteous path of life, ਪਰਦੇਸੀ ਜੀਊੜੇ ਜੀਵਨ ਦਾ ਸਹੀ ਰਸਤਾ ਖੁੰਝ ਕੇ ਤੁਰੇ ਜਾ ਰਹੇ ਹਨ,
ਧੰਧੁ ਪਿਟੇ ਸੰਸਾਰੁ ਸਚੁ ਨ ਭਾਇਆ ॥੧॥ DhanDh pitay sansaar sach na bhaa-i-aa. ||1|| Because they do not love the eternal God’s Name, they unnecessarily keep doind those deeds which keep them entangled in Maya. ||1|| ਜਗਤ ਉਹੀ ਕੰਮ ਔਖਾ ਹੋ ਹੋ ਕੇ ਕਰਦਾ ਹੈ ਜੋ ਗਲ ਵਿਚ ਮਾਇਆ ਦੇ ਜੰਜਾਲ ਪਾਈ ਜਾਂਦਾ ਹੈ, ਜਗਤ ਨੂੰ ਸਦਾ-ਥਿਰ ਪ੍ਰਭੂ ਦਾ ਨਾਮ ਪਿਆਰਾ ਨਹੀਂ ਲੱਗਦਾ ॥੧॥
ਕਿਆ ਭਵੀਐ ਕਿਆ ਢੂਢੀਐ ਗੁਰ ਸਬਦਿ ਦਿਖਾਇਆ ॥ ki-aa bhavee-ai ki-aa dhoodhee-ai gur sabad dikhaa-i-aa. Why should we wander and search Him in different places, when the Guru’s word has revealed God to us within our own heart? ਕਿਉਂ ਭਟਕੀਏ ਤੇ ਕਿਉਂ ਖੋਜ-ਭਾਲ ਕਰੀਏ, ਜਦ ਗੁਰਬਾਣੀ ਸਾਨੂੰ ਸਾਹਿਬ ਦੇ ਦਰਸ਼ਨ ਕਰਾਉਂਦੀ ਹੈ?
ਮਮਤਾ ਮੋਹੁ ਵਿਸਰਜਿਆ ਅਪਨੈ ਘਰਿ ਆਇਆ ॥੧॥ ਰਹਾਉ ॥ mamtaa moh visarji-aa apnai ghar aa-i-aa. ||1|| rahaa-o. Leaving behind egotism and worldly attachment, my mind has come back to its own house, the abode of God in the body itself. ||1||Pause|| ਅਪਣੱਤ ਅਤੇ ਸੰਸਾਰੀ ਲਗਣ ਨੂੰ ਤਿਆਗ ਕੇ ਮੈਂ ਆਪਣੇ ਨਿਜ ਦੇ ਧਾਮ ਤੇ ਪੁੱਜ ਗਿਆ ਹਾਂ।॥੧॥ ਰਹਾਉ ॥
ਸਚਿ ਮਿਲੈ ਸਚਿਆਰੁ ਕੂੜਿ ਨ ਪਾਈਐ ॥ sach milai sachiaar koorh na paa-ee-ai. God is realized only by following the path of truth and not through falsehood. ਸੱਚ ਦੇ ਰਾਹੀਂ ਸਤਿਪੁਰਖ ਮਿਲਦਾ ਹੈ। ਝੂਠ ਦੁਆਰਾ ਉਹ ਪਾਇਆ ਨਹੀਂ ਜਾਂਦਾ।
ਸਚੇ ਸਿਉ ਚਿਤੁ ਲਾਇ ਬਹੁੜਿ ਨ ਆਈਐ ॥੨॥ sachay si-o chit laa-ay bahurh na aa-ee-ai. ||2|| By remaining attuned to God, one does not take birth again and again. ||2|| ਸਦਾ-ਥਿਰ ਪਰਮਾਤਮਾ ਵਿਚ ਚਿੱਤ ਜੋੜਿਆਂ ਮੁੜ ਮੁੜ ਜਨਮ ਵਿਚ ਨਹੀਂ ਆਵੀਦਾ ॥੨॥
ਮੋਇਆ ਕਉ ਕਿਆ ਰੋਵਹੁ ਰੋਇ ਨ ਜਾਣਹੂ ॥ mo-i-aa ka-o ki-aa rovhu ro-ay na jaanhoo. Why do you mourn for the deceased? You do not even know the real reason to to grieve (separation from God). ਤੁਸੀਂ ਮਰੇ ਸੰਬੰਧੀਆਂ ਨੂੰ ਰੋਂਦੇ ਹੋ ਅਸਲ ਵੈਰਾਗ ਵਿਚ ਆਉਣ ਦੀ ਤੁਹਾਨੂੰ ਜਾਚ ਨਹੀਂ।
ਰੋਵਹੁ ਸਚੁ ਸਲਾਹਿ ਹੁਕਮੁ ਪਛਾਣਹੂ ॥੩॥ rovhu sach salaahi hukam pachhaanhoo. ||3|| Mourn over the reasons for your separation from God by lovingly singing His praises and recognize His command (that birth and death is by His will). ||3|| ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨ ਦੀ ਵੈਰਾਗ ਵਿੱਚ ਆਵੋ ਤੇ ਸਮਝੋ ਕਿ ਇਹ (ਕਿ ਜੰਮਣਾ ਮਰਨਾ) ਪਰਮਾਤਮਾ ਦਾ ਹੁਕਮ ਹੈ ॥੩॥¹
ਹੁਕਮੀ ਵਜਹੁ ਲਿਖਾਇ ਆਇਆ ਜਾਣੀਐ ॥ hukmee vajahu likhaa-ay aa-i-aa jaanee-ai. We should understand that everyone comes into this world with preordained sustenance. ਇਹ ਗੱਲ ਸਮਝਣੀ ਚਾਹੀਦੀ ਹੈ ਕਿ ਹਰੇਕ ਜੀਵ ਪਰਮਾਤਮਾ ਦੀ ਰਜ਼ਾ ਵਿਚ ਹੀ ਰੋਜ਼ੀ ਲਿਖਾ ਕੇ ਜਗਤ ਵਿਚ ਆਉਂਦਾ ਹੈ।
ਲਾਹਾ ਪਲੈ ਪਾਇ ਹੁਕਮੁ ਸਿਞਾਣੀਐ ॥੪॥ laahaa palai paa-ay hukam sinjaanee-ai. ||4|| If we realize the will of God, only then we earn the profit of human life. ||4|| ਉਸ ਦੀ ਰਜ਼ਾ ਨੂੰ ਪਛਾਨਣਾ ਚਾਹੀਦਾ ਹੈ, ਇਸ ਤਰ੍ਹਾਂ ਹੀ ਜੀਵਨ ਲਾਭ ਮਿਲਦਾ ਹੈ ॥੪॥
error: Content is protected !!
Scroll to Top
https://sda.pu.go.id/balai/bbwscilicis/uploads/ktp/ https://expo.poltekkesdepkes-sby.ac.id/app_mobile/situs-gacor/ https://expo.poltekkesdepkes-sby.ac.id/app_mobile/demo-slot/ https://sehariku.dinus.ac.id/app/1131-gacor/ https://sehariku.dinus.ac.id/assets/macau/ https://sehariku.dinus.ac.id/assets/hk/ https://sehariku.dinus.ac.id/app/demo-pg/ https://sehariku.dinus.ac.id/assets/sbo/ https://pdp.pasca.untad.ac.id/apps/akun-demo/ https://biroorpeg.tualkota.go.id/birodemo/ https://biroorpeg.tualkota.go.id/public/ggacor/ https://pendidikanmatematika.pasca.untad.ac.id/wp-content/upgrade/demo-slot/ https://pendidikanmatematika.pasca.untad.ac.id/pasca/ugacor/ https://bppkad.mamberamorayakab.go.id/wp-content/modemo/ https://bppkad.mamberamorayakab.go.id/.tmb/-/ http://gsgs.lingkungan.ft.unand.ac.id/includes/thailand/ http://gsgs.lingkungan.ft.unand.ac.id/includes/demo/
https://jackpot-1131.com/ jp1131
https://fisip-an.umb.ac.id/wp-content/pstgacor/ https://netizenews.blob.core.windows.net/barang-langka/bocoran-situs-slot-gacor-pg.html https://netizenews.blob.core.windows.net/barang-langka/bocoran-tips-gampang-maxwin-terbaru.html
https://sda.pu.go.id/balai/bbwscilicis/uploads/ktp/ https://expo.poltekkesdepkes-sby.ac.id/app_mobile/situs-gacor/ https://expo.poltekkesdepkes-sby.ac.id/app_mobile/demo-slot/ https://sehariku.dinus.ac.id/app/1131-gacor/ https://sehariku.dinus.ac.id/assets/macau/ https://sehariku.dinus.ac.id/assets/hk/ https://sehariku.dinus.ac.id/app/demo-pg/ https://sehariku.dinus.ac.id/assets/sbo/ https://pdp.pasca.untad.ac.id/apps/akun-demo/ https://biroorpeg.tualkota.go.id/birodemo/ https://biroorpeg.tualkota.go.id/public/ggacor/ https://pendidikanmatematika.pasca.untad.ac.id/wp-content/upgrade/demo-slot/ https://pendidikanmatematika.pasca.untad.ac.id/pasca/ugacor/ https://bppkad.mamberamorayakab.go.id/wp-content/modemo/ https://bppkad.mamberamorayakab.go.id/.tmb/-/ http://gsgs.lingkungan.ft.unand.ac.id/includes/thailand/ http://gsgs.lingkungan.ft.unand.ac.id/includes/demo/
https://jackpot-1131.com/ jp1131
https://fisip-an.umb.ac.id/wp-content/pstgacor/ https://netizenews.blob.core.windows.net/barang-langka/bocoran-situs-slot-gacor-pg.html https://netizenews.blob.core.windows.net/barang-langka/bocoran-tips-gampang-maxwin-terbaru.html