Page 441

ਧਾਵਤੁ ਥੰਮ੍ਹ੍ਹਿਆ ਸਤਿਗੁਰਿ ਮਿਲਿਐ ਦਸਵਾ ਦੁਆਰੁ ਪਾਇਆ ॥
Dhaavat thamiH-aa satgur mili-ai dasvaa du-aar paa-i-aa.
Upon meeting the true Guru and following his teaching, the wandering mind is held steady and it finds the tenth Gate (supreme spiritual status).
ਸੱਚੇ ਗੁਰਾਂ ਨੂੰ ਮਿਲ ਕੇ ਭਟਕਦਾ ਮਨ ਰੁਕ ਜਾਂਦਾ ਹੈ ਅਤੇ ਦਸਵਾਂ ਦੁਆਰ (ਉੱਚੀ ਆਤਮਕ ਅਵਸਥਾ) ਲੱਭ ਪੈਂਦਾ ਹੈ

ਤਿਥੈ ਅੰਮ੍ਰਿਤ ਭੋਜਨੁ ਸਹਜ ਧੁਨਿ ਉਪਜੈ ਜਿਤੁ ਸਬਦਿ ਜਗਤੁ ਥੰਮ੍ਹ੍ਹਿ ਰਹਾਇਆ ॥
tithai amrit bhojan sahj Dhun upjai jit sabad jagat thamiH rahaa-i-aa.
In that spiritual state, celestial melody resonates continuously which is the ambrosial food for the soul and through the Guru’s word, the mind remains unaffected by the worldly attachments
ਉਸ ਆਤਮਕ ਅਵਸਥਾ ਵਿਚ ਮਨ ਆਤਮਕ ਜੀਵਨ ਦੇਣ ਵਾਲੇ ਨਾਮ ਦੀ ਖ਼ੁਰਾਕ ਖਾਂਦਾ ਹੈ; ਮਨ ਦੇ ਅੰਦਰ ਆਤਮਕ ਅਡੋਲਤਾ ਦੀ ਰੌ ਚੱਲ ਪੈਂਦੀ ਹੈ, ਅਤੇ ਗੁਰ-ਸ਼ਬਦ ਦੀ ਬਰਕਤਿ ਨਾਲ, ਮਨ ਦੁਨੀਆ ਦੇ ਮੋਹ ਨੂੰ ਰੋਕ ਰੱਖਦਾ ਹੈ।

ਤਹ ਅਨੇਕ ਵਾਜੇ ਸਦਾ ਅਨਦੁ ਹੈ ਸਚੇ ਰਹਿਆ ਸਮਾਏ ॥
tah anayk vaajay sadaa anad hai sachay rahi-aa samaa-ay.
In that spiritual state, the mind is always in bliss as if many musical instruments are playing continually and the mind remains attuned to God.
ਉਥੇ ਮਨ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਮਾਨੋ ਅਨੇਕਾਂ ਸੰਗੀਤਕ ਸਾਜ ਵੱਜ ਰਹੇ ਹਨ,,ਅਤੇ ਮਨ ਪ੍ਰਭੂ ਵਿਚ ਲੀਨ ਰਹਿੰਦਾ ਹੈ।

ਇਉ ਕਹੈ ਨਾਨਕੁ ਸਤਿਗੁਰਿ ਮਿਲਿਐ ਧਾਵਤੁ ਥੰਮ੍ਹ੍ਹਿਆ ਨਿਜ ਘਰਿ ਵਸਿਆ ਆਏ ॥੪॥
i-o kahai naanak satgur mili-ai Dhaavat thamiH-aa nij ghar vasi-aa aa-ay. ||4||
This is what Nanak says, by meeting the true Guru, the wandering mind becomes steady and comes to dwell in the home of its own self (heart). ||4||
ਨਾਨਕ ਇਉਂ ਦੱਸਦਾ ਹੈ ਕਿ ਗੁਰੂ ਮਿਲ ਪਏ ਤਾਂ ਇਹ ਭਟਕਦਾ ਮਨ (ਭਟਕਣ ਵਲੋਂ) ਰੁਕ ਜਾਂਦਾ ਹੈ, ਤੇ ਪ੍ਰਭੂ-ਚਰਨਾਂ ਵਿਚ ਆ ਟਿਕਦਾ ਹੈ ॥੪॥

ਮਨ ਤੂੰ ਜੋਤਿ ਸਰੂਪੁ ਹੈ ਆਪਣਾ ਮੂਲੁ ਪਛਾਣੁ ॥
man tooN jot saroop hai aapnaa mool pachhaan.
O’ my mind, you are the embodiment of the Divine Light (God), recognize your own true origin.
ਹੇ ਮੇਰੇ ਮਨ! ਤੂੰ ਰੱਬੀ ਨੂਰ ਦੀ ਅੰਸ ਹੈਂ ਆਪਣੇ ਉਸ ਅਸਲੇ ਨਾਲ ਸਾਂਝ ਬਣਾ।

ਮਨ ਹਰਿ ਜੀ ਤੇਰੈ ਨਾਲਿ ਹੈ ਗੁਰਮਤੀ ਰੰਗੁ ਮਾਣੁ ॥
man har jee tayrai naal hai gurmatee rang maan.
O’ mind, God is always with you; follow the Guru’s teachings and enjoy His love.
ਹੇ ਮਨ! ਉਹ ਪਰਮਾਤਮਾ ਸਦਾ ਤੇਰੇ ਅੰਗ-ਸੰਗ ਵੱਸਦਾ ਹੈ, ਗੁਰੂ ਦੀ ਮਤਿ ਲੈ ਕੇ ਉਸ ਦੇ ਮਿਲਾਪ ਦਾ ਸੁਆਦ ਲੈ।

ਮੂਲੁ ਪਛਾਣਹਿ ਤਾਂ ਸਹੁ ਜਾਣਹਿ ਮਰਣ ਜੀਵਣ ਕੀ ਸੋਝੀ ਹੋਈ ॥
mool pachhaaneh taaN saho jaaneh maran jeevan kee sojhee ho-ee.
If you understand about your origin, then you realize the Master-God and you will understand what is being spiritually dead or spiritually alive.
ਜੇ ਤੂੰ ਆਪਣਾ ਅਸਲਾ ਸਮਝ ਲਏਂ ਤਾਂ ਉਸ ਖਸਮ-ਪ੍ਰਭੂ ਨਾਲ ਤੇਰੀ ਡੂੰਘੀ ਜਾਣ-ਪਛਾਣ ਬਣ ਜਾਏਗੀ, ਤਦੋਂ ਤੈਨੂੰ ਇਹ ਸਮਝ ਭੀ ਆ ਜਾਇਗੀ ਕਿ ਆਤਮਕ ਮੌਤ ਕੀਹ ਚੀਜ਼ ਹੈ ਤੇ ਆਤਮਕ ਜ਼ਿੰਦਗੀ ਕੀਹ ਹੈ।

ਗੁਰ ਪਰਸਾਦੀ ਏਕੋ ਜਾਣਹਿ ਤਾਂ ਦੂਜਾ ਭਾਉ ਨ ਹੋਈ ॥
gur parsaadee ayko jaaneh taaN doojaa bhaa-o na ho-ee.
By the Guru’s grace, if you come to realize that there is only one God, then no other attachment would arise in you.
ਜੇ ਗੁਰੂ ਦੀ ਕਿਰਪਾ ਨਾਲ ਇਕ ਪ੍ਰਭੂ ਨਾਲ ਡੂੰਘੀ ਸਾਂਝ ਪਾ ਲਏਂ, ਤਾਂ ਤੇਰੇ ਅੰਦਰ ਪ੍ਰਭੂ ਤੋਂ ਬਿਨਾ ਕੋਈ ਹੋਰ ਮੋਹ ਪ੍ਰਬਲ ਨਹੀਂ ਹੋ ਸਕੇਗਾ।

ਮਨਿ ਸਾਂਤਿ ਆਈ ਵਜੀ ਵਧਾਈ ਤਾ ਹੋਆ ਪਰਵਾਣੁ ॥
man saaNt aa-ee vajee vaDhaa-ee taa ho-aa parvaan.
When peace prevails in the mind and the sounds of joy resounds within, then you would be acclaimed in God’s presence.
ਜਦੋਂ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ ਜਦੋਂ ਇਸ ਦੇ ਅੰਦਰ ਚੜ੍ਹਦੀ ਕਲਾ ਪ੍ਰਬਲ ਹੋ ਜਾਂਦੀ ਹੈ ਤਦੋਂ ਇਹ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੋ ਜਾਂਦਾ ਹੈ।

ਇਉ ਕਹੈ ਨਾਨਕੁ ਮਨ ਤੂੰ ਜੋਤਿ ਸਰੂਪੁ ਹੈ ਅਪਣਾ ਮੂਲੁ ਪਛਾਣੁ ॥੫॥
i-o kahai naanak man tooN jot saroop hai apnaa mool pachhaan. ||5||
This is what Nanak says: O’ my mind, you are the embodiment of the Divine Light-God, recognize your own true origin. ||5||
ਨਾਨਕ ਇਉਂ ਦੱਸਦਾ ਹੈ-ਹੇ ਮੇਰੇ ਮਨ! ਤੂੰ ਰੱਬੀ ਨੂਰ ਦੀ ਅੰਸ ਹੈਂ ਆਪਣੇ ਉਸ ਅਸਲੇ ਨਾਲ ਸਾਂਝ ਬਣਾ ॥੫॥

ਮਨ ਤੂੰ ਗਾਰਬਿ ਅਟਿਆ ਗਾਰਬਿ ਲਦਿਆ ਜਾਹਿ ॥
man tooN gaarab ati-aa gaarab ladi-aa jaahi.
O’ mind, you are so full of ego and you would depart from here loaded with ego.
ਹੇ ਮਨ! ਤੂੰ ਅਹੰਕਾਰ ਨਾਲ ਲਿਬੜਿਆ ਪਿਆ ਹੈਂ, ਅਹੰਕਾਰ ਨਾਲ ਲੱਦਿਆ ਹੋਇਆ ਹੀ (ਜਗਤ ਤੋਂ) ਚਲਾ ਜਾਵੇਂਗਾ,

ਮਾਇਆ ਮੋਹਣੀ ਮੋਹਿਆ ਫਿਰਿ ਫਿਰਿ ਜੂਨੀ ਭਵਾਹਿ ॥
maa-i-aa mohnee mohi-aa fir fir joonee bhavaahi.
The fascinating Maya has enticed you, because of this you would go through many births again and again.
ਸੋਹਣੀ ਮਾਇਆ ਨੇ ਤੈਨੂੰ ਮੋਹ ਵਿਚ ਫਸਾਇਆ ਹੋਇਆ ਹੈ (ਨਤੀਜਾ ਇਹ ਨਿਕਲੇਗਾ ਕਿ) ਤੈਨੂੰ ਮੁੜ ਮੁੜ ਅਨੇਕਾਂ ਜੂਨਾਂ ਵਿਚ ਪਾਇਆ ਜਾਇਗਾ।

ਗਾਰਬਿ ਲਾਗਾ ਜਾਹਿ ਮੁਗਧ ਮਨ ਅੰਤਿ ਗਇਆ ਪਛੁਤਾਵਹੇ ॥
gaarab laagaa jaahi mugaDh man ant ga-i-aa pachhutaavhay.
O’ foolish mind, when you would depart from here inflated with ego, then you would repent in the end.
ਹੇ ਮੂਰਖ ਮਨ! ਜਦੋਂ ਤੂੰ ਅਹੰਕਾਰ ਵਿਚ ਫਸਿਆ ਹੋਇਆ ਹੀ (ਇਥੋਂ) ਤੁਰੇਂਗਾ ਤਾਂ ਤੁਰਨ ਵੇਲੇ ਹੱਥ ਮਲੇਂਗਾ,

ਅਹੰਕਾਰੁ ਤਿਸਨਾ ਰੋਗੁ ਲਗਾ ਬਿਰਥਾ ਜਨਮੁ ਗਵਾਵਹੇ ॥
ahaNkaar tisnaa rog lagaa birthaa janam gavaavhay.
You are afflicted with the diseases of ego and intense desires; you are wasting your life away in vain.
ਤੈਨੂੰ ਅਹੰਕਾਰ ਚੰਬੜਿਆ ਹੋਇਆ ਹੈ ਤੈਨੂੰ ਤ੍ਰਿਸ਼ਨਾ ਦਾ ਰੋਗ ਲੱਗਾ ਹੋਇਆ ਹੈ ਤੂੰ (ਇਹ ਮਨੁੱਖਾ) ਜਨਮ ਵਿਅਰਥ ਗਵਾ ਰਿਹਾ ਹੈਂ।

ਮਨਮੁਖ ਮੁਗਧ ਚੇਤਹਿ ਨਾਹੀ ਅਗੈ ਗਇਆ ਪਛੁਤਾਵਹੇ ॥
manmukh mugaDh cheeteh naahee agai ga-i-aa pachhutaavhay.
O’ foolish self-willed mind, you do not remember God, you would repent hereafter.
ਹੇ ਆਪ-ਹੁਦਰੇ ਮੂਰਖ ਮਨ! ਤੂੰ ਪਰਮਾਤਮਾ ਨੂੰ ਨਹੀਂ ਸਿਮਰਦਾ, ਪਰਲੋਕ ਜਾ ਕੇ ਅਫਸੋਸ ਕਰੇਂਗਾ।

ਇਉ ਕਹੈ ਨਾਨਕੁ ਮਨ ਤੂੰ ਗਾਰਬਿ ਅਟਿਆ ਗਾਰਬਿ ਲਦਿਆ ਜਾਵਹੇ ॥੬॥
i-o kahai naanak man tooN gaarab ati-aa gaarab ladi-aa jaavhay. ||6||
This is what Nanak says, O’ my mind, you are inflated with ego and you would depart from this world laden with ego. ||6||
ਹੇ ਮਨ! ਤੂੰ ਅਹੰਕਾਰ ਨਾਲ ਲਿਬੜਿਆ ਪਿਆ ਹੈਂ, ਅਹੰਕਾਰ ਨਾਲ ਲੱਦਿਆ ਹੋਇਆ ਹੀ (ਜਗਤ ਤੋਂ) ਚਲਾ ਜਾਵੇਂਗਾ, (ਵੇਖਣ ਨੂੰ) ਸੋਹਣੀ ਮਾਇਆ ਨੇ ਤੈਨੂੰ (ਆਪਣੇ) ਮੋਹ ਵਿਚ ਫਸਾਇਆ ਹੋਇਆ ਹੈ (ਇਸ ਦਾ ਨਤੀਜਾ ਇਹ ਨਿਕਲੇਗਾ ਕਿ) ਤੈਨੂੰ ਮੁੜ ਮੁੜ ਅਨੇਕਾਂ ਜੂਨਾਂ ਵਿਚ ਪਾਇਆ ਜਾਇਗਾ।

ਮਨ ਤੂੰ ਮਤ ਮਾਣੁ ਕਰਹਿ ਜਿ ਹਉ ਕਿਛੁ ਜਾਣਦਾ ਗੁਰਮੁਖਿ ਨਿਮਾਣਾ ਹੋਹੁ ॥
man tooN mat maan karahi je ha-o kichh jaandaa gurmukh nimaanaa hohu.
O’ my mind, do not feel proud that I know something. Instead, follow the Guru’s teachings and remain humble.
ਹੇ ਮਨ! ਵੇਖੀਂ, ਕਿਤੇ ਇਹ ਮਾਣ ਨਾਹ ਕਰ ਬੈਠੀਂ ਕਿ ਮੈਂ ਕੁਝ ਜਾਣਦਾ ਹਾਂ, ਗੁਰੂ ਦੀ ਸਰਨ ਪੈ ਕੇ ਮਾਣ ਤਿਆਗੀ ਰੱਖ।

ਅੰਤਰਿ ਅਗਿਆਨੁ ਹਉ ਬੁਧਿ ਹੈ ਸਚਿ ਸਬਦਿ ਮਲੁ ਖੋਹੁ ॥
antar agi-aan ha-o buDh hai sach sabad mal khohu.
Within you are ignorance and an egoistic intellect; cleanse this dirt by attuning to God through the true Guru’s word.
ਤੇਰੇ ਅੰਦਰ ‘ਮੈਂ, ਮੈਂ’ ਕਰਨ ਵਾਲੀ ਅਕਲ ਹੈ, ਸਦਾ-ਥਿਰ ਹਰਿ-ਨਾਮ ਵਿਚ ਜੁੜ ਕੇ ਗੁਰੂ ਦੇ ਸ਼ਬਦ ਵਿਚ ਟਿਕ ਕੇ ਇਸ ਮੈਲ ਨੂੰ ਦੂਰ ਕਰ।

ਹੋਹੁ ਨਿਮਾਣਾ ਸਤਿਗੁਰੂ ਅਗੈ ਮਤ ਕਿਛੁ ਆਪੁ ਲਖਾਵਹੇ ॥
hohu nimaanaa satguroo agai mat kichh aap lakhaavhay.
So be humble and surrender to the true Guru; see that you do not assert your self-conceit at all.
ਹੇ ਮਨ! ਨਿਰਮਾਣ ਹੋ ਕੇ ਗੁਰੂ ਦੇ ਚਰਨਾਂ ਵਿਚ ਢਹਿ ਪਉ। ਵੇਖੀਂ, ਕਿਤੇ ਆਪਣਾ ਆਪ ਜਤਾਣ ਨਾਹ ਲੱਗ ਪਈਂ।

ਆਪਣੈ ਅਹੰਕਾਰਿ ਜਗਤੁ ਜਲਿਆ ਮਤ ਤੂੰ ਆਪਣਾ ਆਪੁ ਗਵਾਵਹੇ ॥
aapnai ahaNkaar jagat jali-aa mat tooN aapnaa aap gavaavhay.
The world is consumed by self-conceit; see that you don’t lose your own self.
ਜਗਤ ਆਪਣੇ ਹੀ ਅਹੰਕਾਰ ਵਿਚ ਸੜ ਰਿਹਾ ਹੈ, ਵੇਖੀਂ ਕਿਤੇ ਤੂੰ ਭੀ ਆਪਣੇ ਆਪ ਦਾ ਨਾਸ ਨਾ ਕਰ ਲਈਂ।

ਸਤਿਗੁਰ ਕੈ ਭਾਣੈ ਕਰਹਿ ਕਾਰ ਸਤਿਗੁਰ ਕੈ ਭਾਣੈ ਲਾਗਿ ਰਹੁ ॥
satgur kai bhaanai karahi kaar satgur kai bhaanai laag rahu.
You should do whatever pleases the true Guru and live by his teachings.
ਹੇ ਮਨ! ਤੂੰ ਗੁਰੂ ਦੇ ਹੁਕਮ ਵਿਚ ਤੁਰ ਅਤੇ ਗੁਰੂ ਦੇ ਹੁਕਮ ਵਿਚ ਟਿਕਿਆ ਰਹੁ।

ਇਉ ਕਹੈ ਨਾਨਕੁ ਆਪੁ ਛਡਿ ਸੁਖ ਪਾਵਹਿ ਮਨ ਨਿਮਾਣਾ ਹੋਇ ਰਹੁ ॥੭॥
i-o kahai naanak aap chhad sukh paavahi man nimaanaa ho-ay rahu. ||7||
This is what Nanak says, that O’ my mind, attain celestial peace by renouncing your self-conceit and remain humble. ||7||
(ਹੇ ਮਨ! ਤੈਨੂੰ) ਨਾਨਕ ਇਉਂ ਸਮਝਾਂਦਾ ਹੈ, ਹੇ ਮਨ! ਅਹੰਕਾਰ ਛੱਡ ਦੇ,ਅਤੇ ਮਸਕੀਨ ਬਣਿਆ ਰਹੁ, ਅਹੰਕਾਰ ਛੱਡ ਕੇ ਸੁਖ ਪਾਵੇਂਗਾ ॥੭॥

ਧੰਨੁ ਸੁ ਵੇਲਾ ਜਿਤੁ ਮੈ ਸਤਿਗੁਰੁ ਮਿਲਿਆ ਸੋ ਸਹੁ ਚਿਤਿ ਆਇਆ ॥
Dhan so vaylaa jit mai satgur mili-aa so saho chit aa-i-aa.
Blessed was that time, when I met the True Guru and realized the Master-God dwelling in my consciousness;
ਉਹ ਵੇਲਾ ਭਾਗਾਂ ਵਾਲਾ ਸੀ ਜਦੋਂ ਮੈਨੂੰ ਗੁਰੂ ਮਿਲ ਪਿਆ ਸੀ ਤੇ, ਗੁਰੂ ਦੀ ਕਿਰਪਾ ਨਾਲ ਉਹ ਖਸਮ-ਪ੍ਰਭੂ ਮੇਰੇ ਚਿੱਤ ਵਿਚ ਆ ਵੱਸਿਆ;

ਮਹਾ ਅਨੰਦੁ ਸਹਜੁ ਭਇਆ ਮਨਿ ਤਨਿ ਸੁਖੁ ਪਾਇਆ ॥
mahaa anand sahj bha-i-aa man tan sukh paa-i-aa.
then great bliss prevailed intuitively and I felt peace both in my mind and heart.
ਸੁਭਾਵਕ ਹੀ ਮੇਰੇ ਅੰਦਰ ਬੜਾ ਆਨੰਦ ਪੈਦਾ ਹੋਇਆ, ਮੇਰੇ ਮਨ ਨੇ ਮੇਰੇ ਹਿਰਦੇ ਨੇ ਸੁਖ ਅਨੁਭਵ ਕੀਤਾ।

ਸੋ ਸਹੁ ਚਿਤਿ ਆਇਆ ਮੰਨਿ ਵਸਾਇਆ ਅਵਗਣ ਸਭਿ ਵਿਸਾਰੇ ॥
so saho chit aa-i-aa man vasaa-i-aa avgan sabh visaaray.
When I realized the Master-God in my consciousness; the Guru enshrined Him within my mind and forgave all my sins.
ਉਹ ਖਸਮ-ਪ੍ਰਭੂ ਮੇਰੇ ਚਿੱਤ ਵਿਚ ਆ ਵੱਸਿਆ, (ਗੁਰੂ ਨੇ ਪ੍ਰਭੂ ਨੂੰ) ਮੇਰੇ ਮਨ ਵਿਚ ਵਸਾ ਦਿੱਤਾ, ਤੇ ਮੇਰੇ ਸਾਰੇ ਹੀ ਔਗੁਣ ਭੁਲਾ ਦਿੱਤੇ।

ਜਾ ਤਿਸੁ ਭਾਣਾ ਗੁਣ ਪਰਗਟ ਹੋਏ ਸਤਿਗੁਰ ਆਪਿ ਸਵਾਰੇ ॥
jaa tis bhaanaa gun pargat ho-ay satgur aap savaaray.
When it pleased Him, virtues appeared in me and the Guru Himself adorned me.
ਜਦੋਂ ਉਸ ਨੂੰ ਚੰਗਾ ਲੱਗਾ ਮੇਰੇ ਵਿੱਚ ਨੇਕੀਆਂ ਜ਼ਾਹਰ ਹੋ ਆਈਆਂ ਅਤੇ ਗੁਰੂ ਨੇ ਖੁਦ ਮੈਨੂੰ ਸਸ਼ੋਭਤ ਕਰ ਦਿੱਤਾ।,

ਸੇ ਜਨ ਪਰਵਾਣੁ ਹੋਏ ਜਿਨ੍ਹ੍ਹੀ ਇਕੁ ਨਾਮੁ ਦਿੜਿਆ ਦੁਤੀਆ ਭਾਉ ਚੁਕਾਇਆ ॥
say jan parvaan ho-ay jinHee ik naam dirhi-aa dutee-aa bhaa-o chukaa-i-aa.
The devotees, who meditate only on God’s Name and renounce the love of duality (Maya), become approved in God’s presence.
ਜੇਹੜੇ ਮਨੁੱਖ ਸਿਰਫ਼ ਹਰਿ-ਨਾਮ ਨੂੰ ਆਪਣੇ ਹਿਰਦੇ ਵਿਚ ਪੱਕਾ ਕਰ ਲੈਂਦੇ ਹਨ, ਤੇ ਮਾਇਆ ਦਾ ਮੋਹ ਅੰਦਰੋਂ ਦੂਰ ਕਰ ਲੈਂਦੇ ਹਨ ਉਹ ਪਰਮਾਤਮਾ ਦੀ ਦਰਗਹ ਵਿਚ ਕਬੂਲ ਹੋ ਜਾਂਦੇ ਹਨ।

ਇਉ ਕਹੈ ਨਾਨਕੁ ਧੰਨੁ ਸੁ ਵੇਲਾ ਜਿਤੁ ਮੈ ਸਤਿਗੁਰੁ ਮਿਲਿਆ ਸੋ ਸਹੁ ਚਿਤਿ ਆਇਆ ॥੮॥
i-o kahai naanak Dhan so vaylaa jit mai satgur mili-aa so saho chit aa-i-aa. ||8||
This is what Nanak says, blessed was that time when I met the true Guru and realized the master-God in my mind ||8||
ਨਾਨਕ ਇਉਂ ਆਖਦਾ ਹੈ-ਭਾਗਾਂ ਵਾਲਾ ਸੀ ਉਹ ਵੇਲਾ ਜਦੋਂ ਮੈਨੂੰ ਗੁਰੂ ਮਿਲ ਪਿਆ ਸੀ ਤੇ (ਗੁਰੂ ਦੀ ਕਿਰਪਾ ਨਾਲ) ਉਹ ਖਸਮ-ਪ੍ਰਭੂ ਮੇਰੇ ਚਿੱਤ ਵਿਚ ਆ ਵੱਸਿਆ ਸੀ ॥੮॥

ਇਕਿ ਜੰਤ ਭਰਮਿ ਭੁਲੇ ਤਿਨਿ ਸਹਿ ਆਪਿ ਭੁਲਾਏ ॥
ik jant bharam bhulay tin seh aap bhulaa-ay.
Many people wander around deluded by doubt; the Master-God Himself has misled them.
ਅਨੇਕਾਂ ਜੀਵ ਮਾਇਆ ਦੀ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਹੋਏ ਹਨ, ਖਸਮ-ਪ੍ਰਭੂ ਨੇ ਆਪ ਹੀ ਕੁਰਾਹੇ ਪਾਏ ਹੋਏ ਹਨ,

ਦੂਜੈ ਭਾਇ ਫਿਰਹਿ ਹਉਮੈ ਕਰਮ ਕਮਾਏ ॥
doojai bhaa-ay fireh ha-umai karam kamaa-ay.
They wander around in the love of Maya (duality) and do their deeds in ego.
ਅਜੇਹੇ ਜੀਵ ਹਉਮੈ ਦੇ ਆਸਰੇ ਕੰਮ ਕਰ ਕਰ ਕੇ ਮਾਇਆ ਦੇ ਮੋਹ ਵਿਚ ਭਟਕਦੇ ਹਨ।

ਤਿਨਿ ਸਹਿ ਆਪਿ ਭੁਲਾਏ ਕੁਮਾਰਗਿ ਪਾਏ ਤਿਨ ਕਾ ਕਿਛੁ ਨ ਵਸਾਈ ॥
tin seh aap bhulaa-ay kumaarag paa-ay tin kaa kichh na vasaa-ee.
The Master-God Himself has strayed them and put them on the wrong path, there is nothing under their control.
ਉਸ ਖਸਮ ਪ੍ਰਭੂ ਨੇ ਆਪ (ਉਹਨਾਂ ਨੂੰ) ਸਹੀ ਰਸਤੇ ਤੋਂ ਖੁੰਝਾਇਆ ਹੋਇਆ ਹੈ ਤੇ ਕੁਰਾਹੇ ਪਾਇਆ ਹੋਇਆ ਹੈ, ਉਹਨਾਂ ਜੀਵਾਂ ਦਾ ਕੋਈ ਜ਼ੋਰ ਨਹੀਂ ਚੱਲਦਾ।

ਤਿਨ ਕੀ ਗਤਿ ਅਵਗਤਿ ਤੂੰਹੈ ਜਾਣਹਿ ਜਿਨਿ ਇਹ ਰਚਨ ਰਚਾਈ ॥
tin kee gat avgat tooNhai jaaneh jin ih rachan rachaa-ee.
You alone, who has created the creation, know their high or low state of mind.
ਤੂੰ ਆਪ ਹੀ ਉਹਨਾਂ ਦੀ ਚੰਗੀ ਮੰਦੀ ਆਤਮਕ ਹਾਲਤ ਜਾਣਦਾ ਹੈਂ।ਜਿਸ ਨੇ ਇਹ ਜਗਤ-ਰਚਨਾ ਰਚੀ ਹੈ,

ਹੁਕਮੁ ਤੇਰਾ ਖਰਾ ਭਾਰਾ ਗੁਰਮੁਖਿ ਕਿਸੈ ਬੁਝਾਏ ॥
hukam tayraa kharaa bhaaraa gurmukh kisai bujhaa-ay.
Your command is truly strict and it is only a rare person whom You cause to understand this command through the Guru’s teachings.
ਤੇਰਾ ਹੁਕਮ ਬੜਾ ਡਾਢਾ ਹੈ। ਕਿਸੇ ਵਿਰਲੇ ਭਾਗਾਂ ਵਾਲੇ ਨੂੰ ਖਸਮ-ਪ੍ਰਭੂ ਗੁਰੂ ਦੀ ਸਰਨ ਪਾ ਕੇ ਆਪਣਾ ਹੁਕਮ ਸਮਝਾਂਦਾ ਹੈ।

ਇਉ ਕਹੈ ਨਾਨਕੁ ਕਿਆ ਜੰਤ ਵਿਚਾਰੇ ਜਾ ਤੁਧੁ ਭਰਮਿ ਭੁਲਾਏ ॥੯॥
i-o kahai naanak ki-aa jant vichaaray jaa tuDh bharam bhulaa-ay. ||9||
This is what Nanak says, what can the poor creatures do, when You Yourself mislead them into doubt? ||9||
ਨਾਨਕ ਇਉਂ ਆਖਦਾ ਹੈ, ਜੇ ਤੂੰ ਆਪ ਹੀ ਜੀਵਾਂ ਨੂੰ ਮਾਇਆ ਦੀ ਭਟਕਣਾ ਵਿਚ ਪਾਇਆ ਹੋਇਆ ਹੈ, ਤਾਂ ਇਹ ਵਿਚਾਰੇ ਕੀ ਕਰ ਸਕਦੇ ਹਨ? ॥੯॥

Leave a comment

Your email address will not be published. Required fields are marked *

error: Content is protected !!