Guru Granth Sahib Translation Project

Guru granth sahib page-44

Page 44

ਸਾਧੂ ਸੰਗੁ ਮਸਕਤੇ ਤੂਠੈ ਪਾਵਾ ਦੇਵ ॥ saaDhoo sang maskatay toothai paavaa dayv. O’ God, if You show Your kindness, then please bless me with The association and service of the saints. ਹੇ ਪ੍ਰਭੂ! ਜੇ ਤੂੰ ਹੀ ਮਿਹਰ ਕਰੇਂ ਤਾਂ ਮੈਨੂੰ ਸਾਧ ਸੰਗਤਿ ਦੀ ਪ੍ਰਾਪਤੀ ਹੋਵੇ ਤੇ ਸੇਵਾ ਦੀ ਦਾਤ ਮਿਲੇ।
ਸਭੁ ਕਿਛੁ ਵਸਗਤਿ ਸਾਹਿਬੈ ਆਪੇ ਕਰਣ ਕਰੇਵ ॥ sabh kichh vasgat saahibai aapay karan karayv. Everything is in the Hands of our Master; He Himself is the Doer of all deeds. (ਹੇ ਭਾਈ!) ਹਰੇਕ (ਦਾਤਿ) ਮਾਲਕ ਦੇ ਆਪਣੇ ਇਖ਼ਤਿਆਰ ਵਿਚ ਹੈ, ਉਹ ਆਪ ਹੀ ਸਭ ਕੁਝ ਕਰਨ ਕਰਾਣ ਜੋਗਾ ਹੈ।
ਸਤਿਗੁਰ ਕੈ ਬਲਿਹਾਰਣੈ ਮਨਸਾ ਸਭ ਪੂਰੇਵ ॥੩॥ satgur kai balihaarnai mansaa sabh poorayv. ||3|| I dedicate myself to the true Guru, who fulfills all my hopes and desires. ਮੈਂ ਆਪਣੇ ਸਤਿਗੁਰੂ ਤੋਂ ਸਦਕੇ ਜਾਂਦਾ ਹਾਂ। ਸਤਿਗੁਰੂ ਮੇਰੀਆਂ ਸਾਰੀਆਂ ਲੋੜਾਂ ਪੂਰੀਆਂ ਕਰਨ ਵਾਲਾ ਹੈ
ਇਕੋ ਦਿਸੈ ਸਜਣੋ ਇਕੋ ਭਾਈ ਮੀਤੁ ॥ iko disai sajno iko bhaa-ee meet. God alone appears to be my Companion; He alone is my Brother and Friend. (ਹੇ ਭਾਈ! ਜਗਤ ਵਿਚ) ਇਕ ਪਰਮਾਤਮਾ ਹੀ (ਅਸਲ) ਸੱਜਣ ਦਿੱਸਦਾ ਹੈ, ਉਹੀ ਇਕ (ਅਸਲੀ) ਭਰਾ ਹੈ ਤੇ ਮਿੱਤਰ ਹੈ।
ਇਕਸੈ ਦੀ ਸਾਮਗਰੀ ਇਕਸੈ ਦੀ ਹੈ ਰੀਤਿ ॥ iksai dee saamagree iksai dee hai reet. All the wealth and capital of the world belongs to God, and His order alone prevails. ਦੁਨੀਆ ਦਾ ਸਾਰਾ ਧਨ-ਪਦਾਰਥ ਉਸ ਇਕ ਪਰਮਾਤਮਾ ਦਾ ਹੀ ਦਿੱਤਾ ਹੋਇਆ ਹੈ, ਉਸੇ ਦੀ ਹੀ ਮਰਯਾਦਾ (ਜਗਤ ਵਿਚ) ਚੱਲ ਰਹੀ ਹੈ।
ਇਕਸ ਸਿਉ ਮਨੁ ਮਾਨਿਆ ਤਾ ਹੋਆ ਨਿਹਚਲੁ ਚੀਤੁ ॥ ikas si-o man maani-aa taa ho-aa nihchal cheet. When the mind accepts one Creator, then the consciousness is not swayed by the worldly attachments. ਜਦੋਂ ਮਨੁੱਖ ਦਾ ਮਨ ਇਕ ਪਰਮਾਤਮਾ (ਦੀ ਯਾਦ) ਵਿਚ ਗਿੱਝ ਜਾਂਦਾ ਹੈ, ਤਦੋਂ ਉਸ ਦਾ ਚਿੱਤ (ਮਾਇਆ ਵਾਲੇ ਪਾਸੇ) ਡੋਲਣੋਂ ਹਟ ਜਾਂਦਾ ਹੈ।
ਸਚੁ ਖਾਣਾ ਸਚੁ ਪੈਨਣਾ ਟੇਕ ਨਾਨਕ ਸਚੁ ਕੀਤੁ ॥੪॥੫॥੭੫॥ sach khaanaa sach painnaa tayk naanak sach keet. ||4||5||75|| O’ Nanak, for such a person, God’s Name is the spiritual food, clothing and support ਹੇ ਨਾਨਕ! ਸੱਚਾ ਨਾਮ ਉਸ ਦਾ ਭੋਜਨ ਹੈ, ਸੱਚਾ ਨਾਮ ਉਸ ਦੀ ਪੋਸ਼ਾਕ ਅਤੇ ਸੱਚੇ ਨਾਮ ਨੂੰ ਹੀ ਉਸ ਨੇ ਆਪਣਾ ਆਸਰਾ ਬਣਾਇਆ ਹੈ।
ਸਿਰੀਰਾਗੁ ਮਹਲਾ ੫ ॥ sireeraag mehlaa 5. Siree Raag, by the Fifth Guru:
ਸਭੇ ਥੋਕ ਪਰਾਪਤੇ ਜੇ ਆਵੈ ਇਕੁ ਹਥਿ ॥ sabhay thok paraapatay jay aavai ik hath.a All things are received if God is realized. ਜੇ ਇਕ ਪਰਮਾਤਮਾ ਮਿਲ ਪਏ, ਤਾਂ ਦੁਨੀਆ ਦੇ ਹੋਰ ਸਾਰੇ ਪਦਾਰਥ ਮਿਲ ਜਾਂਦੇ ਹਨ l
ਜਨਮੁ ਪਦਾਰਥੁ ਸਫਲੁ ਹੈ ਜੇ ਸਚਾ ਸਬਦੁ ਕਥਿ ॥ janam padaarath safal hai jay sachaa sabad kath. The precious human life becomes fruitful when one recites God’s Name. ਪ੍ਰਭੂ ਦੀ ਸਿਫ਼ਤ-ਸਾਲਾਹ ਕਰਣ ਵਾਲੇ ਦਾ ਇਹ ਕੀਮਤੀ ਮਨੁੱਖਾ ਜਨਮ ਕਾਮਯਾਬ ਹੋ ਜਾਂਦਾ ਹੈ l
ਗੁਰ ਤੇ ਮਹਲੁ ਪਰਾਪਤੇ ਜਿਸੁ ਲਿਖਿਆ ਹੋਵੈ ਮਥਿ ॥੧॥ gur tay mahal paraapatay jis likhi-aa hovai math. ||1|| One who is preordained, is accepted in the God’s court through the Guru’s word. ਗੁਰੂ ਪਾਸੋਂ (ਪਰਮਾਤਮਾ ਦੇ ਚਰਨਾਂ ਦਾ) ਨਿਵਾਸ ਪ੍ਰਾਪਤ ਹੁੰਦਾ ਹੈ ਜਿਸ ਦੇ ਮੱਥੇ ਉੱਤੇ (ਚੰਗਾ ਭਾਗ) ਲਿਖਿਆ ਹੋਇਆ ਹੋਵੇ l
ਮੇਰੇ ਮਨ ਏਕਸ ਸਿਉ ਚਿਤੁ ਲਾਇ ॥ mayray man aykas si-o chit laa-ay. O my mind, focus your consciousness on the One (God). ਹੇ ਮੇਰੇ ਮਨ! ਸਿਰਫ਼ ਇਕ ਪਰਮਾਤਮਾ ਨਾਲ ਸੁਰਤ ਜੋੜ।
ਏਕਸ ਬਿਨੁ ਸਭ ਧੰਧੁ ਹੈ ਸਭ ਮਿਥਿਆ ਮੋਹੁ ਮਾਇ ॥੧॥ ਰਹਾਉ ॥ aykas bin sabh DhanDh hai sabh mithi-aa moh maa-ay. ||1|| rahaa-o. Without the One, all entanglements are worthless; emotional attachment to Maya (worldly riches and powers) is totally false. ਇਕ (ਵਾਹਿਗੁਰੂ) ਦੇ ਬਗੇਰ ਹੋਰ ਸਾਰਾ ਕੁਛ ਪੁਆੜਾ ਹੀ ਹੈ। ਧਨ-ਦੌਲਤ ਦੀ ਲਗਨ ਸਭ ਕੂੜੀ ਹੈ।
ਲਖ ਖੁਸੀਆ ਪਾਤਿਸਾਹੀਆ ਜੇ ਸਤਿਗੁਰੁ ਨਦਰਿ ਕਰੇਇ ॥ lakh khusee-aa paatisaahee-aa jay satgur nadar karay-i. Hundreds of thousands of pleasures of worldly riches are enjoyed, if the True Guru bestows His Glance of Grace. ਜੇਕਰ ਸੱਚੇ ਗੁਰੂ ਜੀ ਆਪਣੀ ਦਇਆ-ਦ੍ਰਿਸ਼ਟੀ ਧਾਰਨ ਤਾਂ ਮੈਂ ਲੱਖਾਂ ਪਾਤਿਸ਼ਾਹੀਆਂ ਦੇ ਅਨੰਦ ਮਾਣਦਾ ਹਾਂ।
ਨਿਮਖ ਏਕ ਹਰਿ ਨਾਮੁ ਦੇਇ ਮੇਰਾ ਮਨੁ ਤਨੁ ਸੀਤਲੁ ਹੋਇ ॥ nimakh ayk har naam day-ay mayraa man tan seetal ho-ay. If the Guru bestows Naam, even for a moment, my mind and body are soothed. ਜਦੋਂ ਗੁਰੂ ਅੱਖ ਦੇ ਝਮਕਣ ਜਿਤਨੇ ਸਮੇਂ ਵਾਸਤੇ ਭੀ ਪਰਮਾਤਮਾ ਦਾ ਨਾਮ ਬਖ਼ਸ਼ਦਾ ਹੈ, ਤਾਂ ਮੇਰਾ ਮਨ ਤੇ ਸਰੀਰ ਸ਼ਾਂਤ ਹੋ ਜਾਂਦਾ ਹੈ l
ਜਿਸ ਕਉ ਪੂਰਬਿ ਲਿਖਿਆ ਤਿਨਿ ਸਤਿਗੁਰ ਚਰਨ ਗਹੇ ॥੨॥ jis ka-o poorab likhi-aa tin satgur charan gahay. ||2|| They who have such pre-ordained destiny, receive total support of the true Guru. ਉਹੀ ਮਨੁੱਖ ਸਤਿਗੁਰੂ ਦਾ ਆਸਰਾ ਲੈਂਦਾ ਹੈ, ਜਿਸ ਨੂੰ ਪੂਰਬਲੇ ਜਨਮ ਦਾ ਕੋਈ ਲਿਖਿਆ ਹੋਇਆ (ਚੰਗਾ ਲੇਖ) ਮਿਲਦਾ ਹੈ l
ਸਫਲ ਮੂਰਤੁ ਸਫਲਾ ਘੜੀ ਜਿਤੁ ਸਚੇ ਨਾਲਿ ਪਿਆਰੁ ॥ safal moorat saflaa gharhee jit sachay naal pi-aar. Auspicious is that time, and fruitful is that moment, which is passed in loving devotion to the eternal God. ਉਹ ਸਮਾ ਕਾਮਯਾਬ ਸਮਝੋ, ਉਹ ਘੜੀ ਭਾਗਾਂ ਵਾਲੀ ਜਾਣੋ, ਜਿਸ ਵਿਚ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨਾਲ ਪਿਆਰ ਬਣੇ।
ਦੂਖੁ ਸੰਤਾਪੁ ਨ ਲਗਈ ਜਿਸੁ ਹਰਿ ਕਾ ਨਾਮੁ ਅਧਾਰੁ ॥ dookh santaap na lag-ee jis har kaa naam aDhaar. Suffering and sorrow do not touch those who have the Support of God’s Name. ਜਿਸ ਮਨੁੱਖ ਨੂੰ ਪਰਮਾਤਮਾ ਦਾ ਨਾਮ (ਜ਼ਿੰਦਗੀ ਦਾ) ਆਸਰਾ ਮਿਲ ਜਾਂਦਾ ਹੈ, ਉਸ ਨੂੰ ਕੋਈ ਦੁੱਖ, ਕੋਈ ਕਲੇਸ਼ ਪੋਹ ਨਹੀਂ ਸਕਦਾ।
ਬਾਹ ਪਕੜਿ ਗੁਰਿ ਕਾਢਿਆ ਸੋਈ ਉਤਰਿਆ ਪਾਰਿ ॥੩॥ baah pakarh gur kaadhi-aa so-ee utri-aa paar. ||3|| Only that person is truly saved whom the Guru pulls out of the worldly ocean of vices. ਜਿਸ ਮਨੁੱਖ ਨੂੰ ਗੁਰੂ ਨੇ ਬਾਂਹ ਫੜ ਕੇ (ਵਿਕਾਰਾਂ ਵਿਚੋਂ ਬਾਹਰ) ਕੱਢ ਲਿਆ, ਉਹ (ਸੰਸਾਰ-ਸਮੁੰਦਰ ਵਿਚੋਂ ਸਹੀ-ਸਲਾਮਤਿ) ਪਾਰ ਲੰਘ ਗਿਆ l
ਥਾਨੁ ਸੁਹਾਵਾ ਪਵਿਤੁ ਹੈ ਜਿਥੈ ਸੰਤ ਸਭਾ ॥ thaan suhaavaa pavit hai jithai sant sabhaa. Embellished and immaculate is that place where the Saints gather together. ਜਿੱਥੇ ਸਾਧ ਸੰਗਤਿ (ਜੁੜਦੀ) ਹੈ ਉਹ ਥਾਂ ਸੋਹਣਾ ਹੈ ਪਵਿਤ੍ਰ ਹੈ।
ਢੋਈ ਤਿਸ ਹੀ ਨੋ ਮਿਲੈ ਜਿਨਿ ਪੂਰਾ ਗੁਰੂ ਲਭਾ ॥ dho-ee tis hee no milai jin pooraa guroo labhaa. He who meets the perfect Guru in the holy congregation finds shelter in God’s court. (ਸਾਧ ਸੰਗਤਿ ਵਿਚ ਆ ਕੇ) ਜਿਸ ਮਨੁੱਖ ਨੇ ਪੂਰਾ ਗੁਰੂ ਲੱਭ ਲਿਆ ਹੈ, ਉਸੇ ਨੂੰ ਹੀ (ਪਰਮਾਤਮਾ ਦੀ ਹਜ਼ੂਰੀ ਵਿਚ) ਆਸਰਾ ਮਿਲਦਾ ਹੈ।
ਨਾਨਕ ਬਧਾ ਘਰੁ ਤਹਾਂ ਜਿਥੈ ਮਿਰਤੁ ਨ ਜਨਮੁ ਜਰਾ ॥੪॥੬॥੭੬॥ naanak baDhaa ghar tahaaN jithai mirat na janam jaraa. ||4||6||76|| O’ Nanak, he permanently resides where there is no spiritual death, no cycle of birth and death, and no aging (spiritual decline). ਹੇ ਨਾਨਕ! ਉਸ ਨੇ ਆਪਣਾ ਪੱਕਾ ਟਿਕਾਣਾ ਉਸ ਥਾਂ ਬਣਾ ਲਿਆ, ਜਿਥੇ ਆਤਮਕ ਮੌਤ ਨਹੀਂ; ਜਿੱਥੇ ਜਨਮ ਮਰਨ ਦਾ ਗੇੜ ਨਹੀਂ; ਜਿਥੇ ਆਤਮਕ ਜੀਵਨ ਕਦੇ ਕਮਜ਼ੋਰ ਨਹੀਂ ਹੁੰਦਾ l
ਸ੍ਰੀਰਾਗੁ ਮਹਲਾ ੫ ॥ sareeraag mehlaa 5. Siree Raag, by the Fifth Guru:
ਸੋਈ ਧਿਆਈਐ ਜੀਅੜੇ ਸਿਰਿ ਸਾਹਾਂ ਪਾਤਿਸਾਹੁ ॥ so-ee Dhi-aa-ee-ai jee-arhay sir saahaaN paatisaahu. O’ my soul, meditate on Him, He is the Supreme God over kings and emperors. ਹੇ ਮੇਰੀ ਜਿੰਦੇ! ਉਸੇ ਪ੍ਰਭੂ (ਦੇ ਚਰਨਾਂ) ਦਾ ਧਿਆਨ ਧਰਨਾ ਚਾਹੀਦਾ ਹੈ, ਜੋ ਸਭ ਸ਼ਾਹਾਂ ਦੇ ਸਿਰ ਉੱਤੇ ਪਾਤਿਸ਼ਾਹ ਹੈ।
ਤਿਸ ਹੀ ਕੀ ਕਰਿ ਆਸ ਮਨ ਜਿਸ ਕਾ ਸਭਸੁ ਵੇਸਾਹੁ ॥ tis hee kee kar aas man jis kaa sabhas vaysaahu. Place the hopes of your mind in the One, in whom all have faith. ਹੇ (ਮੇਰੇ) ਮਨ! ਸਿਰਫ਼ ਉਸ ਪਰਮਾਤਮਾ ਦੀ (ਸਹੈਤਾ ਦੀ) ਆਸ ਬਣਾ, ਜਿਸ ਦਾ ਸਭ ਜੀਵਾਂ ਨੂੰ ਭਰੋਸਾ ਹੈ।
ਸਭਿ ਸਿਆਣਪਾ ਛਡਿ ਕੈ ਗੁਰ ਕੀ ਚਰਣੀ ਪਾਹੁ ॥੧॥ sabh si-aanpaa chhad kai gur kee charnee paahu. ||1|| O’ my mind, give up all clever tricks, and humbly seek the refuge of the Guru. (ਹੇ ਮਨ!) ਸਾਰੀਆਂ ਚਤੁਰਾਈਆਂ ਛੱਡ ਕੇ ਗੁਰੂ ਦੇ ਚਰਨੀਂ ਪਉ l
ਮਨ ਮੇਰੇ ਸੁਖ ਸਹਜ ਸੇਤੀ ਜਪਿ ਨਾਉ ॥ man mayray sukh sahj saytee jap naa-o. O’ my mind, meditate on Naam with intuitive peace and poise. ਹੇ ਮੇਰੇ ਮਨ! ਆਨੰਦ ਨਾਲ ਤੇ ਆਤਮਕ ਅਡੋਲਤਾ ਨਾਲ ਪਰਮਾਤਮਾ ਦਾ ਨਾਮ ਸਿਮਰ।
ਆਠ ਪਹਰ ਪ੍ਰਭੁ ਧਿਆਇ ਤੂੰ ਗੁਣ ਗੋਇੰਦ ਨਿਤ ਗਾਉ ॥੧॥ ਰਹਾਉ ॥ aath pahar parabh Dhi-aa-ay tooN gun go-ind nit gaa-o. ||1|| rahaa-o. Twenty-four hours a day, remember God. Constantly sing the Glories of the Master of the Universe. ਅੱਠੇ ਪਹਰ ਪ੍ਰਭੂ ਨੂੰ ਸਿਮਰਦਾ ਰਹੁ, ਸਦਾ ਗੋਬਿੰਦ ਦੇ ਗੁਣ ਗਾਂਦਾ ਰਹੁ l
ਤਿਸ ਕੀ ਸਰਨੀ ਪਰੁ ਮਨਾ ਜਿਸੁ ਜੇਵਡੁ ਅਵਰੁ ਨ ਕੋਇ ॥ tis kee sarnee par manaa jis jayvad avar na ko-ay. O’ my mind; seek His shelter, there is no other as Great as He. ਹੇ (ਮੇਰੇ) ਮਨ! ਉਸ ਪਰਮਾਤਮਾ ਦੀ ਸਰਨ ਪਉ, ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ,
ਜਿਸੁ ਸਿਮਰਤ ਸੁਖੁ ਹੋਇ ਘਣਾ ਦੁਖੁ ਦਰਦੁ ਨ ਮੂਲੇ ਹੋਇ ॥ jis simrat sukh ho-ay ghanaa dukh darad na moolay ho-ay. Remembering Him in meditation, a profound peace is obtained, and there is no pain and suffering at all. ਜਿਸ ਦਾ ਨਾਮ ਸਿਮਰਿਆਂ ਬਹੁਤ ਆਤਮਕ ਆਨੰਦ ਮਿਲਦਾ ਹੈ, ਤੇ ਕੋਈ ਭੀ ਦੁੱਖ ਕਲੇਸ਼ ਉੱਕਾ ਹੀ ਪੋਹ ਨਹੀਂ ਸਕਦਾ।
ਸਦਾ ਸਦਾ ਕਰਿ ਚਾਕਰੀ ਪ੍ਰਭੁ ਸਾਹਿਬੁ ਸਚਾ ਸੋਇ ॥੨॥ sadaa sadaa kar chaakree parabh saahib sachaa so-ay. ||2|| Forever and ever, serve and remember with love that God who is our True Master. (ਹੇ ਮਨ!) ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਮਾਲਕ ਹੈ, ਸਦਾ ਉਸੇ ਦੀ ਹੀ ਸੇਵਾ ਭਗਤੀ ਕਰਦਾ ਰਹੁ
ਸਾਧਸੰਗਤਿ ਹੋਇ ਨਿਰਮਲਾ ਕਟੀਐ ਜਮ ਕੀ ਫਾਸ ॥ saaDhsangat ho-ay nirmalaa katee-ai jam kee faas. In the company of the Holy, the mind becomes immaculate, and free from the fear of death. ਸਾਧ ਸੰਗਤਿ ਵਿਚ ਰਿਹਾਂ (ਆਚਰਨ) ਪਵਿਤ੍ਰ ਹੋ ਜਾਂਦਾ ਹੈ, ਤੇ ਜਮਾਂ ਦੀ ਫਾਹੀ ਕੱਟੀ ਜਾਂਦੀ ਹੈ।
ਸੁਖਦਾਤਾ ਭੈ ਭੰਜਨੋ ਤਿਸੁ ਆਗੈ ਕਰਿ ਅਰਦਾਸਿ ॥ sukh-daata bhai bhanjno tis aagai kar ardaas. So, offer your prayers to God, the Giver of Peace and the Destroyer of fear. ਉਸ ਪਰਮਾਤਮਾ ਅੱਗੇ ਅਰਦਾਸ ਕਰਦਾ ਰਹੁ, ਜੋ ਸਾਰੇ ਸੁਖ ਦੇਣ ਵਾਲਾ ਹੈ ਤੇ ਸਾਰੇ ਡਰ-ਸਹਮ ਨਾਸ ਕਰਨ ਵਾਲਾ ਹੈ।
ਮਿਹਰ ਕਰੇ ਜਿਸੁ ਮਿਹਰਵਾਨੁ ਤਾਂ ਕਾਰਜੁ ਆਵੈ ਰਾਸਿ ॥੩॥ mihar karay jis miharvaan taaN kaaraj aavai raas. ||3|| All his affairs are resolved upon whom the merciful God bestows His Grace. ਜਿਸ ਉਤੇ ਮਾਇਆਵਾਨ ਮਾਲਕ ਆਪਣੀ ਮਾਇਆ ਧਾਰਦਾ ਹੈ, ਉਸ ਦੇ ਕੰਮ, ਤੱਤਕਾਲ ਠੀਕ ਹੋ ਜਾਂਦੇ ਹਨ।
ਬਹੁਤੋ ਬਹੁਤੁ ਵਖਾਣੀਐ ਊਚੋ ਊਚਾ ਥਾਉ ॥ bahuto bahut vakhaanee-ai oocho oochaa thaa-o. God is said to be the Greatest of the Great; His abode is the Highest of the High. ਹਰ ਕੋਈ ਆਖਦਾ ਹੈ ਕਿ ਪਰਮਾਤਮਾ ਬਹੁਤ ਉੱਚਾ ਹੈ, ਬਹੁਤ ਉੱਚਾ ਹੈ, ਉਸ ਦਾ ਟਿਕਾਣਾ ਬਹੁਤ ਉੱਚਾ ਹੈ।
ਵਰਨਾ ਚਿਹਨਾ ਬਾਹਰਾ ਕੀਮਤਿ ਕਹਿ ਨ ਸਕਾਉ ॥ varnaa chihnaa baahraa keemat kahi na sakaa-o. He has no color or form; His worth cannot be estimated. ਉਸ ਪ੍ਰਭੂ ਦਾ ਕੋਈ ਖ਼ਾਸ ਰੰਗ ਨਹੀਂ ਹੈ ਕੋਈ ਖ਼ਾਸ ਰੂਪ-ਰੇਖਾ ਨਹੀਂ ਹੈ। ਮੈਂ ਉਸ ਦੀ ਕੋਈ ਕੀਮਤ ਨਹੀਂ ਦੱਸ ਸਕਦਾ l
ਨਾਨਕ ਕਉ ਪ੍ਰਭ ਮਇਆ ਕਰਿ ਸਚੁ ਦੇਵਹੁ ਅਪੁਣਾ ਨਾਉ ॥੪॥੭॥੭੭॥ naanak ka-o parabh ma-i-aa kar sach dayvhu apunaa naa-o. ||4||7||77|| O’ God, Please show Mercy on Nanak and bless him with Your eternal Name. ਹੇ ਪ੍ਰਭੂ! ਮਿਹਰ ਕਰ ਤੇ ਮੈਨੂੰ ਨਾਨਕ ਨੂੰ ਆਪਣਾ ਸਦਾ ਕਾਇਮ ਰਹਿਣ ਵਾਲਾ ਨਾਮ ਬਖ਼ਸ਼ l
ਸ੍ਰੀਰਾਗੁ ਮਹਲਾ ੫ ॥ sareeraag mehlaa 5. Siree Raag, by the Fifth Guru:
ਨਾਮੁ ਧਿਆਏ ਸੋ ਸੁਖੀ ਤਿਸੁ ਮੁਖੁ ਊਜਲੁ ਹੋਇ ॥ naam Dhi-aa-ay so sukhee tis mukh oojal ho-ay. One who meditates on the Naam is at peace; his face is radiant and glowing with love and happiness. ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਹੀ ਸੁਖੀ ਰਹਿੰਦਾ ਹੈ, ਉਸ ਦਾ ਮੂੰਹ (ਲੋਕ ਪਰਲੋਕ ਵਿਚ) ਉੱਜਲਾ ਰਹਿੰਦਾ ਹੈ।
ਪੂਰੇ ਗੁਰ ਤੇ ਪਾਈਐ ਪਰਗਟੁ ਸਭਨੀ ਲੋਇ ॥ pooray gur tay paa-ee-ai pargat sabhnee lo-ay. Obtaining it from the Perfect Guru, he is honored in all the worlds. ਜੋ ਪੁਰਨ ਗੁਰਾਂ ਪਾਸੋਂ ਨਾਮ ਪਰਾਪਤ ਕਰਦਾ ਹੈ, ਉਹ ਸਾਰਿਆਂ ਜਹਾਨਾਂ ਅੰਦਰ ਪਰਸਿੱਧ ਹੋ ਜਾਂਦਾ ਹੈ।
ਸਾਧਸੰਗਤਿ ਕੈ ਘਰਿ ਵਸੈ ਏਕੋ ਸਚਾ ਸੋਇ ॥੧॥ saaDhsangat kai ghar vasai ayko sachaa so-ay. ||1|| That eternal God dwells in the holy congregation. ਉਹ ਸਦਾ ਕਾਇਮ ਰਹਿਣ ਵਾਲਾ ਪ੍ਰਭੂ ਸਾਧ ਸੰਗਤਿ ਦੇ ਘਰ ਵਿਚ ਵੱਸਦਾ ਹੈ


© 2017 SGGS ONLINE
error: Content is protected !!
Scroll to Top