Guru Granth Sahib Translation Project

Guru granth sahib page-431

Page 431

ਆਸਾਵਰੀ ਮਹਲਾ ੫ ਘਰੁ ੩ aasaavaree mehlaa 5 ghar 3 Raag Aasaavaree, Fifth Guru:Third beat.
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad. One eternal God, realized by the grace of the true Guru: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਮੇਰੇ ਮਨ ਹਰਿ ਸਿਉ ਲਾਗੀ ਪ੍ਰੀਤਿ ॥ mayray man har si-o laagee pareet. O’ my mind, the person who is imbued with the love of God, ਹੇ ਮੇਰੇ ਮਨ! ਜਿਸ ਮਨੁੱਖ ਦੀ ਪ੍ਰੀਤ ਪਰਮਾਤਮਾ ਨਾਲ ਬਣ ਜਾਂਦੀ ਹੈ,
ਸਾਧਸੰਗਿ ਹਰਿ ਹਰਿ ਜਪਤ ਨਿਰਮਲ ਸਾਚੀ ਰੀਤਿ ॥੧॥ ਰਹਾਉ ॥ saaDhsang har har japat nirmal saachee reet. ||1|| rahaa-o. meditating on God’s Name in the company of the saintly persons becomes his true and immaculate way of life. ||1||Pause|| ਗੁਰੂ ਦੀ ਸੰਗਤਿ ਵਿਚ ਪਰਮਾਤਮਾ ਦਾ ਨਾਮ ਜਪਦਿਆਂ ਉਸ ਦੀ ਇਹੋ ਰੋਜ਼ਾਨਾ ਪਵਿਤ੍ਰ ਕਾਰ ਬਣ ਜਾਂਦੀ ਹੈ ॥੧॥ ਰਹਾਉ ॥
ਦਰਸਨ ਕੀ ਪਿਆਸ ਘਣੀ ਚਿਤਵਤ ਅਨਿਕ ਪ੍ਰਕਾਰ ॥ darsan kee pi-aas ghanee chitvat anik parkaar. O’ God, by thinking about Your many kinds of virtues, an immense desire for Your blessed vision has arisen in me. ਹੇ ਪ੍ਰਭੂ! ਤੇਰੇ ਅਨੇਕਾਂ ਕਿਸਮਾਂ ਦੇ ਗੁਣਾਂ ਨੂੰ ਯਾਦ ਕਰਦਿਆਂ (ਮੇਰੇ ਅੰਦਰ) ਤੇਰੇ ਦਰਸਨ ਦੀ ਤਾਂਘ ਬਹੁਤ ਬਣ ਗਈ ਹੈ,
ਕਰਹੁ ਅਨੁਗ੍ਰਹੁ ਪਾਰਬ੍ਰਹਮ ਹਰਿ ਕਿਰਪਾ ਧਾਰਿ ਮੁਰਾਰਿ ॥੧॥ karahu anoograhu paarbarahm har kirpaa Dhaar muraar. ||1|| Therefore, O’ supreme God show mercy and bless me with Your vision. ||1|| ਹੇ ਪਾਰਬ੍ਰਹਮ! ਹੇ ਮੁਰਾਰੀ! ਮੇਹਰ ਕਰ, ਕਿਰਪਾ ਕਰ (ਦੀਦਾਰ ਬਖ਼ਸ਼) ॥੧॥
ਮਨੁ ਪਰਦੇਸੀ ਆਇਆ ਮਿਲਿਓ ਸਾਧ ਕੈ ਸੰਗਿ ॥ man pardaysee aa-i-aa mili-o saaDh kai sang. After wandering around in myriad of existences, when one comes and joins the company of the Guru. ਅਨੇਕਾਂ ਜੂਨਾਂ ਵਿਚ ਭਟਕਦਾ ਜਦੋਂ ਕੋਈ ਮਨ ਗੁਰੂ ਦੀ ਸੰਗਤਿ ਵਿਚ ਆ ਮਿਲਦਾ ਹੈ,
ਜਿਸੁ ਵਖਰ ਕਉ ਚਾਹਤਾ ਸੋ ਪਾਇਓ ਨਾਮਹਿ ਰੰਗਿ ॥੨॥ jis vakhar ka-o chaahtaa so paa-i-o naameh rang. ||2|| Then by imbuing itself with the love of God’s Name, one attains the wealth of Naam which it has been longing for so many births. ||2|| ਜਿਸ ਉੱਚੇ ਆਤਮਕ ਜੀਵਨ ਨੂੰ ਉਹ ਸਦਾ ਤਰਸਦਾ ਆ ਰਿਹਾ ਸੀ ਉਹ ਉਸ ਨੂੰ ਪ੍ਰਭੂ ਦੇ ਨਾਮ ਦੇ ਪਿਆਰ ਵਿਚ ਜੁੜਿਆਂ ਮਿਲ ਜਾਂਦਾ ਹੈ ॥੨॥
ਜੇਤੇ ਮਾਇਆ ਰੰਗ ਰਸ ਬਿਨਸਿ ਜਾਹਿ ਖਿਨ ਮਾਹਿ ॥ jaytay maa-i-aa rang ras binas jaahi khin maahi. All the pleasures and relishes of Maya (worldly attachments), perish in an instant. ਮਾਇਆ ਦੇ ਜਿਤਨੇ ਭੀ ਕੌਤਕ ਤੇ ਸੁਆਦਲੇ ਪਦਾਰਥ ਦਿੱਸ ਰਹੇ ਹਨ ਇਕ ਖਿਨ ਵਿਚ ਨਾਸ ਹੋ ਜਾਂਦੇ ਹਨ,
ਭਗਤ ਰਤੇ ਤੇਰੇ ਨਾਮ ਸਿਉ ਸੁਖੁ ਭੁੰਚਹਿ ਸਭ ਠਾਇ ॥੩॥ bhagat ratay tayray naam si-o sukh bhuNcheh sabh thaa-ay. ||3|| Devotees imbued with Your Name, enjoy peace everywhere. ||3|| ਤੇਰੇ ਭਗਤ ਤੇਰੇ ਨਾਮ-ਰੰਗ ਵਿਚ ਰੰਗੇ ਰਹਿੰਦੇ ਹਨ, ਉਹ ਹਰ ਥਾਂ ਅਨੰਦ ਮਾਣਦੇ ਹਨ ॥੩॥
ਸਭੁ ਜਗੁ ਚਲਤਉ ਪੇਖੀਐ ਨਿਹਚਲੁ ਹਰਿ ਕੋ ਨਾਉ ॥ sabh jag chalta-o paykhee-ai nihchal har ko naa-o. The entire world is seen to be passing away, only God’s Name is eternal. ਸਾਰਾ ਸੰਸਾਰ ਨਾਸਵੰਤ ਦਿੱਸ ਰਿਹਾ ਹੈ, ਸਦਾ ਕਾਇਮ ਰਹਿਣ ਵਾਲਾ ਸਿਰਫ਼ ਪਰਮਾਤਮਾ ਦਾ ਨਾਮ ਹੀ ਹੈ।
ਕਰਿ ਮਿਤ੍ਰਾਈ ਸਾਧ ਸਿਉ ਨਿਹਚਲੁ ਪਾਵਹਿ ਠਾਉ ॥੪॥ kar mitraa-ee saaDh si-o nihchal paavahi thaa-o. ||4|| Make friends with the Guru, you would obtain a place of everlasting peace. ||4|| ਗੁਰੂ ਨਾਲ ਪਿਆਰ ਪਾ (ਉਸ ਪਾਸੋਂ ਇਹ ਹਰਿ-ਨਾਮ ਮਿਲੇਗਾ, ਤੇ) ਤੂੰ ਉਹ ਟਿਕਾਣਾ ਲੱਭ ਲਏਂਗਾ ਜੇਹੜਾ ਕਦੀ ਭੀ ਨਾਸ ਹੋਣ ਵਾਲਾ ਨਹੀਂ ॥੪॥
ਮੀਤ ਸਾਜਨ ਸੁਤ ਬੰਧਪਾ ਕੋਊ ਹੋਤ ਨ ਸਾਥ ॥ meet saajan sut banDhpaa ko-oo hot na saath. Whether it be your friends, mates, sons or relatives, none of these can be your companion for ever. ਮਿੱਤਰ, ਸੱਜਣ, ਪੁੱਤਰ, ਰਿਸ਼ਤੇਦਾਰ-ਕੋਈ ਭੀ ਸਦਾ ਦੇ ਸਾਥੀ ਨਹੀਂ ਬਣ ਸਕਦੇ।
ਏਕੁ ਨਿਵਾਹੂ ਰਾਮ ਨਾਮ ਦੀਨਾ ਕਾ ਪ੍ਰਭੁ ਨਾਥ ॥੫॥ ayk nivaahoo raam naam deenaa kaa parabh naath. ||5|| God, the protector of the meek, is the everlasting companion. ||5|| ਸਦਾ ਸਾਥ ਨਿਬਾਹੁਣ ਵਾਲਾ ਸਿਰਫ਼ ਉਸ ਪਰਮਾਤਮਾ ਦਾ ਨਾਮ ਹੀ ਹੈ ਜੇਹੜਾ ਗਰੀਬਾਂ ਦਾ ਰਾਖਾ ਹੈ ॥੫॥
ਚਰਨ ਕਮਲ ਬੋਹਿਥ ਭਏ ਲਗਿ ਸਾਗਰੁ ਤਰਿਓ ਤੇਹ ॥ charan kamal bohith bha-ay lag saagar tari-o tayh. The person for whom the Guru’s lotus feet (words) have become like a ship; by following these words, that person has crossed the world ocean of vices ਜਿਸ ਮਨੁੱਖ ਦੇ ਵਾਸਤੇ ਗੁਰੂ ਦੇ ਸੋਹਣੇ ਕੋਮਲ ਚਰਨ ਜਹਾਜ਼ ਬਣ ਗਏ ਉਹ ਇਹਨਾਂ ਚਰਨਾਂ ਵਿਚ ਜੁੜ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਿਆ।
ਭੇਟਿਓ ਪੂਰਾ ਸਤਿਗੁਰੂ ਸਾਚਾ ਪ੍ਰਭ ਸਿਉ ਨੇਹ ॥੬॥ bhayti-o pooraa satguroo saachaa parabh si-o nayh. ||6|| One who met and followed the teachings of the perfect true Guru, developed true love for God. ||6|| ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦਾ ਪਰਮਾਤਮਾ ਨਾਲ ਸਦਾ ਲਈ ਪੱਕਾ ਪਿਆਰ ਬਣ ਗਿਆ ॥੬॥
ਸਾਧ ਤੇਰੇ ਕੀ ਜਾਚਨਾ ਵਿਸਰੁ ਨ ਸਾਸਿ ਗਿਰਾਸਿ ॥ saaDh tayray kee jaachnaa visar na saas giraas. O’ God, the prayer of Your saints is that, never let them forget You even when they are taking a breath or eating a morsel of food. ਹੇ ਪ੍ਰਭੂ! ਤੇਰੇ ਸੇਵਕ ਦੀ (ਤੇਰੇ ਪਾਸੋਂ ਸਦਾ ਇਹੀ) ਮੰਗ ਹੈ ਕਿ ਸਾਹ ਲੈਂਦਿਆਂ ਰੋਟੀ ਖਾਂਦਿਆਂ ਕਦੇ ਭੀ ਨਾਹ ਵਿੱਸਰ।
ਜੋ ਤੁਧੁ ਭਾਵੈ ਸੋ ਭਲਾ ਤੇਰੈ ਭਾਣੈ ਕਾਰਜ ਰਾਸਿ ॥੭॥ jo tuDh bhaavai so bhalaa tayrai bhaanai kaaraj raas. ||7|| O’ God, whatever pleases You is good; all the affairs of the devotees are accomplished by Your will . ||7|| ਜੋ ਤੈਨੂੰ ਚੰਗਾ ਲੱਗਦਾ ਹੈ ਤੇਰੇ ਸੇਵਕ ਨੂੰ ਭੀ ਉਹੀ ਚੰਗਾ ਲੱਗਦਾ ਹੈ, ਤੇਰੀ ਰਜ਼ਾ ਵਿਚ ਤੁਰਿਆਂ ਤੇਰੇ ਸੇਵਕ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ ॥੭॥
ਸੁਖ ਸਾਗਰ ਪ੍ਰੀਤਮ ਮਿਲੇ ਉਪਜੇ ਮਹਾ ਅਨੰਦ ॥ sukh saagar pareetam milay upjay mahaa anand. Great bliss arises in a person who realizes the beloved God, the ocean of peace. ਸੁਖਾਂ ਦਾ ਸਮੁੰਦਰ ਪ੍ਰੀਤਮ-ਪ੍ਰਭੂ ਜੀ ਜਿਸ ਮਨੁੱਖ ਨੂੰ ਮਿਲ ਪੈਂਦੇ ਹਨ ਉਸ ਦੇ ਅੰਦਰ ਬੜਾ ਆਨੰਦ ਪੈਦਾ ਹੋ ਜਾਂਦਾ ਹੈ,
ਕਹੁ ਨਾਨਕ ਸਭ ਦੁਖ ਮਿਟੇ ਪ੍ਰਭ ਭੇਟੇ ਪਰਮਾਨੰਦ ॥੮॥੧॥੨॥ kaho naanak sabh dukh mitay parabh bhaytay parmaanand. ||8||1||2|| Nanak says, all the sorrows of the one go away who realizes God, the embodiment of supreme bliss. ||8||1||2|| ਨਾਨਕ ਆਖਦਾ ਹੈ- ਸਭ ਤੋਂ ਸ੍ਰੇਸ਼ਟ ਆਨੰਦ ਦੇ ਮਾਲਕ ਪ੍ਰਭੂ ਜੀ ਜਿਸ ਨੂੰ ਮਿਲਦੇ ਹਨ ਉਸ ਦੇ ਸਾਰੇ ਦੁੱਖ-ਕਲੇਸ਼ ਦੂਰ ਹੋ ਜਾਂਦੇ ਹਨ ॥੮॥੧॥੨॥
ਆਸਾ ਮਹਲਾ ੫ ਬਿਰਹੜੇ ਘਰੁ ੪ ਛੰਤਾ ਕੀ ਜਤਿ aasaa mehlaa 5 birharhay ghar 4 chhantaa kee jat Raag Aasaa, Fifth Guru:Birharray (hymns describing the pain of separation), Fourth beat, to be sung in the tune of the chhants.
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad. One eternal God, realized by the grace of the true Guru: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਪਾਰਬ੍ਰਹਮੁ ਪ੍ਰਭੁ ਸਿਮਰੀਐ ਪਿਆਰੇ ਦਰਸਨ ਕਉ ਬਲਿ ਜਾਉ ॥੧॥ paarbarahm parabh simree-ai pi-aaray darsan ka-o bal jaa-o. ||1|| O’ my dear friend, we should always meditate on the all pervading God; I dedicate myself to His blessed vision. ||1|| ਹੇ ਪਿਆਰੇ! ਸਦਾ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ, ਮੈਂ ਉਸ ਪਰਮਾਤਮਾ ਦੇ ਦਰਸਨ ਤੋਂ ਸਦਕੇ ਜਾਂਦਾ ਹਾਂ ॥੧॥
ਜਿਸੁ ਸਿਮਰਤ ਦੁਖ ਬੀਸਰਹਿ ਪਿਆਰੇ ਸੋ ਕਿਉ ਤਜਣਾ ਜਾਇ ॥੨॥ jis simrat dukh beesrahi pi-aaray so ki-o tajnaa jaa-ay. ||2|| O’ my dear friend, remembering whom all our sorrows depart, how can we forsake Him? ||2|| ਹੇ ਪਿਆਰੇ! ਜਿਸ ਪਰਮਾਤਮਾ ਦਾ ਸਿਮਰਨ ਕੀਤਿਆਂ ਸਾਰੇ ਦੁੱਖ ਭੁੱਲ ਜਾਂਦੇ ਹਨ, ਉਸ ਨੂੰ ਛੱਡਣਾ ਨਹੀਂ ਚਾਹੀਦਾ ॥੨॥
ਇਹੁ ਤਨੁ ਵੇਚੀ ਸੰਤ ਪਹਿ ਪਿਆਰੇ ਪ੍ਰੀਤਮੁ ਦੇਇ ਮਿਲਾਇ ॥੩॥ ih tan vaychee sant peh pi-aaray pareetam day-ay milaa-ay. ||3|| O’ dear, I am ready to surrender myself to that Guru who would unite me with my beloved God. ||3|| ਹੇ ਪਿਆਰੇ! ਮੈਂ ਆਪਣਾ ਇਹ ਸਰੀਰ ਉਸ ਗੁਰੂ ਦੇ ਪਾਸ ਵੇਚਣ ਨੂੰ ਤਿਆਰ ਹਾਂ ਜਿਹੜਾ ਪ੍ਰੀਤਮ-ਪ੍ਰਭੂ ਨਾਲ ਮਿਲਾ ਦੇਂਦਾ ਹੈ ॥੩॥
ਸੁਖ ਸੀਗਾਰ ਬਿਖਿਆ ਕੇ ਫੀਕੇ ਤਜਿ ਛੋਡੇ ਮੇਰੀ ਮਾਇ ॥੪॥ sukh seegaar bikhi-aa kay feekay taj chhoday mayree maa-ay. ||4|| O’ my mother, the pleasures and adornments of Maya are insipid and useless; I have renounced them. ||4|| ਹੇ ਮੇਰੀ ਮਾਂ! ਮੈਂ ਮਾਇਆ ਦੇ ਸੁਖ ਮਾਇਆ ਦੇ ਸੁਹਜ ਸਭ ਛੱਡ ਦਿੱਤੇ ਹਨ (ਨਾਮ-ਰਸ ਦੇ ਟਾਕਰੇ ਤੇ ਇਹ ਸਾਰੇ) ਬੇ-ਸੁਆਦੇ ਹਨ ॥੪॥
ਕਾਮੁ ਕ੍ਰੋਧੁ ਲੋਭੁ ਤਜਿ ਗਏ ਪਿਆਰੇ ਸਤਿਗੁਰ ਚਰਨੀ ਪਾਇ ॥੫॥ kaam kroDh lobh taj ga-ay pi-aaray satgur charnee paa-ay. ||5|| O’ my dear, since the time I have sought the Guru’s refuge and followed his teachings, evils like lust, anger and greed have left me. ||5|| ਹੇ ਪਿਆਰੇ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਜਾ ਪਿਆ ਹਾਂ, ਕਾਮ ਕ੍ਰੋਧ ਲੋਭ ਆਦਿਕ ਸਾਰੇ ਮੇਰਾ ਖਹਿੜਾ ਛੱਡ ਗਏ ਹਨ ॥੫॥
ਜੋ ਜਨ ਰਾਤੇ ਰਾਮ ਸਿਉ ਪਿਆਰੇ ਅਨਤ ਨ ਕਾਹੂ ਜਾਇ ॥੬॥ jo jan raatay raam si-o pi-aaray anat na kaahoo jaa-ay. ||6|| O’ my dear, the devotees who are imbued with the love of God, do not go anywhere else. ||6|| ਹੇ ਪਿਆਰੇ! ਜੇਹੜੇ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਨਾਲ ਰੰਗੇ ਜਾਂਦੇ ਹਨ, ਉਹ (ਪ੍ਰਭੂ ਨੂੰ ਛੱਡ ਕੇ) ਕਿਸੇ ਹੋਰ ਥਾਂ ਨਹੀਂ ਜਾਂਦੇ ॥੬॥
ਹਰਿ ਰਸੁ ਜਿਨ੍ਹ੍ਹੀ ਚਾਖਿਆ ਪਿਆਰੇ ਤ੍ਰਿਪਤਿ ਰਹੇ ਆਘਾਇ ॥੭॥ har ras jinHee chaakhi-aa pi-aaray taripat rahay aaghaa-ay. ||7|| O’ dear, those who have relished the elixir of God’s Name remain satisfied and satiated. ||7|| ਜੇਹੜੇ ਮਨੁੱਖ ਪਰਮਾਤਮਾ ਦੇ ਨਾਮ ਦਾ ਸੁਆਦ ਚੱਖ ਲੈਂਦੇ ਹਨ ਉਹ (ਮਾਇਕ ਪਦਾਰਥਾਂ ਵਲੋਂ) ਤ੍ਰਿਪਤ ਹੋ ਜਾਂਦੇ ਹਨ, ਰੱਜ ਜਾਂਦੇ ਹਨ ॥੭॥
ਅੰਚਲੁ ਗਹਿਆ ਸਾਧ ਕਾ ਨਾਨਕ ਭੈ ਸਾਗਰੁ ਪਾਰਿ ਪਰਾਇ ॥੮॥੧॥੩॥ anchal gahi-aa saaDh kaa naanak bhai saagar paar paraa-ay. ||8||1||3|| O’ Nanak, one who grasps onto the support of the Guru, crosses over the dreadful world-ocean of vices. ||8||1||3|| ਹੇ ਨਾਨਕ! ਜਿਸ ਮਨੁੱਖ ਨੇ ਗੁਰੂ ਦਾ ਪੱਲਾ ਫੜ ਲਿਆ ਉਹ ਇਸ ਭਿਆਨਕ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ ॥੮॥੧॥੩॥
ਜਨਮ ਮਰਣ ਦੁਖੁ ਕਟੀਐ ਪਿਆਰੇ ਜਬ ਭੇਟੈ ਹਰਿ ਰਾਇ ॥੧॥ janam maran dukh katee-ai pi-aaray jab bhaytai har raa-ay. ||1|| O’ my dear, the pain of the cycles of birth and death is eradicated when one realizes the sovereign God. ||1|| ਹੇ ਪਿਆਰੇ! ਜਦੋਂ ਪ੍ਰਭੂ-ਪਾਤਿਸ਼ਾਹ ਮਿਲ ਪੈਂਦਾ ਹੈ ਤਦੋਂ ਜਨਮ ਮਰਨ ਦੇ ਗੇੜ ਦਾ ਦੁੱਖ ਕੱਟਿਆ ਜਾਂਦਾ ਹੈ ॥੧॥
ਸੁੰਦਰੁ ਸੁਘਰੁ ਸੁਜਾਣੁ ਪ੍ਰਭੁ ਮੇਰਾ ਜੀਵਨੁ ਦਰਸੁ ਦਿਖਾਇ ॥੨॥ sundar sughar sujaan parabh mayraa jeevan daras dikhaa-ay. ||2|| Beautiful, virtuous, and wise God is my life; O’ God, show me Your vision. ||2|| ਸੋਹਣਾ, ਸੁਚੱਜਾ ਤੇ ਸਿਆਣਾ ਪ੍ਰਭੂ ਮੇਰੀ ਜ਼ਿੰਦਗੀ ਹੈ। ਹੇ ਪ੍ਰਭੂ! ਮੈਨੂੰ ਦਰਸ਼ਨ ਦਿਓ।
ਜੋ ਜੀਅ ਤੁਝ ਤੇ ਬੀਛੁਰੇ ਪਿਆਰੇ ਜਨਮਿ ਮਰਹਿ ਬਿਖੁ ਖਾਇ ॥੩॥ jo jee-a tujh tay beechhuray pi-aaray janam mareh bikh khaa-ay. ||3|| O’ dear God, those who are separated from You, keep going in the cycle of birth and death because eating the poison of Maya, they remain spiritually dead. ||3|| ਹੇ ਪ੍ਰਭੂ! ਜੇਹੜੇ ਜੀਵ ਤੈਥੋਂ ਵਿਛੜੇ ਹਨ ਉਹ ਮਾਇਆ ਦਾ ਜ਼ਹਰ ਖਾ ਕੇ ਮਨੁੱਖਾ ਜਨਮ ਵਿਚ ਆਏ ਹੋਏ ਭੀ ਆਤਮਕ ਮੌਤੇ ਮਰ ਜਾਂਦੇ ਹਨ ॥੩॥
ਜਿਸੁ ਤੂੰ ਮੇਲਹਿ ਸੋ ਮਿਲੈ ਪਿਆਰੇ ਤਿਸ ਕੈ ਲਾਗਉ ਪਾਇ ॥੪॥ jis tooN mayleh so milai pi-aaray tis kai laaga-o paa-ay. ||4|| O’ dear God, only that person unites with You, whom You Yourself unite; I bow to that person. ||4|| ਹੇ ਪ੍ਰਭੂ! ਜਿਸ ਜੀਵ ਨੂੰ ਤੂੰ ਆਪ ਆਪਣੇ ਨਾਲ ਮਿਲਾਂਦਾ ਹੈਂ ਉਹੀ ਤੈਨੂੰ ਮਿਲਦਾ ਹੈ। ਮੈਂ ਉਸ (ਵਡ-ਭਾਗੀ) ਦੇ ਚਰਨੀਂ ਲੱਗਦਾ ਹਾਂ ॥੪॥
ਜੋ ਸੁਖੁ ਦਰਸਨੁ ਪੇਖਤੇ ਪਿਆਰੇ ਮੁਖ ਤੇ ਕਹਣੁ ਨ ਜਾਇ ॥੫॥ jo sukh darsan paykh-tay pi-aaray mukh tay kahan na jaa-ay. ||5|| O’ God, the pleasure one receives upon realizing You cannot be described. ||5|| ਹੇ ਪਿਆਰੇ (ਪ੍ਰਭੂ)! ਤੇਰਾ ਦਰਸਨ ਕੀਤਿਆਂ ਜੇਹੜਾ ਆਨੰਦ (ਅਨੁਭਵ ਹੁੰਦਾ ਹੈ) ਉਹ ਮੂੰਹੋਂ ਦੱਸਿਆ ਨਹੀਂ ਜਾ ਸਕਦਾ ॥੫॥
ਸਾਚੀ ਪ੍ਰੀਤਿ ਨ ਤੁਟਈ ਪਿਆਰੇ ਜੁਗੁ ਜੁਗੁ ਰਹੀ ਸਮਾਇ ॥੬॥ saachee pareet na tut-ee pi-aaray jug jug rahee samaa-ay. ||6|| O’ God, true love with You never breaks, it remains throughout the ages, ||6|| ਹੇ ਪਿਆਰੇ! ਪ੍ਰਭੂ ਨਾਲ ਸੱਚਾ ਪਿਆਰ ਕਦੇ ਨਹੀਂ ਟੁੱਟਦਾ, ਇਹ ਤਾਂ ਜੁਗਾਂ ਜੁਗਾਂ ਵਿਚ ਕਾਇਮ ਰਹਿੰਦਾ ਹੈ ॥੬॥


© 2017 SGGS ONLINE
error: Content is protected !!
Scroll to Top