Guru Granth Sahib Translation Project

Guru granth sahib page-476

Page 476

ਆਸਾ ॥ aasaa. Aasaa:
ਗਜ ਸਾਢੇ ਤੈ ਤੈ ਧੋਤੀਆ ਤਿਹਰੇ ਪਾਇਨਿ ਤਗ ॥ gaj saadhay tai tai Dhotee-aa tihray paa-in tag. They wear three and a half yard long loincloths, and triple-wound sacred threads, (ਜੋ ਮਨੁੱਖ) ਸਾਢੇ ਤਿੰਨ ਤਿੰਨ ਗਜ਼ (ਲੰਮੀਆਂ) ਧੋਤੀਆਂ (ਪਹਿਨਦੇ, ਅਤੇ) ਤਿਹਰੀਆਂ ਤੰਦਾਂ ਵਾਲੇ ਜਨੇਊ ਪਾਂਦੇ ਹਨ॥
ਗਲੀ ਜਿਨ੍ਹ੍ਹਾ ਜਪਮਾਲੀਆ ਲੋਟੇ ਹਥਿ ਨਿਬਗ ॥ galee jinHaa japmaalee-aa lotay hath nibag. wear rosaries around their necks, and carry glittering jugs in their hands. ਜਿਨ੍ਹਾਂ ਦੇ ਗਲਾਂ ਵਿਚ ਮਾਲਾਂ ਹਨ ਤੇ ਹੱਥ ਵਿੱਚ ਲਿਸ਼ਕਾਏ ਹੋਏ ਲੋਟੇ ਹਨ॥
ਓਇ ਹਰਿ ਕੇ ਸੰਤ ਨ ਆਖੀਅਹਿ ਬਾਨਾਰਸਿ ਕੇ ਠਗ ॥੧॥ o-ay har kay sant na aakhee-ahi baanaaras kay thag. ||1|| Because of these things alone, they should not be considered saints of God. On the contrary, they are cheats of the city of Varanasi. ||1|| ਨਿਰੇ ਇਹਨਾਂ ਲੱਛਣਾਂ ਕਰਕੇ ਉਹ ਮਨੁੱਖ ਪ੍ਰਭੂ ਦੇ ਭਗਤ ਨਹੀਂ ਆਖੇ ਜਾਣੇ ਚਾਹੀਦੇ, ਉਹ ਤਾਂ (ਅਸਲ ਵਿਚ) ਬਨਾਰਸੀ ਠੱਗ ਹਨ ॥੧॥
ਐਸੇ ਸੰਤ ਨ ਮੋ ਕਉ ਭਾਵਹਿ ॥ aisay sant na mo ka-o bhaaveh. Such ‘so called saints’ are not pleasing to me. ਮੈਨੂੰ ਅਜਿਹੇ ਸੰਤ ਚੰਗੇ ਨਹੀਂ ਲੱਗਦੇ॥
ਡਾਲਾ ਸਿਉ ਪੇਡਾ ਗਟਕਾਵਹਿ ॥੧॥ ਰਹਾਉ ॥ daalaa si-o paydaa gatkaavahi. ||1|| rahaa-o. who rob their victims of not only their wealth, but also of their life which is like gulping down the entire tree instead of consuming just a branch.||1||Pause|| ਜੋ ਮੂਲ ਨੂੰ ਭੀ ਟਹਿਣੀਆਂ ਸਮੇਤ ਖਾ ਜਾਣ (ਭਾਵ, ਜੋ ਮਾਇਆ ਦੀ ਖ਼ਾਤਰ ਮਨੁੱਖਾਂ ਨੂੰ ਜਾਨੋਂ ਮਾਰਨੋਂ ਭੀ ਸੰਕੋਚ ਨਾ ਕਰਨ) ॥੧॥ ਰਹਾਉ ॥
ਬਾਸਨ ਮਾਂਜਿ ਚਰਾਵਹਿ ਊਪਰਿ ਕਾਠੀ ਧੋਇ ਜਲਾਵਹਿ ॥ baasan maaNj charaaveh oopar kaathee Dho-ay jalaaveh. They wash their pots and pans before putting them on the stove, and wash the wood before lighting it. (ਇਹ ਲੋਕ) ਭਾਂਡੇ ਮਾਂਜ ਕੇ (ਚੁੱਲ੍ਹਿਆਂ) ਉੱਤੇ ਰੱਖਦੇ ਹਨ, (ਹੇਠਾਂ) ਲੱਕੜੀਆਂ ਧੋ ਕੇ ਬਾਲਦੇ ਹਨ,
ਬਸੁਧਾ ਖੋਦਿ ਕਰਹਿ ਦੁਇ ਚੂਲੇ੍ਹ੍ਹ ਸਾਰੇ ਮਾਣਸ ਖਾਵਹਿ ॥੨॥ basuDhaa khod karahi du-ay choolHay saaray maanas khaaveh. ||2|| (To show others how holy they are) They dig earth, and make two hearths. (But in their real life, they are so cruel) They rob their victims, and often kill them and dispose off their bodies in such a manner that it appears as if they devoured the entire body.||2|| ਧਰਤੀ ਪੁੱਟ ਕੇ ਦੋ ਚੁੱਲ੍ਹੇ ਬਣਾਂਦੇ ਹਨ, (ਸੁੱਚ ਤਾਂ ਇਹੋ ਜਿਹੀ, ਪਰ ਕਰਤੂਤ ਇਹ ਹੈ ਕਿ) ਸਮੂਲਚੇ ਮਨੁੱਖ ਖਾ ਜਾਂਦੇ ਹਨ ॥੨॥
ਓਇ ਪਾਪੀ ਸਦਾ ਫਿਰਹਿ ਅਪਰਾਧੀ ਮੁਖਹੁ ਅਪਰਸ ਕਹਾਵਹਿ ॥ o-ay paapee sadaa fireh apraaDhee mukhahu apras kahaaveh. Such sinners always keep roaming around (looking for more victims) and they call themselves “Aprass” (one, who does not even aspire any worldly wealth). ਇਹੋ ਜਿਹੇ ਮੰਦ-ਕਰਮੀ ਮਨੁੱਖ ਸਦਾ ਵਿਕਾਰਾਂ ਵਿਚ ਹੀ ਖਚਿਤ ਫਿਰਦੇ ਹਨ, ਉਂਞ ਮੂੰਹੋਂ ਅਖਵਾਂਦੇ ਹਨ ਕਿ ਅਸੀਂ ਮਾਇਆ ਦੇ ਨੇੜੇ ਨਹੀਂ ਛੋਂਹਦੇ।
ਸਦਾ ਸਦਾ ਫਿਰਹਿ ਅਭਿਮਾਨੀ ਸਗਲ ਕੁਟੰਬ ਡੁਬਾਵਹਿ ॥੩॥ sadaa sadaa fireh abhimaanee sagal kutamb dubaaveh. ||3|| These folks always live in arrogance and thus drown themselves (in sin) along with their lineage.||3|| ਸਦਾ ਅਹੰਕਾਰ ਵਿਚ ਮੱਤੇ ਫਿਰਦੇ ਹਨ, (ਇਹ ਆਪ ਤਾਂ ਡੁੱਬੇ ਹੀ ਸਨ) ਸਾਰੇ ਸਾਥੀਆਂ ਨੂੰ ਭੀ (ਇਹਨਾਂ ਮੰਦ-ਕਰਮਾਂ ਵਿਚ) ਡੋਬਦੇ ਹਨ ॥੩॥
ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੇ ਕਰਮ ਕਮਾਵੈ ॥ jit ko laa-i-aa tit hee laagaa taisay karam kamaavai. In a way, they are helpless because whatever they do, is in accordance with the way shown to them by God (according to their previous deeds). ਜਿਸ ਪਾਸੇ ਪਰਮਾਤਮਾ ਨੇ ਕਿਸੇ ਮਨੁੱਖ ਨੂੰ ਲਾਇਆ ਹੈ ਉਸੇ ਹੀ ਪਾਸੇ ਉਹ ਲੱਗਾ ਹੋਇਆ ਹੈ, ਤੇ ਉਹੋ ਜਿਹੇ ਹੀ ਉਹ ਕੰਮ ਕਰ ਰਿਹਾ ਹੈ।
ਕਹੁ ਕਬੀਰ ਜਿਸੁ ਸਤਿਗੁਰੁ ਭੇਟੈ ਪੁਨਰਪਿ ਜਨਮਿ ਨ ਆਵੈ ॥੪॥੨॥ kaho kabeer jis satgur bhaytai punrap janam na aavai. ||4||2|| Says Kabeer, one who meets the True Guru (follows his advice), does not go through the cycle of birth and death again.||4||2|| ਕਬੀਰ ਆਖਦਾ ਹੈ- ਸੱਚ ਤਾਂ ਇਹ ਹੈ ਕਿ ਜਿਸ ਨੂੰ ਸਤਿਗੁਰੂ ਮਿਲ ਪੈਂਦਾ ਹੈ, ਉਹ ਫਿਰ ਕਦੇ ਜਨਮ ਮਰਨ ਦੇ ਗੇੜ ਵਿਚ ਨਹੀਂ ਆਉਂਦਾ ॥੪॥੨॥
ਆਸਾ ॥ aasaa. Raag Aasaa:
ਬਾਪਿ ਦਿਲਾਸਾ ਮੇਰੋ ਕੀਨ੍ਹ੍ਹਾ ॥ ਸੇਜ ਸੁਖਾਲੀ ਮੁਖਿ ਅੰਮ੍ਰਿਤੁ ਦੀਨ੍ਹ੍ਹਾ ॥ baap dilaasaa mayro keenHaa. sayj sukhaalee mukh amrit deenHaa. My Father (God) has placed Ambrosial Nectar in my mouth, has comforted me with Naam, by which my heart is in spiritual bliss. (ਮੇਰੇ ਅੰਦਰ ਟਿਕ ਕੇ) ਮੇਰੇ ਪਿਤਾ-ਪ੍ਰਭੂ ਨੇ ਮੈਨੂੰ ਸਹਾਰਾ ਦੇ ਦਿੱਤਾ ਹੈ,(ਜਪਣ ਲਈ) ਮੇਰੇ ਮੂੰਹ ਵਿਚ (ਉਸ ਨੇ ਆਪਣਾ) ਅੰਮ੍ਰਿਤ-ਨਾਮ ਦਿੱਤਾ ਹੈ, (ਇਸ ਵਾਸਤੇ) ਮੇਰੀ (ਹਿਰਦਾ-ਰੂਪ) ਸੇਜ ਸੁਖਦਾਈ ਹੋ ਗਈ।
ਤਿਸੁ ਬਾਪ ਕਉ ਕਿਉ ਮਨਹੁ ਵਿਸਾਰੀ ॥ tis baap ka-o ki-o manhu visaaree. How can I forsake such a Father (God) from my heart? (who has given me so much spiritual bliss). (ਜਿਸ ਪਿਉ ਨੇ ਇਤਨਾ ਸੁਖ ਦਿੱਤਾ ਹੈ) ਉਸ ਪਿਉ ਨੂੰ ਮੈਂ (ਕਦੇ) ਮਨ ਤੋਂ ਨਹੀਂ ਭੁਲਾਵਾਂਗਾ।
ਆਗੈ ਗਇਆ ਨ ਬਾਜੀ ਹਾਰੀ ॥੧॥ aagai ga-i-aa na baajee haaree. ||1|| When I go to the world hereafter, I shall not lose the game of life. ||1|| (ਜਿਵੇਂ ਇੱਥੇ ਮੈਂ ਸੌਖਾ ਹੋ ਗਿਆ ਹਾਂ, ਤਿਵੇਂ) ਅਗਾਂਹ ਚੱਲ ਕੇ (ਭੀ) ਮੈਂ (ਮਨੁੱਖਾ-ਜਨਮ ਦੀ) ਖੇਡ ਨਹੀਂ ਹਾਰਾਂਗਾ ॥੧॥
ਮੁਈ ਮੇਰੀ ਮਾਈ ਹਉ ਖਰਾ ਸੁਖਾਲਾ ॥ mu-ee mayree maa-ee ha-o kharaa sukhaalaa. Maya (whom I loved like my mother) has no more the slightest influence on me and that has made me pretty happy and free. ਮੇਰੇ ਉੱਤੋਂ ਮਾਇਆ ਦਾ ਪ੍ਰਭਾਵ ਮਿਟ ਗਿਆ ਹੈ, ਹੁਣ ਮੈਂ ਬੜਾ ਸੌਖਾ ਹੋ ਗਿਆ ਹਾਂ;
ਪਹਿਰਉ ਨਹੀ ਦਗਲੀ ਲਗੈ ਨ ਪਾਲਾ ॥੧॥ ਰਹਾਉ ॥ pahira-o nahee daglee lagai na paalaa. ||1|| rahaa-o. Now, I am truly at ease. I am not allured by Maya and am not going to need the human body again (I am out of the cycle of birth and death). ||1||Pause|| ਨਾਹ ਹੁਣ ਮੈਨੂੰ ਮਾਇਆ ਦਾ ਮੋਹ ਸਤਾਉਂਦਾ ਹੈ, ਤੇ ਨਾਹ ਹੀ ਮੈਂ ਹੁਣ (ਮੁੜ ਮੁੜ) ਸਰੀਰ-ਰੂਪ ਗੋਦੜੀ ਪਹਿਨਾਂਗਾ ॥੧॥ ਰਹਾਉ ॥
ਬਲਿ ਤਿਸੁ ਬਾਪੈ ਜਿਨਿ ਹਉ ਜਾਇਆ ॥ bal tis baapai jin ha-o jaa-i-aa. I am a sacrifice to my Father (God), who gave me life. ਜਿਸ ਪ੍ਰਭੂ-ਪਿਤਾ ਨੇ ਮੈਨੂੰ (ਇਹ ਨਵਾਂ) ਜਨਮ ਦਿੱਤਾ ਹੈ, ਉਸ ਤੋਂ ਮੈਂ ਸਦਕੇ ਹਾਂ,
ਪੰਚਾ ਤੇ ਮੇਰਾ ਸੰਗੁ ਚੁਕਾਇਆ ॥ panchaa tay mayraa sang chukaa-i-aa. He put an end to my association with the five deadly sins (evil impulses of lust, greed, anger, attachment, and ego). ਉਸ ਨੇ ਪੰਜ ਕਾਮਾਦਿਕਾਂ ਤੋਂ ਮੇਰਾ ਖਹਿੜਾ ਛੁਡਾ ਦਿੱਤਾ ਹੈ।
ਪੰਚ ਮਾਰਿ ਪਾਵਾ ਤਲਿ ਦੀਨੇ ॥ panch maar paavaa tal deenay. I have conquered those five demons, and trampled them underfoot. ਹੁਣ ਉਹ ਪੰਜੇ ਮਾਰ ਕੇ ਮੈਂ ਆਪਣੇ ਪੈਰਾਂ ਹੇਠ ਦੇ ਲਏ ਹਨ,
ਹਰਿ ਸਿਮਰਨਿ ਮੇਰਾ ਮਨੁ ਤਨੁ ਭੀਨੇ ॥੨॥ har simran mayraa man tan bheenay. ||2|| Now my body and mind are immersed in God’s meditation. ||2|| ਕਿਉਂਕਿ (ਇਹਨਾਂ ਵਲੋਂ ਹਟ ਕੇ) ਮੇਰਾ ਮਨ ਤੇ ਤਨ ਪ੍ਰਭੂ ਦੇ ਸਿਮਰਨ ਵਿਚ ਮਸਤ ਹੋ ਗਏ ਹਨ ॥੨॥
ਪਿਤਾ ਹਮਾਰੋ ਵਡ ਗੋਸਾਈ ॥ pitaa hamaaro vad gosaa-ee. My father (God) is the great Master of the earth. ਮੇਰਾ (ਉਹ) ਪਿਉ ਬੜਾ ਵੱਡਾ ਮਾਲਕ ਹੈ।
ਤਿਸੁ ਪਿਤਾ ਪਹਿ ਹਉ ਕਿਉ ਕਰਿ ਜਾਈ ॥ tis pitaa peh ha-o ki-o kar jaa-ee. I wonder how could I reach Him? (ਜੇ ਕੋਈ ਪੁੱਛੇ ਕਿ) ਮੈਂ (ਕੰਗਾਲ ਕਬੀਰ) ਉਸ ਪਿਤਾ ਪਾਸ ਕਿਵੇਂ ਅੱਪੜ ਗਿਆ ਹਾਂ?
ਸਤਿਗੁਰ ਮਿਲੇ ਤ ਮਾਰਗੁ ਦਿਖਾਇਆ ॥ satgur milay ta maarag dikhaa-i-aa. When I met the Guru, He showed me the Way (to meet God) (ਤਾਂ ਇਸ ਦਾ ਉੱਤਰ ਇਹ ਹੈ ਕਿ ਜਦੋਂ) ਮੈਨੂੰ ਸਤਿਗੁਰੂ ਮਿਲ ਪਏ ਤਾਂ ਉਹਨਾਂ (ਪਿਤਾ-ਪ੍ਰਭੂ ਦੇ ਦੇਸ ਦਾ) ਰਾਹ ਵਿਖਾ ਦਿੱਤਾ,
ਜਗਤ ਪਿਤਾ ਮੇਰੈ ਮਨਿ ਭਾਇਆ ॥੩॥ jagat pitaa mayrai man bhaa-i-aa. and God, the father of the Universe started to look pleasing to my mind. ||3|| ਤੇ ਜਗਤ ਦਾ ਪਿਉ-ਪ੍ਰਭੂ ਮੈਨੂੰ ਮੇਰੇ ਮਨ ਵਿਚ ਪਿਆਰਾ ਲੱਗ ਪਿਆ ॥੩॥
ਹਉ ਪੂਤੁ ਤੇਰਾ ਤੂੰ ਬਾਪੁ ਮੇਰਾ ॥ ha-o poot tayraa tooN baap mayraa. Now, without any hesitation, I say to Him I am Your son and You are my father. (ਹੁਣ ਮੈਂ ਨਿਸੰਗ ਹੋ ਕੇ ਉਸ ਨੂੰ ਆਖਦਾ ਹਾਂ, ਹੇ ਪ੍ਰਭੂ!) ਮੈਂ ਤੇਰਾ ਬੱਚਾ ਹਾਂ, ਤੂੰ ਮੇਰਾ ਪਿਉ ਹੈਂ,
ਏਕੈ ਠਾਹਰ ਦੁਹਾ ਬਸੇਰਾ ॥ aykai thaahar duhaa basayraa. We both live at the same place (in my heart). ਅਸਾਡਾ ਦੋਹਾਂ ਦਾ (ਹੁਣ) ਇੱਕੋ ਥਾਂ ਹੀ (ਮੇਰੇ ਹਿਰਦੇ ਵਿਚ) ਨਿਵਾਸ ਹੈ।
ਕਹੁ ਕਬੀਰ ਜਨਿ ਏਕੋ ਬੂਝਿਆ ॥ kaho kabeer jan ayko boojhi-aa. Kabeer says, being God’s devotee, I have realized that there is only one God ਕਬੀਰ ਆਖਦਾ ਹੈ- ਮੈਂ ਦਾਸ ਨੇ ਉਸ ਇੱਕ ਪ੍ਰਭੂ ਨੂੰ ਪਛਾਣ ਲਿਆ ਹੈ (ਪ੍ਰਭੂ ਨਾਲ ਸਾਂਝ ਪਾ ਲਈ ਹੈ।)
ਗੁਰ ਪ੍ਰਸਾਦਿ ਮੈ ਸਭੁ ਕਿਛੁ ਸੂਝਿਆ ॥੪॥੩॥ gur parsaad mai sabh kichh soojhi-aa. ||4||3|| and by Guru’s grace he has (now) understood it all (about the way of life).||4||3|| ਸਤਿਗੁਰੂ ਦੀ ਕਿਰਪਾ ਨਾਲ ਮੈਨੂੰ (ਜੀਵਨ ਦੇ ਰਸਤੇ ਦੀ) ਸਾਰੀ ਸੂਝ ਪੈ ਗਈ ਹੈ ॥੪॥੩॥
ਆਸਾ ॥ aasaa. Raag Aasaa:
ਇਕਤੁ ਪਤਰਿ ਭਰਿ ਉਰਕਟ ਕੁਰਕਟ ਇਕਤੁ ਪਤਰਿ ਭਰਿ ਪਾਨੀ ॥ ikat patar bhar urkat kurkat ikat patar bhar paanee. Kabeer ji imagines flesh and bones of the human body as one pot full of meat etc, and mind (thoughts) as another pot full of water. ਵਾਮ-ਮਾਰਗੀ ਲੋਕ ਇਕ ਪਾਤ੍ਰ (ਭਾਂਡੇ) ਵਿੱਚ ਰਿੰਨ੍ਹਿਆਂ ਹੋਇਆ ਮੁਰਗਾ ਰੱਖਦੇ ਹਨ ਅਤੇ ਇਕ ਭਾਂਡੇ ਵਿੱਚ ਸ਼ਰਾਬ ਰੱਖਦੇ ਹਨ।
ਆਸਿ ਪਾਸਿ ਪੰਚ ਜੋਗੀਆ ਬੈਠੇ ਬੀਚਿ ਨਕਟ ਦੇ ਰਾਨੀ ॥੧॥ aas paas panch jogee-aa baithay beech nakat day raanee. ||1|| Nearby sit five yogis (the five impulses of lust, anger, greed, attachment, and ego), in the midst of which sits (Maya, like a) shameless queen.||1|| (ਇਸ ਮਾਸ-ਸ਼ਰਾਬ ਦੇ) ਆਲੇ-ਦੁਆਲੇ ਬੈਠ ਜਾਂਦੇ ਹਨ, ਇਹਨਾਂ (ਵਿਸ਼ਈ ਬੰਦਿਆਂ) ਦੇ ਅੰਦਰ ਨਿਲੱਜ ਮਾਇਆ (ਦਾ ਪ੍ਰਭਾਵ) ਹੁੰਦਾ ਹੈ ॥੧॥
ਨਕਟੀ ਕੋ ਠਨਗਨੁ ਬਾਡਾ ਡੂੰ ॥ naktee ko thangan baadaa dooN. Addressing this Maya, Kabeer Ji says, “O’ shameless woman, (you are impacting everybody, as if) your horn is blowing all over. ਨਿਲੱਜ ਮਾਇਆ ਦਾ ਵਾਜਾ (ਸਾਰੇ ਜਗਤ ਵਿਚ) ਠਨ-ਠਨ ਕਰ ਕੇ ਵੱਜ ਰਿਹਾ ਹੈ।
ਕਿਨਹਿ ਬਿਬੇਕੀ ਕਾਟੀ ਤੂੰ ॥੧॥ ਰਹਾਉ ॥ kineh bibaykee kaatee tooN. ||1|| rahaa-o. But there are some awakened souls, who have completely rejected you.||1||Pause|| ਹੇ ਮਾਇਆ! ਕਿਸੇ ਵਿਰਲੇ ਵਿਚਾਰਵਾਨ ਨੇ ਤੇਰਾ ਬਲ ਪੈਣ ਨਹੀਂ ਦਿੱਤਾ ॥੧॥ ਰਹਾਉ ॥
ਸਗਲ ਮਾਹਿ ਨਕਟੀ ਕਾ ਵਾਸਾ ਸਗਲ ਮਾਰਿ ਅਉਹੇਰੀ ॥ sagal maahi naktee kaa vaasaa sagal maar a-uhayree. Maya, the shameless one, has everybody under her influence; (Like a hunter) killing (the spiritual life of) all the victims and watching (to make sure that she has gotten them all). ਜਿੱਧਰ ਤੱਕੋ) ਸਭ ਜੀਵਾਂ ਦੇ ਮਨਾਂ ਵਿਚ ਨਿਲੱਜ ਮਾਇਆ ਦਾ ਜ਼ੋਰ ਪੈ ਰਿਹਾ ਹੈ, ਮਾਇਆ ਸਭਨਾਂ (ਦੇ ਆਤਮਕ ਜੀਵਨ) ਨੂੰ ਮਾਰ ਕੇ ਗਹੁ ਨਾਲ ਵੇਖਦੀ ਹੈ (ਕਿ ਕੋਈ ਬਚ ਤਾਂ ਨਹੀਂ ਰਿਹਾ)।
ਸਗਲਿਆ ਕੀ ਹਉ ਬਹਿਨ ਭਾਨਜੀ ਜਿਨਹਿ ਬਰੀ ਤਿਸੁ ਚੇਰੀ ॥੨॥ sagli-aa kee ha-o bahin bhaanjee jineh baree tis chayree. ||2|| It is as if Maya Says “I am loved by all alike, as if I am their sister or niece, but I am a slave to the immaculate person, who has overpowered me as if he has wed me”. ||2 ||(ਮਾਇਆ, ਮਾਨੋ, ਆਖਦੀ ਹੈ-) ਮੈਂ ਸਭ ਜੀਵਾਂ ਦੀ ਭੈਣ ਭਣੇਵੀਂ ਹਾਂ (ਭਾਵ, ਸਾਰੇ ਜੀਵ ਮੈਨੂੰ ਤਰਲੇ ਲੈ ਲੈ ਕੇ ਇਕੱਠੀ ਕਰਦੇ ਹਨ), ਪਰ ਜਿਸ ਮਨੁੱਖ ਨੇ ਮੈਨੂੰ ਵਿਆਹ ਲਿਆ ਹੈ (ਭਾਵ, ਜਿਸ ਨੇ ਆਪਣੇ ਉੱਤੇ ਮੇਰਾ ਜ਼ੋਰ ਨਹੀਂ ਪੈਣ ਦਿੱਤਾ) ਮੈਂ ਉਸ ਦੀ ਦਾਸੀ ਹੋ ਜਾਂਦੀ ਹਾਂ ॥੨॥
ਹਮਰੋ ਭਰਤਾ ਬਡੋ ਬਿਬੇਕੀ ਆਪੇ ਸੰਤੁ ਕਹਾਵੈ ॥ hamro bhartaa bado bibaykee aapay sant kahaavai. Maya further says, “My husband is great and has discriminating wisdom; He alone is called a saint”. ਕੋਈ ਵੱਡਾ ਗਿਆਨਵਾਨ ਮਨੁੱਖ ਹੀ, ਜਿਸ ਨੂੰ ਜਗਤ ਸੰਤ ਆਖਦਾ ਹੈ, ਮੇਰਾ (ਮਾਇਆ ਦਾ) ਖਸਮ ਬਣ ਸਕਦਾ ਹੈ।
ਓਹੁ ਹਮਾਰੈ ਮਾਥੈ ਕਾਇਮੁ ਅਉਰੁ ਹਮਰੈ ਨਿਕਟਿ ਨ ਆਵੈ ॥੩॥ oh hamaarai maathai kaa-im a-or hamrai nikat na aavai. ||3|| It is as if Maya goes still further and says, ”He (my husband) always stands by me (controls me) and I am fully able to control everybody else”. ਉਹੀ ਮੇਰੇ ਉੱਤੇ ਕਾਬੂ ਪਾ ਰੱਖਣ ਦੇ ਸਮਰਥ ਹੁੰਦਾ ਹੈ। ਹੋਰ ਕੋਈ ਤਾਂ ਮੇਰੇ ਨੇੜੇ ਭੀ ਨਹੀਂ ਢੁਕ ਸਕਦਾ (ਭਾਵ, ਕਿਸੇ ਹੋਰ ਦੀ ਮੇਰੇ ਅੱਗੇ ਪੇਸ਼ ਨਹੀਂ ਜਾ ਸਕਦੀ) ॥੩॥
ਨਾਕਹੁ ਕਾਟੀ ਕਾਨਹੁ ਕਾਟੀ ਕਾਟਿ ਕੂਟਿ ਕੈ ਡਾਰੀ ॥ naakahu kaatee kaanahu kaatee kaat koot kai daaree. Kabeer says: “I have (thoroughly rejected the influence of worldly riches and power, as if I have) chopped off Maya’s nose,chopped off her ears, and cutting her into bits, I have expelled her (out of the house of my heart). ਸੰਤ ਜਨਾਂ ਨੇ ਮਾਇਆ ਨੂੰ ਨੱਕ ਤੋਂ ਕੱਟ ਦਿੱਤਾ ਹੈ, ਚੰਗੀ ਤਰ੍ਹਾਂ ਕੱਟ ਕੇ ਪਰੇ ਸੁੱਟ ਦਿੱਤਾ ਹੈ।
ਕਹੁ ਕਬੀਰ ਸੰਤਨ ਕੀ ਬੈਰਨਿ ਤੀਨਿ ਲੋਕ ਕੀ ਪਿਆਰੀ ॥੪॥੪॥ kaho kabeer santan kee bairan teen lok kee pi-aaree. ||4||4|| Says Kabeer, “Maya is the darling of the three worlds, but enemy of the Saints”. (She is enemy because, she always tries to bring down the spiritual state of the saints). ||4||4|| ਕਬੀਰ ਆਖਦਾ ਹੈ- ਮਾਇਆ ਸੰਤਾਂ ਨਾਲ ਸਦਾ ਵੈਰ ਕਰਦੀ ਹੈ (ਕਿਉਂਕਿ ਉਹਨਾਂ ਦੇ ਆਤਮਕ ਜੀਵਨ ਉੱਤੇ ਚੋਟ ਕਰਨ ਦਾ ਸਦਾ ਜਤਨ ਕਰਦੀ ਹੈ), ਪਰ ਸਾਰੇ ਜਗਤ ਦੇ ਜੀਵ ਇਸ ਨਾਲ ਪਿਆਰ ਕਰਦੇ ਹਨ ॥੪॥੪॥
ਆਸਾ ॥ aasaa. Raag Aasaa:
ਜੋਗੀ ਜਤੀ ਤਪੀ ਸੰਨਿਆਸੀ ਬਹੁ ਤੀਰਥ ਭ੍ਰਮਨਾ ॥ jogee jatee tapee sani-aasee baho tirath bharmanaa. Kabeer Ji says: “(O’ my friends, all the) yogis, celibates, penitents, recluses,frequent visitors of pilgrimage places, (ਕਈ ਲੋਕ) ਜੋਗੀ ਹਨ, ਜਤੀ ਹਨ, ਤਪੀ ਹਨ, ਸੰਨਿਆਸੀ ਹਨ, ਬਹੁਤ ਤੀਰਥਾਂ ਤੇ ਜਾਣ ਵਾਲੇ ਹਨ,
ਲੁੰਜਿਤ ਮੁੰਜਿਤ ਮੋਨਿ ਜਟਾਧਰ ਅੰਤਿ ਤਊ ਮਰਨਾ ॥੧॥ luNjit muNjit mon jataaDhar ant ta-oo marnaa. ||1|| recluses with cropped hair, wearers of loin cloth made of hemp, silent sages,and wearers of long matted hair all are subject to the cycle of birth and death. ||1|| ਸ੍ਰੇਵੜੇ , ਬੈਰਾਗੀ , ਮੋਨਧਾਰੀ , ਜਟਾਧਾਰੀ -ਇਹ ਸਾਰੇ ਸਾਧਨ ਕਰਦਿਆਂ ਭੀ ਜਨਮ ਮਰਨ ਦਾ ਗੇੜ ਬਣਿਆ ਰਹਿੰਦਾ ਹੈ ॥੧॥
ਤਾ ਤੇ ਸੇਵੀਅਲੇ ਰਾਮਨਾ ॥ taa tay sayvee-alay raamnaa. Advising us, Kabeer ji says further, “Therefore, the best thing to do is that we meditate on Naam.” ਸੋ ਸਭ ਤੋਂ ਚੰਗੀ ਗੱਲ ਇਹ ਹੈ ਕਿ ਪ੍ਰਭੂ ਦਾ ਨਾਮ ਸਿਮਰਿਆ ਜਾਏ।
ਰਸਨਾ ਰਾਮ ਨਾਮ ਹਿਤੁ ਜਾ ਕੈ ਕਹਾ ਕਰੈ ਜਮਨਾ ॥੧॥ ਰਹਾਉ ॥ rasnaa raam naam hit jaa kai kahaa karai jamnaa. ||1|| rahaa-o. One who meditates passionately on God’s Name with love in his heart, no longer goes through the rounds of birth and death (demon of death has no effect on him). ||1||Pause|| ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰਭੂ ਦੇ ਨਾਮ ਦਾ ਪਿਆਰ ਹੈ, ਜੋ ਮਨੁੱਖ ਜੀਭ ਨਾਲ ਨਾਮ ਸਿਮਰਦਾ ਹੈ, ਜਮ ਉਸ ਦਾ ਕੁਝ ਨਹੀਂ ਵਿਗਾੜ ਸਕਦਾ (ਕਿਉਂਕਿ ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ) ॥੧॥ ਰਹਾਉ ॥
ਆਗਮ ਨਿਰਗਮ ਜੋਤਿਕ ਜਾਨਹਿ ਬਹੁ ਬਹੁ ਬਿਆਕਰਨਾ ॥ aagam nirgam jotik jaaneh baho baho bi-aakarnaa. Those who know the Shastras and the Vedas, astrology and the rules of grammar of many languages ਜੋ ਲੋਕ ਸ਼ਾਸਤ੍ਰ ਵੇਦ ਜੋਤਿਸ਼ ਤੇ ਕਈ ਵਿਆਕਰਣ ਜਾਣਦੇ ਹਨ,


© 2017 SGGS ONLINE
error: Content is protected !!
Scroll to Top